ਮੁੱਖ ਸਕੱਤਰ ਵੱਲੋਂ ਸਿਵਲ ਹਸਪਤਾਲ ਮੁਹਾਲੀ ਦਾ ਅਚਨਚੇਤੀ ਦੌਰਾ
ਸਾਹਿਬਜ਼ਾਦਾ ਅਜੀਤ ਸਿੰਘ ਨਗਰ/ਚੰਡੀਗੜ੍ਹ, 2 ਫਰਵਰੀ
ਪੰਜਾਬ ਦੇ ਮੁੱਖ ਸਕੱਤਰ ਸ੍ਰੀ ਅਨੁਰਾਗ ਵਰਮਾ ਨੇ ਅੱਜ ਮੁਹਾਲੀ ਦੇ ਫੇਜ਼ 6 ਸਥਿਤ ਜ਼ਿਲ੍ਹਾ ਹਸਪਤਾਲ ਦਾ ਅਚਨਚੇਤੀ ਦੌਰਾ ਕੀਤਾ। ਨਿਰੀਖਣ ਉਪਰੰਤ ਮੀਡੀਆ ਕਰਮੀਆਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਇਸ ਦੌਰੇ ਦਾ ਮੰਤਵ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਸਰਕਾਰੀ ਹਸਪਤਾਲਾਂ ਵਿੱਚ ਮਰੀਜ਼ਾਂ ਨੂੰ ਮੁਫਤ ਦਵਾਈਆਂ ਦੀ ਲੋਕ ਪੱਖੀ ਸਹੂਲਤ ਮੁਹੱਈਆ ਕਰਵਾਉਣ ਦੇ ਫੈਸਲੇ ਨੂੰ ਯਕੀਨੀ ਬਣਾਉਣਾ ਸੀ।
ਸ੍ਰੀ ਵਰਮਾ ਨੇ ਸਿਵਲ ਹਸਪਤਾਲ ‘ਚੋਂ ਬਾਹਰ ਆ ਰਹੇ ਮਰੀਜ਼ਾਂ ਨਾਲ ਵੀ ਗੱਲਬਾਤ ਕੀਤੀ ਅਤੇ ਉਨ੍ਹਾਂ ਤੋਂ ਪੁੱਛਿਆ ਕਿ ਕੀ ਉਨ੍ਹਾਂ ਨੂੰ ਡਾਕਟਰਾਂ ਵੱਲੋਂ ਲਿਖੀਆਂ ਸਾਰੀਆਂ ਦਵਾਈਆਂ ਮੁਫ਼ਤ ਦਿੱਤੀਆਂ ਗਈਆਂ ਹਨ। ਸਾਰੇ ਮਰੀਜ਼ਾਂ ਨੇ ਉਨ੍ਹਾਂ ਨੂੰ ਮੁਫ਼ਤ ਦਵਾਈਆਂ ਮਿਲਣ ਦੀ ਪੁਸ਼ਟੀ ਕੀਤੀ ਅਤੇ ਸਰਕਾਰ ਦੇ ਇਸ ਲੋਕ ਭਲਾਈ ਦੇ ਉਪਰਾਲੇ ਦੀ ਸ਼ਲਾਘਾ ਕੀਤੀ।
ਸ੍ਰੀ ਵਰਮਾ ਨੇ ਦੱਸਿਆ ਕਿ ਡਾਕਟਰਾਂ ਦੀ ਸਲਾਹ ਨਾਲ ਸਿਹਤ ਵਿਭਾਗ ਵੱਲੋਂ 276 ਜ਼ਰੂਰੀ ਦਵਾਈਆਂ ਦੀ ਸੂਚੀ (ਈ.ਡੀ.ਐਲ.) ਤਿਆਰ ਕੀਤੀ ਗਈ ਹੈ। ਇਨ੍ਹਾਂ ਵਿੱਚੋਂ 90 ਫ਼ੀਸਦ ਦਵਾਈਆਂ ਦੇ ਰੇਟ ਸਬੰਧ...








