ਜ਼ਿਲ੍ਹਾ ਐਸ.ਏ.ਐਸ.ਨਗਰ ਦੀਆਂ ਸੜਕਾਂ ‘ਤੇ ਪੰਜਾਬ ਦੇ ਯੋਧਿਆਂ, ਮਾਈ ਭਾਗੋ-ਮਹਿਲਾ ਸ਼ਕਤੀਕਰਣ ਅਤੇ ਪੰਜਾਬੀ ਸੱਭਿਆਚਾਰ ਨੂੰ ਦਰਸਾਉਂਦੀ ਝਾਕੀਆਂ ਨੇ ਲੋਕਾਂ ਨੂੰ ਮੋਹਿਆ
ਕੁਰਾਲੀ/ਖਰੜ, 28 ਜਨਵਰੀ, 2024:
ਪੰਜਾਬ ਸਰਕਾਰ ਵੱਲੋਂ ਪੰਜਾਬ ਦੇ ਮਹਾਨ ਯੋਧਿਆਂ, ਮਾਈ ਭਾਗੋ -ਮਹਿਲਾ ਸਸ਼ਕਤੀਕਰਨ ਅਤੇ ਪੰਜਾਬੀ ਸੱਭਿਆਚਾਰ ਨੂੰ ਦਰਸਾਉਂਦੀਆਂ ਝਾਕੀਆਂ ਨੇ ਅੱਜ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਜ਼ਿਲ੍ਹੇ ਦੀਆਂ ਸੜਕਾਂ 'ਤੇ ਆ ਕੇ ਲੋਕਾਂ 'ਤੇ ਡੂੰਘੀ ਛਾਪ ਛੱਡੀ।
ਕੁਰਾਲੀ ਵਿੱਚ ਦਾਖ਼ਲ ਹੋਣ ’ਤੇ ਸ. ਜੋਧਾ ਸਿੰਘ ਮਾਨ (ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਦੇ ਪਿਤਾ) ਦੀ ਅਗਵਾਈ ਵਿੱਚ ਸਥਾਨਕ ਲੋਕਾਂ ਵੱਲੋਂ ਝਾਕੀਆਂ ਦਾ ਨਿੱਘਾ ਸਵਾਗਤ ਕੀਤਾ ਗਿਆ। ਉਨ੍ਹਾਂ ਕਿਹਾ ਕਿ ਪੰਜਾਬ ਦਾ ਇਤਿਹਾਸ ਅਤੇ ਸੱਭਿਆਚਾਰ ਬੇਮਿਸਾਲ ਹੈ ਅਤੇ ਇਸ ਨੂੰ ਕੋਈ ਵੀ ਘਟਾ ਕੇ ਨਹੀਂ ਦੇਖ ਸਕਦਾ। ਉਨ੍ਹਾਂ ਪੰਜਾਬ ਸਰਕਾਰ ਵੱਲੋਂ ਕੌਮੀ ਗਣਤੰਤਰ ਦਿਵਸ ਲਈ ਤਿਆਰ ਕੀਤੀਆਂ ਝਾਕੀਆਂ, ਜਿਨ੍ਹਾਂ ਨੂੰ ਉੱਥੇ ਪ੍ਰਦਰਸ਼ਿਤ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਗਈ, ਨੂੰ ਪੰਜਾਬ ਦੇ ਲੋਕਾਂ ਨੂੰ ਦਿਖਾਉਣ ਦੇ ਉਪਰਾਲਿਆਂ ਦੀ ਸ਼ਲਾਘਾ ਕੀਤੀ।
Also read: Canada ‘ਚ ਪੰਜਾਬ ਦੀ ਕੁੜੀ ਦੀ ਮੌਤ, ਹਾਲੇ ਸਵਾ ਮਹੀਨਾਂ ਪਹਿਲਾਂ ਗਈ ਸੀ ਵਿਦੇਸ਼
ਇਨ੍ਹਾਂ ਝਾਕੀਆਂ ਨੇ ਪੰਜਾਬ ਦੇ ਮਹਾਨ ਯੋਧਿਆਂ; ਸ਼ਹੀਦ ਕਰਤ...








