ਅੰਤਰ-ਰਾਜੀ ਗੈਰ-ਕਾਨੂੰਨੀ ਹਥਿਆਰਾਂ ਦੇ ਸਪਲਾਈ ਮਾਡਿਊਲ ਨਾਲ ਜੁੜੇ ਦੋ ਵਿਅਕਤੀ ਗ੍ਰਿਫ਼ਤਾਰ, 10 ਪਿਸਤੌਲ ਬਰਾਮਦ
ਚੰਡੀਗੜ੍ਹ/ਜਲੰਧਰ, 26 ਮਾਰਚ:
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਵਿੱਚ ਵੱਡੀ ਸਫ਼ਲਤਾ ਪ੍ਰਾਪਤ ਕਰਦਿਆਂ ਕਾਊਂਟਰ ਇੰਟੈਲੀਜੈਂਸ (ਸੀ.ਆਈ.) ਜਲੰਧਰ ਨੇ ਉੱਤਰ ਪ੍ਰਦੇਸ਼ ਦੇ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ ਅੰਤਰਰਾਜੀ ਗੈਰ-ਕਾਨੂੰਨੀ ਹਥਿਆਰਾਂ ਦੀ ਸਪਲਾਈ ਕਰਨ ਵਾਲੇ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ ਅਤੇ ਉਨ੍ਹਾਂ ਕੋਲੋਂ 7.65 ਐਮਐਮ 10 ਦੇਸੀ ਪਿਸਤੌਲ ਅਤੇ 20 ਮੈਗਜ਼ੀਨ ਬਰਾਮਦ ਕੀਤੇ ਹਨ। ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਦਿੱਤੀ।
ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਦਲੇਸ਼ ਕੁਮਾਰ ਉਰਫ ਸੌਰਵ ਕੁਮਾਰ ਉਰਫ ਨੰਨੂ ਵਾਸੀ ਪਿੰਡ ਪਾਂਦਾਪੁਰ, ਅਲੀਗੜ੍ਹ, ਯੂ.ਪੀ. ਅਤੇ ਅਮਿਤ ਚਾਹਰ ਵਾਸੀ ਪਿੰਡ ਬਸੇਰੀ ਚਾਹਰ ਆਗਰਾ, ਯੂ.ਪੀ. ਵਜੋਂ ਹੋਈ ਹੈ।
ਇਹ ਘਟਨਾ ਬੀਕੇਆਈ ਦੇ ਦੋ ਕਾਰਕੁੰਨਾਂ ਸੁਖਵਿੰਦਰ ਉਰਫ਼ ਸੰਨੀ ਅਤੇ ਰਾਵਲ ਨੂੰ ਉਨ੍ਹਾਂ ਦੇ ਵਿਦੇਸ਼ੀ ਹੈਂਡਲਰ ਜੱਸੀ ਕੁਲਮ ਦੇ ਨਿਰਦੇਸ਼ਾਂ 'ਤੇ ਬਲਾਚੌਰ ਨੇੜੇ ਤਿੰਨ ਗ੍ਰਨੇਡ ਅਤੇ ਇੱਕ ਆਈਈਡੀ ਖਰੀਦਣ ਅਤੇ ਆਪਣੇ...








