ਸਰਹੱਦੀ ਪੱਟੀ ਦੇ 272 ਪਿੰਡਾਂ ਵਿੱਚ ਵਿਲੇਜ ਡਿਫੈਂਸ ਕਮੇਟੀਆਂ ਬਣਾਈਆਂ – ਡਿਪਟੀ ਕਮਿਸ਼ਨਰ
ਅੰਮ੍ਰਿਤਸਰ, 29 ਜਨਵਰੀ 2024 :
ਮਾਣਯੋਗ ਰਾਜਪਾਲ ਸ੍ਰੀ ਬਨਵਾਰੀ ਲਾਲ ਪਰੋਹਿਤ ਨੇ ਆਪਣੇ ਸਰਹੱਦੀ ਪਿੰਡਾਂ ਦੇ ਦੌਰਿਆਂ ਦੌਰਾਨ ਜੋ ਵਿਲੇਜ਼ ਡਿਫੈਂਸ ਕਮੇਟੀਆਂ ਬਣਾਉਣ ਦੀ ਹਦਾਇਤ ਜਿਲ੍ਹਾ ਪ੍ਰਸ਼ਾਸਨ ਅੰਮ੍ਰਿਤਸਰ ਨੂੰ ਕੀਤੀ ਸੀ, ਲਈ ਕੰਮ ਕਰਦੇ ਹੋਏ ਜਿਲਾ ਪ੍ਰਸ਼ਾਸਨ ਅੰਮ੍ਰਿਤਸਰ ਨੇ 15 ਕਿਲੋਮੀਟਰ ਸਰਹੱਦੀ ਪੱਟੀ ਤੱਕ ਆਉਂਦੇ 272 ਪਿੰਡਾਂ ਵਿੱਚ ਵਿਲੇਜ ਡਿਫੈਂਸ ਕਮੇਟੀ ਬਣਾ ਦਿੱਤੀਆਂ ਹਨ, ਜੋ ਕਿ ਬਹੁਤ ਵਧੀਆ ਪ੍ਰਦਰਸ਼ਨ ਕਰ ਰਹੀਆਂ ਹਨ। ਇਹਨਾਂ ਵਿੱਚੋਂ ਬਿਹਤਰ ਕੰਮ ਕਰਨ ਵਾਲੀਆਂ ਤਿੰਨ ਵਿਲੇਜ਼ ਡਿਫੈਂਸ ਕਮੇਟੀਆਂ ਨੂੰ ਵਧੀਆ ਕਾਰਗੁਜ਼ਾਰੀ ਦੇ ਅਧਾਰ ਉਤੇ ਪਹਿਲੇ ਤਿੰਨ ਇਨਾਮ ਵੀ ਗਣਤੰਤਰ ਦਿਵਸ ਮੌਕੇ ਦੇ ਦਿੱਤੇ ਗਏ ਹਨ। ਡਿਪਟੀ ਕਮਿਸ਼ਨਰ ਸ੍ਰੀ ਘਨਸ਼ਾਮ ਥੋਰੀ ਨੇ ਪੰਜਾਬ ਵੱਲੋਂ ਉਲੀਕੇ ਗਏ ਪ੍ਰੋਗਰਾਮ ਦੀ ਸਮੀਖਿਆ ਕਰਦੇ ਦੱਸਿਆ ਕਿ ਰਾਜਪਾਲ ਪੰਜਾਬ ਨੇ ਆਪਣੇ ਕੀਤੇ ਗਏ ਐਲਾਨ ਮੁਤਾਬਿਕ ਕਮੇਟੀਆਂ ਲਈ ਇਨਾਮਾਂ ਦੀ ਰਾਸ਼ੀ ਵੀ ਜਾਰੀ ਕਰ ਦਿੱਤੀ ਸੀ, ਗਣਤੰਤਰ ਦਿਵਸ ਮੌਕੇ ਵੰਡ ਦਿੱਤੇ ਗਏ ਹਨ।
ਉਹਨਾਂ ਕਿਹਾ ਕਿ ਸ੍ਰੀ ਪਰੋਹਿਤ ਨੇ ਸਰਹੱਦੀ ਇਲਾਕੇ ਦੇ ਪਿੰਡਾਂ ਦੇ ਮੋਹਤਬਰਾਂ ਨਾਲ ਗੱਲਬਾਤ ...








