ਮੁੱਖ ਮੰਤਰੀਆਂ ਵੱਲੋਂ ਪੰਜਾਬ ਭਰ ਦੇ ਡਿਪਟੀ ਕਮਿਸ਼ਨਰਾਂ ਨਾਲ ਮੀਟਿੰਗ
ਚੰਡੀਗੜ੍ਹ, 31 ਜਨਵਰੀ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਬੁੱਧਵਾਰ ਨੂੰ ਇੱਥੇ ਸਾਰੇ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨਾਲ ਉੱਚ ਪੱਧਰੀ ਮੀਟਿੰਗ ਕੀਤੀ ਅਤੇ ਸੂਬੇ ਵਿੱਚ ਨਾਗਰਿਕ ਸੇਵਾਵਾਂ ਮੁਹੱਈਆ ਕਰਨ ਦੀ ਸਮੀਖਿਆ ਕੀਤੀ।
ਇੱਥੇ ਪੰਜਾਬ ਭਵਨ ਵਿੱਚ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਸੂਬੇ ਵਿੱਚ ਘਰ-ਘਰ ਸੇਵਾਵਾਂ ਸਕੀਮ ਨੂੰ ਲਾਗੂ ਕਰਨ ਉਤੇ ਜ਼ਿਲ੍ਹਿਆਂ ਦੀ ਕਾਰਗੁਜ਼ਾਰੀ ਉਤੇ ਤਸੱਲੀ ਜ਼ਾਹਰ ਕੀਤੀ। ਉਨ੍ਹਾਂ ਕਿਹਾ ਕਿ ਇਸ ਵੱਡ ਆਕਾਰੀ ਸਕੀਮ ਦਾ ਮੰਤਵ 43 ਨਾਗਰਿਕ ਸੇਵਾਵਾਂ ਨੂੰ ਲੋਕਾਂ ਦੇ ਘਰ-ਘਰ ਤੱਕ ਪਹੁੰਚਾਉਣਾ ਹੈ। ਭਗਵੰਤ ਸਿੰਘ ਮਾਨ ਨੇ ਡਿਪਟੀ ਕਮਿਸ਼ਨਰਾਂ ਨੂੰ ਕਿਹਾ ਕਿ ਲੋਕਾਂ ਦੀ ਭਲਾਈ ਲਈ ਇਸ ਸਕੀਮ ਨੂੰ ਮਿਸ਼ਨਰੀ ਉਤਸ਼ਾਹ ਨਾਲ ਲਾਗੂ ਕਰਨਾ ਯਕੀਨੀ ਬਣਾਇਆ ਜਾਵੇ।
ਇਕ ਹੋਰ ਏਜੰਡੇ ਬਾਰੇ ਗੱਲ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਸ ਸਮੇਂ ਸੂਬੇ ਵਿੱਚ 664 ਆਮ ਆਦਮੀ ਕਲੀਨਿਕ ਕਾਰਜਸ਼ੀਲ ਹਨ ਅਤੇ ਹੁਣ ਤੱਕ ਇਨ੍ਹਾਂ ਕਲੀਨਿਕਾਂ ਵਿੱਚੋਂ 98 ਲੱਖ ਦੇ ਕਰੀਬ ਮਰੀਜ਼ ਇਲਾਜ ਸਹੂਲਤਾਂ ਦਾ ਲਾਭ ਲੈ ਚੁੱਕੇ ਹਨ। ਉਨ੍ਹਾਂ ਕਿਹਾ ਕਿ ਹੁਣ ਤੱਕ 40.50 ਕਰੋੜ ਰੁਪਏ ਦੀਆਂ ਦਵਾਈਆਂ ਅ...








