Shadow

Punjab

1500 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਮਾਲ ਪਟਵਾਰੀ ਖ਼ਿਲਾਫ਼ ਵਿਜੀਲੈਂਸ ਵੱਲੋਂ ਕੇਸ ਦਰਜ

1500 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਮਾਲ ਪਟਵਾਰੀ ਖ਼ਿਲਾਫ਼ ਵਿਜੀਲੈਂਸ ਵੱਲੋਂ ਕੇਸ ਦਰਜ

Punjab
ਚੰਡੀਗੜ੍ਹ, 1 ਫਰਵਰੀ: ਪੰਜਾਬ ਵਿਜੀਲੈਂਸ ਬਿਊਰੋ ਨੇ ਫਾਜ਼ਿਲਕਾ ਜ਼ਿਲ੍ਹੇ ਦੇ ਮਾਲ ਹਲਕਾ ਮੂਲਿਆਂਵਾਲੀ ਵਿਖੇ ਤਾਇਨਾਤ ਮਾਲ ਪਟਵਾਰੀ ਸੁਭਾਸ਼ ਚੰਦਰ ਖ਼ਿਲਾਫ਼ 1500 ਰੁਪਏ ਰਿਸ਼ਵਤ ਲੈਣ ਦੇ ਦੋਸ਼ ਭ੍ਰਿਸ਼ਟਾਚਾਰ ਦਾ ਮੁਕੱਦਮਾ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਵਿਰੁੱਧ ਇਹ ਕੇਸ ਫਾਜ਼ਿਲਕਾ ਦੇ ਵਸਨੀਕ ਜਗਜੀਤ ਸਿੰਘ ਵੱਲੋਂ ਮੁੱਖ ਮੰਤਰੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ‘ਤੇ ਦਰਜ ਕਰਵਾਈ ਗਈ ਆਨਲਾਈਨ ਸ਼ਿਕਾਇਤ ਉਪਰੰਤ ਦਰਜ ਕੀਤਾ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਕਿ ਉਕਤ ਪਟਵਾਰੀ ਉਸ ਦੀ ਜ਼ਮੀਨ ਦੇ ਇੰਤਕਾਲ ਦੀ ਕਾਪੀ ਦੇਣ ਲਈ ਉਸ ਤੋਂ 500 ਰੁਪਏ ਰਿਸ਼ਵਤ ਮੰਗ ਰਿਹਾ ਹੈ। ਸ਼ਿਕਾਇਤਕਰਤਾ ਨੇ ਇਹ ਵੀ ਦੋਸ਼ ਲਾਇਆ ਕਿ ਉਕਤ ਪਟਵਾਰੀ ਨੇ ਇਸ ਕੇਸ ਵਿੱਚ ਫਰਦ ਦੀਆਂ ਕਾਪੀਆਂ ਦੇਣ ਬਦਲੇ ਉਸ ਤੋਂ 1500 ਰੁਪਏ ਰਿਸ਼ਵਤ ਪਹਿਲਾਂ ਹੀ ਲੈ ਲਈ ਹੈ। ਸ਼ਿਕਾਇਤਕਰਤਾ ਨੇ ਸਬੂਤ ਵਜੋਂ ਵਿਜੀਲੈਂਸ ਬਿਊਰੋ ਨੂੰ ਉਕਤ ਪਟਵਾਰੀ ਵੱਲੋਂ ਰਿਸ਼ਵਤ ਮੰਗਣ ਦੀ ਰਿਕਾਰਡਿੰਗ ਵੀ ਸੌਂਪੀ ਹੈ। ਜ਼ਿ...
ਕੋਹੜ ਰੋਗੀਆਂ ਨਾਲ ਕਿਸੇ ਕਿਸਮ ਦਾ ਭੇਦਭਾਵ ਨਾ ਕੀਤਾ ਜਾਵੇ : ਡਾ. ਐਰਿਕ ਐਡੀਸਨ

ਕੋਹੜ ਰੋਗੀਆਂ ਨਾਲ ਕਿਸੇ ਕਿਸਮ ਦਾ ਭੇਦਭਾਵ ਨਾ ਕੀਤਾ ਜਾਵੇ : ਡਾ. ਐਰਿਕ ਐਡੀਸਨ

Punjab
ਫਾਜ਼ਿਲਕਾ 01 ਫਰਵਰੀ : ਸਿਹਤ ਵਿਭਾਗ ਪੰਜਾਬ ਅਤੇ ਸਿਵਲ ਸਰਜਨ ਫਾਜ਼ਿਲਕਾ ਡਾ. ਕਵਿਤਾ ਸਿੰਘ (ਵਾਧੂ ਕਾਰਜਭਾਰ) ਦੇ ਦਿਸ਼ਾ ਨਿਰਦੇਸ਼ਾਂ ਤੇ ਪੀਐਚਸੀ ਜੰਡਵਾਲਾ ਭੀਮੇਸ਼ਾਹ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ. ਐਰਿਕ ਐਡੀਸਨ (ਵਾਧੂ ਕਾਰਜਭਾਰ) ਅਤੇ ਡਾ. ਗੁਰਮੇਜ ਸਿੰਘ (ਪ੍ਰਬੰਧਕੀ ਇੰਚਾਰਜ) ਦੀ ਯੋਗ ਅਗਵਾਈ ਵਿੱਚ ਪੀਐੱਚਸੀ ਜੰਡਵਾਲਾ ਵਿਖੇ ਵਿਸ਼ਵ ਕੋਹੜ ਵਿਰੋਧੀ ਦਿਵਸ ਮੌਕੇ ਲੋਕਾਂ ਨੂੰ ਇਸ ਦਿਨ ਸਬੰਧੀ ਜਾਗਰੂਕ ਕੀਤਾ ਗਿਆ ਤੇ ਇਸ ਤੋਂ ਬਚਾਅ ਲਈ ਦੱਸਿਆ ਗਿਆ। ਜਾਣਕਾਰੀ ਦਿੰਦਿਆਂ ਬਲਾਕ ਮਾਸ ਮੀਡੀਆ ਅਫ਼ਸਰ ਹਰਮੀਤ ਸਿੰਘ ਨੇ ਦੱਸਿਆ ਕਿ ਇਹ ਦਿਨ ਹਰ ਸਾਲ ਵਿਸ਼ਵ ਪੱਧਰ ਤੇ ਕੋਹੜ ਦੀ ਬਿਮਾਰੀ ਦੇ ਲੱਛਣਾਂ ਅਤੇ ਬਚਾਓ ਬਾਰੇ ਜਾਗਰੂਕਤਾ ਫੈਲਾਉਣ ਲਈ ਮਨਾਇਆ ਜਾਂਦਾ ਹੈ। ਉਨ੍ਹਾਂ ਦੱਸਿਆ ਕਿ ਇਹ ਦਿਨ ਰਾਸ਼ਟਰਪਿਤਾ ਮਹਾਤਮਾ ਗਾਂਧੀ ਜੀ ਨੂੰ ਸਮਰਪਿਤ ਹੈ, ਜਿਨਾਂ ਨੇ ਕੋਹੜ ਦੇ ਰੋਗੀਆਂ ਦੀ ਭਲਾਈ ਲਈ ਕੰਮ ਕੀਤਾ। ਇਸ ਰੋਗ ਨੂੰ ਹੈਨਸੇਨ ਰੋਗ ਵੀ ਕਿਹਾ ਜਾਂਦਾ ਹੈ ਅਤੇ ਇਸ ਸਾਲ ਇਸ ਦਿਨ ਦਾ ਥੀਮ ਹੈ- ਐਕਟ ਨਾਓ, ਏਂਡ ਲੈਪਰੋਸੀ। ਐਸਐਮਓ ਡਾ. ਐਰਿਕ ਅਤੇ ਡਾ. ਗੁਰਮੇਜ ਸਿੰਘ ਨੇ ਦੱਸਿਆ ਕਿ ਕੁਸ਼ਟ ਰੋਗ ਦੀ ਜਾਂਚ ਅਤੇ ਇਲਾਜ ਸ...
ਡਿਪਟੀ ਕਮਿਸ਼ਨਰ ਸਾਕਸੀ ਸਾਹਨੀ ਵੱਲੋਂ ਸਿਵਲ ਹਸਪਤਾਲ ਦਾ ਦੌਰਾ

ਡਿਪਟੀ ਕਮਿਸ਼ਨਰ ਸਾਕਸੀ ਸਾਹਨੀ ਵੱਲੋਂ ਸਿਵਲ ਹਸਪਤਾਲ ਦਾ ਦੌਰਾ

Punjab
ਲੁਧਿਆਣਾ, 1 ਫਰਵਰੀ (000) - ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਵੱਲੋਂ ਸਥਾਨਕ ਸਿਵਲ ਹਸਪਤਾਲ ਵਿਖੇ ਐਮਰਜੈਂਸੀ ਵਾਰਡ, ਮੈਡੀਕਲ ਸਟੋਰ ਦਾ ਦੌਰਾ ਕੀਤਾ ਅਤੇ ਡਾਕਟਰਾਂ, ਸਟਾਫ਼, ਮਰੀਜ਼ਾਂ ਨਾਲ ਗੱਲਬਾਤ ਕਰਦਿਆਂ ਸਹੂਲਤਾਂ ਨੂੰ ਬਿਹਤਰ ਬਣਾਉਣ ਲਈ ਵਿਚਾਰ ਵਟਾਂਦਰਾ ਕੀਤਾ। ਸਿਵਲ ਸਰਜਨ ਡਾ. ਜਸਵੀਰ ਸਿੰਘ ਔਲਖ, ਐਸ.ਐਮ.ਓਜ਼ ਅਤੇ ਹੋਰ ਡਾਕਟਰਾਂ ਨਾਲ ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਿਹਤ ਢਾਂਚੇ ਦਾ ਸੁਧਾਰ ਕਰਕੇ ਮਰੀਜ਼ਾਂ ਨੂੰ ਮਿਆਰੀ ਡਾਕਟਰੀ ਸੇਵਾਵਾਂ ਪ੍ਰਦਾਨ ਕਰਨ ਅਤੇ ਜ਼ਰੂਰੀ, ਗੈਰ-}ਰੂਰੀ ਦਵਾਈਆਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਸਿਵਲ ਹਸਪਤਾਲ ਦੇ ਅਧਿਕਾਰੀਆਂ ਨੇ ਦੱਸਿਆ ਕਿ ਨਵੇਂ ਖਰੀਦ ਆਰਡਰ ਦਿੱਤੇ ਗਏ ਹਨ ਅਤੇ ਕੁਝ ਦਿਨਾਂ ਵਿੱਚ ਸਾਰੀਆਂ ਦਵਾਈਆਂ ਇੱਥੇ ਉਪਲੱਬਧ ਕਰਵਾ ਦਿੱਤੀਆਂ ਜਾਣਗੀਆਂ। ਬਾਅਦ ਵਿੱਚ ਡਿਪਟੀ ਕਮਿਸ਼ਨਰ ਨੇ ਸਿਵਲ ਹਸਪਤਾਲ ਵਿੱਚ ਦਵਾਈਆਂ ਦੇ ਸਟੋਰ ਦਾ ਮੁਆਇਨਾ ਕੀਤਾ ਅਤੇ ਦਵਾਈਆਂ ਦੀ ਢੁਕਵੀਂ ਸਟੋਰੇਜ ਲਈ ਜਗ੍ਹਾ ਦੀ ਵੱਧ ਤੋਂ ਵੱਧ ਵਰਤੋਂ ਕਰਨ ਦੇ ਨਿਰਦੇਸ਼ ਦਿੱਤੇ। ਡਿਪਟੀ ਕਮਿਸ਼ਨਰ ਨੇ ਸਪੱਸ਼ਟ ਕ...
ਰਾਸ਼ਟਰੀ ਬਾਲ ਸਵਾਸਥ ਕਾਰਿਆਕ੍ਰਮ ਅਤੇ ਅਨੀਮੀਆ ਮੁਕਤ ਭਾਰਤ ਪ੍ਰੋਗਰਾਮ ’ਚ ਸਿਹਤ ਵਿਭਾਗ ਮਾਨਸਾ ਦਾ ਸੂਬੇ ਭਰ ’ਚੋਂ ਸਰਵੋਤਮ ਪ੍ਰਦਰਸ਼ਨ-ਡਿਪਟੀ ਕਮਿਸ਼ਨਰ

ਰਾਸ਼ਟਰੀ ਬਾਲ ਸਵਾਸਥ ਕਾਰਿਆਕ੍ਰਮ ਅਤੇ ਅਨੀਮੀਆ ਮੁਕਤ ਭਾਰਤ ਪ੍ਰੋਗਰਾਮ ’ਚ ਸਿਹਤ ਵਿਭਾਗ ਮਾਨਸਾ ਦਾ ਸੂਬੇ ਭਰ ’ਚੋਂ ਸਰਵੋਤਮ ਪ੍ਰਦਰਸ਼ਨ-ਡਿਪਟੀ ਕਮਿਸ਼ਨਰ

Punjab
ਮਾਨਸਾ, 01 ਫਰਵਰੀ: ਰਾਸ਼ਟਰੀ ਬਾਲ ਸਵਾਸਥ ਕਰਿਆਕਰਮ ਅਤੇ ਅਨੀਮੀਆ ਮੁਕਤ ਭਾਰਤ ਪ੍ਰੋਗਰਾਮ ਅਧੀਨ ਬਿਹਤਰੀਨ ਪ੍ਰਦਰਸ਼ਨ ਲਈ ਸਿਹਤ ਵਿਭਾਗ ਮਾਨਸਾ ਨੇ ਸੂਬੇ ਵਿੱਚੋਂ ਪਹਿਲਾਂ ਦਰਜਾ ਹਾਸਲ ਕੀਤਾ ਹੈ। ਇੰਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਸ੍ਰੀ ਪਰਮਵੀਰ ਸਿੰਘ ਨੇ ਜ਼ਿਲ੍ਹੇ ਦੀ ਇਸ ਉਪਲੱਬਧੀ ਲਈ ਸਿਹਤ ਅਧਿਕਾਰੀਆਂ ਨੂੰ ਵਧਾਈ ਦਿੰਦਿਆਂ ਕੀਤਾ। ਇਸ ਮੌਕੇ ਉਨ੍ਹਾਂ ਨਾਲ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਨਿਰਮਲ ਓਸੇਪਚਨ ਵੀ ਮੌਜੂਦ ਸਨ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਸ ਪ੍ਰਾਪਤੀ ਲਈ ਸਿਹਤ ਤੇ ਪਰਿਵਾਰ ਭਲਾਈ ਵਿਭਾਗ, ਪੰਜਾਬ ਵੱਲੋਂ ਸਿਹਤ ਵਿਭਾਗ ਮਾਨਸਾ ਨੂੰ ਪ੍ਰਸ਼ਸਾ ਪੱਤਰ ਜਾਰੀ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਤੰਦਰੁਸਤ ਸਮਾਜ ਦੀ ਸਿਰਜਣਾ ਵਿਚ ਸਿਹਤ ਵਿਭਾਗ ਦੇ ਅਧਿਕਾਰੀ ਆਪਣੀ ਡਿਊਟੀ ਤੋਂ ਉੱਪਰ ਉੱਠ ਕੇ ਨੈਤਿਕਤਾ ਦੇ ਆਧਾਰ ’ਤੇ ਵੀ ਵਿਸ਼ੇਸ਼ ਭੂਮਿਕਾ ਨਿਭਾਅ ਸਕਦੇ ਹਨ। ਉਨ੍ਹਾਂ ਕਿਹਾ ਕਿ ਲੋਕਾਂ ਦੀ ਸਿਹਤ ਨੂੰ ਧਿਆਨ ਵਿਚ ਰੱਖਦੇ ਹੋਏ ਵਿਭਾਗ ਦੇ ਹਰ ਪ੍ਰੋਗਰਾਮ ਅਤੇ ਮੁਹਿੰਮ ਨੂੰ ਯੋਜਨਾਬੱਧ ਢੰਗ ਨਾਲ ਲਾਗੂ ਕੀਤਾ ਜਾਵੇ। ਸਿਵਲ ਸਰਜਨ ਡਾ. ਰਣਜੀਤ ਸਿੰਘ ਰਾਏ ਨੇ ਦੱਸਿਆ ਕਿ ਸਿਹਤ ਵਿਭਾਗ ਮਾਨਸਾ ...
ਬਲਕਾਰ ਸਿੰਘ ਨੇ ਵਿਧਾਇਕਾਂ ਦੀ ਹਾਜ਼ਰੀ ‘ਚ ਵਿਭਿੰਨ ਪ੍ਰਾਜੈਕਟਾਂ ਸਬੰਧੀ ਕੀਤੀ ਜਾਇਜ਼ਾ ਮੀਟਿੰਗ

ਬਲਕਾਰ ਸਿੰਘ ਨੇ ਵਿਧਾਇਕਾਂ ਦੀ ਹਾਜ਼ਰੀ ‘ਚ ਵਿਭਿੰਨ ਪ੍ਰਾਜੈਕਟਾਂ ਸਬੰਧੀ ਕੀਤੀ ਜਾਇਜ਼ਾ ਮੀਟਿੰਗ

Punjab
ਚੰਡੀਗੜ੍ਹ, 1 ਫਰਵਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਭਰ ਵਿੱਚ ਚਲ ਰਹੇ ਵੱਖ-ਵੱਖ ਪ੍ਰਾਜੈਕਟਾਂ ਨੂੰ ਸਮੇਂ ਸਿਰ ਮੁਕੰਮਲ ਕਰੇਗੀ। ਇਹ ਜਾਣਕਾਰੀ ਦਿੰਦਿਆਂ ਪੰਜਾਬ ਦੇ ਸਥਾਨਕ ਸਰਕਾਰਾਂ ਮੰਤਰੀ ਬਲਕਾਰ ਸਿੰਘ ਨੇ ਦੱਸਿਆ ਕਿ ਸੂਬਾ ਸਰਕਾਰ ਸਮੁੱਚੇ ਪ੍ਰਾਜੈਕਟਾਂ ਨੂੰ ਸਮੇਂ ਸਿਰ ਮੁਕੰਮਲ ਕਰਨ ਲਈ ਵਚਨਬੱਧ ਹੈ। ਅੱਜ ਇੱਥੇ ਮਿਊਂਸੀਪਲ ਭਵਨ ਵਿਖੇ ਵੱਖ-ਵੱਖ ਹਲਕਿਆਂ ਦੇ ਵਿਧਾਇਕਾਂ ਅਤੇ ਸੀਨੀਅਰ ਵਿਭਾਗੀ ਅਧਿਕਾਰੀਆਂ ਦੀ ਹਾਜ਼ਰੀ ਵਿੱਚ ਮਿਊਂਸੀਪਲ ਕੌਂਸਲ/ਨਗਰ ਪੰਚਾਇਤ  ਗੜਸ਼ੰਕਰ, ਗੜ੍ਹਦੀਵਾਲਾ, ਹਰਿਆਣਾ, ਮੁਕੇਰੀਆਂ, ਦਸੂਹਾ, ਉੜਮੁੜ ਟਾਂਡਾ, ਤਲਵਾੜਾ, ਸ਼ਾਮ ਚੌਰਾਸੀ, ਮਹਿਲਪੁਰ, ਨਵਾਂਸ਼ਹਿਰ, ਬੰਗਾ, ਰਾਹੋਂ ਅਤੇ ਬਲਾਚੌਰ ਦੇ ਅਧਿਕਾਰੀਆਂ ਨਾਲ ਕੀਤੀ ਜਾਇਜ਼ਾ ਮੀਟਿੰਗ ਦੌਰਾਨ ਕੈਬਨਿਟ ਮੰਤਰੀ ਨੇ ਵੱਖ-ਵੱਖ ਵਿਕਾਸ ਪ੍ਰਾਜੈਕਟਾਂ ਦੀ ਵਿਸਥਾਰ ਪੂਰਵਕ ਜਾਣਕਾਰੀ ਹਾਸਲ ਕੀਤੀ। ਉਨ੍ਹਾਂ ਨੇ ਸਬੰਧਤ ਵਿਧਾਇਕਾਂ ਵੱਲੋਂ ਸਾਹਮਣੇ ਲਿਆਂਦੇ ਮੁੱਦਿਆਂ ਨੂੰ ਵੀ ਵਿਭਾਗੀ ਅਧਿਕਾਰੀਆਂ ਨਾਲ ਵਿਚਾਰਿਆ ਅਤੇ ਉਹਨਾਂ ਦਾ ਹੱਲ ਕੱਢਣ ਲਈ ਕਿਹਾ। ਮੀਟਿੰਗ ਦੌਰਾਨ ਸਥਾਨਕ ਸਰਕਾਰਾਂ ਬਾਰੇ ਮੰਤਰ...
ਸਰਕਾਰੀ ਪ੍ਰਾਇਮਰੀ ਸਕੂਲ ਸਵਾਹ ਵਾਲਾ ਦੇ 15 ਵਿਦਿਆਰਥੀਆਂ ਦੀ ਹੋਈ ਰਾਸ਼ਟਰੀ ਪੁਰਸਕਾਰ ਲਈ ਚੋਣ

ਸਰਕਾਰੀ ਪ੍ਰਾਇਮਰੀ ਸਕੂਲ ਸਵਾਹ ਵਾਲਾ ਦੇ 15 ਵਿਦਿਆਰਥੀਆਂ ਦੀ ਹੋਈ ਰਾਸ਼ਟਰੀ ਪੁਰਸਕਾਰ ਲਈ ਚੋਣ

Punjab
ਫਾਜਿਲਕਾ 1 ਫਰਵਰੀ ਸਰਕਾਰੀ ਪ੍ਰਾਇਮਰੀ ਸਕੂਲ ਸਵਾਹ ਵਾਲਾ ਜੋ ਕਿ ਜਲਾਲਾਬਾਦ ਇਲਾਕੇ ਦਾ ਇੱਕ ਅਜਿਹਾ ਸਕੂਲ ਹੈ ਜੋ ਪਿਛਲੇ ਕਈ ਸਾਲਾਂ ਤੋਂ ਸਿੱਖਿਆ ਦੇ ਖੇਤਰ ਵਿੱਚ ਵਿਲੱਖਣ ਪੈੜਾਂ ਛੱਡ ਰਿਹਾ ਹੈ। ਸਕੂਲ ਵਿੱਚ ਪਿਛਲੇ ਚਾਰ ਸਾਲਾਂ ਵਿੱਚ ਦਾਖ਼ਲਾ ਦੁੱਗਣਾ ਹੋ ਗਿਆ ਹੈ ਅਤੇ ਪੰਜਾਬੀ ਮੀਡੀਅਮ ਦੇ ਨਾਲ-ਨਾਲ ਅੰਗਰੇਜ਼ੀ ਮੀਡੀਅਮ ਵਾਲੇ ਬੱਚੇ ਵੀ ਪੜ੍ਹ ਰਹੇ ਹਨ।ਲਗਭਗ ਹਰ ਸਾਲ ਹੀ ਨਵੋਦਿਆ ਵਿਦਿਆਲਿਆ ਲਈ ਵੀ ਬੱਚਿਆਂ ਦੀ ਚੋਣ ਹੋ ਰਹੀ ਹੈ। ਸਕੂਲ ਦੀ ਇਮਾਰਤ ਦਾ ਪਹਿਲਾਂ ਦੇ ਮੁਕਾਬਲੇ ਬਹੁਤ ਕਾਇਆ ਕਲਪ ਹੋ ਚੁੱਕਾ ਹੈ।ਹੁਣ ਇਸ ਸਕੂਲ ਨੇ ਸਿੱਖਿਆ ਗੁਣਵੱਤਾ ਦੇ ਮਾਮਲੇ ਵਿੱਚ ਇੱਕ ਨਵਾਂ ਮਾਅਰਕਾ ਮਾਰਿਆ ਹੈ ਜੋ ਕਿ ਫ਼ਾਜ਼ਿਲਕਾ ਜ਼ਿਲ੍ਹੇ ਦੇ ਇਤਿਹਾਸ ਵਿੱਚ ਕਿਸੇ ਸਰਕਾਰੀ ਸਕੂਲ ਦੀ ਬਹੁਤ ਵੱਡੀ ਪ੍ਰਾਪਤੀ ਹੈ। ਇਸ ਸਕੂਲ ਦੇ ਸਕਾਉਟਸ ਐਂਡ ਗਾਈਡਜ਼ ਯੂਨਿਟ ਦੇ 15 ਬੱਚੇ ਰਾਸ਼ਟਰੀ ਪੁਰਸਕਾਰ ਲਈ ਚੁਣੇ ਗਏ ਹਨ। ਇਹਨਾਂ ਬੱਚਿਆਂ ਵਿੱਚ 12 ਬੱਚੇ ਸਰਕਾਰੀ ਪ੍ਰਾਇਮਰੀ ਸਕੂਲ ਸਵਾਹ ਵਾਲਾ ਦੇ, 2 ਬੱਚੇ ਸਰਕਾਰੀ ਪ੍ਰਾਇਮਰੀ ਸਕੂਲ ਘਾਂਗਾ ਕਲਾਂ ਦੇ ਅਤੇ ਇੱਕ ਬੱਚਾ ਮਾਤਾ ਗੁਜਰੀ ਪਬਲਿਕ ਸਕੂਲ ਚੱਕ ਸੁਹੇਲੇ ਵਾਲਾ ਦਾ ਹੈ।ਇਹਨਾਂ ਸਾਰੇ ਹੀ...
ਸ੍ਰੀ ਵਿਪਨ ਕੁਮਾਰ ਨੇ ਬਤੌਰ ਨਾਇਬ ਤਹਿਸੀਲਦਾਰ ਅਰਨੀਵਾਲਾ ਸੇਖ ਸੁਭਾਨ ਵਿਖੇ  ਦਾ ਅਹੁੱਦਾ ਸੰਭਾਲਿਆ

ਸ੍ਰੀ ਵਿਪਨ ਕੁਮਾਰ ਨੇ ਬਤੌਰ ਨਾਇਬ ਤਹਿਸੀਲਦਾਰ ਅਰਨੀਵਾਲਾ ਸੇਖ ਸੁਭਾਨ ਵਿਖੇ ਦਾ ਅਹੁੱਦਾ ਸੰਭਾਲਿਆ

Punjab
ਫਾਜਿਲਕਾ 1 ਫਰਵਰੀ ਸ੍ਰੀ ਵਿਪਨ ਕੁਮਾਰ ਨੇ ਅਰਨੀਵਾਲਾ ਸੇਖ ਸੁਭਾਨ ਵਿਖੇ ਨਾਇਬ ਤਹਿਸੀਲਦਾਰ ਵੱਜੋ ਆਪਣਾ ਅਹੁੱਦਾ ਸੰਭਾਲਿਆ। ਇਸ ਤੋਂ ਪਹਿਲਾ ਸ੍ਰੀ ਵਿਪਨ ਕੁਮਾਰ ਖੂਈਆ ਸਰਵਰ ਵਿਖੇ ਆਪਣੀ ਸੇਵਾਵਾ ਨਿਭਾ ਰਹੇ ਸਨ। ਇਸ ਮੌਕੇ ਸਟਾਫ ਵੱਲੋਂ ੳਨ੍ਹਾਂ ਦਾ ਸਵਾਗਤ ਗੁਲਦਸਤਾ ਦੇ ਕੇ ਕੀਤਾ ਗਿਆ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੇ ਟੀਚੀਆ ਨੂੰ ਸਮੇ ਸਿਰ ਪੂਰਾ ਕਰਨਾ ਅਤੇ ਵਿਕਾਸ ਕੰਮਾਂ ਵਿੱਚ ਤੇਜੀ ਲਿਆਉਣਾ ਉਨ੍ਹਾਂ ਦਾ ਪਹਿਲਾ ਫਰਜ ਹੈ। ਉਨ੍ਹਾਂ ਸਟਾਫ ਨੂੰ ਹਦਾਇਤ ਕਰਦਿਆਂ ਕਿਹਾ ਕਿ ਦਫਤਰ ਵਿਚ ਆਏ ਲੋਕਾਂ ਦੇ ਕੰਮਾਂ ਨੂੰ ਬਿਨਾਂ ਕਿਸੇ ਦੇਰੀ ਦੇ ਨੇਪਰੇ ਚਾੜਿਆ ਜਾਵੇ ।...
ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਕੌਮੀ ਸੜਕ ਸੁਰੱਖਿਆ ਮੁਹਿੰਮ ਤਹਿਤ ਕੀਤਾ ਜਾਵੇ ਜਾਗਰੂਕ

ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਕੌਮੀ ਸੜਕ ਸੁਰੱਖਿਆ ਮੁਹਿੰਮ ਤਹਿਤ ਕੀਤਾ ਜਾਵੇ ਜਾਗਰੂਕ

Punjab
ਫਿਰੋਜ਼ਪੁਰ, 1 ਫਰਵਰੀ 2024.             ਪੰਜਾਬ ਸਰਕਾਰ ਵੱਲੋਂ ਟ੍ਰੈਫਿਕ ਨਿਯਮਾਂ ਸਬੰਧੀ ਆਮ ਲੋਕਾਂ ਨੂੰ ਜਾਗਰੂਕ ਕਰਨ ਲਈ ਕੌਮੀ ਸੜਕ ਸੁਰੱਖਿਆ ਮਹੀਨਾ ਮਨਾਇਆ ਜਾ ਰਿਹਾ ਹੈ ਤਾਂ ਜੋ ਸੜਕੀ ਹਾਦਸਿਆਂ ਨੂੰ ਠੱਲ੍ਹ ਪਾਈ ਜਾ ਸਕੇ। ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਧੀਮਾਨ ਦੇ ਦਿਸ਼ਾ-ਨਿਰਦੇਸ਼ਾਂ ਹੇਠ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਅਰੁਣ ਸ਼ਰਮਾ ਵੱਲੋਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਕੌਮੀ ਸੜਕ ਸੁਰੱਖਿਆ ਮਹੀਨਾ ਮਨਾਉਣ ਦੇ ਸਬੰਧ ਵਿੱਚ ਬੈਠਕ ਕੀਤੀ ਗਈ।           ਮੀਟਿੰਗ ਦੌਰਾਨ ਉਨ੍ਹਾਂ ਪੁਲਿਸ ਵਿਭਾਗ, ਨੈਸ਼ਨਲ ਹਾਈਵੇਅ, ਲੋਕ ਨਿਰਮਾਣ ਵਿਭਾਗ, ਪੰਜਾਬ ਮੰਡੀ ਬੋਰਡ, ਸਿੱਖਿਆ ਵਿਭਾਗ, ਆਰ.ਟੀ.ਏ. ਵਿਭਾਗ, ਸਿਹਤ ਵਿਭਾਗ ਆਦਿ ਦੇ ਅਧਿਕਾਰੀਆਂ/ਕਰਮਚਾਰੀਆਂ ਨੂੰ ਉਨ੍ਹਾਂ ਦੇ ਵਿਭਾਗ ਵੱਲੋਂ ਕੀਤੀਆਂ ਜਾਣ ਵਾਲੀਆਂ ਗਤੀਵਿਧੀਆਂ ਬਾਰੇ ਹਦਾਇਤਾਂ ਦਿੱਤੀਆਂ । ਉਨ੍ਹਾਂ ਕਿਹਾ ਕਿ ਸਕੂਲਾਂ, ਕਾਲਜਾਂ ਅਤੇ ਹੋਰ ਜਨਤਕ ਥਾਵਾਂ ਤੇ ਕੈਂਪ ਲਗਾ ਕੇ ਜ਼ਿਲ੍ਹਾ ਵਾਸੀਆਂ ਨੂੰ ਸੜਕ ਸੁਰੱਖਿਆ ਦੇ ਨਿਯਮਾਂ ਬਾਰੇ ਜਾਣਕਾਰੀ ਜਾਵੇ। ਉਨ੍ਹਾਂ ਕਿਹਾ ਕਿ ਸੀਟ ਬੈਲਟ ਅਤੇ ਹੈਲਮੈਟ ਦੀ ਵਰਤੋਂ ਦੇ ਫਾਇਦਿਆਂ ਅਤੇ ਵਰਤੋਂ ਨਾ...
ਵਧੀਕ ਡਿਪਟੀ ਕਮਿਸ਼ਨਰ ਵਲੋਂ ਵਿਭਾਗਾਂ ਨੂੰ ਸਾਰੇ ਕਰਮਚਾਰੀਆਂ ਦੀ ਸੂਚੀ ਜਮ੍ਹਾਂ ਕਰਵਾਉਣ ਦੇ ਨਿਰਦੇਸ਼

ਵਧੀਕ ਡਿਪਟੀ ਕਮਿਸ਼ਨਰ ਵਲੋਂ ਵਿਭਾਗਾਂ ਨੂੰ ਸਾਰੇ ਕਰਮਚਾਰੀਆਂ ਦੀ ਸੂਚੀ ਜਮ੍ਹਾਂ ਕਰਵਾਉਣ ਦੇ ਨਿਰਦੇਸ਼

Punjab
ਲੁਧਿਆਣਾ, 1 ਫਰਵਰੀ (000) - ਵਧੀਕ ਡਿਪਟੀ ਕਮਿਸ਼ਨਰ (ਜਗਰਾਉਂ) ਮੇਜਰ ਅਮਿਤ ਸਰੀਨ ਵਲੋਂ ਆਗਾਮੀ ਲੋਕ ਸਭਾ ਚੋਣਾਂ ਲਈ ਜ਼ਿਲ੍ਹੇ ਵਿੱਚ ਚੋਣ ਤਿਆਰੀਆਂ ਦਾ ਜਾਇਜ਼ਾ ਲੈਂਦੇ ਹੋਏ ਸਾਰੇ ਵਿਭਾਗਾਂ ਨੂੰ ਡੀ.ਆਈ.ਐਸ.ਈ. ਕੈਪਸੂਲ ਸਾਫਟਵੇਅਰ ਵਿੱਚ ਕਰਮਚਾਰੀਆਂ ਦੇ ਵੇਰਵੇ ਜਮ੍ਹਾਂ ਕਰਵਾਉਣ ਦੇ ਨਿਰਦੇਸ਼ ਦਿੱਤੇ। ਸਾਰੇ ਵਿਭਾਗਾਂ ਦੀ ਮੀਟਿੰਗ ਵਿੱਚ ਭਾਗ ਲੈਂਦਿਆਂ ਵਧੀਕ ਡਿਪਟੀ ਕਮਿਸ਼ਨਰ ਵੱਲੋਂ ਆਗਾਮੀ ਲੋਕ ਸਭਾ ਚੋਣਾਂ ਨੂੰ ਨਿਰਪੱਖ ਅਤੇ ਪਾਰਦਰਸ਼ੀ ਢੰਗ ਨਾਲ ਨੇਪਰੇ ਚਾੜ੍ਹਨ ਲਈ ਸਾਰੇ ਵਿਭਾਗਾਂ ਵਿੱਚ ਤਾਇਨਾਤ ਅਧਿਕਾਰੀਆਂ/ਕਰਮਚਾਰੀਆਂ ਦਾ ਰਿਕਾਰਡ ਜਲਦ ਤੋਂ ਜਲਦ ਤਿਆਰ ਕਰਨ ਦੀ ਮਹੱਤਤਾ 'ਤੇ ਜ਼ੋਰ ਦਿੱਤਾ। ਉਨ੍ਹਾਂ ਸਮੂਹ ਅਧਿਕਾਰੀਆਂ ਨੂੰ ਕਿਹਾ ਕਿ ਉਹ ਆਪਣੇ ਸਟਾਫ਼ ਦੀ ਦਰੁਸਤ ਸੂਚੀ ਸਮੇਂ ਸਿਰ ਜਮ੍ਹਾਂ ਕਰਵਾਉਣ। ਵਿਭਾਗਾਂ ਤੋਂ ਇਕੱਤਰ ਕੀਤੇ ਗਏ ਡੇਟਾ ਦੀ ਵਰਤੋਂ ਚੋਣਾਂ ਲਈ ਪ੍ਰੀਜ਼ਾਈਡਿੰਗ ਅਫਸਰਾਂ, ਮਾਈਕ੍ਰੋ ਅਬਜ਼ਰਵਰਾਂ ਅਤੇ ਹੋਰ ਚੋਣ ਡਿਊਟੀਆਂ ਦੀ ਨਿਯੁਕਤੀ ਲਈ ਕੀਤੀ ਜਾਵੇਗੀ। ਮੇਜਰ ਸਰੀਨ ਨੇ ਕਿਹਾ ਕਿ ਚੋਣਾਂ ਦੇ ਐਲਾਨ ਤੋਂ ਬਾਅਦ ਆਦਰਸ਼ ਚੋਣ ਜ਼ਾਬਤਾ ਲਾਗੂ ਹੁੰਦੇ ਹੀ ਚੋਣ ਪ੍ਰਕਿਰਿਆ ਸ਼ੁਰੂ ਹੋਣ ਦੀ ਸੰਭਾਵਨਾ ...
ਦੀਪਾਂਕਰ ਗਰਗ ਨੇ ਐਸ ਡੀ ਐਮ ਮੋਹਾਲੀ ਦਾ ਚਾਰਜ ਸੰਭਾਲਿਆ

ਦੀਪਾਂਕਰ ਗਰਗ ਨੇ ਐਸ ਡੀ ਐਮ ਮੋਹਾਲੀ ਦਾ ਚਾਰਜ ਸੰਭਾਲਿਆ

Punjab
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 1 ਫਰਵਰੀ, 2024: ਪੰਜਾਬ ਸਿਵਲ ਸੇਵਾਵਾਂ 2020 ਬੈਚ ਦੇ ਅਧਿਕਾਰੀ ਦੀਪਾਂਕਰ ਗਰਗ ਨੇ ਅੱਜ ਬਤੌਰ ਉਪ ਮੰਡਲ ਮੈਜਿਸਟ੍ਰੇਟ, ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੋਹਾਲੀ) ਸਬ ਡਵੀਜ਼ਨ ਅਹੁਦਾ ਸੰਭਾਲ ਲਿਆ ਹੈ। ਉਨ੍ਹਾਂ ਕਿਹਾ ਕਿ ਡਿਪਟੀ ਕਮਿਸ਼ਨਰ ਸ਼੍ਰੀਮਤੀ ਆਸ਼ਿਕਾ ਜੈਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਆਮ ਲੋਕਾਂ ਨੂੰ ਰਾਹਤ ਪਹੁੰਚਾਉਣਾ ਪਹਿਲ ਹੋਵੇਗੀ ਤਾਂ ਜੋ ਕਿਸੇ ਵੀ ਵਿਅਕਤੀ ਨੂੰ ਫਾਈਲਾਂ/ਕੰਮਾਂ ਦੇ ਨਿਪਟਾਰੇ ਲਈ ਇੰਤਜ਼ਾਰ ਨਾ ਕਰਨਾ ਪਵੇ। ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਵਚਨਬੱਧਤਾ ਅਨੁਸਾਰ ਭਲਾਈ ਸਕੀਮਾਂ ਅਤੇ ਫਲੈਗਸ਼ਿਪ ਪ੍ਰੋਗਰਾਮਾਂ ਦਾ ਲਾਭ ਸਾਰੇ ਯੋਗ ਲੋਕਾਂ ਤੱਕ ਪਹੁੰਚਾਉਣਾ ਯਕੀਨੀ ਬਣਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਮੋਹਾਲੀ ਸਬ ਡਵੀਜ਼ਨ ਨਾਲ ਸਬੰਧਤ ਕਿਸੇ ਵੀ ਵਿਅਕਤੀ ਨੂੰ ਜੇਕਰ ਸਬ ਡਵੀਜ਼ਨ ਦਫ਼ਤਰ ਨਾਲ ਸਬੰਧਤ ਕੋਈ ਵੀ ਸ਼ਿਕਾਇਤ ਹੈ ਤਾਂ ਉਹ ਉਨ੍ਹਾਂ ਦੇ ਦਫ਼ਤਰ ਵਿੱਚ ਸੰਪਰਕ ਕਰ ਸਕਦਾ ਹੈ ਤਾਂ ਜੋ ਉਹ ਇਸ ਸਮੱਸਿਆ ਦੇ ਨਿਪਟਾਰੇ ਲਈ ਉਨ੍ਹਾਂ ਦੀ ਮਦਦ ਕਰ ਸਕਣ। ਐਸ ਡੀ ਐਮ ਗਰਗ ...