Shadow

Punjab

ਐਸ.ਡੀ.ਐਮ. ਚਾਰੂ ਮਿਤਾ ਵੱਲੋਂ ਆਗਾਮੀ ਵਿਧਾਨ ਸਭਾ ਚੋਣਾਂ-2024 ਸਬੰਧੀ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ

ਐਸ.ਡੀ.ਐਮ. ਚਾਰੂ ਮਿਤਾ ਵੱਲੋਂ ਆਗਾਮੀ ਵਿਧਾਨ ਸਭਾ ਚੋਣਾਂ-2024 ਸਬੰਧੀ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ

Punjab
ਮੋਗਾ, 2 ਫਰਵਰੀ: ਪੰਜਾਬ ਵਿੱਚ 2024 ਦੀਆਂ ਲੋਕ ਸਭਾ ਚੋਣਾਂ ਅਪ੍ਰੈਲ ਵਿੱਚ ਹੋਣ ਦੀ ਸੰਭਾਵਨਾ ਹੈ। ਜ਼ਿਲ੍ਹਾ ਪ੍ਰਸ਼ਾਸ਼ਨ ਮੋਗਾ ਵੱਲੋਂ ਇਨ੍ਹਾਂ ਚੋਣਾਂ ਦੀਆਂ ਤਿਆਰੀਆਂ ਕਰਨੀਆਂ ਸ਼ੁਰੂ ਕਰ ਦਿੱਤੀਆਂ ਹਨ। ਇਹ ਚੋਣਾਂ ਪਾਰਦਰਸ਼ੀ ਅਤੇ ਸਫ਼ਲਤਾ ਪੂਰਵਕ ਨੇਪਰੇ ਚਾੜ੍ਹਨ ਲਈ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ/ਕਰਮਚਾਰੀਆਂ ਦੀਆਂ ਚੋਣ ਡਿਊਟੀਆਂ ਲਗਾਈਆ ਜਾਂਦੀਆਂ ਹਨ, ਜਿਨ੍ਹਾਂ ਸਬੰਧੀ ਵੱਖ-ਵੱਖ ਵਿਭਾਗ ਪਾਸੋਂ ਅਧਿਕਾਰੀਆਂ/ਕਰਮਚਾਰੀਆਂ ਦਾ ਡਾਟਾ ਇੱਕ ਵੈਬਸਾਈਟ ਉੱਪਰ ਅਪਲੋਡ ਕਰਵਾਇਆ ਜਾ ਰਿਹਾ ਹੈ। ਇਸ ਨਵੀਂ ਵੈਬਸਾਈਟ ਉੱਪਰ ਮੁਲਾਜ਼ਮਾਂ ਦਾ ਡਾਟਾ ਅਪਲੋਡ ਕਰਨ ਦੀਆਂ ਬਾਰੀਕੀਆਂ ਅਤੇ ਇਸ ਵਿੱਚ ਡਾਟਾ ਅਪਲੋਡ ਕਰਨ ਲਈ ਕਰਮਚਾਰੀਆਂ ਦੀ ਇੱਕ ਦਿਨਾ ਟ੍ਰੇਨਿੰਗ ਅੱਜ ਡਿਪਟੀ ਕਮਿਸ਼ਨਰ ਮੋਗਾ ਦੇ ਮੀਟਿੰਗ ਹਾਲ ਵਿੱਚ ਆਯੋਜਿਤ ਕੀਤੀ ਗਈ। ਇਸ ਟ੍ਰ਼ੇਨਿੰਗ ਵਿੱਚ ਮੋਗਾ ਦੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ/ਕਰਮਚਾਰੀਆਂ ਨੇ ਸ਼ਮੂਲੀਅਤ ਕੀਤੀ। ਇਸ ਟ੍ਰੇਨਿੰਗ ਦੀ ਪ੍ਰਧਾਨਗੀ ਉਪ ਮੰਡਲ ਮੈਜਿਸਟ੍ਰੇਟ ਸ੍ਰੀਮਤੀ ਚਾਰੂ ਮਿਤਾ ਨੇ ਕੀਤੀ। ਨੀਰਜ ਗਰਗ ਜ਼ਿਲ੍ਹਾ ਸੂਚਨਾ ਅਫ਼ਸਰ ਮੋਗਾ ਵੱਲੋਂ ਹਾਜ਼ਰੀਨ ਨੂੰ ਵੈਬਸਾਈਟ ਦੀ ਵਿਸਥਾਰ ਪੂਰਵਕ ਜਾਣਕਾਰ...
ਰਾਸ਼ਟਰੀ ਸੜਕ ਸੁਰੱਖਿਆ ਮਹੀਨੇ ਤਹਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮੋਗਾ ਦੇ ਵਿਦਿਆਰਥੀਆਂ ਨੂੰ ਟ੍ਰੈਫਿਕ ਨਿਯਮਾਂ ਬਾਰੇ ਕੀਤਾ ਜਾਗਰੂਕ

ਰਾਸ਼ਟਰੀ ਸੜਕ ਸੁਰੱਖਿਆ ਮਹੀਨੇ ਤਹਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮੋਗਾ ਦੇ ਵਿਦਿਆਰਥੀਆਂ ਨੂੰ ਟ੍ਰੈਫਿਕ ਨਿਯਮਾਂ ਬਾਰੇ ਕੀਤਾ ਜਾਗਰੂਕ

Punjab
ਮੋਗਾ, 2 ਫਰਵਰੀ: ਰਾਸ਼ਟਰੀ ਸੜਕ ਸੁਰੱਖਿਆ ਮਹੀਨੇ ਤਹਿਤ ਅੱਜ ਟ੍ਰੈਫਿਕ ਪੁਲਿਸ ਮੋਗਾ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮੋਗਾ ਦੇ ਵਿਦਿਆਰਥੀਆਂ ਨੂੰ ਟ੍ਰੈਫਿਕ ਨਿਯਮਾਂ ਬਾਰੇ ਜਾਗਰੂਕ ਕਰਨ ਲਈ ਇੱਕ ਕੈਂਪ ਦਾ ਆਯੋਜਨ ਕੀਤਾ ਗਿਆ। ਇਸ ਕੈਂਪ ਵਿੱਚ ਵਿਦਿਆਰਥੀਆਂ ਨੂੰ ਆਵਾਜਾਈ ਨਿਯਮਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਨਸ਼ਿਆ ਤੋਂ ਦੂਰ ਰਹਿਣ, ਦੋ ਪਹੀਆ ਵਾਹਨ ਚਲਾਉਦੇ ਸਮੇਂ ਹੈਲਮੇਟ ਦੀ ਵਰਤੋ ਕਰਨ, ਸੀਟ ਬੈਲਟ ਦੀ ਵਰਤੋ ਕਰਨ, ਟ੍ਰੈਫਿਕ ਨਿਯਮਾਂ ਦੀ ਪਾਲਨਾ ਕਰਨ, ਲੇਨ ਡਰਾਈਵਿੰਗ ਸੰਬੰਧੀ, ਵਹੀਕਲਾਂ ਦੇ ਦਸਤਾਵੇਜ਼ ਪੂਰੇ ਰੱਖਣ ਅਤੇ ਅਣਪਛਾਤੇ ਵਹੀਕਲ ਨਾਲ ਐਕਸੀਡੈਂਟ ਹੋਣ ਤੇ ਸਲੇਸ਼ੀਅਨ ਫੰਡ ਮੁਆਵਜ਼ਾ ਲੈਣ ਸਬੰਧੀ ਜਾਗਰੂਕ ਕੀਤਾ ਗਿਆ। ਇਸ ਜਾਗਰੂਕਤਾ ਕੈਂਪ ਵਿੱਚ ਇੰਚਾਰਜ ਟ੍ਰੈਫਿਕ ਐਜੂਕੇਸ਼ਨ ਸੈੱਲ ਮੋਗਾ ੇ ਏ.ਐਸ.ਆਈ. ਕੇਵਲ ਸਿੰਘ ਨੇ ਆਪਣੇ ਸੰਬੋਧਨ ਵਿੱਚ ਵਿਦਿਆਰਥੀਆਂ ਨੂੰ ਸੇਫ ਸਕੂਲ ਵਾਹਨ ਪਾਲਿਸੀ ਸਬੰਧੀ ਵਿਸਥਾਰਪੂਰਵਕ ਜਾਗਰੂਕ ਕੀਤਾ ਅਤੇ ਟ੍ਰੈਫਿਕ ਨਿਯਮਾ ਦੀ ਪਾਲਣਾ ਕਰਨ, ਵਹੀਕਲਾਂ ਦੇ ਦਸਤਾਵੇਜ਼ ਪੂਰੇ ਰੱਖਣ, ਓਵਰ ਸਪੀਡ ਵਹੀਕਲ ਨਾ ਚਲਾਉਣ ਸੰਬੰਧੀ ਜਾਣਕਾਰੀ ਦਿੱਤੀ। ਉਨ੍ਹਾਂ ਵਾਹਨਾਂ ਉ...
ਵਿਜੀਲੈਂਸ ਬਿਊਰੋ ਵੱਲੋਂ ਖਪਤਕਾਰਾਂ ਤੋਂ ਰਿਸ਼ਵਤ ਲੈਣ ਦੇ ਦੋਸ਼ ’ਚ ਪੀ.ਐਸ.ਪੀ.ਸੀ.ਐਲ. ਮੀਟਰ ਰੀਡਰ ਵਿਰੁੱਧ ਭ੍ਰਿਸ਼ਟਾਚਾਰ ਦਾ ਕੇਸ ਦਰਜ

ਵਿਜੀਲੈਂਸ ਬਿਊਰੋ ਵੱਲੋਂ ਖਪਤਕਾਰਾਂ ਤੋਂ ਰਿਸ਼ਵਤ ਲੈਣ ਦੇ ਦੋਸ਼ ’ਚ ਪੀ.ਐਸ.ਪੀ.ਸੀ.ਐਲ. ਮੀਟਰ ਰੀਡਰ ਵਿਰੁੱਧ ਭ੍ਰਿਸ਼ਟਾਚਾਰ ਦਾ ਕੇਸ ਦਰਜ

Punjab
ਚੰਡੀਗੜ੍ਹ, 1 ਫਰਵਰੀ :  ਪੰਜਾਬ ਵਿਜੀਲੈਂਸ ਬਿਊਰੋ ਨੇ ਪੀ.ਐਸ.ਪੀ.ਸੀ.ਐਲ. ਸਬ-ਡਵੀਜ਼ਨ ਫਿਰੋਜ਼ਪੁਰ ਸ਼ਹਿਰ ਵਿਖੇ ਤਾਇਨਾਤ ਮੀਟਰ ਰੀਡਰ ਨਵਦੀਪ ਸਿੰਘ ਵਿਰੁੱਧ ਬਿਜਲੀ ਖਪਤਕਾਰਾਂ ਨੂੰ ਡਰਾ ਧਮਕਾ ਕੇ ਰਿਸ਼ਵਤ ਲੈਣ ਦੇ ਦੋਸ਼ ਹੇਠ ਭ੍ਰਿਸ਼ਟਾਚਾਰ ਦਾ ਕੇਸ ਦਰਜ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ  ਬੁਲਾਰੇ ਨੇ ਦੱਸਿਆ ਕਿ ਉਕਤ ਦੋਸ਼ੀ ਵਿਰੁੱਧ ਇਹ ਕੇਸ ਰਘਬੀਰ ਸਿੰਘ ਵਾਸੀ ਕੀਰਤੀ ਨਗਰ, ਫਿਰੋਜ਼ਪੁਰ ਸ਼ਹਿਰ ਵੱਲੋਂ ਮੁੱਖ ਮੰਤਰੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਵਿਖੇ ਦਰਜ ਕਰਵਾਈ ਗਈ ਆਨਲਾਈਨ ਸ਼ਿਕਾਇਤ ਦੇ ਅਧਾਰ ’ਤੇ ਦਰਜ ਕੀਤਾ ਗਿਆ ਹੈ। ਬੁਲਾਰੇ ਨੇ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਆਪਣੀ ਸ਼ਿਕਾਇਤ ਵਿੱਚ ਦੋਸ਼ ਲਗਾਇਆ ਹੈ ਕਿ ਉਕਤ ਮੀਟਰ ਰੀਡਰ ਉਸਦੇ ਘਰ ’ਚ ਲੱਗੇ ਬਿਜਲੀ  ਮੀਟਰ ਵਿੱਚ ਖਰਾਬੀ ਹੋਣ ਦਾ ਡਰਾਵਾ ਦੇ ਕੇ ਉਸ ਤੋਂ ਰਿਸ਼ਵਤ ਦੀ ਮੰਗ ਕਰ ਰਿਹਾ ਸੀ। ਸ਼ਿਕਾਇਤਕਰਤਾ ਨੇ ਅੱਗੇ ਦੋਸ਼ ਲਾਇਆ ਕਿ ਉਕਤ ਦੋਸ਼ੀ ਪਹਿਲਾਂ ਵੀ ਇਸ ਸਬੰਧੀ ਉਸ ਤੋਂ ਅਤੇ ਉਸ ਦੀ ਭਰਜਾਈ ਤੋਂ ਕ੍ਰਮਵਾਰ 2,000 ਅਤੇ 5,000 ਰੁਪਏ ਰਿਸ਼ਵਤ  ਲੈ ਚੁੱਕਾ ਹੈ । ਬੁਲਾਰੇ ਨੇ ਅੱਗੇ ਦੱਸਿਆ ਕਿ ਸ਼ਿਕਾਇਤਕਰਤ...
ਪੰਜਾਬ ਸਰਕਾਰ ਵੱਲੋਂ ਕੰਡਿਆਲੀ ਤਾਰ ਤੋਂ ਪਾਰ ਪੈਂਦੀਆਂ ਜਮੀਨਾਂ ਲਈ ਮੁਆਵਜ਼ਾ ਰਾਸ਼ੀ ਜਾਰੀ-ਡਿਪਟੀ ਕਮਿਸ਼ਨਰ

ਪੰਜਾਬ ਸਰਕਾਰ ਵੱਲੋਂ ਕੰਡਿਆਲੀ ਤਾਰ ਤੋਂ ਪਾਰ ਪੈਂਦੀਆਂ ਜਮੀਨਾਂ ਲਈ ਮੁਆਵਜ਼ਾ ਰਾਸ਼ੀ ਜਾਰੀ-ਡਿਪਟੀ ਕਮਿਸ਼ਨਰ

Punjab
ਅੰਮ੍ਰਿਤਸਰ, 1 ਫਰਵਰੀ 2024 (      )-ਪੰਜਾਬ ਸਰਕਾਰ ਵੱਲੋਂ ਕੰਡਿਆਲੀ ਤਾਰ ਤੋਂ ਪਾਰ ਅੰਤਰਰਾਸ਼ਟਰੀ ਸਰਹੱਦ ਤੱਕ ਸਥਿਤ ਰਕਬਾ, ਜਿਸ ਵਿਚ ਖੇਤੀ ਕਰਨ ਦੀਆਂ ਕਈ ਦਿੱਕਤਾਂ ਕਿਸਾਨਾਂ ਨੂੰ ਆਉਂਦੀਆਂ ਹਨ, ਨੂੰ ਇਸ ਲਈ ਮੁਆਵਜ਼ਾ ਰਾਸ਼ੀ ਸਾਲ 2022-23 ਲਈ ਪ੍ਰਤੀ ਏਕੜ 10 ਹਜ਼ਾਰ ਰੁਪਏ ਜਾਰੀ ਕਰ ਦਿੱਤੀ ਗਈ ਹੈ ਅਤੇ ਸਬੰਧਤ ਕਿਸਾਨ ਇਹ ਮੁਆਵਜ਼ਾ ਰਾਸ਼ੀ ਲੈਣ ਲਈ ਆਪਣੇ ਹਲਕੇ ਦੇ ਐਸ ਡੀ ਐਮ ਦਫਤਰ ਨਾਲ ਰਾਬਤਾ ਕਰ ਸਕਦੇ ਹਨ। ਇਹ ਜਾਣਕਾਰੀ ਦਿੰਦੇ ਡਿਪਟੀ ਕਮਿਸ਼ਨਰ ਸ੍ਰੀ ਘਨਸ਼ਾਮ ਥੋਰੀ ਨੇ ਦੱਸਿਆ ਕਿ ਅੰਮ੍ਰਿਤਸਰ ਜਿਲ੍ਹੇ ਦਾ ਅਜਿਹਾ 3801 ਏਕੜ ਰਕਬਾ ਕੰਡਿਆਲੀ ਤਾਰ ਤੋਂ ਅੱਗੇ ਹੈ, ਲਈ ਸਰਕਾਰ ਵੱਲੋਂ ਤਿੰਨ ਕਰੋੜ 80 ਲੱਖ ਰੁਪਏ ਦੇ ਕਰੀਬ ਰਕਮ ਜਾਰੀ ਕਰ ਦਿੱਤੀ ਗਈ ਹੈ, ਜੋ ਕਿ ਸਬੰਧਤ ਕਿਸਾਨਾਂ ਨੂੰ ਦਿੱਤੀ ਜਾਵੇਗੀ। ਉਨਾਂ ਦੱਸਿਆ ਕਿ ਇਹ ਮੁਆਵਜ਼ਾ ਰਾਸ਼ੀ ਇਕ ਜਨਵਰੀ 2022 ਤੋਂ 31 ਦਸੰਬਰ 2022 ਤੱਕ ਦੇ ਸਮੇਂ ਲਈ ਜਾਰੀ ਕੀਤੀ ਗਈ ਹੈ।            ਉਨਾਂ ਦੱਸਿਆ ਕਿ ਗੈਰ ਮੁਮਕਿਨ ਰਕਬੇ ਅਤੇ ਜ਼ਮੀਨ ਸਬੰਧੀ ਮੁਆਵਜ਼ਾ ਨਹੀਂ ਦਿੱਤਾ ਜਾਵੇਗਾ। ਇਸ ਲਈ ਮੁਆਵਜ਼ਾ ਦੇਣ ਤੋਂ ਪਹਿਲਾਂ ਸਬੰਧਤ ਅਧਿਕਾਰੀ ਇੰਤਕਾਲ ਦੀ ਪੜਤਾਲ ਕਰਨੀ ਯ...
13 ਦੀਆਂ 13 ਲੋਕ ਸਭਾ ਸੀਟਾਂ ਤੇ ਕਰਾਗੇ ਜਿੱਤ ਪ੍ਰਾਪਤ- ਈ.ਟੀ.ਓ

13 ਦੀਆਂ 13 ਲੋਕ ਸਭਾ ਸੀਟਾਂ ਤੇ ਕਰਾਗੇ ਜਿੱਤ ਪ੍ਰਾਪਤ- ਈ.ਟੀ.ਓ

Punjab
ਅੰਮ੍ਰਿਤਸਰ, 1 ਫਰਵਰੀ: 2024-- ਪੰਜਾਬ ਦੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈਟੀਓ ਨੇ ਮਾਝਾ ਖੇਤਰ ਦੇ ਦੋ ਇਤਿਹਾਸਕ ਜ਼ਿਲਿ੍ਹਆਂ ਅੰਮ੍ਰਿਤਸਰ ਅਤੇ ਤਰਨਤਾਰਨ ਨੂੰ ਜੋੜਨ ਵਾਲੀ ਪੁਰਾਣੀ ਸੜਕ ਨੂੰ ਚਾਰ ਮਾਰਗੀ ਕਰਨ ਲਈ ਅੱਜ ਨੀਂਹ ਪੱਥਰ ਹਲਕੇ ਨਾਲ ਸਬੰਧਤ ਵਿਧਾਇਕਾਂ ਸ. ਜਸਵਿੰਦਰ ਸਿੰਘ ਰਮਦਾਸ, ਵਿਧਾਇਕ ਸ. ਕਸ਼ਮੀਰ ਸਿੰਘ ਸੋਹਲ ਦੀ ਅਗਵਾਈ ਹੇਠ ਰੱਖਿਆ। ਉਨਾਂ ਦੱਸਿਆ ਕਿ ਕਰੀਬ 70 ਕਰੋੜ ਰੁਪਏ ਦੀ ਲਾਗਤ ਨਾਲ ਇਹ ਸੜਕ ਚਾਰ ਮਾਰਗ ਹੋਵੇਗੀ। ਇਸ ਮੌਕੇ ਹੋਏ ਵਿਸ਼ਾਲ ਇਕੱਠ ਨੂੰ ਸੰਬੋਧਨ ਕਰਦੇ ਹੋਏ ਸ. ਈ ਟੀ ਓ ਨੇ ਕਿਹਾ ਕਿ 30 ਫੁੱਟ ਚੌੜੀ ਇਸ ਸੜਕ ਦੀ 33 ਸਾਲ ਕਿਸੇ ਸਰਕਾਰ ਨੇ ਸਾਰ ਨਹੀਂ ਲਈ ਅਤੇ ਹੁਣ ਤੁਹਾਡੀ ਆਪਣੀ ਸਰਕਾਰ ਆਈ ਹੈ ਤਾਂ ਇਸ ਦੇ ਭਾਗ ਜਾਗੇ ਹਨ। ਉਨਾਂ ਕਿਹਾ ਕਿ ਸ੍ਰੀ ਦਰਬਾਰ ਸਾਹਿਬ, ਸ਼ਹੀਦ ਬਾਬਾ ਦੀਪ ਸਿੰਘ ਦੇ ਗੁਰਦੁਆਰੇ, ਟਾਹਲਾ ਸਾਹਿਬ, ਬਾਬਾ ਨੌਧ ਸਿੰਘ ਦੀ ਸਮਾਧ, ਤਰਨਤਾਰਨ, ਸੰਗਰਾਣਾ ਸਾਹਿਬ, ਗੋਇੰਦਵਾਲ ਸਾਹਿਬ ਵਰਗੇ ਵੱੱਡੇ ਗੁਰੂ ਘਰਾਂ ਨੂੰ ਮਿਲਾਉਂਦੀ ਇਹ ਸੜਕ ਹੁਣ ਦੋਵੇਂ ਪਾਸੇ 23-23 ਫੁੱਟ ਅਤੇ ਵਿਚਾਲੇ 6.5 ਫੁੱਟ ਦਾ ਡਿਵਾਇਡਰ ਬਣਾਇਆ ਜਾਵੇਗਾ। ਇਸ ਤੋਂ ਇਲਾਵਾ ਟਾਹਲਾ...
ਮੁੱਖ ਮੰਤਰੀ ਦਾ ‘ਰੋਜ਼ਗਾਰ ਮਿਸ਼ਨ’ ਜਾਰੀ, 518 ਹੋਰ ਨੌਜਵਾਨਾਂ ਨੂੰ ਸੌਂਪੇ ਨਿਯੁਕਤੀ ਪੱਤਰ

ਮੁੱਖ ਮੰਤਰੀ ਦਾ ‘ਰੋਜ਼ਗਾਰ ਮਿਸ਼ਨ’ ਜਾਰੀ, 518 ਹੋਰ ਨੌਜਵਾਨਾਂ ਨੂੰ ਸੌਂਪੇ ਨਿਯੁਕਤੀ ਪੱਤਰ

Punjab
ਚੰਡੀਗੜ੍ਹ, 1 ਫਰਵਰੀ ਸਰਕਾਰੀ ਨੌਕਰੀਆਂ ਮੁਹੱਈਆ ਕਰ ਕੇ ਸੂਬੇ ਦੇ ਨੌਜਵਾਨਾਂ ਨੂੰ ਅਖ਼ਤਿਆਰ ਦੇਣ ਦਾ ਆਪਣਾ ਮਿਸ਼ਨ ਜਾਰੀ ਰੱਖਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵੀਰਵਾਰ ਨੂੰ ਸਿੱਖਿਆ, ਉਚੇਰੀ ਸਿੱਖਿਆ, ਵਿੱਤ, ਆਮ ਰਾਜ ਪ੍ਰਬੰਧ, ਸਹਿਕਾਰਤਾ, ਬਿਜਲੀ ਤੇ ਹੋਰ ਮਹਿਕਮਿਆਂ ਵਿੱਚ ਭਰਤੀ ਲਈ 518 ਨੌਜਵਾਨਾਂ ਨੂੰ ਨਿਯੁਕਤੀ ਪੱਧਰ ਸੌਂਪੇ। ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪਣ ਮੌਕੇ ਕਰਵਾਏ ਸਮਾਰੋਹ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਵਿਭਾਗਾਂ ਵਿੱਚ ਖ਼ਾਲੀ ਪਈਆਂ ਸਾਰੀਆਂ ਆਸਾਮੀਆਂ ਉਤੇ ਜਲਦੀ ਤੋਂ ਜਲਦੀ ਭਰਤੀ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਸਮੁੱਚੀ ਭਰਤੀ ਪ੍ਰਕਿਰਿਆ ਲਈ ਪੁਖ਼ਤਾ ਪ੍ਰਬੰਧ ਅਪਣਾਏ ਗਏ ਹਨ, ਜਿਸ ਕਾਰਨ 40 ਹਜ਼ਾਰ ਤੋਂ ਵੱਧ ਹੋਈ ਇਸ ਭਰਤੀ ਵਿੱਚੋਂ ਕਿਸੇ ਇਕ ਨੂੰ ਵੀ ਅਦਾਲਤ ਵਿੱਚ ਚੁਣੌਤੀ ਨਹੀਂ ਮਿਲੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਲਈ ਇਹ ਮਾਣ ਵਾਲੀ ਗੱਲ ਹੈ ਕਿ ਇਨ੍ਹਾਂ ਨੌਜਵਾਨਾਂ ਨੂੰ ਮੁਕੰਮਲ ਮੈਰਿਟ ਦੇ ਆਧਾਰ ਉਤੇ ਸਰਕਾਰੀ ਨੌਕਰੀਆਂ ਮਿਲੀਆਂ ਹਨ। ਮੁੱਖ ਮੰਤਰੀ ਨੇ ਕਿਹਾ ਕਿ ਉਹ ਸੰਸਦ ਮੈਂਬਰ ਵਜੋਂ ਆਪਣੇ ਕ...
ਜ਼ਿਲ੍ਹਾ ਮੈਜਿਸਟਰੇਟ ਵੱਲੋਂ ਪੰਤਗ ਉਡਾਉਣ ਲਈ ਨਾਈਲੋਨ/ ਸੰਥੈਟਿਕ/ਪਲਾਸਟਿਕ (ਕੱਚ ਦੇ ਪਾਉਡਰ ਲੱਗੇ ਧਾਗੇ) ਧਾਗੇ ਦੀ ਬਣੀ ਡੋਰ ਨੂੰ ਵੇਚਣ, ਸਟੋਰ ਕਰਨ, ਵਰਤੋਂ ਕਰਨ ਤੇ ਪਾਬੰਦੀ ਦੇ ਹੁਕਮ ਜਾਰੀ

ਜ਼ਿਲ੍ਹਾ ਮੈਜਿਸਟਰੇਟ ਵੱਲੋਂ ਪੰਤਗ ਉਡਾਉਣ ਲਈ ਨਾਈਲੋਨ/ ਸੰਥੈਟਿਕ/ਪਲਾਸਟਿਕ (ਕੱਚ ਦੇ ਪਾਉਡਰ ਲੱਗੇ ਧਾਗੇ) ਧਾਗੇ ਦੀ ਬਣੀ ਡੋਰ ਨੂੰ ਵੇਚਣ, ਸਟੋਰ ਕਰਨ, ਵਰਤੋਂ ਕਰਨ ਤੇ ਪਾਬੰਦੀ ਦੇ ਹੁਕਮ ਜਾਰੀ

Punjab
ਫਿਰੋਜ਼ਪੁਰ, 1 ਫਰਵਰੀ 2024 :             ਜ਼ਿਲ੍ਹਾ ਮੈਜਿਸਟਰੇਟ ਸ੍ਰੀ ਰਾਜੇਸ਼ ਧੀਮਾਨ ਆਈ.ਏ.ਐਸ. ਨੇ ਫੌਜਦਾਰੀ ਸੰਘਤਾ 1973 ਦੀ ਧਾਰਾ 144 ਤਹਿਤ ਪ੍ਰਾਪਤ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਫਿਰੋਜ਼ਪੁਰ ਵਿੱਚ ਪੰਤਗ/ਗੁੱਡੀਆਂ ਉਡਾਉਣ ਲਈ ਨਾਈਲੋਨ/ ਸੰਥੈਟਿਕ/ਪਲਾਸਟਿਕ (ਕੱਚ ਦੇ ਪਾਉਡਰ ਲੱਗੇ ਧਾਗੇ) ਧਾਗੇ ਦੀ ਬਣੀ ਡੋਰ ਨੂੰ ਵੇਚਣ, ਸਟੋਰ ਕਰਨ ਅਤੇ ਇਸ ਦੀ ਵਰਤੋਂ ਕਰਨ ਤੇ ਮੁਕੰਮਲ ਤੌਰ 'ਤੇ ਪਾਬੰਦੀ ਲਗਾਈ ਹੈ।             ਉਨ੍ਹਾਂ ਕਿਹਾ ਕਿ ਵਧੀਕ ਪ੍ਰਧਾਨ ਮੁੱਖ ਵਣ ਪਾਲ (ਜੰ:ਜੀ) ਅਤੇ ਮੁੱਖ ਜੰਗਲੀ ਜੀਵ ਵਾਰਡਨ, ਪੰਜਾਬ ਐਸ.ਏ.ਐਸ ਨਗਰ ਵੱਲੋਂ ਉਨ੍ਹਾਂ ਦੇ ਧਿਆਨ ਵਿੱਚ ਲਿਆਂਦਾ ਹੈ ਕਿ ਅੱਜ-ਕੱਲ੍ਹ ਪਤੰਗ/ਗੁੱਡੀਆਂ ਉਡਾਉਣ ਲਈ ਜਿਹੜੀ ਡੋਰ ਦੀ ਵਰਤੋਂ ਕੀਤੀ ਜਾ ਰਹੀ ਹੈ, ਉਹ ਨਾਈਲੋਨ ਤੋ ਬਣੀ /ਚਾਈਨੀਜ/ਸੰਥੈਟਿਕ/ਪਲਾਸਟਿਕ (ਕੱਚ ਦੇ ਪਾਉਡਰ ਲੱਗੇ ਧਾਗੇ) ਦੀ ਬਣੀ ਹੁੰਦੀ ਹੈ ਅਤੇ ਉਹ ਬਹੁਤ ਮਜ਼ਬੂਤ, ਨਾ-ਗਲਣਯੋਗ ਅਤੇ ਨਾ ਹੀ ਟੁੱਟਣ ਯੋਗ ਹੁੰਦੀ ਹੈ। ਇਹ ਡੋਰ ਪਤੰਗਬਾਜ਼ੀ ਸਮੇਂ ਪਤੰਗ/ਗੁੱਡੀਆਂ ਉਡਾਉਣ ਵਾਲਿਆਂ ਦੇ ਹੱਥ ਅਤੇ ਉਂਗਲਾਂ ਕੱਟ ਦਿੰਦੀ ਹੈ। ਸਾਈਕਲ ਅਤੇ ਸਕੂਟਰ ਚਾਲਕਾਂ ਦੇ ਗੱਲ ...
ਪੰਜਾਬ ਸਰਕਾਰ ਵੱਲੋਂ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਦੇ ਮਾਣਮੱਤੇ ਲਈ 46.89 ਕਰੋੜ ਰੁਪਏ ਜਾਰੀ

ਪੰਜਾਬ ਸਰਕਾਰ ਵੱਲੋਂ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਦੇ ਮਾਣਮੱਤੇ ਲਈ 46.89 ਕਰੋੜ ਰੁਪਏ ਜਾਰੀ

Punjab
ਚੰਡੀਗੜ੍ਹ, 1 ਫਰਵਰੀ: ਪੰਜਾਬ ਸਰਕਾਰ ਨੇ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਨੂੰ ਮਾਣਭੱਤੇ ਦੀ ਅਦਾਇਗੀ ਲਈ 46.89 ਕਰੋੜ ਰੁਪਏ ਦੀ ਰਾਸ਼ੀ ਜਾਰੀ ਕਰ ਦਿੱਤੀ ਹੈ। ਇਹ ਜਾਣਕਾਰੀ ਦਿੰਦਿਆਂ ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਸੂਬਾ ਸਰਕਾਰ ਪੰਜਾਬ ਦੀਆਂ ਲੋੜਵੰਦ ਮਹਿਲਾਵਾਂ ਤੇ ਬੱਚਿਆਂ ਦੀ ਭਲਾਈ ਲਈ ਯਤਨ ਜਾਰੀ ਰੱਖੇਗੀ। ਕੈਬਨਿਟ ਮੰਤਰੀ ਨੇ ਦੱਸਿਆ ਕਿ ਆਈ.ਸੀ.ਡੀ.ਐਸ ਸਕੀਮ ਅਧੀਨ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਨੂੰ ਨਵੰਬਰ 2023 ਤੋਂ ਜਨਵਰੀ 2024 ਤੱਕ ਦੇ ਮਾਣਭੱਤੇ ਦੀ ਅਦਾਇਗੀ ਲਈ 46.89 ਕਰੋੜ ਦੀ ਰਾਸ਼ੀ ਜਾਰੀ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਇਸ ਸਕੀਮ ਅਧੀਨ 6 ਮਹੀਨੇ ਤੋਂ 6 ਸਾਲ ਦੀ ਉਮਰ ਦੇ ਬੱਚਿਆਂ, ਗਰਭਵਤੀ ਔਰਤਾਂ ਅਤੇ ਦੁੱਧ ਚੁੰਘਾਉਣ ਵਾਲੀਆਂ ਮਾਵਾਂ ਨੂੰ ਅਨੁਪੂਰਕ ਪੋਸ਼ਣ, ਟੀਕਾਕਰਨ, ਸਿਹਤ ਜਾਂਚ, ਰੈਫਰਲ ਸੇਵਾਵਾਂ, ਪੋਸ਼ਣ ਅਤੇ ਸਿਹਤ ਸਿੱਖਿਆ ਅਤੇ ਪ੍ਰੀ-ਸਕੂਲ ਵਰਗੀਆਂ ਸੇਵਾਵਾਂ ਮੁਹੱਈਆ ਕਰਵਾਈਆ ਜਾ ਰਹੀਆਂ ਹਨ। ਸਮਾਜਿਕ ਸੁਰੱਖਿਆ ਮੰਤਰੀ ਨੇ ਦੱਸਿਆ ਕਿ ਪਠਾਨਕੋਟ ਨੂੰ 1.83 ਕਰੋੜ ਰੁਪਏ, ਤਰਨਤਾਰਨ ਨੂੰ 1.94 ਕਰੋੜ...
ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਨੇ ਸੁਣੀਆਂ ਲੋਕਾਂ ਦੀਆਂ ਮੁਸ਼ਕਲਾਂ

ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਨੇ ਸੁਣੀਆਂ ਲੋਕਾਂ ਦੀਆਂ ਮੁਸ਼ਕਲਾਂ

Punjab
ਫਾਜਿਲਕਾ 1 ਫਰਵਰੀ ਐਮ.ਐਲ.ਏ ਫਾਜਿਲਕਾ ਸ੍ਰੀ ਨਰਿੰਦਰਪਾਲ ਸਿੰਘ ਸਵਨਾ ਵੱਲੋਂ ਆਪਣੇ ਦਫਤਰ ਵਿਖੇ ਲੋਕਾਂ ਦੀਆਂ ਮੁਸ਼ਕਲਾ ਸੁਣੀਆ ਅਤੇ ਮੌਕੇ ਤੇ ਹੀ ਲੋਕਾਂ ਦੀਆਂ ਮੁਸ਼ਕਿਲਾਂ ਦਾ ਹੱਲ ਕੀਤਾ ਗਿਆ। ਇਸ ਮੌਕੇ ਵਾਟਰ ਸਪਲਾਈ ਤੇ ਸੈਨੀਟੇਸ਼ਨ ਵਿਭਾਗ, ਡੀਐਫਐਸਸੀ ਅਤੇ ਵਿਕਾਸ ਕਾਰਜਾਂ ਨਾਲ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨਾਲ ਰਿਪੋਰਟ ਲਈ ਤੇ ਹਦਾਇਤ ਕੀਤੀ ਕਿ ਪੰਜਾਬ ਸਰਕਾਰ ਵੱਲੋ ਚੱਲਾਏ ਜਾ ਰਹੇ ਵਿਕਾਸ ਪ੍ਰੋਜੈਕਟਾਂ ਨੂੰ ਸਮੇ ਸਿਰ ਪੂਰਾ ਕੀਤਾ ਜਾਵੇ। ਉਨ੍ਹਾਂ ਲੋਕਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸ. ਭਗਵੰਤ ਸਿੰਘ ਮਾਨ, ਮੁੱਖ ਮੰਤਰੀ ਪੰਜਾਬ ਦੀ ਅਗਵਾਈ ਹੇਠ ਲੋਕ ਹਿੱਤ ਵਿੱਚ ਵੱਡੇ ਫੈਸਲੇ ਲਏ ਜਾ ਰਹੇ ਹਨ ਅਤੇ ਹਰ ਖੇਤਰ ਵਿੱਚ ਬਿਨਾਂ ਪੱਖਪਾਤ ਦੇ ਵਿਕਾਸ ਕਾਰਜ ਚੱਲ ਰਹੇ ਹਨ। ਉਨਾਂ ਹਲਕੇ ਅੰਦਰ ਲੋਕਹਿੱਤ ਵਿੱਚ ਕਰਵਾਏ ਜਾ ਰਹੇ  ਵਿਕਾਸ ਕਾਰਜਾਂ ਦੀ ਗੱਲ ਕਰਦਿਆਂ ਦੱਸਿਆ ਕਿ ਹਲਕੇ ਅੰਦਰ ਪਾਰਦਰਸ਼ੀ ਢੰਗ ਨਾਲ ਵਿਕਾਸ ਕੰਮ ਕਰਵਾਏ ਜਾ ਰਹੇ ਹਨ। ਪਿੰਡਾਂ ਅੰਦਰ ਗੰਦੇ ਪਾਣੀ ਦੇ ਨਿਕਾਸੀ ਲਈ  ਛੱਪੜਾਂ ਦਾ ਨਵੀਨੀਕਰਨ ਕੀਤਾ ਜਾ ਰਿਹਾ ਹੈ, ਖੇਡ ਸਟੇਡੀਅਮ ਉਸਾਰੇ ਜਾ ਰਹੇ ਹਨ ਸਹਿਰੀ ਖੇਤਰਾਂ ਅੰਦਰ ਸੀਵਰੇਜ ਸਮੇਤ ...
ਐੱਸ.ਡੀ.ਐੱਮ. ਜਲਾਲਾਬਾਦ ਨੇ ਸਰਕਾਰ ਤੁਹਾਡੇ ਦੁਆਰ ਮੁਹਿੰਮ ਤਹਿਤ ਕੈਂਪ ਲਗਾਉਣ ਸਬੰਧੀ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਕੀਤੀ ਬੈਠਕ

ਐੱਸ.ਡੀ.ਐੱਮ. ਜਲਾਲਾਬਾਦ ਨੇ ਸਰਕਾਰ ਤੁਹਾਡੇ ਦੁਆਰ ਮੁਹਿੰਮ ਤਹਿਤ ਕੈਂਪ ਲਗਾਉਣ ਸਬੰਧੀ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਕੀਤੀ ਬੈਠਕ

Punjab
ਫਾਜ਼ਿਲਕਾ 1 ਫਰਵਰੀ 2024 3 ਫਰਵਰੀ ਤੋਂ ਲੈ ਕੇ 3 ਮਾਰਚ 2024 ਤੱਕ ਸਰਕਾਰ ਤੁਹਾਡੇ ਦੁਆਰ ਮੁਹਿੰਮ ਤਹਿਤ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਵਿੱਚ ਕੈਂਪ ਲਗਾਏ ਜਾਣਗੇ। ਜਿਨ੍ਹਾਂ ਨੂੰ ਸਫਲਤਾ ਪੂਰਵਕ ਨੇਪਰੇ ਚਾੜ੍ਹਨ ਲਈ ਵੱਖ-ਵੱਖ ਤਿਆਰੀਆਂ ਅਤੇ ਵਿਭਾਗੀ ਅਧਿਕਾਰੀਆਂ ਦੀਆਂ ਡਿਊਟੀਆਂ ਨੂੰ ਲੈ ਕੇ ਐੱਸ.ਡੀ.ਐੱਮ. ਜਲਾਲਾਬਾਦ ਸ. ਬਲਕਰਨ ਸਿੰਘ ਵੱਲੋਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਦਫਤਰ ਉਪ ਮੰਡਲ ਮੈਜਿਸਟਰੇਟ ਜਲਾਲਾਬਾਦ ਇੱਕ ਵਿਸ਼ੇਸ਼ ਬੈਠਕ ਕੀਤੀ ਗਈ। ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਐੱਸ.ਡੀ.ਐੱਮ ਸ. ਬਲਕਰਨ ਸਿੰਘ ਨੇ ਦੱਸਿਆ ਕਿ ਲੋਕਾਂ ਨੂੰ ਉਨ੍ਹਾਂ ਦੀਆਂ ਬਰੂਹਾਂ ‘ਤੇ 43 ਨਾਗਰਿਕ ਕੇਂਦਰਿਤ ਸੇਵਾਵਾਂ ਪ੍ਰਦਾਨ ਕਰਨ ਲਈ ’ਭਗਵੰਤ ਮਾਨ ਸਰਕਾਰ, ਤੁਹਾਡੇ ਦੁਆਰ’ ਸਕੀਮ ਦੀ ਸ਼ੁਰੂਆਤ ਕੀਤੀ ਗਈ ਹੈ, ਜਿਸ ਨਾਲ ਲੋਕਾਂ ਨੂੰ ਬਹੁਤ ਵੱਡੀ ਸਹੂਲਤ ਮਿਲ ਰਹੀ ਹੈ। ਉਨ੍ਹਾਂ ਦੱਸਿਆ ਕਿ ਹੁਣ ਜ਼ਿਲ੍ਹੇ ਦੇ ਪਿੰਡਾਂ ਅਤੇ ਸਹਿਰਾਂ ਵਿੱਚ ਸਰਕਾਰ ਤੁਹਾਡੇ ਦੁਆਰ ਤਹਿਤ ਇੱਕ ਛੱਤ ਹੇਠਾਂ ਹੀ ਸਾਰੇ ਵਿਭਾਗਾਂ ਦੇ ਅਧਿਕਾਰੀ ਆਪਣੇ-ਆਪਣੇ ਵਿਭਾਗ ਨਾਲ ਸਬੰਧਿਤ ਸਰਕਾਰੀ ਸਕੀਮਾਂ ਦਾ ਲਾਭ ਦੇਣਗੇ ਅਤੇ ਸਕੀਮਾਂ ਬਾਰੇ ਲੋਕ...