ਜ਼ਿਲ੍ਹਾ ਚੋਣ ਅਫ਼ਸਰ ਨੇ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ ਸਬੰਧੀ ਰਾਜਨੀਤਿਕ ਪਾਰਟੀਆਂ ਦੇ ਪ੍ਰਤੀਨਿਧਾਂ ਨਾਲ ਕੀਤੀ ਮੀਟਿੰਗ
ਫ਼ਿਰੋਜ਼ਪੁਰ 22 ਜਨਵਰੀ 2024 ( ) ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਫ਼ੋਟੋ ਵੋਟਰ ਸੂਚੀ ਦੀ ਸਪੈਸ਼ਲ ਸਰਸਰੀ ਸੁਧਾਈ ਯੋਗਤਾ ਮਿਤੀ 01-01-2024 ਦੇ ਆਧਾਰ 'ਤੇ ਰਾਜਨੀਤਿਕ ਪਾਰਟੀਆਂ ਦੇ ਪ੍ਰਤੀਨਿਧਾਂ ਨਾਲ ਵੋਟਰ ਸੂਚੀਆਂ ਦੀ ਸਰਸਰੀ ਸੁਧਾਈ ਦੌਰਾਨ ਪ੍ਰਾਪਤ ਦਾਅਵੇ ਅਤੇ ਇਤਰਾਜਾਂ ਦਾ ਨਿਪਟਾਰਾ ਕਰਨ ਉਪਰੰਤ ਅੰਤਿਮ ਪ੍ਰਕਾਸ਼ਨਾ ਸਬੰਧੀ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਰਾਜੇਸ਼ ਧੀਮਾਨ ਦੀ ਪ੍ਰਧਾਨਗੀ ਹੇਠ ਮੀਟਿੰਗ ਕੀਤੀ ਗਈ। ਇਸ ਮੌਕੇ ਰਾਜਨੀਤਿਕ ਪਾਰਟੀਆਂ ਦੇ ਪ੍ਰਤੀਨਿਧਾਂ ਨੂੰ ਵੋਟਰ ਸੂਚੀ ਦਾ ਇੱਕ-ਇੱਕ ਸੈੱਟ ਅਤੇ ਸੀ.ਡੀ. ਵੀ ਦਿੱਤੀ ਗਈ। ਜ਼ਿਲ੍ਹਾ ਚੋਣ ਅਫ਼ਸਰ ਨੇ ਰਾਜਨੀਤਿਕ ਪਾਰਟੀਆਂ ਦੇ ਹਾਜ਼ਰ ਪ੍ਰਤੀਨਿਧਾਂ ਨੂੰ ਅਪੀਲ ਕੀਤੀ ਕਿ ਉਹ ਹਰ ਪੋਲਿੰਗ ਬੂਥ 'ਤੇ ਆਪਣੀ ਪਾਰਟੀ ਨਾਲ ਸਬੰਧਿਤ ਬੂਥ ਲੈਵਲ ਏਜੰਟ (ਬੀ.ਐਲ.ਏ.) ਦੀ ਨਿਯੁਕਤੀ ਕਰਨ ਅਤੇ ਕਮਿਸ਼ਨ ਨੂੰ ਵੋਟਰ ਸੂਚੀ ਦੀ ਸੁਧਾਈ ਦੇ ਕੰਮ ਵਿਚ ਸਹਿਯੋਗ ਦੇਣ। ਉਨ੍ਹਾਂ ਰਾਜਨੀਤਕ ਪਾਰਟੀਆਂ ਦੇ ਆਗੂਆਂ ਨੂੰ ਇਹ ਵੀ ਅਪੀਲ ਕੀਤੀ ਕਿ ਉਹ ਆਪੋ ਆਪਣੇ ਬੂਥ ਲੈਵਲ ਤੇ ਪੜਤਾਲ ਕਰਕੇ ਜੇ ਕੋਈ ਕਮੀ ਲੱਗਦੀ ਹੈ ਤਾਂ ਇਕ ਹਫਤੇ ਤੱਕ ਜ਼ਿਲ੍ਹਾ ਚੋਣ ਦੱਫਤਰ ਨੂੰ ਸੂਚਿਤ ...








