Monday, March 16
Shadow

Punjab

ਸੰਸਾਰ ਵਿੱਚ ਮਨੁੱਖੀ ਖੂਨ ਦਾ ਕੋਈ ਬਦਲ ਨਹੀ, ਕੇਵਲ ਦਾਨ ਕੀਤਾ ਖੂਨ ਹੀ ਇਨਸਾਨੀ ਜੀਵਨ ਨੂੰ ਬਚਾਉਣ ਦੇ ਸਮਰੱਥ- ਹਰਜੋਤ ਬੈਂਸ

ਸੰਸਾਰ ਵਿੱਚ ਮਨੁੱਖੀ ਖੂਨ ਦਾ ਕੋਈ ਬਦਲ ਨਹੀ, ਕੇਵਲ ਦਾਨ ਕੀਤਾ ਖੂਨ ਹੀ ਇਨਸਾਨੀ ਜੀਵਨ ਨੂੰ ਬਚਾਉਣ ਦੇ ਸਮਰੱਥ- ਹਰਜੋਤ ਬੈਂਸ

National, Politics, Punjab
ਸ੍ਰੀ ਅਨੰਦਪੁਰ ਸਾਹਿਬ 12 ਅਕਤੂਬਰ () ਨੋਜਵਾਨਾਂ ਨੇ ਖੂਨਦਾਨ ਕਰਨ ਦਾ ਉਪਰਾਲਾ ਕਰਕੇ ਲੋਕਾਂ ਦੀ ਭਲਾਈ ਦਾ ਇੱਕ ਸ਼ਲਾਘਾਯੋਗ ਉਦੱਮ ਕੀਤਾ ਹੈ। ਲੋਕ ਕਲਿਆਣ ਲਈ ਖੂਨਦਾਨ ਨੂੰ ਬਹੁਤ ਉੱਤਮ ਕਿਹਾ ਗਿਆ ਹੈ, ਅੱਜ ਦੇ ਸਮੇਂ ਵਿੱਚ ਜਿੰਦਗੀ ਬਚਾਉਣ ਲਈ ਇਹ ਸਭ ਤੋਂ ਵੱਧ ਜਰੂਰੀ ਹੈ।    ਇਹ ਪ੍ਰਗਟਾਵਾ ਸ.ਹਰਜੋਤ ਸਿੰਘ ਬੈਂਸ ਕੈਬਨਿਟ ਮੰਤਰੀ ਸਿੱਖਿਆ ਅਤੇ ਸੂਚਨਾ ਤੇ ਲੋਕ ਸੰਪਰਕ ਵਿਭਾਗ ਪੰਜਾਬ ਨੇ ਕਰਦੇ ਹੋਏ ਕਿਹਾ ਹੈ ਕਿ ਅੱਜ ਸਚਖੱਡ ਵਾਸੀ ਬਾਬਾ ਲਾਭ ਸਿੰਘ ਜੀ ਦੀ ਯਾਦ ਵਿੱਚ ਬਾਬਾ ਦੀਪ ਸਿੰਘ ਸਪੋਰਟਸ ਕਲੱਬ ਢੇਰ ਦੇ ਨੌਜਵਾਨਾਂ ਵਲੋਂ ਲਗਾਏ ਖੂਨਦਾਨ ਕੈਂਪ ਵਿੱਚ ਵਿਸੇਸ ਤੋਰ ਸ਼ਿਰਕਤ ਕਰਨ ਮੌਕੇ ਕੀਤਾ। ਇਸ ਕੈਂਪ ਵਿੱਚ ਸ੍ਰੀ ਅਨੰਦਪੁਰ ਸਾਹਿਬ ਹਸਪਤਾਲ ਦੇ ਮੈਡੀਕਲ ਸਟਾਫ ਵਲੋਂ ਦਰਜਨਾਂ ਯੂਨਿਟ ਖੂਨ ਇਕੱਤਰਤ ਕੀਤਾ ਗਿਆ।    ਕੈਬਨਿਟ ਮੰਤਰੀ ਨੇ ਕਿਹਾ ਕਿ ਇਸ ਇਲਾਕੇ ਦੇ ਨੋਜਵਾਨਾ ਨੇ ਖੂਨਦਾਨ ਕੈਂਪ ਵਿੱਚ ਵੱਧ ਚੜ ਕੇ ਸਮੁਲੀਅਤ ਕੀਤੀ ਹੈ। ਮਾਨਵ ਕਲਿਆਣ ਇਹ ਇਕ ਚੰਗਾ ਉਪਰਾਲਾ ਹੈ। ਉਹਨਾਂ ਕਿਹਾ ਕਿ ਸਾਡੇ ਲੋਕਾਂ ਵਿੱਚ ਭਾਈਚਾਰਕ ਸਾਂਝ ਬਹੁਤ ਮਜਬੂਤੀ ਨਾਲ ਕਾਈਮ ਹੈ ਅਤੇ ਅਜਿਹੇ ਕੈਂਪ ਇਸ ਗੱਲ ਦੇ ਪ੍ਰਮਾਣ ਹਨ। ...
ਪਿੰਡ ਕੋਟਲਾ ਮੁਗਲਾਂ ਵਿਖੇ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨੂੰ ਸਾਂਭਣ ਲਈ ਕੀਤਾ ਗਿਆ ਜਾਗਰੂਕ

ਪਿੰਡ ਕੋਟਲਾ ਮੁਗਲਾਂ ਵਿਖੇ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨੂੰ ਸਾਂਭਣ ਲਈ ਕੀਤਾ ਗਿਆ ਜਾਗਰੂਕ

National, Politics, Punjab
ਗੁਰਦਾਸਪੁਰ, 12 ਅਕਤੂਬਰ (   ) ਡਿਪਟੀ ਕਮਿਸ਼ਨਰ, ਸ੍ਰੀ ਦਲਵਿੰਦਰਜੀਤ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਹੇਠ ਜਿਲ੍ਹੇ ਅੰਦਰ ਕਿਸਾਨਾਂ ਨੂੰ ਫਸਲ ਦੀ ਰਹਿੰਦ-ਖੂੰਹਦ ਨੂੰ ਅੱਗ ਨਾ ਲਗਾਉਣ ਜਿਲ੍ਹੇ ਭਰ ਵਿੱਚ ਜਾਗਰੂਕਤਾ ਕੈਂਪ ਲਗਾਏ ਜਾ ਰਹੇ ਹਨ। ਜਿਸ ਤਹਿਤ ਪਿੰਡ ਕੋਟਲਾ ਮੁਗਲਾਂ ਬਲਾਕ ਕਲਾਨੌਰ ਵਿੱਚ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਾਉਣ ਤੇ ਫਸਲ ਦੀ ਰਹਿੰਦ ਖੂੰਹਦ ਨੂੰ ਸਾਂਭਣ ਲਈ ਜਾਗਰੂਕ ਕੀਤਾ ਗਿਆ। ਜਿਲ੍ਹੇ ਅੰਦਰ ਵਿੱਢੀ ਇਸ ਮੁਹਿੰਮ ਸਬੰਧੀ ਜਾਣਕਾਰੀ ਦਿੰਦਿਆਂ ਡਾ.ਹਰਜਿੰਦਰ ਸਿੰਘ ਬੇਦੀ, ਵਧੀਕ ਡਿਪਟੀ ਕਮਿਸ਼ਨਰ (ਜ) ਗੁਰਦਾਸਪੁਰ ਨੇ ਜਿਲ੍ਹਾ ਪ੍ਰਸ਼ਾਸਨ ਦੀ ਸਮੁੱਚੀ ਟੀਮ ਡਿਪਟੀ ਕਮਿਸ਼ਨਰ ਦੀ ਅਗਵਾਈ ਵਿੱਚ ਫੀਲਡ ਵਿੱਚ ਜਾ ਕੇ ਕਿਸਾਨਾਂ ਨਾਲ ਰਾਬਤਾ ਕਰਕੇ ਪਰਾਲੀ ਦੀ ਸਾਂਭ ਸੰਭਾਲ ਲਈ ਜਾਗਰੂਕ ਕਰ ਰਹੀ ਹੈ। ਉਨ੍ਹਾਂ ਦੱਸਿਆ ਕਿ ਪਿੰਡਾਂ ਵਿੱਚ ਜਾ ਕੇ ਗਰਾਉਂਡ ਲੈਵਲ 'ਤੇ ਕਿਸਾਨਾਂ ਨੂੰ ਪਰਾਲੀ ਦੀ ਸਾਂਭ-ਸੰਭਾਲ ਅਤੇ ਖੇਤੀ ਮਸ਼ੀਨਰੀ ਉਪਲੱਬਧ ਕਰਾਉਣ ਸਬੰਧੀ ਕਿਸਾਨਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਨਾੜ ਨੂੰ ਅੱਗ ਲਗਾਉਣ ਦੇ ਨੁਕਸਾਨਾਂ ਅਤੇ ਅੱਗ ਲਗਾਏ ਬਗੈਰ ਫਸਲ ਬੀਜਣ ...
ਪੰਜਾਬ ਸਰਕਾਰ ਨੇ 2000 ਕਰੋੜ ਰੁਪਏ ਤੋਂ ਵੱਧ ਲਾਗਤ ਵਾਲੀਆਂ ਮੁੱਖ ਸਰਕਾਰੀ ਇਮਾਰਤਾਂ ਦੀ ਉਸਾਰੀ ਦੇ ਕਾਰਜ ਵਿੱਚ ਤੇਜ਼ੀ ਲਿਆਂਦੀ

ਪੰਜਾਬ ਸਰਕਾਰ ਨੇ 2000 ਕਰੋੜ ਰੁਪਏ ਤੋਂ ਵੱਧ ਲਾਗਤ ਵਾਲੀਆਂ ਮੁੱਖ ਸਰਕਾਰੀ ਇਮਾਰਤਾਂ ਦੀ ਉਸਾਰੀ ਦੇ ਕਾਰਜ ਵਿੱਚ ਤੇਜ਼ੀ ਲਿਆਂਦੀ

National, Politics, Punjab
ਚੰਡੀਗੜ੍ਹ, 11 ਅਕਤੂਬਰ: ਪੰਜਾਬ ਦੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਨੇ ਅੱਜ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਬਿਹਤਰ ਜਨਤਕ ਸੇਵਾਵਾਂ ਪ੍ਰਦਾਨ ਕਰਨ ਦੇ ਉਦੇਸ਼ ਨਾਲ ਜਨਤਕ ਬੁਨਿਆਦੀ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਅਤੇ ਉੱਚ-ਗੁਣਵੱਤਾ ਵਾਲੇ ਮਿਆਰਾਂ ਅਤੇ ਪਾਰਦਰਸ਼ਤਾ ਨਾਲ ਫੰਡਾਂ ਦੀ ਵਰਤੋਂ ਕਰਦਿਆਂ ਸਾਰੇ ਕਾਰਜਸ਼ੀਲ ਪ੍ਰੋਜੈਕਟਾਂ ਨੂੰ ਨਿਰਧਾਰਤ ਸਮਾਂ-ਸੀਮਾ ਦੇ ਅੰਦਰ ਮੁਕੰਮਲ ਕਰਨਾ ਯਕੀਨੀ ਬਣਾਉਣ ਨੂੰ ਪ੍ਰਮੁੱਖ ਤਰਜੀਹ ਦੇ ਰਹੀ ਹੈ। ਲੋਕ ਨਿਰਮਾਣ ਮੰਤਰੀ ਨੇ ਸੂਬੇ ਭਰ ਵਿੱਚ ਵੱਖ-ਵੱਖ ਸਰਕਾਰੀ ਵਿਭਾਗਾਂ ਲਈ ਲੋਕ ਨਿਰਮਾਣ ਵਿਭਾਗ ਵੱਲੋਂ ਚਲਾਏ ਜਾ ਰਹੇ ਵਿਆਪਕ ਇਮਾਰਤੀ ਪ੍ਰੋਜੈਕਟਾਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ। ਉਨ੍ਹਾਂ ਅੱਗੇ ਕਿਹਾ ਕਿ ਇਸ ਸਮੇਂ 2097.03 ਕਰੋੜ ਰੁਪਏ ਦੇ ਪ੍ਰੋਜੈਕਟ ਨਿਰਮਾਣ ਦੇ ਵੱਖ-ਵੱਖ ਪੜਾਵਾਂ 'ਤੇ ਹਨ, ਜਿਨ੍ਹਾਂ ਵਿੱਚੋਂ 915.55 ਕਰੋੜ ਰੁਪਏ ਪਹਿਲਾਂ ਹੀ ਕਾਰਜਕਾਰੀ ਏਜੰਸੀਆਂ ਨੂੰ ਜਾਰੀ ਕੀਤੇ ਜਾ ਚੁੱਕੇ ਹਨ। ਹੋਰ ਵੇਰਵੇ ਸਾਂਝੇ ਕਰਦਿਆਂ ਸ. ਹਰਭਜਨ ਸਿੰਘ ਈ.ਟੀ.ਓ. ਨੇ ਦੱਸਿਆ ਕਿ ਲੋਕ ਨਿਰਮਾਣ ਵਿਭਾਗ ਦੀ ...
ਏ.ਡੀ.ਜੀ.ਪੀ. ਵਾਈ ਪੂਰਨ ਕੁਮਾਰ ਖੁਦਕੁਸ਼ੀ ਮਾਮਲੇ ਵਿਚ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਵੱਲੋਂ ਡੀ.ਜੀ.ਪੀ. ਚੰਡੀਗੜ੍ਹ ਤੋਂ ਰਿਪੋਰਟ ਤਲਬ

ਏ.ਡੀ.ਜੀ.ਪੀ. ਵਾਈ ਪੂਰਨ ਕੁਮਾਰ ਖੁਦਕੁਸ਼ੀ ਮਾਮਲੇ ਵਿਚ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਵੱਲੋਂ ਡੀ.ਜੀ.ਪੀ. ਚੰਡੀਗੜ੍ਹ ਤੋਂ ਰਿਪੋਰਟ ਤਲਬ

National, Politics, Punjab
ਚੰਡੀਗੜ੍ਹ, 11। ਅਕਤੂਬਰ : ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਨੇ ਹਰਿਆਣਾ ਦੇ ਏ.ਡੀ.ਜੀ.ਪੀ. ਵਾਈ ਪੂਰਨ ਕੁਮਾਰ ਵਲੋਂ ਚੰਡੀਗੜ੍ਹ ਵਿੱਚ ਬੀਤੇ ਦਿਨੀਂ ਕੀਤੀ ਗਈ ਖੁਦਕੁਸ਼ੀ ਦੇ ਮਾਮਲੇ ਵਿਚ  ਸੂ ਮੋਟੋ ਨੋਟਿਸ ਲੈਂਦਿਆਂ ਡਾਇਰੈਕਟਰ ਜਨਰਲ ਆਫ਼ ਪੁਲਿਸ ਚੰਡੀਗੜ੍ਹ ਤੋਂ ਰਿਪੋਰਟ ਤਲਬ ਕੀਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਸਰਦਾਰ ਜਸਵੀਰ ਸਿੰਘ ਗੜ੍ਹੀ ਨੇ ਦੱਸਿਆ ਕਿ ਇਹ ਮਾਮਲਾ ਅਖ਼ਬਾਰ ਰਾਹੀਂ ਉਨ੍ਹਾਂ ਦੇ ਧਿਆਨ ਵਿੱਚ ਆਇਆ ਹੈ ਜਿਸ  'ਤੇ ਕਾਰਵਾਈ ਕਰਦਿਆਂ ਉਨ੍ਹਾਂ ਡਾਇਰੈਕਟਰ ਜਨਰਲ ਆਫ਼ ਪੁਲਿਸ ਚੰਡੀਗੜ੍ਹ ਨੂੰ ਹਦਾਇਤ ਕੀਤੀ ਹੈ ਕਿ ਉਹ ਇਸ ਮਾਮਲੇ ਸਬੰਧੀ ਰਿਪੋਰਟ ਅਤੇ ਮ੍ਰਿਤਕ ਅਧਿਕਾਰੀ ਦੇ ਸੁਸਾਇਡ ਨੋਟ ਅਤੇ ਉਨ੍ਹਾਂ ਦੀ ਪਤਨੀ ਅਮਨੀਤ ਕੌਰ ਵਲੋਂ ਦਿੱਤੀ ਗਈ ਸ਼ਿਕਾਇਤ ਉਤੇ ਹੁਣ ਤੱਕ ਕੀਤੀ ਗਈ ਕਾਰਵਾਈ ਸਬੰਧੀ ਰਿਪੋਰਟ ਏ.ਡੀ.ਜੀ.ਪੀ. ਪੱਧਰ ਦੇ ਅਧਿਕਾਰੀ ਰਾਹੀਂ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਵਿਖੇ 13 ਅਕਤੂਬਰ 2025 ਨੂੰ ਪੇਸ਼ ਕਰਨ। ਇਸ ਦੇ ਨਾਲ ਹੀ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ...
ਨੌਵੇਂ ਪਾਤਸ਼ਾਹ ਦਾ 350ਵਾਂ ਸ਼ਹੀਦੀ ਦਿਵਸ: ਬੈਂਸ ਦੀ ਅਗਵਾਈ ਵਾਲੀ ਟੀਮ ਨੇ ਮਾਲਵਾ ਖੇਤਰ ਵਿੱਚ ਤਿਆਰੀਆਂ ਦੀ ਸਮੀਖਿਆ

ਨੌਵੇਂ ਪਾਤਸ਼ਾਹ ਦਾ 350ਵਾਂ ਸ਼ਹੀਦੀ ਦਿਵਸ: ਬੈਂਸ ਦੀ ਅਗਵਾਈ ਵਾਲੀ ਟੀਮ ਨੇ ਮਾਲਵਾ ਖੇਤਰ ਵਿੱਚ ਤਿਆਰੀਆਂ ਦੀ ਸਮੀਖਿਆ

National, Politics, Punjab
ਚੰਡੀਗੜ੍ਹ, 11 ਅਕਤੂਬਰ: ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਵਸ ਦੀਆਂ ਤਿਆਰੀਆਂ ਦੇ ਸਬੰਧ ਵਿੱਚ ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਆਪਣੇ ਕੈਬਨਿਟ ਸਾਥੀਆਂ ਨਾਲ ਪੰਜ ਜ਼ਿਲ੍ਹਿਆਂ - ਫਰੀਦਕੋਟ, ਫਿਰੋਜ਼ਪੁਰ, ਮੋਗਾ, ਲੁਧਿਆਣਾ ਅਤੇ ਫਤਿਹਗੜ੍ਹ ਸਾਹਿਬ ਦੇ ਜ਼ਿਲ੍ਹਾ ਅਧਿਕਾਰੀਆਂ ਨਾਲ ਵਿਆਪਕ ਸਮੀਖਿਆ ਮੀਟਿੰਗਾਂ ਦੀ ਅਗਵਾਈ ਕੀਤੀ। ਇਹਨਾਂ ਮੀਟਿੰਗਾਂ ਵਿੱਚ ਮਾਲਵਾ  ਦੇ ਫਰੀਦਕੋਟ ਤੋਂ ਸਜਾਏ ਜਾਣ ਵਾਲੇ ਨਗਰ ਕੀਰਤਨ ਲਈ ਪੁਖਤਾ ਪ੍ਰਬੰਧਾਂ ਨੂੰ ਯਕੀਨੀ ਬਣਾਉਣ ਬਾਰੇ ਚਰਚਾ ਕੀਤੀ ਗਈ। ਫਰੀਦਕੋਟ ਜ਼ਿਲ੍ਹਾ ਅਧਿਕਾਰੀਆਂ ਨਾਲ ਮੀਟਿੰਗ ਉਪਰੰਤ ਮੀਡੀਆ ਨੂੰ ਸੰਬੋਧਨ ਕਰਦਿਆਂ ਸ. ਹਰਜੋਤ ਸਿੰਘ ਬੈਂਸ, ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ., ਸੱਭਿਆਚਾਰਕ ਅਤੇ ਸੈਰ-ਸਪਾਟਾ ਮਾਮਲਿਆਂ ਬਾਰੇ ਮੰਤਰੀ ਸ. ਤਰੁਨਪ੍ਰੀਤ ਸਿੰਘ ਸੌਂਦ ਅਤੇ ਸੱਭਿਆਚਾਰਕ ਅਤੇ ਸੈਰ-ਸਪਾਟਾ ਮਾਮਲਿਆਂ ਬਾਰੇ ਵਿਭਾਗ ਦੇ ਸਲਾਹਕਾਰ ਸ੍ਰੀ ਦੀਪਕ ਬਾਲੀ ਨੇ ਦੱਸਿਆ ਕਿ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ ਸਬੰਧੀ ਮਾਲਵਾ ਖੇਤਰ ਤੋਂ ਦੋ ਨਗਰ ਕੀਰਤਨ ਸਜਾਏ ਜਾਣਗੇ। ਇੱਕ ਨਗਰ ਕ...
ਵਿਰੋਧੀ ਪਾਰਟੀਆਂ ਲੋਕਾਂ ਅਤੇ ਸੂਬੇ ਦੀ ਸੇਵਾ ਦੀ ਬਜਾਏ ਬਦਲਾਖ਼ੋਰੀ ਦੇ ਉਦੇਸ਼ ਨਾਲ ਸੱਤਾ ਵਿੱਚ ਆਉਣਾ ਚਾਹੁੰਦੀਆਂ: ਮੁੱਖ ਮੰਤਰੀ

ਵਿਰੋਧੀ ਪਾਰਟੀਆਂ ਲੋਕਾਂ ਅਤੇ ਸੂਬੇ ਦੀ ਸੇਵਾ ਦੀ ਬਜਾਏ ਬਦਲਾਖ਼ੋਰੀ ਦੇ ਉਦੇਸ਼ ਨਾਲ ਸੱਤਾ ਵਿੱਚ ਆਉਣਾ ਚਾਹੁੰਦੀਆਂ: ਮੁੱਖ ਮੰਤਰੀ

National, Politics, Punjab
ਰਾਮਪੁਰਾ ਫੂਲ (ਬਠਿੰਡਾ), 11 ਅਕਤੂਬਰ: ਪੰਜਾਬ ਸਰਕਾਰ ਵਿਰੁੱਧ ਗੁਮਰਾਹਕੁੰਨ ਪ੍ਰਚਾਰ ਲਈ ਵਿਰੋਧੀ ਪਾਰਟੀਆਂ ਦੀ ਆਲੋਚਨਾ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇਥੇ ਕਿਹਾ ਕਿ ਵਿਰੋਧੀ ਧਿਰ ਦੇ ਆਗੂ ਲੋਕਾਂ ਦੀ ਸੇਵਾ ਕਰਨ ਦੀ ਬਜਾਏ ਸਿਰਫ਼ ਆਪਣੇ ਨਿੱਜੀ ਹਿੱਤਾਂ ਦੀ ਪੂਰਤੀ ਅਤੇ ਬਦਲਾਖੋਰੀ ਦੇ ਉਦੇਸ਼ ਨਾਲ ਸੱਤਾ ਵਿੱਚ ਆਉਣਾ ਚਾਹੁੰਦੇ ਹਨ। ਇੱਥੇ ਰੇਲਵੇ ਓਵਰ ਬ੍ਰਿਜ (ਆਰ.ਓ.ਬੀ.) ਲੋਕਾਂ ਨੂੰ ਸਮਰਪਿਤ ਕਰਨ ਤੋਂ ਬਾਅਦ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਵਿਰੋਧੀ ਆਗੂ ਸੂਬੇ ਦੀ ਸੇਵਾ ਕਰਨ ਦੀ ਬਜਾਏ ਸਾਡੇ ਵੱਖ-ਵੱਖ ਲੋਕ-ਪੱਖੀ ਉਪਰਾਲਿਆਂ ਲਈ ਸਾਨੂੰ ਸਬਕ ਸਿਖਾਉਣ ਦੇ ਉਦੇਸ਼ ਨਾਲ ਸੱਤਾ ਵਿੱਚ ਵਾਪਸੀ ਦੀ ਬੇਸਬਰੀ ਨਾਲ ਉਡੀਕ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਆਗੂਆਂ ਕੋਲ ਸੂਬੇ ਜਾਂ ਇਸ ਦੇ ਲੋਕਾਂ ਲਈ ਕੋਈ ਦ੍ਰਿਸ਼ਟੀਕੋਣ ਨਹੀਂ ਹੈ, ਸਗੋਂ ਉਹ ਸਿਰਫ਼ ਆਮ ਆਦਮੀ ਦੀ ਆਵਾਜ਼ ਦਬਾਉਣ ਲਈ ਸੱਤਾ ਹਥਿਆਉਣਾ ਚਾਹੁੰਦੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਨ੍ਹਾਂ ਆਗੂਆਂ ਨੇ ਆਪਣੇ ਨਿੱਜੀ ਸਿਆਸੀ ਹਿੱਤਾਂ ਲਈ ਸੂਬੇ ਦੀ ਖ਼ਜ਼ਾਨੇ ਦੀ ਵੱਡੀ ਲੁੱਟ ਕੀਤੀ ਹੈ,...
ਮੁੱਖ ਮੰਤਰੀ ਵੱਲੋਂ ਯੁਵਕ ਮੇਲਿਆਂ ਰਾਹੀਂ ਨੌਜਵਾਨਾਂ ਦੀ ਬੇਅੰਤ ਊਰਜਾ ਨੂੰ ਸਕਾਰਾਤਮਕ ਦਿਸ਼ਾ ਵਿੱਚ ਲਾਉਣ ਦੀ ਵਕਾਲਤ

ਮੁੱਖ ਮੰਤਰੀ ਵੱਲੋਂ ਯੁਵਕ ਮੇਲਿਆਂ ਰਾਹੀਂ ਨੌਜਵਾਨਾਂ ਦੀ ਬੇਅੰਤ ਊਰਜਾ ਨੂੰ ਸਕਾਰਾਤਮਕ ਦਿਸ਼ਾ ਵਿੱਚ ਲਾਉਣ ਦੀ ਵਕਾਲਤ

National, Politics, Punjab
ਬਰਨਾਲਾ, 11 ਅਕਤੂਬਰ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇਥੇ ਨੌਜਵਾਨਾਂ ਦੀ ਬੇਅੰਤ ਊਰਜਾ ਨੂੰ ਸਕਾਰਾਤਮਕ ਦਿਸ਼ਾ ਵਿੱਚ ਲਾਉਣ ਦੀ ਲੋੜ 'ਤੇ ਜ਼ੋਰ ਦਿੱਤਾ ਤਾਂ ਜੋ ਉਨ੍ਹਾਂ ਨੂੰ ਦੇਸ਼ ਅਤੇ ਸੂਬੇ ਦੀ ਸਮਾਜਿਕ-ਆਰਥਿਕ ਤਰੱਕੀ ਵਿੱਚ ਬਰਾਬਰ ਦੇ ਭਾਈਵਾਲ ਬਣਾਇਆ ਜਾ ਸਕੇ। ਐਸ.ਡੀ. ਕਾਲਜ, ਬਰਨਾਲਾ ਵਿਖੇ ਕਰਵਾਏ ਗਏ ਖੇਤਰੀ ਯੁਵਕ ਮੇਲੇ ਵਿੱਚ ਭਾਗੀਦਾਰਾਂ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਨੌਜਵਾਨਾਂ ਨੂੰ ਸ਼ਹੀਦ ਭਗਤ ਸਿੰਘ ਅਤੇ ਦੇਸ਼ ਲਈ ਆਪਣੀਆਂ ਜਾਨਾਂ ਕੁਰਬਾਨ ਕਰਨ ਵਾਲੇ ਹੋਰ ਇਨਕਲਾਬੀ ਨਾਇਕਾਂ ਤੋਂ ਪ੍ਰੇਰਨਾ ਲੈਣ ਲਈ ਕਿਹਾ। ਉਨ੍ਹਾਂ ਕਿਹਾ ਕਿ ਇਨ੍ਹਾਂ ਨੌਜਵਾਨ ਨਾਇਕਾਂ ਦੇ ਆਦਰਸ਼ ਅਤੇ ਕੁਰਬਾਨੀਆਂ ਅੱਜ ਦੇ ਨੌਜਵਾਨਾਂ ਨੂੰ ਦੇਸ਼ ਦੀ ਨਿਰਸਵਾਰਥ ਸੇਵਾ ਵਾਸਤੇ ਪ੍ਰੇਰਿਤ ਕਰਨ ਲਈ ਮਾਰਗਦਰਸ਼ਕ ਵਜੋਂ ਕੰਮ ਕਰਦੀਆਂ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਨੌਜਵਾਨਾਂ ਦੀ ਭਲਾਈ ਲਈ ਕੋਈ ਕਸਰ ਬਾਕੀ ਨਹੀਂ ਛੱਡ ਰਹੀ। ਮੁੱਖ ਮੰਤਰੀ ਨੇ ਕਿਹਾ ਕਿ ਜਿੱਥੇ ਇੱਕ ਪਾਸੇ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨ ਲਈ ਬੇਮਿਸਾਲ ਕਦਮ ਚੁੱਕੇ ਗਏ ਹਨ, ਉਥੇ ਦੂਜੇ ਪਾਸੇ ਉਨ੍ਹਾਂ...
ਆਪਣੇ ਚਹੇਤੇ ਅਫ਼ਸਰਾਂ ਖ਼ਿਲਾਫ਼ ਮੁਕੱਦਮਾ ਚਲਾ ਕੇ ਵਾਈ ਪੂਰਨ ਕੁਮਾਰ ਦੇ ਪਰਿਵਾਰ ਨੂੰ ਇਨਸਾਫ਼ ਦਿਵਾਓ- ਮੁੱਖ ਮੰਤਰੀ ਵੱਲੋਂ ਹਰਿਆਣਾ ਦੇ ਆਪਣੇ ਹਮਰੁਤਬਾ ਨੂੰ ਅਪੀਲ

ਆਪਣੇ ਚਹੇਤੇ ਅਫ਼ਸਰਾਂ ਖ਼ਿਲਾਫ਼ ਮੁਕੱਦਮਾ ਚਲਾ ਕੇ ਵਾਈ ਪੂਰਨ ਕੁਮਾਰ ਦੇ ਪਰਿਵਾਰ ਨੂੰ ਇਨਸਾਫ਼ ਦਿਵਾਓ- ਮੁੱਖ ਮੰਤਰੀ ਵੱਲੋਂ ਹਰਿਆਣਾ ਦੇ ਆਪਣੇ ਹਮਰੁਤਬਾ ਨੂੰ ਅਪੀਲ

National, Politics, Punjab
ਚੰਡੀਗੜ੍ਹ, 11 ਅਕਤੂਬਰ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇਥੇ ਕਿਹਾ ਕਿ ਹਰਿਆਣਾ ਸਰਕਾਰ ਨੂੰ ਆਪਣੇ ਚਹੇਤੇ ਅਧਿਕਾਰੀਆਂ ਨੂੰ ਬਚਾਉਣ ਦੀ ਬਜਾਏ ਮਰਹੂਮ ਆਈਪੀਐਸ ਅਧਿਕਾਰੀ ਵਾਈ ਪੂਰਨ ਕੁਮਾਰ ਦੇ ਪਰਿਵਾਰ ਨੂੰ ਇਨਸਾਫ਼ ਦੇਣਾ ਚਾਹੀਦਾ ਹੈ ਅਤੇ ਉਨ੍ਹਾਂ ਵੱਲੋਂ ਖੁਦਕੁਸ਼ੀ ਨੋਟ ਵਿੱਚ ਦੱਸੇ ਸਾਰੇ ਅਧਿਕਾਰੀਆਂ ਖ਼ਿਲਾਫ਼ ਮੁਕੱਦਮਾ ਚਲਾਇਆ ਜਾਣਾ ਚਾਹੀਦਾ ਹੈ। ਅੱਜ ਇੱਥੇ ਵਾਈ ਪੂਰਨ ਕੁਮਾਰ ਦੇ ਪਰਿਵਾਰ ਨਾਲ ਮੁਲਾਕਾਤ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਭਾਰਤ ਸਰਕਾਰ ਅਤੇ ਹਰਿਆਣਾ ਸਰਕਾਰ ਨੂੰ ਅਪੀਲ ਕੀਤੀ ਕਿ ਉਹ ਇਸ ਸੰਕਟ ਦੀ ਘੜੀ ਵਿੱਚ ਦੁਖੀ ਪਰਿਵਾਰ ਦੇ ਨਾਲ ਖੜ੍ਹੇ ਹੋਣ। ਉਨ੍ਹਾਂ ਕਿਹਾ ਕਿ ਹਰਿਆਣਾ ਸਰਕਾਰ ਨੂੰ ਆਪਣੇ ਚਹੇਤੇ ਅਧਿਕਾਰੀਆਂ ਦੇ ਹਿੱਤਾਂ ਦੀ ਰੱਖਿਆ ਕਰਨ ਦੀ ਬਜਾਏ, ਪੀੜਤ ਪਰਿਵਾਰ ਨੂੰ ਇਨਸਾਫ਼ ਦਿਵਾਉਣਾ ਚਾਹੀਦਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਨੇ ਇਹ ਮੁੱਦਾ ਪੰਜਾਬ ਦੇ ਰਾਜਪਾਲ, ਜੋ ਕਿ ਚੰਡੀਗੜ੍ਹ ਦੇ ਮੁੱਖ ਪ੍ਰਸ਼ਾਸਕ ਵੀ ਹਨ, ਕੋਲ ਵੀ ਉਠਾਇਆ ਹੈ ਕਿ ਵਾਈ ਪੂਰਨ ਕੁਮਾਰ ਵੱਲੋਂ ਆਪਣੇ ਸੁਸਾਈਡ ਨੋਟ ਵਿੱਚ ਦੱਸੇ ਅਧਿਕਾਰੀਆਂ '...
ਪੀ.ਐਸ.ਪੀ.ਸੀ.ਐਲ. ਦੀ ਭ੍ਰਿਸ਼ਟਾਚਾਰ ਪ੍ਰਤੀ ਜ਼ੀਰੋ ਸਹਿਣਸ਼ੀਲਤਾ ਪਹੁੰਚ

ਪੀ.ਐਸ.ਪੀ.ਸੀ.ਐਲ. ਦੀ ਭ੍ਰਿਸ਼ਟਾਚਾਰ ਪ੍ਰਤੀ ਜ਼ੀਰੋ ਸਹਿਣਸ਼ੀਲਤਾ ਪਹੁੰਚ

National, Politics, Punjab
ਚੰਡੀਗੜ੍ਹ 10 ਅਕਤੂਬਰ 2025: ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ.) ਨੇ ਪੰਜਾਬ ਵਿਕਾਸ ਕਮਿਸ਼ਨ (ਪੀ.ਡੀ.ਸੀ.) ਦੇ ਸਹਿਯੋਗ ਨਾਲ ਪਾਰਦਰਸ਼ਤਾ ਅਤੇ ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਸਹਿਣਸ਼ੀਲਤਾ ਪਹੁੰਚ ਅਪਣਾਉਣ ਲਈ ਇੱਕ ਫ਼ੈਸਲਾਕੁੰਨ ਕਦਮ ਚੁੱਕਿਆ ਹੈ। ਜੂਨ 2025 ਵਿੱਚ ਪੀ.ਐਸ.ਪੀ.ਸੀ.ਐਲ. ਵੱਲੋਂ ਭ੍ਰਿਸ਼ਟਾਚਾਰ ਅਤੇ ਰਿਸ਼ਵਤਖੋਰੀ ਦੀਆਂ ਸ਼ਿਕਾਇਤਾਂ ਦੀ ਰਜਿਸਟ੍ਰੇਸ਼ਨ ਲਈ ਇੱਕ ਸਮਰਪਿਤ ਆਨਲਾਈਨ ਪੋਰਟਲ https://grms.pspcl.in ਸ਼ੁਰੂ ਕੀਤਾ ਗਿਆ ਸੀ। ਖਪਤਕਾਰਾਂ ਨੂੰ ਸਸ਼ਕਤ ਬਣਾਉਣ ਲਈ, ਜਦੋਂ ਵੀ ਕੋਈ ਖਪਤਕਾਰ ਪੀ.ਐਸ.ਪੀ.ਸੀ.ਐਲ. ਨਾਲ ਨਵੇਂ ਬਿਜਲੀ ਕੁਨੈਕਸ਼ਨ, ਬਿੱਲ ਭੁਗਤਾਨ ਜਾਂ ਇਸ ਨੂੰ ਵਾਪਸ ਲੈਣ, ਬਿੱਲਾਂ ਦੇ ਨਿਪਟਾਰੇ, ਸੇਵਾ ਸਬੰਧੀ ਸ਼ਿਕਾਇਤਾਂ ਜਾਂ ਬਿਜਲੀ ਬੰਦ ਹੋਣ ਦੀ ਰਿਪੋਰਟਿੰਗ ਵਰਗੀਆਂ ਮੁੱਖ ਸੇਵਾਵਾਂ ਲੈਣਾ ਚਾਹੁੰਦਾ ਹੈ, ਤਾਂ ਐਸ.ਐਮ.ਐਸ. ਰਾਹੀਂ ਪੋਰਟਲ ਦਾ ਲਿੰਕ ਭੇਜਿਆ ਜਾਂਦਾ ਹੈ। ਇਹ ਪਹਿਲਕਦਮੀ ਯਕੀਨੀ ਬਣਾਉਂਦੀ ਹੈ ਕਿ ਖਪਤਕਾਰ ਪੀ.ਐਸ.ਪੀ.ਸੀ.ਐਲ. ਨਾਲ ਆਪਣੀ ਸ਼ਮੂਲੀਅਤ ਦੇ ਕਿਸੇ ਵੀ ਪੜਾਅ 'ਤੇ ਕਿਸੇ ਵੀ ਗਲਤ ਮੰਗ ਜਾਂ ਗਲਤ ਵਿਵਹਾਰ ਦੀ ਆਸਾਨੀ ਨਾ...
ਵਿਧਾਇਕ ਜਿੰਪਾ ਨੇ ਰਾਉਂਡਗਲਾਸ ਫਾਊਂਡੇਸ਼ਨ ਵੱਲੋਂ ਭੇਜੀਆਂ 2.25 ਲੱਖ ਦੀਆਂ ਹਾਕੀ ਕਿੱਟਾਂ ਖਿਡਾਰੀਆਂ ਨੂੰ ਵੰਡੀਆਂ

ਵਿਧਾਇਕ ਜਿੰਪਾ ਨੇ ਰਾਉਂਡਗਲਾਸ ਫਾਊਂਡੇਸ਼ਨ ਵੱਲੋਂ ਭੇਜੀਆਂ 2.25 ਲੱਖ ਦੀਆਂ ਹਾਕੀ ਕਿੱਟਾਂ ਖਿਡਾਰੀਆਂ ਨੂੰ ਵੰਡੀਆਂ

National, Politics, Punjab
ਹੁਸ਼ਿਆਰਪੁਰ, 10 ਅਕਤੂਬਰ : ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਖੇਡਾਂ ਨੌਜਵਾਨ ਪੀੜ੍ਹੀ ਵਿੱਚ ਅਨੁਸ਼ਾਸਨ, ਟੀਮ ਭਾਵਨਾ ਅਤੇ ਸਕਾਰਾਤਮਕ ਸੋਚ ਪੈਦਾ ਕਰਨ ਵਿੱਚ ਮਦਦ ਕਰਦੀਆਂ ਹਨ। ਉਹ ਰਾਊਂਡਗਲਾਸ ਫਾਊਂਡੇਸ਼ਨ ਵੱਲੋਂ ਬੱਚਿਆਂ ਨੂੰ 2.25 ਲੱਖ ਰੁਪਏ ਦੀਆਂ ਕਰੀਬ 50 ਹਾਕੀ ਕਿੱਟਾਂ ਵੰਡਣ ਸਮੇਂ ਪੱਤਰਕਾਰਾਂ ਨੂੰ ਸੰਬੋਧਨ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਰਾਊਂਡਗਲਾਸ ਫਾਊਂਡੇਸ਼ਨ ਦੇ ਇਸ ਯਤਨ ਨੇ ਜ਼ਿਲ੍ਹੇ ਵਿੱਚ ਖੇਡ ਖੇਤਰ ਵਿੱਚ ਨਵੀਂ ਊਰਜਾ ਭਰੀ ਹੈ। ਇਹ ਸਮਾਗਮ ਹੁਸ਼ਿਆਰਪੁਰ ਦੇ ਰੇਲਵੇ ਮੰਡੀ ਗਰਾਊਂਡ ਵਿਖੇ ਆਯੋਜਿਤ ਕੀਤਾ ਗਿਆ। ਇਸ ਮੌਕੇ ਵਿਧਾਇਕ ਜਿੰਪਾ ਨੇ ਕਿਹਾ ਕਿ ਇਹ ਪਹਿਲ ਸਿਰਫ਼ ਖਿਡਾਰੀਆਂ ਦੀ ਤਿਆਰੀ ਤੱਕ ਹੀ ਸੀਮਿਤ ਨਹੀਂ ਹੈ, ਸਗੋਂ ਨੌਜਵਾਨਾਂ ਦੇ ਆਤਮਵਿਸ਼ਵਾਸ ਅਤੇ ਹਿੰਮਤ ਨੂੰ ਨਵੀਆਂ ਉਚਾਈਆਂ ਤੱਕ ਪਹੁੰਚਾਉਣ ਦਾ ਯਤਨ ਹੈ। ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਨੇ ਹਮੇਸ਼ਾ ਹੀ ਸ਼ਾਨਦਾਰ ਹਾਕੀ ਖਿਡਾਰੀ ਪੈਦਾ ਕੀਤੇ ਹਨ ਅਤੇ ਅਜਿਹੇ ਯਤਨ ਸੂਬੇ ਵਿੱਚ ਹਾਕੀ ਦੀ ਰਾਸ਼ਟਰੀ ਖੇਡ ਨੂੰ ਮੁੜ ਮੁਜ਼ਬੂਤ ਕਰਨਗੇ। ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਜੇਕਰ ਸਰਕਾਰ ਅਤੇ ਸਮਾਜ ਦੇ ਸਹਿਯੋਗ ਨਾਲ ਅਜਿਹੇ ਯ...