Wednesday, March 11
Shadow

Punjab

ਐਨ.ਆਰ.ਆਈ. ਨੌਜਵਾਨ ਜਗਦੀਪ ਸਿੰਘ ਫ਼ਿਰੋਜ਼ਪੁਰ ਵਿਖੇ ਲਗਾਏਗਾ ਮਿਲਕ ਪ੍ਰੋਸੈਸਿੰਗ ਪਲਾਂਟ

ਐਨ.ਆਰ.ਆਈ. ਨੌਜਵਾਨ ਜਗਦੀਪ ਸਿੰਘ ਫ਼ਿਰੋਜ਼ਪੁਰ ਵਿਖੇ ਲਗਾਏਗਾ ਮਿਲਕ ਪ੍ਰੋਸੈਸਿੰਗ ਪਲਾਂਟ

Punjab
ਫ਼ਿਰੋਜ਼ਪੁਰ, 24 ਜਨਵਰੀ 2024:             ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਮੁੱਖ ਜ਼ੋਰ ਸੂਬੇ ਵਿੱਚੋਂ ਹੁਨਰਮੰਦ ਨੌਜਵਾਨੀ ਦੇ ਪਰਵਾਸ (ਬਰੇਨ ਡਰੇਨ) ਦੇ ਰੁਝਾਨ ਨੂੰ ਪਲਟਣ ਉਤੇ ਹੈ। ਪੰਜਾਬ ਸਰਕਾਰ ਵਲੋਂ ਕੀਤੇ ਜਾ ਰਹੇ ਉਪਰਾਲਿਆਂ ਸਦਕਾ ਸਨਅਤਕਾਰਾਂ ਨੂੰ ਨਿਵੇਸ਼ ਲਈ ਢੁੱਕਵਾਂ ਤੇ ਸੁਖਾਲਾ ਮਾਹੌਲ ਮਿਲ ਰਿਹਾ ਹੈ, ਨੌਜਵਾਨਾਂ ਨੂੰ ਹੁਣ ਉਨ੍ਹਾਂ ਦੇ ਵਤਨ ਵਿੱਚ ਹੀ ਨੌਕਰੀਆਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ ਅਤੇ ਉਨ੍ਹਾਂ ਨੂੰ ਸਵੈ ਰੋਜ਼ਗਾਰ ਦੇ ਮੌਕੇ ਮੁਹੱਈਆ ਕਰਵਾਉਣ ਵਿਚ ਵੀ ਕੋਈ ਕਸਰ ਨਹੀਂ ਛੱਡੀ ਜਾ ਰਹੀ। ਇਨ੍ਹਾਂ ਯਤਨਾ ਸਦਕਾ ਹੀ ਵਿਦੇਸ਼ ਵਿਚ ਵਸੇ ਪੰਜਾਬੀ ਨੌਜਵਾਨ ਜਗਦੀਪ ਸਿੰਘ ਸ਼ੇਰਗਿੱਲ ਪਿੰਡ ਬੂਈਆਂ ਵਾਲਾ ਅਤੇ ਯਾਦਵਿੰਦਰ ਸਿੰਘ ਨੇ ਇੱਥੇ ਚੇਅਰਮੈਨ ਜ਼ਿਲ੍ਹਾ ਯੋਜਨਾ ਬੋਰਡ ਸ. ਚੰਦ ਸਿੰਘ ਗਿੱਲ ਅਤੇ ਡੇਅਰੀ ਵਿਕਾਸ ਵਿਭਾਗ ਦੇ ਕਾਰਜਕਾਰੀ ਅਫ਼ਰਸ ਕਪਲਮੀਤ ਸਿੰਘ ਨਾਲ ਮੀਟਿੰਗ ਦੌਰਾਨ ਫਿਰੋਜ਼ਪੁਰ ਵਿਖੇ ਅਪਣਾ ਕਾਰੋਬਾਰ ਸਥਾਪਿਤ ਕਰਨ ਦੀ ਇੱਛਾ ਜਤਾਈ।             ਇਸ ਮੌਕੇ ਸ. ਗਿੱਲ ਨੇ ਕਿਹਾ ਕਿ ਉਹ ਦਿਨ ਦੂਰ ਨਹੀਂ, ਜਦੋਂ ਪੰਜਾਬ ਸਰਕਾਰ ਅਤੇ ਨੌਜਵਾਨ ਮਿਲ ਕੇ ਸੂ...
ਯੂ.ਐਸ.ਓ. ਪ੍ਰੀਖਿਆ ਵਿੱਚੋਂ ਮੋਗਾ ਦਾ ਮਨਮੋਹਨ ਸਿੰਘ ਸਿਵੀਆ ਬਣਿਆ ਰਾਸ਼ਟਰੀ ਵਿਜੇਤਾ

ਯੂ.ਐਸ.ਓ. ਪ੍ਰੀਖਿਆ ਵਿੱਚੋਂ ਮੋਗਾ ਦਾ ਮਨਮੋਹਨ ਸਿੰਘ ਸਿਵੀਆ ਬਣਿਆ ਰਾਸ਼ਟਰੀ ਵਿਜੇਤਾ

Punjab
ਮੋਗਾ, 24 ਜਨਵਰੀ: ਯੂਨਾਈਟਿਡ ਨੇਸ਼ਨ ਆਰਗਨਾਈਜੇਸ਼ਨ ਦੇ ਐਫਲੀਏਟਡ ਯੂਨਾਈਟਡ ਸਕੂਲ ਆਰਗਨਾਈਜੇਸ਼ਨ ਆਫ ਇੰਡੀਆ ਦੇ ਸਾਲਾਨਾ 73ਵੇਂ  ਆਲ ਇੰਡੀਆ ਜਨਰਲ ਨਾਲੇਜ ਦੇ ਟੈਸਟ  ਵਿੱਚੋਂ ਪੂਰੇ ਭਾਰਤ ਵਿੱਚੋਂ ਪਹਿਲਾ ਸਥਾਨ ਪ੍ਰਾਪਤ ਕਰਨ ਵਾਲਾ ਮਨਮੋਹਨ ਸਿੰਘ ਸਿਵੀਆ ਰਾਸ਼ਟਰੀ ਵਿਜੇਤਾ ਬਣ ਗਿਆ ਹੈ। ਮਨਮੋਹਨ ਸਿੰਘ ਸਿਵੀਆ ਦੀ ਰਾਸ਼ਟਰੀ ਪੱਧਰ ਦੀ ਯੂਨਾਈਟਿਡ ਸਕੂਲ ਆਰਗੇਨਾਈਜ਼ੇਸ਼ਨ (ਯੂ.ਐੱਸ.ਓ.) ਪ੍ਰੀਖਿਆ ਵਿੱਚ ਜਿੱਤ ਵੱਖ-ਵੱਖ ਵਿਸ਼ਿਆਂ ਵਿੱਚ ਉਨ੍ਹਾਂ ਦੇ ਬੇਮਿਸਾਲ ਗਿਆਨ ਅਤੇ ਮੁਹਾਰਤ ਨੂੰ ਦਰਸਾਉਂਦੀ ਹੈ। ਉਸਦੇ 96 ਪ੍ਰਤੀਸ਼ਤ ਨੰਬਰ  ਉਸਦੇ ਆਮ ਗਿਆਨ  ਵਿਸ਼ਿਆਂ ਦੀ ਉਸਦੀ ਵਿਆਪਕ ਸਮਝ ਅਤੇ ਗਿਆਨ ਦੀ ਡੂੰਘਾਈ ਦਾ ਪ੍ਰਤੱਖ ਪ੍ਰਮਾਣ ਹਨ। ਡਿਪਟੀ ਕਮਿਸ਼ਨਰ ਸ੍ਰ. ਕੁਲਵੰਤ ਸਿੰਘ ਨੇ ਉਸਦੀ ਇਸ ਪ੍ਰਾਪਤੀ ਲਈ ਉਸਨੂੰ ਦਫ਼ਤਰ ਬੁਲਾ ਕੇ ਸਨਮਾਨਿਤ ਕੀਤਾ ਅਤੇ ਉਸਦੇ ਚੰਗੇਰੇ ਭਵਿੱਖ ਲਈ ਸ਼ੁਭਕਾਮਨਾਵਾਂ ਵੀ ਦਿੱਤੀਆਂ।ਇਸ ਮੌਕੇ ਉਨ੍ਹਾਂ ਨਾਲ ਐਸ.ਡੀ.ਐਮ. ਚਾਰੂ ਮਿਤਾ, ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰ ਤੋਂ ਇਲਾਵਾ ਹੋਰ ਵੀ ਮੌਜੂਦ ਸਨ। ਯੂ.ਐਸ. ਓ. ਟੈਸਟ, ਇੱਕ ਅਜਿਹਾ ਪਲੇਟਫਾਰਮ ਹੈ ਜੋ ਵਿਭਿੰਨ ਵਿਸ਼ਿਆਂ 'ਤੇ ਵਿਦਿਆਰਥੀਆਂ ਦਾ ਮੁਲਾਂਕਣ ਕਰ...
26 ਜਨਵਰੀ ਨੂੰ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਲਹਿਰਾਉਣਗੇ ਰਾਸ਼ਟਰੀ ਝੰਡਾ – ਧੀਮਾਨ

26 ਜਨਵਰੀ ਨੂੰ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਲਹਿਰਾਉਣਗੇ ਰਾਸ਼ਟਰੀ ਝੰਡਾ – ਧੀਮਾਨ

Punjab
ਫਿਰੋਜ਼ਪੁਰ 24 ਜਨਵਰੀ 2024. ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਗਣਤੰਤਰ ਦਿਵਸ ਦੇ ਜ਼ਿਲ੍ਹਾ ਪੱਧਰੀ ਸਮਾਗਮ ਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਇਸ ਵਾਰ 26 ਜਨਵਰੀ ਨੂੰ ਕੈਬਨਿਟ ਮੰਤਰੀ ਸ੍ਰੀ ਗੁਰਮੀਤ ਸਿੰਘ ਮੀਤ ਹੇਅਰ ਵੱਲੋਂ ਸਵੇਰੇ 09:58 ਵਜੇ ਫ਼ਿਰੋਜ਼ਪੁਰ ਛਾਉਣੀ ਵਿਖੇ ਸਥਿਤ ਕੰਟੋਨਮੈਂਟ ਸਟੇਡੀਅਮ ਵਿਖੇ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਜਾਵੇਗੀ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਧੀਮਾਨ ਨੇ ਆਜ਼ਾਦੀ ਦਿਵਸ ਦੇ ਸਮਾਗਮ ਦੀ ਫੁੱਲ ਡਰੈਸ ਰਿਹਰਸਲ ਦਾ ਨਿਰੀਖਣ ਕਰਨ ਉਪਰੰਤ ਦਿੱਤੀ। ਗਣਤੰਤਰ ਦਿਵਸ ਦੇ ਸਮਾਗਮ ਦੀ ਫੁੱਲ ਡਰੈਸ ਰਿਹਰਸਲ ਦੌਰਾਨ ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਧੀਮਾਨ ਨੇ ਰਾਸ਼ਟਰੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ। ਇਸ ਮੌਕੇ ਉਨ੍ਹਾਂ ਪਰੇਡ ਦਾ ਨਿਰੀਖਣ ਕੀਤਾ ਅਤੇ ਮਾਰਚ ਪਾਸਟ ਤੋਂ ਸਲਾਮੀ ਲਈ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਡਾ. ਨਿਧੀ ਕੁਮੁਦ ਬੰਬਾਹ ਅਤੇ ਐਸ.ਪੀ.ਡੀ. ਸ੍ਰੀ ਰਣਧੀਰ ਕੁਮਾਰ ਵੀ ਉਨ੍ਹਾਂ ਦੇ ਨਾਲ ਸਨ। ਇਸ ਦੌਰਾਨ ਪਰੇਡ ਕਮਾਂਡਰ ਅਰਵਿੰਦ ਮੀਨਾ ਆਈ.ਪੀ.ਐਸ. ਦੀ ਅਗਵਾਈ ਵਿਚ ਵੱਖ-ਵੱਖ ਟੁਕੜੀਆਂ ਵੱਲੋਂ ਸ਼ਾਨਦਾਰ ਮਾਰਚ ਪਾਸਟ ਕੀਤਾ।  ਇਸ ਉਪਰੰਤ ਡਿਪਟੀ...
ਡਰੋਨ ਕੈਮਰਾ ਚਲਾਉਣ ਤੇ ਉਡਾਉਣ ਉੱਤੇ ਰੋਕ : ਜ਼ਿਲ੍ਹਾ ਮੈਜਿਸਟ੍ਰੇਟ

ਡਰੋਨ ਕੈਮਰਾ ਚਲਾਉਣ ਤੇ ਉਡਾਉਣ ਉੱਤੇ ਰੋਕ : ਜ਼ਿਲ੍ਹਾ ਮੈਜਿਸਟ੍ਰੇਟ

Punjab
ਬਠਿੰਡਾ, 24 ਜਨਵਰੀ : ਜ਼ਿਲ੍ਹਾ ਮੈਜਸਿਟ੍ਰੇਟ-ਕਮ-ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਨੇ ਧਾਰਾ 144 ਜਾਬਤਾ ਫੌਜਦਾਰੀ ਸੰਘਤਾ 1973 (1974 ਦਾ ਐਕਟ ਨੰਬਰ 2) ਦੀ ਵਰਤੋਂ ਕਰਦਿਆਂ ਹੁਕਮ ਜਾਰੀ ਕੀਤੇ ਹਨ। ਜਾਰੀ ਹੁਕਮਾਂ ਅਨੁਸਾਰ ਜ਼ਿਲ੍ਹੇ ਅੰਦਰ ਡਰੋਨ ਕੈਮਰਾ ਚਲਾਉਣ/ਉਡਾਉਣ ਤੇ ਮੁਕੰਮਲ ਰੋਕ ਲਗਾਈ ਗਈ ਹੈ। ਜ਼ਿਲ੍ਹਾ ਮੈਜਸਿਟ੍ਰੇਟ-ਕਮ-ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਵੱਲੋਂ ਜਾਰੀ ਹੁਕਮਾਂ ਅਨੁਸਾਰ ਜ਼ਿਲ੍ਹੇ ਅੰਦਰ ਲਾਇਟ ਏਅਰਕਰਾਫ਼ਟ ਸਮੇਤ ਹੈਂਗ ਗਲਾਈਡਰ, ਮਾਈਕਰੋ ਲਾਇਟ ਏਅਰਕਰਾਫ਼ਟ, ਯੂਏਵੀਜ਼ ਆਦਿ ਡਰੋਨ ਕੈਮਰਾ ਚਲਾਉਣ/ਉਡਾਉਣ ਤੇ ਮੁਕੰਮਲ ਰੋਕ ਲਗਾਈ ਗਈ ਹੈ। ਇਹ ਹੁਕਮ ਅਨੁਸਾਰ 26 ਜਨਵਰੀ 2024 ਗਣਤੰਤਰਤਾ ਦਿਵਸ ਮੌਕੇ ਵੀਆਈਪੀ ਸੁਰੱਖਿਆ ਨੂੰ ਧਿਆਨ ਵਿੱਚ ਰੱਖਦੇ ਹੋਏ ਜਾਰੀ ਕੀਤੇ ਹਨ ਜੋ 25 ਜਨਵਰੀ ਸਵੇਰ ਤੋਂ 26 ਜਨਵਰੀ 2024 ਰਾਤ ਤੱਕ ਲਾਗੂ ਰਹਿਣਗੇ।...
ਪਸ਼ੂਆਂ ਵਿੱਚ ਮੂੰਹ-ਖੁਰ ਦੀ ਬਿਮਾਰੀ ਤੋਂ ਬਚਾਅ ਲਈ ਐਡਵਾਈਜ਼ਰੀ ਜਾਰੀ

ਪਸ਼ੂਆਂ ਵਿੱਚ ਮੂੰਹ-ਖੁਰ ਦੀ ਬਿਮਾਰੀ ਤੋਂ ਬਚਾਅ ਲਈ ਐਡਵਾਈਜ਼ਰੀ ਜਾਰੀ

Punjab
ਮੋਗਾ 24 ਜਨਵਰੀ: ਕੁਝ ਪਿੰਡਾਂ ਵਿੱਚ ਫੈਲੀ ਮੂੰਹ-ਖੁਰ ਦੀ ਬਿਮਾਰੀ ਕਾਰਨ ਬਾਕੀ ਜ਼ਿਲ੍ਹਿਆ ਵਿੱਚ ਵੀ ਪਸ਼ੂ ਪਾਲਕਾਂ ਵਿੱਚ ਸਹਿਮ ਦੇਖਿਆ ਜਾ ਰਿਹਾ ਹੈ।ਇਸ ਸਬੰਧ ਵਿੱਚ ਡਿਪਟੀ ਡਾਇਰੈਕਰ ਪਸ਼ੂ ਪਾਲਣ ਵਿਭਾਗ ਮੋਗਾ ਡਾ. ਹਰਵੀਨ ਕੌਰ ਨੇ ਦੱਸਿਆ ਕਿ ਪਸ਼ੂ ਪਾਲਕਾਂ ਨੂੰ ਇਸ ਬਿਮਾਰੀ ਤੋਂ ਘਬਰਾਉਣ ਦੀ ਬਿਲਕੁਲ ਵੀ ਜਰੂਰਤ ਨਹੀਂ ਹੈ, ਕਿਉਂਕਿ ਵਿਭਾਗ ਵੱਲੋਂ ਮੋਗਾ ਵਿੱਚ ਪਸ਼ੂਆਂ ਨੂੰ ਮੂੰਹ-ਖੁਰ ਵੈਕਸੀਨ ਦੀਆਂ 2 ਲੱਖ 77 ਹਜ਼ਾਰ 100 ਖੁਰਾਕਾਂ ਲਗਾਈਆਂ ਜਾ ਚੁੱਕੀਆਂ ਹਨ, ਪ੍ਰੰਤੂ ਪਸ਼ੂਆਂ ਨੂੰ ਉਨ੍ਹਾਂ ਦੱਸਿਆ ਕਿ ਦੇਖਣ ਵਿੱਚ ਇਹ ਵੀ ਆਇਆ ਹੈ ਕਿ ਕੁਝ ਪਸ਼ੂ ਪਾਲਕਾਂ ਨੇ ਇਹ ਵੈਕਸੀਨ ਲਗਵਾਉਣ ਤੋਂ ਇਨਕਾਰ ਕਰ ਦਿੱਤਾ ਹੈ, ਜਿਸ ਕਾਰਣ ਉਨ੍ਹਾਂ ਪਸ਼ੂਆਂ ਵਿੱਚ ਇਸ ਬਿਮਾਰੀ ਦਾ ਖਤਰਾ ਵੱਧ ਹੈ।ਇਸ ਲਈ ਜਿਹੜੇ ਵੀ ਪਸ਼ੂ ਪਾਲਕ ਨੇ ਇਸ ਸਬੰਧੀ ਵੈਕਸੀਨੇਸ਼ਨ ਨਹੀਂ ਕਰਵਾਈ ਉਹ ਜਲਦੀ ਆਪਣੇ ਨੇੜਲੀ ਪਸ਼ੂ ਸੰਸਥਾ ਨਾਲ ਸੰਪਰਕ ਕਰਕੇ ਵੈਕਸੀਨੇਸ਼ਨ ਕਰਵਾ ਲੈਣ। ਡਾ. ਹਰਵੀਨ ਕੌਰ ਧਾਲੀਵਾਲ ਨੇ ਦੱਸਿਆ ਕਿ ਵੈਕਸੀਨ ਦੀ ਘਾਟ, ਜਾਨਵਰਾਂ ਦੀ ਇੰਮੂਨਿਟੀ ਦਾ ਘੱਟ ਹੋਣਾ, ਜਾਨਵਰਾਂ ਵਿੱਚ ਮਲੱਪਾਂ ਦਾ ਹੋਣਾ, ਮੌਸਮੀ ਤਾਪਮਾਨ ਦਾ ਘੱਟ ਹੋਣਾ, ਹਰੇ ਚਾਰ...
ਗਣਤੰਤਰ ਦਿਹਾੜੇ ਮੌਕੇ ਮਾਨਸਾ ’ਚ ਮਾਲ ਅਤੇ ਜਲ ਸਪਲਾਈ ਤੇ ਸੈਨੀਟੇਸ਼ਨ ਮੰਤਰੀ ਸ਼੍ਰੀ ਬ੍ਰਮ ਸ਼ੰਕਰ ਜਿੰਪਾ ਲਹਿਰਾਉਣਗੇ ਤਿਰੰਗਾ

ਗਣਤੰਤਰ ਦਿਹਾੜੇ ਮੌਕੇ ਮਾਨਸਾ ’ਚ ਮਾਲ ਅਤੇ ਜਲ ਸਪਲਾਈ ਤੇ ਸੈਨੀਟੇਸ਼ਨ ਮੰਤਰੀ ਸ਼੍ਰੀ ਬ੍ਰਮ ਸ਼ੰਕਰ ਜਿੰਪਾ ਲਹਿਰਾਉਣਗੇ ਤਿਰੰਗਾ

Punjab
ਮਾਨਸਾ, 24 ਜਨਵਰੀ : ਮਾਨਸਾ ਵਿਖੇ 26 ਜਨਵਰੀ ਨੂੰ ਹੋਣ ਵਾਲੇ ਜ਼ਿਲ੍ਹਾ ਪੱਧਰੀ ਗਣਤੰਤਰ ਦਿਹਾੜੇ ਦੇ ਸਮਾਗਮ ਦੀ ਅੱਜ ਸਰਕਾਰੀ ਨਹਿਰੂ ਮੈਮੋਰੀਅਲ ਕਾਲਜ ਦੇ ਬਹੁਮੰਤਵੀ ਖੇਡ ਸਟੇਡੀਅਮ ਵਿਖੇ ਮੁਕੰਮਲ ਡਰੈੱਸ ਰਿਹਰਸਲ ਕੀਤੀ ਗਈ, ਮੁਕੰਮਲ ਡਰੈੱਸ ਰਿਹਰਸਲ ਦਾ ਡਿਪਟੀ ਕਮਿਸ਼ਨਰ ਸ਼੍ਰੀ ਪਰਮਵੀਰ ਸਿੰਘ ਅਤੇ ਐਸ.ਐਸ.ਪੀ. ਡਾ. ਨਾਨਕ ਸਿੰਘ ਵੱਲੋਂ ਜਾਇਜਾ ਲਿਆ ਗਿਆ। ਡਿਪਟੀ ਕਮਿਸ਼ਨਰ ਸ਼੍ਰੀ ਪਰਮਵੀਰ ਸਿੰਘ ਨੇ ਦੱਸਿਆ ਕਿ ਮਾਨਸਾ ਵਿਖੇ ਗਣਤੰਤਰ ਦਿਵਸ ਮੌਕੇ ਕੌਮੀ ਝੰਡਾ ਲਹਿਰਾਉਣ ਦੀ ਰਸਮ ਮਾਲ ਅਤੇ ਜਲ ਸਪਲਾਈ ਤੇ ਸੈਨੀਟੇਸ਼ਨ ਮੰਤਰੀ ਪੰਜਾਬ ਸ਼੍ਰੀ ਬ੍ਰਮ ਸ਼ੰਕਰ ਜਿੰਪਾ ਅਦਾ ਕਰਨਗੇ। ਨਹਿਰੂ ਮੈਮੋਰੀਅਲ ਸਰਕਾਰੀ ਕਾਲਜ ਦੇ ਬਹੁਮੰਤਵੀ ਖੇਡ ਸਟੇਡੀਅਮ ਵਿਖੇ ਮੁਕੰਮਲ ਡਰੈਸ ਰਿਹਰਸਲ ਦੌਰਾਨ ਡਿਪਟੀ ਕਮਿਸ਼ਨਰ ਸ਼੍ਰੀ ਪਰਮਵੀਰ ਸਿੰਘ ਵੱਲੋਂ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਗਈ ਅਤੇ ਇਸ ਉਪਰੰਤ ਪਰੇਡ ਦਾ ਨਿਰੀਖਣ ਕੀਤਾ ਗਿਆ। ਇਸ ਤੋਂ ਬਾਅਦ ਪੰਜਾਬ ਪੁਲਿਸ ਦੇ ਅਨੁਸ਼ਾਸ਼ਿਤ ਜਵਾਨਾਂ, ਮਹਿਲਾ ਪਲਟੂਨ, ਪੰਜਾਬ ਹੋਮਗਾਰਡ ਅਤੇ ਐਨ.ਸੀ.ਸੀ. ਕੈਡਿਟਾਂ ਵੱਲੋਂ ਸ਼ਾਨਦਾਰ ਮਾਰਚ ਪਾਸਟ ਕੀਤਾ ਗਿਆ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ 26 ਜਨਵ...
ਗਣਤੰਤਰਤਾ ਦਿਵਸ ਮੌਕੇ ਕੈਬਨਿਟ ਮੰਤਰੀ ਹਰਭਜਨ ਸਿੰਘ ਲਹਿਰਾਉਣਗੇ ਕੌਮੀ ਤਿੰਰਗਾ : ਡਿਪਟੀ ਕਮਿਸ਼ਨਰ

ਗਣਤੰਤਰਤਾ ਦਿਵਸ ਮੌਕੇ ਕੈਬਨਿਟ ਮੰਤਰੀ ਹਰਭਜਨ ਸਿੰਘ ਲਹਿਰਾਉਣਗੇ ਕੌਮੀ ਤਿੰਰਗਾ : ਡਿਪਟੀ ਕਮਿਸ਼ਨਰ

Punjab
ਬਠਿੰਡਾ, 24 ਜਨਵਰੀ : ਮੁਲਕ ਦੇ 75ਵੇਂ ਗਣਤੰਤਰ ਦਿਵਸ 26 ਜਨਵਰੀ 2024 ਨੂੰ ਹੋਣ ਵਾਲੇ ਜ਼ਿਲ੍ਹਾ ਪੱਧਰੀ ਸਮਾਗਮ ਮੌਕੇ ਸਥਾਨਕ ਸ਼ਹੀਦ ਭਗਤ ਸਿੰਘ ਬਹੁ ਮੰਤਵੀ ਖੇਡ ਸਟੇਡੀਅਮ ’ਚ ਊਰਜਾ ਤੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਕੌਮੀ ਤਿਰੰਗਾ ਲਹਿਰਾਉਣ ਦੀ ਰਸਮ ਅਦਾ ਕਰਨਗੇ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਨੇ ਖੇਡ ਸਟੇਡੀਅਮ ਵਿਖੇ ਫੁੱਲ ਡਰੈੱਸ ਰਿਹਰਸਲ ਦਾ ਜਾਇਜ਼ਾ ਲੈਣ ਉਪਰੰਤ ਸਾਂਝੀ ਕੀਤੀ। ਇਸ ਮੌਕੇ ਮੁੱਖ ਮਹਿਮਾਨ ਦੇ ਤੌਰ ਤੇ ਪਹੁੰਚੇ ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਵਲੋਂ ਸਥਾਨਕ ਸ਼ਹੀਦ ਭਗਤ ਸਿੰਘ ਬਹੁ ਮੰਤਵੀ ਖੇਡ ਸਟੇਡੀਅਮ ਵਿਖੇ ਹੋਈ ਫੁੱਲ ਡਰੈੱਸ ਰਿਹਰਸਲ ਦੌਰਾਨ ਪਰੇਡ ਦਾ ਨਿਰੀਖਣ ਕੀਤਾ ਤੇ ਪਰੇਡ ਤੋਂ ਸਲਾਮੀ ਵੀ ਲਈ। ਇਸ ਮੌਕੇ ਉਨ੍ਹਾਂ ਦੇ ਨਾਲ ਐਸ.ਐਸ.ਪੀ. ਸ਼੍ਰੀ ਹਰਮਨਬੀਰ ਸਿੰਘ ਗਿੱਲ ਤੇ ਪ੍ਰੇਡ ਕਮਾਂਡਰ ਡੀਐਸਪੀ ਰਾਮਪੁਰਾ ਫੂਲ ਸ਼੍ਰੀ ਮਨੋਜ ਅਗਰਵਾਲ ਪੀਪੀਐਸ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ। 26 ਜਨਵਰੀ 2024 ਨੂੰ ਜ਼ਿਲ੍ਹਾ ਪੱਧਰ ਤੇ ਮਨਾਏ ਜਾਣ ਵਾਲੇ ਗਣਤੰਤਰਤਾ ਦਿਵਸ ਦੇ ਮੱਦੇਨਜ਼ਰ ਫੁੱਲ ਡਰੈਸ ਰਿਹਰਸਲ ਦੌਰਾਨ ਪੰਜਾਬ ਪੁਲਿਸ, ਪੰਜਾ...
ਸੜ੍ਹਕ ਸੁਰੱਖਿਆ ਮਹੀਨਾ ਤਹਿਤ ਬਾਬਾ ਭਾਈ ਗੁਰਦਾਸ ਟਰੱਕ ਯੂਨੀਅਨ ਵਿਖੇ ਅੱਖਾਂ ਦੀ ਸਕਰੀਨਿੰਗ ਟੈਸਟ ਲਈ ਲਗਾਇਆ ਕੈਂਪ

ਸੜ੍ਹਕ ਸੁਰੱਖਿਆ ਮਹੀਨਾ ਤਹਿਤ ਬਾਬਾ ਭਾਈ ਗੁਰਦਾਸ ਟਰੱਕ ਯੂਨੀਅਨ ਵਿਖੇ ਅੱਖਾਂ ਦੀ ਸਕਰੀਨਿੰਗ ਟੈਸਟ ਲਈ ਲਗਾਇਆ ਕੈਂਪ

Punjab
ਮਾਨਸਾ, 24 ਜਨਵਰੀ : ਪੰਜਾਬ ਸਰਕਾਰ ਵੱਲੋਂ 15 ਜਨਵਰੀ ਤੋਂ 14 ਫਰਵਰੀ 2024 ਤੱਕ ਸੜਕ ਸੁਰੱਖਿਆ ਮਹੀਨਾ ਮਨਾਇਆ ਜਾ ਰਿਹਾ ਹੈ, ਜਿਸ ਤਹਿਤ ਸਿਵਲ ਸਰਜਨ ਡਾ.ਰਣਜੀਤ ਸਿੰਘ ਰਾਏ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅੱਜ ਬਾਬਾ ਭਾਈ ਗੁਰਦਾਸ ਟਰੱਕ ਯੂਨੀਅਨ ਮਾਨਸਾ ਵਿਖੇ ਜ਼ਿਲਾ ਪੁਲਿਸ ਮਾਨਸਾ ਦੇ ਸਹਿਯੋਗ ਨਾਲ ਅੱਖਾਂ ਦਾ ਸਕਰੀਨਿੰਗ ਕੈਂਪ ਲਗਾਇਆ ਗਿਆ। ਇਸ ਕੈਂਪ ਸਬੰਧੀ ਜਾਣਕਾਰੀ ਦਿੰਦਿਆਂ ਉਪ ਸਮੂਹ ਸਿੱਖਿਆ ਅਤੇ ਸੂਚਨਾ ਅਫ਼ਸਰ ਦਰਸ਼ਨ ਸਿੰਘ ਧਾਲੀਵਾਲ ਨੇ ਕਿਹਾ ਕਿ ਧੂੰੰਦ ਦੇ  ਮੌਸਮ ਨੂੰ ਦੇਖਦਿਆਂ ਟਰੱਕ ਚਾਲਕ ਦੀ ਦਿ੍ਰਸ਼ਟੀ ਬਹੁਤ ਮਹੱਤਵਪੂਰਨ ਹੈ। ਉਨ੍ਹਾਂ ਕਿਹਾ ਕਿ ਜੇਕਰ ਚਾਲਕ ਨੂੰ ਸਾਫ ਦਿਖਾਈ ਦੇ ਰਿਹਾ ਹੈ, ਤਾਂ ਹਾਦਸਿਆਂ ਤੋਂ ਬਚਿਆ ਜਾ ਸਕਦਾ ਹੈ। ਇਸ ਲਈ ਟਰੱਕ ਚਾਲਕਾਂ ਨੂੰ ਸਮੇਂ ਸਮੇਂ ਸਿਰ ਮਾਹਿਰ ਡਾਕਟਰ ਕੋਲ ਅੱਖਾਂ ਦੀ ਜਾਂਚ ਕਰਵਾਉਂਦੇ ਰਹਿਣਾ ਚਾਹੀਦਾ ਹੈ। ਟਰੱਕ ਚਾਲਕਾਂ ਨੂੰ ਟਰੈਫਿਕ ਨਿਯਮਾਂ ਤੋਂ ਜਾਣੂ ਕਰਵਾਉਣ ਲਈ ਵਿੱਢੀ ਮੁਹਿੰਮ ਤਹਿਤ ਕੈਂਪ ਦੌਰਾਨ ਏ.ਐਸ.ਆਈ. ਸੁਰੇਸ਼ ਕੁਮਾਰ ਵੱਲੋਂ ਮਾਨਸਾ ਦੇ ਟਰੱਕ ਚਾਲਕਾਂ ਨੂੰ ਟ੍ਰੈਫਿ੍ਰਕ ਨਿਯਮਾਂ ਪ੍ਰਤੀ ਜਾਗਰੂਕ ਕੀਤਾ ਗਿਆ। ਉਨ੍ਹਾਂ ਕਿਹਾ ਕਿ ਆਵਾਜਾਈ ਦੇ...
ਵਿਜੀਲੈਂਸ ਬਿਊਰੋ ਵੱਲੋਂ ਏ.ਆਈ.ਜੀ. ਮਾਲਵਿੰਦਰ ਸਿੰਘ ਸਿੱਧੂ ਦਾ ਸਾਥੀ ਬਲਵੀਰ ਸਿੰਘ ਗ੍ਰਿਫ਼ਤਾਰ

ਵਿਜੀਲੈਂਸ ਬਿਊਰੋ ਵੱਲੋਂ ਏ.ਆਈ.ਜੀ. ਮਾਲਵਿੰਦਰ ਸਿੰਘ ਸਿੱਧੂ ਦਾ ਸਾਥੀ ਬਲਵੀਰ ਸਿੰਘ ਗ੍ਰਿਫ਼ਤਾਰ

Punjab
ਚੰਡੀਗੜ੍ਹ, 24 ਜਨਵਰੀ: ਪੰਜਾਬ ਵਿਜੀਲੈਂਸ ਬਿਊਰੋ ਨੇ ਆਪਣੀ ਗ੍ਰਿਫਤਾਰੀ ਤੋਂ ਬਚਦੇ ਆ ਰਹੇ ਮੁਲਜ਼ਮ ਬਲਵੀਰ ਸਿੰਘ, ਵਾਸੀ ਪਿੰਡ ਆਲਮਪੁਰ, ਜ਼ਿਲ੍ਹਾ ਪਟਿਆਲਾ ਨੂੰ ਗ੍ਰਿਫ਼ਤਾਰ ਕੀਤਾ ਹੈ, ਜੋ ਕਿ ਮੁਲਜ਼ਮ ਮਲਵਿੰਦਰ ਸਿੰਘ ਸਿੱਧੂ, ਏ.ਆਈ.ਜੀ., ਮਨੁੱਖੀ ਅਧਿਕਾਰ, ਪੰਜਾਬ ਪੰਜਾਬ ਦਾ ਕਰਿੰਦਾ ਸੀ। ਉਹ ਵਿਜੀਲੈਂਸ ਬਿਊਰੋ ਵੱਲੋਂ ਦਰਜ ਭ੍ਰਿਸ਼ਟਾਚਾਰ ਤੇ ਅਪਰਾਧਿਕ ਮੁਕੱਦਮੇ ਵਿੱਚ ਲੋੜੀਂਦਾ ਸੀ ਕਿਉਂਕਿ ਉਹ ਉਕਤ ਪੁਲਿਸ ਅਧਿਕਾਰੀ ਦੇ ਇਸ਼ਾਰੇ 'ਤੇ ਵੱਖ ਵੱਖ ਵਿਭਾਗਾਂ ਵਿੱਚ ਕਰਮਚਾਰੀਆਂ ਵਿਰੁੱਧ ਸ਼ਿਕਾਇਤਾਂ ਦਰਜ ਕਰਾਉਂਦਾ ਸੀ ਅਤੇ ਉਹਨਾਂ ਨੂੰ ਬਲੈਕਮੇਲ ਕਰਕੇ ਪੈਸੇ ਦੀ ਮੰਗ ਕਰਦਾ ਸੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇਥੇ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਬਿਊਰੋ ਨੇ ਅਦਾਲਤ ਤੋਂ ਬਲਵੀਰ ਸਿੰਘ ਦਾ 5 ਦਿਨ ਦਾ ਪੁਲਿਸ ਰਿਮਾਂਡ ਹਾਸਲ ਕੀਤਾ ਹੈ ਤਾਂ ਜੋ ਉਸ ਵੱਲੋਂ ਆਪਣੇ ਕੋਲ ਰੱਖਿਆ ਹਥਿਆਰ ਬਰਾਮਦ ਕੀਤਾ ਜਾ ਸਕੇ ਅਤੇ ਨਾਲ ਹੀ ਇਸ ਮਾਮਲੇ ਵਿੱਚ ਹੋਰਨਾਂ ਵਿਅਕਤੀਆਂ ਦੀ ਸ਼ਮੂਲੀਅਤ ਦਾ ਪਤਾ ਲਗਾਇਆ ਜਾ ਸਕੇ। ਵਧੇਰੇ ਜਾਣਕਾਰੀ ਦਿੰਦਿਆਂ ਬੁਲਾਰੇ ਨੇ ਦੱਸਿਆ ਕਿ ਇਸ ਸਬੰਧੀ ਬਿਊਰੋ ਨੇ ...
26 ਜਨਵਰੀ ਨੂੰ ਮਨਾਏ ਜਾ ਰਹੇ ਗਣਤੰਤਰ ਦਿਵਸ ਸਮਾਰੋਹ ਦੀ ਹੋਈ ਫੁੱਲ ਡਰੈੱਸ ਰਿਹਰਸਲ

26 ਜਨਵਰੀ ਨੂੰ ਮਨਾਏ ਜਾ ਰਹੇ ਗਣਤੰਤਰ ਦਿਵਸ ਸਮਾਰੋਹ ਦੀ ਹੋਈ ਫੁੱਲ ਡਰੈੱਸ ਰਿਹਰਸਲ

Punjab
ਮੋਗਾ 24 ਜਨਵਰੀ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਰੋਹ ਦੀ ਅਹਿਮੀਅਤ ਦੇ ਮੱਦੇਨਜ਼ਰ ਇਸ ਨੂੰ ਪੂਰੀ ਮਰਿਆਦਾ ਅਤੇ ਰਾਸ਼ਟਰੀ ਭਾਵਨਾ ਨਾਲ ਮਨਾਇਆ ਜਾਵੇਗਾ। ਇਨਾਂ ਸ਼ਬਦਾਂ ਦਾ ਪ੍ਰਗਟਾਵਾ ਅੱਜ ਡਿਪਟੀ ਕਮਿਸ਼ਨਰ ਮੋਗਾ ਸ੍ਰ. ਕੁਲਵੰਤ ਸਿੰਘ ਨੇ ਸਥਾਨਕ ਦਾਣਾ ਮੰਡੀ ਮੋਗਾ ਵਿਖੇ ਕੀਤਾ। ਦਾਣਾ ਮੰਡੀ ਮੋਗਾ ਵਿਖੇ ਹੋਈ ਗਣਤੰਤਰ ਦਿਵਸ ਸਮਾਰੋਹ ਦੀ ਫੁੱਲ ਡਰੈੱਸ ਰਿਹੱਸਲ ਵਿੱਚ ਉਨ੍ਹਾਂ ਅੱਜ ਸ਼ਿਰਕਤ ਕੀਤੀ। ਇਸ ਸਮੇਂ ਉਨ੍ਹਾਂ ਨਾਲ ਡੀ.ਆਈ.ਜੀ. ਸ੍ਰ. ਮਨਦੀਪ ਸਿੰਘ ਸਿੱਧੂ, ਜ਼ਿਲ੍ਹਾ ਪੁਲਿਸ ਮੁਖੀ ਮੋਗਾ ਸ੍ਰੀ ਵਿਵੇਕ ਸ਼ੀਲ ਸੋਨੀ, ਐਸ.ਡੀ.ਐਮ. ਸ੍ਰੀਮਤੀ ਚਾਰੂ ਮਿਤਾ ਤੇ ਹੋਰ ਅਧਿਕਾਰੀ ਵੀ ਹਾਜ਼ਰ ਸਨ। ਇਸ ਸਮੇਂ ਪੰਜਾਬ ਪੁਲਿਸ ਦੀਆਂ ਅਤੇ ਹੋਰਨਾਂ ਟੁਕੜੀਆਂ ਵੱਲੋਂ ਸ਼ਾਨਦਾਰ ਮਾਰਚ ਪਾਸਟ ਕੱਢਿਆ। ਸਕੂਲੀ ਵਿਦਿਆਰਥੀਆਂ ਵੱਲੋਂ ਰੰਗਾਰੰਗ ਪ੍ਰੋਗਰਾਮ ਪੇਸ਼ ਕੀਤੇ ਗਏ। ਗਿੱਧਾ ਅਤੇ ਭੰਗੜੇ ਨਾਲ ਸਬੰਧਤ ਆਈਟਮਾਂ ਵੀ ਪੇਸ਼ ਕੀਤੀਆਂ ਗਈਆਂ। ਸ੍ਰ. ਕੁਲਵੰਤ ਸਿੰਘ ਨੇ ਦੱਸਿਆ ਕਿ ਗਣਤੰਤਰ ਦਿਵਸ ਸਮਾਰੋਹ ਵਿੱਚ ਪੰਜਾਬ ਦੇ ਸਥਾਨਕ ਸਰਕਾਰਾਂ ਵਿਭਾਗ ਦੇ ਮੰਤਰੀ ਸ੍ਰੀ ਬਲਕਾਰ ਸਿੰਘ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕਰਨਗੇ ਅਤੇ ਮਾਰਚ ਪਾਸਟ...