ਜਵਾਹਰ ਨਵੋਦਿਆ ਵਿਦਿਆਲੇ ਦੀ ਦਾਖਲਾਂ ਪ੍ਰੀਖਿਆ ਸਫਲਤਾ ਪੂਰਵਕ ਹੋਈ ਸੰਪਨ
ਫਾਜ਼ਿਲਕਾ 20 ਜਨਵਰੀ 2024...
ਜਿਲਾ ਫਾਜਿਲਕਾ ਵਿੱਚ ਜਵਾਹਰ ਨਵੋਦਿਆਂ ਵਿਦਿਆਲੇ ਦੀ ਕਲਾਸ ਛੇਵੀਂ ਵਿੱਚ ਦਾਖਲੇ ਲਈ ਹੋਈ ਦਾਖਲਾ ਪ੍ਰੀਖਿਆ ਸਫਲਤਾ ਪੂਰਵਕ ਸੰਪਨ ਹੋਈ ।
ਇਸ ਬਾਰੇ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਸਿੱਖਿਆ ਅਫਸਰ ਐਲੀਮੈਂਟਰੀ ਦੌਲਤ ਰਾਮ ਨੇ ਦੱਸਿਆ ਕਿ ਇਸ ਪ੍ਰੀਖਿਆ ਲਈ ਜਿਲ੍ਹੇ ਦੇ ਸਰਕਾਰੀ, ਸਹਾਇਤਾ ਪ੍ਰਾਪਤ ਅਤੇ ਪ੍ਰਾਇਵੇਟ ਸਕੂਲਾਂ ਦੇ 4781 ਪ੍ਰੀਖਿਆਰਥੀਆਂ ਨੇ ਅਪਲਾਈ ਕੀਤਾ ਸੀ, ਜਿਸ ਵਿੱਚੋਂ 3710 ਪ੍ਰੀਖਿਆਰਥੀ ਹਾਜਰ ਹੋਏ ਅਤੇ 1071 ਪ੍ਰੀਖਿਆਰਥੀ ਗੈਰ ਹਾਜ਼ਰ ਰਹੇ।
ਉੱਪ ਜਿਲ੍ਹਾ ਸਿੱਖਿਆ ਅਫਸਰ ਐਲੀਮੈਂਟਰੀ ਮੈਡਮ ਅੰਜੂ ਸੇਠੀ ਨੇ ਦੱਸਿਆ ਕਿ ਇਸ ਪ੍ਰੀਖਿਆ ਲਈ ਜਿਲ੍ਹੇ ਵਿੱਚ ਕੁੱਲ 20 ਪ੍ਰੀਖਿਆ ਕੇਂਦਰ ਬਣਾਏ ਗਏ ਸਨ। ਉਕਤ ਪ੍ਰੀਖਿਆਵਾਂ ਸਰਕਾਰ ਦੇ ਦਿਸ਼ਾ ਨਿਰਦੇਸ਼ਾ ਪੂਰਨ ਸਾਵਧਾਨੀਆਂ ਦੀ ਪਾਲਣਾ ਕਰਦਿਆਂ ਪਾਰਦਰਸ਼ੀ ਢੰਗ ਨਾਲ ਕਰਵਾਈ ਗਈ।
ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਸਕੈਡੰਰੀ ਪੰਕਜ਼ ਕੁਮਾਰ ਅੰਗੀ ਅਤੇ ਜਵਾਹਰ ਨਵੋਦਿਆ ਵਿਦਿਆਲਿਆ ਦੇ ਪ੍ਰਿੰਸੀਪਲ ਅਸ਼ੋਕ ਕੁਮਾਰ ਨੇ ਦੱਸਿਆ ਕਿ ਉਕਤ ਵਕਾਰੀ ਪ੍ਰੀਖਿਆ ਪੂਰੇ ਪਾਰਦਰਸ਼ੀ ਢੰਗ ਨਾਲ ਨੇਪਰੇ ਚੜੀ ਅਤ...








