Monday, March 16
Shadow

Punjab

ਯੁੱਧ ਨਸ਼ਿਆਂ ਵਿਰੁੱਧ : ਇੰਦਰਾ ਕਲੋਨੀ ’ਚ ਅਣਅਧਿਕਾਰਤ ਉਸਾਰੀ ਢਾਹੀ

ਯੁੱਧ ਨਸ਼ਿਆਂ ਵਿਰੁੱਧ : ਇੰਦਰਾ ਕਲੋਨੀ ’ਚ ਅਣਅਧਿਕਾਰਤ ਉਸਾਰੀ ਢਾਹੀ

National, Politics, Punjab
ਜਲੰਧਰ, 10 ਅਕਤੂਬਰ : ਪੰਜਾਬ ਸਰਕਾਰ ਦੀ ਨਸ਼ਾ ਵਿਰੋਧੀ ਪਹਿਲਕਦਮੀ 'ਯੁੱਧ ਨਸ਼ਿਆਂ ਵਿਰੁੱਧ' ਤਹਿਤ ਫੈਸਲਾਕੁੰਨ ਕਾਰਵਾਈ ਕਰਦਿਆਂ ਜਲੰਧਰ ਨਗਰ ਨਿਗਮ ਵੱਲੋਂ ਜਲੰਧਰ ਕਮਿਸ਼ਨਰੇਟ ਪੁਲਿਸ ਦੇ ਸਹਿਯੋਗ ਨਾਲ ਅੱਜ ਇੰਦਰਾ ਕਲੋਨੀ ਇਲਾਕੇ ਵਿੱਚ ਇੱਕ ਬਦਨਾਮ ਨਸ਼ਾ ਤਸਕਰ ਨਾਲ ਸਬੰਧਤ ਗੈਰ-ਕਾਨੂੰਨੀ ਉਸਾਰੀ ਨੂੰ ਢਾਹ ਦਿੱਤਾ ਗਿਆ। ਪੁਲਿਸ ਕਮਿਸ਼ਨਰ ਧਨਪ੍ਰੀਤ ਕੌਰ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੁਕੇਸ਼ ਰਾਮ ਉਰਫ਼ ਧੋਨੀ ਵਾਸੀ ਇੰਦਰਾ ਕਲੋਨੀ ਜਲੰਧਰ, ਜੋ ਕਿ ਇੱਕ ਬਦਨਾਮ ਨਸ਼ਾ ਤਸਕਰ ਹੈ, ਦੀ ਅਣ-ਅਧਿਕਾਰਤ ਉਸਾਰੀ ਨੂੰ ਢਾਹਿਆ ਗਿਆ ਹੈ। ਮੁਲਜ਼ਮ ਮੁਕੇਸ਼ ਰਾਮ ਖਿਲਾਫ਼ ਐਨ.ਡੀ.ਪੀ.ਐਸ. ਐਕਟ ਅਤੇ ਆਬਕਾਰੀ ਐਕਟ ਤਹਿਤ ਕੁੱਲ 9 ਮੁਕੱਦਮੇ ਥਾਣਾ ਡਵੀਜ਼ਨ ਨੰਬਰ 1 ਅਤੇ ਥਾਣਾ ਡਵੀਜ਼ਨ ਨੰਬਰ 2 ਵਿੱਚ ਦਰਜ ਹਨ। ਇਨ੍ਹਾਂ ਵਿੱਚੋਂ ਤਿੰਨ ਮਾਮਲਿਆਂ ਵਿੱਚ ਉਸ ਨੂੰ ਸਜ਼ਾ ਵੀ ਹੋ ਚੁੱਕੀ ਹੈ। ਉਨ੍ਹਾਂ ਜਲੰਧਰ ਕਮਿਸ਼ਨਰੇਟ ਪੁਲਿਸ ਦੀ ਨਸ਼ਿਆਂ ਦੇ ਨੈੱਟਵਰਕ ਨੂੰ ਪੂਰੀ ਤਰ੍ਹਾਂ ਖ਼ਤਮ ਕਰਨ ਦੀ ਵਚਨਬੱਧਤਾ ਦੁਹਰਾਉਂਦਿਆਂ ਨਾਗਰਿਕਾਂ ਨੂੰ ਸਰਕਾਰ ਵੱਲੋਂ ਜਾਰੀ ਵਟਸਐਪ ਨੰਬਰ 9779-100-200 ਰਾਹੀਂ ਨਸ਼ਿਆਂ ਨਾਲ ਸਬੰਧ...
ਮੁੱਖ ਮੰਤਰੀ ਨੇ ਚੀਫ਼ ਜਸਟਿਸ ‘ਤੇ ਜੁੱਤੀ ਮਾਰਨ ਦੀ ਕੋਸ਼ਿਸ਼ ਦੀ ਸਖ਼ਤ ਆਲੋਚਨਾ ਕੀਤੀ, ਭਾਜਪਾ ਦੀ ਦਲਿਤ ਵਿਰੋਧੀ ਮਾਨਸਿਕਤਾ ਦਾ ਪ੍ਰਗਟਾਵਾ ਦੱਸਿਆ

ਮੁੱਖ ਮੰਤਰੀ ਨੇ ਚੀਫ਼ ਜਸਟਿਸ ‘ਤੇ ਜੁੱਤੀ ਮਾਰਨ ਦੀ ਕੋਸ਼ਿਸ਼ ਦੀ ਸਖ਼ਤ ਆਲੋਚਨਾ ਕੀਤੀ, ਭਾਜਪਾ ਦੀ ਦਲਿਤ ਵਿਰੋਧੀ ਮਾਨਸਿਕਤਾ ਦਾ ਪ੍ਰਗਟਾਵਾ ਦੱਸਿਆ

National, Politics, Punjab
*ਚੰਡੀਗੜ੍ਹ, 10 ਅਕਤੂਬਰ*: ਭਾਰਤ ਦੇ ਚੀਫ ਜਸਟਿਸ 'ਤੇ ਜੁੱਤੀ ਸੁੱਟਣ ਦੀ ਕੋਸ਼ਿਸ਼ ਦੀ ਸਖ਼ਤ ਨਿੰਦਾ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਇਹ ਘਟੀਆ ਹਰਕਤ ਭਾਜਪਾ ਦੀ ਦਲਿਤ ਵਿਰੋਧੀ ਮਾਨਸਿਕਤਾ ਦਾ ਨਤੀਜਾ ਹੈ। ਰਾਜ ਸਭਾ ਲਈ ਉੱਘੇ ਉਦਯੋਗਪਤੀ ਰਜਿੰਦਰ ਗੁਪਤਾ ਵੱਲੋਂ ਨਾਮਜ਼ਦਗੀ ਪੱਤਰ ਦਾਖਲ ਕਰਨ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਇਹ ਵੀ ਕਿਹਾ ਕਿ ਭਗਵਾਂ ਪਾਰਟੀ ਆਪਣੇ ਨਫਰਤ ਭਰੇ ਪ੍ਰਚਾਰ ਰਾਹੀਂ ਕਮਜ਼ੋਰ ਅਤੇ ਪਛੜੇ ਵਰਗਾਂ ਦੇ ਲੋਕਾਂ ਦੇ ਹਿੱਤਾਂ ਨੂੰ ਲਗਾਤਾਰ ਢਾਹ ਲਾਉਣ ਦੀ ਕੋਸ਼ਿਸ਼ ਕਰ ਰਹੀ ਹੈ।ਉਨ੍ਹਾਂ ਕਿਹਾ ਕਿ ਇਹ ਘਟਨਾ ਇਸ ਦਾ ਹੀ ਨਤੀਜਾ ਹੈ।  ਉਨ੍ਹਾਂ ਕਿਹਾ ਕਿ ਇਹ ਦੇਸ਼ ਦੀ ਨਿਆਂ ਪ੍ਰਣਾਲੀ ਅਤੇ ਇੱਥੋਂ ਤੱਕ ਕਿ ਦੇਸ਼ ਦੀ ਫਿਰਕੂ ਸਦਭਾਵਨਾ ਅਤੇ ਭਾਈਚਾਰੇ ਲਈ ਵੀ ਇੱਕ ਗੰਭੀਰ ਖ਼ਤਰਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਭਾਰਤ ਦੇ ਚੀਫ਼ ਜਸਟਿਸ ਸਖ਼ਤ ਮਿਹਨਤ ਅਤੇ ਸਮਰਪਿਤ ਭਾਵਨਾ ਨਾਲ ਆਪਣਾ ਕੰਮ ਕਰਦਿਆਂ ਇਸ ਅਹੁਦੇ 'ਤੇ ਪਹੁੰਚੇ ਹਨ ਅਤੇ ਅਜਿਹਾ ਘਿਨਾਉਣਾ ਕਾਰਾ ਸੱਚਮੁੱਚ ਨਿੰਦਣਯੋਗ ਹੈ। ਮੁੱਖ ਮੰਤਰੀ ਨੇ ਅੱਜ ਕਿਹਾ ਕਿ ਸੂ...
‘ਯੁੱਧ ਨਸ਼ਿਆਂ ਵਿਰੁੱਧ’ ਦੇ 223ਵੇਂ ਦਿਨ ਪੰਜਾਬ ਪੁਲਿਸ ਵੱਲੋਂ 2.2 ਕਿਲੋ ਹੈਰੋਇਨ ਸਮੇਤ 75 ਨਸ਼ਾ ਤਸਕਰ ਕਾਬੂ

‘ਯੁੱਧ ਨਸ਼ਿਆਂ ਵਿਰੁੱਧ’ ਦੇ 223ਵੇਂ ਦਿਨ ਪੰਜਾਬ ਪੁਲਿਸ ਵੱਲੋਂ 2.2 ਕਿਲੋ ਹੈਰੋਇਨ ਸਮੇਤ 75 ਨਸ਼ਾ ਤਸਕਰ ਕਾਬੂ

National, Politics, Punjab
ਚੰਡੀਗੜ੍ਹ, 10 ਅਕਤੂਬਰ: ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ ‘ਤੇ ਵਿੱਢੇ ਗਏ “ਯੁੱਧ ਨਸ਼ਿਆਂ ਵਿਰੁੱਧ” ਦੇ 223ਵੇਂ ਦਿਨ ਪੰਜਾਬ ਪੁਲਿਸ ਨੇ ਅੱਜ 374 ਥਾਵਾਂ 'ਤੇ ਛਾਪੇਮਾਰੀ ਕੀਤੀ, ਜਿਸ ਉਪਰੰਤ ਸੂਬੇ ਭਰ ਵਿੱਚ 50 ਐਫਆਈਆਰਜ਼ ਦਰਜ ਕਰਕੇ 75 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਸ ਨਾਲ 223 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 32,538 ਹੋ ਗਈ ਹੈ। ਇਹਨਾਂ ਛਾਪਿਆਂ ਦੇ ਨਤੀਜੇ ਵਜੋਂ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ਵਿੱਚੋਂ 2.2 ਕਿਲੋ ਹੈਰੋਇਨ, 215 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 7550 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਐਸ.ਐਸ.ਪੀਜ਼ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦੇ ਹੁਕਮ ਦਿੱਤੇ ਹਨ। ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ 5 ਮੈਂਬਰੀ ਕੈਬਨਿਟ ਸਬ ਕਮੇਟੀ ਵੀ ਬਣਾਈ ਗਈ ਹੈ। ਇਸ...
ਸਤਲੁਜ ਬੁਝਾਏਗਾ ਨੰਗਲ ਵਾਸੀਆਂ ਦੀ ਪਿਆਸ: ਹਰਜੋਤ ਬੈਂਸ ਵੱਲੋਂ 16 ਕਰੋੜ ਰੁਪਏ ਦੇ ਪਾਈਪਲਾਈਨ ਪ੍ਰੋਜੈਕਟ ਦਾ ਐਲਾਨ

ਸਤਲੁਜ ਬੁਝਾਏਗਾ ਨੰਗਲ ਵਾਸੀਆਂ ਦੀ ਪਿਆਸ: ਹਰਜੋਤ ਬੈਂਸ ਵੱਲੋਂ 16 ਕਰੋੜ ਰੁਪਏ ਦੇ ਪਾਈਪਲਾਈਨ ਪ੍ਰੋਜੈਕਟ ਦਾ ਐਲਾਨ

National, Politics, Punjab
ਚੰਡੀਗੜ੍ਹ/ਨੰਗਲ, 10 ਅਕਤੂਬਰ: ਪੀਣਯੋਗ ਪਾਣੀ ਦੀ ਕਮੀ ਨਾਲ ਜੂਝ ਰਹੇ ਨੰਗਲ ਵਾਸੀਆਂ ਲਈ ਵੱਡੀ ਰਾਹਤ ਦਾ ਐਲਾਨ ਕਰਦਿਆਂ ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ 16 ਕਰੋੜ ਰੁਪਏ ਦਾ ਪਾਈਪਲਾਈਨ ਜਲ ਪ੍ਰੋਜੈਕਟ ਲਗਾਇਆ ਜਾਵੇਗਾ ਜੋ ਸਤਲੁਜ ਦਰਿਆ ਤੋਂ ਸ਼ਹਿਰ ਦੇ ਹਰ ਘਰ ਨੂੰ ਸਾਫ਼ ਪੀਣ ਵਾਲਾ ਪਾਣੀ ਸਪਲਾਈ ਕਰੇਗਾ। ਇਹ ਪ੍ਰੋਜੈਕਟ 18 ਮਹੀਨਿਆਂ ਦੇ ਅੰਦਰ ਪੂਰਾ ਹੋਣ ਦੀ ਉਮੀਦ ਹੈ। ਇਸ ਮਹੱਤਵਪੂਰਨ ਪ੍ਰੋਜੈਕਟ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਸ. ਬੈਂਸ ਨੇ ਦੱਸਿਆ ਕਿ ਇਸ ਪ੍ਰੋਜੈਕਟ, ਜਿਸ ਲਈ ਟੈਂਡਰ ਜਾਰੀ ਕਰ ਦਿੱਤੇ ਗਏ ਹਨ, ਤਹਿਤ ਦੋ ਨਵੇਂ ਵਾਟਰ ਟ੍ਰੀਟਮੈਂਟ ਪਲਾਂਟ ਸਥਾਪਤ ਕੀਤੇ ਜਾਣਗੇ ਅਤੇ ਮੌਜੂਦਾ ਪਲਾਂਟਾਂ ਦੀ 4ਐਮਐਲਡੀ ਸਮਰੱਥਾ ਵਿੱਚ ਵਾਧਾ ਕੀਤਾ ਜਾਵੇਗਾ। ਇਹ ਬੁਨਿਆਦੀ ਢਾਂਚਾ ਅਪਗ੍ਰੇਡੇਸ਼ਨ ਪ੍ਰੋਜੈਕਟ ਨੰਗਲ ਵਾਸੀਆਂ, ਜਿਨ੍ਹਾਂ ਨੇ ਲੰਬੇ ਸਮੇਂ ਤੋਂ ਪਾਣੀ ਦੀ ਕਮੀ ਅਤੇ ਧਰਤੀ ਹੇਠਲੇ ਪਾਣੀ ਦੇ ਦੂਸ਼ਿਤ ਹੋਣ ਵਰਗੀਆਂ ਸਮੱਸਿਆ ਨੂੰ ਝੱਲਿਆ ਹੈ, ਦੇ ਦਹਾਕਿਆਂ ਦੀ ਸਮੱਸਿਆ ਨੂੰ ਖਤਮ ਕਰੇਗਾ। ਸ. ਹਰਜੋਤ ਸਿੰਘ ਬੈਂਸ ਨੇ ਕਿਹਾ, “ਮੈਨੂੰ ਇਹ ਦੱਸਦਿਆਂ ਖੁਸ਼ੀ ਹੋ ਰਹੀ ਹ...
ਬੈਂਸ ਤੇ ਸਾਥੀ ਕੈਬਨਿਟ ਮੰਤਰੀਆਂ ਵੱਲੋਂ ਜ਼ਿਲ੍ਹਾ ਪ੍ਰਸ਼ਾਸਨਾਂ ਨੂੰ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ ਸਮਾਗਮਾਂ ਲਈ ਪੂਰੇ ਪ੍ਰਬੰਧ ਯਕੀਨੀ ਬਣਾਉਣ ਦੇ ਹੁਕਮ

ਬੈਂਸ ਤੇ ਸਾਥੀ ਕੈਬਨਿਟ ਮੰਤਰੀਆਂ ਵੱਲੋਂ ਜ਼ਿਲ੍ਹਾ ਪ੍ਰਸ਼ਾਸਨਾਂ ਨੂੰ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ ਸਮਾਗਮਾਂ ਲਈ ਪੂਰੇ ਪ੍ਰਬੰਧ ਯਕੀਨੀ ਬਣਾਉਣ ਦੇ ਹੁਕਮ

National, Politics, Punjab
ਚੰਡੀਗੜ੍ਹ/ਗੁਰਦਾਸਪੁਰ , 10 ਅਕਤੂਬਰ: ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਆਪਣੇ  ਸਾਥੀ ਕੈਬਨਿਟ ਮੰਤਰੀਆਂ ਨੇ ਅੱਜ ਅੰਮ੍ਰਿਤਸਰ ਅਤੇ ਗੁਰਦਾਸਪੁਰ ਦੇ ਜ਼ਿਲ੍ਹਾ ਪ੍ਰਸ਼ਾਸਨਾਂ ਨੂੰ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਵਸ ਸਮਾਰੋਹਾਂ ਲਈ ਸੁਚਾਰੂ ਪ੍ਰਬੰਧਾਂ ਅਤੇ ਬੁਨਿਆਦੀ ਢਾਂਚੇ ਦੇ ਵਿਕਾਸ ਕਾਰਜਾਂ ਦੀ ਸਮੇਂ-ਸਿਰ ਪੂਰੀ ਕਰਨ ਲਈ ਵਿਸਥਾਰਪੂਰਵਕ ਹੁਕਮ ਜਾਰੀ ਕੀਤੇ। ਸ. ਹਰਜੋਤ ਸਿੰਘ ਬੈਂਸ ਨੇ ਪੀਡਬਲਯੂਡੀ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ., ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਸ. ਤਰੁਨਪ੍ਰੀਤ ਸਿੰਘ ਸੌਂਦ ਅਤੇ ਟੂਰਿਜ਼ਮ ਵਿਭਾਗ ਦੇ ਸਲਾਹਕਾਰ ਸ਼੍ਰੀ ਦੀਪਕ ਬਾਲੀ ਨਾਲ ਮਿਲ ਕੇ ਗੁਰਦਾਸਪੁਰ ਅਤੇ ਅੰਮ੍ਰਿਤਸਰ ਵਿਖੇ ਵੱਖ-ਵੱਖ ਮੀਟਿੰਗਾਂ ਦੌਰਾਨ ਤਿਆਰੀਆਂ ਦੀ ਸਮੀਖਿਆ ਕੀਤੀ। ਸ. ਬੈਂਸ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਕਈ ਮਹੀਨਿਆਂ ਤੋਂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਅਤੇ ਉਨ੍ਹਾਂ ਦੇ ਅਟੱਲ ਸਿੱਖ ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ ਅਤੇ ਭਾਈ ਦਯਾਲਾ ਜੀ ਦੀ ਅਦੁੱਤੀ ਸ਼ਹੀਦੀ ਨੂੰ ਯੋਗ ਸ਼ਰਧਾਂਜਲੀ ਦੇਣ ...
ਪੰਜਾਬ ਸਰਕਾਰ ਨੇ ਕਤਾਰਾਂ ‘ਚ ਖੜ੍ਹਨ ਤੇ ਵਾਰ-ਵਾਰ ਦਸਤਾਵੇਜ਼ ਜਮ੍ਹਾਂ ਕਰਵਾਉਣ ਦਾ ਝੰਜਟ ਕੀਤਾ ਖ਼ਤਮ: ਯੂਨੀਫਾਈਡ ਸਿਟੀਜ਼ਨ ਪੋਰਟਲ ‘ਤੇ ਮਿਲਣਗੀਆਂ 848 ਨਾਗਰਿਕ ਸੇਵਾਵਾਂ

ਪੰਜਾਬ ਸਰਕਾਰ ਨੇ ਕਤਾਰਾਂ ‘ਚ ਖੜ੍ਹਨ ਤੇ ਵਾਰ-ਵਾਰ ਦਸਤਾਵੇਜ਼ ਜਮ੍ਹਾਂ ਕਰਵਾਉਣ ਦਾ ਝੰਜਟ ਕੀਤਾ ਖ਼ਤਮ: ਯੂਨੀਫਾਈਡ ਸਿਟੀਜ਼ਨ ਪੋਰਟਲ ‘ਤੇ ਮਿਲਣਗੀਆਂ 848 ਨਾਗਰਿਕ ਸੇਵਾਵਾਂ

National, Politics, Punjab
ਚੰਡੀਗੜ੍ਹ, 10 ਅਕਤੂਬਰ: ਪੰਜਾਬ ਦੇ ਸੁਚੱਜਾ ਪ੍ਰਸ਼ਾਸਨ ਅਤੇ ਸੂਚਨਾ ਤੇ ਤਕਨੀਕ ਮੰਤਰੀ ਸ੍ਰੀ ਅਮਨ ਅਰੋੜਾ ਨੇ ਅੱਜ ਇੱਥੇ ਦੱਸਿਆ ਕਿ ਪੰਜਾਬ ਨੂੰ ਡਿਜੀਟਲ ਤੌਰ 'ਤੇ ਸਮਰੱਥ ਬਣਾਉਣ ਅਤੇ ਲੋਕਾਂ ਨੂੰ ਪਾਰਦਰਸ਼ੀ ਤੇ ਭ੍ਰਿਸ਼ਟਾਚਾਰ-ਮੁਕਤ ਸੇਵਾਵਾਂ ਪ੍ਰਦਾਨ ਕਰਨ ਦੀ ਦਿਸ਼ਾ ਵਿੱਚ ਅਹਿਮ ਕਦਮ ਚੁੱਕਦਿਆਂ ਪੰਜਾਬ "ਯੂਨੀਫਾਈਡ ਸਿਟੀਜ਼ਨ ਪੋਰਟਲ" ਨੂੰ ਸ਼ੁਰੂ ਕਰਨ ਵਾਲਾ ਮੋਹਰੀ ਸੂਬਾ ਬਣਨ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਇਸ ਸਿੰਗਲ-ਵਿੰਡੋ ਪਲੇਟਫਾਰਮ ਯਾਨੀਕਿ "ਯੂਨੀਫਾਈਡ ਸਿਟੀਜ਼ਨ ਪੋਰਟਲ" ਰਾਹੀਂ ਸੂਬੇ ਦੇ ਲੋਕਾਂ ਦੀ  ਵੱਖ-ਵੱਖ ਵਿਭਾਗਾਂ ਦੀਆਂ ਸਰਕਾਰੀ ਸੇਵਾਵਾਂ ਤੱਕ ਨਿਰਵਿਘਨ ਪਹੁੰਚ ਯਕੀਨੀ ਬਣੇਗੀ। ਪੰਜਾਬ ਭਵਨ ਵਿਖੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਸ੍ਰੀ ਅਮਨ ਅਰੋੜਾ ਨੇ ਦੱਸਿਆ ਕਿ ਸੁਚੱਜਾ ਪ੍ਰਸ਼ਾਸਨ ਅਤੇ ਸੂਚਨਾ ਤੇ ਤਕਨੀਕ ਵਿਭਾਗ ਨੇ ਇਸ ਨਵੇਂ ਸਿਟੀਜ਼ਨ ਪੋਰਟਲ ਦੀ ਵਿਆਪਕ ਡਿਜ਼ਾਈਨਿੰਗ, ਵਿਕਾਸ, ਲਾਗੂਕਰਨ ਅਤੇ ਰੱਖ-ਰਖਾਅ ਲਈ ਈ-ਕਨੈਕਟ ਸਾਲਿਊਸ਼ਨਜ਼ ਪ੍ਰਾਈਵੇਟ ਲਿਮਟਿਡ ਨਾਲ 13 ਕਰੋੜ ਰੁਪਏ ਦਾ ਸਮਝੌਤਾ ਸਹੀਬੱਧ ਕੀਤਾ ਹੈ। ਉਨ੍ਹਾਂ ਦੱਸਿਆ ਕਿ ਇਹ ਪੋਰਟਲ ਛੇ ਮਹੀਨਿਆਂ ਦੇ ਅੰਦਰ ...
ਵਿਸ਼ਵ ਮਾਨਸਿਕ ਸਿਹਤ ਦਿਵਸ: ਡਾ. ਬਲਬੀਰ ਸਿੰਘ ਵੱਲੋਂ ਪੰਜਾਬ ਰਾਜ ਮਾਨਸਿਕ ਸਿਹਤ ਨੀਤੀ ਦੀ ਸ਼ੁਰੂਆਤ

ਵਿਸ਼ਵ ਮਾਨਸਿਕ ਸਿਹਤ ਦਿਵਸ: ਡਾ. ਬਲਬੀਰ ਸਿੰਘ ਵੱਲੋਂ ਪੰਜਾਬ ਰਾਜ ਮਾਨਸਿਕ ਸਿਹਤ ਨੀਤੀ ਦੀ ਸ਼ੁਰੂਆਤ

National, Politics, Punjab
ਚੰਡੀਗੜ੍ਹ, 10 ਅਕਤੂਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਅਨੁਸਾਰ ਆਪਣੇ ਨਾਗਰਿਕਾਂ ਦੀ ਮਾਨਸਿਕ ਤੰਦਰੁਸਤੀ ਨੂੰ ਯਕੀਨੀ ਬਣਾਉਣ ਵੱਲ ਇੱਕ ਇਤਿਹਾਸਕ ਕਦਮ ਚੁੱਕਦਿਆਂ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਇਥੇ  ਵਿਸ਼ਵ ਮਾਨਸਿਕ ਸਿਹਤ ਦਿਵਸ ਮੌਕੇ "ਪੰਜਾਬ ਰਾਜ ਮਾਨਸਿਕ ਸਿਹਤ ਨੀਤੀ" ਦੀ ਸ਼ੁਰੂਆਤ ਕੀਤੀ। ਇਸ ਕ੍ਰਾਤੀਕਾਰੀ ਪਹਿਲ ਦਾ ਉਦੇਸ਼ ਮਾਨਸਿਕ ਤੰਦਰੁਸਤੀ ਨੂੰ ਉਤਸ਼ਾਹਿਤ ਕਰਨਾ ਅਤੇ ਸਾਰਿਆਂ ਲਈ ਮਿਆਰੀ ਮਾਨਸਿਕ ਸਿਹਤ ਦੇਖਭਾਲ ਤੱਕ ਪਹੁੰਚ ਨੂੰ ਯਕੀਨੀ ਬਣਾਉਣਾ ਹੈ। ਡਾ. ਬਲਬੀਰ ਸਿੰਘ ਨੇ ਕਿਹਾ ਕਿ ਵਿਸ਼ਵ ਮਾਨਸਿਕ ਸਿਹਤ ਦਿਵਸ 'ਤੇ  ਪੰਜਾਬ ਸਰਕਾਰ ਵੱਲੋਂ ਇਹ ਨੀਤੀ ਲਿਆਉਣ ਦਾ ਉਦੇਸ਼ ਹਰ ਇੱਕ ਲਈ ਮਾਨਸਿਕ ਤੰਦਰੁਸਤੀ ਦੇ ਅਧਿਕਾਰ ਨੂੰ ਯਕੀਨੀ ਬਣਾਉਣਾ ਹੈ। ਉਨ੍ਹਾਂ ਇਹ ਵੀ ਕਿਹਾ ਕਿ ਪੰਜਾਬ ਰਾਜ ਮਾਨਸਿਕ ਸਿਹਤ ਨੀਤੀ ਪੰਜਾਬ ਦੇ ਹਰੇਕ ਵਿਅਕਤੀ ਦੀ ਸਰੀਰਕ, ਮਾਨਸਿਕ ਤੰਦਰੁਸਤੀ ਅਤੇ ਸਮਾਜਿਕ ਭਲਾਈ ਪ੍ਰਤੀ ਪੰਜਾਬ ਸਰਕਾਰ ਦੀ ਵਚਨਬੱਧਤਾ ਦਾ ਪ੍ਰਤੱਖ ਪ੍ਰਮਾਣ ਹੈ। ਸਿਹਤ ਮੰਤਰੀ, ਜਿਨ੍ਹਾਂ ਦੇ ਨਾਲ ਪ੍ਰਮੁੱਖ ਸਕੱਤਰ ਸਿਹਤ ਕੁਮਾਰ ਰਾਹੁਲ ਵੀ ਮੌਜੂਦ ਸਨ, ਨੇ ਜ਼ੋਰ ਦ...
ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਤਰਨ ਤਾਰਨ ਦੇ ਡਿਪਟੀ ਕਮਿਸ਼ਨਰ ਅਤੇ ਐੱਸ.ਐੱਸ.ਪੀ ਨਾਲ ਸਮੀਖਿਆ ਮੀਟਿੰਗ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਤਰਨ ਤਾਰਨ ਦੇ ਡਿਪਟੀ ਕਮਿਸ਼ਨਰ ਅਤੇ ਐੱਸ.ਐੱਸ.ਪੀ ਨਾਲ ਸਮੀਖਿਆ ਮੀਟਿੰਗ

National, Politics, Punjab
ਚੰਡੀਗੜ੍ਹ, 10 ਅਕਤੂਬਰ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਤਰਨ ਤਾਰਨ ਸੀਟ ਦੀ ਜ਼ਿਮਨੀ ਚੋਣ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਸ਼ੁੱਕਰਵਾਰ ਨੂੰ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ- ਕਮ- ਜ਼ਿਲ੍ਹਾ ਚੋਣ ਅਧਿਕਾਰੀ ਰਾਹੁਲ, ਐੱਸ.ਐੱਸ.ਪੀ ਡਾ. ਰਵਜੋਤ ਗਰੇਵਾਲ ਅਤੇ ਹੋਰ ਜ਼ਿਲ੍ਹਾ ਅਧਿਕਾਰੀਆਂ ਨਾਲ ਵੀਡਿਓ ਕਾਨਫਰੰਸਿੰਗ ਜ਼ਰੀਏ ਮੀਟਿੰਗ ਕੀਤੀ। ਮੀਟਿੰਗ ਦੌਰਾਨ ਸਿਬਿਨ ਸੀ ਨੇ ਤਰਨ ਤਾਰਨ ਸੀਟ ਦਾ ਇਲਾਕਾ ਕੌਮਾਂਤਰੀ ਸਰਹੱਦੀ ਨਾਲ ਲੱਗਦੇ ਹੋਣ ਕਰਕੇ ਵਧੇਰੇ ਚੌਕਸੀ ਵਧਾਉਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਵੋਟਾਂ ਤੋਂ 72, 48 ਅਤੇ 24 ਘੰਟਿਆਂ ਤੋਂ ਲੈ ਕੇ ਚੋਣ ਪ੍ਰਕਿਰਿਆ ਮੁਕੰਮਲ ਹੋਣ ਤੱਕ ਹਰ ਗਤੀਵਿਧੀ ਉੱਤੇ ਨਜ਼ਰ ਰੱਖੀ ਜਾਵੇ। ਉਨ੍ਹਾਂ ਨਿਰਦੇਸ਼ ਦਿੱਤੇ ਕਿ ਚੋਣ ਜ਼ਾਬਤਾ ਸਖਤੀ ਨਾਲ ਲਾਗੂ ਕੀਤਾ ਜਾਵੇ ਅਤੇ ਚੋਣ ਜ਼ਾਬਤੇ ਦੀ ਉਲੰਘਣਾ ਨਾਲ ਸਬੰਧਤ ਸ਼ਿਕਾਇਤਾਂ ਨੂੰ ਵੀ ਸਮਾਂਬੱਧ ਤਰੀਕੇ ਨਾਲ ਨਿਪਟਾਇਆ ਜਾਵੇ। ਮੁੱਖ ਚੋਣ ਅਧਿਕਾਰੀ ਨੇ ਜ਼ਿਲ੍ਹਾ ਚੋਣ ਅਧਿਕਾਰੀ ਨੂੰ ਪੋਲਿੰਗ ਬੂਥਾਂ, ਕਾਊਂਟਿੰਗ ਹਾਲ ਅਤੇ ਸਟਰਾਂਗ ਰੂਮ ਵਿੱਚ ਢੁਕਵੇਂ ਪ੍ਰਬੰਧ ਤੇ ਸੁਰੱਖਿਆ ਯਕੀਨੀ ਬਣਾਉਣ ਲਈ ਕਿਹਾ। ਇਸ ਤੋਂ ਇਲਾ...
ਸ੍ਰੀ ਗੁਰੂ ਤੇਗ਼ ਬਹਾਦਰ ਜੀ ਦਾ 350ਵਾਂ ਸ਼ਹੀਦੀ ਦਿਵਸ: ਹਰਜੋਤ ਸਿੰਘ ਬੈਂਸ ਵੱਲੋਂ ਸ੍ਰੀ ਅਨੰਦਪੁਰ ਸਾਹਿਬ ਨੂੰ ਆਵਾਜਾਈ ਸੁਚਾਰੂ ਬਣਾਉਣ ਲਈ ਸੜਕਾਂ ਅਪਗ੍ਰੇਡ ਕਰਨ ਦੇ ਹੁਕਮ

ਸ੍ਰੀ ਗੁਰੂ ਤੇਗ਼ ਬਹਾਦਰ ਜੀ ਦਾ 350ਵਾਂ ਸ਼ਹੀਦੀ ਦਿਵਸ: ਹਰਜੋਤ ਸਿੰਘ ਬੈਂਸ ਵੱਲੋਂ ਸ੍ਰੀ ਅਨੰਦਪੁਰ ਸਾਹਿਬ ਨੂੰ ਆਵਾਜਾਈ ਸੁਚਾਰੂ ਬਣਾਉਣ ਲਈ ਸੜਕਾਂ ਅਪਗ੍ਰੇਡ ਕਰਨ ਦੇ ਹੁਕਮ

National, Politics, Punjab
ਚੰਡੀਗੜ੍ਹ, 9 ਅਕਤੂਬਰ: ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਅੱਜ ਲੋਕ ਨਿਰਮਾਣ ਵਿਭਾਗ (ਪੀ.ਡਬਲਯੂ.ਡੀ.) ਅਤੇ ਹੋਰ ਸਬੰਧਤ ਅਧਿਕਾਰੀਆਂ ਨੂੰ ਸ੍ਰੀ ਅਨੰਦਪੁਰ ਸਾਹਿਬ ਨੂੰ ਜਾਣ ਵਾਲੀਆਂ ਸਾਰੀਆਂ ਸੜਕਾਂ ਨੂੰ ਤੁਰੰਤ ਅਪਗ੍ਰੇਡ ਕਰਨ ਅਤੇ ਨਵੰਬਰ ਦੇ ਅੱਧ ਤੱਕ ਇਹਨਾਂ ਸੜਕਾਂ ਨੂੰ ਪੂਰੀ ਤਰ੍ਹਾਂ ਕਾਰਜਸ਼ੀਲ ਕਰਨ ਦੀ ਹਦਾਇਤ ਕੀਤੀ ਹੈ ਤਾਂ ਜੋ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਵਸ ਸਬੰਧੀ ਸਮਾਗਮਾਂ ਵਿੱਚ ਪਹੁੰਚਣ ਵਾਲੇ ਲੱਖਾਂ ਸ਼ਰਧਾਲੂਆਂ ਲਈ ਸੁਚਾਰੂ ਅਤੇ ਸੁਰੱਖਿਅਤ ਆਵਾਜਾਈ ਨੂੰ ਯਕੀਨੀ ਬਣਾਇਆ ਜਾ ਸਕੇ। ਇਨ੍ਹਾਂ ਇਤਿਹਾਸਕ  ਸਮਾਗਮਾਂ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਸ. ਬੈਂਸ ਨੇ ਰੋਪੜ ਦੇ ਜ਼ਿਲ੍ਹਾ ਅਧਿਕਾਰੀਆਂ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਪੰਜਾਬ ਸਿਵਲ ਸਕੱਤਰੇਤ ਵਿਖੇ ਇੱਕ ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕੀਤੀ। ਮੀਟਿੰਗ ਦੌਰਾਨ ਉਨ੍ਹਾਂ ਨੇ ਸੜਕੀ ਬੁਨਿਆਦੀ ਢਾਂਚੇ 'ਤੇ ਵਿਸ਼ੇਸ਼ ਜ਼ੋਰ ਦਿੰਦਿਆਂ ਸਾਰੀਆਂ ਬੁਨਿਆਦੀ ਸਹੂਲਤਾਂ ਨੂੰ ਸਮੇਂ ਸਿਰ ਯਕੀਨੀ ਬਣਾਉਣ ਸਬੰਧੀ ਸਖ਼ਤ ਹਦਾਇਤਾਂ ਦਿੱਤੀਆਂ। ਸਿੱਖਿਆ ਮੰਤਰ...
ਅਰਵਿੰਦ ਕੇਜਰਵਾਲ ਅਤੇ ਮੁੱਖ ਮੰਤਰੀ ਮਾਨ ਵੱਲੋਂ ਨੌਜਵਾਨਾਂ ਦੀ ਉੱਦਮੀ ਸੋਚ ਨੂੰ ਉਤਸ਼ਾਹਿਤ ਕਰਨ ਬਾਰੇ ਨਵੇਂ ਕੋਰਸ ਦੀ ਸ਼ੁਰੂਆਤ

ਅਰਵਿੰਦ ਕੇਜਰਵਾਲ ਅਤੇ ਮੁੱਖ ਮੰਤਰੀ ਮਾਨ ਵੱਲੋਂ ਨੌਜਵਾਨਾਂ ਦੀ ਉੱਦਮੀ ਸੋਚ ਨੂੰ ਉਤਸ਼ਾਹਿਤ ਕਰਨ ਬਾਰੇ ਨਵੇਂ ਕੋਰਸ ਦੀ ਸ਼ੁਰੂਆਤ

National, Politics, Punjab
*ਚੰਡੀਗੜ੍ਹ, 9 ਅਕਤੂਬਰ*: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਅੱਜ ਨੌਜਵਾਨਾਂ ਦੀ ਉੱਦਮੀ ਸੋਚ ਨੂੰ ਉਤਸ਼ਾਹਿਤ ਕਰਨ ਬਾਰੇ ਨਵੇਂ ਕੋਰਸ (ਇੰਟਰਪ੍ਰੀਨਿਊਰਿਸ਼ਪ ਮਾਈਂਡਸੈੱਟ ਕੋਰਸ) ਦੀ ਸ਼ੁਰੂਆਤ ਕੀਤੀ ਤਾਂ ਕਿ ਪੰਜਾਬ ਨੂੰ ਨੌਕਰੀਆਂ ਮੰਗਣ ਦੀ ਬਜਾਏ ਨੌਕਰੀਆਂ ਦੇਣ ਵਾਲੀ ਧਰਤੀ ਬਣਾਇਆ ਜਾ ਸਕੇ। ਅੱਜ ਇੱਥੇ ਟੈਗੋਰ ਥੀਏਟਰ ਵਿਖੇ ਸੰਬੋਧਨ ਕਰਦਿਆਂ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ 17 ਸਾਲਾਂ ਤੱਕ ਇਕ ਵਿਦਿਆਰਥੀ ਸਿੱਖਿਆ ਵਿੱਚ ਯੋਗਦਾਨ ਪਾਉਂਦਾ ਹੈ। ਉਨ੍ਹਾਂ ਕਿਹਾ ਕਿ ਸਿੱਖਿਆ ਦਾ ਉਦੇਸ਼ ਇਹ ਹੋਣਾ ਚਾਹੀਦਾ ਹੈ ਕਿ ਉਹ ਪਰਿਵਾਰ ਲਈ ਰੋਟੀ ਕਮਾ ਸਕੇ, ਉਹ ਦੇਸ਼ ਅਤੇ ਸਮਾਜ ਦਾ ਚੰਗਾ ਨਾਗਰਿਕ ਬਣੇ। ਉਨ੍ਹਾਂ ਦੁੱਖ ਪ੍ਰਗਟ ਕੀਤਾ ਕਿ ਬਦਕਿਸਮਤੀ ਨਾਲ ਇਕ ਵਿਦਿਆਰਥੀ ਆਪਣੀ ਸਿੱਖਿਆ ਪੂਰੀ ਕਰਨ ਤੋਂ ਬਾਅਦ ਇਨ੍ਹਾਂ ਤਿੰਨਾਂ ਵਿੱਚ ਅਸਫਲ ਰਹਿੰਦਾ ਹੈ ਜਿਸ ਲਈ ਬਰਤਾਨਵੀ ਯੁੱਗ ਦੀ ਸਿੱਖਿਆ ਪ੍ਰਣਾਲੀ ਜ਼ਿੰਮੇਵਾਰ ਹੈ। ਆਪ ਦੇ ਰਾਸ਼ਟਰੀ ਕਨਵੀਨਰ ਨੇ ਕਿਹਾ ਕਿ ਅੰਗਰੇਜ਼ਾਂ ਨੇ ਕਲਰਕ ਪੈਦਾ ਕਰਨ ਲਈ ਸਿੱਖਿਆ ਪ੍ਰਣਾਲੀ ਵਿਕਸਤ ਕੀਤੀ ਸੀ ਅਤੇ ਬਦਕਿਸਮਤੀ ...