Wednesday, March 11
Shadow

Punjab

ਜ਼ਿਲ੍ਹਾ ਮੈਜਿਸਟ੍ਰੇਟ ਨੇ ਗਣਤੰਤਰ ਦਿਵਸ ਸਮਾਰੋਹ ਵਾਲੇ ਸਥਾਨਾਂ ਅਤੇ ਇਸ ਦੇ ਆਸ-ਪਾਸ ਏਰੀਆਂ ਨੂੰ ਕੀਤਾ ਨੋ ਡਰੋਨ ਜੋਨ ਘੋਸ਼ਿਤ

ਜ਼ਿਲ੍ਹਾ ਮੈਜਿਸਟ੍ਰੇਟ ਨੇ ਗਣਤੰਤਰ ਦਿਵਸ ਸਮਾਰੋਹ ਵਾਲੇ ਸਥਾਨਾਂ ਅਤੇ ਇਸ ਦੇ ਆਸ-ਪਾਸ ਏਰੀਆਂ ਨੂੰ ਕੀਤਾ ਨੋ ਡਰੋਨ ਜੋਨ ਘੋਸ਼ਿਤ

Punjab
ਫਾਜ਼ਿਲਕਾ 25 ਜਨਵਰੀ 2024….                         ਜ਼ਿਲ੍ਹਾ ਮੈਜਿਸਟ੍ਰੇਟ ਡਾ. ਸੇਨੂ ਦੁੱਗਲ ਆਈ.ਏ.ਐੱਸ ਨੇ ਜਾਬਤਾ ਫੌਜਦਾਰੀ ਸੰਘਤਾ 1973 (1974 ਦਾ ਐਕਟ ਨੰ 2) ਦੀ ਧਾਰਾ 144 ਤਹਿਤ ਮਿਲੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਫਾਜ਼ਿਲਕਾ ਵਿੱਚ ਸੁਰੱਖਿਆ ਪ੍ਰਬੰਧਾਂ ਨੂੰ ਮੁੱਖ ਰੱਖਦੇ ਹੋਏ ਗਣਤੰਤਰ ਦਿਵਸ-2024 ਦੇ ਸਮਾਰੋਹ ਤੇ ਜ਼ਿਲ੍ਹਾ ਪੱਧਰੀ ਪ੍ਰੋਗਰਾਮ ਅਤੇ ਸਬ-ਡਵੀਜ਼ਨ/ਤਹਿਸੀਲ ਪੱਧਰ ਤੇ ਮਨਾਏ ਜਾਣ ਵਾਲੇ ਸਥਾਨਾਂ ਅਤੇ ਇਸ ਦੇ ਆਸ-ਪਾਸ ਏਰੀਆਂ ਨੂੰ ਨੋ ਡਰੋਨ ਜੋਨ ਘੋਸ਼ਿਤ ਕੀਤਾ ਹੈ ਤਾਂ ਜੋ ਕਿਸੇ ਵੀ ਅਣਸੁਖਾਵੀ ਘਟਨਾ ਵਾਪਰਨ ਤੋਂ ਬਚਿਆ ਜਾ ਸਕੇ। ਇਹ ਹੁਕਮ ਮਿਤੀ 26 ਜਨਵਰੀ 2024 ਤੱਕ ਲਾਗੂ ਹੋਵੇਗਾ। ਜ਼ਿਲ੍ਹਾ ਮੈਜਿਸਟ੍ਰੇਟ ਨੇ ਕਿਹਾ ਕਿ ਜ਼ਿਲ੍ਹਾ ਫਾਜ਼ਿਲਕਾ ਵਿੱਚ ਗਣਤੰਤਰ ਦਿਵਸ-2024 ਸਬੰਧੀ ਜ਼ਿਲ੍ਹਾ ਪੱਧਰੀ ਪ੍ਰੋਗਰਾਮ ਅਤੇ ਸਬ-ਡਵੀਜ਼ਨ/ਤਹਿਸੀਲ ਪੱਧਰ ਤੇ ਮਨਾਏ ਜਾਣ ਵਾਲੇ ਸਥਾਨਾਂ ਦੇ ਆਸ-ਪਾਸ ਦੇ ਏਰੀਆਂ ਵਿੱਚ ਅਮਨ ਅਤੇ ਕਾਨੂੰਨ ਦੀ ਸਥਿਤੀ ਨੂੰ ਬਰਕਰਾਰ ਰੱਖਣ ਲਈ ਅਜਿਹਾ ਹੁਕਮ ਜਾਰੀ ਕਰਨਾ ਲਾਜ਼ਮੀ ਹੈ।...
ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਨੂੰ ਓ.ਡੀ.ਐੱਫ ਪਲੱਸ ਕਰਨ ਸਬੰਧੀ ਅਧਿਕਾਰੀਆਂ ਨਾਲ ਕੀਤੀ ਮੀਟਿੰਗ

ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਨੂੰ ਓ.ਡੀ.ਐੱਫ ਪਲੱਸ ਕਰਨ ਸਬੰਧੀ ਅਧਿਕਾਰੀਆਂ ਨਾਲ ਕੀਤੀ ਮੀਟਿੰਗ

Punjab
ਫਾਜ਼ਿਲਕਾ 25 ਜਨਵਰੀ 2024…. ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਆਈ.ਏ.ਐੱਸ ਨੇ ਮਗਨਰੇਗਾ, ਸਵੱਛ ਭਾਰਤ ਮਿਸ਼ਨ, ਸੋਲੀਡ ਵੇਸਟ ਤੇ ਲਿਕੁਇਡ ਵੇਸਟ ਮੈਨੇਜਮੈਂਟ ਆਦਿ ਵੱਖ-ਵੱਖ ਸਕੀਮਾਂ ਅਧੀਨ ਚੱਲ ਰਹੇ ਤੇ ਨਵੇਂ ਹੋਣ ਵਾਲੇ ਵਿਕਾਸ ਕੰਮਾਂ ਸਬੰਧੀ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ ਕੀਤੀ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸਬੰਧਿਤ ਅਧਿਕਾਰੀ ਸੋਲਿਡ ਤੇ ਲਿਕੁਇਡ ਵੇਸਟ ਮੈਨੇਜਮੈਂਟ ਅਧੀਨ ਚੱਲ ਰਹੇ ਕੰਮਾਂ ਨੂੰ ਜਲਦੀ ਪੂਰਾ ਕਰਨ ਅਤੇ ਪਿੰਡਾਂ ਨੂੰ ਓ.ਡੀ.ਐੱਫ ਪਲਸ ਕਰਨ ਦੇ ਕੰਮਾਂ ਵਿੱਚ ਵੀ ਤੇਜ਼ੀ ਲਿਆਉਣ।  ਉਨ੍ਹਾਂ ਕਿਹਾ ਕਿ ਤਰਲ ਕੂੜਾ ਪ੍ਰਬੰਧਨ ਤਹਿਤ ਪਿੰਡ ਦਾ ਗੰਦਾ ਪਾਣੀ ਸਾਫ ਹੋ ਕੇ ਖੇਤੀਬਾੜੀ ਦੇ ਕੰਮ ਆਵੇਗਾ ਅਤੇ ਪਿੰਡ ਤੋਂ ਇਕੱਠਾ ਗਿੱਲੇ ਅਤੇ ਸੁੱਕੇ ਕੂੜੇ ਤੋਂ ਖਾਦ ਤਿਆਰ ਹੋਵੇਗੀ। ਉਨ੍ਹਾਂ ਕਿਹਾ ਕਿ ਇਸ ਪ੍ਰਾਜੈਕਟ ਦੇ ਤਹਿਤ ਪਿੰਡਾਂ ਦੀ ਨੁਹਾਰ ਵਿੱਚ ਵੀ ਨਿਖਾਰ ਆਵੇਗਾ। ਡਿਪਟੀ ਕਮਿਸ਼ਨਰ ਨੇ ਅੱਗੇ ਕਿਹਾ ਕਿ ਜ਼ਿਲ੍ਹੇ ਦੇ ਪਿੰਡਾਂ ਵਿੱਚ ਵਿੱਚ ਗਿੱਲੇ-ਸੁੱਕੇ ਕੂੜੇ ਦਾ ਪ੍ਰਬੰਧਨ, ਗੰਦੇ ਪਾਣੀ ਦਾ ਪ੍ਰਬੰਧਨ ਅਤੇ ਪਲਾਸਟਿਕ ਵੇਸਟ ਮੈਨੇਜਮੈਟ ਦਾ ਕੰਮ ਚੱਲ ਰਿਹਾ ਹੈ। ਉਨ੍ਹਾਂ ਸਮੂਹ ਬਲਾਕ ਵਿਕਾਸ ਪੰਚਾਇਤ ...
14ਵਾਂ ਕੌਮੀ ਵੋਟਰ ਦਿਵਸ ਪੂਰੇ ਉਤਸ਼ਾਹ ਦੇ ਨਾਲ ਮਨਾਇਆ ਗਿਆ

14ਵਾਂ ਕੌਮੀ ਵੋਟਰ ਦਿਵਸ ਪੂਰੇ ਉਤਸ਼ਾਹ ਦੇ ਨਾਲ ਮਨਾਇਆ ਗਿਆ

Punjab
ਫਾਜ਼ਿਲਕਾ , 25 ਜਨਵਰੀ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਤੇ ਮੁੱਖ ਚੋਣ ਅਫਸਰ, ਪੰਜਾਬ ਦੇ ਆਦੇਸ਼ ਅਨੁਸਾਰ ਅੱਜ 14ਵਾਂ ਰਾਸ਼ਟਰੀ ਵੋਟਰ ਦਿਵਸ ਪੂਰੇ ਉਤਸ਼ਾਹ ਦੇ ਨਾਲ ਸਥਾਨਕ ਐਮ ਆਰ ਕਾਲਜ ਵਿਖੇ ਮਨਾਇਆ ਗਿਆ। ਇਸ ਮੌਕੇ ਡਿਪਟੀ ਕਮਿਸ਼ਨਰ ਡਾ ਸੇਨੂ ਦੁੱਗਲ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿ) ਸ. ਮਨਜੀਤ ਸਿੰਘ ਚੀਮਾ ਵਿਸੇਸ਼ ਤੌਰ *ਤੇ ਮੌਜੂਦ ਸਨ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਹਾਜ਼ਰੀਨ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਹਰ ਸਾਲ ਕੌਮੀ ਵੋਟਰ ਦਿਵਸ 25 ਜਨਵਰੀ ਨੂੰ ਮਨਾਇਆ ਜਾਂਦਾ ਹੈ ਅਤੇ ਲੋਕਾਂ ਨੂੰ ਵੋਟ ਬਣਵਾਉਣ ਅਤੇ ਮੱਤਦਾਨ ਲਈ ਪ੍ਰੇਰਿਤ ਕਰਨ ਦੇ ਨਾਲ-ਨਾਲ ਵੋਟ ਦੀ ਮਹੱਤਤਾ ਬਾਰੇ ਵੀ ਜਾਗਰੂਕ ਕੀਤਾ ਜਾਂਦਾ ਹੈ। ਉਨ੍ਹਾਂ ਦੱਸਿਆ ਕਿ ਇਸ ਵਾਰ ਰਾਸ਼ਟਰੀ ਵੋਟਰ ਦਿਵਸ ਦੀ ਥੀਮ ‘ਨਥਿੰਗ ਲਾਈਕ ਵੋਟਿੰਗ, ਆਈ ਵੋਟ ਫਾਰ ਸ਼ਿਓਰ‘ ("ਵੋਟਿੰਗ ਵਰਗਾ ਕੁਝ ਨਹੀਂ, ਮੈਂ ਯਕੀਨੀ ਤੌਰ 'ਤੇ ਵੋਟ ਪਾਉਂਦਾ ਹਾਂ") ਨਿਸ਼ਚਿਤ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਵੋਟ ਸਾਡਾ ਜ਼ਮਹੂਰੀ ਹੱਕ ਹੈ ਜੋ ਸਾਨੂੰ ਸੰਵਿਧਾਨ ਦੀ ਦੇਣ ਹੈ ਅਤੇ ਭਾਰਤ ਵਰਗੇ ਵੱਡੇ ਲੋਕਤੰਤਰ ਦੀ ਮਜ਼ਬੂਤੀ ਲਈ ਵੋਟ ਪਾਉਣ...
ਵਿਧਾਇਕ  ਕੁਲਵੰਤ ਸਿੰਘ ਨੇ ਮੋਹਾਲੀ ਦੇ ਵਿਕਾਸ ਕਾਰਜਾਂ ਵਿੱਚ ਤੇਜ਼ੀ

ਵਿਧਾਇਕ ਕੁਲਵੰਤ ਸਿੰਘ ਨੇ ਮੋਹਾਲੀ ਦੇ ਵਿਕਾਸ ਕਾਰਜਾਂ ਵਿੱਚ ਤੇਜ਼ੀ

Punjab
ਮੋਹਾਲੀ, 25 ਜਨਵਰੀ, 2024: ਵਿਧਾਇਕ ਕੁਲਵੰਤ ਸਿੰਘ ਨੇ ਅੱਜ ਸੈਕਟਰ 71 ਵਿਖੇ ਵਿਕਾਸ ਕਾਰਜਾਂ ਦੇ ਵਿੱਚ  ਤੇਜੀ ਲਿਆਉਂਦੇ ਹੋਏ ਕਾਰਗਿਲ ਪਾਰਕ ਵਿਚਲੇ  ਕੰਮਾਂ ਨੂੰ ਸ਼ੁਰੂ ਕਰਵਾਇਆ। ਕੌਂਸਲਰ ਸਰਬਜੀਤ ਸਿੰਘ ਸਮਾਣਾ ਤੇ ਵਾਰਡ  ਵਿੱਚ ਸਥਿਤ ਕਾਰਗਿਲ ਪਾਰਕ ਵਿਖੇ 49.3 ਲੱਖ ਰੁਪਏ ਦੇ ਵਿਕਾਸ ਕਾਰਜਾਂ ਦੀ ਵਿਧਾਇਕ ਕੁਲਵੰਤ ਸਿੰਘ ਨੇ ਟੱਕ ਲਗਾ ਕੇ ਸ਼ੁਰੂਆਤ ਕਰਵਾਈ, ਜ਼ਿਕਰਯੋਗ ਹੈ ਕਿ ਵਿਧਾਇਕ ਕੁਲਵੰਤ ਸਿੰਘ ਵੱਲੋਂ ਸ਼ੁਰੂ ਕਰਵਾਏ ਗਏ ਕੰਮਾਂ ਦੇ ਵਿੱਚ ਫੁੱਟਪਾਥ ਦੀ ਰਿਪੇਅਰ ਕਰਨਾ, ਕਾਰਗਿਲ ਪਾਰਕ ਵਿਚਲੇ ਕੱਚੇ ਟਰੈਕ ਨੂੰ ਪੱਕਾ ਕਰਨਾ, ਟਾਈਲਾਂ ਦੀ ਰਿਪੇਅਰ ਅਤੇ ਪਾਰਕ ਵਿੱਚ ਯੋਗਾ ਸ਼ੈਡ ਲਗਾਉਣਾ ਸ਼ਾਮਿਲ ਹੈ। ਇਸ ਮੌਕੇ ਤੇ ਵਿਧਾਇਕ ਕੁਲਵੰਤ ਸਿੰਘ ਨੇ ਗੱਲਬਾਤ ਕਰਦੇ  ਹੋਏ ਕਿਹਾ ਕਿ ਕਾਰਗਿਲ ਪਾਰਕ ਵਿਚਲੇ ਬੰਦ ਪਏ ਫੁਆਰਿਆਂ ਦੀ ਰਿਪੇਅਰ ਕਰਕੇ,  ਉਹਨਾਂ  ਨੂੰ ਵੀ ਚਲਾਇਆ ਜਾਵੇਗਾ ਅਤੇ ਪਾਰਕ ਵਿੱਚ ਲੋੜੀਂਦਾ ਹੋਰ ਘਾਹ ਵੀ ਲਗਾਇਆ ਜਾਵੇਗਾ।  ਉਹਨਾਂ ਕਿਹਾ ਕਿ  ਪਾਰਕ ਵਿੱਚ ਹਰ ਲੋੜੀਂਦੀ ਸਹੂਲਤ ਮੁਹਈਆ ਕਰਵਾਈ ਜਾਵੇਗੀ। ਉਹਨਾਂ ਦੱਸਿਆ ਕਿ 14.88 ਲੱਖ ਰੁਪਏ ਦੀ ਲਾਗਤ ਨਾਲ ਖ਼ਰੀਦਿਆ ਫ਼ਰਨੀਚਰ ਇਸ ਪਾਰਕ ਵਿ...
ਯੂਥ ਕਲੱਬ ਇੱਕਜੁੱਟ ਹੋ ਕੇ ਦ੍ਰਿੜ ਇਰਾਦੇ ਨਾਲ ਸਮਾਜ ਭਲਾਈ ਦੇ ਕਰਨ ਕੰਮ : ਜਗਰੂਪ ਸਿੰਘ ਗਿੱਲ

ਯੂਥ ਕਲੱਬ ਇੱਕਜੁੱਟ ਹੋ ਕੇ ਦ੍ਰਿੜ ਇਰਾਦੇ ਨਾਲ ਸਮਾਜ ਭਲਾਈ ਦੇ ਕਰਨ ਕੰਮ : ਜਗਰੂਪ ਸਿੰਘ ਗਿੱਲ

Punjab
ਬਠਿੰਡਾ, 25 ਜਨਵਰੀ : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਵਾਲੀ ਪੰਜਾਬ ਸਰਕਾਰ ਸਿਹਤ ਅਤੇ ਸਿੱਖਿਆ ਚ ਸੁਧਾਰ ਕਰਨ ਲਈ ਨਿਵੇਕਲੀਆਂ ਪਹਿਲਕਦਮੀਆਂ ਕਰ ਰਹੀ ਹੈ। ਇਸ ਤੋਂ ਇਲਾਵਾ ਪੰਜਾਬ ਚੋਂ ਨਸ਼ੇ ਦੇ ਕੋਹੜ ਦਾ ਮੁਕੰਮਲ ਖਾਤਮਾ ਕਰਨ ਲਈ ਹਰ ਸੰਭਵ ਉਪਰਾਲੇ ਕੀਤੇ ਜਾ ਰਹੇ ਹਨ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਵਿਧਾਇਕ ਬਠਿੰਡਾ (ਸ਼ਹਿਰੀ) ਸ. ਜਗਰੂਪ ਸਿੰਘ ਗਿੱਲ ਨੇ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਚ ਸਮਾਜ ਦੀ ਭਲਾਈ ਲਈ ਕੰਮ ਕਰ ਰਹੇ 17 ਪੇਂਡੂ ਕਲੱਬਾਂ ਨੂੰ 6 ਲੱਖ 25 ਹਜ਼ਾਰ ਰੁਪਏ ਦੇ ਚੈਕਾਂ ਦੀ ਵੰਡ ਕਰਨ ਉਪਰੰਤ ਸਾਂਝੀ ਕੀਤੀ। ਇਸ ਮੌਕੇ ਉਨ੍ਹਾਂ ਦੇ ਨਾਲ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਮੈਡਮ ਪੂਨਮ ਸਿੰਘ ਵਿਸ਼ੇਸ਼ ਤੌਰ ਤੇ ਹਾਜ਼ਰ ਰਹੇ।     ਇਸ ਮੌਕੇ ਵਿਧਾਇਕ ਸ. ਜਗਰੂਪ ਸਿੰਘ ਗਿੱਲ ਨੇ ਕਿਹਾ ਕਿ ਪੰਜਾਬ ਚ ਯੂਥ ਕਲੱਬਾਂ ਦਾ ਬਹੁਤ ਅਹਿਮ ਤੇ ਵੱਡਾ ਰੋਲ ਹੈ। ਇਸ ਦੌਰਾਨ ਉਨ੍ਹਾਂ ਯੂਥ ਕਲੱਬਾਂ ਨੂੰ ਕਿਹਾ ਕਿ ਉਹ ਇੱਕਜੁੱਟ ਹੋ ਕੇ ਸਮਾਜ ਭਲਾਈ ਲਈ ਕੰਮ ਕਰਨ ਅਤੇ ਨੌਜਵਾਨਾਂ ਨੂੰ ਵੱਧ ਤੋਂ ਵੱਧ ਖੇਡਾਂ ਨਾਲ ਜੋੜਨ ਤੋਂ ਇਲਾਵਾ ਪੰਜਾਬ ਦ...
ਨੌਜਵਾਨ ਵੋਟਰ ਬਣ ਕੇ ਦੇਸ਼ ਦੇ ਵਿਕਾਸ ਵਿੱਚ ਆਪਣਾ ਯੋਗਦਾਨ ਪਾਉਣ

ਨੌਜਵਾਨ ਵੋਟਰ ਬਣ ਕੇ ਦੇਸ਼ ਦੇ ਵਿਕਾਸ ਵਿੱਚ ਆਪਣਾ ਯੋਗਦਾਨ ਪਾਉਣ

Punjab
ਮੋਗਾ, 25 ਜਨਵਰੀ (000)- ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਮੋਗਾ ਸ੍ਰ. ਕੁਲਵੰਤ ਸਿੰਘ ਨੇ ਨੌਜਵਾਨ ਵਰਗ ਨੂੰ ਅਪੀਲ ਕੀਤੀ ਹੈ ਕਿ ਉਹ 18 ਸਾਲ ਦੀ ਉਮਰ ਪੂਰੀ ਕਰਨ 'ਤੇ ਇੱਕ ਵੋਟਰ ਬਣ ਕੇ ਦੇਸ਼ ਦੇ ਚੰਗੇ ਨਾਗਰਿਕ ਹੋਣ ਦਾ ਸਬੂਤ ਦੇਣ, ਇਸਦੇ ਨਾਲ ਉਹ ਦੇਸ਼ ਦੇ ਵਿਕਾਸ ਵਿੱਚ ਆਪਣਾ ਯੋਗਦਾਨ ਪਾ ਸਕਦੇ ਹਨ।ਇਹ ਵਿਚਾਰ ਉਨ੍ਹਾਂ ਅੱਜ ਸਥਾਨਕ ਡੀ ਐਮ ਕਾਲਜ ਵਿਖੇ ਰਾਸ਼ਟਰੀ ਵੋਟਰ ਦਿਵਸ ਸਬੰਧੀ ਕਰਵਾਏ ਗਏ ਜ਼ਿਲ੍ਹਾ ਪੱਧਰੀ ਸਮਾਗਮ ਨੂੰ ਸੰਬੋਧਨ ਕਰਦਿਆਂ ਪ੍ਰਗਟ ਕੀਤੇ।ਇਸ ਸਮਾਗਮ ਵਿੱਚ ਨੌਜਵਾਨ ਵੋਟਰਾਂ ਨੂੰ ਵੋਟ ਦਾ ਸਹੀ ਅਤੇ ਜ਼ਰੂਰੀ ਇਸਤੇਮਾਲ ਪ੍ਰਤੀ ਜਾਗਰੂਕ ਕੀਤਾ ਗਿਆ। ਸਮਾਗਮ ਨੂੰ ਸੰਬੋਧਨ ਕਰਦਿਆਂ ਸ੍ਰ ਕੁਲਵੰਤ ਸਿੰਘ ਨੇ ਕਿਹਾ ਕਿ ਜੇ ਅੱਜ ਅਸੀਂ ਆਜ਼ਾਦ ਭਾਰਤ ਦੇ ਵਾਸੀ ਕਹਿਲਾਉਂਦੇ ਹਾਂ ਤਾਂ ਸਾਨੂੰ ਇਹ ਵੀ ਜਾਣ ਲੈਣਾ ਚਾਹੀਦਾ ਹੈ ਕਿ ਇਹ ਅਜ਼ਾਦੀ ਸਾਨੂੰ ਕਿੰਨੇ ਸੰਘਰਸ਼ਾਂ ਪਿੱਛੋਂ ਪ੍ਰਾਪਤ ਹੋਈ ਹੈ। ਉਹਨਾਂ ਕਿਹਾ ਸਾਡੇ ਪੂਰਵਜ਼ਾਂ ਨੇ ਅਜ਼ਾਦੀ ਲਈ ਬੜਾ ਸੰਘਰਸ਼ ਕੀਤਾ ਹੈ।ਹੁਣ ਅਸੀਂ ਇਸ ਦੇਸ਼ ਦੀ ਲੋਕਤੰਤਰੀ ਭਾਵਨਾ ਅਤੇ ਖੁਸ਼ਹਾਲੀ ਲਈ ਸੰਘਰਸ਼ ਕਰਨਾ ਹੈ, ਇਹ ਸਾਰਾ ਕੁਝ ਵੋਟ ਦੇ ਅਧਿਕਾਰ ਰਾਹੀਂ ਹੀ ਸੰਭਵ ਹੋ...
ਸ਼ਹੀਦਾਂ ਦੀਆਂ ਕੁਰਬਾਨੀਆਂ ਨੂੰ ਯਾਦ ਰੱਖਣਾ ਸਾਡਾ ਫਰਜ਼-ਵਿਧਾਇਕ ਬੁੱਧ ਰਾਮ

ਸ਼ਹੀਦਾਂ ਦੀਆਂ ਕੁਰਬਾਨੀਆਂ ਨੂੰ ਯਾਦ ਰੱਖਣਾ ਸਾਡਾ ਫਰਜ਼-ਵਿਧਾਇਕ ਬੁੱਧ ਰਾਮ

Punjab
ਮਾਨਸਾ, 25 ਜਨਵਰੀ: ਸ਼ਹੀਦ ਕੌਮ ਤੇ ਦੇਸ਼ ਦਾ ਸਰਮਾਇਆ ਹੁੰਦੇ ਹਨ। ਦੇਸ਼ ਹਿਤ ਵਿਚ ਹੋਈਆਂ ਸ਼ਹੀਦਾਂ ਦੀਆਂ ਕੁਰਬਾਨੀਆਂ ਨੂੰ ਯਾਦ ਰੱਖਣਾ ਸਾਡਾ ਫਰਜ਼ ਹੈ। ਇੰਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਵਿਧਾਇਕ ਬੁਢਲਾਡਾ ਅਤੇ ਕਾਰਜਕਾਰੀ ਪ੍ਰਧਾਨ ਆਮ ਆਦਮੀ ਪਾਰਟੀ ਪੰਜਾਬ, ਪ੍ਰਿੰਸੀਪਲ ਬੁੱਧ ਰਾਮ ਨੇ ਪਿੰਡ ਹਾਕਮ ਵਾਲਾ ਵਿਖੇ ਸ਼ਹੀਦ ਪ੍ਰਭਜੀਤ ਸਿੰਘ ਦੀ ਯਾਦ ਵਿੱਚ ਬਣਾਏ ਸ਼ਹੀਦੀ ਗੇਟ ਦਾ ਉਦਘਾਟਨ ਕਰਨ ਮੌਕੇ ਕੀਤਾ । ਉਨ੍ਹਾਂ ਦੱਸਿਆ ਕਿ ਪਿੰਡ ਹਾਕਮ ਵਾਲਾ ਦਾ ਜੰਮਪਲ ਸ਼ਹੀਦ ਪ੍ਰਭਜੀਤ ਸਿੰਘ 2021 ਵਿੱਚ ਦੇਸ਼ ਦੀ ਰਾਖੀ ਕਰਦਿਆਂ ਸਰਹੱਦ ’ਤੇ ਸ਼ਹਾਦਤ ਪ੍ਰਾਪਤ ਕਰ ਗਿਆ ਸੀ। ਮੁੱਖ ਮੰਤਰੀ ਸ੍ਰ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਫੈਸਲਾ ਕੀਤਾ ਗਿਆ ਸੀ ਕਿ ਸ਼ਹਾਦਤ ਪ੍ਰਾਪਤ ਕਰਨ ਵਾਲਿਆਂ ਦੀ ਸਦੀਵੀ ਯਾਦ ਬਣਾਈ ਰੱਖਣ ਲਈ ਪਿੰਡਾਂ ਵਿੱਚ ਸ਼ਹੀਦੀ ਗੇਟ ਬਣਾਏ ਜਾਣਗੇ। ਇਸ ਮੌਕੇ ਵਿਧਾਇਕ ਬੁੱਧ ਰਾਮ ਨੇ ਸ਼ਹੀਦ ਪ੍ਰਭਜੀਤ ਸਿੰਘ ਦੇ ਪਿਤਾ ਜਗਪਾਲ ਸਿੰਘ ਅਤੇ ਮਾਤਾ ਮੇਲੋ ਕੌਰ ਨੂੰ ਸਨਮਾਨ ਵਜੋਂ ਲੋਈ ਭੇਂਟ ਕੀਤੀ। ਇਸ ਮੌਕੇ ਸਰਪੰਚ ਪਲਵਿੰਦਰ ਸਿੰਘ, ਪਾਲਾ ਸਿੰਘ, ਸ਼ਿੰਦਰ ਕੌਰ, ਰਾਜਵਿੰਦਰ ਸਿੰਘ, ਬਲਜਿੰਦਰ ਸਿੰਘ, ਬਾਦਲ ਸ...
ਅਯੋਗ ਵਿਦਿਆਰਥੀਆਂ ਨੂੰ ਦਾਖਲ ਕਰਨ ਅਤੇ ਡੀ-ਫਾਰਮੇਸੀ ਸਰਟੀਫਿਕੇਟ ਜਾਰੀ ਕਰਨ ਦੇ ਦੋਸ਼ੀ ਆਦੇਸ਼ ਮੈਡੀਕਲ ਕਾਲਜ ਬਠਿੰਡਾ ਦੇ ਐਮਡੀ ਡਾ: ਗੁਰਪ੍ਰੀਤ ਗਿੱਲ ਦੀ ਅਦਾਲਤ ਵੱਲੋਂ ਜ਼ਮਾਨਤ ਅਰਜ਼ੀ ਖਾਰਜ

ਅਯੋਗ ਵਿਦਿਆਰਥੀਆਂ ਨੂੰ ਦਾਖਲ ਕਰਨ ਅਤੇ ਡੀ-ਫਾਰਮੇਸੀ ਸਰਟੀਫਿਕੇਟ ਜਾਰੀ ਕਰਨ ਦੇ ਦੋਸ਼ੀ ਆਦੇਸ਼ ਮੈਡੀਕਲ ਕਾਲਜ ਬਠਿੰਡਾ ਦੇ ਐਮਡੀ ਡਾ: ਗੁਰਪ੍ਰੀਤ ਗਿੱਲ ਦੀ ਅਦਾਲਤ ਵੱਲੋਂ ਜ਼ਮਾਨਤ ਅਰਜ਼ੀ ਖਾਰਜ

Punjab
ਚੰਡੀਗੜ੍ਹ, 24 ਜਨਵਰੀ: ਲੁਧਿਆਣਾ ਦੀ ਵਧੀਕ ਜ਼ਿਲ੍ਹਾ ਅਤੇ ਸੈਸ਼ਨ ਅਦਾਲਤ ਨੇ ਬੁੱਧਵਾਰ ਨੂੰ ਆਦੇਸ਼ ਮੈਡੀਕਲ ਕਾਲਜ ਬਠਿੰਡਾ ਦੇ ਐਮਡੀ ਡਾਕਟਰ ਗੁਰਪ੍ਰੀਤ ਗਿੱਲ ਦੀ ਨਿਯਮਤ ਜ਼ਮਾਨਤ ਪਟੀਸ਼ਨ ਖਾਰਜ ਕਰ ਦਿੱਤੀ, ਜਿਸ ਨੂੰ ਰਾਜ ਵਿਜੀਲੈਂਸ ਬਿਊਰੋ ਵੱਲੋਂ ਪੰਜਾਬ ਰਾਜ ਫਾਰਮੇਸੀ ਕੌਂਸਲ (ਪੀ.ਐਸ.ਪੀ.ਸੀ.) ਦੇ ਰਜਿਸਟਰਾਰਾਂ ਅਤੇ ਕਰਮਚਾਰੀਆਂ ਦੀ ਮਿਲੀਭੁਗਤ ਨਾਲ ਅਯੋਗ ਉਮੀਦਵਾਰਾਂ ਨੂੰ ਦਾਖਲ ਕਰਨ ਅਤੇ ਡੀ-ਫਾਰਮੇਸੀ ਦੀਆਂ ਡਿਗਰੀਆਂ ਜਾਰੀ ਕਰਨ ਦੇ ਦੋਸ਼ ਵਿੱਚ ਗ੍ਰਿਫਤਾਰ ਕੀਤਾ ਗਿਆ ਸੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਪ੍ਰਾਈਵੇਟ ਫਾਰਮੇਸੀ ਕਾਲਜਾਂ ਦੇ ਮਾਲਕਾਂ/ਪ੍ਰਿੰਸੀਪਲਾਂ ਸਮੇਤ ਪੀ.ਐਸ.ਪੀ.ਸੀ. ਦੇ ਸਾਬਕਾ ਰਜਿਸਟਰਾਰਾਂ, ਕਰਮਚਾਰੀਆਂ ਅਤੇ ਹੋਰਨਾਂ ਵਿਰੁੱਧ ਅਯੋਗ ਵਿਦਿਆਰਥੀਆਂ ਨੂੰ ਦਾਖਲੇ, ਰਜਿਸਟ੍ਰੇਸ਼ਨ ਅਤੇ ਡੀ-ਫਾਰਮੇਸੀ ਦੇ ਲਾਇਸੈਂਸ ਜਾਰੀ ਕਰਨ ਵਿੱਚ ਬੇਨਿਯਮੀਆਂ ਕਰਨ ਲਈ ਬਿਊਰੋ ਨੇ ਪਹਿਲਾਂ ਹੀ ਐਫ.ਆਈ.ਆਰ. ਨੰਬਰ 17 ਮਿਤੀ 8.12.2023 ਨੂੰ ਆਈ.ਪੀ.ਸੀ. ਦੀ ਧਾਰਾ 420, 465, 466, 468, 120-ਬੀ ਅਤੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7 ...
ਸਿੱਖਿਆ ਖੇਤਰ ਵਿੱਚ ਪੰਜਾਬ ਮਾਰ ਰਿਹਾ ਮੱਲਾਂ: ਪ੍ਰਭਜੋਤ ਕੌਰ

ਸਿੱਖਿਆ ਖੇਤਰ ਵਿੱਚ ਪੰਜਾਬ ਮਾਰ ਰਿਹਾ ਮੱਲਾਂ: ਪ੍ਰਭਜੋਤ ਕੌਰ

Punjab
ਐੱਸ.ਏ.ਐੱਸ. ਨਗਰ, 24 ਜਨਵਰੀ  ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਦਿਸ਼ਾ- ਨਿਰਦੇਸ਼ਾਂ ਹੇਠ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਵਿੱਦਿਆ ਦੇ ਮਿਆਰ ਨੂੰ ਉੱਚਾ ਚੁੱਕਣ ਲਈ ਕੀਤੇ ਜਾ ਰਹੇ ਉਪਰਾਲਿਆਂ ਤਹਿਤ ਸਰਕਾਰੀ ਹਾਈ ਸਕੂਲ ਫੇਜ਼-5, ਮੋਹਾਲੀ ਵਿਖੇ ਪੇਵਰ ਬਲਾਕ ਲਾਉਣ ਦੀ ਸ਼ੁਰੂਆਤ ਜ਼ਿਲ੍ਹਾ ਯੋਜਨਾ ਕਮੇਟੀ ਦੀ ਚੇਅਰਪਰਨ ਸ਼੍ਰੀਮਤੀ ਪ੍ਰਭਜੋਤ ਕੌਰ ਨੇ ਕਰਵਾਈ, ਜਿਸ ਲਈ ਉਹਨਾਂ ਨੇ ਡੀ.ਪੀ. ਸੀ. ਫੰਡ ਵਿਚੋਂ 04.5 ਲੱਖ ਰੁਪਏ ਦਿੱਤੇ ਹਨ। ਇਸ ਮੌਕੇ ਸ਼੍ਰੀਮਤੀ ਪ੍ਰਭਜੋਤ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਵਿੱਚ ਸਿੱਖਿਆ ਢਾਂਚੇ ਨੂੰ ਮਜ਼ਬੂਤ ਕਰਨ ਲਈ ਦਿਨ ਰਾਤ ਇੱਕ ਕਰ ਕੇ ਕੰਮ ਕਰ ਰਹੀ ਹੈ। ਉਹਨਾਂ ਕਿਹਾ ਕਿ ਸਕੂਲ ਦੇ ਮੁੱਖ ਗੇਟ ਤੋਂ ਲੈ ਕੇ ਕਲਾਸ ਰੂਮਜ਼ ਤੱਕ ਦੀ ਥਾਂ ਕੱਚੀ ਹੋਣ ਕਾਰਨ ਬਰਸਾਤਾਂ ਵਿੱਚ ਵਿਦਿਆਰਥੀਆਂ ਨੂੰ ਦਿੱਕਤਾਂ ਦਾ ਸਾਹਮਣਾ ਕਰਨਾ ਪੈਂਦਾ ਸੀ। ਇਸ ਦੇ ਮੱਦੇਨਜ਼ਰ ਇਹ ਪ੍ਰੋਜੈਕਟ ਸ਼ੁਰੂ ਕੀਤਾ ਗਿਆ ਹੈ। ਜ਼ਿਲ੍ਹਾ ਯੋਜਨਾ ਕਮੇਟੀ ਦੀ ਚੇਅਰਪਰਨ ਨੇ ਦੱਸਿਆ ਕਿ ਸਿੱਖਿਆ ਦੇ ਪੱਧਰ ਵਿੱਚ ਸੁਧਾਰ ਕਰਨ ਦੇ ਲਈ ਦੇਸ਼ ਵਿੱਚ ਪਹਿਲੀ ਵਾਰ ਸਰਕਾਰੀ ਸਕੂਲਾਂ ਦੇ ਪ੍ਰਿੰਸੀਪਲਾ...
ਡਿਪਟੀ ਕਮਿਸ਼ਨਰ ਨੇ ਪਰਾਲੀ ਨੂੰ ਅੱਗ ਨਾ ਲਗਾਉਣ ਵਾਲੇ ਕਿਸਾਨਾਂ ਨੂੰ ਕੀਤਾ ਸਨਮਾਨਿਤ

ਡਿਪਟੀ ਕਮਿਸ਼ਨਰ ਨੇ ਪਰਾਲੀ ਨੂੰ ਅੱਗ ਨਾ ਲਗਾਉਣ ਵਾਲੇ ਕਿਸਾਨਾਂ ਨੂੰ ਕੀਤਾ ਸਨਮਾਨਿਤ

Punjab
ਅੰਮ੍ਰਿਤਸਰ 24 ਜਨਵਰੀ 2024 ਸਾਉਣੀ ਸੀਜਨ 2023 ਦੌਰਾਨ ਜਿਲ੍ਹਾ ਅੰਮ੍ਰਿਤਸਰ ਵਿੱਚ ਪੰਜਾਬ ਰੀਮੋਟ ਸੈਂਸਿੰਗ ਸੈਂਟਰ ਲੁਧਿਆਣਾ ਵੱਲੋਂ ਕੀਤੀ ਰਿਪੋਰਟਿੰਗ ਅਨੁਸਾਰ ਜੀਰੋ ਬਰਨਿੰਗ ਵਾਲੇ ਪਿੰਡਾਂ ਦੀ ਗਿਣਤੀ 280 ਹੈ ਇਹਨਾਂ ਪਿੰਡਾਂ ਵਿੱਚ ਪਰਾਲੀ ਨੂੰ ਅੱਗ ਲਗਾਉਣ ਦਾ ਇੱਕ ਵੀ ਮਾਮਲਾ ਸਾਹਮਣੇ ਨਹੀ ਆਇਆ। ਇਸ ਸਬੰਧੀ ਅੱਜ ਡਿਪਟੀ ਕਮਿਸ਼ਨਰ ਸ੍ਰੀ ਘਨਸ਼ਾਮ ਥੋਰੀ ਵੱਲੋਂ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵੱਖ-ਵੱਖ ਪਿੰਡਾ ਦੇ 50 ਕਿਸਾਨ ਜਿੰਨਾਂ ਨੇ ਝੋਨੇ ਦੀ ਪਰਾਲੀ ਨੂੰ ਅੱਗ ਨਹੀ ਲਗਾਈ ਸੀ ਨੂੰ ਪ੍ਰਸ਼ੰਸ਼ਾ ਪੱਤਰ ਅਤੇ ਨਗਦ ਇਨਾਮ ਦੇ ਕੇ ਸਨਮਾਨਿਤ ਕੀਤਾ। ਉਹਨਾਂ ਨੇ ਆਏ ਹੋਏ ਕਿਸਾਨਾਂ ਦੀ ਪ੍ਰਸ਼ੰਸ਼ਾ ਕਰਦਿਆ ਕਿਹਾ ਕਿ ਇਹ ਅਗਾਂਹਵਧੂ ਕਿਸਾਨ ਹੋਰਨਾਂ ਕਿਸਾਨਾਂ ਲਈ ਚਾਨਣ ਮੁਨਾਰਾ ਹਨ। ਉਹਨਾਂ ਕਿਸਾਨਾ ਨੂੰ ਅਪੀਲ ਕੀਤੀ ਕਿ ਉਹ ਆਪਣੇ ਆਲੇ ਦੁਆਲੇ ਦੇ ਹੋਰਨਾਂ ਕਿਸਾਨਾਂ ਨੂੰ ਵੀ ਪ੍ਰੇਰਿਤ ਕਿ ਪਰਾਲੀ ਨੂੰ ਅੱਗ ਨਾ ਲਗਾਈ ਜਾਵੇ ਅਤੇ ਵਾਤਾਵਰਨ ਦੀ ਸ਼ੁੱਧਤਾ ਨੂੰ ਬਰਕਰਾਰ ਰੱਖਿਆ ਜਾਵੇ। ਪਰਾਲੀ ਨੂੰ ਬੇਲਰ ਰਾਂਹੀ ਗੱਟਾਂ ਬਣਾ ਕੇ ਖੇਤ ਤੋਂ ਬਾਹਰ ਕੱਢਿਆ ਜਾਵੇ ਜਾਂ ਖੇਤ ਦੇ ਵਿੱਚ ਵਾਹ ਕੇ ਅਗਲੀ ਫਸਲ ਦੀ ਬਿਜਾਈ ਕ...