Shadow

Punjab

ਕੱਲ ਤੋਂ ਬਿਆਸ ਜਿਲ੍ਹਾ ਅੰਮ੍ਰਿਤਸਰ ਵਿਖੇ ਦਾਖਲ ਹੋਣਗੀਆਂ ਪੰਜਾਬ ਦੀਆਂ ਝਾਕੀਆਂ

ਕੱਲ ਤੋਂ ਬਿਆਸ ਜਿਲ੍ਹਾ ਅੰਮ੍ਰਿਤਸਰ ਵਿਖੇ ਦਾਖਲ ਹੋਣਗੀਆਂ ਪੰਜਾਬ ਦੀਆਂ ਝਾਕੀਆਂ

Punjab
ਅੰਮ੍ਰਿਤਸਰ 30 ਜਨਵਰੀ, 2024--- ਪੰਜਾਬ ਦੇ ਸ਼ਾਨਦਾਰ ਇਤਿਹਾਸ ਨੂੰ ਰੂਪਮਾਨ ਕਰਦੀਆਂ ਝਾਕੀਆਂ ਕੱਲ ਬਿਆਸ ਜਿਲ੍ਹਾ ਅੰਮ੍ਰਿਤਸਰ ਵਿਖੇ ਪੁੱਜਣਗੀਆਂ ਜਿਥੇ ਵੱਖ-ਵੱਖ  ਪ੍ਰਮੁੱਖ ਸ਼ਖਸ਼ੀਅਤਾਂ ਵਲੋਂ ਇਨਾਂ ਦਾ ਸਵਾਗਤ ਕੀਤਾ ਜਾਵੇਗਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ੍ਰੀ ਘਨਸ਼ਾਮ ਥੋਰੀ ਨੇ  ਦੱਸਿਆ ਕਿ 31 ਜਨਵਰੀ ਦਿਨ ਬੁੱਧਵਾਰ ਨੂੰ ਇਹ ਝਾਕੀਆਂ ਸਵੇਰੇ 10:00 ਵਜੇ ਬਿਆਸ ਤੋਂ ਹੁੰਦੇ ਹੋਏ 10:45 ਵਜੇ ਰਈਆ ਬਾਅਦ ਦੁਪਹਿਰ 1:00 ਵਜੇ ਦਾਣਾ ਮੰਡੀ ਜੰਡਿਆਲਾ ਗੁਰੂ, 2:45 ਵਜੇ ਗੋਲਡਨ ਗੇਟ, ਸ਼ਾਮ 3:30 ਵਜੇ ਵਿਸ਼ਾ ਮੈਗਾ ਮਾਰਟ ਅਤੇ ਸ਼ਾਮ 4:00 ਵਜੇ ਸਟਾਰ ਬਕ ਰੈਸਟੋਰੈਂਟ, ਰਣਜੀਤ ਐਵੀਨਿਊ ਵਿਖੇ ਪੁੱਜੇਗੀ ਅਤੇ ਇਸ ਉਪਰੰਤ ਸ਼ਾਮ 5:30 ਵਜੇ ਅਜਨਾਲਾ ਵਿਖੇ ਪੁਜੇਗੀ। ਉਨਾਂ ਦੱਸਿਆ ਕਿ ਇਸ ਉਪਰੰਤ ਅਗਲੇ ਦਿਨ 1 ਫਰਵਰੀ ਨੂੰ ਦਿਨ ਵੀਰਵਾਰ ਨੂੰ ਇਹ ਝਾਕੀਆਂ ਅਜਨਾਲਾ ਤੋਂ ਹੁੰਦੇ ਹੋਏ 11:30 ਵਜੇ ਭੱਲਾ ਪਿੰਡ, 12:30 ਕੁੱਕੜਾਂਵਾਲਾ ਅਤੇ ਬਾਅਦ ਦੁਪਹਿਰ 1:30 ਵਜੇ ਦਾਣਾ ਮੰਡੀ ਰਾਜਾਸਾਂਸੀ ਵਿਖੇ ਪੁੱਜੇਗੀ ਅਤੇ ਅਗਲੇ ਦਿਨ ਸਵੇਰੇ 10:00 ਵਜੇ ਤਰਨਤਾਰਨ ਲਈ ਰਵਾਨਾ ਹੋਵੇਗੀ। ਉਨਾਂ ਦੱਸਿਆ ਕਿ ਇਨ੍ਹ...
ਡਿਪਟੀ ਕਮਿਸ਼ਨਰ ਨੇ ਰਾਈਟ ਟੂ ਬਿਜਨੈਸ ਐਕਟ ਅਧੀਨ ਅੱਠ ਇਕਾਈਆਂ ਨੂੰ ਜਾਰੀ ਕੀਤੀ ਪ੍ਰਵਾਨਗੀ

ਡਿਪਟੀ ਕਮਿਸ਼ਨਰ ਨੇ ਰਾਈਟ ਟੂ ਬਿਜਨੈਸ ਐਕਟ ਅਧੀਨ ਅੱਠ ਇਕਾਈਆਂ ਨੂੰ ਜਾਰੀ ਕੀਤੀ ਪ੍ਰਵਾਨਗੀ

Punjab
ਅੰਮ੍ਰਿਤਸਰ 30 ਜਨਵਰੀ 2024---           ਪੰਜਾਬ ਸਰਕਾਰ ਵਲੋਂ ਉਦਯੋਗਪਤੀਆਂ ਨੂੰ ਉਨ੍ਹਾਂ ਦੇ ਕਾਰੋਬਾਰ ਨਾਲ ਸਬੰਧਤ ਕਈ ਤਰ੍ਹਾਂ ਦੀਆਂ ਸਹੂਲਤਾਂ ਆਨ ਲਾਈਨ ਮੁਹੱਇਆ ਕਰਵਾਈਆਂ ਜਾ ਰਹੀਆਂ ਹਨ, ਜਿਸ ਨਾਲ ਉਦਯੋਗਪਤੀਆਂ ਨੂੰ ਵੱਖ-ਵੱਖ ਦਫ਼ਤਰ ਦੇ ਚੱਕਰ ਨਹੀਂ ਮਾਰਨੇ ਪੈਂਦੇ ਅਤੇ ਸਾਰੀਆਂ ਸਹੂਲਤਾਂ ਇਕੋ ਹੀ ਖਿੜਕੀ ਰਾਹੀਂ ਦੇ ਦਿੱਤੀਆਂ ਜਾਂਦੀਆਂ ਹਨ। ਇਸੇ ਸਹੂਲਤ ਤਹਿਤ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਸ੍ਰੀ ਘਨਸ਼ਾਮ ਥੋਰੀ ਨੇ ਅੱਜ ਜਿਲ੍ਹਾ ਲੈਵਲ ਅਪਰੂਵਲ ਕਮੇਟੀ ਦੀ ਮੀਟਿੰਗ ਦੌਰਾਨ ਯੋਗ ਪਾਈਆਂ ਗਈਆਂ ਅੱਠ ਇਕਾਈਆਂ ਨੂੰ ਪ੍ਰਵਾਨਗੀ ਜਾਰੀ ਕੀਤੀ। ਉਨਾਂ ਦੱਸਿਆ ਕਿ ਇਨਾਂ ਦੋ ਇਕਾਈਆਂ ਵਿੱਚ ਸਿੱਧੇ ਅਤੇ ਅਸਿੱਧੇ ਤੌਰ ਤੇ 415 ਵਿਅਕਤੀਆਂ ਨੂੰ ਰੋਜ਼ਗਾਰ ਮਿਲੇਗਾ ਅਤੇ ਇਨਾਂ ਇਕਾਈਆਂ ਵੱਲੋਂ 85.5 ਕਰੋੜ ਰੁਪਏ ਦਾ ਨਿਵੇਸ਼ ਕੀਤਾ ਗਿਆ ਹੈ।  ਡਿਪਟੀ ਕਮਿਸ਼ਨਰ ਸ੍ਰੀ ਘਨਸ਼ਾਮ ਥੋਰੀ ਨੇ ਦੱਸਿਆ ਕਿ ਸਰਕਾਰ ਵਲੋਂ ਸਨਅਤਕਾਰ ਮਿਲਣੀ ਵਿੱਚ ਵੀ  ਭਰੋਸਾ ਦਿਵਾਇਆ ਗਿਆ ਸੀ ਕਿ ਰਾਈਟ ਟੂ ਬਿਜਨੈਸ ਐਕਟ ਅਧੀਨ ਸਾਰੀਆਂ ਸਹੂਲਤਾਂ ਮੁਹੱਈਆਂ ਕਰਵਾਈਆਂ ਜਾਣਗੀਆਂ ਅਤੇ ਉਸੇ ਵਾਅਦੇ ਅਨੁਸਾਰ ਸਾਰੇ ਕੰਮ ਹੋ ਰਹੇ ਹਨ। ਡਿਪਟੀ ਕਮਿਸ਼ਨਰ ...
ਲੰਬਤ ਪਏ ਸਾਰੇ ਵਿਕਾਸ ਦੇ ਕੰਮ ਜਲਦ ਕੀਤੇ ਜਾਣਗੇ ਮੁਕੱਮਲ

ਲੰਬਤ ਪਏ ਸਾਰੇ ਵਿਕਾਸ ਦੇ ਕੰਮ ਜਲਦ ਕੀਤੇ ਜਾਣਗੇ ਮੁਕੱਮਲ

Punjab
ਅੰਮ੍ਰਿਤਸਰ 30-01-2024 ---                 ਅੱਜ ਸ. ਹਰਪ੍ਰੀਤ ਸਿੰਘ ਆਈ.ਏ.ਐੱਸ ਵੱਲੋ ਨਗਰ ਨਿਗਮ ਅੰਮ੍ਰਿਤਸਰ ਵਿਖੇ ਬਤੌਰ ਕਮਿਸ਼ਨਰ ਅਹੁਦਾ ਸੰਭਾਲਿਆਂ ਗਿਆ। ਸੰਯੁਕਤ ਕਮਿਸ਼ਨਰ ਹਰਦੀਪ ਸਿੰਘ ਵੱਲੋ ਫੁੱਲਾਂ ਦਾ ਗੁਲਦਸਤਾ ਦੇ ਕੇ ਨਵੇ ਕਮਿਸ਼ਨਰ ਦਾ ਸਵਾਗਤ ਕੀਤਾ ਗਿਆ। ਇਸ ਮੌਕੇ ਤੇ ਨਿਗਮ ਦੇ ਸਾਰੇ ਵਿਭਾਗਾਂ ਦੇ ਮੁੱਖੀ/ਉਪਮੁੱਖੀਵੀ ਹਾਜਰ ਸਨ।           ਨਵ ਨਿਯੁਕਤ ਕਮਿਸ਼ਨਰ ਨੇ ਪ੍ਰੈਸ ਨੂੰ ਸੰਬੋਧਤ ਕਰਦੇ ਹੋਏ ਦੱਸਿਆ ਕਿ ਉਹਨਾਂ ਨੂੰ ਗੁਰੂ ਨਗਰੀ ਦੀ ਸੇਵਾ ਕਰਨ ਦਾ ਮੌਕਾ ਮਿਲਿਆ ਹੈ ਅਤੇ ਉਹ ਪੂਰੀ ਮੇਹਨਤ ਨਾਲ ਨਗਰ ਨਿਗਮ ਦੇ ਸਾਰੇ ਵਿਭਾਗਾਂ ਨੂੰ ਨਾਲ ਲੈ ਕੇ ਸ਼ਹਿਰ ਵਾਸੀਆਂ ਦੀ ਸੇਵਾ ਲਈ ਹਾਜਰ ਹਨ ਉਹਨਾਂ ਕਿਹਾ ਕਿ ਉਹਨਾਂ ਨੂੰ ਪਤਾ ਹੈ ਕਿ ਸ਼ਹਿਰ ਵਾਸੀਆਂ ਦੀਆਂ ਜੋ ਮੁੱਖ ਸਮੱਸਿਆਵਾਂ ਹਨ ਉਹਨਾਂ ਵਿਚ ਕੂੜੇ ਦੀ ਲਿਫਟਿੰਗ ਦਾ ਰੋਜਾਨਾਂ ਨਾ ਹੋਨਾ ਹੈ ਅਤੇ ਜਲਦ ਹੀ ਸਿਹਤ ਵਿਭਾਗ ਦੇ ਅਧਿਕਾਰੀਆਂਅਤੇ ਕੂੜਾ ਚੁੱਕਣ ਵਾਲੀ ਕੰਪਨੀ   ਨਾਲ ਮੀਟਿੰਗ ਕਰਕੇ ਇਸ ਸਮੱਸਿਆ ਦਾ ਪੱਕਾ ਹਲ ਕੀਤਾ ਜਾਵੇਗਾ । ਸ਼ਹਿਰ ਵਿਚ ਹੋ ਰਹੀਆਂ ਨਜਾਇਜ ਉਸਾਰੀਆਂ ਦੇ ਸਬੰਧ  ਵਿਚ ਪ੍ਰੈਸ ਨੂੰ ਜਵਾਬ ਦਿੰਦੇ ਹੋਏ ਉਹਨਾਂ ਕਿਹਾ...
ਟਰੈਫਿਕ ਐਜੂਕੇਸ਼ਨ ਸੈੱਲ ਵਲੋਂ ਬੱਚਿਆਂ ਨੂੰ ਟਰੈਫਿਕ ਨਿਯਮਾਂ ਬਾਰੇ ਦਿੱਤੇ ਗੁਰ

ਟਰੈਫਿਕ ਐਜੂਕੇਸ਼ਨ ਸੈੱਲ ਵਲੋਂ ਬੱਚਿਆਂ ਨੂੰ ਟਰੈਫਿਕ ਨਿਯਮਾਂ ਬਾਰੇ ਦਿੱਤੇ ਗੁਰ

Punjab
ਅੰਮ੍ਰਿਤਸਰ, 30 ਜਨਵਰੀ 2024-- ਪੁਲਿਸ ਕਮਿਸ਼ਨਰੇਟਰ ਅੰਮ੍ਰਿਤਸਰ ਦੇ ਦਿਸ਼ਾ ਨਿਰਦੇਸ਼ ਹੇਠ ਅਤੇ ਏਸੀਪੀ ਟਰੈਫਿਕ ਪੁਲਿਸ ਕਮਿਸ਼ਨਰੇਟਰ ਅੰਮ੍ਰਿਤਸਰ ਟਰੈਫਿਕ ਦੀ ਰਹਿਨੁਮਾਈ ਹੇਠ ਨੈਸ਼ਨਲ ਰੋਡ ਸੇਫਟੀ ਮਹੀਨਾ 14 ਫਰਵਰੀ 2024 ਤੱਕ ਮਨਾਇਆ ਜਾ ਰਿਹਾ ਹੈ। ਇਸ ਦੌਰਾਨ  ਟਰੈਫਿਕ ਐਜੂਕੇਸ਼ਨ ਸੈੱਲ ਦੇ ਇੰਚਾਰਜ ਐੱਸ ਆਈ ਦਲਜੀਤ ਸਿੰਘ ਅਤੇ ਉਹਨਾਂ ਦੀ ਟੀਮ ਐੱਚਸੀ ਸਲਵੰਤ ਸਿੰਘ ਅਤੇ ਕਾਂਸਟੇਬਲ ਲਵਪ੍ਰੀਤ ਕੌਰ ਵਲੋਂ ਸਰਕਾਰੀ ਹਾਈ ਸਕੂਲ ਦਬੁਰਜੀ ਅੰਮ੍ਰਿਤਸਰ ਵਿਖੇ ਟਰੈਫਿਕ ਸੈਮੀਨਾਰ ਕੀਤਾ ਗਿਆ ਅਤੇ ਸਰਕਾਰੀ ਹਾਈ ਸਕੂਲ ਦਬੁਰਜੀ ਦੇ ਬੱਚਿਆਂ ਨੂੰ ਟਰੈਫਿਕ ਨਿਯਮਾਂ ਪ੍ਰਤੀ ਜਾਗਰੂਕ ਕੀਤਾ ਗਿਆ। ਟਰੈਫਿਕ ਐਜੂਕੇਸ਼ਨ ਸੈੱਲ ਦੇ ਇੰਚਾਰਜ ਐੱਸ ਆਈ ਦਲਜੀਤ ਸਿੰਘ ਨੇ ਬੱਚਿਆਂ ਨੂੰ ਟੂ ਵੀਲਰ ਚਲਾਉਂਦਿਆਂ ਹੈਲਮਟ ਦੀ ਵਰਤੋਂ ,ਰੈਡ ਲਾਈਟ ਜੰਪ ਨਾ ਕਰਨਾ, ਹਮੇਸ਼ਾ ਸੀਟ ਬੈਲਟ ਲਗਾ ਕੇ ਵਾਹਨ ਚਲਾਉਣਾ, ਅਤੇ ਹਮੇਸ਼ਾ ਟਰੈਫਿਕ ਨਿਯਮਾਂ ਦੀ ਪਾਲਣਾ ਕਰਨ ਬਾਰੇ ਪ੍ਰੇਰਿਤ ਕੀਤਾ। ਉਨਾਂ ਬੱਚਿਆ ਨੂੰ ਸੜਕ ਤੇ ਚਲਦਿਆ ਐਕਸੀਡੈਂਟ ਤੋ ਬਚਾਅ ਲਈ  ਟਰੈਫਿਕ ਨਿਯਮਾ ਦੀ ਪਾਲਣਾ ਕਰਨ ਬਾਰੇ ਦੱਸਿਆ। ਉਨਾਂ ਕਿਹਾ ਕਿ ਟੂ ਵੀਲਰ ਚਲਾਉਂਦੇ ਸਮੇ ਹਮੇਸ਼ਾ ਹ...
70 ਕਰੋੜ ਰੁਪਏ ਦੀ ਲਾਗਤ ਨਾਲ ਸੁਖਾਲਾ ਹੋਵੇਗਾ ਗੁਰੂ ਨਗਰੀਆਂ ਦਾ ਰਸਤਾ

70 ਕਰੋੜ ਰੁਪਏ ਦੀ ਲਾਗਤ ਨਾਲ ਸੁਖਾਲਾ ਹੋਵੇਗਾ ਗੁਰੂ ਨਗਰੀਆਂ ਦਾ ਰਸਤਾ

Punjab
ਅੰਮ੍ਰਿਤਸਰ 30 ਜਨਵਰੀ 2024-- ਪੰਜਾਬ ਦੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈਟੀਓ ਮਾਝਾ ਖੇਤਰ ਦੇ ਦੋ ਇਤਿਹਾਸਕ ਜ਼ਿਲਿ੍ਹਆਂ ਅੰਮ੍ਰਿਤਸਰ ਅਤੇ ਤਰਨਤਾਰਨ ਨੂੰ ਜੋੜਨ ਵਾਲੀ ਪੁਰਾਣੀ ਐਨ.ਐਚ-15/54 ਸੜਕ ਨੂੰ 69.67 ਕਰੋੜ ਰੁਪਏ ਦੀ ਲਾਗਤ ਨਾਲ ਚਾਰ ਮਾਰਗੀ ਸੜਕ ਵਿੱਚ ਅਪਗ੍ਰੇਡ ਕਰਨ ਦੀ ਸ਼ੁਰੂਆਤ 1 ਫਰਵਰੀ ਨੂੰ ਕਰਨਗੇ, ਜਿਸ ਨਾਲ ਇਸ ਸੜਕ ਉਤੇ ਜਾਣ ਵਾਲੇ ਯਾਤਰੀਆਂ ਅਤੇ ਰੋਜਾਨਾ ਸਫਰ ਕਰਨ ਵਾਲੇ ਲੋਕਾਂ ਨੂੰ ਵੱਡੀ ਰਾਹਤ ਮਿਲੇਗੀ। ਉਕਤ ਪ੍ਰਗਟਾਵਾ ਕਰਦੇ ਹਲਕਾ ਅਟਾਰੀ ਦੇ ਵਿਧਾਇਕ ਸ. ਜਸਵਿੰਦਰ ਸਿੰਘ ਰਮਦਾਸ ਨੇ ਦੱਸਿਆ ਕਿ ਇਸ ਸਮੇਂ ਸੜਕ ਦੇ ਇਸ ਹਿੱਸੇ ਦਾ ਕੈਰੇਜਵੇਅ 9.75 ਮੀਟਰ ਹੈ ਅਤੇ ਲੋਕ ਨਿਰਮਾਣ ਵਿਭਾਗ ਕੋਲ ਲੋੜੀਂਦਾ ਰਸਤਾ ਉਪਲਬਧ ਹੈ, ਇਸ ਲਈ ਪ੍ਰੋਜੈਕਟ ਵਾਸਤੇ ਜ਼ਮੀਨ ਐਕਵਾਇਰ ਕਰਨ ਦੀ ਲੋੜ ਨਹੀਂ ਹੈ। ਉਨ੍ਹਾਂ ਕਿਹਾ ਕਿ ਇਸ ਪ੍ਰੋਜੈਕਟ ਦੀ ਕੁੱਲ ਸਿਵਲ ਲਾਗਤ 61.24 ਕਰੋੜ ਰੁਪਏ ਹੈ ਅਤੇ ਉਪਯੋਗਤਾ ਤਬਦੀਲੀ (ਜੰਗਲਾਤ ਜ਼ਮੀਨ ਨੂੰ ਮੋੜਨਾ, ਰੁੱਖਾਂ ਦੀ ਕਟਾਈ, ਬਿਜਲੀ ਅਤੇ ਹੋਰਾਂ ਸਮੇਤ) ਦੀ ਲਾਗਤ 8.43 ਕਰੋੜ ਰੁਪਏ ਹੈ। ਇਸ ਤਰਾਂ ਕੁੱਲ ਲਾਗਤ 70 ਕਰੋੜ ਰੁਪਏ ਦੇ ਕਰੀਬ ਆਵੇਗੀ। ਹੋਰ ਜਾਣਕਾਰ...
ਆਜ਼ਾਦੀ ਸੰਗਰਾਮ ਲਈ ਬਲੀਦਾਨ ਦੇਣ ਵਾਲੇ ਸ਼ਹੀਦਾਂ ਦੀ ਯਾਦ ’ਚ ਮੌਨ ਰੱਖਿਆ

ਆਜ਼ਾਦੀ ਸੰਗਰਾਮ ਲਈ ਬਲੀਦਾਨ ਦੇਣ ਵਾਲੇ ਸ਼ਹੀਦਾਂ ਦੀ ਯਾਦ ’ਚ ਮੌਨ ਰੱਖਿਆ

Punjab
ਅੰਮ੍ਰਿਤਸਰ, 30 ਜਨਵਰੀ 2024--    ਰਾਸ਼ਟਰਪਿਤਾ ਮਹਾਤਮਾ ਗਾਂਧੀ ਜੀ ਦੇ ਬਲੀਦਾਨ ਦਿਵਸ ਮੌਕੇ ਅੱਜ ਜਲਿ੍ਹਆਂਵਾਲੇ ਬਾਗ ਵਿਖੇ ਮਹਾਤਮਾ ਗਾਂਧੀ ਜੀ ਫੋਟੋ ਅਤੇ ਸ਼ਹੀਦਾਂ ਦੇ ਸਮਾਰਕ ’ਤੇ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਸ੍ਰੀਮਤੀ ਅਮਨਦੀਪ ਕੌਰ, ਐਸ.ਡੀ.ਐਮ. ਸ: ਮਨਕੰਵਲ ਸਿੰਘ ਚਾਹਲ, ਸਹਾਇਕ ਕਮਿਸ਼ਨਰ ਸ੍ਰੀ ਵਿਵੇਕ ਮੋਦੀ, ਸਹਾਇਕ ਕਮਿਸ਼ਨਰ ਜਨਰਲ ਮੈਡਮ ਗੁਰਸਿਮਰਨ ਕੌਰ, ਸਾਬਕਾ ਮੰਤਰੀ ਮੈਡਮ ਲਕਸ਼ਮੀਕਾਂਤਾ ਚਾਵਲਾ ਵਲੋ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਜੀ ਨੂੰ ਸ਼ਰਧਾਜਲੀ ਭੇਟ ਕੀਤੀ ਗਈ ਅਤੇ ਉਨ੍ਹਾਂ ਦੀ ਯਾਦ ਵਿਚ ਦੋ ਮਿੰਟ ਦਾ ਮੌਨ ਰੱਖਿਆ ਗਿਆ। ਇਸ ਮੌਕੇ  ਦੇਸ਼ ਲਈ ਆਪਾ ਵਾਰਨ ਵਾਲਿਆਂ ਨੂੰ ਉਨ੍ਹਾਂ ਦੇ ਵੱਡੇ ਬਲੀਦਾਨ ਲਈ ਯਾਦ ਕੀਤਾ ਗਿਆ। ਇਸ ਮੌਕੇ ਤੇ  ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸ਼ਹੀਦਾਂ ਦੀ ਬਦੌਲਤ ਹੀ ਅਸੀ ਆਜ਼ਾਦੀ ਦਾ ਨਿੱਘ ਮਾਣ ਰਹੇ ਹਾਂ। ਸ਼ਹੀਦ ਕਿਸੇ ਵੀ ਦੇਸ਼ ਕੌਮ ਦਾ ਸਰਮਾਇਆ ਹੁੰਦੇ ਹਨ ਅਤੇ ਉਹ ਸਾਡੀਆਂ ਨਵੀਂਆਂ ਪੀੜੀਆਂ ਲਈ ਹਮੇਸਾ ਹੀ ਪ੍ਰੇਰਣਾ ਸ੍ਰੋਤ ਰਹਿੰਦੇ ਹਨ। ਉਨ੍ਹਾਂ ਕਿਹਾ ਕਿ ਅੱਜ ਦੀ ਨੋਜਵਾਨ ਪੀੜੀ ਨੂੰ ਮਹਾਤਮਾ ਗਾਂਧੀ ਜੀ ਵਲੋ ਦਰਸਾਏ ਗਏ ਰਸਤੇ ਤੋ ਸੇਧ ਲੈਣੀ ਚਾਹੀਦੀ ਹੈ...
ਪੰਜਾਬ ਸਰਕਾਰ ਵੱਲੋਂ ਨਸ਼ਿਆਂ ਖਿਲਾਫ ਵਿੱਢੀ ਮੁਹਿੰਮ ਸਦਕਾ ਨੌਜਵਾਨ ਵਰਗ ਦਾ ਖੇਡਾਂ ਵੱਲ ਵਧਿਆ ਰੁਝਾਨ-ਡਿਪਟੀ ਕਮਿਸ਼ਨਰ

ਪੰਜਾਬ ਸਰਕਾਰ ਵੱਲੋਂ ਨਸ਼ਿਆਂ ਖਿਲਾਫ ਵਿੱਢੀ ਮੁਹਿੰਮ ਸਦਕਾ ਨੌਜਵਾਨ ਵਰਗ ਦਾ ਖੇਡਾਂ ਵੱਲ ਵਧਿਆ ਰੁਝਾਨ-ਡਿਪਟੀ ਕਮਿਸ਼ਨਰ

Punjab
ਮਾਨਸਾ, 30 ਜਨਵਰੀ: ਮੁੱਖ ਮੰਤਰੀ ਸ੍ਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਯਤਨਾਂ ਸਦਕਾ ਲੋਕਾਂ ਵਿੱਚ ਨਸ਼ਿਆਂ ਖਿਲਾਫ਼ ਚੇਤਨਾ ਪੈਦਾ ਹੋਈ ਹੈ ਜੋ ਕਿ ਭਵਿੱਖ ਲਈ ਇੱਕ ਚੰਗਾ ਸੰਕੇਤ ਹੈ। ਇੰਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਸ੍ਰੀ ਪਰਮਵੀਰ ਸਿੰਘ ਨੇ ਪਿੰਡ ਭੈਣੀ ਬਾਘਾ ਵਿਖੇ ਨਸ਼ਾ ਵਿਰੋਧੀ ਮੁਹਿੰਮ ਤਹਿਤ ਜ਼ਿਲ੍ਹਾ ਪੱਧਰੀ ਬਾਸਕਿਟਬਾਲ ਮੁਕਾਬਲਿਆਂ ਦੌਰਾਨ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਦਿਆਂ ਕੀਤਾ। ਡਿਪਟੀ ਕਮਿਸ਼ਨਰ ਸ੍ਰੀ ਪਰਮਵੀਰ ਸਿੰਘ ਨੇ ਕਿਹਾ ਕਿ ਖੇਡਾਂ ਜਿੱਥੇ ਬੱਚਿਆਂ ਦੇ ਸਰੀਰਿਕ ਤੇ ਮਾਨਸਿਕ ਤੰਦਰੁਸਤੀ ਵਿਚ ਸਹਾਈ ਹੁੰਦੀਆਂ ਹਨ ਉੱਥੇ ਨਸ਼ਿਆਂ ਤੋਂ ਦੂਰ ਰਹਿਣ ਅਤੇ ਨਿਰੋਗ ਜ਼ਿੰਦਗੀ ਜਿਊਣ ਲਈ ਅਹਿਮੀਅਤ ਰੱਖਦੀਆਂ ਹਨ। ਉਨ੍ਹਾਂ ਕਿਹਾ ਕਿ ਨਸ਼ਿਆਂ ਵਰਗੀ ਵੱਡੀ ਸਮਾਜਿਕ ਬੁਰਾਈ ਨੂੰ ਖ਼ਤਮ ਕਰਨ ਵਿਚ ਹਰੇਕ ਨਾਗਰਿਕ ਨੂੰ ਆਪਣਾ ਬਣਦਾ ਯੌਗਦਾਨ ਪਾਉਣਾ ਚਾਹੀਦਾ ਹੈ, ਤਾਂ ਜੋ ਨਸ਼ੇ ਸਾਡੇ ਬੱਚਿਆਂ ਅਤੇ ਨੌਜਵਾਨਾਂ ਨੂੰ ਆਪਣੀ ਮਾਰੂ ਗ੍ਰਿਫ਼ਤ ’ਚ ਨਾ ਲੈ ਸਕਣ। ਉਨ੍ਹਾਂ ਕਿਹਾ ਕਿ ਰਾਜ ਸਰਕਾਰ ਵੱਲੋਂ ਨਸ਼ਿਆਂ ਖਿਲਾਫ ਵਿੱਢੀ ਮੁਹਿੰਮ ਨਾਲ ਲੱਖਾਂ ਪਰਿਵਾਰਾਂ ਵਿੱਚ ਆਸ ਦੀ ਕਿਰਨ ਪੈਦਾ ਕਰ...
ਪੰਜਾਬ ਰਾਜ ਮਹਿਲਾ ਕਮਿਸ਼ਨ ਵਿੱਚ ਮੈਂਬਰਾਂ ਦੀ ਭਰਤੀ ਲਈ ਅਰਜੀਆਂ ਦੀ ਮੰਗ: ਡਾ. ਬਲਜੀਤ ਕੌਰ

ਪੰਜਾਬ ਰਾਜ ਮਹਿਲਾ ਕਮਿਸ਼ਨ ਵਿੱਚ ਮੈਂਬਰਾਂ ਦੀ ਭਰਤੀ ਲਈ ਅਰਜੀਆਂ ਦੀ ਮੰਗ: ਡਾ. ਬਲਜੀਤ ਕੌਰ

Punjab
ਚੰਡੀਗੜ੍ਹ, 30 ਜਨਵਰੀ ਪੰਜਾਬ ਸਰਕਾਰ ਵੱਲੋਂ ਰਾਜ ਮਹਿਲਾ ਕਮਿਸ਼ਨ ਵਿੱਚ ਮੈਬਰਾਂ ਦੀਆਂ ਗੈਰ ਸਰਕਾਰੀ ਖਾਲੀ ਅਸਾਮੀਆਂ ਦੀ ਭਰਤੀ ਲਈ ਯੋਗ ਬਿਨੈਕਾਰ ਪਾਸੋਂ ਅਰਜੀਆਂ ਦੀ ਮੰਗ 5 ਅਕਤੂਬਰ ਤੱਕ ਕੀਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ.ਬਲਜੀਤ ਕੌਰ ਨੇ ਵਧੇਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸੂਬਾ ਸਰਕਾਰ ਵਲੋਂ ਅਜਿਹੇ ਵਿਅਕਤੀ, ਤਰਜੀਹੀ ਤੌਰ ਤੇ ਮਹਿਲਾਵਾਂ ਜੋ ਵਧੀਆ ਯੋਗਤਾ, ਇਮਾਨਦਾਰੀ ਰੱਖਦੀਆਂ ਹੋਣ, ਜਿਨ੍ਹਾਂ ਨੇ ਮਹਿਲਾਵਾਂ ਦੀ ਭਲਾਈ ਲਈ ਕੰਮ ਕੀਤਾ ਹੈ, ਕਾਨੂੰਨ ਜਾਂ ਵਿਧਾਨ ਦੀ ਉਚਿਤ ਜਾਣਕਾਰੀ ਅਤੇ ਤਜਰਬਾ ਹੈ, ਮਹਿਲਾਵਾਂ ਦੀ ਪ੍ਰਗਤੀ ਨਾਲ ਸਬੰਧਤ ਮਾਮਲਿਆਂ ਦਾ ਪ੍ਰਬੰਧਨ ਜਾਂ ਮਹਿਲਾਵਾਂ ਦੀ ਸੁਰੱਖਿਆ ਲਈ ਕਿਸੇ ਟਰੇਡ ਯੂਨੀਅਨ ਜਾਂ ਸਵੈ-ਸੇਵੀ ਸੰਗਠਨ ਦੀ ਅਗਵਾਈ, ਮਹਿਲਾਵਾਂ ਦੇ ਸਾਂਝੇ ਹਿੱਤਾਂ ਨੂੰ ਉਠਾਇਆ ਅਤੇ ਪ੍ਰੋਤਸਾਹਿਤ ਕੀਤਾ ਹੈ, ਅਰਜੀ ਦੇਣ ਲਈ  ਯੋਗ ਹਨ। ਕੈਬਨਿਟ ਮੰਤਰੀ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਔਰਤਾਂ ਦੀ ਭਲਾਈ ਸਕੀਮਾਂ ਨੂੰ ਲਾਗੂ ਕਰਨ ਲਈ ਰਾਜ ਮਹਿਲਾ ਕਮਿਸ਼ਨ ਵਿੱਚ ਇੱਕ ਸੀਨੀਅਰ ਉਪ ਚੇਅਰਪਰਸਨ, ਇੱਕ ਉਪ ਚੇਅਰਪਰਸਨ ...
ਪੁਰਾਣੀ ਅੰਮ੍ਰਿਤਸਰ-ਤਰਨਤਾਰਨ ਸੜਕ 69.67 ਕਰੋੜ ਰੁਪਏ ਦੀ ਲਾਗਤ ਨਾਲ ਹੋਵੇਗੀ ਚਾਰ ਮਾਰਗੀ- ਹਰਭਜਨ ਸਿੰਘ ਈ.ਟੀ.ਓ.

ਪੁਰਾਣੀ ਅੰਮ੍ਰਿਤਸਰ-ਤਰਨਤਾਰਨ ਸੜਕ 69.67 ਕਰੋੜ ਰੁਪਏ ਦੀ ਲਾਗਤ ਨਾਲ ਹੋਵੇਗੀ ਚਾਰ ਮਾਰਗੀ- ਹਰਭਜਨ ਸਿੰਘ ਈ.ਟੀ.ਓ.

Punjab
ਚੰਡੀਗੜ੍ਹ, 30 ਜਨਵਰੀ ਪੰਜਾਬ ਦੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈਟੀਓ ਨੇ ਕਿਹਾ ਹੈ ਕਿ ਮਾਝਾ ਖੇਤਰ ਦੇ ਦੋ ਇਤਿਹਾਸਕ ਜ਼ਿਲ੍ਹਿਆਂ ਅੰਮ੍ਰਿਤਸਰ ਅਤੇ ਤਰਨਤਾਰਨ ਨੂੰ ਜੋੜਨ ਵਾਲੀ ਪੁਰਾਣੀ ਐਨ.ਐਚ-15/54 ਸੜਕ ਨੂੰ 69.67 ਕਰੋੜ ਰੁਪਏ ਦੀ ਲਾਗਤ ਨਾਲ ਚਾਰ ਮਾਰਗੀ ਸੜਕ ਵਿੱਚ ਅਪਗ੍ਰੇਡ ਕੀਤਾ ਜਾਵੇਗਾ, ਅਤੇ ਇਸ ਪ੍ਰੋਜੈਕਟ ਦੀ ਸ਼ੁਰੂਆਤ 1 ਫਰਵਰੀ ਨੂੰ ਕੀਤੀ ਜਾਵੇਗੀ। ਇੱਥੇ ਜਾਰੀ ਪ੍ਰੈਸ ਬਿਆਨ ਵਿੱਚ ਇਹ ਜਾਣਕਾਰੀ ਦਿੰਦਿਆਂ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ ਨੇ ਦੱਸਿਆ ਕਿ ਇਸ ਸਮੇਂ ਸੜਕ ਦੇ ਇਸ ਹਿੱਸੇ ਦਾ ਕੈਰੇਜਵੇਅ 9.75 ਮੀਟਰ ਹੈ ਅਤੇ ਲੋਕ ਨਿਰਮਾਣ ਵਿਭਾਗ ਕੋਲ ਲੋੜੀਂਦਾ ਰਸਤਾ ਉਪਲਬਧ ਹੈ, ਇਸ ਲਈ ਪ੍ਰੋਜੈਕਟ ਵਾਸਤੇ ਜ਼ਮੀਨ ਐਕਵਾਇਰ ਕਰਨ ਦੀ ਲੋੜ ਨਹੀਂ ਹੈ। ਉਨ੍ਹਾਂ ਕਿਹਾ ਕਿ ਇਸ ਪ੍ਰੋਜੈਕਟ ਦੀ ਕੁੱਲ ਸਿਵਲ ਲਾਗਤ 61.24 ਕਰੋੜ ਰੁਪਏ ਹੈ ਅਤੇ ਉਪਯੋਗਤਾ ਤਬਦੀਲੀ (ਜੰਗਲਾਤ ਜ਼ਮੀਨ ਨੂੰ ਮੋੜਨਾ, ਰੁੱਖਾਂ ਦੀ ਕਟਾਈ, ਬਿਜਲੀ ਅਤੇ ਹੋਰਾਂ ਸਮੇਤ) ਦੀ ਲਾਗਤ 8.43 ਕਰੋੜ ਰੁਪਏ ਹੈ। ਹੋਰ ਜਾਣਕਾਰੀ ਦਿੰਦਿਆਂ ਲੋਕ ਨਿਰਮਾਣ ਮੰਤਰੀ ਨੇ ਕਿਹਾ ਕਿ ਇਹ 2 ਮਹੱਤਵਪੂਰਨ ਜ਼ਿਲ੍ਹੇ ਪੁਰਾਣੇ ...
ਜ਼ਿਲ੍ਹਾ ਪ੍ਰਸ਼ਾਸਨ ਨੇ ਭਾਰਤ ਦੇ ਆਜ਼ਾਦੀ ਸੰਗਰਾਮ ਦੇ ਸ਼ਹੀਦਾਂ ਦੀ ਯਾਦ ਵਿੱਚ ਮੌਨ ਰੱਖਿਆ

ਜ਼ਿਲ੍ਹਾ ਪ੍ਰਸ਼ਾਸਨ ਨੇ ਭਾਰਤ ਦੇ ਆਜ਼ਾਦੀ ਸੰਗਰਾਮ ਦੇ ਸ਼ਹੀਦਾਂ ਦੀ ਯਾਦ ਵਿੱਚ ਮੌਨ ਰੱਖਿਆ

Punjab
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 30 ਜਨਵਰੀ, 2024: ਜ਼ਿਲ੍ਹਾ ਪ੍ਰਸ਼ਾਸਨ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵੱਲੋਂ ਅੱਜ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਜੀ ਦੀ ਬਰਸੀ ਮੌਕੇ ਭਾਰਤ ਦੇ ਆਜ਼ਾਦੀ ਸੰਗਰਾਮ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਦੇਣ ਲਈ ਡੀ ਏ ਸੀ ਮੋਹਾਲੀ ਵਿਖੇ ਦੋ ਮਿੰਟ ਦਾ ਮੌਨ ਰੱਖਿਆ ਗਿਆ।        ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਵਿਰਾਜ ਸ਼ਿਆਮਕਰਨ ਤਿੜਕੇ ਅਤੇ ਐਸ ਪੀ (ਐਚ) ਤੁਸ਼ਾਰ ਗੁਪਤਾ, ਸਹਾਇਕ ਕਮਿਸ਼ਨਰ (ਯੂ ਟੀ) ਡੇਵੀ ਗੋਇਲ, ਸਹਾਇਕ ਕਮਿਸ਼ਨਰ(ਜ) ਹਰਜੋਤ ਕੌਰ ਮਾਵੀ, ਮੁੱਖ ਮੰਤਰੀ ਫੀਲਡ ਅਫ਼ਸਰ ਇੰਦਰ ਪਾਲ, ਡੀ ਐ ਸਪੀ ਹਰਸਿਮਰਨ ਸਿੰਘ ਬੱਲ ਆਦਿ ਅਧਿਕਾਰੀ ਹਾਜ਼ਰ ਸਨ।       ਏ ਡੀ ਸੀ ਵਿਰਾਜ ਤਿੜਕੇ ਨੇ ਕਿਹਾ ਕਿ ਇਹ ਦਿਨ ਸਾਨੂੰ ਸਾਡੇ ਮਹਾਨ ਆਜ਼ਾਦੀ ਘੁਲਾਟੀਆਂ ਵੱਲੋਂ ਦੇਸ਼ ਨੂੰ ਅੰਗਰੇਜ਼ਾਂ ਤੋਂ ਆਜ਼ਾਦ ਕਰਵਾਉਣ ਲਈ ਦਿੱਤੀਆਂ ਕੁਰਬਾਨੀਆਂ ਦੀ ਯਾਦ ਦਿਵਾਉਂਦਾ ਹੈ ਅਤੇ ਸਾਨੂੰ ਦੇਸ਼ ਦੀ ਆਜ਼ਾਦੀ ਲਈ ਕੁਰਬਾਨੀਆਂ ਦੇਣ ਵਾਲੇ ਮਹਾਨ ਸੁਤੰਤਰਤਾ ਸੈਨਾਨੀਆਂ ਦੇ ਸਦਾ ਰਿਣੀ ਰਹਿਣਾ ਚਾਹੀਦਾ ਹੈ।       ਉਨ੍ਹਾਂ ਕਿਹਾ ਕਿ ਇਸ ਵਿਸ਼ੇਸ਼ ਦਿਨ 'ਤੇ ਰਾਸ਼ਟਰਪਿਤਾ ਮਹਾਤਮਾ ਗਾਂਧੀ ਜੀ ਅਤੇ...