Shadow

Punjab

5 ਫਰਵਰੀ ਤੋਂ ਸਬ ਡਵੀਜ਼ਨ ਗੁਰੂਹਰਸਹਾਏ ਅੰਦਰ “ਸਰਕਾਰ ਆਪ ਦੇ ਦੁਆਰ” ਤਹਿਤ ਲਗਾਏ ਜਾਣਗੇ ਕੈਂਪ : ਐਸ.ਡੀ.ਐਮ.

5 ਫਰਵਰੀ ਤੋਂ ਸਬ ਡਵੀਜ਼ਨ ਗੁਰੂਹਰਸਹਾਏ ਅੰਦਰ “ਸਰਕਾਰ ਆਪ ਦੇ ਦੁਆਰ” ਤਹਿਤ ਲਗਾਏ ਜਾਣਗੇ ਕੈਂਪ : ਐਸ.ਡੀ.ਐਮ.

Punjab
ਗੁਰੂਹਰਸਹਾਏ, 3 ਫਰਵਰੀ 2024.             ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਰਾਜ ਦੇ ਲੋਕਾਂ ਨੂੰ ਉਨ੍ਹਾਂ ਦੀਆਂ ਬਰੂਹਾਂ ਤੇ ਸਰਕਾਰੀ ਸੇਵਾਵਾਂ ਮੁਹੱਈਆ ਕਰਵਾਉਣ ਅਤੇ ਉਨ੍ਹਾਂ ਦੀਆਂ ਸ਼ਿਕਾਇਤਾਂ ਦੇ ਨਿਪਟਾਰੇ ਦੇ ਉਦੇਸ਼ ਨਾਲ ਸ਼ੁਰੂ ਕੀਤੇ ‘ਸਰਕਾਰ ਆਪ ਦੇ ਦੁਆਰ" ਤਹਿਤ 5 ਫਰਵਰੀ ਤੋਂ ਸਬ ਡਵੀਜ਼ਨ ਗੁਰੂਹਰਸਹਾਏ ਦੇ ਪਿੰਡਾਂ ਵਿੱਚ ਕੈਂਪ ਲਗਾ ਕੇ ਲੋਕਾਂ ਨੂੰ ਸਰਕਾਰੀ ਸਕੀਮਾਂ ਦਾ ਲਾਭ ਦਿੱਤਾ ਜਾਵੇਗਾ। ਇਹ ਜਾਣਕਾਰੀ ਐਸ.ਡੀ.ਐਮ. ਗੁਰੂਹਰਸਹਾਏ ਸ੍ਰੀ ਗਗਨਦੀਪ ਸਿੰਘ ਨੇ ਦਿੱਤੀ।            ਉਨ੍ਹਾਂ ਦੱਸਿਆ ਕਿ ਸਬ-ਡਵੀਜ਼ਨ ਗੁਰੂਹਰਸਹਾਏ ਵਿਖੇ 5 ਫਰਵਰੀ ਨੂੰ ਪਿੰਡ ਮੋਹਨ ਕੇ ਉਤਾੜ, ਵਿਰਕ ਖੁਰਦ, ਚੱਕ ਸ਼ਿਕਾਰ ਗਾਹ ਅਤੇ ਵਾਰਡ ਨੰਬਰ 1,2,3,4,11 ਗੁਰੂਹਰਸਹਾਏ ਵਿੱਚ ਕੈਂਪ ਲੱਗੇਗਾ ਅਤੇ 6 ਫਰਵਰੀ ਨੂੰ ਪਿੰਡ ਫਤਿਹਗੜ੍ਹ, ਚੁੱਘਾ, ਚੱਕ ਕੰਧੇ ਸ਼ਾਹ ਅਤੇ ਚੱਕ ਮਾਦੀ ਕੇ ਵਿਖੇ ਕੈਂਪ ਲਗਾਇਆ ਜਾਵੇਗਾ, 7 ਫਰਵਰੀ ਨੂੰ ਵਾਰਡ ਨੰ. 5,6,7, 8,9,10,12,ਬਾਘੂ ਵਾਲਾ, ਦੋਨਾ ਖੁੰਦਰ, ਪੰਜ ਗਰਾਈਂ, ਇਲਾਹੀ ਬਖਸ਼ ਬੋਦਲਾ, 8 ਫਰਵਰੀ ਨੂੰ ਨੂਰੇ ਕੇ, ਦੂਲੇ ਕੇ, ਨੱਥੂ ਵਾਲਾ...
‘ਪੰਜਾਬ ਸਰਕਾਰ, ਤੁਹਾਡੇ ਦੁਆਰ’ ਸਕੀਮ ਤਹਿਤ 6 ਫਰਵਰੀ ਤੋਂ ਸਬ ਡਵੀਜ਼ਨ ਵਾਰ ਲੱਗਣਗੇ ਵਿਸ਼ੇਸ਼ ਕੈਂਪ

‘ਪੰਜਾਬ ਸਰਕਾਰ, ਤੁਹਾਡੇ ਦੁਆਰ’ ਸਕੀਮ ਤਹਿਤ 6 ਫਰਵਰੀ ਤੋਂ ਸਬ ਡਵੀਜ਼ਨ ਵਾਰ ਲੱਗਣਗੇ ਵਿਸ਼ੇਸ਼ ਕੈਂਪ

Punjab
ਮੋਗਾ, 3 ਫਰਵਰੀ (000) - ਪੰਜਾਬ ਸਰਕਾਰ ਵੱਲੋਂ ਲੋਕਾਂ ਦੀਆਂ ਸਮੱਸਿਆਵਾਂ ਦਾ ਤੁਰੰਤ ਨਿਪਟਾਰਾ ਕਰਨ ਦੇ ਮੰਤਵ ਨਾਲ 'ਪੰਜਾਬ ਸਰਕਾਰ, ਤੁਹਾਡੇ ਦੁਆਰ' ਪਹਿਲਕਦਮੀ ਤਹਿਤ ਆਗਾਮੀ 6 ਫਰਵਰੀ ਤੋਂ ਵਿਸ਼ੇਸ਼ ਕੈਂਪ ਲਗਾਏ ਜਾਣਗੇ ਤਾਂ ਜੋ ਨਾਗਰਿਕਾਂ ਨੂੰ ਇਸ ਦਾ ਲਾਭ ਮਿਲ ਸਕੇ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਸ੍ਰ ਕੁਲਵੰਤ ਸਿੰਘ ਵਲੋਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਕੈਂਪਾਂ ਦੀ ਤਿਆਰੀ ਸਬੰਧੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕੀਤਾ। ਉਨ੍ਹਾਂ ਅੱਗੇ ਦੱਸਿਆ ਕਿ ਇਹ ਕੈਂਪ ਸਬ ਡਵੀਜ਼ਨ ਵਾਰ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਵਿੱਚ ਲੋਕਾਂ ਦੀਆਂ ਮੁਸ਼ਕਿਲਾਂ ਦੀ ਸੁਣਵਾਈ ਲਈ ਲਗਾਏ ਜਾਣਗੇ। ਇਕ ਸਬ ਡਵੀਜ਼ਨ ਵਿੱਚ ਰੋਜ਼ਾਨਾ 4 ਕੈਂਪ ਲਗਾਏ ਜਾਣਗੇ। ਸਬ ਡਵੀਜ਼ਨ ਵਾਰ ਦੋ ਦੋ ਟੀਮਾਂ ਬਣਨਗੀਆਂ, ਜਿਨ੍ਹਾਂ ਦੀ ਅਗਵਾਈ ਸਬੰਧਤ ਐੱਸ ਡੀ ਐੱਮ ਅਤੇ ਤਹਿਸੀਲਦਾਰ ਵੱਲੋਂ ਕੀਤੀ ਜਾਵੇਗੀ। ਸਵੇਰੇ ਵਾਲੇ ਕੈਂਪ ਦਾ ਸਮਾਂ 10:00 ਵਜੇ ਤੋਂ 12:30 ਵਜੇ ਤੱਕ ਜਦਕਿ ਬਾਅਦ ਦੁਪਹਿਰ ਵਾਲੇ ਕੈਂਪ ਦਾ ਸਮਾਂ 2:00 ਵਜੇ ਤੋਂ ਸ਼ਾਮ 4:30 ਵਜੇ ਤੱਕ ਹੋਵੇਗਾ। ਉਨ੍ਹਾਂ ਕਿਹਾ ਕਿ ਇਨ੍ਹਾਂ ਕੈਂਪਾਂ ਦੇ ਆਯੋਜਨ ਦਾ ਮੁੱਖ ...
ਨੌਵੀਂ ਅਤੇ ਗਿਆਰ੍ਹਵੀਂ ਕਲਾਸ ਦੇ ਦਾਖਲੇ ਲਈ ਵਿਦਿਆਰਥੀ ਆਪਣੇ ਰੋਲ ਨੰਬਰ ਵਿਦਿਆਲਿਆ ਦੀ ਵੈਬਸਾਇਟ ਤੋਂ ਪ੍ਰਾਪਤ ਕਰ ਸਕਦੇ ਹਨ-ਪ੍ਰਿੰਸੀਪਲ

ਨੌਵੀਂ ਅਤੇ ਗਿਆਰ੍ਹਵੀਂ ਕਲਾਸ ਦੇ ਦਾਖਲੇ ਲਈ ਵਿਦਿਆਰਥੀ ਆਪਣੇ ਰੋਲ ਨੰਬਰ ਵਿਦਿਆਲਿਆ ਦੀ ਵੈਬਸਾਇਟ ਤੋਂ ਪ੍ਰਾਪਤ ਕਰ ਸਕਦੇ ਹਨ-ਪ੍ਰਿੰਸੀਪਲ

Punjab
ਮਾਨਸਾ, 03 ਫਰਵਰੀ : ਪ੍ਰਿੰਸੀਪਲ ਸ਼੍ਰੀਮਤੀ ਰੇਖਾ ਸ਼ਰਮਾ ਨੇ ਦੱਸਿਆ ਕਿ ਪੀ.ਐਮ. ਸ਼੍ਰੀ ਸਕੂਲ ਜਵਾਹਰ ਨਵੋਦਿਆ ਵਿਦਿਆਲਿਆ ਫਫੜੇ ਭਾਈਕੇ ਵਿੱਚ ਨੌਵੀਂ ਅਤੇ ਗਿਆਰ੍ਹਵੀਂ ਜਮਾਤ ਵਿੱਚ ਖਾਲੀ ਸੀਟਾਂ ਉਪਰ ਸਾਲ 2024-25 ਦੇ ਦਾਖਲੇ ਲਈ ਜਿਹੜੇ ਵਿਦਿਆਰਥੀਆਂ ਦੇ ਫਾਰਮ ਭਰੇ ਗਏ ਸਨ, ਉਨ੍ਹਾਂ ਦੇ ਰੋਲ ਨੰਬਰ ਆ ਗਏ ਹਨ। ਉਨ੍ਹਾਂ ਦੱਸਿਆ ਕਿ 9ਵੀਂ ਜਮਾਤ ਦੇ ਵਿਦਿਆਰਥੀ ਆਪਣੇ ਰੋਲ ਨੰਬਰ ਵਿਦਿਆਲਿਆ ਸਮਿਤੀ ਦੀ ਵੈਬਸਾਈਟ https://cbseitms.nic.in/2023/nvsix/1dmin3ard/1dmin3ard ਅਤੇ 11ਵੀਂ ਜਮਾਤ ਦੇ ਵਿਦਿਆਰਥੀ ਆਪਣੇ ਰੋਲ ਨੰਬਰ https://cbseitms.nic.in/2023/nvsxi_11/1dmin3ard/1dmin3ard ’ਤੋਂ ਡਾਊਨਲੋਡ ਕਰ ਸਕਦੇ ਹਨ। ਪ੍ਰਿੰਸੀਪਲ ਨੇ ਦੱਸਿਆ ਕਿ ਪ੍ਰੀਖਿਆ 10 ਫਰਵਰੀ 2024 ਨੂੰ ਸਵੇਰੇ 10:30 ਵਜੇ ਪੀ.ਐਮ. ਸ਼੍ਰੀ ਸਕੂਲ ਜਵਾਹਰ ਨਵੋਦਿਆ ਵਿਦਿਆਲਿਆ ਫਫੜੇ ਭਾਈਕੇ ਵਿਖੇ ਹੋਵੇਗੀ। ਉਨ੍ਹਾਂ ਦੱਸਿਆ ਕਿ ਵਧੇਰੇ ਜਾਣਕਾਰੀ ਲਈ 94785-47460 ਅਤੇ 98780-85025 ਨੰਬਰਾਂ ’ਤੇ ਸੰਪਰਕ ਕੀਤਾ ਜਾ ਸਕਦਾ ਹੈ।...
ਸਿਹਤ ਵਿਭਾਗ ਵੱਲੋਂ 05 ਫਰਵਰੀ ਨੂੰ ਡੀ-ਵਾਰਮਿੰਗ ਅਤੇ 12 ਫਰਵਰੀ ਨੂੰ ਮਨਾਇਆ ਜਾਵੇਗਾ ਮੋਪ ਅਪ ਡੇਅ

ਸਿਹਤ ਵਿਭਾਗ ਵੱਲੋਂ 05 ਫਰਵਰੀ ਨੂੰ ਡੀ-ਵਾਰਮਿੰਗ ਅਤੇ 12 ਫਰਵਰੀ ਨੂੰ ਮਨਾਇਆ ਜਾਵੇਗਾ ਮੋਪ ਅਪ ਡੇਅ

Punjab
ਮਾਨਸਾ, 03 ਫਰਵਰੀ: ਡਾਇਰੈਕਟਰ ਸਿਹਤ ਸੇਵਾਵਾਂ ਅਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਚੰਡੀਗੜ੍ਹ ਦੇ ਦਿਸ਼ਾ ਨਿਰਦੇਸ਼ਾ ’ਤੇ 05 ਫਰਵਰੀ 2024 ਨੂੰ ਡੀ-ਵਾਰਮਿੰਗ ਡੇਅ ਅਤੇ 12 ਫਰਵਰੀ 2024 ਨੂੰ ਮੋਪ ਅਪ ਡੇਅ ਮਨਾਇਆ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ. ਰਣਜੀਤ ਸਿੰਘ ਰਾਏ ਨੇ ਦੱਸਿਆ ਕਿ ਇਸ ਪ੍ਰੋਗਰਾਮ ਵਿੱਚ ਸਿਹਤ ਵਿਭਾਗ, ਸਿੱਖਿਆ ਵਿਭਾਗ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ ਅਧਿਕਾਰੀਆਂ ਵੱਲੋਂ ਸਕੂਲਾਂ ਅਤੇ ਆਂਗੜਵਾੜੀ ਸੈਂਟਰਾਂ ਵਿਚ ਦਾਖਲ ਬੱਚਿਆਂ ਤੋ ਇਲਾਵਾ ਸਕੂਲੋ ਵਿਰਵੇ ਕਿਸ਼ੋਰ ਕਿਸ਼ੋਰੀਆਂ ਨੂੰ ਐਲਬੈਂਡਾਜੋਲ ਦੀ ਗੋਲੀ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਪੰਜਾਬ ਦੀਆਂ ਹਦਾਇਤਾਂ ਅਨੁਸਾਰ ਇਸ ਦਿਨ 1 ਤੋਂ 19 ਸਾਲ ਤੱਕ ਦੇ ਸਾਰੇ ਬੱਚਿਆਂ ਨੂੰ ਪੇਟ ਦੇ ਕੀੜਿਆਂ ਦੇ ਖਾਤਮੇ ਲਈ ਐਲਬੈਂਡਾਜੋਲ ਦੀ ਗੋਲੀ ਦਿੱਤੀ ਜਾਣੀ ਹੈ, ਇਸ ਵਿਚ ਆਂਗਣਵਾੜੀ ਅਤੇ ਸਰਕਾਰੀ ਸਕੂਲਾਂ ਤੋਂ ਇਲਾਵਾ ਪ੍ਰਾਈਵੇਟ ਸਕੂਲਾਂ ਦੇ ਬੱਚੇ ਵੀ ਕਵਰ ਕੀਤੇ ਜਾਣੇ ਹਨ। ਜ਼ਿਲ੍ਹਾ ਟੀਕਾਕਰਨ ਅਫਸਰ ਡਾ. ਕਵਲਪ੍ਰੀਤ ਕੌਰ ਬਰਾੜ ਨੇ ਦੱਸਿਆ ਕਿ ਜ਼ਿਲ੍ਹੇ ਭਰ ਵਿੱਚ ਕਵਰ ਕੀਤੇ ਜਾਣ ਵਾਲੇ ਬੱਚਿਆਂ ਦੀ ਕੁੱ...
Banwari Lal Purohit Resignation News: ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਦਿੱਤਾ ਅਸਤੀਫ਼ਾ

Banwari Lal Purohit Resignation News: ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਦਿੱਤਾ ਅਸਤੀਫ਼ਾ

National, Politics, Punjab
Banwari Lal Purohit News:  ਚੰਡੀਗੜ੍ਹ - ਪੰਜਾਬ ਦੀ ਸਿਆਸਤ ਵਿਚ ਇਕ ਵਾਰ ਫਿਰ ਹਲਚਲ ਮਚ ਗਈ ਹੈ ਕਿਉਂਕਿ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਰਾਜਪਾਲ ਦੇ ਅਹੁਦੇ ਤੋਂ ਅਚਾਨਕ ਅਸਤੀਫ਼ਾ ਦੇ ਦਿੱਤਾ ਹੈ। ਉਨ੍ਹਾਂ ਨੇ ਅਪਣਾ ਅਸਤੀਫ਼ਾ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੂੰ ਭੇਜ ਦਿੱਤਾ ਹੈ। ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਨਿੱਜੀ ਕਾਰਨਾਂ ਦਾ ਹਵਾਲਾ ਦਿੱਤਾ ਹੈ।
ਵਿਦੇਸ਼ਾਂ ਵਿਚ ਵਸੱਦੇ ਪੰਜਾਬੀਆਂ ਲਈ ਮਾਨ ਸਰਕਾਰ ਨੇ ਕੀਤਾ ਵੱਡਾ ਉਪਰਾਲਾ

ਵਿਦੇਸ਼ਾਂ ਵਿਚ ਵਸੱਦੇ ਪੰਜਾਬੀਆਂ ਲਈ ਮਾਨ ਸਰਕਾਰ ਨੇ ਕੀਤਾ ਵੱਡਾ ਉਪਰਾਲਾ

International, National, Politics, Punjab
Chandigarh,03 Feb,2024:- ਵਿਦੇਸ਼ਾਂ ਵਿਚ ਵਸੱਦੇ ਪੰਜਾਬੀਆਂ ਲਈ ਪੰਜਾਬ ਦੀ ਮਾਨ ਸਰਕਾਰ ਨੇ ਵੱਡਾ ਉਪਰਾਲਾ ਕੀਤਾ ਹੈ। ਹੁਣ ਪ੍ਰਵਾਸੀ ਭਾਰਤੀਆਂ ਦੀਆਂ ਜਾਇਦਾਦਾਂ ‘ਤੇ ਨਾਜਾਇਜ਼ ਕਬਜ਼ਿਆਂ ਜਾਂ ਜਾਇਦਾਦਾਂ ਨੂੰ ਗਲਤ ਤਰੀਕੇ ਨਾਲ ਵੇਚਣ ਦੀ ਪ੍ਰਕਿਰਿਆ ਨੂੰ ਖਤਮ ਕੀਤਾ ਜਾਵੇਗਾ।ਵਿਦੇਸ਼ਾਂ ਵਿੱਚ ਬੈਠੇ ਪੰਜਾਬ ਦੇ ਐਨ.ਆਰ.ਆਈ ਨੂੰ ਸਹੂਲਤ ਮਿਲੇਗੀ। ਆਮ ਲੋਕਾਂ ਦੀ ਸਹੂਲਤ ਲਈ ਵਿਦੇਸ਼ਾਂ ਤੋਂ ਪ੍ਰਾਪਤ ਪਾਵਰ ਆਫ਼ ਅਟਾਰਨੀ ਦੀ ਆਨਲਾਈਨ ਐਂਬੋਸਿੰਗ (Online Embossing) ਸ਼ੁਰੂ ਕਰਨ ਲਈ ਸਿਖਲਾਈ ਪ੍ਰੋਗਰਾਮ ਮੁਕੰਮਲ ਕਰ ਲਏ ਗਏ ਹਨ। ਜੇਕਰ ਪੰਜਾਬ ਦਾ ਕੋਈ ਵੀ ਵਿਅਕਤੀ ਵਿਦੇਸ਼ ਵਿੱਚ ਬੈਠ ਕੇ ਜਾਇਦਾਦ ਵੇਚਣ ਜਾਂ ਖਰੀਦਣਾ ਚਾਹੁੰਦਾ ਹੈ ਤਾਂ ਉਸ ਨੂੰ ਉਸ ਦੇਸ਼ ਦੇ ਹਾਈ ਕਮਿਸ਼ਨ ਤੋਂ ਪਾਵਰ ਆਫ਼ ਅਟਾਰਨੀ (Online Power of Attorney Embossing) ਤਿਆਰ ਕਰਕੇ ਭੇਜਣੀ ਪਵੇਗੀ। ਜਿਸ ‘ਤੇ ਉਹ ਆਪਣੀ ਜਾਇਦਾਦ ਆਪਣੇ ਪਰਿਵਾਰਕ ਮੈਂਬਰ, ਰਿਸ਼ਤੇਦਾਰ ਜਾਂ ਕਿਸੇ ਹੋਰ ਵਿਅਕਤੀ ਨੂੰ ਵੇਚਣ ਦਾ ਅਧਿਕਾਰ ਦੇਵੇਗਾ।...
ਗੁਰਮੀਤ ਸਿੰਘ ਸੰਧਾਵਾਲੀਆ ਬਣੇ ਪੰਜਾਬ-ਹਰਿਆਣਾ ਹਾਈਕੋਰਟ ਦੇ ਕਾਰਜਕਾਰੀ ਚੀਫ ਜਸਟਿਸ

ਗੁਰਮੀਤ ਸਿੰਘ ਸੰਧਾਵਾਲੀਆ ਬਣੇ ਪੰਜਾਬ-ਹਰਿਆਣਾ ਹਾਈਕੋਰਟ ਦੇ ਕਾਰਜਕਾਰੀ ਚੀਫ ਜਸਟਿਸ

National, Punjab
Chandigarh,03 Feb,:- ਗੁਰਮੀਤ ਸਿੰਘ ਸੰਧਾਵਾਲੀਆ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦਾ ਕਾਰਜਕਾਰੀ ਚੀਫ਼ ਜਸਟਿਸ (Chief Justice) ਬਣਾਇਆ ਗਿਆ ਹੈ,ਇਸ ਤੋਂ ਪਹਿਲਾਂ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਸਭ ਤੋਂ ਸੀਨੀਅਰ ਜੱਜ ਜਸਟਿਸ ਰਿਤੂ ਬਾਹਰੀ ਕਾਰਜਕਾਰੀ ਚੀਫ਼ ਜਸਟਿਸ ਦਾ ਅਹੁਦਾ ਸੰਭਾਲ ਰਹੇ ਸਨ,ਉੱਤਰਾਖੰਡ ਹਾਈ ਕੋਰਟ ਦੇ ਚੀਫ਼ ਜਸਟਿਸ ਵਜੋਂ ਉਨ੍ਹਾਂ ਦੀ ਨਿਯੁਕਤੀ ਤੋਂ ਬਾਅਦ ਇਹ ਅਹੁਦਾ ਖਾਲੀ ਹੋ ਗਿਆ ਸੀ,ਇਸ ਤੋਂ ਬਾਅਦ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਸਭ ਤੋਂ ਸੀਨੀਅਰ ਜੱਜ ਗੁਰਮੀਤ ਸਿੰਘ ਸੰਧਾਵਾਲੀਆ (Gurmeet Singh Sandhawalia) ਨੂੰ ਕਾਰਜਕਾਰੀ ਚੀਫ਼ ਜਸਟਿਸ ਨਿਯੁਕਤ ਕੀਤਾ ਗਿਆ ਹੈ,ਸੁਰਜੀਤ ਸਿੰਘ ਸੰਧਾਵਾਲੀਆ ਇੱਕ ਕਾਨੂੰਨੀ ਪਰਿਵਾਰ ਨਾਲ ਸਬੰਧ ਰੱਖਦੇ ਹਨ,ਉਨ੍ਹਾਂ ਦੇ ਪਿਤਾ 1978 ਤੋਂ 1983 ਤੱਕ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਅਤੇ 1983 ਤੋਂ 1987 ਤੱਕ ਪਟਨਾ ਹਾਈ ਕੋਰਟ ਦੇ ਚੀਫ਼ ਜਸਟਿਸ ਰਹੇ, 1 ਨਵੰਬਰ 1965 ਨੂੰ ਜਨਮੇ ਸੁਰਜੀਤ ਸਿੰਘ ਸੰਧਾਵਾਲੀਆ ਨੇ 1986 ਵਿੱਚ ਡੀਏਵੀ ਕਾਲਜ ਚੰਡੀਗੜ੍ਹ ਤੋਂ ਬੀਏ (ਆਨਰਜ਼) ਕੀਤੀ, 1989 ਵਿੱਚ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਤੋਂ ਐਲਐ...
ਪ੍ਰੈਗਾਬਲਿਨ 75 ਐਮ.ਜੀ. ਤੋਂ ਵੱਧ ਮਾਤਰਾ ਦੇ ਕੈਪਸੂਲ ਦੀ ਵਿਕਰੀ ’ਤੇ ਲਗਾਈ ਪਾਬੰਦੀ

ਪ੍ਰੈਗਾਬਲਿਨ 75 ਐਮ.ਜੀ. ਤੋਂ ਵੱਧ ਮਾਤਰਾ ਦੇ ਕੈਪਸੂਲ ਦੀ ਵਿਕਰੀ ’ਤੇ ਲਗਾਈ ਪਾਬੰਦੀ

Punjab
ਮਾਨਸਾ, 03 ਫਰਵਰੀ : ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਸ਼੍ਰੀ ਨਿਰਮਲ ਓਸੇਪਚਨ ਨੇ ਫੋਜ਼ਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਮਾਨਸਾ ਵਿੱਚ ਪ੍ਰੈਗਾਬਲਿਨ (Pregabalin) 75 ਐਮ.ਜੀ. ਤੋਂ ਵੱਧ ਮਾਤਰਾ ਦੇ ਕੈਪਸੂਲ ਦੀ ਵਿਕਰੀ ’ਤੇ ਮੁਕੰਮਲ ਤੌਰ ’ਤੇ ਪਾਬੰਦੀ ਲਗਾਈ ਹੈ। ਉਨ੍ਹਾਂ ਕਿਹਾ ਕਿ ਕੈਮਿਸਟ ਵੱਲੋਂ ਦਵਾਈ ਦੇਣ ਸਮੇਂ ਪ੍ਰੀਸਕਰਿਪਸ਼ਨ ਸਲਿੱਪ ’ਤੇ ਆਪਣੀ ਮੋਹਰ ਲਗਾਈ ਜਾਵੇਗੀ ਅਤੇ ਦਵਾਈ ਦੇਣ ਦੀ ਮਿਤੀ ਦਰਜ ਕੀਤੀ ਜਾਵੇਗੀ। ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਨੇ ਦੱਸਿਆ ਕਿ ਸਿਵਲ ਸਰਜਨ ਮਾਨਸਾ ਨੇ ਧਿਆਨ ਵਿੱਚ ਲਿਆਂਦਾ ਹੈ ਕਿ ਪ੍ਰੈਗਾਬਲਿਨ ਕੰਨਟੇਨਿੰਗ 300 ਐਮ.ਜੀ. ਕੈਪਸੂਲ ਦੀ ਆਮ ਲੋਕਾਂ ਵੱਲੋਂ ਗਲਤ ਵਰਤੋਂ ਕੀਤੀ ਜਾ ਰਹੀ ਹੈ ਅਤੇ ਕਈ ਲੋਕਾਂ ਵੱਲੋਂ ਇਸ ਨੂੰ ਨਸ਼ੇ ਦੇ ਤੌਰ ’ਤੇ ਵਰਤਿਆ ਜਾ ਰਿਹਾ ਹੈ (ਸਿਗਨੇਚਰ ਦੇ ਨਾਮ ਨਾਲ ਵੀ ਜਾਣਿਆ ਜਾਂਦਾ ਹੈ)। ਉਨ੍ਹਾਂ ਵੱਲੋਂ ਜ਼ਿਲ੍ਹਾ ਮਾਨਸਾ ਵਿੱਚ ਇਸ ਦੀ ਵਿਕਰੀ ’ਤੇ ਬੈਨ ਲਗਾਉਣ ਦੀ ਮੰਗ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਸਿਵਲ ਸਰਜਨ ਵੱਲੋਂ ਪ੍ਰਾਪਤ ਰਿਪੋਰਟ ਅਨੁਸਾਰ ਆਮ ਤੌਰ ’ਤੇ ਮਰੀਜ਼ ਨੂੰ ਉਸ ਦੇ ਹਾਲਾਤਾ...
5 ਫਰਵਰੀ ਨੂੰ ਫਾਜ਼ਿਲਕਾ ਦੇ ਸਕੂਲਾਂ ਵਿੱਚ ਮਨਾਇਆ ਜਾਵੇਗਾ ਡੀ ਵਾਰਮਿੰਗ ਡੇ

5 ਫਰਵਰੀ ਨੂੰ ਫਾਜ਼ਿਲਕਾ ਦੇ ਸਕੂਲਾਂ ਵਿੱਚ ਮਨਾਇਆ ਜਾਵੇਗਾ ਡੀ ਵਾਰਮਿੰਗ ਡੇ

Punjab
ਫਾਜਿਲਕਾ 3 ਫਰਵਰੀ ਫਾਜ਼ਿਲਕਾ ਦੇ ਸਿਹਤ ਵਿਭਾਗ ਵੱਲੋਂ ਸੋਮਵਾਰ 5 ਫਰਵਰੀ ਤੋਂ ਸਰਕਾਰੀ, ਪ੍ਰਾਈਵੇਟ ਅਤੇ ਸਹਾਇਤਾ ਪ੍ਰਾਪਤ ਸਕੂਲਾਂ ਵਿੱਚ ਡੀ-ਵਾਰਮਿੰਗ ਡੇ ਮਨਾਇਆ ਜਾਵੇਗਾ, ਜਿਸ ਲਈ ਸਿਹਤ ਵਿਭਾਗ ਨੇ ਤਿਆਰੀਆਂ ਮੁਕੰਮਲ ਕਰ ਲਈਆਂ ਹਨ। ਵਿਭਾਗ ਦੇ ਕਰਮਚਾਰੀਆਂ ਦੀ ਸਿਖਲਾਈ ਅਤੇ ਗੋਲੀਆਂ ਆਦਿ ਦੀ ਸਪਲਾਈ ਕੇਂਦਰਾਂ ਨੂੰ ਦਿੱਤੀ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਕਾਰਜਕਾਰੀ ਸਿਵਲ ਸਰਜਨ ਡਾ.ਕਵਿਤਾ ਸਿੰਘ ਨੇ ਦੱਸਿਆ ਕਿ ਸਕੂਲੀ ਬੱਚਿਆਂ ਲਈ ਸਾਲ ਵਿੱਚ ਦੋ ਵਾਰ ਡੀ ਵਾਰਮਿੰਗ ਦਿਵਸ ਮਨਾਇਆ ਜਾਂਦਾ ਹੈ। ਬੱਚਿਆਂ ਵਿੱਚ ਭੁੱਖ ਨਾ ਲੱਗਣਾ ਅਤੇ ਚਿੜਚਿੜਾ ਸੁਭਾਅ ਪੇਟ ਦੇ ਕੀੜਿਆਂ ਦੇ ਲੱਛਣ ਹਨ। ਇੰਨਾ ਹੀ ਨਹੀਂ ਜੇਕਰ ਪੇਟ 'ਚ ਲੰਬੇ ਸਮੇਂ ਤੱਕ ਕੀੜੇ ਰਹਿੰਦੇ ਹਨ ਅਤੇ ਇਸ ਦਾ ਇਲਾਜ ਨਾ ਕੀਤਾ ਗਿਆ ਤਾਂ ਭਵਿੱਖ 'ਚ ਸਰੀਰ 'ਚ ਕੁਪੋਸ਼ਣ ਅਤੇ ਖੂਨ ਦੀ ਕਮੀ ਦਾ ਖਤਰਾ ਹੋ ਸਕਦਾ ਹੈ। ਅਜਿਹੀਆਂ ਸਮੱਸਿਆਵਾਂ ਵਾਲੇ ਬੱਚੇ ਵੀ ਹਸਪਤਾਲਾਂ ਦੀ ਓ.ਪੀ.ਡੀ. ਵਿਖੇ ਪਹੁੰਚ ਰਹੇ ਹਨ।ਡਾਕਟਰਾਂ ਅਨੁਸਾਰ ਕੀੜੇ ਹੋਣ ਕਾਰਨ ਬੱਚੇ ਦੇ ਕੁਝ ਵੀ ਖਾਣ ਨਾਲ ਉਸ ਦੀ ਸਿਹਤ 'ਤੇ ਕੋਈ ਅਸਰ ਨਹੀਂ ਪੈਂਦਾ। ਮਾਪਿਆਂ ਨੂੰ ਸਾਫ਼-ਸਫ਼ਾਈ ਵੱਲ ਵਿ...
ਤਲਵੰਡੀ ਸਾਬੋ ਪਾਵਰ ਲਿਮਟਿਡ ਦੇ 500 ਮੀਟਰ ਦੇ ਘੇਰੇ ਅੰਦਰ ਧਰਨਾ ਜਾਂ ਰੋਸ ਪ੍ਰਦਰਸ਼ਨ ਕਰਨ ’ਤੇ ਪਾਬੰਦੀ ਦੇ ਹੁਕਮ ਜਾਰੀ

ਤਲਵੰਡੀ ਸਾਬੋ ਪਾਵਰ ਲਿਮਟਿਡ ਦੇ 500 ਮੀਟਰ ਦੇ ਘੇਰੇ ਅੰਦਰ ਧਰਨਾ ਜਾਂ ਰੋਸ ਪ੍ਰਦਰਸ਼ਨ ਕਰਨ ’ਤੇ ਪਾਬੰਦੀ ਦੇ ਹੁਕਮ ਜਾਰੀ

Punjab
ਮਾਨਸਾ, 03 ਫਰਵਰੀ : ਜ਼ਿਲ੍ਹਾ ਮੈਜਿਸਟ੍ਰੇਟ ਸ਼੍ਰੀ ਪਰਮਵੀਰ ਸਿੰਘ ਨੇ ਜਾਬਤਾ ਫੌਜ਼ਦਾਰੀ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਤਲਵੰਡੀ ਸਾਬੋ ਪਾਵਰ ਲਿਮਟਿਡ ਪਿੰਡ ਬਣਾਂਵਾਲੀ ਦੇ ਗੇਟ ਤੋਂ 500 ਮੀਟਰ ਦੇ ਘੇਰੇ ਅੰਦਰ ਧਰਨਾ ਜਾਂ ਰੋਸ ਪ੍ਰਦਰਸ਼ਨ ਕਰਨ ’ਤੇ ਪੂਰਨ ਤੌਰ ’ਤੇ ਪਾਬੰਦੀ ਲਗਾਈ ਹੈ। ਹੁਕਮ ਵਿੱਚ ਕਿਹਾ ਗਿਆ ਕਿ ਸੀਨੀਅਰ ਕਪਤਾਨ ਪੁਲਿਸ ਮਾਨਸਾ ਵੱਲੋਂ ਪ੍ਰਾਪਤ ਪੱਤਰ ਰਾਹੀਂ ਉਨ੍ਹਾਂ ਦੇ ਧਿਆਨ ਵਿੱਚ ਲਿਆਂਦਾ ਗਿਆ ਕਿ ਅਕਸਰ ਹੀ ਵੱਖ-ਵੱਖ ਕਿਸਾਨ ਅਤੇ ਮਜ਼ਦੂਰ ਆਦਿ ਜੱਥੇਬੰਦੀਆਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਤਲਵੰਡੀ ਸਾਬੋ ਪਾਵਰ ਲਿਮਟਿਡ ਪਿੰਡ ਬਣਾਂਵਾਲੀ ਦੇ ਮੇਨ ਗੇਟ ’ਤੇ ਰੋਸ ਜਾਂ ਧਰਨਾ ਪ੍ਰਦਰਸ਼ਨ ਕੀਤਾ ਜਾਂਦਾ ਹੈ, ਇਸ ਨਾਲ ਜਿੱਥੇ ਤਲਵੰਡੀ ਸਾਬੋ ਪਾਵਰ ਲਿਮਟਿਡ ਵਿੱਚ ਕੰਮ ਕਰਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਦੀ ਆਵਾਜਾਈ ਵਿੱਚ ਵਿਘਨ ਪੈਂਦਾ ਹੈ, ਉੱਥੇ ਨਾਲ ਹੀ ਥਰਮਲ ਪਲਾਂਟ ਦਾ ਕੰਮ-ਕਾਜ ਵੀ ਪ੍ਰਭਾਵਿਤ ਹੁੰਦਾ ਹੈ। ਜ਼ਿਲ੍ਹਾ ਮੈਜਿਸਟ੍ਰੇਟ ਨੇ ਕਿਹਾ ਕਿ ਤਲਵੰਡੀ ਸਾਬੋ ਪਾਵਰ ਲਿਮਟਿਡ ਪੰਜਾਬ ਰਾਜ ਦੇ ਮਹੱਤਵਪੂਰਨ ਥਰਮਲ ਪਲਾਟਾਂ ਵਿੱਚੋਂ ਇੱਕ ਹ...