Wednesday, March 11
Shadow

Punjab

ਪ੍ਰਤੀ ਬੇਨਤੀ ਤਹਿਤ ਲਾਇਸੰਸ ਰੱਦ : ਡਿਪਟੀ ਕਮਿਸ਼ਨਰ

ਪ੍ਰਤੀ ਬੇਨਤੀ ਤਹਿਤ ਲਾਇਸੰਸ ਰੱਦ : ਡਿਪਟੀ ਕਮਿਸ਼ਨਰ

Punjab
ਬਠਿੰਡਾ, 24 ਜਨਵਰੀ : ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਨੇ ਦੱਸਿਆ ਕਿ Punjab Prevention of Human Smuggling Rules, 2013 framed under the Punjab Prevention of Human Smuggling Act, 2012 ਤਹਿਤ ਪ੍ਰਤੀ ਬੇਨਤੀ ਦੇ ਅਧਾਰ ਤੇ ਆਈਲੈਟਸ ਸੈਂਟਰ ਦਾ ਲਾਇਸੈਂਸ ਰੱਦ ਕੀਤਾ ਗਿਆ। ਡਿਪਟੀ ਕਮਿਸ਼ਨਰ ਨੇ ਰੱਦ ਲਾਇਸੰਸ ਬਾਰੇ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ M/S NIDHI Travels located at HDFC life Branch, Civil line Near Bus stand, Bathinda ਦੇ ਨਾਮ ਤੇ ਨਿਧੀ ਸ਼ਰਮਾ ਪੁੱਤਰੀ ਸ਼੍ਰੀ ਕੁਲਵੰਤ ਰਾਏ ਵਾਸੀ ਐਲਆਈਜੀ 145 ਫੇਜ਼-1 ਨੇੜੇ ਗੁਰੂਦੁਆਰਾ ਮਾਡਲ ਟਾਊਨ ਬਠਿੰਡਾ ਨੂੰ ਆਈਲੈਟਸ ਅਤੇ ਕੰਸਲਟੈਂਸੀ ਦਾ ਲਾਇਸੰਸ ਨੰਬਰ 69/ਸੀ.ਈ.ਏ ਮਿਤੀ 22-12-2018 ਨੂੰ ਜਾਰੀ ਕੀਤਾ ਗਿਆ ਤੇ ਜਿਸ ਦੀ ਮਿਆਦ 21-12-2023 ਤੱਕ ਸੀ। ਹੁਕਮ ਅਨੁਸਾਰ ਪ੍ਰਾਰਥਣ ਨਿਧੀ ਸ਼ਰਮਾ ਪੁੱਤਰੀ ਸ਼੍ਰੀ ਕੁਲਵੰਤ ਰਾਏ ਵਾਸੀ ਐਲਆਈਜੀ 145 ਫੇਜ਼-1 ਨੇੜੇ ਗੁਰੂਦੁਆਰਾ ਮਾਡਲ ਟਾਊਨ ਵਲੋਂ ਮਿਤੀ 19-12-23 ਨੂੰ ਆਪਣਾ ਲਿਖਤੀ ਰੂਪ ਵਿੱਚ ਦਰਖਾਸਤ ਪੇਸ਼ ਕੀਤੀ ਗਈ ਹੈ ਕਿ ਉਹ ਆਪਣਾ ਲਾਇਸੰਸ ਰੀਨਿਊ ਨਹੀਂ ਕਰ...
ਗ੍ਰਾਂਟ ਥੌਰਨਟਨ ਨੇ ਕਾਰੀਗਰਾਂ ਨੂੰ ਟੂਲ ਕਿੱਟਾਂ ਵੰਡੀਆਂ

ਗ੍ਰਾਂਟ ਥੌਰਨਟਨ ਨੇ ਕਾਰੀਗਰਾਂ ਨੂੰ ਟੂਲ ਕਿੱਟਾਂ ਵੰਡੀਆਂ

Punjab
ਮੋਗਾ, 24 ਜਨਵਰੀ (000)- ਪ੍ਰਜਾਪਤ ਧਰਮਸ਼ਾਲਾ ਮੋਗਾ ਵਿਖੇ ਕਾਰੀਗਰਾਂ ਨੂੰ ਟੂਲ ਕਿੱਟਾਂ ਵੰਡਣ ਸਬੰਧੀ ਸਮਾਗਮ ਕਰਵਾਇਆ ਗਿਆ |  ਗ੍ਰਾਂਟ ਥੋਰਨਟਨ ਭਾਰਤ ਐਲਐਲਪੀ ਤੋਂ ਸ੍ਰੀਮਤੀ ਸਾਕਸ਼ੀ ਜੈਨ ਨੇ ਆਪਣੀ ਟੀਮ ਨਾਲ ਭਾਗ ਲਿਆ ਅਤੇ ਟੂਲ ਕਿੱਟਾਂ ਵੰਡੀਆਂ। ਇਸ ਮੌਕੇ ਸ੍ਰੀਮਤੀ ਜੈਨ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੋਗਾ ਵਿੱਚ 50 ਟੈਰਾਕੋਟਾ ਕਾਰੀਗਰ ਵਰਤਮਾਨ ਵਿੱਚ ਪ੍ਰੋਜੈਕਟ ਕੇਅਰ ਦੁਆਰਾ ਹੁਨਰ ਵਿਕਾਸ ਅਤੇ ਸਮਰੱਥਾ ਨਿਰਮਾਣ ਦੀ ਇੱਕ ਪਰਿਵਰਤਨਸ਼ੀਲ ਯਾਤਰਾ ਵਿੱਚੋਂ ਗੁਜ਼ਰ ਰਹੇ ਸਨ। ਉਹਨਾਂ ਨੇ ਕਿਹਾ ਕਿ ਪਿਛਲੇ ਸਾਲ ਵੀ ਗ੍ਰਾਂਟ ਥਾਰਨਟਨ ਭਾਰਤ ਦੇ ਪਬਲਿਕ ਸੈਕਟਰ ਕੰਸਲਟੈਂਟਸ ਸ਼੍ਰੀ ਸੌਰਭ ਸ਼ੇਖਾਵਤ, ਸ਼੍ਰੀ ਸੰਚਿਤ ਦੁਆਰਾ ਕਾਰੀਗਰਾਂ ਨੂੰ ਟੂਲਕਿੱਟਾਂ ਵੰਡੀਆਂ ਗਈਆਂ ਸਨ।  ਇਹ ਟੂਲਕਿੱਟ ਗੁੰਝਲਦਾਰ ਡਿਜ਼ਾਈਨ ਬਣਾਉਣ ਵਿੱਚ ਕਾਰੀਗਰਾਂ ਦੀ ਮਦਦ ਕਰਨ ਲਈ ਤਿਆਰ ਹਨ, ਜਿਸ ਨਾਲ ਉਨ੍ਹਾਂ ਦੇ ਉਤਪਾਦਾਂ ਦੀ ਖਿੱਚ ਵਧਦੀ ਹੈ। ਉਹਨਾਂ ਹੋਰ ਦੱਸਿਆ ਕਿ ਹਾਲ ਹੀ ਵਿੱਚ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਪ੍ਰਧਾਨ ਮੰਤਰੀ ਵਿਸ਼ਵਕਰਮਾ ਯੋਜਨਾ ਸ਼ੁਰੂ ਕੀਤੀ ਗਈ ਹੈ। ਸਿਡਬੀ ਦੇ ਪ੍ਰੋਜੈਕਟ ਕੇਅਰ ਅਤੇ ਗ੍ਰਾਂਟ ...
ਐਸ ਬੀ ਐਸ ਸਟੇਟ ਯੂਨੀਵਰਸਿਟੀ ਵਲੋਂ ਕਰਵਾਏ ਜੇਈਈ ਮੇਨਸ ਤੇ ਨੀਟ ਮੋਕ ਟੈਸਟ ਵਿੱਚ ਪੁਜੀਸ਼ਨ ਹਾਸਿਲ ਕਰਨ ਵਾਲੇ ਵਿਦਿਆਰਥੀ ਸਨਮਾਨਿਤ

ਐਸ ਬੀ ਐਸ ਸਟੇਟ ਯੂਨੀਵਰਸਿਟੀ ਵਲੋਂ ਕਰਵਾਏ ਜੇਈਈ ਮੇਨਸ ਤੇ ਨੀਟ ਮੋਕ ਟੈਸਟ ਵਿੱਚ ਪੁਜੀਸ਼ਨ ਹਾਸਿਲ ਕਰਨ ਵਾਲੇ ਵਿਦਿਆਰਥੀ ਸਨਮਾਨਿਤ

Punjab
ਫਿਰੋਜਪੁਰ 24 ਜਨਵਰੀ:- ਪੰਜਾਬ ਸਰਕਾਰ ਵਲੋਂ ਸਰਕਾਰੀ ਸਕੂਲਾਂ ਦੇ  ਵਿਦਿਆਰਥੀਆਂ ਦੀ ਪੜ੍ਹਾਈ ਦਾ ਮਿਆਰ ਉੱਚਾ ਚੁੱਕਣ ਲਈ ਜਿੱਥੇ ਜੀ ਤੋੜ ਕੋਸ਼ਿਸ਼ਾਂ ਜਾਰੀ ਹਨ ਉਥੇ ਪੰਜਾਬ ਸਰਕਾਰ ਵਲੋਂ ਸਰਹੱਦੀ ਜ਼ਿਲਾ ਫਿਰੋਜ਼ਪੁਰ ਵਿੱਚ ਸਥਾਪਿਤ ਸ਼ਹੀਦ ਭਗਤ ਸਿੰਘ ਸਟੇਟ ਯੂਨੀਵਰਸਿਟੀ ਵਲੋਂ ਸਰਕਾਰੀ ਸਕੂਲਾਂ ਦੇ ਮੈਡੀਕਲ ਤੇ ਨਾਨ ਮੈਡੀਕਲ ਦੇ ਵਿਦਿਆਰਥੀਆਂ ਲਈ ਕੌਮੀ ਲੈਵਲ ਦੇ ਜੇਈਈ ਮੇਨਸ ਤੇ ਨੀਟ ਵਰਗੇ ਵਕਾਰੀ ਟੈਸਟਾਂ ਲਈ ਇਕ ਮੋਕ ਟੈਸਟ ਕਰਵਾਇਆ ਗਿਆ ਸੀ। ਜਿਸ ਵਿੱਚ ਜ਼ਿਲੇ ਦੇ ਲਗਪਗ 20 ਸਕੂਲਾਂ ਦੇ 600 ਦੇ ਕਰੀਬ ਵਿਦਿਆਰਥੀ ਸ਼ਾਮਿਲ ਹੋਏ। ਇਸ ਮੌਕ ਟੈਸਟ ਦਾ ਮਕਸਦ ਇੰਨਾ ਵਿਦਿਆਰਥੀਆਂ ਨੂੰ ਇਸ ਕੌਮੀ ਲੈਵਲ ਦੇ ਟੈਸਟਾਂ ਵਿੱਚ ਪੁੱਛੇ ਜਾਂਦੇ ਸਵਾਲਾਂ ਦੇ ਤਰੀਕਿਆਂ ਵਾਰੇ ਜਾਣੂ ਕਰਵਾਉਣਾ ਸੀ। ਇਸ ਮੌਕ ਟੈਸਟ ਕਰਵਾਉਣ ਲਈ ਜਿਲਾ ਸਿੱਖਿਆ ਅਫ਼ਸਰ ਸ੍ਰ ਚਮਕੌਰ ਸਿੰਘ ਸਰਾ ਤੇ ਪ੍ਰਿੰਸੀਪਲ ਕਰੀਆਂ ਪਹਿਲਵਾਨ ਤੇ ਕੋਆਰਡੀਨੇਟਰ ਮੈਡਮ ਸੁਨੀਤਾ ਵਲੋਂ ਜਿੱਥੇ ਪੂਰਨ ਸਹਿਯੋਗ ਤੇ ਵਿਸ਼ੇਸ਼ ਉਪਰਾਲੇ ਕਰਦਿਆਂ ਸਰਕਾਰੀ  ਸਕੂਲਾਂ ਦੇ ਵਿਦਿਆਰਥੀਆਂ ਦੀ ਤਿਆਰੀ ਕਰਵਾਈ ਗਈ ਸੀ ਓਥੇ ਯੂਨੀਵਰਸਿਟੀ ਦੇ ਰਜਿਸਟਰਾਰ ਡਾ ਗਜ਼ਲਪ੍ਰੀਤ ਅ...
ਪੰਜਾਬ ਪੁਲੀਸ ਵੱਲੋਂ ਆਪਣੀ ਕਿਸਮ ਦੀ ਪਹਿਲੀ ਆਰਟੀਫੀਸ਼ੀਅਲ ਇੰਟੈਲੀਜੈਂਸ ਅਤੇ ਮਸ਼ੀਨ ਲਰਨਿੰਗ ਲੈਬ ਕੀਤੀ ਜਾਵੇਗੀ ਸਥਾਪਿਤ

ਪੰਜਾਬ ਪੁਲੀਸ ਵੱਲੋਂ ਆਪਣੀ ਕਿਸਮ ਦੀ ਪਹਿਲੀ ਆਰਟੀਫੀਸ਼ੀਅਲ ਇੰਟੈਲੀਜੈਂਸ ਅਤੇ ਮਸ਼ੀਨ ਲਰਨਿੰਗ ਲੈਬ ਕੀਤੀ ਜਾਵੇਗੀ ਸਥਾਪਿਤ

Punjab
ਚੰਡੀਗੜ੍ਹ, 24 ਜਨਵਰੀ:   ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ ਸੋਚ ਤਹਿਤ ਸੂਬੇ ਵਿੱਚ ਪੰਜਾਬ ਪੁਲੀਸ ਦੇ ਕੰਮ-ਕਾਜ ਨੂੰ ਹੋਰ ਆਧੁਨਿਕ ਅਤੇ ਆਰਟੀਫੀਸ਼ੀਅਲ ਇੰਟੈਲੀਜੈਂਸ (ਏ.ਆਈ.) ਦੀਆਂ ਨਵੀਨਤਮ ਤਕਨੀਕਾਂ ਨਾਲ ਲੈਸ ਕਰਨ ਦੇ ਮੱਦੇਨਜ਼ਰ ਪਹਿਲੀ ਪੁਲਾਂਘ  ਪੁੱਟਦਿਆਂ, ਪੰਜਾਬ ਪੁਲੀਸ ਨੇ ਅਪਣੀ ਕਿਸਮ ਦੀ ਪਲੇਠੀ ਅਤੇ ਨਵੇਕਲੀ ਇਨ-ਹਾਊਸ ਆਰਟੀਫੀਸ਼ੀਅਲ ਇੰਟੈਲੀਜੈਂਸ (ਏ.ਆਈ.) ਅਤੇ ਮਸ਼ੀਨ ਲਰਨਿੰਗ (ਐਮ.ਐਲ.) ਲੈਬ ਸਥਾਪਤ ਕਰਨ ਲਈ ਇੰਡੀਅਨ ਇੰਸਟੀਚਿਊਟ ਆਫ਼ ਟੈਕਨਾਲੋਜੀ (ਆਈ.ਆਈ.ਟੀ.) ਰੋਪੜ ਨਾਲ ਐਮਓਯੂ ਸਹੀਬੱਧ ਕੀਤਾ ਹੈ।  ਇਹ ਜਾਣਕਾਰੀ ਪੰਜਾਬ ਦੇ ਡਾਇਰੈਕਟਰ ਜਨਰਲ ਆਫ਼ ਪੁਲੀਸ (ਡੀਜੀਪੀ) ਗੌਰਵ ਯਾਦਵ ਨੇ ਬੁੱਧਵਾਰ ਨੂੰ ਇੱਥੇ ਦਿੱਤੀ।   ਇਹ ਐਮ.ਓ.ਯੂ.  ਏ.ਡੀ.ਜੀ.ਪੀ. ਟੈਕਨੀਕਲ ਸਰਵਿਸਿਜ਼, ਪੰਜਾਬ ਰਾਮ ਸਿੰਘ ਅਤੇ ਆਈ.ਆਈ.ਟੀ. ਰੋਪੜ ਦੇ ਡਾਇਰੈਕਟਰ ਪ੍ਰੋਫੈਸਰ ਰਾਜੀਵ ਆਹੂਜਾ ਨੇ ਡੀ.ਜੀ.ਪੀ., ਪੰਜਾਬ ਗੌਰਵ ਯਾਦਵ ਦੀ ਮੌਜੂਦਗੀ ਵਿੱਚ ਸਹੀਬੱਧ ਕੀਤਾ। ਇਸ ਦੌਰਾਨ ਐਸ.ਪੀ. ਟੈਕਨੀਕਲ ਸਰਵਿਸਿਜ਼ ਪੰਜਾਬ, ਸੰਦੀਪ ਕੌਰ ਸੰਧੂ ਅਤੇ ਆਈ.ਆਈ.ਟੀ. ਰੋਪੜ ਦੇ ਸਹਾਇਕ ਪ੍ਰੋਫੈਸਰ ਡਾ. ਸੰਤੋਸ਼ ਕੁਮਾਰ ਵਿਪ...
ਡਿਪਟੀ ਕਮਿਸ਼ਨਰ ਵਲੋਂ 75ਵੇਂ ਗਣਤੰਤਰ ਦਿਵਸ ਸਮਾਗਮ ਦੀ ਫੁੱਲ ਡਰੈਸ ਰਿਹਰਸਲ ਦਾ ਨਿਰੀਖਣ

ਡਿਪਟੀ ਕਮਿਸ਼ਨਰ ਵਲੋਂ 75ਵੇਂ ਗਣਤੰਤਰ ਦਿਵਸ ਸਮਾਗਮ ਦੀ ਫੁੱਲ ਡਰੈਸ ਰਿਹਰਸਲ ਦਾ ਨਿਰੀਖਣ

Punjab
ਲੁਧਿਆਣਾ, 24 ਜਨਵਰੀ (000) - ਡਿਪਟੀ ਕਮਿਸ਼ਨਰ ਸ੍ਰੀਮਤੀ ਸੁਰਭੀ ਮਲਿਕ ਅਤੇ ਪੁਲਿਸ ਕਮਿਸ਼ਨਰ ਸ੍ਰੀ ਕੁਲਦੀਪ ਸਿੰਘ ਚਾਹਲ ਵਲੋਂ ਸਥਾਨਕ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵਿਖੇ 75ਵੇਂ ਗਣਤੰਤਰ ਦਿਵਸ ਸਮਾਰੋਹ ਦੀ ਫੁੱਲ ਡਰੈੱਸ ਰਿਹਰਸਲ ਮੌਕੇ ਸ਼ਿਰਕਤ ਕੀਤੀ। 26 ਜਨਵਰੀ ਨੂੰ ਹੋਣ ਵਾਲੇ ਜ਼ਿਲ੍ਹਾ ਪੱਧਰੀ ਸਮਾਗਮ ਮੌਕੇ ਮੁੱਖ ਮੰਤਰੀ ਪੰਜਾਬ ਸਰਦਾਰ ਭਗਵੰਤ ਸਿੰਘ ਮਾਨ ਮੁੱਖ ਮਹਿਮਾਨ ਹੋਣਗੇ। ਫੁੱਲ ਡਰੈੱਸ ਰਿਹਰਸਲ ਦੌਰਾਨ ਡਿਪਟੀ ਕਮਿਸ਼ਨਰ ਵਲੋਂ ਕੌਮੀ ਝੰਡਾ ਲਹਿਰਾਇਆ ਗਿਆ ਅਤੇ ਪਰੇਡ ਕਮਾਂਡਰ ਆਕਰਸ਼ੀ ਜੈਨ ਆਈ.ਪੀ.ਐਸ. ਦੀ ਅਗਵਾਈ ਵਿੱਚ ਮਾਰਚ ਪਾਸਟ ਤੋਂ ਸਲਾਮੀ ਲਈ। ਡਿਪਟੀ ਕਮਿਸ਼ਨਰ ਵਲੋਂ 26 ਜਨਵਰੀ ਨੂੰ ਹੋਣ ਵਾਲੇ ਮੈਗਾ ਈਵੈਂਟ ਦੀਆਂ ਤਿਆਰੀਆਂ ਨੂੰ ਲੈ ਕੇ ਪੁਲਿਸ ਬਲਾਂ ਅਤੇ ਅਧਿਕਾਰੀਆਂ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਵੀ ਦਿੱਤੇ ਗਏ। ਡਿਪਟੀ ਕਮਿਸ਼ਨਰ ਸ੍ਰੀਮਤੀ ਸੁਰਭੀ ਮਲਿਕ ਨੇ ਦੱਸਿਆ ਕਿ 26 ਜਨਵਰੀ ਸਮਾਗਮ ਮੌਕੇ ਦੇਸ਼ ਭਗਤੀ ਦੇ ਰੰਗ ਵਿੱਚ ਰੰਗੀਆਂ, ਪੰਜਾਬ ਦੇ ਇਤਿਹਾਸ, ਸੱਭਿਆਚਾਰ ਅਤੇ ਗੌਰਵ ਨੂੰ ਦਰਸਾਉਂਦੀਆਂ ਅਤੇ ਨਾਰੀ ਸਸ਼ਕਤੀਕਰਨ (ਮਾਈ ਭਾਗੋ) ਨੂੰ ਪ੍ਰਗਟਾਉਂਦੀਆਂ ਝਾਕੀਆਂ ਵਿਸ਼ੇਸ਼ ਖਿੱਚ ਦਾ...
ਸ਼ਹੀਦ ਭਗਤ ਸਿੰਘ ਸਟੇਡੀਅਮ ਫਾਜ਼ਿਲਕਾ ਵਿਖੇ ਗਣਤੰਤਰ ਦਿਵਸ ਸਮਾਗਮ ਦੀ ਹੋਈ ਫੁੱਲ ਡਰੈਸ ਰਿਹਰਸਲ

ਸ਼ਹੀਦ ਭਗਤ ਸਿੰਘ ਸਟੇਡੀਅਮ ਫਾਜ਼ਿਲਕਾ ਵਿਖੇ ਗਣਤੰਤਰ ਦਿਵਸ ਸਮਾਗਮ ਦੀ ਹੋਈ ਫੁੱਲ ਡਰੈਸ ਰਿਹਰਸਲ

Punjab
ਫਾਜ਼ਿਲਕਾ 24 ਜਨਵਰੀ 2024…… ਗਣਤੰਤਰ ਦਿਵਸ ਦੇ ਮੌਕੇ ‘ਤੇ 26 ਜਨਵਰੀ ਨੂੰ ਹੋਣ ਵਾਲੇ ਜ਼ਿਲ੍ਹਾ ਪੱਧਰੀ ਸਮਾਗਮ ਦੀ ਫੁੱਲ ਡਰੈੱਸ ਰਿਹਰਸਲ ਸ਼ਹੀਦ ਭਗਤ ਸਿੰਘ ਬਹੁਮੰਤਵੀ ਖੇਡ ਸਟੇਡੀਅਮ ਫਾਜ਼ਿਲਕਾ ਵਿਖੇ ਹੋਈ, ਜਿਸ ਦੌਰਾਨ ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਵਲੋਂ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਗਈ। ਇਸ ਮੌਕੇ ਡਿਪਟੀ ਕਮਿਸ਼ਨਰ ਅਤੇ ਐੱਸ. ਪੀ ਗੁਰਮੀਤ ਸਿੰਘ ਵੱਲੋਂ ਪਰੇਡ ਦਾ ਨਿਰੀਖਣ ਕੀਤਾ ਗਿਆ ਅਤੇ ਮਾਰਚ ਪਾਸਟ ਤੋਂ ਸਲਾਮੀ ਲਈ। ਡਿਪਟੀ ਕਮਿਸ਼ਨਰ ਅਤੇ ਐੱਸ.ਪੀ ਵੱਲੋਂ ਪਰੇਡ ਦਾ ਮੁਆਇਨਾ ਕਰਨ ਉਪਰੰਤ ਪਰੇਡ ਕਮਾਂਡਰ ਡੀ. ਐੱਸ. ਪੀ ਸ੍ਰੀ. ਅਤੁਲ ਸੋਨੀ ਦੀ ਕਮਾਂਡ ਹੇਠ ਪੰਜਾਬ ਪੁਲਿਸ ਦੇ ਜਵਾਨਾਂ, ਪੰਜਾਬ ਪੁਲਿਸ ਦੀ ਮਹਿਲਾ ਪਲਟੂਨ, ਪੰਜਾਬ ਹੋਮਗਾਰਡ, ਐੱਨ. ਸੀ. ਸੀ. ਕੈਡਿਟਾਂ ਅਤੇ ਆਰਮੀ ਬੈਂਡ ਵੱਲੋਂ ਸ਼ਾਨਦਾਰ ਮਾਰਚ ਪਾਸਟ ਕੀਤਾ ਗਿਆ। ਇਸ ਦੌਰਾਨ ਵੱਖ-ਵੱਖ ਵਿਭਾਗਾਂ ਵੱਲੋਂ ਪੰਜਾਬ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਨੂੰ ਦਰਸਾਉਂਦੀਆਂ ਝਾਂਕੀਆਂ ਵੀ ਕੱਢੀਆਂ ਗਈਆਂ। ਇਸ ਤੋਂ ਬਾਅਦ ਵੱਖ-ਵੱਖ ਸਕੂਲੀ ਵਿਦਿਆਰਥੀਆਂ ਵੱਲੋਂ ਦੇਸ਼ ਭਗਤੀ ਦੇ ਰੰਗ ਵਿੱਚ ਰੰਗਿਆ ਸੱਭਿਆਚਾਰਕ ਪ੍ਰੋਗਰਾਮ ਅਤੇ ਪੰਜਾਬ ਦਾ ਲੋ...
ਆਈ.ਡੀ.ਐਫ.ਸੀ. ਬੈਂਕ ਦਾ ਮੈਨੇਜਰ 40,000 ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਵੱਲੋਂ ਕਾਬੂ

ਆਈ.ਡੀ.ਐਫ.ਸੀ. ਬੈਂਕ ਦਾ ਮੈਨੇਜਰ 40,000 ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਵੱਲੋਂ ਕਾਬੂ

Crime, Punjab
ਚੰਡੀਗੜ, 23 ਜਨਵਰੀ - ਸੂਬੇ ਵਿੱਚ ਭ੍ਰਿਸ਼ਟਾਚਾਰ ਨੂੰ ਨੱਥ ਪਾਉਣ ਲਈ ਜਾਰੀ ਆਪਣੀ ਮੁਹਿੰਮ ਦੇ ਹਿੱਸੇ ਵਜੋਂ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਫਿਰੋਜ਼ ਗਾਂਧੀ ਮਾਰਕੀਟ, ਲੁਧਿਆਣਾ ਵਿਖੇ ਸਥਿਤ ਆਈ.ਡੀ.ਐਫ.ਸੀ. ਬੈਂਕ ਦੇ ਕੁਲੈਕਸ਼ਨ ਮੈਨੇਜਰ ਬਿਕਰਮਜੀਤ ਸਿੰਘ ਨੂੰ 40,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਟੇਟ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਇਸ ਨਿੱਜੀ ਬੈਂਕ ਦੇ ਉਕਤ ਕਰਮਚਾਰੀ ਵਿਰੁੱਧ ਇਹ ਕੇਸ ਰਵਿੰਦਰ ਕੁਮਾਰ ਵਾਸੀ ਸਰਾਭਾ ਨਗਰ, ਲੁਧਿਆਣਾ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ 'ਤੇ ਗ੍ਰਿਫਤਾਰ ਕੀਤਾ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਰੇਂਜ ਲੁਧਿਆਣਾ ਵਿਖੇ ਪਹੁੰਚ ਕਰਕੇ ਬਿਆਨ ਦਰਜ ਕਰਵਾਇਆ ਕਿ ਉਹ ਪੱਖੋਵਾਲ ਰੋਡ ਲੁਧਿਆਣਾ ਵਿਖੇ 'ਸਿਲਵਰ ਮੋਡ ਫੈਸ਼ਨ' ਦੇ ਨਾਮ ਹੇਠ ਇੱਕ ਰੈਡੀਮੇਡ ਕੱਪੜਿਆਂ ਦੀ ਦੁਕਾਨ ਚਲਾ ਰਿਹਾ ਹੈ। ਸ਼ਿਕਾਇਤਕਰਤਾ ਨੇ ਦੱਸਿਆ ਕਿ ਉਸਨੇ ਆਰ.ਬੀ.ਆਈ. ਦੀ ਗ੍ਰੈਂਡ ਐਮਰਜੈਂਸੀ ਕ੍ਰੈਡਿਟ ਲਾਈਨ (ਜੀ.ਈ.ਸੀ.ਐਲ.) ਸਕੀਮ ਅਧੀਨ ਉਪਰੋਕਤ ਆਈ.ਡੀ.ਐਫ.ਸੀ. ਬੈਂਕ ਤੋਂ 30.9...
ਨਸ਼ਿਆਂ ਵਿਰੁੱਧ ਜਾਗਰੂਕਤਾ: 282 ਨਸ਼ਾ ਪੀੜਤਾਂ ਨੇ ਐਨ.ਡੀ.ਪੀ.ਐਸ. ਐਕਟ ਦੀ ਧਾਰਾ 64-ਏ ਅਧੀਨ ਮੁੜ ਵਸੇਬੇ ਦਾ ਅਹਿਦ ਲਿਆ

ਨਸ਼ਿਆਂ ਵਿਰੁੱਧ ਜਾਗਰੂਕਤਾ: 282 ਨਸ਼ਾ ਪੀੜਤਾਂ ਨੇ ਐਨ.ਡੀ.ਪੀ.ਐਸ. ਐਕਟ ਦੀ ਧਾਰਾ 64-ਏ ਅਧੀਨ ਮੁੜ ਵਸੇਬੇ ਦਾ ਅਹਿਦ ਲਿਆ

Punjab
ਚੰਡੀਗੜ੍ਹ, 23 ਜਨਵਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੀ ਦਲਦਲ ਵਿੱਚ ਫਸੇ ਲੋਕਾਂ ਨੂੰ ਮੁੜ ਮੁੱਖ ਧਾਰਾ ਵਿੱਚ ਲਿਆਉਣ ਦੇ ਮੱਦੇਨਜ਼ਰ ਚਲਾਈ ਜਾ ਰਹੀ ਜਾਗਰੂਕਤਾ ਮੁਹਿੰਮ ਤਹਿਤ ਹੋਰ ਵੀ ਨਸ਼ਾ ਪੀੜਤਾਂ ਐਨਡੀਪੀਐਸ ਐਕਟ ਦੀ ਧਾਰਾ 64-ਏ ਦਾ ਲਾਭ ਲੈ ਕੇ ਮੁੜਵਸੇਬੇ ਅਤੇ ਇਲਾਜ ਲਈ ਅੱਗੇ ਆ ਰਹੇ ਹਨ।  ਇਹ ਜਾਣਕਾਰੀ ਅੱਜ ਇੱਥੇ ਇੰਸਪੈਕਟਰ ਜਨਰਲ ਪੁਲਿਸ (ਆਈਜੀਪੀ) ਹੈੱਡਕੁਆਰਟਰ ਡਾ: ਸੁਖਚੈਨ ਸਿੰਘ ਗਿੱਲ ਨੇ ਦਿੱਤੀ। ਉਨ੍ਹਾਂ ਦੱਸਿਆ, “ਸਿਰਫ਼ 20 ਦਿਨਾਂ ਵਿੱਚ, ਮਾਣਯੋਗ ਅਦਾਲਤ ਨੇ 237 ਕੇਸਾਂ ਦੀ ਪੁਸ਼ਟੀ ਕੀਤੀ ਹੈ, ਜਿੱਥੇ ਐਨਡੀਪੀਐਸ ਐਕਟ ਦੀ ਧਾਰਾ 64-ਏ ਤਹਿਤ ਹੁਕਮ ਪਾਸ ਕੀਤੇ ਗਏ ਹਨ ਜਿਸ ਤਹਿਤ 282 ਨਸ਼ਾ ਪੀੜਤਾਂ ਦਾ ਨਸ਼ਾ ਛੁਡਾਉਣ ਅਤੇ ਮੁੜ ਵਸੇਬੇ ਲਈ ਇਲਾਜ ਕਰਵਾ ਰਹੇ ਹਨ ਹੈ।” ਜ਼ਿਕਰਯੋਗ ਹੈ ਕਿ ਰਾਜ ਸਰਕਾਰ ਨੇ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਤਿੰਨ ਨੁਕਾਤੀ ਰਣਨੀਤੀ- ਲਾਗੂ, ਰੋਕਥਾਮ ਅਤੇ ਮੁੜ ਵਸੇਬਾ- ਨੂੰ ਲਾਗੂ ਕੀਤਾ ਹੈ। ਰਣਨੀਤੀ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਐਨਡੀਪੀਐਸ ਐਕਟ ਦੀ ਧਾਰਾ 64-ਏ ਬਾਰੇ ਪ੍ਰਚਾਰ ਅਤੇ ਜਾਗਰੂਕਤਾ ਫੈਲਾ ...
ਗਣਤੰਤਰ ਦਿਵਸ ਮੌਕੇ ਸ਼ਾਂਤਮਈ ਜਸ਼ਨਾਂ ਨੂੰ ਯਕੀਨੀ ਬਣਾਉਣ ਲਈ 20,000 ਤੋਂ ਵੱਧ ਪੁਲਿਸ ਮੁਲਾਜ਼ਮ ਲਾਮਬੰਦ

ਗਣਤੰਤਰ ਦਿਵਸ ਮੌਕੇ ਸ਼ਾਂਤਮਈ ਜਸ਼ਨਾਂ ਨੂੰ ਯਕੀਨੀ ਬਣਾਉਣ ਲਈ 20,000 ਤੋਂ ਵੱਧ ਪੁਲਿਸ ਮੁਲਾਜ਼ਮ ਲਾਮਬੰਦ

Punjab
ਚੰਡੀਗੜ੍ਹ, 23 ਜਨਵਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਗਣਤੰਤਰ ਦਿਵਸ ਮੌਕੇ ਸ਼ਾਂਤਮਈ ਜਸ਼ਨਾਂ ਨੂੰ ਯਕੀਨੀ ਬਣਾਉਣ ਲਈ ਪੰਜਾਬ ਪੁਲਿਸ ਨੇ ਹੈੱਡਕੁਆਰਟਰ ਤੋਂ ਵੱਖ-ਵੱਖ ਜ਼ਿਲ੍ਹਿਆਂ ਵਿੱਚ ਸੀਨੀਅਰ ਪੁਲਿਸ ਅਧਿਕਾਰੀਆਂ ਨੂੰ ਤਾਇਨਾਤ ਕੀਤਾ ਹੈ ਅਤੇ ਸਾਰੇ ਸਥਾਨਾਂ ‘ਤੇ ਅਮਨ-ਕਾਨੂੰਨ ਦੀ ਸਥਿਤੀ ਨੂੰ ਯਕੀਨੀ ਬਣਾਉਣ ਲਈ 20000 ਤੋਂ ਵੱਧ ਪੁਲਿਸ ਮੁਲਾਜ਼ਮਾਂ ਨੂੰ ਇਸ ਕਾਰਜ ਵਿੱਚ ਲਗਾਇਆ ਗਿਆ ਹੈ। ਜ਼ਿਕਰਯੋਗ ਹੈ ਕਿ ਪਟਿਆਲਾ ਵਿਖੇ ਹੋਣ ਵਾਲੇ ਸੂਬਾ ਪੱਧਰੀ ਗਣਤੰਤਰ ਦਿਵਸ ਸਮਾਗਮ ਦੌਰਾਨ ਪੰਜਾਬ ਦੇ ਰਾਜਪਾਲ ਬਨਵਾਰੀਲਾਲ ਪੁਰੋਹਿਤ ਕੌਮੀ ਝੰਡਾ ਲਹਿਰਾਉਣਗੇ ਅਤੇ ਸਲਾਮੀ ਲੈਣਗੇ, ਜਦਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਲੁਧਿਆਣਾ ਵਿਖੇ ਕੌਮੀ ਝੰਡਾ ਲਹਿਰਾਉਣਗੇ। ਅੱਜ ਇੱਥੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਇੰਸਪੈਕਟਰ ਜਨਰਲ ਆਫ਼ ਪੁਲਿਸ (ਆਈ.ਜੀ.ਪੀ.) ਹੈੱਡਕੁਆਰਟਰ ਡਾ. ਸੁਖਚੈਨ ਸਿੰਘ ਗਿੱਲ ਨੇ ਦੱਸਿਆ ਕਿ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀ.ਜੀ.ਪੀ.) ਪੰਜਾਬ ਗੌਰਵ ਯਾਦਵ ਨਿੱਜੀ ਤੌਰ 'ਤੇ ਗਣਤੰਤਰ ਦਿਵਸ ਦੇ ਸੁਰੱਖਿਆ ਪ੍ਰਬੰਧਾਂ ਦੀ ਨਿਗਰਾਨੀ ਕਰ ਰਹੇ ਹਨ ਅਤੇ ਇਸ ਮੰ...
ਡਾ ਬਲਜੀਤ ਕੌਰ ਦੇ ਭਰੋਸੇ ਤੋਂ ਬਾਅਦ ਪੰਜਾਬ ਰਾਜ ਖੇਤੀਬਾੜੀ ਸੇਵਾ ਸਭਾਵਾਂ ਕਰਮਚਾਰੀ ਯੂਨੀਅਨ ਵੱਲੋਂ ਹੜਤਾਲ ਖਤਮ

ਡਾ ਬਲਜੀਤ ਕੌਰ ਦੇ ਭਰੋਸੇ ਤੋਂ ਬਾਅਦ ਪੰਜਾਬ ਰਾਜ ਖੇਤੀਬਾੜੀ ਸੇਵਾ ਸਭਾਵਾਂ ਕਰਮਚਾਰੀ ਯੂਨੀਅਨ ਵੱਲੋਂ ਹੜਤਾਲ ਖਤਮ

Punjab
ਚੰਡੀਗੜ੍ਹ, 23 ਜਨਵਰੀ:   ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਦੇ ਭਰੋਸੇ ਤੋਂ ਬਾਅਦ ਪੰਜਾਬ ਰਾਜ ਖੇਤੀਬਾੜੀ ਸੇਵਾ ਸਭਾਵਾਂ ਕਰਮਚਾਰੀ ਯੂਨੀਅਨ ਵੱਲੋਂ ਲੰਬੇ ਸਮੇਂ ਤੋਂ ਕੀਤੀ ਜਾ ਰਹੀ ਹੜਤਾਲ ਅੱਜ ਖਤਮ ਕਰ ਦਿੱਤੀ ਹੈ।   ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਜਿੱਥੇ ਹਰ ਵਰਗ ਦੀ ਭਲਾਈ ਲਈ ਯਤਨਸ਼ੀਲ ਹੈ, ਉੱਥੇ ਹੀ ਮੁਲਾਜ਼ਮਾਂ ਦੀ ਭਲਾਈ ਲਈ ਵੀ ਵਚਨਬੱਧ ਹੈ।   ਇਸ ਦਿਸ਼ਾ ਵਿੱਚ ਇਕ ਕਦਮ ਅੱਗੇ ਵਧਾਉਂਦੇ ਹੋਏ ਅੱਜ ਕੈਬਨਿਟ ਮੰਤਰੀ ਡਾ.ਬਲਜੀਤ ਕੌਰ ਵੱਲੋਂ  ਪੰਜਾਬ ਸਿਵਲ ਸਕੱਤਰੇਤ ਚੰਡੀਗੜ੍ਹ ਵਿਖੇ ਆਪਣੇ ਦਫ਼ਤਰ ਵਿੱਚ ਪੰਜਾਬ ਰਾਜ ਖੇਤੀਬਾੜੀ ਸੇਵਾ ਸਭਾਵਾਂ ਕਰਮਚਾਰੀ ਯੂਨੀਅਨ  ਨਾਲ ਮੀਟਿੰਗ ਕਰਦਿਆਂ ਕੋਆਪਰੇਟਿਵ ਵਿਭਾਗ ਦੇ ਅਧਿਕਾਰੀਆਂ ਨੂੰ ਯੂਨੀਅਨ ਦੀਆਂ ਜਾਇਜ਼ ਮੰਗਾਂ ਦੇ ਜਲਦ ਨਿਪਟਾਰੇ ਦੇ ਨਿਰਦੇਸ਼ ਦਿੱਤੇ।    ਇਹ ਮੀਟਿੰਗ ਬੜੇ ਹੀ ਸੁਖਾਵੇਂ ਮਾਹੌਲ ਵਿੱਚ ਹੋਈ। ਡਾ.ਬਲਜੀਤ ਕੌਰ ਨੇ ਦੱਸਿਆ ਹੈ ਕਿ ਯੂਨੀਅਨ ਦੀਆਂ ਵੱਖ ਵੱਖ ਮੰਗਾਂ ਬਾਰੇ ਵਿਸਥਾਰ ਪੂਰਵਕ ਚਰਚਾ ਕੀਤੀ ਗਈ। ਯੂਨੀਅਨ ਦੇ ਨੁਮਾਇੰਦਿਆਂ ਵੱਲੋ  ਸਭਾਵਾਂ...