ਸੜਕ ਸੁਰੱਖਿਆ ਮਹੀਨੇ ਤਹਿਤ ਲਗਾਏ ਜਾਗਰੂਕਤਾ ਸੈਮੀਨਾਰ ਵਿੱਚ ਐਸ.ਡੀ.ਐਮ. ਨੇ ਵਿਦਿਆਰਥੀਆਂ ਨੂੰ ਕੀਤਾ ਸੰਬੋਧਨ
ਬਾਘਾਪੁਰਾਣਾ (ਮੋਗਾ) 31 ਜਨਵਰੀ:
ਸਰਕਾਰ ਵੱਲੋਂ ਟ੍ਰੈਫਿਕ ਨਿਯਮ ਕਮਾਈ ਲਈ ਨਹੀਂ ਬਣਾਏ ਜਾਂਦੇ ਬਲਕਿ ਇਨ੍ਹਾਂ ਦਾ ਮੁੱਖ ਮੰਤਵ ਮਨੁੱਖਾਂ, ਜਾਨਵਰਾਂ ਆਦਿ ਦੀਆਂ ਕੀਮਤੀ ਜਾਨਾਂ ਨੂੰ ਬਚਾਉਣਾ ਹੁੰਦਾ ਹੈ। ਸਰਕਾਰ ਵੱਲੋਂ ਸਮੇਂ ਸਮੇਂ ਤੇ ਇਨ੍ਹਾਂ ਵਿੱਚ ਸੋਧ ਵੀ ਕੀਤੀ ਜਾਂਦੀ ਹੈ। ਡਰਾਈਵਰਾਂ ਅਤੇ ਸਾਨੂੰ ਸਾਰਿਆਂ ਨੂੰ ਇਨ੍ਹਾਂ ਨਿਯਮਾਂ ਦੀ ਬੜੀ ਗੰਭੀਰਤਾ ਨਾਲ ਪਾਲਣਾ ਕਰਨੀ ਚਾਹੀਦੀ ਹੈ ਕਿਉਂਕਿ ਸੜਕ ਉੱਪਰ ਥੋੜੀ ਜਿਹੀ ਲਾਪਰਵਾਹੀ ਨਾਲ ਕਈ ਵਾਰ ਬਹੁਤੀ ਗਿਣਤੀ ਵਿੱਚ ਕੀਮਤੀ ਜਾਨਾਂ ਚਲੀਆਂ ਜਾਂਦੀਆਂ ਹਨ। ਵੈਸੇ ਤਾਂ ਇਸ ਪ੍ਰਤੀ ਜਾਗਰੂਕਤਾ ਵਿਭਾਗ ਵੱਲੋਂ ਲਗਾਤਾਰ ਚਲਦੀ ਰਹਿੰਦੀ ਹੈ ਪ੍ਰੰਤੂ ਸਰਕਾਰ ਵੱਲੋਂ 15 ਜਨਵਰੀ ਤੋਂ 14 ਜਨਵਰੀ, 2024 ਤੱਕ ਖਾਸ ਸੜਕ ਸੁਰੱਖਿਆ ਜਾਗਰੂਕਤਾ ਮਹੀਨਾ ਮਨਾਇਆ ਜਾ ਰਿਹਾ ਹੈ, ਜਿਸ ਤਹਿਤ ਜਾਗਰੂਕਤਾ ਗਤੀਵਿਧੀਆਂ ਜਾਰੀ ਹਨ।
ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਐਸ.ਡੀ.ਐਮ. ਬਾਘਾਪੁਰਾਣਾ ਸ੍ਰ. ਹਰਕੰਵਲਜੀਤ ਸਿੰਘ ਨੇ ਸੜਕ ਸੁਰੱਖਿਆ ਮਹੀਨੇ ਦੀਆਂ ਜਾਗਰੂਕਤਾ ਗਤੀਵਿਧੀਆਂ ਦੀ ਲੜੀ ਤਹਿਤ ਗੁਰੂ ਨਾਨਕ ਕਾਲਜ ਰੋਡੇ ਵਿੱਚ ਲਗਾਏ ਗਏ ਸੈਮੀਨਾਰ ਵਿੱਚ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕੀਤਾ।...








