Wednesday, March 11
Shadow

Punjab

ਵਿਕਾਸ ਕਾਰਜਾਂ ਨੂੰ ਸਮੇਂ ਸਿਰ ਕੀਤਾ ਜਾਵੇ ਪੂਰਾ – ਚੇਅਰਮੈਨ ਡਾ. ਚਰਨਜੀਤ ਸਿੰਘ

ਵਿਕਾਸ ਕਾਰਜਾਂ ਨੂੰ ਸਮੇਂ ਸਿਰ ਕੀਤਾ ਜਾਵੇ ਪੂਰਾ – ਚੇਅਰਮੈਨ ਡਾ. ਚਰਨਜੀਤ ਸਿੰਘ

Punjab
ਅੰਮ੍ਰਿਤਸਰ 24 ਜਨਵਰੀ 2024 ਪੰਜਾਬ ਸਰਕਾਰ ਵਲੋਂ ਪੰਚਾਇਤੀ ਰਾਜ ਇਕਾਈਆਂ ਸਬੰਧੀ ਇਕ 13 ਮੈਂਬਰੀ ਵਿਧਾਨ ਸਭਾ ਕਮੇਟੀ ਦਾ ਗਠਨ ਕੀਤਾ ਗਿਆ ਹੈ। ਜਿਸਦਾ ਮੁੱਖ ਕਾਰਜ ਸੂਬੇ ਵਿੱਚ ਚਲ ਰਹੇ ਪੰਚਾਇਤੀ ਰਾਜ ਵਿਕਾਸ ਕਾਰਜਾਂ ਦਾ ਨਿਰੀਖਣ ਕਰਨਾ ਹੈ ਅਤੇ ਵਿਕਾਸ ਕਾਰਜਾਂ ਵਿੱਚ ਆ ਰਹੀਆਂ ਮੁਸ਼ਕਿਲਾਂ ਨੂੰ ਦੂਰ ਕਰਨਾ ਹੈ। ਇਸ ਸਬੰਧੀ ਅੱਜ ਵਿਧਾਨ ਸਭਾ ਕਮੇਟੀ ਜਿਸਦੇ ਚੇਅਰਮੈਨ ਹਲਕਾ ਸ੍ਰੀ ਚਮਕੌਰ ਸਾਹਿਬ ਤੋਂ ਵਿਧਾਇਕ ਡਾ. ਚਰਨਜੀਤ ਸਿੰਘ ਨੇ ਸਬੰਧਤ ਅਧਿਕਾਰੀਆਂ ਨਾਲ ਮੀਟਿੰਗ ਕਰਦੇ ਹੋਏ ਨਿਰਦੇਸ਼ ਦਿੱਤੇ ਕਿ ਵਿਕਾਸ ਕਾਰਜਾਂ ਨੂੰ ਸਮੇਂ ਸਿਰ ਪੂਰਾ ਕੀਤਾ ਜਾਵੇ ਅਤੇ ਵਿਕਾਸ ਕਾਰਜਾਂ ਵਿੱਚ ਕਿਸੇ ਕਿਸਮ ਦੀ ਅਣਗਹਿਲੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨਾਂ ਬਲਾਕ ਵੇਰਕਾ ਵਿਖੇ ਚੱਲ ਰਹੇ ਵਿਕਾਸ ਕਾਰਜਾਂ ਦਾ ਰੀਵਿਊ ਵੀ ਕੀਤਾ ਅਤੇ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਵਿਕਾਸ ਕਾਰਜਾਂ ਦੀ ਗੁਣਵੱਤਾ ਵਿੱਚ ਕੋਈ ਸਮਝੋਤਾ ਨਹੀਂ ਕੀਤਾ ਜਾਵੇਗਾ ਅਤੇ ਸਾਰੇ ਵਿਕਾਸ ਕਾਰਜ ਨਿਯਮਾਂ ਅਨੁਸਾਰ ਹੋਣੇ ਚਾਹੀਦੇ ਹਨ। ਚੇਅਰਮੈਨ ਨੇ ਬਲਾਕ ਵਿਕਾਸ ਤੇ ਪੰਚਾਇਤ ਅਫਸਰਾਂ ਨੂੰ ਕਿਹਾ ਕਿ ਉਹ ਆਪੋ ਆਪਣੇ ਇਲਾਕੇ ਵਿੱਚ ਸਮੇਂ ਸਮ...
ਮੁੱਖ ਮੰਤਰੀ ਦੀ ਅਗਵਾਈ ਹੇਠ ਕੈਬਨਿਟ ਵੱਲੋਂ ਕਈ ਲੋਕ ਪੱਖੀ ਫੈਸਲੇ

ਮੁੱਖ ਮੰਤਰੀ ਦੀ ਅਗਵਾਈ ਹੇਠ ਕੈਬਨਿਟ ਵੱਲੋਂ ਕਈ ਲੋਕ ਪੱਖੀ ਫੈਸਲੇ

Punjab
ਚੰਡੀਗੜ੍ਹ, 24 ਜਨਵਰੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸੂਬੇ ਵਿੱਚ 10.77 ਲੱਖ ਰਾਸ਼ਨ ਕਾਰਡ ਲਾਭਪਾਤਰੀਆਂ ਦੇ ਲਾਭ ਬਹਾਲ ਕਰਨ ਦਾ ਐਲਾਨ ਕੀਤਾ ਹੈ ਤਾਂ ਕਿ ਲੋਕ ਜਨਤਕ ਵੰਡ ਪ੍ਰਣਾਲੀ ਤਹਿਤ ਵੰਡੇ ਜਾ ਰਹੇ ਰਾਸ਼ਨ ਦਾ ਲਾਭ ਲੈ ਸਕਣ। ਇਸ ਬਾਰੇ ਫੈਸਲਾ ਇੱਥੇ ਪੰਜਾਬ ਸਿਵਲ ਸਕੱਤਰੇਤ ਵਿਖੇ ਮੁੱਖ ਮੰਤਰੀ ਦੀ ਪ੍ਰਧਾਨਗੀ ਹੇਠ ਹੋਈ ਮੰਤਰੀ ਮੰਡਲ ਦੀ ਮੀਟਿੰਗ ਦੌਰਾਨ ਲਿਆ ਗਿਆ। ਇਹ ਪ੍ਰਗਟਾਵਾ ਕਰਦਿਆਂ ਮੁੱਖ ਮੰਤਰੀ ਦਫ਼ਤਰ ਦੇ ਇਕ ਬੁਲਾਰੇ ਨੇ ਦੱਸਿਆ ਕਿ ਇਹ ਕਾਰਡ ਤਸਦੀਕ ਕਰਨ ਦੀ ਪ੍ਰਕਿਰਿਆ ਦੌਰਾਨ ਤਿੰਨ ਲੱਖ ਕਾਰਡ ਕੱਟੇ ਗਏ ਸਨ, ਜਿਸ ਕਾਰਨ 10.77 ਲੱਖ ਰਾਸ਼ਨ ਕਾਰਡ ਲਾਭਪਾਤਰੀ ਇਸ ਦੇ ਲਾਭਾਂ ਤੋਂ ਵਾਂਝੇ ਹੋ ਗਏ ਸਨ। ਵਡੇਰੇ ਜਨਤਕ ਹਿੱਤ ਵਿੱਚ ਮੰਤਰੀ ਮੰਡਲ ਨੇ ਇਹ ਕਾਰਡ ਬਹਾਲ ਕਰਨ ਦਾ ਫੈਸਲਾ ਲਿਆ ਹੈ। ਇਸ ਫੈਸਲੇ ਦੇ ਤਹਿਤ ਇਹ ਸਾਰੇ ਲਾਭਪਾਤਰੀ ਜਨਤਕ ਵੰਡ ਪ੍ਰਣਾਲੀ ਤਹਿਤ ਵੰਡੇ ਜਾ ਰਹੇ ਰਾਸ਼ਨ ਦਾ ਲਾਭ ਅਤੇ ਸੂਬਾ ਸਰਕਾਰ ਵੱਲੋਂ ਘਰ-ਘਰ ਰਾਸ਼ਨ ਪਹੁੰਚਾਉਣ ਲਈ ਸ਼ੁਰੂ ਕੀਤੀ ਜਾ ਰਹੀ ਸਕੀਮ ਦਾ ਫਾਇਦਾ ਉਠਾ ਸਕਣਗੇ। ਅਧਿਆਪਕਾਂ ਲਈ ਨਵੀਂ ਤੇ ਪਾਰਦਰਸ਼ੀ ਨੀਤੀ ਨੂੰ ਹਰੀ ਝੰਡੀ ਮੰਤਰੀ ਮੰ...
10 ਫਰਵਰੀ ਨੂੰ ਸਟੇਸ਼ਨ ਹੈਡਕੁਆਟਰ ਖਾਸਾ ਵਿਖੇ ਵੈਟਰਨ ਰੈਲੀ ਦਾ ਕੀਤਾ ਜਾਵੇਗਾ ਆਯੋਜਨ

10 ਫਰਵਰੀ ਨੂੰ ਸਟੇਸ਼ਨ ਹੈਡਕੁਆਟਰ ਖਾਸਾ ਵਿਖੇ ਵੈਟਰਨ ਰੈਲੀ ਦਾ ਕੀਤਾ ਜਾਵੇਗਾ ਆਯੋਜਨ

Punjab
ਅੰਮ੍ਰਿਤਸਰ, 24 ਜਨਵਰੀ 2024-                10 ਫਰਵਰੀ 2024 ਨੂੰ ਸਟੇਸ਼ਨ ਹੈਡਕੁਆਟਰ ਖਾਸਾ ਵਿਖੇ ਵੈਟਰਨ ਰੈਲੀ ਦਾ ਆਯੋਜਨ ਕੀਤਾ ਜਾਵੇਗਾ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਜਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫ਼ਸਰ ਕਮਾਂਡਰ ਬਲਜਿੰਦਰ ਵਿਰਕ (ਰਿਟਾ.) ਨੇ ਦੱਸਿਆ ਕਿ ਇਸ ਰੈਲੀ ਵਿੱਚ ਸਾਬਾਕਾ ਸੈਨਿਕਾਂ ਅਤੇ ਉਨਾਂ ਦੀਆਂ ਵਿਧਵਾਵਾਂ ਦੀਆਂ ਪੈਨਸ਼ਨ (ਸਪੱਰਸ਼) ਸਬੰਧੀ ਮੁਸ਼ਕਿਲਾਂ ਸੁਣੀਆਂ ਜਾਣਗੀਆਂ ਅਤੇ ਇਨਾਂ ਮੁਸ਼ਕਿਲਾਂ ਦਾ ਹੱਲ ਮੌਕੇ ਤੇ ਹੀ ਕੀਤਾ ਜਾਵੇਗਾ। ਉਨਾਂ ਸਾਬਕਾ ਸੈਨਿਕ ਅਤੇ ਪੈਨਸ਼ਨਰਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਇਸ ਰੈਲੀ ਵਿੱਚ ਜ਼ਰੂਰ ਭਾਗ ਲੈਣ ਅਤੇ ਵਧੇਰੇ ਜਾਣਕਾਰੀ ਲਈ ਫੋਨ ਨੰਬਰ 0183-2563102 ਤੇ ਸੰਪਰਕ ਕਰ ਸਕਦੇ ਹਨ। ਉਨਾਂ ਕਿਹਾ ਕਿ ਉਹ ਪੈਨਸ਼ਨਾਂ ਸਬੰਧੀ ਜ਼ਰੂਰੀ ਕਾਗਜ਼ਾਤ ਵੀ ਨਾਲ ਲੈ ਕੇ ਆਉਣ ਤਾਂ ਜੋ ਮੌਕੇ ਤੇ ਕਿਸੇ ਕਿਸਮ ਦੀਆਂ ਮੁਸ਼ਕਿਲਾਂ ਦਾ ਸਾਹਮਣਾ ਨਾ ਕਰਨਾ ਪਵੇ।...
ਮਨਿੰਦਰਜੀਤ ਸਿੰਘ ਵਿੱਕੀ ਘਨੌਰ ਨੇ ਪੰਜਾਬ ਹੈਲਥ ਕਾਰਪੋਰੇਸ਼ਨ ਦੇ ਵਾਈਸ ਚੇਅਰਮੈਨ ਵਜੋਂ ਅਹੁਦਾ ਸੰਭਾਲਿਆ

ਮਨਿੰਦਰਜੀਤ ਸਿੰਘ ਵਿੱਕੀ ਘਨੌਰ ਨੇ ਪੰਜਾਬ ਹੈਲਥ ਕਾਰਪੋਰੇਸ਼ਨ ਦੇ ਵਾਈਸ ਚੇਅਰਮੈਨ ਵਜੋਂ ਅਹੁਦਾ ਸੰਭਾਲਿਆ

Politics, Punjab
ਚੰਡੀਗੜ੍ਹ, 24 ਜਨਵਰੀ: ਪੰਜਾਬ ਸਰਕਾਰ ਵੱਲੋਂ ਨਵਨਿਯੁਕਤ ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਦੇ ਵਾਈਸ ਚੇਅਰਮੈਨ ਮਨਿੰਦਰ ਜੀਤ ਸਿੰਘ ਵਿੱਕੀ ਘਨੌਰ ਨੇ ਅੱਜ ਆਪਣੇ ਅਹੁਦੇ ਦਾ ਕਾਰਜ ਸੰਭਾਲ ਲਿਆ। ਵਿੱਕੀ ਘਨੌਰ ਨੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਜੋ ਜਿੰਮੇਵਾਰੀ ਸੌਪੀ ਗਈ ਹੈ, ਉਸ ਨੂੰ ਉਹ ਪੂਰੀ ਜ਼ਿੰਮੇਵਾਰੀ ਨਾਲ ਨਿਭਾਉਣਗੇ ਤੇ ਇਸ ਅਦਾਰੇ ਦੇ ਤਰੱਕੀ ਤੇ ਵਿਕਾਸ ਵਿਚ ਵਾਧਾ ਕਰਨਗੇ।ਉਨ੍ਹਾਂ ਇਸ ਮੌਕੇ ਕਿਹਾ ਕਿ ਉਹ ਸੂਬਾ ਸਰਕਾਰ ਨਾਲ ਰਾਬਤਾ ਕਰਕੇ ਅਦਾਰੇ ਵਿਚ ਖਾਲੀ ਪਈਆਂ ਅਸਾਮੀਆਂ ਜਲਦ ਭਰਨ ਦੇ ਉਪਰਾਲੇ ਵੀ ਕਰਨਗੇ। ਇਸ ਮੌਕੇ ਸੂਚਨਾ ਤੇ ਲੋਕ ਸੰਪਰਕ ਮੰਤਰੀ ਸ.ਚੇਤਨ ਸਿੰਘ ਜੌੜਾਮਾਜਰਾ ਅਤੇ ਸਿਹਤ ਮੰਤਰੀ ਡਾ.ਬਲਬੀਰ ਸਿੰਘ ਨੇ ਵਧਾਈ ਦਿੰਦਿਆਂ ਉਮੀਦ ਪ੍ਰਗਟਾਈ ਕਿ ਨਵੇਂ ਵਾਈਸ ਚੇਅਰਮੈਨ, ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਦੀ ਭਲਾਈ ਨੂੰ ਯਕੀਨੀ ਬਣਾਉਣਗੇ। ਜ਼ਿਕਰਯੋਗ ਹੈ ਕਿ ਪਟਿਆਲਾ ਜ਼ਿਲ੍ਹੇ ਦੇ ਘਨੌਰ ਦੇ ਮਨਿੰਦਰਜੀਤ ਸਿੰਘ ਵਿੱਕੀ ਇੱਕ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਹਨ। ਇਸ ਮੌਕੇ ਬੁੱਧ ਰਾਮ ਐੱਮ. ਐਲ. ਏ ਬੁਢਲਾਡਾ,ਰਮਨ ਬਹਿਲ ਚੇਅਰਮੈਨ...
ਸੂਬੇ ਦੇ ਵੈਟਲੈਂਡਜ਼ ਵਿੱਚ ਈਕੋ ਟੂਰਿਜ਼ਮ ਨੂੰ ਸਰਗਰਮੀ ਨਾਲ ਉਤਸ਼ਾਹਿਤ ਕਰਨ ਦੀ ਲੋੜ: ਲਾਲ ਚੰਦ ਕਟਾਰੂਚੱਕ

ਸੂਬੇ ਦੇ ਵੈਟਲੈਂਡਜ਼ ਵਿੱਚ ਈਕੋ ਟੂਰਿਜ਼ਮ ਨੂੰ ਸਰਗਰਮੀ ਨਾਲ ਉਤਸ਼ਾਹਿਤ ਕਰਨ ਦੀ ਲੋੜ: ਲਾਲ ਚੰਦ ਕਟਾਰੂਚੱਕ

Punjab
ਚੰਡੀਗੜ੍ਹ, 24 ਜਨਵਰੀ: ਜੰਗਲਾਤ ਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਲਾਲ ਚੰਦ ਕਟਾਰੂਚਕ ਨੇ ਅੱਜ ਸੂਬੇ ਦੇ ਵੈਟਲੈਂਡਜ਼ ਵਿੱਚ ਈਕੋ ਟੂਰਿਜ਼ਮ ਨੂੰ ਉਤਸ਼ਾਹਿਤ ਕਰਨ ਦੀ ਲੋੜ 'ਤੇ ਜ਼ੋਰ ਦਿੰਦਿਆਂ ਕਿਹਾ ਕਿ ਇਸ ਨਾਲ ਸਥਾਨਕ ਪੱਧਰ 'ਤੇ ਰੋਜ਼ਗਾਰ ਦੇ ਮੌਕੇ ਪੈਦਾ ਹੋਣਗੇ। ਅੱਜ ਸੈਕਟਰ-68 ਸਥਿਤ ਜੰਗਲਾਤ ਕੰਪਲੈਕਸ ਵਿਖੇ ਪੰਜਾਬ ਰਾਜ ਵੈਟਲੈਂਡਜ਼ ਅਥਾਰਟੀ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੰਤਰੀ ਨੇ ਵਾਤਾਵਰਣ ਸੰਤੁਲਨ ਨੂੰ ਕਾਇਮ ਰੱਖਣ ਲਈ ਵੈਟਲੈਂਡਜ਼ ਦੇ ਵਿਕਾਸ ਨੂੰ ਮਹੱਤਵਪੂਰਨ ਕਦਮ ਦੱਸਿਆ। ਇਸ ਤੋਂ ਇਲਾਵਾ ਮੰਤਰੀ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਜੰਗਲੀ ਖੇਤਰਾਂ ਵਿੱਚ ਮਾਈਨਿੰਗ 'ਤੇ ਸਖ਼ਤੀ ਨਾਲ ਨਕੇਲ ਕੱਸਣ ਦੇ ਵੀ ਨਿਰਦੇਸ਼ ਵੀ ਦਿੱਤੇ। ਮੰਤਰੀ ਨੂੰ ਅੱਗੇ ਦੱਸਿਆ ਗਿਆ ਕਿ ਜੈਵਿਕ ਵਿਭਿੰਨਤਾ ਨੂੰ ਉਤਸ਼ਾਹਿਤ ਕਰਨ ਦੇ ਨਾਲ-ਨਾਲ ਵੈਟਲੈਂਡਜ਼ ਨੂੰ ਬਚਾਉਣ ਲਈ ਚਲਾਈ ਗਈ ਵੈਟਲੈਂਡਜ਼ ਬਚਾਉ ਮੁਹਿੰਮ ਦੇ ਹਿੱਸੇ ਵਜੋਂ, ਪੰਜਾਬ ਵਿੱਚ 1381 ਵੈਟਲੈਂਡਜ਼ ਦੀ ਪਛਾਣ ਕੀਤੀ ਗਈ ਹੈ, ਜਿਨ੍ਹਾਂ ਵਿੱਚੋਂ 414 ਕੁਦਰਤੀ ਅਤੇ 967 ਮਨੁੱਖ ਦੁਆਰਾ ਬਣਾਏ ਗਏ ਹਨ ਅਤੇ ਹਰੇਕ ਵੈਟਲੈਂਡ ਅਧੀਨ 2.25 ਹੈਕਟੇਅਰ ਰਕਬਾ ...
ਡਿਪਟੀ ਕਮਿਸ਼ਨਰ ਸ੍ਰੀ ਘਨਸ਼ਾਮ ਥੋਰੀ ਦੀ ਅਗਵਾਈ ਹੇਠ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ ਦੀ ਫੁੱਲ ਡਰੈੱਸ ਰਿਹਰਸਲ ਹੋਈ

ਡਿਪਟੀ ਕਮਿਸ਼ਨਰ ਸ੍ਰੀ ਘਨਸ਼ਾਮ ਥੋਰੀ ਦੀ ਅਗਵਾਈ ਹੇਠ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ ਦੀ ਫੁੱਲ ਡਰੈੱਸ ਰਿਹਰਸਲ ਹੋਈ

Punjab
ਅੰਮ੍ਰਿਤਸਰ, 24 ਜਨਵਰੀ 2024 - 26 ਜਨਵਰੀ ਨੂੰ ਹੋਣ ਵਾਲੇ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ ਦੀ ਫੁੱਲ ਡਰੈੱਸ ਰਿਹਰਸਲ ਗੁਰੂ ਨਾਨਕ ਸਟੇਡੀਅਮ ਅੰਮ੍ਰਿਤਸਰ ਵਿਖੇ ਹੋਈ, ਜਿਸ ਦੌਰਾਨ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਸ੍ਰੀ ਘਨਸ਼ਾਮ ਥੋਰੀ ਵਲੋਂ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਗਈ। ਕੌਮੀ ਝੰਡਾ ਲਹਿਰਾਉਣ ਤੋਂ ਬਾਅਦ ਸ੍ਰੀ ਥੋਰੀ ਵੱਲੋਂ ਪਰੇਡ ਦਾ ਮੁਆਇਨਾ ਕੀਤਾ ਗਿਆ। ਇਸ ਉਪਰੰਤ ਪਰੇਡ ਕਮਾਂਡਰ ਏ.ਸੀ.ਪੀ. ਖੁਸ਼ਬੀਰ ਕੌਰ ਚਾਹਲ ਦੀ ਕਮਾਂਡ ਹੇਠ ਪੰਜਾਬ ਪੁਲਿਸ ਦੇ ਜਵਾਨਾਂ, ਪੰਜਾਬ ਪੁਲਿਸ ਦੀ ਮਹਿਲਾ ਪਲਟੂਨ, ਪੰਜਾਬ ਹੋਮਗਾਰਡ ਅਤੇ ਪੰਜਾਬ ਪੁਲਿਸ ਦੇ ਬੈਂਡ ਵੱਲੋਂ ਸ਼ਾਨਦਾਰ ਪਾਰਚ ਪਾਸਟ ਕੀਤਾ ਗਿਆ। ਇਸ ਤੋਂ ਬਾਅਦ ਵੱਖ-ਵੱਖ ਸਿੱਖਿਆ ਸੰਸਥਾਵਾਂ ਦੇ ਵਿਦਿਆਰਥੀਆਂ ਵੱਲੋਂ ਕੋਰਿਓਗ੍ਰਾਫੀ, ਗਿੱਧਾ, ਭੰਗੜਾ ਸਮੇਤ ਦੇਸ਼ ਭਗਤੀ ਦੇ ਰੰਗ ਵਿਚ ਰੰਗਿਆ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਗਿਆ। ਡਿਪਟੀ ਕਮਿਸ਼ਨਰ ਨੇ ਕਿਹਾ ਕਿ 26 ਜਨਵਰੀ ਨੂੰ ਅੰਮ੍ਰਿਤਸਰ ਵਿਖੇ ਗਣਤੰਤਰ ਦਿਵਸ ਸਮਾਗਮ ਪੂਰੇ ਉਤਸ਼ਾਹ ਨਾਲ ਕਰਵਾਇਆ ਜਾਵੇਗਾ, ਜਿਸ ਦੀਆਂ ਸਾਰੀਆਂ ਤਿਆਰੀਆਂ ਮੁਕੰਮਲ ਹੋ ਗਈਆਂ ਹਨ। ਉਨ੍ਹਾਂ ਦੱਸਿਆ ...
ਐਸ ਸੀ ਈ ਆਰ ਟੀ ਵੱਲੋਂ ‘ਸੁਰੱਖਿਅਤ ਕਾਰਜ ਸਥਾਨਾਂ ਦਾ ਸਸ਼ਕਤੀਕਰਨ’ ਵਿਸ਼ੇ ਤੇ ਵਰਕਸ਼ਾਪ

ਐਸ ਸੀ ਈ ਆਰ ਟੀ ਵੱਲੋਂ ‘ਸੁਰੱਖਿਅਤ ਕਾਰਜ ਸਥਾਨਾਂ ਦਾ ਸਸ਼ਕਤੀਕਰਨ’ ਵਿਸ਼ੇ ਤੇ ਵਰਕਸ਼ਾਪ

Punjab
ਮੋਹਾਲੀ (ਸਾਹਿਬਜ਼ਾਦਾ ਅਜੀਤ ਸਿੰਘ ਨਗਰ), 24 ਜਨਵਰੀ: ਸਕੂਲ ਸਿੱਖਿਆ, ਉਚੇਰੀ ਸਿੱਖਿਆ ਅਤੇ ਭਾਸ਼ਾ ਮੰਤਰੀ ਪੰਜਾਬ ਸ. ਹਰਜੋਤ ਸਿੰਘ ਬੈਂਸ ਦੇ ਦਿਸ਼ਾ ਨਿਰਦੇਸ਼ਾਂ ਤੇ ਗਾਈਡੈਂਸ ਅਤੇ ਕਰੀਅਰ ਕਾਉਂਸਲਿੰਗ ਸੈੱਲ, ਐਸ ਸੀ ਈ ਆਰ ਟੀ ਪੰਜਾਬ ਵੱਲੋਂ 'ਬ੍ਰੇਕਥਰੂ ਟਰੱਸਟ' ਦੇ ਸਹਿਯੋਗ ਨਾਲ, ਐਸ ਸੀ ਈ ਆਰ ਟੀ ਅਤੇ ਡੀ  ਜੀ ਐਸ ਈ ਪੰਜਾਬ ਦਫ਼ਤਰ ਦੇ ਅਧਿਕਾਰੀਆਂ ਲਈ ਬੁੱਧਵਾਰ ਨੂੰ 'ਸੁਰੱਖਿਅਤ ਕਾਰਜ ਸਥਾਨਾਂ ਦਾ ਸਸ਼ਕਤੀਕਰਨ' ਵਿਸ਼ੇ ਤੇ ਵਰਕਸ਼ਾਪ ਦਾ ਸਫ਼ਲਤਾਪੂਰਵਕ ਆਯੋਜਨ ਕੀਤਾ ਗਿਆ।    ਇਸ ਵਿਸ਼ੇਸ਼ ਸਿਖਲਾਈ ਸੈਸ਼ਨ ਦੌਰਾਨ ਕੰਮ ਵਾਲੀ ਥਾਂ 'ਤੇ ਔਰਤਾਂ ਦੇ ਜਿਨਸੀ ਸ਼ੋਸ਼ਣ (ਰੋਕਥਾਮ, ਮਨਾਹੀ, ਅਤੇ ਨਿਵਾਰਣ) ਐਕਟ, 2013 ਦੀ ਵਿਆਪਕ ਜਾਣਕਾਰੀ ਪ੍ਰਦਾਨ ਕੀਤੀ ਗਈ। ਸੈਮੀਨਾਰ ਦਾ ਉਦਘਾਟਨ ਸ਼੍ਰੀ ਅਵਿਕੇਸ਼ ਗੁਪਤਾ, ਡਾਇਰੈਕਟਰ ਐਸ.ਸੀ.ਈ.ਆਰ.ਟੀ. ਪੰਜਾਬ ਅਤੇ ਡਾ. ਸ਼ਰੂਤੀ ਸ਼ੁਕਲਾ ਏ.ਡੀ. (ਗਾਈਡੈਂਸ ਅਤੇ ਕਰੀਅਰ ਕਾਉਂਸਲਿੰਗ ਸੈੱਲ, ਐਸ.ਸੀ.ਈ.ਆਰ.ਟੀ. ਪੰਜਾਬ) ਦੁਆਰਾ ਕੀਤਾ ਗਿਆ।     ਡਾ.ਸ਼ਰੂਤੀ ਸ਼ੁਕਲਾ, ਪ੍ਰੋਗਰਾਮ ਕੋ-ਆਰਡੀਨੇਟਰ ਨੇ ਕਿਹਾ ਕਿ ਵਰਕਸ਼ਾਪ ਦਾ ਉਦੇਸ਼ ਦਫਤਰਾਂ ਵਿੱਚ ਔਰਤਾਂ ਦੀ ਪਰੇਸ਼ਾਨੀ ਨਾਲ...
ਵਿਧਾਇਕ ਜਲਾਲਾਬਾਦ ਅਤੇ ਡਿਪਟੀ ਕਮਿਸ਼ਨਰ ਨੇ ਬੱਘੇ ਕੇ ਉਤਾੜ ਸਕੂਲ ਵਿਖੇ ਵਿਦਿਆਰਥੀਆਂ ਨੂੰ ਵੰਡੀਆਂ ਐਨਕਾਂ

ਵਿਧਾਇਕ ਜਲਾਲਾਬਾਦ ਅਤੇ ਡਿਪਟੀ ਕਮਿਸ਼ਨਰ ਨੇ ਬੱਘੇ ਕੇ ਉਤਾੜ ਸਕੂਲ ਵਿਖੇ ਵਿਦਿਆਰਥੀਆਂ ਨੂੰ ਵੰਡੀਆਂ ਐਨਕਾਂ

Punjab
ਫਾਜ਼ਿਲਕਾ 24 ਜਨਵਰੀ ਵਿਦਿਆਰਥੀ ਵਰਗ ਨੂੰ ਸਿਹਤ ਪੱਖੋਂ ਤੰਦਰੁਸਤ ਬਣਾਉਣ ਲਈ ਜਿਲ੍ਹਾ ਪ੍ਰਸ਼ਾਸਨ ਫਾਜ਼ਿਲਕਾ ਵੱਲੋਂ ਜੋਤੀ ਫਾਊਂਡੇਸ਼ਨ ਦੇ ਨਾਲ ਮਿਲਕੇ ਸਾਰਥਕ ਉਪਰਾਲੇ ਕੀਤੇ ਜਾ ਰਹੇ ਹਨ। ਇਸੇ ਲੜੀ ਤਹਿਤ ਜੋਤੀ ਫਾਊਂਡੇਸ਼ਨ ਦੇ ਸਹਿਯੋਗ ਨਾਲ ਕੈਂਪ ਲਗਾ ਕੇ ਵਿਧਾਇਕ ਜਲਾਲਾਬਾਦ ਸ੍ਰੀ ਜਗਦੀਪ ਸਿੰਘ ਗੋਲਡੀ ਕੰਬੋਜ ਅਤੇ ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਵੱਲੋਂ ਸਰਕਾਰੀ ਸਕੂਲ ਬੱਘੇ ਕੇ ਉਤਾੜ ਵਿਖੇ ਵਿਦਿਆਰਥੀਆਂ/ਵਿਦਿਆਰਥਣਾਂ ਨੂੰ ਐਨਕਾਂ ਵੰਡੀਆਂ ਗਈਆਂ। ਵਿਧਾਇਕ ਜਲਾਲਾਬਾਦ ਸ੍ਰੀ ਜਗਦੀਪ ਸਿੰਘ ਗੋਲਡੀ ਕੰਬੋਜ ਨੇ ਕਿਹਾ ਕਿ ਪੰਜਾਬ ਸਰਕਾਰ ਵੀ ਸੂਬੇ ਦੇ ਲੋਕਾਂ ਅਤੇ ਲੋੜਵੰਦਾਂ ਦੀ ਭਲਾਈ ਲਈ ਸਿਰਤੋੜ ਯਤਨ ਕਰ ਰਹੀ ਹੈ ਤੇ ਲਗਾਤਾਰ ਸਿਹਤ ਸੁਵਿਧਾਵਾਂ ਵਿੱਚ ਵਾਧਾ ਕੀਤਾ ਜਾ ਰਿਹਾ ਹੈ। ਉਨ੍ਹਾਂ ਜੋਤੀ ਫਾਊਂਡੇਸ਼ਨ ਵੱਲੋਂ ਨੇਤਰਹੀਣਾਂ ਦਾ ਇਲਾਜ ਕਰਵਾਉਣਾ ਜਾਂ ਅੱਖਾਂ ਦੀਆਂ ਐਨਕਾਂ ਮੁਹੱਈਆਂ ਕਰਵਾਉਣ ਦੇ ਕੀਤੇ ਜਾ ਰਹੇ ਕਾਰਜ ਦੀ ਸ਼ਲਾਘਾ ਕੀਤੀ ਤੇ ਸਰਕਾਰ ਵੱਲੋਂ ਇਸ ਕਾਰਜ ਲਈ ਦਿੱਤੇ ਜਾ ਰਹੇ ਫੰਡਾਂ ਦਾ ਵੱਧ ਤੋਂ ਵੱਧ ਲਾਭ ਉਠਾਉਣ ਲਈ ਕਿਹਾ। ਵਿਧਾਇਕ ਜਲਾਲਾਬਾਦ ਜਗਦੀਪ ਸਿੰਘ ਗੋਲਡੀ ਕੰਬੋਜ ਨੇ ਕਿਹਾ ਕਿ ਜੋਤੀ ਫਾ...
ਗਣਤੰਤਰ ਦਿਵਸ ਰਿਹਰਸਲ; ਡੀ ਸੀ ਅਤੇ ਐਸ ਐਸ ਪੀ ਨੇ ਸਰਕਾਰੀ ਕਾਲਜ ਮੁਹਾਲੀ ਵਿਖੇ ਫੁੱਲ ਡਰੈਸ ਰਿਹਰਸਲ ਦਾ ਨਿਰੀਖਣ ਕੀਤਾ

ਗਣਤੰਤਰ ਦਿਵਸ ਰਿਹਰਸਲ; ਡੀ ਸੀ ਅਤੇ ਐਸ ਐਸ ਪੀ ਨੇ ਸਰਕਾਰੀ ਕਾਲਜ ਮੁਹਾਲੀ ਵਿਖੇ ਫੁੱਲ ਡਰੈਸ ਰਿਹਰਸਲ ਦਾ ਨਿਰੀਖਣ ਕੀਤਾ

Punjab
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 24 ਜਨਵਰੀ, 2024: 26 ਜਨਵਰੀ, 2024 ਨੂੰ ਸ਼ਹੀਦ ਮੇਜਰ (ਸ਼ੌਰਿਆ ਚੱਕਰ) ਹਰਮਿੰਦਰ ਪਾਲ ਸਿੰਘ ਸਰਕਾਰੀ ਕਾਲਜ, ਮੋਹਾਲੀ ਦੇ ਗਰਾਊਂਡ ਵਿਖੇ 75ਵੇਂ ਗਣਤੰਤਰ ਦਿਵਸ ਮੌਕੇ ਤਿਰੰਗਾ ਲਹਿਰਾਉਣ ਮੌਕੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੀ ਬਤੌਰ ਮੁੱਖ ਮਹਿਮਾਨ ਆਮਦ ਦੇ ਮੱਦੇਨਜ਼ਰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਫੁੱਲ ਡਰੈੱਸ ਰਿਹਰਸਲ ਕਰਵਾਈ ਗਈ, ਜਿਸ ਦੀਆਂ ਪਿਛਲੇ ਕਈ ਦਿਨਾਂ ਤੋਂ ਤਿਆਰੀਆਂ ਚੱਲ ਰਹੀਆਂ ਹਨ। ਡੀ ਸੀ ਆਸ਼ਿਕਾ ਜੈਨ ਨੇ ਐਸ ਐਸ ਪੀ ਡਾ. ਸੰਦੀਪ ਗਰਗ ਸਮੇਤ ਪਰੇਡ ਅਤੇ ਮਾਰਚ ਪਾਸਟ ਦਾ ਨਿਰੀਖਣ ਕੀਤਾ। ਪਰੇਡ ਕਮਾਂਡਰ ਡੀ ਐਸ ਪੀ ਸਪੈਸ਼ਲ ਬ੍ਰਾਂਚ ਹਰਸਿਮਰਤ ਸਿੰਘ ਛੇਤਰਾ ਦੀ ਅਗਵਾਈ ਵਿੱਚ ਮਾਰਚ ਪਾਸਟ ਵਿੱਚ ਤਿੰਨ ਪੁਲੀਸ ਟੁਕੜੀਆਂ, ਜਿਨ੍ਹਾਂ ਵਿੱਚ ਇੱਕ ਮਹਿਲਾ ਪੁਲੀਸ ਟੁਕੜੀ, ਐਨਸੀਸੀ ਕੈਡਿਟਾਂ ਦੀਆਂ ਪਲਟਨਾਂ ਅਤੇ ਵੱਖ-ਵੱਖ ਸਕੂਲਾਂ ਦੇ ਸਕੂਲੀ ਬੈਂਡ ਸ਼ਾਮਿਲ ਸਨ। ਡਿਪਟੀ ਕਮਿਸ਼ਨਰ ਨੇ ਸਮਾਰੋਹ ਦੌਰਾਨ ਕੜਾਕੇ ਦੀ ਠੰਡ ਦਾ ਮੁਕਾਬਲਾ ਕਰਨ ਲਈ ਭਾਗ ਲੈਣ ਵਾਲੇ ਸਾਰੇ 575 ਵਿਦਿਆਰਥੀਆਂ ਨੂੰ ਬਾਡੀ ਵਾਰਮਰ ਵੀ ਵੰਡੇ। 12 ਸਕੂਲਾਂ ਦੇ ਲਗਭਗ 600 ਵਿਦਿਆਰਥੀਆਂ ਨੇ ਦੇਸ...
ਮੁੱਖ ਮੰਤਰੀ ਪੰਜਾਬ ਦਾ ਖੁਰਾਕ ਸੁਰੱਖਿਆ ਯੋਜਨਾ ਅਧੀਨ ਕੱਟੇ ਗਏ 10.77 ਲੱਖ ਰਾਸ਼ਨ ਕਾਰਡਾਂ ਨੂੰ ਬਹਾਲ ਕਰਨਾ ਸਲਾਘਾਯੋਗ ਕਾਰਜ –ਵਿਧਾਇਕ ਸਵਨਾ

ਮੁੱਖ ਮੰਤਰੀ ਪੰਜਾਬ ਦਾ ਖੁਰਾਕ ਸੁਰੱਖਿਆ ਯੋਜਨਾ ਅਧੀਨ ਕੱਟੇ ਗਏ 10.77 ਲੱਖ ਰਾਸ਼ਨ ਕਾਰਡਾਂ ਨੂੰ ਬਹਾਲ ਕਰਨਾ ਸਲਾਘਾਯੋਗ ਕਾਰਜ –ਵਿਧਾਇਕ ਸਵਨਾ

Punjab
ਫਾਜ਼ਿਲਕਾ 24 ਜਨਵਰੀ 2024…. ਫਾਜ਼ਿਲਕਾ ਦੇ ਵਿਧਾਇਕ ਸ੍ਰੀ. ਨਰਿੰਦਰਪਾਲ ਸਿੰਘ ਸਵਨਾ ਨੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਵੱਲੋਂ ਬੁੱਧਵਾਰ ਨੂੰ ਕੈਬਨਿਟ ਦੀ ਅਹਿਮ ਬੈਠਕ ਕਰਕੇ ਖੁਰਾਕ ਸੁਰੱਖਿਆ ਯੋਜਨਾ ਅਧੀਨ ਕੱਟੇ ਗਏ 10.77 ਲੱਖ ਰਾਸ਼ਨ ਕਾਰਡਾਂ ਨੂੰ ਬਹਾਲ ਕਰਨ ਦਾ ਵੱਡਾ ਫੈਸਲਾ ਕੀਤਾ ਜੋ ਕਿ ਕਾਫੀ ਸਲਾਹੁਣਯੋਗ ਕਾਰਜ ਹੈ। ਵਿਧਾਇਕ ਸਵਨਾ ਨੇ ਕਿਹਾ ਕਿ ਖੁਰਾਕ ਸੁਰੱਖਿਆ ਯੋਜਨਾ ਅਧੀਨ ਪਹਿਲਾ 10 ਲੱਖ 77 ਹਜ਼ਾਰ ਰਾਸ਼ਨ ਕਾਰਡ ਕੱਟੇ ਗਏ ਸਨ ਪਰ ਹੁਣ ਮੁੱਖ ਮੰਤਰੀ ਸ. ਭਗਵੰਤ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਇਹ ਰਾਸ਼ਨ ਕਾਰਡ ਮੁੜ ਬਹਾਲ ਕਰ ਦਿੱਤੇ ਗਏ ਹਨ ਤੇ ਅਗਲਾ ਰਾਸ਼ਨ ਇਨ੍ਹਾਂ ਰਾਸ਼ਨ ਕਾਰਡ ਧਾਰਕਾਂ ਨੂੰ ਵੀ ਮਿਲੇਗਾ। ਇਸ ਦਾ ਫਾਜ਼ਿਲਕਾ ਦੇ ਵੀ ਅਨੇਕਾਂ ਜ਼ਰੂਰਤਮੰਦ ਲੋਕਾਂ ਨੂੰ ਫਾਇਦਾ ਮਿਲੇਗਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਵੱਲੋਂ ਕੀਤੇ ਗਏ ਫੈਸਲੇ ਦਾ ਫਾਜ਼ਿਲਕਾ ਵਾਸੀਆਂ ਨੇ ਸਵਾਗਤ ਕੀਤਾ ਹੈ ਤੇ ਉਨ੍ਹਾਂ ਵਿੱਚ ਕਾਫੀ ਖੁਸ਼ੀ ਦੀ ਲਹਿਰ ਨਜ਼ਰ ਆ ਰਹੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾ...