Wednesday, March 11
Shadow

Punjab

ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਵੱਲੋਂ ਗਣਤੰਤਰ ਦਿਵਸ ਮੌਕੇ ‘ਸੁਪਰ 100’ ਸਕੀਮ ਦੀ ਸ਼ੁਰੂਆਤ

ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਵੱਲੋਂ ਗਣਤੰਤਰ ਦਿਵਸ ਮੌਕੇ ‘ਸੁਪਰ 100’ ਸਕੀਮ ਦੀ ਸ਼ੁਰੂਆਤ

Punjab
ਫ਼ਿਰੋਜ਼ਪੁਰ, 26 ਜਨਵਰੀ 2024:           ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਖੇਡਾਂ ਦੇ ਮਿਆਰ ਨੂੰ ਉੱਚਾ ਚੁੱਕਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਤਾਂ ਜੋ ਵਿਸ਼ਵ ਪੱਧਰ 'ਤੇ ਸੂਬੇ ਦੀ ਸ਼ਾਨ ਨੂੰ ਮੁੜ ਬਹਾਲ ਕੀਤਾ ਜਾ ਸਕੇ। ਫਿਰੋਜ਼ਪੁਰ ਜ਼ਿਲ੍ਹੇ ਦਾ ਦੇਸ਼ ਦੀਆਂ ਖੇਡਾਂ ਵਿੱਚ ਬਹੁਤ ਵੱਡਾ ਯੋਗਦਾਨ ਹੈ। ਬੜੇ ਮਾਣ ਵਾਲੀ ਗੱਲ ਹੈ ਕਿ ਫਿਰੋਜ਼ਪੁਰ ਨੇ ਹਾਕੀ ਖੇਡ ਵਿੱਚ ਹਰਮੀਕ ਸਿੰਘ, ਅਜੀਤ ਸਿੰਘ, ਗਗਨ ਅਜੀਤ ਸਿੰਘ, ਨਿਸ਼ਾਨੇਬਾਜ਼ੀ ਖੇਡ ਵਿੱਚ ਗੁਰਬੀਰ ਸੰਧੂ, ਮਾਨਵਜੀਤ ਸੰਧੂ, ਰੰਜਨ ਸੋਢੀ ਅਤੇ ਰੋਇੰਗ ਵਿੱਚ ਮਨਜੀਤ ਸਿੰਘ ਜਿਹੇ ਵੱਡੇ ਖਿਡਾਰੀ ਦੇਸ਼ ਨੂੰ ਦਿੱਤੇ ਹਨ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਗਣਤੰਤਰ ਦਿਵਸ ਮੌਕੇ ਖੇਡਾਂ ਅਤੇ ਯੁਵਕ ਸੇਵਾਵਾਂ ਮੰਤਰੀ ਸ੍ਰੀ ਗੁਰਮੀਤ ਸਿੰਘ ਮੀਤ ਹੇਅਰ ਵੱਲੋਂ ਫ਼ਿਰੋਜ਼ਪੁਰ ਵਿਖੇ ਨਿਵੇਕਲੀ ਸਕੀਮ ‘ਸੁਪਰ ਹੰਡਰਡ(100)’ ਦੀ ਸ਼ੁਰੂਆਤ ਕਰਨ ਮੌਕੇ ਕੀਤਾ।           ਇਸ ਸਕੀਮ ਦੀ ਸ਼ੁਰੂਆਤ ਕਰਨ ਮੌਕੇ ਸ੍ਰੀ ਮੀਤ ਹੇਅਰ ਨੇ ਕਿਹਾ ਕਿ ਇਸ ਤਹਿਤ ਸੂਬਾ ਪੱਧਰ ’ਤੇ ਜ਼ਿਲ੍ਹੇ ਦਾ ਨਾਮ ਰੌਸ਼ਨ ਕਰਨ ਵਾਲੇ ਜ਼ਿਲ੍ਹੇ ਵਿੱਚੋਂ ਸੁਪਰ ਹੰਡਰ...
ਕੈਬਨਿਟ ਮੰਤਰੀ ਸ. ਗੁਰਮੀਤ ਸਿੰਘ ਮੀਤ ਹੇਅਰ ਨੇ ਫਿਰੋਜ਼ਪੁਰ ਵਿਖੇ ਗਣਤੰਤਰ ਦਿਵਸ ਮੌਕੇ ਲਹਿਰਾਇਆ ਕੌਮੀ ਝੰਡਾ

ਕੈਬਨਿਟ ਮੰਤਰੀ ਸ. ਗੁਰਮੀਤ ਸਿੰਘ ਮੀਤ ਹੇਅਰ ਨੇ ਫਿਰੋਜ਼ਪੁਰ ਵਿਖੇ ਗਣਤੰਤਰ ਦਿਵਸ ਮੌਕੇ ਲਹਿਰਾਇਆ ਕੌਮੀ ਝੰਡਾ

Punjab
ਫ਼ਿਰੋਜ਼ਪੁਰ 26 ਜਨਵਰੀ 2024.             ਅੱਜ ਗਣਤੰਤਰਤਾ ਦਿਵਸ ਦੇ ਸਬੰਧ ਵਿੱਚ ਇਥੋਂ ਦੇ ਕੈਂਟ ਬੋਰਡ ਸਟੇਡੀਅਮ ਵਿਖੇ ਜ਼ਿਲ੍ਹਾ ਪੱਧਰੀ ਸਮਾਗਮ ਦਾ ਆਯੋਜਨ ਕੀਤਾ ਗਿਆ ਜਿਸ ਵਿੱਚ ਪੰਜਾਬ ਦੇ ਖੇਡਾਂ ਤੇ ਯੁਵਕ ਸੇਵਾਵਾਂ ਮੰਤਰੀ ਸ. ਗੁਰਮੀਤ ਸਿੰਘ ਮੀਤ ਹੇਅਰ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ। ਇਸ ਮੌਕੇ ਉਨ੍ਹਾਂ ਰਾਸ਼ਟਰੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਅਤੇ ਜ਼ਿਲ੍ਹਾ ਵਾਸੀਆਂ ਦੇ ਨਾਮ ਸੰਦੇਸ਼ ਦਿੱਤਾ। ਇਸ ਮੌਕੇ ਉਨ੍ਹਾਂ ਪ੍ਰੇਡ ਦਾ ਨਿਰੀਖਣ ਕੀਤਾ ਅਤੇ ਪ੍ਰੇਡ ਤੋਂ ਸਲਾਮੀ ਲਈ। ਉਨ੍ਹਾਂ ਦੇ ਨਾਲ ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਧੀਮਾਨ ਅਤੇ ਐਸ.ਐਸ.ਪੀ. ਸੋਮਿਆ ਮਿਸ਼ਰਾ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।           ਕੈਬਨਿਟ ਮੰਤਰੀ ਸ. ਗੁਰਮੀਤ ਸਿੰਘ ਮੀਤ ਹੇਅਰ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਪੰਜਾਬ ਸਰਕਾਰ ਨੇ ਆਪਣੇ 22 ਮਹੀਨਿਆਂ ਦੇ ਕਾਰਜਕਾਲ ਦੌਰਾਨ ਅਨੇਕਾਂ ਲੋਕ-ਪੱਖੀ ਪਹਿਲਕਦਮੀਆਂ ਕੀਤੀਆਂ ਹਨ ਜਿਸ ਤਹਿਤ ਸੂਬੇ ਵਿੱਚ ਖੇਡਾਂ ਦੇ ਪੱਧਰ ਨੂੰ ਉੱਚਾ ਚੁੱਕਣ ਲਈ ਕਈ ਕਦਮ ਉੱਠਾਏ ਗਏ ਹਨ ਅਤੇ ਮੈਡਲ ਜਿੱਤਣ ਵਾਲੇ ਖਿਡਾਰੀਆਂ ਨੂੰ ਨਕਦ ਇਨਾਮਾਂ ਦੀ ਵੰਡ ਕੀਤੀ ਗਈ ਹੈ। ਜੇਤੂ ਖਿਡਾਰੀਆਂ ਨੂੰ 22 ਮਹੀਨਿਆਂ ਦੌਰ...
ਲੁਧਿਆਣਾ ਅਦਾਲਤ ਵੱਲੋਂ ਭਾਨਾ ਸਿੱਧੂ ਨੂੰ ਵੱਡੀ ਰਾਹਤ, ਲੁਧਿਆਣਾ ਅਦਾਲਤ ਨੇ ਭਾਨਾ ਸਿੱਧੂ ਨੂੰ  ਦਿੱਤੀ ਜ਼ਮਾਨਤ

ਲੁਧਿਆਣਾ ਅਦਾਲਤ ਵੱਲੋਂ ਭਾਨਾ ਸਿੱਧੂ ਨੂੰ ਵੱਡੀ ਰਾਹਤ, ਲੁਧਿਆਣਾ ਅਦਾਲਤ ਨੇ ਭਾਨਾ ਸਿੱਧੂ ਨੂੰ ਦਿੱਤੀ ਜ਼ਮਾਨਤ

Politics, Punjab
ਭਾਨਾ ਸਿੱਧੂ ਨੂੰ ਵੱਡੀ ਰਾਹਤ ਮਿਲੀ ਹੈ। ਲੁਧਿਆਣਾ ਅਦਾਲਤ ਨੇ ਭਾਨਾ ਸਿੱਧੂ ਨੂੰ ਜ਼ਮਾਨਤ ਦੇ ਦਿੱਤੀ ਹੈ। ਭਾਨਾ ਸਿੱਧੂ ‘ਤੇ ਮਹਿਲਾ ਟਰੈਵਲ ਏਜੰਟ ਨੂੰ ਧਮਕਾਉਣ ਅਤੇ 10 ਹਜ਼ਾਰ ਰੁਪਏ ਰਿਸ਼ਵਤ ਮੰਗਣ ਦੇ ਇਲਜ਼ਾਮ ਸਨ। ਇਸ ਤੋਂ ਪਹਿਲਾਂ ਲੁਧਿਆਣਾ ਪੁਲਿਸ ਨੇ ਬਲੈਕ ਮੇਲਿੰਗ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਭਾਨਾ ਸਿੱਧੂ ਨੂੰ ਦੋ ਦਿਨਾਂ ਦੇ ਰਿਮਾਂਡ ਤੋਂ ਬਾਅਦ ਅਦਾਲਤ ਅੱਗੇ ਪੇਸ਼ ਕੀਤਾ ਸੀ । ਅਦਾਲਤ ਨੇ ਉਸ ਨੂੰ 14 ਦਿਨ ਦੀ ਨਿਆਂਇਕ ਹਿਰਾਸਤ ਵਿੱਚ ਭੇਜਿਆ ਸੀ । ਭਾਨਾ ਸਿੱਧੂ ਨੇ ਆਪਣੇ ਤੇ ਲੱਗੇ ਸਾਰੇ ਇਲਜ਼ਾਮਾਂ ਨੂੰ ਨਕਾਰਦੇ ਹੋਏ ਕਿਹਾ ਸੀ ਕਿ ਲੋਕਾਂ ਲਈ ਸਦਾ ਲੜਦੇ ਰਹਾਂਗੇ, ਜੇਕਰ ਮੈਨੂੰ ਕੋਈ ਕਰੋੜਾਂ ਰੁਪਏ ਵੀ ਦੇਵੇਗਾ ਤਾਂ ਵੀ ਨਹੀਂ ਵਿਕੇਗਾ ਭਾਨਾ ਸਿੱਧੂ। ਦੋ ਦਿਨ ਦੇ ਰਿਮਾਂਡ ਤੋਂ ਬਾਅਦ ਬਲੈਕ ਮੇਲਿੰਗ ਅਤੇ ਧਮਕੀਆਂ ਦੇਣ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਭਾਨਾ ਸਿੱਧੂ ਨੂੰ ਮੁੜ ਤੋਂ ਅਦਾਲਤ ਵਿੱਚ ਕੀਤਾ ਗਿਆ ਪੇਸ਼। ਭਾਨਾ ਸਿੱਧੂ ਨੂੰ 14 ਦਿਨ ਦੀ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਗਿਆ ਸੀ । ਭਾਨਾ ਸਿੱਧੂ ਨੇ ਕਿਹਾ ਸੀ ਕਿ ਉਹ ਲੋਕਾਂ ਲਈ ਲੜਦਾ ਰਹੇਗਾ। ਉਸ ਨੇ ਕਿਹਾ ਸੀ ਕਿ 10 ...
ਹਰਮਿੰਦਰ ਸਿੰਘ ਘੁਡਾਣੀ ਕਲਾਂ ਨੇ ਵੇਰਕਾ ਮਿਲਕ ਪਲਾਂਟ ਲੁਧਿਆਣਾ ਦੇ ਚੇਅਰਮੈਨ ਵਜੋਂ ਸੰਭਾਲਿਆ ਅਹੁੱਦਾ

ਹਰਮਿੰਦਰ ਸਿੰਘ ਘੁਡਾਣੀ ਕਲਾਂ ਨੇ ਵੇਰਕਾ ਮਿਲਕ ਪਲਾਂਟ ਲੁਧਿਆਣਾ ਦੇ ਚੇਅਰਮੈਨ ਵਜੋਂ ਸੰਭਾਲਿਆ ਅਹੁੱਦਾ

Punjab
ਲੁਧਿਆਣਾ, 25 ਜਨਵਰੀ (000) - ਮਿਲਕ ਯੂਨੀਅਨ, ਲੁਧਿਆਣਾ ਦੇ ਬੋਰਡ ਆਫ ਡਾਇਰੈਕਟਰਜ਼ ਦੀ ਚੋਣ ਮਿਲਕ ਪਲਾਂਟ, ਲੁਧਿਆਣਾ ਵਿਖੇ ਹੋਈ ਜਿਸ ਵਿੱਚ ਸ. ਹਰਮਿੰਦਰ ਸਿੰਘ, ਡਾਇਰੈਕਟਰ ਵਾਸੀ ਪਿੰਡ ਘੁਡਾਣੀ ਕਲਾਂ ਨੂੰ ਸਰਬ ਸੰਮਤੀ ਨਾਲ ਵੇਰਕਾ ਮਿਲਕ ਪਲਾਂਟ, ਲੁਧਿਆਣਾ ਦਾ ਸਰਬਚੇਅਰਮੈਨ ਚੁਣ ਲਿਆ ਗਿਆ। ਉਨ੍ਹਾਂ ਦੀ ਤਾਜਪੋਸ਼ੀ ਮੌਕੇ ਸ. ਨਰਿੰਦਰ ਸਿੰਘ ਸ਼ੇਰਗਿੱਲ, ਚੇਅਰਮੈਨ ਮਿਲਕਫੈੱਡ ਪੰਜਾਬ ਵੱਲੋ ਵਿਸ਼ੇਸ ਤੋਰ 'ਤੇ ਸ਼ਮੁਲਿਅਤ ਕੀਤੀ ਗਈ ਅਤੇ ਸ੍ਰੀ ਰਾਮੇਸ਼ਵਰ ਸਿੰਘ, ਚੇਅਰਮੈਨ, ਮਿਲਕ ਪਲਾਂਟ, ਜਲੰਧਰ ਵਿਸ਼ੇਸ਼ ਤੌਰ ਤੇ ਪਹੁੰਚੇ ਜਿਨ੍ਹਾਂ ਸ. ਹਰਮਿੰਦਰ ਸਿੰਘ, ਡਾਇਰੈਕਟਰ ਨੂੰ ਪੰਜਾਬ ਦੇ ਇਸ ਵਕਾਰੀ ਮਿਲਕ ਪਲਾਂਟ, ਲੁਧਿਆਣਾ ਦੇ ਚੇਅਰਮੈਨ ਬਣਨ ਦੀ ਵਧਾਈ ਦਿੱਤੀ ਗਈ। ਇਸ ਮੌਕੇ ਸ. ਨਰਿੰਦਰ ਸਿੰਘ ਸ਼ੇਰਗਿੱਲ, ਚੇਅਰਮੈਨ ਮਿਲਕਫੈੱਡ ਵੱਲੋ ਬਿਆਨ ਕੀਤਾ ਗਿਆ ਕਿ ਮਿਲਕਫੈੱਡ ਪੰਜਾਬ, ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਗਤੀਸ਼ੀਲ ਅਗਵਾਈ ਸਦਕਾ ਵੇਰਕਾ ਬਰਾਂਡ ਦੇ ਹੇਠ ਨਵੀਆਂ ਬੁਲੰਦੀਆਂ ਛੂਹ ਰਿਹਾ ਹੈ। ਉਨ੍ਹਾ ਦੱਸਿਆ ਕਿ ਮਿਲਕ ਪਲਾਂਟ, ਲੁਧਿਆਣਾ ਦੀ ਬਿਹਤਰੀ ਲਈ ਮਿਲਕਫੈੱਡ ਪੰਜਾਬ ਅਤੇ ਪੰਜਾਬ ਸਰਕਾਰ ਵੱਲੋਂ ਵਿਸ਼ੇਸ਼ ਉਪਰ...

ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ ਪਰਿਵਾਰ ਸਮੇਤ ਤਖਤ ਸ਼੍ਰੀ ਦਮਦਮਾ ਸਾਹਿਬ ਵਿਖੇ ਹੋਏ ਨਤਮਸਤਕ

Punjab
ਤਲਵੰਡੀ ਸਾਬੋ (ਬਠਿੰਡਾ) , 25 ਜਨਵਰੀ :  ਬਿਜਲੀ ਤੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ ਅੱਜ ਤਖਤ ਸ਼੍ਰੀ ਦਮਦਮਾ ਸਾਹਿਬ (ਤਲਵੰਡੀ ਸਾਬੋ) ਵਿਖੇ ਪਰਿਵਾਰ ਸਮੇਤ ਨਤਮਸਤਕ ਹੋਏ। ਇਸ ਮੌਕੇ ਉਨ੍ਹਾਂ ਨਾਲ ਵਿਧਾਇਕ ਬਠਿੰਡਾ ਸ਼ਹਿਰੀ ਸ. ਜਗਰੂਪ ਸਿੰਘ ਗਿੱਲ, ਵਿਧਾਇਕ ਭੁੱਚੋ ਮੰਡੀ ਮਾਸਟਰ ਜਗਸੀਰ ਸਿੰਘ ਅਤੇ  ਚੇਅਰਮੈਨ ਪੰਜਾਬ ਮੀਡੀਅਮ ਇੰਡਸਟ੍ਰਰੀਜ਼ ਡਿਵੈਲਪਮੈਂਟ ਬੋਰਡ ਸ਼੍ਰੀ ਨੀਲ ਗਰਗ ਵਿਸ਼ੇਸ਼ ਤੌਰੇ ਤੇ ਹਾਜ਼ਰ ਸਨ। ਇਸ ਮੌਕੇ ਕੈਬਨਿਟ ਮੰਤਰੀ ਨੇ ਕਿਹਾ ਕਿ ਸਾਨੂੰ ਸੱਚੇ ਪਾਤਸ਼ਾਹ ਵਾਹਿਗੁਰੂ ਜੀ ਦਾ ਹਮੇਸ਼ਾ ਜਾਪ ਸਿਮਰਣ ਕਰਨਾ ਚਾਹੀਦਾ ਹੈ ਤਾਂ ਜੋ ਅਸੀਂ ਆਪਣੀ ਜ਼ਿੰਦਗੀ ਦੇ ਹਰ ਇੱਕ ਪਲ ਨੂੰ ਸੁਖਾਲਾ ਕਰ ਸਕੀਏ। ਉਨ੍ਹਾਂ ਵੱਲੋਂ ਗੁਰਦੁਆਰਾ ਸਾਹਿਬ ਵਿਖੇ ਸਰਬਤ ਦੇ ਭਲੇ ਲਈ ਅਰਦਾਸ ਵੀ ਕਰਵਾਈ ਗਈ।...
ਐਮਿਟੀ ਯੂਨੀਵਰਸਿਟੀ ਮੋਹਾਲੀ ਵਿਖੇ ਰਾਜ ਪੱਧਰੀ ਸਮਾਗਮ ਕਰਵਾਇਆ ਗਿਆ

ਐਮਿਟੀ ਯੂਨੀਵਰਸਿਟੀ ਮੋਹਾਲੀ ਵਿਖੇ ਰਾਜ ਪੱਧਰੀ ਸਮਾਗਮ ਕਰਵਾਇਆ ਗਿਆ

Punjab
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 25 ਜਨਵਰੀ, 2024:   ਮੁੱਖ ਚੋਣ ਅਫ਼ਸਰ, ਪੰਜਾਬ, ਸਿਬਿਨ ਸੀ ਨੇ ਅੱਜ ਸੂਬੇ ਭਰ ਵਿੱਚ ਸਿਸਟਮੈਟਿਕ ਵੋਟਰ ਐਜੂਕੇਸ਼ਨ ਅਤੇ ਇਲੈਕਟੋਰਲ ਪ੍ਰੋਸੈਸ (ਸਵੀਪ) ਗਤੀਵਿਧੀਆਂ ਤਹਿਤ ਜਨ ਜਾਗਰੂਕਤਾ ਮੁਹਿੰਮ ਸ਼ੁਰੂ ਕਰਕੇ ਆਗਾਮੀ ਲੋਕ ਸਭਾ ਚੋਣਾਂ ਦੌਰਾਨ ਮਤਦਾਨ ਵਧਾਉਣ 'ਤੇ ਜ਼ੋਰ ਦਿੱਤਾ ਹੈ। ਐਮਿਟੀ ਯੂਨੀਵਰਸਿਟੀ, ਮੋਹਾਲੀ ਵਿਖੇ ਕਰਵਾਏ ਗਏ ਸੂਬਾ ਪੱਧਰੀ ਕੌਮੀ ਵੋਟਰ ਦਿਵਸ ਸਮਾਰੋਹ ਦੀ ਪ੍ਰਧਾਨਗੀ ਕਰਦੇ ਹੋਏ, ਮੁੱਖ ਚੋਣ ਅਫਸਰ ਨੇ ਕਿਹਾ, "ਇਸ ਸਾਲ ਦੇ ਰਾਸ਼ਟਰੀ ਵੋਟਰ ਦਿਵਸ ਦੀ ਥੀਮ "ਵੋਟਿੰਗ ਵਰਗਾ ਕੁਝ ਨਹੀਂ, ਮੈਂ ਯਕੀਨੀ ਤੌਰ 'ਤੇ ਵੋਟ ਕਰਾਂਗਾ।" ਰੱਖਿਆ ਗਿਆ ਹੈ। ਅਗਾਮੀ ਲੋਕ ਸਭਾ ਚੋਣਾਂ ਨੂੰ ਧਿਆਨ ਵਿੱਚ ਰੱਖਦਿਆਂ ਇਹ ਇੱਕ ਬਹੁਤ ਹੀ ਢੁਕਵਾਂ ਵਿਸ਼ਾ ਹੈ, ਕਿਉਂਕਿ ਵੋਟਰ ਲੋਕਤੰਤਰ ਦੀ ਰੀੜ੍ਹ ਦੀ ਹੱਡੀ ਹੁੰਦੇ ਹਨ ਅਤੇ ਵੱਧ ਤੋਂ ਵੱਧ ਮਤਦਾਨ ਯਕੀਨੀ ਬਣਾਉਣ ਨਾਲ ਲੋਕਤੰਤਰ ਮਜ਼ਬੂਤ ਹੁੰਦਾ ਹੈ। ਉਨ੍ਹਾਂ ਕਿਹਾ ਕਿ ਸਾਡੀ ਲਗਾਤਾਰ ਕੋਸ਼ਿਸ਼ ਵੋਟਰਾਂ ਨੂੰ ਸਿੱਖਿਅਤ, ਪ੍ਰੇਰਿਤ ਕਰਨਾ, ਸਹੂਲਤ ਪ੍ਰਦਾਨ ਕਰਨਾ, ਵੋਟਰ ਪ੍ਰਕਿਰਿਆ ਵਿੱਚ ਸ਼ਾਮਿਲ ਕਰਨਾ ਅਤੇ ਸਸ਼ਕਤ ਕਰਨ...
ਮੁੱਖ ਮੰਤਰੀ ਨੇ ਸ਼ਹੀਦ ਅਗਨੀਵੀਰ ਅਜੇ ਕੁਮਾਰ ਦੇ ਪਰਿਵਾਰ ਨੂੰ ਵਿੱਤੀ ਸਹਾਇਤਾ ਵਜੋਂ ਇਕ ਕਰੋੜ ਰੁਪਏ ਦਾ ਚੈੱਕ ਸੌਂਪਿਆ

ਮੁੱਖ ਮੰਤਰੀ ਨੇ ਸ਼ਹੀਦ ਅਗਨੀਵੀਰ ਅਜੇ ਕੁਮਾਰ ਦੇ ਪਰਿਵਾਰ ਨੂੰ ਵਿੱਤੀ ਸਹਾਇਤਾ ਵਜੋਂ ਇਕ ਕਰੋੜ ਰੁਪਏ ਦਾ ਚੈੱਕ ਸੌਂਪਿਆ

National, Punjab
ਰਾਮਗੜ੍ਹ ਸਰਦਾਰਾਂ (ਲੁਧਿਆਣਾ), 25 ਜਨਵਰੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸ਼ਹੀਦ ਅਗਨੀਵੀਰ ਜਵਾਨ ਅਜੇ ਕੁਮਾਰ ਦੇ ਪਰਿਵਾਰ ਨੂੰ ਵਿੱਤੀ ਸਹਾਇਤਾ ਵਜੋਂ ਇਕ ਕਰੋੜ ਰੁਪਏ ਦਾ ਚੈੱਕ ਸੌਂਪਿਆ ਜੋ ਡਿਊਟੀ ਦੌਰਾਨ ਸ਼ਹਾਦਤ ਦਾ ਜਾਮ ਪੀ ਗਿਆ ਸੀ। ਸ਼ਹੀਦ ਦੇ ਪਰਿਵਾਰ ਨਾਲ ਦੁੱਖ ਵੰਡਾਉਂਦਿਆਂ ਮੁੱਖ ਮੰਤਰੀ ਨੇ ਦੱਸਿਆ ਕਿ ਖੰਨਾ ਨੇੜੇ ਪਿੰਡ ਰਾਮਗੜ੍ਹ ਸਰਦਾਰਾਂ ਦੇ ਅਗਨੀਵੀਰ ਅਜੇ ਕੁਮਾਰ ਲੈਂਡਮਾਈਨ ਦੇ ਧਮਾਕੇ ਵਿੱਚ ਸ਼ਹੀਦ ਹੋ ਗਏ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਬਹਾਦਰ ਜਵਾਨ ਨੇ ਜੰਮੂ ਕਸ਼ਮੀਰ ਵਿੱਚ ਡਿਊਟੀ ਨਿਭਾਉਂਦਿਆਂ ਆਪਣੀ ਜਾਨ ਨਿਛਾਵਰ ਕਰ ਦਿੱਤੀ ਜੋ ਦੇਸ਼ ਲਈ ਖਾਸ ਕਰਕੇ ਮਾਪਿਆਂ ਲਈ ਨਾ-ਪੂਰਿਆ ਜਾਣ ਵਾਲਾ ਘਾਟਾ ਹੈ। ਮੁੱਖ ਮੰਤਰੀ ਨੇ ਦੱਸਿਆ ਕਿ ਦੇਸ਼ ਲਈ ਸ਼ਹੀਦ ਜਵਾਨ ਵੱਲੋਂ ਕੀਤੀ ਕੁਰਬਾਨੀ ਦੇ ਸਤਿਕਾਰ ਵਜੋਂ ਪਰਿਵਾਰ ਨੂੰ ਵਿੱਤੀ ਸਹਾਇਤਾ ਦਿੱਤੀ ਜਾ ਰਹੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਮੁੱਚਾ ਮੁਲਕ ਸ਼ਹੀਦਾਂ ਦਾ ਰਿਣੀ ਹੈ ਜੋ ਦੇਸ਼ ਵਾਸੀਆਂ ਦੀ ਰਾਖੀ ਕਰਦਿਆਂ ਜਾਨ ਕੁਰਬਾਨ ਕਰ ਗਏ। ਉਨ੍ਹਾਂ ਕਿਹਾ ਕਿ ਦੇਸ਼ ਦੀ ਏਕਤਾ ਤੇ ਅਖੰਡਤਾ ਦੀ ਰਾਖੀ ਲਈ ਇਹ ਬਹਾਦਰ ਜਵਾਨ ਦੇ ਯੋਗਦਾਨ ਦ...
ਪਸ਼ੂ ਪਾਲਣ ਵਿਭਾਗ ਨੇ ਰਾਏਕੇ ਕਲਾਂ ਵਿਖੇ ਫਲੈਕਸ ਲਗਾਕੇ ਅਤੇ ਪੈਂਫਲੈਟ ਵੰਡ ਕੇ ਲੋਕਾ ਨੂੰ ਜੈਵਿਕ ਸੁਰੱਖਿਆ ਉਪਾਅ ਸਬੰਧੀ ਕੀਤਾ ਜਾਗਰੂਕ

ਪਸ਼ੂ ਪਾਲਣ ਵਿਭਾਗ ਨੇ ਰਾਏਕੇ ਕਲਾਂ ਵਿਖੇ ਫਲੈਕਸ ਲਗਾਕੇ ਅਤੇ ਪੈਂਫਲੈਟ ਵੰਡ ਕੇ ਲੋਕਾ ਨੂੰ ਜੈਵਿਕ ਸੁਰੱਖਿਆ ਉਪਾਅ ਸਬੰਧੀ ਕੀਤਾ ਜਾਗਰੂਕ

Punjab
ਬਠਿੰਡਾ, 25 ਜਨਵਰੀ : ਰਾਏਕੇ ਕਲਾਂ ਜ਼ਿਲ੍ਹਾ ਬਠਿੰਡਾ ਵਿਖੇ ਫੈਲੀ ਬਿਮਾਰੀ ਦੀ ਰੋਕਥਾਮ ਬਾਰੇ ਲੋਕਾ ਨੂੰ ਜਾਗਰੂਕ ਕਰਨ ਦੇ ਮੰਤਵ ਨਾਲ ਪਸ਼ੂ ਪਾਲਣ ਵਿਭਾਗ, ਪੰਜਾਬ ਨੇ ਗੁਰੂ ਅੰਗਦ ਦੇਵ ਵੈਟਨਰੀ ਅਤੇ ਐਨੀਮਲ ਸਾਇੰਸਿਜ ਯੂਨੀਵਰਸਿਟੀ ਦੇ Epidemiology ਵਿਭਾਗ ਤੇ ਐਨ.ਆਰ.ਡੀ.ਡੀ.ਐਲ, ਜਲੰਧਰ ਨਾਲ ਤਾਲਮੇਲ ਕਰਕੇ ਜੈਵਿਕ ਸੁਰੱਖਿਆ ਉਪਾਅ ਦਾ ਪ੍ਰੋਟੋਕੋਲ ਤਿਆਰ ਕੀਤਾ।            ਡਾ. ਗੁਰਸ਼ਰਨਜੀਤ ਸਿੰਘ ਬੇਦੀ, ਡਾਇਰੈਕਟਰ, ਪਸ਼ੂ ਪਾਲਣ ਨੇ ਦੱਸਿਆ ਕਿ ਵਿਭਾਗ ਵੱਲੋ ਇਨ੍ਹਾਂ ਪ੍ਰੋਟੋਕੋਲਜ ਨੂੰ ਫਲੈਕਸ ਅਤੇ ਪੈਂਫਲੈਟ ਦੇ ਰੂਪ ਵਿੱਚ ਤਿਆਰ ਕਰਵਾਕੇ ਪਿੰਡ ਦੇ ਮਹੱਤਵਪੂਰਨ ਸਥਾਨਾ ਤੇ ਲਗਾਇਆ ਅਤੇ ਪੈਂਫਲੈਟਸ ਨੂੰ ਘਰ-ਘਰ ਪਹੁੰਚਾਇਆ ਗਿਆ ਹੈ। ਉਨ੍ਹਾਂ ਦੱਸਿਆ ਕਿ ਜੈਵਿਕ ਸੁਰੱਖਿਆ ਉਪਾਅ ਦੇ ਇਸ ਪ੍ਰੋਟੋਕੋਲ ਅਨੁਸਾਰ ਡਾਕਟਰ ਦੀ ਮੰਨਜੂਰੀ ਤੋਂ ਬਿਨਾਂ ਪਸ਼ੂਆਂ ਦੀ ਆਵਾਜਾਈ ਤੋਂ ਪਰਹੇਜ਼ ਕਰਨਾ, ਲੋਕਾ ਅਤੇ ਵਾਹਨਾਂ ਦੀ ਆਵਾਜਾਈ ਸੀਮਤ ਕਰਨਾ, ਪਸ਼ੂਆ ਦੀ ਨਿਗਰਾਨੀ ਕਰਨਾ (ਜਿਵੇ ਕਿ ਮੂੰਹ ਅਤੇ ਪੈਰ ਵਿੱਚ ਛਾਲੇ, ਚਾਰਾ ਨਾ ਖਾਣਾ, ਦੁੱਧ ਦਾ ਉਤਪਾਦਨ ਘੱਟਣਾ, ਬਹੁਤ ਜ਼ਿਆਦਾ ਲਾਰ ਡਿਗਣੀ) ਅਤੇ ਇਸ ਤਰ੍ਹਾਂ ਦਾ ਕੋਈ ਵੀ ਸ਼ੱ...
ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਅੱਜ 14ਵਾਂ ਰਾਸ਼ਟਰੀ ਵੋਟਰ ਦਿਵਸ ਮਨਾਇਆ ਗਿਆ

ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਅੱਜ 14ਵਾਂ ਰਾਸ਼ਟਰੀ ਵੋਟਰ ਦਿਵਸ ਮਨਾਇਆ ਗਿਆ

Punjab
ਲੁਧਿਆਣਾ, 25 ਜਨਵਰੀ (000) - ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਲੁਧਿਆਣਾ ਸ੍ਰੀਮਤੀ ਸੁਰਭੀ ਮਲਿਕ ਦੀ ਅਗਵਾਈ ਹੇਠ, ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਅੱਜ ਸਥਾਨਕ ਸਰਕਾਰੀ ਕਾਲਜ (ਲੜਕੀਆਂ), ਨੇੜੇ ਭਾਰਤ ਨਗਰ ਚੌਂਕ ਵਿਖੇ 14ਵਾਂ ਰਾਸ਼ਟਰੀ ਵੋਟਰ ਦਿਵਸ ਮਨਾਇਆ ਗਿਆ। ਇਸ ਮੋਕੇ ਵਧੀਕ ਡਿਪਟੀ ਕਮਿਸ਼ਨਰ (ਜਗਰਾਉਂ) ਮੇਜਰ ਅਮਿਤ ਸਰੀਨ ਵਲੋਂ ਨੌਜਵਾਨਾਂ ਨੂੰ ਚੋਣਾਂ ਵਿੱਚ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ ਲਈ ਪ੍ਰੇਰਿਤ ਕਰਦਿਆਂ ਚੋਣਾਂ ਦੌਰਾਨ ਵੱਡੀ ਗਿਣਤੀ ਵਿੱਚ ਵੋਟ ਪਾਉਣ ਦੀ ਅਪੀਲ ਕੀਤੀ। ਉਨ੍ਹਾਂ 25 ਜਨਵਰੀ 2011 ਤੋਂ ਮਨਾਏ ਜਾ ਰਹੇ ਇਸ ਦਿਹਾੜੇ ਦੀ ਮਹੱਤਤਾ ਬਾਰੇ ਦੱਸਿਆ ਅਤੇ ਕਿਹਾ ਕਿ ਲੋਕਤੰਤਰ ਦੀ ਰੱਖਿਆ ਲਈ ਵੋਟ ਦਾ ਅਧਿਕਾਰ ਸਾਡੇ ਸੰਵਿਧਾਨ ਵੱਲੋਂ ਦਿੱਤੇ ਸਭ ਤੋਂ ਵੱਡੇ ਸਾਧਨਾਂ ਵਿੱਚੋਂ ਇੱਕ ਹੈ। ਉਨ੍ਹਾਂ ਅੱਗੇ ਕਿਹਾ ਕਿ ਵੋਟ ਪਾਉਣਾ ਸਾਡਾ ਫਰਜ਼ ਹੈ ਅਤੇ ਸਾਰਿਆਂ ਨੂੰ ਇਹ ਫਰਜ਼ ਇਮਾਨਦਾਰੀ ਨਾਲ ਨਿਭਾਉਣਾ ਚਾਹੀਦਾ ਹੈ ਕਿਉਂਕਿ ਇਸ ਨਾਲ ਹੀ ਹੱਕਾਂ ਦੀ ਰਾਖੀ ਯਕੀਨੀ ਬਣਾਈ ਜਾਵੇਗੀ। ਉਨ੍ਹਾਂ ਕਿਹਾ ਕਿ ਅਸੀਂ ਸਾਰੇ ਭਾਰਤ ਵਰਗੇ ਆਜ਼ਾਦ ਦੇਸ਼ ਵਿੱਚ ਰਹਿ ਕੇ ਮਾਣ ਮਹਿਸੂਸ ਕਰਦੇ ਹਾਂ, ਪਰ ਸਾਨੂੰ ...
ਗਣਤੰਤਰ ਦਿਵਸ ਮੌਕੇ ਗ੍ਰਹਿ ਮੰਤਰਾਲੇ ਵੱਲੋਂ ਜੀ.ਐਮ., ਪੀ.ਐਮ.ਡੀ.ਐਸ. ਅਤੇ ਐਮ.ਐਮ.ਐਸ. ਨਾਲ ਸਨਮਾਨਿਤ ਕੀਤੇ ਜਾਣ ਵਾਲੇ ਪੰਜਾਬ ਪੁਲਿਸ ਅਧਿਕਾਰੀਆਂ/ਕਰਮਚਾਰੀਆਂ ਦੇ ਨਾਵਾਂ ਦਾ ਐਲਾਨ

ਗਣਤੰਤਰ ਦਿਵਸ ਮੌਕੇ ਗ੍ਰਹਿ ਮੰਤਰਾਲੇ ਵੱਲੋਂ ਜੀ.ਐਮ., ਪੀ.ਐਮ.ਡੀ.ਐਸ. ਅਤੇ ਐਮ.ਐਮ.ਐਸ. ਨਾਲ ਸਨਮਾਨਿਤ ਕੀਤੇ ਜਾਣ ਵਾਲੇ ਪੰਜਾਬ ਪੁਲਿਸ ਅਧਿਕਾਰੀਆਂ/ਕਰਮਚਾਰੀਆਂ ਦੇ ਨਾਵਾਂ ਦਾ ਐਲਾਨ

Punjab
ਚੰਡੀਗੜ੍ਹ, 25 ਜਨਵਰੀ: ਪੰਜਾਬ ਪੁਲਿਸ ਦੀਆਂ ਸ਼ਾਨਦਾਰ ਸੇਵਾਵਾਂ ਨੂੰ ਮਾਨਤਾ ਦਿੰਦਿਆਂ ਭਾਰਤ ਸਰਕਾਰ ਦੇ ਗ੍ਰਹਿ ਮੰਤਰਾਲੇ ਵੱਲੋਂ 75ਵੇਂ ਗਣਤੰਤਰ ਦਿਵਸ ਦੀ ਪੂਰਵ ਸੰਧਿਆ 'ਤੇ, ਪੰਜਾਬ ਪੁਲਿਸ ਦੇ ਉਨ੍ਹਾਂ ਅਧਿਕਾਰੀਆਂ/ਕਰਮਚਾਰੀਆਂ ਦੇ ਨਾਵਾਂ ਦਾ ਐਲਾਨ ਕੀਤਾ ਗਿਆ, ਜਿਨ੍ਹਾਂ ਨੂੰ ਬਹਾਦਰੀ ਲਈ ਮੈਡਲ (ਜੀਐਮ), ਵਿਲੱਖਣ ਸੇਵਾ ਲਈ ਰਾਸ਼ਟਰਪਤੀ ਮੈਡਲ (ਪੀਐਮਡੀਐਸ) ਅਤੇ ਸ਼ਾਨਦਾਰ ਸੇਵਾ ਲਈ ਮੈਡਲ (ਐਮਐਮਐਸ) ਨਾਲ ਸਨਮਾਨਿਤ ਕੀਤਾ ਜਾਵੇਗਾ। ਡਿਪਟੀ ਸੁਪਰਡੈਂਟ ਆਫ਼ ਪੁਲਿਸ (ਡੀਐਸਪੀ) ਐਂਟੀ ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਬਿਕਰਮਜੀਤ ਸਿੰਘ ਬਰਾੜ, ਡੀਐਸਪੀ ਦਲਬੀਰ ਸਿੰਘ, ਐਸਆਈ ਰਾਹੁਲ ਸ਼ਰਮਾ, ਏਐਸਆਈ ਜਗਜੀਤ ਸਿੰਘ, ਏਐਸਆਈ ਬਲਜਿੰਦਰ ਸਿੰਘ, ਏਐਸਆਈ ਮਲਕੀਤ ਸਿੰਘ, ਐਚਸੀ ਸੁਰਿੰਦਰਪਾਲ ਸਿੰਘ ਅਤੇ ਮਰਹੂਮ ਸੀਨੀਅਰ ਕਾਂਸਟੇਬਲ ਮਨਦੀਪ ਸਿੰਘ (ਮਰਨ ਉਪਰੰਤ) ਨੂੰ ਬਹਾਦਰੀ ਲਈ ਮੈਡਲ ਨਾਲ ਸਨਮਾਨਿਤ ਕੀਤਾ ਜਾਵੇਗਾ। ਆਈਪੀਐਸ ਅਧਿਕਾਰੀ ਐਡੀਸ਼ਨਲ ਡਾਇਰੈਕਟਰ ਜਨਰਲ ਆਫ਼ ਪੁਲਿਸ (ਏਡੀਜੀਪੀ) ਏਜੀਟੀਐਫ ਪ੍ਰਮੋਦ ਬਾਨ ਅਤੇ ਪੀਪੀਐਸ ਅਧਿਕਾਰੀ ਏਆਈਜੀ ਇੰਟੈਲੀਜੈਂਸ-1 ਸਵਰਨਦੀਪ ਸਿੰਘ ਨੂੰ ਵਿਲੱਖਣ ਸੇਵਾ ਲਈ ਰਾਸ਼ਟਰਪਤ...