ਅਨੁਸੂਚਿਤ ਜਾਤੀ ਕੌਮੀ ਕਮਿਸ਼ਨ ਵੱਲੋਂ ਜ਼ਿਲ੍ਹਾ ਲੁਧਿਆਣਾ ਦਾ ਦੌਰਾ
ਲੁਧਿਆਣਾ, 31 ਜਨਵਰੀ (000) - ਅਨੁਸੂਚਿਤ ਜਾਤੀ ਕੌਮੀ ਕਮਿਸ਼ਨ, ਚੰਡੀਗੜ੍ਹ ਦੀ ਟੀਮ ਵੱਲੋਂ ਜ਼ਿਲ੍ਹਾ ਲੁਧਿਆਣਾ ਦਾ ਦੌਰਾ ਕੀਤਾ ਗਿਆ। ਟੀਮ ਵਿੱਚ ਸ਼੍ਰੀ ਏ.ਭੱਟਾਚਾਰਿਆ, ਰਿਸਰਚ ਅਫ਼ਸਰ, ਸ਼੍ਰੀ ਪ੍ਰਵੀਨ ਦਿਆਂਦੀ, ਸੀਨੀਅਰ ਇੰਵੈਸਟੀਗੇਟਰ, ਸ਼੍ਰੀ ਵਿਜੈ ਕੁਮਾਰ, ਆਫਿਸ ਅਸਸਿਟੈਂਟ ਸ਼ਾਮਲ ਸਨ।
ਸ਼੍ਰੀ ਜ਼ਸਵੀਰ ਲਵਨ ਪੁੱਤਰ ਸ਼੍ਰੀ ਖਿਲਾ ਰਾਮ, ਵਾਸੀ ਮਕਾਨ ਨੰ: 3654, ਗੋਪਾਲ ਨਗਰ, ਹੈਬੋਵਾਲ ਕਲਾਂ, ਜ਼ਿਲ੍ਹਾ ਲੁਧਿਆਣਾ ਵਲੋਂ ਕਮਿਸ਼ਨ ਨੂੰ ਇੱਕ ਦਰਖਾਸਤ ਦਿੱਤੀ ਗਈ ਕਿ ਕੁੱਝ ਗੈਰ-ਅਨੁਸੂਚਿਤ ਜਾਤੀ ਨਾਲ ਸਬੰਧਤ ਲੋਕਾਂ ਵਲੋਂ ਉਸ ਦੀ ਪ੍ਰਾਪਰਟੀ 'ਤੇ ਨਾਜਾਇਜ਼ ਕਬਜ਼ਾ ਕੀਤਾ ਗਿਆ ਹੈ ਅਤੇ ਉਸ ਨੂੰ ਝੂਠੇ ਪੁਲਿਸ ਕੇਸਾਂ ਵਿੱਚ ਉਲਝਾ ਕੇ ਤੰਗ ਪਰੇਸ਼ਾਨ ਕੀਤਾ ਜਾ ਰਿਹਾ ਹੈ ਜਿਸਦੇ ਤਹਿਤ ਕਮਿਸ਼ਨ ਵਲੋਂ ਜਗ੍ਹਾ ਦਾ ਦੌਰਾ ਕੀਤਾ ਗਿਆ।
ਇਸ ਮੌਕੇ ਕਮਿਸ਼ਨ ਵਲੋਂ ਦਰਖਾਸਤੀ ਅਤੇ ਦੂਜੀ ਧਿਰ ਨੂੰ ਧਿਆਨ ਨਾਲ ਸੁਣਿਆ ਗਿਆ। ਕਮਿਸ਼ਨ ਵੱਲੋਂ ਨਗਰ ਨਿਗਮ, ਲੁਧਿਆਣਾ ਵਲੋਂ ਹਾਜ਼ਰ ਹੋਏ ਅਧਿਕਾਰੀ ਨੂੰ ਆਦੇਸ਼ ਦਿੱਤੇ ਗਏ ਕਿ ਜ਼ਮੀਨ ਸਬੰਧੀ ਸਰਕਾਰੀ ਰਿਕਾਰਡ, ਦੋਵਾਂ ਧਿਰਾਂ ਵਲੋਂ ਪੇਸ਼ ਕੀਤੇ ਗਏ ਰਿਕਾਰਡ ਨੂੰ ਧਿਆਨ ਵਿੱਚ ਰੱਖਦੇ ਹੋਏ ਇਸ ਮਾਮਲੇ ਸ...








