Tuesday, March 10
Shadow

Punjab

ਜਵਾਹਰ ਨਵੋਦਿਆ ਵਿੱਦਿਆਲਿਆ ਦੇ ਪ੍ਰੀਖਿਆ ਕੇਂਦਰਾਂ ਦੇ ਆਲੇ-ਦੁਆਲੇ ਮਿਤੀ 20 ਜਨਵਰੀ ਨੂੰ ਧਾਰਾ 144 ਲਾਗੂ

ਜਵਾਹਰ ਨਵੋਦਿਆ ਵਿੱਦਿਆਲਿਆ ਦੇ ਪ੍ਰੀਖਿਆ ਕੇਂਦਰਾਂ ਦੇ ਆਲੇ-ਦੁਆਲੇ ਮਿਤੀ 20 ਜਨਵਰੀ ਨੂੰ ਧਾਰਾ 144 ਲਾਗੂ

Punjab
ਫਿਰੋਜ਼ਪੁਰ, 19 ਜਨਵਰੀ 2024.             ਜਵਾਹਰ ਨਵੋਦਿਆ ਵਿੱਦਿਆਲਿਆ ਮਹੀਆਂਵਾਲਾ ਕਲਾਂ ਲਈ 20 ਜਨਵਰੀ 2024 ਨੂੰ ਪ੍ਰੀਖਿਆ ਕਰਵਾਈ ਜਾ ਰਹੀ ਹੈ। ਇਸ ਪ੍ਰੀਖਿਆ ਨੂੰ ਨਿਰਵਿਘਨ ਨੇਪਰੇ ਚਾੜ੍ਹਨ ਲਈ ਜ਼ਿਲ੍ਹਾ ਮੈਜਿਸਟਰੇਟ ਫਿਰੋਜ਼ਪੁਰ ਸ੍ਰੀ ਰਾਜੇਸ਼ ਧੀਮਾਨ ਆਈ.ਏ.ਐਸ. ਵੱਲੋਂ ਫੌਜਦਾਰੀ ਜਾਬਤਾ, ਸੰਘਤਾ 1973 (2 ਆਫ 1972) ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਬਣਾਏ ਗਏ ਪ੍ਰੀਖਿਆ ਕੇਂਦਰਾਂ ਦੇ ਆਲੇ-ਦੁਆਲੇ ਮਿਤੀ 20 ਜਨਵਰੀ 2024 ਨੂੰ ਦਫਾ 144 ਸੀ.ਆਰ.ਪੀ.ਸੀ. ਲਗਵਾਉਣ ਦੇ ਹੁਕਮ ਜਾਰੀ ਕੀਤੇ ਹਨ।             ਇਹ ਹੁਕਮ ਇਨ੍ਹਾਂ ਪ੍ਰੀਖਿਆਂਵਾਂ ‘ਤੇ ਡਿਊਟੀ ਦੇ ਰਹੇ ਮੁਲਾਜ਼ਮਾਂ ‘ਤੇ ਲਾਗੂ ਨਹੀਂ ਹੋਣਗੇ।...
ਅਨੀਮੀਆ ਮੁਕਤ ਪ੍ਰੋਗਰਾਮ ਤਹਿਤ ਅਧਿਆਪਕਾਂ ਤੇ ਆਂਗਨਵਾੜੀ ਵਰਕਰਾਂ ਨੂੰ ਦਿੱਤੀ ਅਨੀਮੀਆ ਸਬੰਧੀ ਟ੍ਰੇਨਿੰਗ

ਅਨੀਮੀਆ ਮੁਕਤ ਪ੍ਰੋਗਰਾਮ ਤਹਿਤ ਅਧਿਆਪਕਾਂ ਤੇ ਆਂਗਨਵਾੜੀ ਵਰਕਰਾਂ ਨੂੰ ਦਿੱਤੀ ਅਨੀਮੀਆ ਸਬੰਧੀ ਟ੍ਰੇਨਿੰਗ

Punjab
ਮੋਗਾ 19 ਜਨਵਰੀ: ਸਿਵਲ ਸਰਜਨ ਮੋਗਾ ਡਾ: ਰਾਜੇਸ਼ ਅਤਰੀ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਜ਼ਿਲ੍ਹਾ ਟੀਕਾਕਰਨ ਅਫਸਰ ਡਾ:ਅਸ਼ੋਕ ਸਿੰਗਲਾ ਦੀ ਅਗਵਾਈ ਹੇਠ "ਹਫਤਾਵਾਰੀ ਆਇਰਨ ਅਤੇ ਫੋਲਿਕ ਐਸਿਡ ਸਪਲੀਮੈਂਟਸ" ਤਹਿਤ ਸਕੂਲ  ਅਧਿਆਪਕਾਂ ਅਤੇ ਆਗਣਵਾੜੀ ਵਰਕਰਾਂ ਨੂੰ  ਟ੍ਰੇਨਿੰਗ ਦਿੱਤੀ ਜਾ ਰਹੀ ਹੈ। ਐਸ.ਐਮ.ਓ ਮੋਗਾ ਡਾ: ਸੁਖਪ੍ਰੀਤ ਬਰਾੜ ਦੀ ਅਗਵਾਈ ਹੇਠ ਅਨੀਮੀਆ  ਮੁਕਤ ਪ੍ਰੋਗਰਾਮ ਤਹਿਤ ਅਰਬਨ ਮੋਗਾ ਦੇ ਆਰ.ਬੀ.ਐਸ.ਕੇ ਦੀ ਟੀਮ ਦੇ ਡਾਕਟਰਾਂ, ਡਾ ਅਜੈ ਕੁਮਾਰ, ਸਟਾਫ਼ ਨਰਸ ਰਾਜਵੰਤ ਕੌਰ ਵੱਲੋਂ ਸੈਕਟਰ ਅਰਬਨ ਮੋਗਾ ਅਧੀਨ ਪੈਂਦੇ ਸਕੂਲਾਂ ਦੇ ਅਧਿਆਪਕਾਂ ਤੇ ਆਂਗਨਵਾੜੀ ਵਰਕਰਾਂ ਨੂੰ ਆਇਰਨ ਫੋਲਿਕ ਐਸਿਡ ਸਪਲੀਮੈਂਟੇਸ਼ਨ ਅਤੇ ਨੈਸ਼ਨਲ ਡੀ-ਵਾਰਮਿੰਗ ਡੇਅ ਨਾਲ ਸਬੰਧਿਤ ਟਰੇਨਿੰਗ ਦਿੱਤੀ ਗਈ। ਟਰੇਨਿੰਗ ਵਿੱਚ 50 ਅਧਿਆਪਕਾਂ ਅਤੇ ਆਂਗਨਵਾੜੀ ਵਰਕਰਾਂ ਨੇ ਹਿੱਸਾ ਲਿਆ, ਜਿਹਨਾਂ ਨੂੰ ਪੌਸ਼ਟਿਕ ਅਹਾਰ ਬਾਰੇ ਅਤੇ ਆਇਰਨ,ਅਲਬੈਡਾਜੋਲ ਦੀਆਂ ਗੋਲੀਆਂ ਦੀ ਮਹੱਤਤਾ ਬਾਰੇ  ਦੱਸਿਆ ਗਿਆ ਅਤੇ ਸਕੂਲੀ ਬੱਚਿਆਂ ਨੂੰ ਆਇਰਨ ਦੀ ਇੱਕ ਗੋਲੀ ਹਰ ਹਫ਼ਤੇ ਖਵਾਉਣ ਬਾਰੇ ਜਾਗਰੂਕ ਕੀਤਾ ਗਿਆ। ਇਸ ਮੌਕੇ ਡੀ ਆਈ ਓ ਡਾ ਅਸ਼ੋਕ ਸਿੰਗਲਾ ਵਲੋਂ ਅ...
ਵਧੀਕ ਡਿਪਟੀ ਕਮਿਸ਼ਨਰ ਨੇ ਗਣਤੰਤਰ ਦਿਵਸ ਸਮਾਗਮ ਦੀਆਂ ਤਿਆਰੀਆਂ ਸਬੰਧੀ ਵੱਖ-ਵੱਖ ਵਿਭਾਗਾਂ ਦੇ ਮੁਖੀਆਂ ਨਾਲ ਕੀਤੀ  ਮੀਟਿੰਗ

ਵਧੀਕ ਡਿਪਟੀ ਕਮਿਸ਼ਨਰ ਨੇ ਗਣਤੰਤਰ ਦਿਵਸ ਸਮਾਗਮ ਦੀਆਂ ਤਿਆਰੀਆਂ ਸਬੰਧੀ ਵੱਖ-ਵੱਖ ਵਿਭਾਗਾਂ ਦੇ ਮੁਖੀਆਂ ਨਾਲ ਕੀਤੀ ਮੀਟਿੰਗ

Punjab
ਫਿਰੋਜ਼ਪੁਰ, 19 ਜਨਵਰੀ 2024:             26 ਜਨਵਰੀ 2024 ਨੂੰ ਗਣਤੰਤਰ ਦਿਵਸ ਦੇ ਜ਼ਿਲ੍ਹਾ ਪੱਧਰੀ ਸਮਾਗਮ ਦੀਆਂ ਤਿਆਰੀਆਂ ਦਾ ਜਾਇਜਾ ਲੈਣ ਲਈ ਵਧੀਕ ਡਿਪਟੀ ਕਮਿਸ਼ਨਰ ਡਾ. ਨਿਧੀ ਕੁਮਦ ਬਾਮਬਾ ਨੇ ਕੰਟੋਨਮੈਂਟ ਬੋਰਡ ਸਟੇਡੀਅਮ ਵਿਖੇ ਵੱਖ-ਵੱਖ ਵਿਭਾਗਾਂ ਦੇ ਮੁਖੀਆਂ ਨਾਲ ਮੀਟਿੰਗ ਕੀਤੀ ਅਤੇ ਸਮਾਗਮ ਦੀਆਂ ਤਿਆਰੀਆਂ ਮੁਕੰਮਲ ਕਰਨ ਦੀਆਂ ਹਦਾਇਤਾਂ ਕੀਤੀਆਂ।             ਵਧੀਕ ਡਿਪਟੀ ਕਮਿਸ਼ਨਰ ਡਾ. ਨਿਧੀ ਕੁਮਦ ਬਾਮਬਾ ਨੇ ਦੱਸਿਆ ਕਿ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਦਾ ਸਮਾਗਮ ਕੰਟੋਨਮੈਂਟ ਬੋਰਡ ਸਟੇਡੀਅਮ ਸਾਹਮਣੇ ਡੀਸੀ ਦਫਤਰ ਫਿਰੋਜ਼ਪੁਰ ਛਾਉਣੀ ਵਿਖੇ ਮਨਾਇਆ ਜਾਵੇਗਾ ਅਤੇ ਇਸ ਜ਼ਿਲ੍ਹਾ ਪੱਧਰੀ ਸਮਾਗਮ ਦੇ ਮੁੱਖ ਮਹਿਮਾਨ ਕੈਬਨਿਟ ਮੰਤਰੀ ਖੇਡਾਂ ਅਤੇ ਯੁਵਕ ਸੇਵਾਵਾਂ ਵਿਭਾਗ ਪੰਜਾਬ ਸ੍ਰੀ ਗੁਰਮੀਤ ਸਿੰਘ ਮੀਤ ਹੇਅਰ ਹੋਣਗੇ। ਉਨ੍ਹਾਂ ਦੱਸਿਆ ਕਿ ਸਮਾਗਮ ਦੌਰਾਨ ਸਭਿਆਚਰਕ ਪ੍ਰੋਗਰਾਮ ਜਿਸ ਵਿਚ ਦੇਸ਼-ਭਗਤੀ ਨੂੰ ਦਰਸਾਉਂਦੀਆਂ ਕੋਰਿਓਗ੍ਰਾਫੀ, ਗਿੱਧਾ ਅਤੇ ਭੰਗੜਾ ਆਦਿ ਪੇਸ਼ ਕੀਤੇ ਜਾਣਗੇ ਅਤੇ ਵੱਖ ਵੱਖ ਵਿਭਾਗਾਂ ਵੱਲੋਂ ਭਲਾਈ ਅਤੇ ਵਿਕਾਸ ਦੇ ਕੰਮਾਂ ਨੂੰ ਦਰਸਾਉਂਦੀਆਂ ਝਾਕੀਆਂ ਵੀ ਕੱਢੀਆਂ ਜਾਣਗੀਆਂ। ਉਨ੍ਹਾਂ ...
ਜ਼ਿਲ੍ਹਾ ਪੱਧਰੀ ਗਣਤੰਤਰਤਾ ਦਿਵਸ ਸਮਾਗਮ ਦੀਆਂ ਰਿਹਰਸਲਾਂ ਸ਼ੁਰੂ

ਜ਼ਿਲ੍ਹਾ ਪੱਧਰੀ ਗਣਤੰਤਰਤਾ ਦਿਵਸ ਸਮਾਗਮ ਦੀਆਂ ਰਿਹਰਸਲਾਂ ਸ਼ੁਰੂ

Punjab
ਮੋਗਾ, 19 ਜਨਵਰੀ - ਮੋਗਾ ਵਿਖੇ ਜ਼ਿਲ੍ਹਾ ਪੱਧਰੀ ਗਣਤੰਤਰਤਾ ਦਿਵਸ ਸਮਾਗਮ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਸਥਾਨਕ ਦਾਣਾ ਮੰਡੀ ਵਿਖੇ ਮਨਾਇਆ ਜਾਵੇਗਾ, ਜਿਸ ਲਈ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ। ਅੱਜ ਇਸ ਜ਼ਿਲ੍ਹਾ ਪੱਧਰੀ ਸਮਾਗਮ ਦੀ ਪਹਿਲੀ ਰਿਹਰਸਲ ਹੋਈ। ਮਿਤੀ 20,22,23 ਨੂੰ ਆਮ ਰਿਹਰਸਲਾਂ ਤੋਂ ਬਾਅਦ ਮਿਤੀ 24 ਜਨਵਰੀ ਨੂੰ ਫੁੱਲ ਡਰੈੱਸ ਰਿਹਰਸਲ ਆਯੋਜਿਤ ਕੀਤੀ ਜਾਵੇਗੀ। ਇਸ ਸਬੰਧੀ ਅੱਜ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਡਿਪਟੀ ਕਮਿਸ਼ਨਰ ਸ੍ਰ ਕੁਲਵੰਤ ਸਿੰਘ ਨੇ ਰੀਵਿਊ ਮੀਟਿੰਗ ਦਾ ਆਯੋਜਨ ਕੀਤਾ। ਉਹਨਾਂ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਾਡੇ ਦੇਸ਼ ਦੇ ਇਸ ਰਾਸ਼ਟਰੀ ਤਿਉਹਾਰ ਨੂੰ ਪੂਰੀ ਸ਼ਾਨ ਅਤੇ ਉਤਸ਼ਾਹ ਨਾਲ ਮਨਾਉਣ ਲਈ ਕੋਈ ਵੀ ਕਸਰ ਬਾਕੀ ਨਾ ਛੱਡੀ ਜਾਵੇ। ਉਹਨਾਂ ਦੱਸਿਆ ਕਿ ਇਸ ਸਮਾਗਮ ਵਿੱਚ ਪੰਜਾਬ ਦੇ ਕੈਬਨਿਟ ਮੰਤਰੀ ਸ੍ਰ ਬਲਕਾਰ ਸਿੰਘ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨਗੇ ਅਤੇ ਰਾਸ਼ਟਰੀ ਤਿਰੰਗੇ ਨੂੰ ਲਹਿਰਾਉਣ ਦੀ ਰਸਮ ਅਦਾ ਕਰਨਗੇ। ਵੱਖ ਵੱਖ ਸਕੂਲਾਂ ਦੇ ਵਿਦਿਆਰਥੀਆਂ ਵੱਲੋਂ ਰੰਗਾਰੰਗ ਅਤੇ ਸੱਭਿਆਚਾਰਕ ਪ੍ਰੋਗਰਾਮ ਪੇਸ...
ਠੰਡ ਵਿੱਚ ਜੇਕਰ ਲਾਵਾਰਿਸ ਬਜ਼ੁਰਗ, ਬੱਚੇ ਅਤੇ ਔਰਤਾਂ ਦਿਖਣ ਤਾਂ ਜ਼ਿਲ੍ਹਾ ਪ੍ਰਸ਼ਾਸ਼ਨ ਨਾਲ ਸੰਪਰਕ ਕਰੋ – ਡਿਪਟੀ ਕਮਿਸ਼ਨਰ

ਠੰਡ ਵਿੱਚ ਜੇਕਰ ਲਾਵਾਰਿਸ ਬਜ਼ੁਰਗ, ਬੱਚੇ ਅਤੇ ਔਰਤਾਂ ਦਿਖਣ ਤਾਂ ਜ਼ਿਲ੍ਹਾ ਪ੍ਰਸ਼ਾਸ਼ਨ ਨਾਲ ਸੰਪਰਕ ਕਰੋ – ਡਿਪਟੀ ਕਮਿਸ਼ਨਰ

Punjab
ਮੋਗਾ, 19 ਜਨਵਰੀ (000) - ਡਿਪਟੀ ਕਮਿਸ਼ਨਰ ਸ੍ਰ ਕੁਲਵੰਤ ਸਿੰਘ ਨੇ ਸਮੂਹ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਜੇਕਰ ਉਹਨਾਂ ਦੇ ਧਿਆਨ ਵਿੱਚ ਆਉਂਦਾ ਹੈ ਕਿ ਕੋਈ ਲਾਵਾਰਿਸ ਬਜ਼ੁਰਗ, ਬੱਚਾ, ਔਰਤ ਜਾਂ ਕੋਈ ਵੀ ਵਿਅਕਤੀ ਠੰਡ ਕਾਰਨ ਸੜਕਾਂ ਉੱਤੇ ਰਾਤਾਂ ਕੱਟਣ ਲਈ ਮਜਬੂਰ ਹੈ, ਤਾਂ ਤੁਰੰਤ ਜ਼ਿਲ੍ਹਾ ਪ੍ਰਸ਼ਾਸ਼ਨ ਨਾਲ ਸੰਪਰਕ ਕਰਨਾ ਚਾਹੀਦਾ ਹੈ। ਉਹਨਾਂ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਦਾ ਸੰਪਰਕ ਨੰਬਰ (92163 44514) ਜਾਰੀ ਕਰਦਿਆਂ ਕਿਹਾ ਕਿ ਕਿਸੇ ਵੀ ਤਰ੍ਹਾਂ ਦੀ ਸੂਚਨਾ ਉਹਨਾਂ ਨਾਲ ਵੀ ਸਾਂਝੀ ਕੀਤੀ ਜਾ ਸਕਦੀ ਹੈ। ਉਹਨਾਂ ਕਿਹਾ ਕਿ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਨੂੰ ਇਸ ਕਾਰਜ ਲਈ ਜ਼ਿਲ੍ਹਾ ਮੋਗਾ ਦਾ ਨੋਡਲ ਅਫ਼ਸਰ ਲਗਾਇਆ ਗਿਆ ਹੈ। ਉਹਨਾਂ ਕਿਹਾ ਕਿ ਨਗਰ ਨਿਗਮ ਮੋਗਾ ਵੱਲੋਂ ਲਾਵਾਰਿਸ ਬਜ਼ੁਰਗ, ਬੱਚੇ ਅਤੇ ਔਰਤਾਂ ਦੀ ਸੁਰੱਖਿਆ ਲਈ ਸਥਾਨਕ ਸ਼ਹੀਦੀ ਪਾਰਕ ਦੇ ਨਾਲ ਸ਼ੈਲਟਰ ਹੋਮ ਬਣਾਇਆ ਗਿਆ ਹੈ, ਜਿੱਥੇ ਅਜਿਹੇ ਲੋਕ ਆਪਣਾ ਰੈਣ ਬਸੇਰਾ ਕਰ ਸਕਦੇ ਹਨ। ਨਗਰ ਕੌਂਸਲ ਬਾਘਾਪੁਰਾਣਾ ਵਿਖੇ ਵੀ ਰਾਬਤਾ ਕਾਇਮ ਕੀਤਾ ਜਾ ਸਕਦਾ ਹੈ। ਇਸੇ ਤਰ੍ਹਾਂ ਬਜ਼ੁਰਗਾਂ ਨੂੰ ਬਿਰਧ ਆਸ਼ਰਮ ਪਿੰਡ ਲੋਪੋਂ ਵਿਖ...
ਜ਼ਿਲ੍ਹੇ ‘ਚ ਪੰਜ ਜਾਂ ਪੰਜ ਤੋਂ ਵਧੇਰੇ ਵਿਅਕਤੀਆਂ ਦੇ ਇਕੱਠੇ ਹੋਣ ‘ਤੇ ਪਾਬੰਦੀ

ਜ਼ਿਲ੍ਹੇ ‘ਚ ਪੰਜ ਜਾਂ ਪੰਜ ਤੋਂ ਵਧੇਰੇ ਵਿਅਕਤੀਆਂ ਦੇ ਇਕੱਠੇ ਹੋਣ ‘ਤੇ ਪਾਬੰਦੀ

Punjab
ਮੋਗਾ, 19 ਜਨਵਰੀ: ਜ਼ਿਲ੍ਹਾ ਮੈਜਿਸਟ੍ਰੇਟ ਮੋਗਾ ਸ੍ਰ ਕੁਲਵੰਤ ਸਿੰਘ ਨੇ ਫੌਜ਼ਦਾਰੀ ਜਾਬਤਾ ਸੰਘਤਾ ਦੀ ਧਾਰਾ 144 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜਿਲ੍ਹਾ ਮੋਗਾ 'ਚ ਕੁੱਝ ਪਾਬੰਦੀਆਂ ਦੇ ਹੁਕਮ ਜਾਰੀ ਕੀਤੇ ਹਨ। ਇਹ ਆਦੇਸ਼ 29 ਫਰਵਰੀ 2024 ਤੱਕ ਲਾਗੂ ਰਹਿਣਗੇ। ਦਰਿਆ ਸਤਲੁਜ ਵਿੱਚ ਪੈਂਦੇ ਸਮੂਹ ਪਿੰਡਾਂ ਦੇ ਰਕਬੇ ਵਿੱਚੋਂ ਰੇਤਾ ਅਤੇ ਮਿੱਟੀ ਦੀ ਨਿਕਾਸੀ 'ਤੇ ਪਾਬੰਦੀ ਦੇ ਹੁਕਮ ਜ਼ਿਲ੍ਹਾ  ਮੈਜਿਸਟ੍ਰੇਟ ਨੇ ਦੱਸਿਆ ਕਿ ਜ਼ਿਲ੍ਹਾ ਮੋਗਾ ਦੀ ਧਰਮਕੋਟ ਸਬ-ਡਵੀਜ਼ਨ ਅੰਦਰ ਦਰਿਆ ਸਤਲੁਜ ਅਤੇ ਨਾਲ ਲੱਗਦੇ ਪਿੰਡਾਂ ਵਿੱਚ ਨਿਯਮਾਂ ਦੇ ਵਿਰੁੱਧ ਨਾਜਾਇਜ਼ ਤੌਰ 'ਤੇ ਰੇਤੇ ਅਤੇ ਮਿੱਟੀ ਦੀ ਨਿਕਾਸੀ ਲਗਾਤਾਰ ਸਮਾਜ ਵਿਰੋਧੀ ਤੱਤਾਂ ਵੱਲੋਂ ਕੀਤੀ ਜਾ ਰਹੀ ਹੈ। ਅਜਿਹਾ ਕਰਨ ਨਾਲ ਜਿੱਥੇ ਦਰਿਆ ਦੇ ਬੰਧ ਅਤੇ ਪੁਲਾਂ ਨੂੰ ਖਦਸ਼ਾ ਪੈਦਾ ਹੁੰਦਾ ਹੈ, ਉੱਥੇ ਜਾਨੀ-ਮਾਲੀ ਨੁਕਸਾਨ ਵੀ ਹੋ ਸਕਦਾ ਹੈ। ਇਸ ਲਈ ਸਰਕਾਰ ਵੱਲੋਂ ਪ੍ਰਵਾਨਿਤ ਖੱਡਾਂ ਤੋਂ ਇਲਾਵਾ ਸਤਲੁਜ ਦਰਿਆ ਵਿੱਚ ਪੈਦੇ ਸਮੂਹ ਪਿੰਡਾਂ ਦੇ ਰਕਬੇ ਵਿੱਚ ਰੇਤਾ ਅਤੇ ਮਿੱਟੀ ਦੀ ਨਿਕਾਸੀ ਕਰਨ ਲਈ ਵਰਤੀਆਂ ਜਾਣ ਵਾਲੀਆਂ ਜੇ.ਸੀ..ਬੀ ਮਸ਼ੀਨਾਂ, ਪੌਪਲਾਈਨ ਮਸ਼ੀਨਾਂ, ਟ...
ਨਹਿਰੂ ਯੁਵਾ ਕੇਂਦਰ ਲੁਧਿਆਣਾ ਵਲੋਂ ਰਾਸ਼ਟਰੀ ਸੜਕ ਸੁਰੱਖਿਆ ਜਾਗਰੂਕਤਾ ਹਫ਼ਤਾ ਮਨਾਇਆ ਜਾ ਰਿਹਾ

ਨਹਿਰੂ ਯੁਵਾ ਕੇਂਦਰ ਲੁਧਿਆਣਾ ਵਲੋਂ ਰਾਸ਼ਟਰੀ ਸੜਕ ਸੁਰੱਖਿਆ ਜਾਗਰੂਕਤਾ ਹਫ਼ਤਾ ਮਨਾਇਆ ਜਾ ਰਿਹਾ

Punjab
ਲੁਧਿਆਣਾ, 19 ਜਨਵਰੀ (000) - ਨਹਿਰੂ ਯੁਵਾ ਕੇਂਦਰ ਲੁਧਿਆਣਾ ਵੱਲੋਂ ਲੁਧਿਆਣਾ ਟ੍ਰੈਫਿਕ ਪੁਲਿਸ ਦੇ ਸਹਿਯੋਗ ਨਾਲ, ਜਨਵਰੀ ਮਹੀਨੇ ਵਿੱਚ ਵੱਖ-ਵੱਖ ਥਾਵਾਂ 'ਤੇ ਜਾਗਰੂਕਤਾ ਪ੍ਰੋਗਰਾਮ ਕਰਕੇ 'ਰਾਸ਼ਟਰੀ ਸੜਕ ਸੁਰੱਖਿਆ ਜਾਗਰੂਕਤਾ ਹਫ਼ਤਾ - 2024' ਮਨਾਇਆ ਜਾ ਰਿਹਾ ਹੈ। ਬੀਤੀ 16 ਜਨਵਰੀ ਨੂੰ, ਇਸ ਜਾਗਰੂਕਤਾ ਸੈਸ਼ਨ ਦਾ ਆਯੋਜਨ ਸਥਾਨਕ ਨੈਸ਼ਨਲ ਸਕਿੱਲ ਟਰੇਨਿੰਗ ਇੰਸਟੀਚਿਊਟ, ਲੁਧਿਆਣਾ ਵਿਖੇ ਕੀਤਾ ਗਿਆ, ਜਿਸ ਵਿੱਚ ਸ੍ਰੀ ਜਸਬੀਰ ਸਿੰਘ, ਮੁਖੀ - ਟਰੈਫਿਕ ਐਜੂਕੇਸ਼ਨ ਸੈੱਲ, ਲੁਧਿਆਣਾ ਨੇ ਇਸ ਸੰਸਥਾ ਦੇ ਵਿਦਿਆਰਥੀਆਂ ਨੂੰ ਸੜਕ ਸੁਰੱਖਿਆ ਦੀ ਮਹੱਤਤਾ ਬਾਰੇ ਜਾਣੂ ਕਰਵਾਇਆ। ਸ੍ਰੀ ਜਸਬੀਰ ਸਿੰਘ ਨੇ ਦੱਸਿਆ ਕਿ ਸਾਡੇ ਦੇਸ਼ ਵਿੱਚ ਹਰ ਸਾਲ ਸੜਕ ਹਾਦਸਿਆਂ ਵਿੱਚ ਕਈ ਲੋਕ ਆਪਣੀ ਜਾਨ ਗੁਆ ਲੈਂਦੇ ਹਨ। ਮਨੁੱਖੀ ਲਾਗਤ ਬੇਅੰਤ ਹੈ ਕਿਉਂਕਿ ਇਹ ਮ੍ਰਿਤਕ/ਜ਼ਖਮੀ ਵਿਅਕਤੀਆਂ ਦੇ ਪਰਿਵਾਰਾਂ 'ਤੇ ਆਰਥਿਕ ਬੋਝ ਪਾਉਂਦੀ ਹੈ। ਅਜਿਹੀ ਸਥਿਤੀ ਵਿੱਚ ਸੜਕ ਸੁਰੱਖਿਆ ਪ੍ਰਤੀ ਸਮੂਹਿਕ ਜਾਗਰੂਕਤਾ ਦੀ ਲੋੜ ਹੈ ਅਤੇ ਇਸ ਉਦੇਸ਼ ਲਈ ਭਾਰਤ ਸਰਕਾਰ ਵਲੋਂ ਹਰ ਸਾਲ ਜਨਵਰੀ ਮਹੀਨੇ ਵਿੱਚ ਰਾਸ਼ਟਰੀ ਸੜਕ ਸੁਰੱਖਿਆ ਜਾਗਰੂਕਤਾ ਮਨਾਇਆ ਜਾਂਦਾ ਹੈ। ...
ਯੁਵਕ ਸੇਵਾਵਾਂ ਵਿਭਾਗ ਦੇ ਦੋ ਰੋਜ਼ਾ ਓਪਨ ਯੁਵਕ ਮੇਲੇ ਦਾ ਬੀਤੇ ਕੱਲ੍ਹ ਰੰਗਾਰੰਗ ਆਗਾਜ਼

ਯੁਵਕ ਸੇਵਾਵਾਂ ਵਿਭਾਗ ਦੇ ਦੋ ਰੋਜ਼ਾ ਓਪਨ ਯੁਵਕ ਮੇਲੇ ਦਾ ਬੀਤੇ ਕੱਲ੍ਹ ਰੰਗਾਰੰਗ ਆਗਾਜ਼

Punjab
ਲੁਧਿਆਣਾ 19 ਜਨਵਰੀ (000) - ਨੌਜਵਾਨਾਂ ਵਿਚਲੀ ਕਲਾ ਦਾ ਨਿਖਾਰ ਕਰਨ ਲਈ ਅਤੇ ਉਨ੍ਹਾਂ ਦੀ ਸਖਸ਼ੀਅਤ ਦੀ ਉਸਾਰੀ ਕਰਨ ਲਈਯੁਵਕ ਸੇਵਾਵਾਂ ਵਿਭਾਗ ਆਪਣੀ ਅਹਿਮ ਭੂਮਿਕਾ ਨਿਭਾਅ ਰਿਹਾ ਹੈ। ਨੌਜਵਾਨਾਂ ਨੂੰ ਸੱਭਿਆਚਾਰ ਨਾਲ ਜੋੜੀ ਰੱਖਣ ਲਈ ਲੋਕ ਨਾਚ ਤੇ ਹੋਰ ਸੱਭਿਆਚਾਰਕ ਮੁਕਾਬਲੇ ਸਮੇਂ-ਸਮੇਂ 'ਤੇ ਆਯੋਜਿਤ ਕਰਵਾਏ ਜਾ ਰਹੇ ਹਨ ਤਾਂ ਕਿ ਨੌਜਵਾਨ ਨਸ਼ਿਆਂ ਤੋਂ ਦੂਰ ਰਹਿ ਕੇ ਚੰਗੇ ਸਮਾਜ ਦਾ ਨਿਰਮਾਣ ਕਰ ਸਕਣ। ਉਕਤ ਦੀ ਲਗਾਤਾਰਤਾ ਵਿੱਚ, ਬੀਤੇ ਕੱਲ੍ਹ ਜ਼ਿਲ੍ਹਾ ਪੱਧਰ ਦੇ ਦੋ ਰੋਜ਼ਾ ਓਪਨ ਯੁਵਕ ਮੇਲੇ ਦੀ ਸੀ ਟੀ ਯੂਨੀਵਰਸਿਟੀ ਲੁਧਿਆਣਾ ਵਿਖੇ ਸ਼ੁਰੂਆਤ ਕੀਤੀ ਗਈ ਹੈ। ਓਪਨ ਯੁਵਕ ਮੇਲੇ ਵਿੱਚਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਰੁਪਿੰਦਰਪਾਲ ਸਿੰਘ ਅਤੇ ਡਾ. ਮਨਵੀਰ ਸਿੰਘ ਐਮ.ਡੀ. ਸੀ.ਟੀ. ਯੂਨੀਵਰਸਿਟੀ ਲੁਧਿਆਣਾ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਅਤੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿ ਕੇ ਸੱਭਿਆਚਾਰ ਨਾਲ ਜੁੜਨ ਲਈ ਪ੍ਰੇਰਿਆ। ਇਸ ਮੇਲੇ ਵਿੱਚ ਵੱਡੀ ਗਿਣਤੀ ਵਿੱਚ ਨੌਜਵਾਨਾਂ ਨੇ ਸ਼ਮੂਲੀਅਤ ਕਰਕੇ ਰੰਗਾਰੰਗ ਸੱਭਿਆਚਾਰਕ ਵੰਨਗੀਆਂ ਪੇਸ਼ ਕੀਤੀਆਂ। ਸਹਾਇਕ ਡਾਇਰੈਕਟਰ, ਯੁਵਕ ਸੇਵਾਵਾਂ ਲੁਧਿਆਣਾ ਸ. ਦਵਿੰ...
ਵਧੀਕ ਡਿਪਟੀ ਕਮਿਸ਼ਨਰ ਨੇ ਗਣਤੰਤਰ ਦਿਵਸ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ

ਵਧੀਕ ਡਿਪਟੀ ਕਮਿਸ਼ਨਰ ਨੇ ਗਣਤੰਤਰ ਦਿਵਸ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ

Punjab
ਮਾਨਸਾ, 19 ਜਨਵਰੀ : ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਨਿਰਮਲ ਓਸੇਪਚਨ ਨੇ ਸਥਾਨਕ ਬੱਚਤ ਭਵਨ ਵਿਖੇ 26 ਜਨਵਰੀ ਨੂੰ ਦੇਸ਼ ਦੇ ਗਣਤੰਤਰ ਦਿਵਸ ਮੌਕੇ ਕਰਵਾਏ ਜਾਣ ਵਾਲੇ ਜ਼ਿਲ੍ਹਾ ਪੱਧਰੀ ਸਮਾਰੋਹ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਸਥਾਨਕ ਬੱਚਤ ਭਵਨ ਵਿਖੇ ਵੱਖ ਵੱਖ  ਵਿਭਾਗੀ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ ਕੀਤੀ। ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਕੌਮੀ ਦਿਹਾੜੇ ਮੌਕੇ ਮਾਲ ਅਤੇ ਜਲ ਸਪਲਾਈ ਤੇ ਸੈਨੀਟੇਸ਼ਨ ਮੰਤਰੀ ਸ੍ਰੀ ਬ੍ਰਮ ਸ਼ੰਕਰ ਜਿੰਪਾ ਕੌਮੀ ਝੰਡਾ ਤਿਰੰਗਾ ਲਹਿਰਾਉਣ ਦੀ ਰਸਮ ਅਦਾ ਕਰਨਗੇ ਅਤੇ ਉਨ੍ਹਾਂ ਵੱਲੋਂ ਜ਼ਿਲ੍ਹਾ ਵਾਸੀਆਂ ਦੇ ਨਾਮ ਸੰਦੇਸ਼ ਵੀ ਦਿੱਤਾ ਜਾਵੇਗਾ। ਵਧੀਕ ਡਿਪਟੀ ਕਮਿਸ਼ਨਰ ਨੇ ਮੀਟਿੰਗ ਦੌਰਾਨ ਵੱਖ-ਵੱਖ ਪ੍ਰਬੰਧਾਂ ਲਈ ਗਠਿਤ ਕਮੇਟੀਆਂ ਵੱਲੋਂ ਕੀਤੇ ਜਾ ਰਹੇ ਕਾਰਜਾਂ ਦਾ ਜਾਇਜ਼ਾ ਲਿਆ ਅਤੇ ਆਦੇਸ਼ ਦਿੱਤੇ ਕਿ ਕੌਮੀ ਮਹੱਤਤਾ ਵਾਲੇ ਇਸ ਸਮਾਗਮ ਦੀਆਂ ਤਿਆਰੀਆਂ ਨੂੰ ਸਮਾਂ ਰਹਿੰਦੇ ਨੇਪਰੇ ਚੜ੍ਹਾਇਆ ਜਾਵੇ ਅਤੇ ਕੋਈ ਅਣਗਹਿਲੀ ਨਾ ਵਰਤੀ ਜਾਵੇ। ਉਨ੍ਹਾਂ ਸਮਾਰੋਹ ਦੌਰਾਨ ਸੁਰੱਖਿਆ ਪ੍ਰਬੰਧਾਂ ਸਮੇਤ ਝਾਕੀਆਂ, ਸੱਭਿਆਚਾਰਕ ਪ੍ਰੋਗਰਾਮ ਅਤੇ ਪੁਲਿਸ, ਹੋਮ ਗਾਰਡਜ, ਐਨ.ਸੀ.ਸੀ., ਸਕਾਊਟ ਗ...
ਬਲਾਕ ਪੱਧਰੀ ਧੀਆਂ ਦੀ ਲੋਹੜੀ ਪ੍ਰੋਗਰਾਮ ਦਾ ਆਯੋਜਨ

ਬਲਾਕ ਪੱਧਰੀ ਧੀਆਂ ਦੀ ਲੋਹੜੀ ਪ੍ਰੋਗਰਾਮ ਦਾ ਆਯੋਜਨ

Punjab
ਫਿਰੋਜ਼ਪੁਰ, 19 ਜਨਵਰੀ 2024 (   ) ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜ਼ਿਲ੍ਹਾ ਪ੍ਰੋਗਰਾਮ ਅਫਸਰ ਸ੍ਰੀਮਤੀ ਰਿਚਿਕਾ ਨੰਦਾ ਦੀ ਪ੍ਰਧਾਨਗੀ ਹੇਠ ਦੇਵ ਸਮਾਜ ਸੀਨੀਅਰ ਸੈਕੰਡਰੀ ਸਕੂਲ ਵਿਖੇ ਬਲਾਕ ਪੱਧਰੀ ਧੀਆਂ ਦੀ ਲੋਹੜੀ ਦਾ ਪ੍ਰੋਗਰਾਮ ਕਰਵਾਇਆ ਗਿਆ। ਪ੍ਰੋਗਰਾਮ ਦੌਰਾਨ ਦੇਵ ਸਮਾਜ ਸਕੂਲ ਦੀਆਂ ਵਿਦਿਆਰਥਣਾਂ ਵੱਲੋਂ ਜ਼ਿੱਥੇ ਲੋਹੜੀ ਨਾਲ ਸਬੰਧਿਤ ਗੀਤ ਅਤੇ ਡਾਂਸ ਆਦਿ ਪੇਸ਼ ਕੀਤਾ ਗਿਆ ਉਥੇ ਹੀ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ 21 ਨਵਜੰਮੀਆਂ ਧੀਆਂ ਅਤੇ 21 ਹੋਰ ਲੜਕੀਆਂ ਨੂੰ ਸੂਟ, ਕੰਬਲ ਅਤੇ ਸ਼ਾਲ ਆਦਿ ਦੇ ਕੇ ਸਨਮਾਨਿਤ ਵੀ ਕੀਤਾ ਗਿਆ।           ਜ਼ਿਲ੍ਹਾ ਪ੍ਰੋਗਰਾਮ ਅਫਸਰ ਨੇ ਇਸ ਮੌਕੇ ਕਿਹਾ ਕਿ ਲੜਕੀਆਂ ਨੂੰ ਹਰੇਕ ਖੇਤਰ 'ਚ ਸਫਲ ਬਣਾਉਣ ਲਈ ਸਿਰਫ਼ ਪ੍ਰੇਰਨਾ ਦੀ ਜ਼ਰੂਰਤ ਹੈ ਅਤੇ ਅਜੋਕੇ ਸਮੇਂ 'ਚ ਲੜਕੀਆਂ ਲਈ ਹਰੇਕ ਖੇਤਰ ਵਿੱਚ ਮੌਕੇ ਵੱਧ ਰਹੇ ਹਨ। ਉਨ੍ਹਾਂ ਕਿਹਾ ਕਿ ਕੁੜੀਆਂ ਸਾਡਾ ਮਾਣ ਹਨ, ਇਸ ਕਾਰਨ ਸਾਨੂੰ ਸਭਨਾਂ ਨੂੰ ਕੁੜੀਆਂ ਨੂੰ ਪਿਆਰ ਤੇ ਸਤਿਕਾਰ ਦੇਣਾ ਚਾਹੀਦਾ ਹੈ ਅਤੇ ਉਨਾਂ ਦੀ ਪੜ੍ਹਾਈ ਤੇ ਵਿਸ਼ੇਸ਼ ਧਿਆਨ ਦੇ ਕੇ ਉਨਾਂ ਨੂੰ ਸਮਾਜ ਵਿੱਚ ਆਪਣੇ ਪੈਰਾਂ ਤੇ ਖੜਾ ਕਰਨਾ ਚਾਹੀਦਾ ਹੈ। ਉਨਾਂ ਕਿਹਾ ਕਿ ਇਸੇ ਮਕਸਦ ...