ਕੀਮਤੀ ਯਾਦਾਂ ਬਿਖੇਰਦਾ ਸਮਾਪਤ ਹੋਇਆ ਦੋ ਰੋਜ਼ਾ ਓਪਨ ਯੁਵਕ ਮੇਲਾ
ਲੁਧਿਆਣਾ, 21 ਜਨਵਰੀ - ਨੌਜਵਾਨਾਂ ਵਿਚਲੀ ਕਲਾ ਦਾ ਨਿਖਾਰ ਕਰਨ ਲਈ ਅਤੇ ਉਨ੍ਹਾਂ ਦੀ ਸਖਸ਼ੀਅਤ ਦੀ ਉਸਾਰੀ ਕਰਨ ਲਈ ਯੁਵਕ ਸੇਵਾਵਾਂ ਵਿਭਾਗ ਆਪਣੀ ਅਹਿਮ ਭੂਮਿਕਾ ਨਿਭਾਅ ਰਿਹਾ ਹੈ। ਨੌਜਵਾਨਾਂ ਨੂੰ ਸੱਭਿਆਚਾਰ ਨਾਲ ਜੋੜੀ ਰੱਖਣ ਲਈ ਲੋਕ ਨਾਚਾਂ ਤੇ ਹੋਰ ਸੱਭਿਆਚਾਰਕ ਮੁਕਾਬਲੇ ਸਮੇਂ ਸਮੇਂ 'ਤੇ ਆਯੋਜਿਤ ਕਰਵਾਏ ਜਾ ਰਹੇ ਹਨ ਤਾਂ ਕਿ ਨੌਜਵਾਨ ਨਸ਼ਿਆਂ ਤੋਂ ਦੂਰ ਰਹਿ ਕੇ ਚੰਗੇ ਸਮਾਜ ਦਾ ਨਿਰਮਾਣ ਕਰ ਸਕਣ।
ਉਕਤ ਦੀ ਲਗਾਤਾਰਤਾ ਵਿੱਚ ਸ.ਦਵਿੰਦਰ ਸਿੰਘ ਲੋਟੇ ਸਹਾਇਕ ਡਾਇਰੈਕਟਰ, ਯੁਵਕ ਸੇਵਾਵਾਂ ਵਿਭਾਗ ਲੁਧਿਆਣਾ ਅਤੇ ਚਰਨਜੀਤ ਸਿੰਘ ਚੰਨੀ, ਵਾਈਸ ਚਾਂਸਲਰ ਸੀ.ਟੀ. ਯੂਨੀਵਰਸਿਟੀ, ਲੁਧਿਆਣਾ ਦੀ ਯੋਗ ਅਗਵਾਈ ਹੇਠ ਜ਼ਿਲ੍ਹਾ ਪੱਧਰ ਦੇ ਦੋ ਰੋਜ਼ਾ ਓਪਨ ਯੁਵਕ ਮੇਲਾ ਸੀ.ਟੀ. ਯੂਨੀਵਰਸਿਟੀ ਲੁਧਿਆਣਾ ਵਿਖੇ ਕਰਵਾਇਆ ਗਿਆ। ਇਸ ਮੇਲੇ ਵਿੱਚ ਵੱਡੀ ਗਿਣਤੀ ਵਿੱਚ ਨੌਜਵਾਨਾਂ ਨੇ ਸ਼ਮੂਲੀਅਤ ਕਰਕੇ ਰੰਗਾਰੰਗ ਸੱਭਿਆਚਾਰਕ ਵੰਨਗੀਆਂ ਪੇਸ਼ ਕੀਤੀਆਂ।ਸਹਾਇਕ ਡਾਇਰੈਕਟਰ, ਯੁਵਕ ਸੇਵਾਵਾਂ ਸ. ਦਵਿੰਦਰ ਸਿੰਘ ਲੋਟੇ ਨੇ ਦੱਸਿਆ ਕਿ ਪਹਿਲੇ ਦਿਨ ਇਸ ਮੇਲੇ ਵਿੱਚ ਕਰਵਾਏ ਗਏ ਮੁਕਾਬਲਿਆਂ ਵਿੱਚ ਭੰਗੜੇ ਵਿੱਚ ਪਹਿਲਾ ਸਥਾਨ ਰਾਮਗੜ੍ਹੀਆ ਸ.ਸ. ਸਕੂਲ ...








