Wednesday, March 11
Shadow

Punjab

ਦਯਾਨੰਦ ਉਦਯੋਗਿਕ ਸਿਖਲਾਈ ਸੰਸਥਾ ਵਿੱਚ ਰਾਸ਼ਟਰੀ ਵੋਟਰ ਦਿਵਸ ਮਨਾਇਆ

ਦਯਾਨੰਦ ਉਦਯੋਗਿਕ ਸਿਖਲਾਈ ਸੰਸਥਾ ਵਿੱਚ ਰਾਸ਼ਟਰੀ ਵੋਟਰ ਦਿਵਸ ਮਨਾਇਆ

Punjab
ਅੰਮ੍ਰਿਤਸਰ 25 ਜਨਵਰੀ 2024-- ਜ਼ਿਲਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਅਤੇ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਕਮ ਚੋਣਕਾਰ ਰਜਿਸਟਰੇਸ਼ਨ ਅਫ਼ਸਰ 017 ਅੰਮ੍ਰਿਤਸਰ ਕੇਂਦਰੀ ਦੇ ਆਦੇਸ਼ਾਂ ਅਤੇ ਕੈਪਟਨ ਸੰਜੀਵ ਸ਼ਰਮਾ ਪ੍ਰਿੰਸੀਪਲ ਦਯਾਨੰਦ ਆਈ ਟੀ ਆਈ ਅੰਮ੍ਰਿਤਸਰ ਦੀ ਯੋਗ ਅਗਵਾਈ ਹੇਠ ਸੰਸਥਾ ਵਿਖੇ ਰਾਸ਼ਟਰੀ ਵੋਟਰ ਦਿਵਸ ਮਨਾਇਆ ਗਿਆ। ਇਸ ਸਮੇਂ ਸੰਸਥਾ ਦੇ ਸਿਖਿਆਰਥੀਆਂ ਵੱਲੋਂ ਵੋਟਰ ਦਿਵਸ ਦੇ ਸਬੰਧ ਵਿੱਚ ਪੇਂਟਿੰਗ ਮੁਕਾਬਲੇ , ਸੰਗੀਤ, ਭਾਸ਼ਨ ਮੁਕਾਬਲੇ ਕਰਵਾਏ ਗਏ ਅਤੇ ਰੰਗੋਲੀ ਬਣਾਈ ਗਈ। ਸੰਸਥਾ ਦੇ ਸਮੂਹ ਸਟਾਫ਼ ਅਤੇ ਸਿਖਿਆਰਥੀਆਂ ਵੱਲੋਂ ਰਾਸ਼ਟਰੀ ਵੋਟਰ ਦਿਵਸ ਤੇ ਵੋਟਰ ਪ੍ਰਣ ਲਿਆ ਗਿਆ। ਪ੍ਰਿੰਸੀਪਲ ਕੈਪਟਨ ਸੰਜੀਵ ਸ਼ਰਮਾ ਵੱਲੋਂ ਸੰਸਥਾ ਦੇ  ਇੰਸਟਰਕਟਰ ਚੰਨਪ੍ਰੀਤ ਸਿੰਘ ਅਤੇ ਰਣਜੀਤ ਸਿੰਘ ਨੂੰ ਸ਼ਲਾਘਾਯੋਗ ਕੰਮ ਕਰਨ ਤੇ ਸਨਮਾਨਿਤ ਕੀਤਾ ਗਿਆ ਅਤੇ ਬਾਕੀ ਸਟਾਫ਼ ਅਤੇ ਸਿਖਿਆਰਥੀਆਂ ਨੂੰ ਵੀ ਲੋਕ ਭਲਾਈ ਦੇ ਕੰਮਾਂ ਨੂੰ ਕਰਨ ਲਈ ਪ੍ਰੇਰਿਤ ਕੀਤਾ ਗਿਆ। ਇਸ ਸਮੇਂ ਵਿਧਾਨ ਸਭਾ ਹਲਕਾ 017 ਅੰਮ੍ਰਿਤਸਰ ਕੇਂਦਰੀ ਦੇ ਨੋਡਲ ਅਫ਼ਸਰ ਸਵੀਪ ਸ੍ਰ ਬਰਿੰਦਰਜੀਤ ਸਿੰਘ, ਸੰਸਥਾ ਦੇ ਨੋਡਲ ਅਫ਼ਸਰ ਸਵੀਪ ਸ੍ਰ ਜਗਰਾਜ...
ਨੌਜਵਾਨ ਆਪਣੀ ਵੋਟ ਬਨਾਉਣ ਅਤੇ ਇਸਦਾ ਇਸਤੇਮਾਲ ਕਰਕੇ ਸਮਾਜਿਕ ਜਿੰਮੇਵਾਰੀ  ਨਿਭਾਉਣ: ਜ਼ਿਲ੍ਹਾ ਚੋਣ ਅਫਸਰ

ਨੌਜਵਾਨ ਆਪਣੀ ਵੋਟ ਬਨਾਉਣ ਅਤੇ ਇਸਦਾ ਇਸਤੇਮਾਲ ਕਰਕੇ ਸਮਾਜਿਕ ਜਿੰਮੇਵਾਰੀ ਨਿਭਾਉਣ: ਜ਼ਿਲ੍ਹਾ ਚੋਣ ਅਫਸਰ

Punjab
ਅੰਮ੍ਰਿਤਸਰ , 25 ਜਨਵਰੀ: ਸਾਡਾ ਦੇਸ਼ ਦੁਨੀਆਂ ਦਾ ਸਭ ਤੋਂ ਵੱਡਾ ਲੋਕਤਾਂਤਰਿਕ ਦੇਸ਼ ਇਸ ਲਈ ਹੈ ਕਿਉਂਕਿ ਇਸ ਦੇ ਸਾਰੇ ਯੋਗ ਨਾਗਰਿਕ ਆਪਣੀ ਵੋਟ ਦਾ ਇਸਮੇਤਾਲ ਕਰਕੇ ਲੋਕਾਂ ਵੱਲੋਂ, ਲੋਕਾਂ ਲਈ ਤੇ ਲੋਕਾਂ ਦੀ ਸਰਕਾਰ ਚੁਨਣ ਵਿੱਚ ਆਪੋ ਆਪਣਾ ਯੋਗਦਾਨ ਪਾਉਂਦੇ ਹਨ। ਵੋਟ ਬਣਵਾਉਣਾ ਤੇ ਉਸ ਦਾ ਬਿਨਾਂ ਕਿਸੇ ਲਾਲਚ ਜਾਂ ਭੇਦਭਾਵ ਤੋਂ ਇਸਤੇਮਾਲ ਕਰਨਾ ਜਿਥੇ ਸਾਡਾ ਸੰਵਿਧਾਨਕ ਹੱਕ ਹੈ ਉਥੇ ਹੀ ਵੋਟ ਦਾ ਸਹੀ ਇਸਤੇਮਾਲ ਸਾਡੀ ਸਮਾਜਿਕ ਜਿੰਮੇਵਾਰੀ ਵੀ ਬਣਦੀ ਹੈ। ਇਸ ਲਈ ਸਾਨੂੰ ਆਪਣੀ ਸਮਾਜਿਕ ਜਿੰਮੇਵਾਰੀ ਤੋਂ ਕਦੇ ਵੀ ਭੱਜਣਾ ਨਹੀਂ ਚਾਹੀਦਾ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਸ਼੍ਰੀ ਘਨਸ਼ਾਮ ਥੋਰੀ ਨੇ 14ਵੇਂ ਨੈਸ਼ਨਲ ਵੋਟਰ ਦਿਵਸ ਮੌਕੇ ਬੀ ਬੀ ਕੇ ਡੀ ਏ ਵੀ ਕਾਲਜ ਵਿਖੇ ਕਰਵਾਏ ਗਏ ਜ਼ਿਲ੍ਹਾ ਪੱਧਰੀ ਨੈਸ਼ਨਲ ਵੋਟਰ ਦਿਵਸ ਸਮਾਗਮ ਨੂੰ ਸੰਬੋਧਨ ਕਰਦਿਆਂ ਕੀਤਾ। ਉਨ੍ਹਾਂ ਨੌਜਵਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਸਾਨੂੰ ਆਪਣੇ ਸੰਵਿਧਾਨਕ ਹੱਕ ਦੀ ਇਮਾਨਦਾਰੀ ਨਾਲ ਵਰਤੋਂ ਕਰਨੀ ਚਾਹੀਦੀ ਹੈ ਤਾਂ ਜੋ ਆਪਣੇ ਸੁਫਨਿਆਂ ਦੀ ਸਰਕਾਰ ਬਣਾਈ ਜਾ ਸਕੇ। ਜ਼ਿਲ੍ਹਾ ਚੋਣ ਅਫਸਰ ਨੇ ਕਿਹਾ ਕਿ ਅ...
ਰਾਜਪਾਲ ਵੱਲੋਂ ਬਿਹਤਰ ਕੰਮ ਕਰਨ ਵਾਲੀਆਂ ਤਿੰਨ ‘ਵਿਲੇਜ ਡਿਫੈਂਸ ਕਮੇਟੀਆਂ’ ਲਈ ਇਨਾਮੀ ਰਾਸ਼ੀ ਜਾਰੀ

ਰਾਜਪਾਲ ਵੱਲੋਂ ਬਿਹਤਰ ਕੰਮ ਕਰਨ ਵਾਲੀਆਂ ਤਿੰਨ ‘ਵਿਲੇਜ ਡਿਫੈਂਸ ਕਮੇਟੀਆਂ’ ਲਈ ਇਨਾਮੀ ਰਾਸ਼ੀ ਜਾਰੀ

Punjab
ਅੰਮ੍ਰਿਤਸਰ, 25 ਜਨਵਰੀ 2024 : ਮਾਣਯੋਗ ਰਾਜਪਾਲ ਸ੍ਰੀ ਬਨਵਾਰੀ ਲਾਲ ਪਰੋਹਿਤ ਨੇ ਆਪਣੇ ਸਰਹੱਦੀ ਪਿੰਡਾਂ ਦੇ ਦੌਰਿਆਂ ਦੌਰਾਨ ਜੋ ਵਿਲੇਜ਼ ਡਿਫੈਂਸ ਕਮੇਟੀਆਂ ਬਣਾਉਣ ਦੀ ਹਦਾਇਤ ਜਿਲ੍ਹਾ ਪ੍ਰਸ਼ਾਸਨ ਅੰਮ੍ਰਿਤਸਰ ਨੂੰ ਕੀਤੀ ਸੀ, ਵਿਚੋਂ ਬਿਹਤਰ ਕੰਮ ਕਰਨ ਵਾਲੀਆਂ ਤਿੰਨ ਵਿਲੇਜ਼ ਡਿਫੈਂਸ ਕਮੇਟੀਆਂ ਨੂੰ ਵਧੀਆ ਕਾਰਗੁਜ਼ਾਰੀ ਦੇ ਅਧਾਰ ਉਤੇ ਪਹਿਲੇ ਤਿੰਨ ਇਨਾਮਾਂ ਦੀ ਚੋਣ ਕਰ ਲਈ ਗਈ ਹੈ ਅਤੇ ਇਨਾਂ ਲਈ ਇਨਾਮੀ ਰਾਸ਼ੀ ਜਾਰੀ ਕਰ ਦਿੱਤੀ ਹੈ। ਡਿਪਟੀ ਕਮਿਸ਼ਨਰ ਸ੍ਰੀ ਘਨਸ਼ਾਮ ਥੋਰੀ ਨੇ ਇਹ ਜਾਣਕਾਰੀ ਦਿੰਦੇ ਦੱਸਿਆ ਕਿ ਰਾਜਪਾਲ ਪੰਜਾਬ ਨੇ ਆਪਣੇ ਕੀਤੇ ਗਏ ਐਲਾਨ ਮੁਤਾਬਿਕ ਇੰਨਾ ਕਮੇਟੀਆਂ ਲਈ ਇਨਾਮਾਂ ਦੀ ਰਾਸ਼ੀ ਵੀ ਜਾਰੀ ਕਰ ਦਿੱਤੀ ਹੈ, ਜਿੰਨਾ ਵਿਚ ਪਹਿਲੇ ਸਥਾਨ ਉਤੇ ਆਈ ਪਿੰਡ ਘੋਨੇਵਾਲ ਦੀ ਕਮੇਟੀ ਨੂੰ 3 ਤਿੰਨ ਲੱਖ ਰੁਪਏ, ਦੂਸਰੇ ਸਥਾਨ ਉਤੇ ਆਈ ਪਿੰਡ ਰਣੀਆਂ ਦੀ ਕਮੇਟੀ ਨੂੰ 2 ਲੱਖ ਅਤੇ ਤੀਸਰੇ ਸਥਾਨ ਉਤੇ ਆਈ ਦੌਣੇਕੇ ਖੁਰਦ ਹਰਦੋ ਰਤਨ ਦੀ ਕਮੇਟੀ ਨੂੰ ਇਕ ਲੱਖ ਰੁਪਏ ਦੀ ਇਨਾਮੀ ਰਾਸ਼ੀ ਦਿੱਤੀ ਜਾਵੇਗੀ। ਉਨਾਂ ਦੱਸਿਆ ਕਿ ਕਮੇਟੀਆਂ ਇਸ ਪੈਸੇ ਨੂੰ ਆਪਣੀ ਲੋੜ ਅਨੁਸਾਰ ਖਰਚ ਕਰ ਸਕਣਗੀਆਂ। ਉਨਾਂ ਕਿਹਾ ਕਿ ਇੰਨਾ ਇਨਾਮਾ...
ਆਈ.ਐਫ.ਐਸ. ਅਧਿਕਾਰੀ ਦੇ ਪਲਾਟ ਦੀ ਜਾਅਲੀ ਰਜਿਸਟਰੀ ਕਰਵਾਉਣ ਵਾਲੇ ਛੇ ਲੋਕਾਂ ਵਿਰੁੱਧ ਕੇਸ ਦਰਜ਼

ਆਈ.ਐਫ.ਐਸ. ਅਧਿਕਾਰੀ ਦੇ ਪਲਾਟ ਦੀ ਜਾਅਲੀ ਰਜਿਸਟਰੀ ਕਰਵਾਉਣ ਵਾਲੇ ਛੇ ਲੋਕਾਂ ਵਿਰੁੱਧ ਕੇਸ ਦਰਜ਼

Punjab
ਅੰਮ੍ਰਿਤਸਰ 25 ਜਨਵਰੀ 2024-- ਬੀਤੇ ਦਿਨੀ ਅੰਮ੍ਰਿਤਸਰ ਸਬ ਰਜਿਸਟਰਾਰ-3 ਦੇ ਦਫ਼ਤਰ ਵਿੱਚ ਆਈ.ਐਫ.ਐਸ. ਅਧਿਕਾਰੀ ਦੇ ਪਿੰਡ ਹੇਰ ਸਥਿਤ ਪਲਾਟ ਦੀ ਜਾਅਲੀ ਰਜਿਸਟਰੀ ਕਰਵਾਉਣ ਵਾਲੇ 6 ਲੋਕਾਂ ਵਿਰੁੱਧ ਅੰਮ੍ਰਿਤਸਰ ਪੁਲਿਸ ਨੇ ਧਾਰਾ 419, 420, 467, 468, 471, 120ਬੀ ਅਤੇ ਰਜਿਸਟਰੇਸ਼ਨ ਐਕਟ 1908 ਦੀ ਧਾਰਾ 82 ਅਧੀਨ ਕੇਸ ਦਰਜ ਕਰ ਲਿਆ ਹੈ। ਥਾਣਾ ਸਿਵਲ ਲਾਈਨ ਅੰਮ੍ਰਿਤਸਰ ਵਿੱਚ ਦਰਜ ਕੀਤੀ ਗਈ ਐਫ.ਆਈ.ਆਰ. ਅਨੁਸਾਰ ਉਕਤ ਕੇਸ ਵਿੱਚ ਖਰੀਦਦਾਰ ਸ਼ੇਰ ਸਿੰਘ, ਅਗਿਆਤ ਵੇਚਵਾਲ, ਵਸੀਕਾ ਨਵੀਸ ਅਸ਼ਵਨੀ ਕੁਮਾਰ, ਗਵਾਹ ਨੰਬਰਦਾਰ ਰੁਪਿੰਦਰ ਕੌਰ, ਗਵਾਹ ਜੇਮਸ ਹੰਸ, ਕਚਿਹਰੀ ਕੰਪਲੈਕਸ ਵਿੱਚ ਕੰਮ ਕਰਦੇ ਪ੍ਰਾਇਵੇਟ ਕਾਰਿੰਦਾ ਨਰਾਇਣ ਸਿੰਘ  ਉਰਫ਼ ਸ਼ੇਰਾ ਦੋਸ਼ੀ ਵਿਰੁੱਧ ਕੇਸ ਦਰਜ ਕੀਤਾ ਗਿਆ ਹੈ। ਪੁਲਿਸ ਕਮਿਸ਼ਨਰ ਸ: ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਡਿਪਟੀ ਕਮਿਸ਼ਨਰ ਸ੍ਰੀ ਘਨਸ਼ਾਮ ਥੋਰੀ ਵਲੋਂ ਉਕਤ ਰਜਿਸਟਰੀ ਬਾਬਤ ਜੋ ਸ਼ਿਕਾਇਤ ਜਿਸ ਵਿੱਚ ਉਪ ਮੰਡਲ ਮੈਜਿਸਟਰੇਟ ਅੰਮ੍ਰਿਤਸਰ-2 ਵਲੋਂ ਕੀਤੀ ਗਈ ਪੜਤਾਲ ਵੀ ਸ਼ਾਮਿਲ ਸੀ ਨੂੰ ਜਿਲ੍ਹਾ ਅਟਾਰਨੀ ਨੂੰ ਭੇਜਿਆ ਗਿਆ ਸੀ। ਜਿਨਾਂ ਨੇ ਸਬ ਰਜਿਸਟਰਾਰ ਜਗਤਾਰ ਸਿੰਘ ਦੀ ਰਿਪੋਰ...
26 ਜਨਵਰੀ ਨੂੰ ਮਨਾਏ ਜਾ ਰਹੇ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਰੋਹ ਦੀਆਂ ਤਿਆਰੀਆਂ ਮੁਕੰਮਲ

26 ਜਨਵਰੀ ਨੂੰ ਮਨਾਏ ਜਾ ਰਹੇ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਰੋਹ ਦੀਆਂ ਤਿਆਰੀਆਂ ਮੁਕੰਮਲ

Punjab
ਮੋਗਾ 25 ਜਨਵਰੀ ਗਣਤੰਤਰਤਾ ਦਿਵਸ ਸਬੰਧੀ ਮਨਾਏ ਜਾ ਰਹੇ ਜ਼ਿਲ੍ਹਾ ਪੱਧਰੀ ਸਮਾਰੋਹ ਦੀਆਂ ਤਿਆਰੀਆਂ ਮੁਕੰਮਲ ਹੋ ਗਈਆਂ ਹਨ। ਇਨਾਂ ਸ਼ਬਦਾਂ ਦਾ ਪ੍ਰਗਟਾਵਾ ਅੱਜ ਡਿਪਟੀ ਕਮਿਸ਼ਨਰ ਮੋਗਾ ਸ੍ਰ. ਕੁਲਵੰਤ ਸਿੰਘ ਨੇ ਸਥਾਨਕ ਦਾਣਾ ਮੰਡੀ ਮੋਗਾ ਵਿਖੇ ਕੀਤਾ। ਉਨ੍ਹਾਂ ਕਿਹਾ ਕਿ ਗਣਤੰਤਰ ਦਿਵਸ ਸਮਾਰੋਹ ਦੀ ਅਹਿਮੀਅਤ ਦੇ ਮੱਦੇਨਜ਼ਰ ਇਸ ਨੂੰ ਪੂਰੀ ਮਰਿਆਦਾ ਅਤੇ ਰਾਸ਼ਟਰੀ ਭਾਵਨਾ ਨਾਲ ਮਨਾਇਆ ਜਾਵੇਗਾ। ਜ਼ਿਲ੍ਹਾ ਪੱਧਰੀ ਸਮਾਗਮ ਦਾਣਾ ਮੰਡੀ ਮੋਗਾ ਵਿਖੇ ਮਨਾਇਆ ਜਾਵੇਗਾ। ਜਿਸ ਵਿੱਚ ਪੰਜਾਬ ਦੇ ਸਥਾਨਕ ਸਰਕਾਰਾਂ ਅਤੇ ਸੰਸਦੀ ਕਾਜ ਮਾਮਲੇ ਵਿਭਾਗਾਂ ਦੇ ਕੈਬਨਿਟ ਮੰਤਰੀ ਸ੍ਰੀ ਬਲਕਾਰ ਸਿੰਘ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨਗੇ ਅਤੇ ਰਾਸ਼ਟਰੀ ਝੰਡੇ ਨੂੰ ਲਹਿਰਾਉਣ ਦੀ ਰਸਮ ਅਦਾ ਕਰਨਗੇ।ਇਹ ਪ੍ਰੋਗਰਾਮ ਸਵੇਰੇ 9:58 ਵਜੇ ਸ਼ੁਰੂ ਹੋਵੇਗਾ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸਮਾਰੋਹ ਦੌਰਾਨ ਪੰਜਾਬ ਪੁਲਿਸ ਦੀਆਂ ਅਤੇ ਹੋਰਨਾਂ ਟੁਕੜੀਆਂ ਵੱਲੋਂ ਸ਼ਾਨਦਾਰ ਮਾਰਚ ਪਾਸਟ ਕੱਢਿਆ ਜਾਵੇਗਾ।ਸਕੂਲੀ ਵਿਦਿਆਰਥੀਆਂ ਵੱਲੋਂ ਰੰਗਾਰੰਗ ਪ੍ਰੋਗਰਾਮ ਪੇਸ਼ ਕੀਤੇ ਜਾਣਗੇ। ਗਿੱਧਾ ਅਤੇ ਭੰਗੜੇ ਨਾਲ ਸਬੰਧਤ ਆਈਟਮਾਂ ਵੀ ਪੇਸ਼ ਕੀਤੀਆਂ ਜਾਣਗੀਆਂ। ਇਸ ਵਾਰ ਵੱਖ...
ਕਮਿਸ਼ਨਰ ਮੰਡਲ ਫਿਰੋਜ਼ਪੁਰ ਨੇ ਦਫ਼ਤਰ ਦੇ ਕਰਮਚਾਰੀਆਂ ਨੂੰ ਵੋਟ ਦੇ ਅਧਿਕਾਰ ਦੀ ਸਹੀ ਵਰਤੋਂ ਦਾ ਦਿਵਾਇਆ ਪ੍ਰਣ

ਕਮਿਸ਼ਨਰ ਮੰਡਲ ਫਿਰੋਜ਼ਪੁਰ ਨੇ ਦਫ਼ਤਰ ਦੇ ਕਰਮਚਾਰੀਆਂ ਨੂੰ ਵੋਟ ਦੇ ਅਧਿਕਾਰ ਦੀ ਸਹੀ ਵਰਤੋਂ ਦਾ ਦਿਵਾਇਆ ਪ੍ਰਣ

Punjab
ਫ਼ਿਰੋਜ਼ਪੁਰ 25 ਜਨਵਰੀ 2024. ਕਮਿਸ਼ਨਰ ਮੰਡਲ ਫਿਰੋਜ਼ਪੁਰ ਸ੍ਰੀ ਅਰੁਣ ਸੇਖੜੀ ਆਈ.ਏ.ਐਸ. ਨੇ ਰਾਸ਼ਟਰੀ ਵੋਟਰ ਦਿਵਸ ਮੌਕੇ ਆਪਣੇ ਦਫ਼ਤਰ ਵਿਖੇ ਸਮੂਹ ਅਧਿਕਾਰੀਆਂ/ਕਰਮਚਾਰੀਆਂ ਨੂੰ ਵੋਟ ਦੇ ਅਧਿਕਾਰ ਦੀ ਸਹੀ ਵਰਤੋਂ ਕਰਨ ਦਾ ਪ੍ਰਣ ਦਿਵਾਇਆ।           ਕਮਿਸ਼ਨਰ ਸ੍ਰੀ ਅਰੁਣ ਸੇਖੜੀ ਨੇ ਸਮੂਹ ਹਾਜ਼ਰੀਨ ਨੂੰ ਜਾਗਰੂਕ ਕਰਦਿਆਂ ਕਿਹਾ ਕਿ ਭਾਰਤ ਵਿੱਚ ਹਰੇਕ 18 ਸਾਲ ਦੇ ਨਾਗਰਿਕ ਨੂੰ ਸੰਵਿਧਾਨ ਅਨੁਸਾਰ ਵੋਟ ਪਾਉਣ ਦਾ ਅਧਿਕਾਰ ਦਿੱਤਾ ਗਿਆ ਹੈ ਤੇ ਸਾਡੇ ਸੰਵਿਧਾਨ ਨੇ ਸਾਨੂੰ ਵੋਟ ਦਾ ਅਧਿਕਾਰ ਦੇ ਕੇ ਅਜਿਹੀ ਤਾਕਤ ਪ੍ਰਦਾਨ ਕੀਤੀ ਹੈ, ਜਿਸ ਦੀ ਵਰਤੋਂ ਕਰਕੇ ਅਸੀਂ ਭਵਿੱਖ ਨੂੰ ਸੁਰੱਖਿਅਤ ਅਤੇ ਲੋਕਤੰਤਰ ਨੂੰ ਮਜ਼ਬੂਤ ਕਰ ਸਕਦੇ ਹਾਂ । ਉਨ੍ਹਾਂ ਵੋਟ ਦੇ ਹੱਕ ਦੀ ਬਿਨਾਂ ਕਿਸੇ ਡਰ, ਭੈਅ ਅਤੇ ਲਾਲਚ ਤੋਂ ਵਰਤੋਂ ਕਰਨ ਤੇ ਅਪੀਲ ਕਰਦਿਆਂ ਕਿਹਾ ਕਿ ਇਸ ਨਾਲ ਦੇਸ਼ ਦੇ ਸੁਨਹਿਰੇ ਭਵਿੱਖ ਦਾ ਨਿਰਮਾਣ ਕੀਤਾ ਜਾ ਸਕਦਾ ਹੈ। ਉਨ੍ਹਾਂ ਨੌਜਵਾਨ ਵਰਗ ਨੂੰ ਅਪੀਲ ਕੀਤੀ ਕਿ ਆਪਣੀ ਅਤੇ ਆਪਣੇ ਨਜ਼ਦੀਕੀਆਂ ਦੀ ਵੋਟ ਬਣਾਉਣ ਤੋਂ ਇਲਾਵਾ ਇਸ ਦੇ ਸਹੀ ਇਸਤੇਮਾਲ ਸਬੰਧੀ ਖ਼ੁਦ ਵੀ ਜਾਗਰੂਕ ਹੋਣ ਤੇ ਹੋਰਨਾਂ ਨੂੰ ਵੀ ਜਾਗਰੂਕ ਕਰਨ। ਇਸ ਮੌਕੇ...
ਆਂਗਣਵਾੜੀ ਸੈਟਰਾਂ ਰਾਹੀਂ ਪੋਸ਼ਟਿਕ ਭੋਜਨ ਸਪਲਾਈ ਕਰਨ ਵਾਸਤੇ 33.65 ਕਰੋੜ ਰੁਪਏ ਜਾਰੀ: ਡਾ.ਬਲਜੀਤ ਕੌਰ

ਆਂਗਣਵਾੜੀ ਸੈਟਰਾਂ ਰਾਹੀਂ ਪੋਸ਼ਟਿਕ ਭੋਜਨ ਸਪਲਾਈ ਕਰਨ ਵਾਸਤੇ 33.65 ਕਰੋੜ ਰੁਪਏ ਜਾਰੀ: ਡਾ.ਬਲਜੀਤ ਕੌਰ

Punjab
ਚੰਡੀਗੜ੍ਹ, 25 ਜਨਵਰੀ: ਆਂਗਣਵਾੜੀ ਸੈਟਰਾਂ ਰਾਹੀਂ ਸਪਲਾਈ ਕੀਤੇ ਪੋਸ਼ਟਿਕ ਭੋਜਨ ਵਾਸਤੇ ਪੰਜਾਬ ਸਰਕਾਰ ਨੇ 33.65 ਕਰੋੜ ਰੁਪਏ ਦੀ ਰਾਸ਼ੀ ਜਾਰੀ ਕਰ ਦਿੱਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਸੂਬੇ ਦੇ ਆਂਗਣਵਾੜੀ ਸੈਟਰਾਂ ਵਿੱਚ ਲਾਭਪਾਤਰੀਆਂ ਨੂੰ ਗਿਜਾਈ ਵਸਤੂਆਂ ਦੀ ਸਪਲਾਈ ਮਾਰਕਫੈਡ ਰਾਹੀ ਕੀਤੀ ਜਾ ਰਹੀ ਹੈ। ਸਪਲੀਮੈਟਰੀ ਨਿਊਟਰੀਸ਼ਨ ਪ੍ਰੋਗਰਾਮ ਸਕੀਮ ਤਹਿਤ ਚਾਲੂ ਵਿੱਤੀ ਸਾਲ ਦੌਰਾਨ ਮਾਰਕਫੈਡ ਵੱਲੋਂ ਕੀਤੀ ਜਾ ਰਹੀ ਸਪਲਾਈ ਦਾ ਹੁਣ ਤੱਕ ਦਾ ਭੁਗਤਾਨ ਕਰ ਦਿੱਤਾ ਗਿਆ ਹੈ। ਇਸੇ ਦੌਰਾਨ ਉਨ੍ਹਾਂ ਨੇ ਸਬੰਧਤ ਜ਼ਿਲ੍ਹਾ ਪ੍ਰੋਗਰਾਮ ਅਫਸਰਾਂ ਨੂੰ ਫੰਡਾਂ ਦੀ ਵਰਤੋ ਸਰਕਾਰੀ ਨਿਯਮਾਂ ਅਨੁਸਾਰ ਕਰਨ ਲਈ ਹਦਾਇਤ ਕੀਤੀ ਹੈ। ਡਾ. ਬਲਜੀਤ ਕੌਰ ਨੇ ਦੱਸਿਆ ਕਿ ਅੰਮ੍ਰਿਤਸਰ ਜ਼ਿਲ੍ਹੇ ਨੂੰ 4.17 ਕਰੋੜ, ਬਰਨਾਲਾ ਨੂੰ 65.94 ਲੱਖ, ਬਠਿੰਡਾ ਨੂੰ 2.28 ਕਰੋੜ, ਫਰੀਦਕੋਟ ਨੂੰ 40.22 ਲੱਖ, ਫਾਜ਼ਿਲਕਾ ਨੂੰ 4.35 ਕਰੋੜ ਅਤੇ 5.99 ਲੱਖ (ਕੁਕਿੰਗ ਕੋਸਟ), ਫਿਰੋਜ਼ਪੁਰ ਨੂੰ 4 ਕਰੋੜ ਅਤੇ 4.69 ਲੱਖ (ਕੁਕਿੰਗ ਕੋਸਟ), ਗੁਰਦਾਸਪੁਰ ਨੂ...
ਲੋਕਤੰਤਰ ਦੀ ਮਜ਼ਬੂਤੀ ਲਈ ਵੋਟ ਬਨਵਾਉਣਾ ਅਤੇ ਮੱਤਦਾਨ ਕਰਨਾ ਬੇਹੱਦ ਜ਼ਰੂਰੀ : ਧੀਮਾਨ

ਲੋਕਤੰਤਰ ਦੀ ਮਜ਼ਬੂਤੀ ਲਈ ਵੋਟ ਬਨਵਾਉਣਾ ਅਤੇ ਮੱਤਦਾਨ ਕਰਨਾ ਬੇਹੱਦ ਜ਼ਰੂਰੀ : ਧੀਮਾਨ

Punjab
ਫਿਰੋਜ਼ਪੁਰ, 25 ਜਨਵਰੀ 2024. ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਤੇ ਮੁੱਖ ਚੋਣ ਅਫਸਰ, ਪੰਜਾਬ ਦੇ ਆਦੇਸ਼ ਅਨੁਸਾਰ ਅੱਜ 14ਵਾਂ ਰਾਸ਼ਟਰੀ ਵੋਟਰ ਦਿਵਸ ਜ਼ਿਲ੍ਹਾ ਚੋਣ ਅਫ਼ਸਰ ਸ੍ਰੀ ਰਾਜੇਸ਼ ਧੀਮਾਨ ਦੀ ਅਗਵਾਈ ਹੇਠ ਪੂਰੇ ਉਤਸ਼ਾਹ ਦੇ ਨਾਲ ਜੈਨੇਸਿਸ ਡੈਂਟਲ ਕਾਲਜ ਮੋਗਾ ਰੋਡ ਫਿਰੋਜ਼ਪੁਰ ਵਿਖੇ ਮਨਾਇਆ ਗਿਆ। ਸਕਾਊਟ ਤੇ ਗਾਈਡ ਦੀ ਟੁਕੜੀ ਵਲੋਂ ਮੁੱਖ ਮਹਿਮਾਨ ਜ਼ਿਲ੍ਹਾ ਚੋਣ ਅਫ਼ਸਰ ਸ੍ਰੀ ਰਾਜੇਸ਼ ਧੀਮਾਨ ਦਾ ਸਵਾਗਤ ਕੀਤਾ ਗਿਆ ਅਤੇ ਰਾਜ ਪੱਧਰੀ ਬਸੰਤ ਮੇਲੇ ਨੂੰ ਦਰਸਾਉਂਦਾ ਵੋਟਰ ਜਾਗਰੂਕਤਾ ਸੈਲਫ਼ੀ ਪੁਆਇੰਟ ਬਣਾਇਆ ਗਿਆ ਜਿਥੇ ਸਮੂਹ ਹਾਜ਼ਰੀਨ ਨੇ ਸੈਲਫ਼ੀ ਲਈ। ਇਸ ਮੌਕੇ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਧੀਮਾਨ ਨੇ ਸ਼ਮਾ ਰੌਸ਼ਨ ਕਰਕੇ ਪ੍ਰੋਗਰਾਮ ਦੀ ਰਸਮੀ ਸ਼ੁਰੂਆਤ ਕੀਤੀ ਅਤੇ ਸਮੂਹ ਹਾਜ਼ਰੀਨ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਹਰ ਸਾਲ ਕੌਮੀ ਵੋਟਰ ਦਿਵਸ 25 ਜਨਵਰੀ ਨੂੰ ਮਨਾਇਆ ਜਾਂਦਾ ਹੈ ਅਤੇ ਲੋਕਾਂ ਨੂੰ ਵੋਟ ਬਣਵਾਉਣ ਅਤੇ ਮੱਤਦਾਨ ਲਈ ਪ੍ਰੇਰਿਤ ਕਰਨ ਦੇ ਨਾਲ-ਨਾਲ ਵੋਟ ਦੀ ਮਹੱਤਤਾ ਬਾਰੇ ਵੀ ਜਾਗਰੂਕ ਕੀਤਾ ਜਾਂਦਾ ਹੈ। ਉਨ੍ਹਾਂ ਦੱਸਿਆ ਕਿ ਇਸ ਵਾਰ ਰਾਸ਼ਟਰੀ ਵੋਟਰ ਦਿਵਸ ਦਾ ਥੀਮ ‘ਨਥਿੰਗ ਲਾਈਕ ਵੋ...
ਦੇਸ਼ ਤੇ ਸਮਾਜ ਦੇ ਸੁਧਾਰ ਲਈ ਵੋਟ ਦੀ ਮਹੱਤਤਾ ਅਹਿਮ : ਡਿਪਟੀ ਕਮਿਸ਼ਨਰ

ਦੇਸ਼ ਤੇ ਸਮਾਜ ਦੇ ਸੁਧਾਰ ਲਈ ਵੋਟ ਦੀ ਮਹੱਤਤਾ ਅਹਿਮ : ਡਿਪਟੀ ਕਮਿਸ਼ਨਰ

Punjab
ਬਠਿੰਡਾ, 25 ਜਨਵਰੀ : ਭਾਰਤੀ ਲੋਕਤੰਤਰ ਨੂੰ ਮਜ਼ਬੂਤ ਬਣਾਉਣ ਦੇ ਨਾਲ-ਨਾਲ ਦੇਸ਼ ਤੇ ਸਮਾਜ ਦੇ ਸੁਧਾਰ ਲਈ ਵੋਟ ਦਾ ਬਹੁਤ ਮਹੱਤਵ ਤੇ ਅਹਿਮ ਰੋਲ ਹੈ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਨੇ ਸਥਾਨਕ ਸਰਕਾਰੀ ਰਜਿੰਦਰਾ ਕਾਲਜ ਵਿਖੇ 14ਵੇਂ ਕੌਮੀ ਵੋਟਰ ਦਿਵਸ ਮੌਕੇ ਕਰਵਾਏ ਗਏ ਜ਼ਿਲ੍ਹਾ ਪੱਧਰੀ ਸਮਾਗਮ ਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨ ਮੌਕੇ ਸੰਬੋਧਨ ਕਰਦਿਆਂ ਕੀਤਾ। ਇਸ ਮੌਕੇ ਡਿਪਟੀ ਕਮਿਸ਼ਨਰ ਨੇ 14ਵੇਂ ਕੌਮੀ ਵੋਟਰ ਦਿਵਸ ਦੀ ਵਧਾਈ ਦਿੰਦਿਆਂ ਵੋਟ ਦੀ ਮਹੱਤਤਾ ਤੇ ਜ਼ੋਰ ਦਿੰਦਿਆਂ ਕਿਹਾ ਕਿ ਸਾਨੂੰ ਸਭ ਨੂੰ ਭਾਰਤੀ ਲੋਕਤੰਤਰ ਦੀ ਮਜ਼ਬੂਤੀ ਲਈ ਵੱਧ ਤੋਂ ਵੱਧ ਆਪਣੀ ਵੋਟ ਦੇ ਅਧਿਕਾਰ ਦਾ ਸੁਤੰਤਰ, ਨਿਰਪੱਖ, ਸ਼ਾਂਤਮਈ, ਬਿਨਾਂ ਡਰ ਭੈਅ, ਧਰਮ, ਵਰਗ, ਜਾਤੀ, ਭਾਈਚਾਰੇ, ਭਾਸ਼ਾ ਜਾਂ ਕਿਸੇ ਵੀ ਲਾਲਚ ਦੇ ਪ੍ਰਭਾਵ ਤੋਂ ਬਿਨਾਂ ਇਸਤੇਮਾਲ ਕਰਨਾ ਚਾਹੀਦਾ ਹੈ। ਇਸ ਦੌਰਾਨ ਡਿਪਟੀ ਕਮਿਸ਼ਨਰ ਨੇ ਨਵੇਂ ਬਣੇ ਨੌਜਵਾਨ ਵੋਟਰਾਂ ਨੂੰ ਕੌਮੀ ਵੋਟਰ ਦਿਵਸ ਦੀ ਵਧਾਈ ਦਿੰਦਿਆਂ ਦੇਸ਼ ਦੀ ਤਰੱਕੀ ਤੇ ਵਿਕਾਸ ਲਈ ਵੱਧ ਤੋਂ ਵੱਧ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ ਦੀ ਅਪੀਲ ਕੀਤੀ। ਇਸ ਮੌਕੇ ਉਨ੍ਹਾ...
ਸਮੂਹ ਮੁਲਾਜ਼ਮਾਂ ਸਮੇਤ ਮਨਾਇਆ ਰਾਸ਼ਟਰੀ ਵੋਟਰ ਦਿਵਸ

ਸਮੂਹ ਮੁਲਾਜ਼ਮਾਂ ਸਮੇਤ ਮਨਾਇਆ ਰਾਸ਼ਟਰੀ ਵੋਟਰ ਦਿਵਸ

Punjab
ਮੋਗਾ, 25 ਜਨਵਰੀ: ਨਗਰ ਨਿਗਮ ਮੋਗਾ ਦਫ਼ਤਰ ਵਿਖੇ ਰਾਸ਼ਟਰੀ ਵੋਟਰ ਦਿਵਸ ਨੂੰ ਸਮਰਪਿਤ ਇੱਕ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ। ਜਿਸ ਬਾਰੇ ਜਾਣਕਾਰੀ ਦਿੰਦਿਆਂ ਕਮਿਸ਼ਨਰ ਨਗਰ ਨਿਗਮ ਮੋਗਾ ਸ੍ਰ. ਜਗਵਿੰਦਰਜੀਤ ਸਿੰਘ ਗਰੇਵਾਲ ਨੇ ਦੱਸਿਆ ਕਿ ਅੱਜ ਨਗਰ ਨਿਗਮ ਮੋਗਾ ਦੇ ਸਮੂਹ ਮੁਲਾਜ਼ਮਾਂ ਸਮੇਤ ਰਾਸ਼ਟਰੀ ਵੋਟਰ ਦਿਵਸ ਮਨਾਇਆ ਗਿਆ। ਇਸ ਮੌਕੇ ਸਮੂਹ ਮੁਲਾਜ਼ਮਾਂ ਵੱਲੋਂ ਆਪਣੀ ਵੋਟ ਨੂੰ ਸਹੀ ਤਰੀਕੇ ਨਾਲ ਬਿਨ੍ਹਾਂ ਕਿਸੇ ਲਾਲਚ ਜਾਂ ਭੈਅ ਤੋਂ ਵਰਤਣ ਦਾ ਪ੍ਰਣਾ ਵੀ ਲਿਆ ਗਿਆ। ਉਨ੍ਹਾਂ ਦੱਸਿਆ ਕਿ ਇਹ ਦਿਵਸ ਇੱਕ ਲੋਕਤੰਤਰੀ ਸਮਾਜ ਵਿੱਚ ਹਰੇਕ ਵੋਟ ਦੀ ਮਹੱਤਤਾ ਨੂੰ ਉਜਾਗਰ ਕਰਦਾ ਹੈ। ਉਨ੍ਹਾਂ ਮੁਲਾਜ਼ਮਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਉਹ ਆਪਣੇ ਆਲੇ ਦੁਆਲੇ ਦੇ ਲੋਕਾਂ ਨੂੰ ਵੋਟ ਬਣਾਉਣ, ਵੋਟ ਦਾ ਸਦਉਪਯੋਗ ਕਰਨ ਦੀ ਮਹੱਤਤਾ ਬਾਰੇ ਜਾਗਰੂਕਤਾ ਫੈਲਾਉਣ ਕਿਉਂਕਿ ਮਜ਼ਬੂਤ ਲੋਕਤੰਤਰ ਦੇ ਨਿਰਮਾਣ ਵਿੱਚ ਸਾਡੀ ਵੋਟ ਬਹੁਤ ਹੀ ਅਹਿਮ ਭੂਮਿਕਾ ਨਿਭਾਉਂਦੀ ਹੈ। ਉਨ੍ਹਾਂ ਦੱਸਿਆ ਕਿ ਆਉਣ ਵਾਲੀਆਂ ਲੋਕ ਸਭਾ ਚੋਣਾਂ ਵਿੱਚ ਸਮੂਹ ਹਾਜ਼ਰੀਨ ਆਪਣੀ ਵੋਟ ਦਾ ਇਸਤੇਮਾਲ ਬਿਨ੍ਹਾਂ ਕਿਸੇ ਲਾਲਚ ਜਾਂ ਭੈਅ ਤੋਂ ਕਰਨ। ਉਨ੍ਹਾਂ ਵੋਟ ਦੀ ਮਹੱਤਤਾ ਬ...