ਰਾਜ ਪੱਧਰੀ ਬਸੰਤ ਪੰਚਮੀ ਮੇਲੇ ਦੀਆਂ ਤਿਆਰੀਆਂ ਸਬੰਧੀ ਡੀ.ਸੀ. ਨੇ ਅਧਿਕਾਰੀਆਂ ਨਾਲ ਕੀਤੀ ਵਿਸ਼ੇਸ਼ ਮੀਟਿੰਗ
ਫ਼ਿਰੋਜ਼ਪੁਰ, 01 ਫਰਵਰੀ 2024:
ਰਾਜ ਪੱਧਰੀ ਬਸੰਤ ਮੇਲੇ ਦੌਰਾਨ ਕਰਵਾਏ ਜਾਣ ਵਾਲੇ ਪਤੰਗਬਾਜ਼ੀ ਮੁਕਾਬਲੇ ਵਾਤਾਵਰਣ ਦੀ ਸੰਭਾਲ, ਨਾਰੀ ਸ਼ਕਤੀ, ਲਿੰਗ ਸਮਾਨਤਾ, ਦਿਵਿਆਂਗਜਨਾਂ ਦੇ ਸਨਮਾਨ ਅਤੇ ਨਿਆਂਸੰਗਤ ਵਿਵਹਾਰ, ਵੋਟ ਬਣਾਉਣ ਅਤੇ ਸੁਚੱਜੀ ਵਰਤੋਂ ਨੂੰ ਸਮਰਪਿਤ ਵਿਸ਼ਿਆਂ ਤਹਿਤ ਕਰਵਾਏ ਜਾਣਗੇ। ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਧੀਮਾਨ ਨੇ ਰਾਜ ਪੱਧਰੀ ਬਸੰਤ ਪੰਚਮੀ ਪਤੰਗ ਮੇਲੇ ਦੀਆਂ ਤਿਆਰੀਆਂ ਸਬੰਧੀ ਜ਼ਿਲ੍ਹੇ ਦੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਤੇ ਗੈਰ-ਸਰਕਾਰੀ ਸੰਸਥਾਵਾਂ ਦੇ ਨੁਮਾਂਇੰਦਿਆਂ ਨਾਲ ਵਿਸ਼ੇਸ਼ ਮੀਟਿੰਗ ਦੌਰਾਨ ਕੀਤਾ।
ਇਸ ਮੌਕੇ ਡਿਪਟੀ ਕਮਿਸ਼ਨਰ ਨੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਰਾਜ ਦੇ ਰਵਾਇਤੀ ਤੇ ਵਿਰਾਸਤੀ ਮੇਲਿਆਂ ਨੂੰ ਦੇਸ਼-ਦੁਨੀਆਂ ਤੱਕ ਪ੍ਰਫੁੱਲਤ ਕਰਨ ਅਤੇ ਇਨ੍ਹਾਂ ਮੇਲਿਆਂ ਪ੍ਰਤੀ ਲੋਕਾਂ ਦੀ ਰੁਚੀ ਨੂੰ ਹੋਰ ਵਧਾਉਣ ਲਈ ਰਾਜ ਵਿੱਚ ਸ਼ੁਰੂ ਕੀਤੇ ਗਏ ਮੇਲਿਆਂ ਦੀ ਲੜੀ ਤਹਿਤ 10 ਅਤੇ 11 ਫਰਵਰੀ 2024 ਨੂੰ ਫਿਰੋਜ਼ਪੁਰ ਵਿਖੇ ਸ਼ਹੀਦ ਭਗਤ ਸਿੰਘ ਸਟੇਟ ਯੂਨੀਵਰਸਿਟੀ ਵਿੱਚ ਰਾਜ ਪੱਧਰੀ ਬਸੰਤ ਪੰਚਮੀ ਪਤੰਗ ਮੇਲਾ ਕਰਵਾਇਆ ਜਾ ਰਿਹਾ ਹ...








