Tuesday, March 10
Shadow

Punjab

ਗੁਰਮੀਤ ਸਿੰਘ ਖੁੱਡੀਆਂ ਵੱਲੋਂ ਗੰਨਾ ਕਾਸ਼ਤਕਾਰਾਂ ਨੂੰ 1 ਕਰੋੜ ਰੁਪਏ ਤੋਂ ਵੱਧ ਰਾਸ਼ੀ ਜਾਰੀ ਕਰਨ ਦੇ ਹੁਕਮ

ਗੁਰਮੀਤ ਸਿੰਘ ਖੁੱਡੀਆਂ ਵੱਲੋਂ ਗੰਨਾ ਕਾਸ਼ਤਕਾਰਾਂ ਨੂੰ 1 ਕਰੋੜ ਰੁਪਏ ਤੋਂ ਵੱਧ ਰਾਸ਼ੀ ਜਾਰੀ ਕਰਨ ਦੇ ਹੁਕਮ

Punjab
ਚੰਡੀਗੜ੍ਹ, 18 ਜਨਵਰੀ:   ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਵਿਭਾਗ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਹਨ ਕਿ ਸੰਗਰੂਰ ਖੇਤਰ ਦੇ ਗੰਨਾ ਕਾਸ਼ਤਕਾਰਾਂ ਦੇ ਬੈਂਕ ਖਾਤਿਆਂ ਵਿੱਚ ਸੋਮਵਾਰ ਤੱਕ ਗੰਨੇ ਦੀ ਬਕਾਇਆ ਰਾਸ਼ੀ 1.05 ਕਰੋੜ ਰੁਪਏ ਪਾਈ ਜਾਵੇ। ਇਸ ਤੋਂ ਇਲਾਵਾ ਉਨ੍ਹਾਂ ਨੇ ਡਿਪਟੀ ਕਮਿਸ਼ਨਰ ਸੰਗਰੂਰ ਨੂੰ ਇਸ ਮਹੀਨੇ ਦੇ ਅੰਤ ਤੱਕ ਭਗਵਾਨਪੁਰਾ ਸ਼ੂਗਰ ਮਿੱਲ ਤੋਂ ਕਿਸਾਨਾਂ ਨੂੰ ਬਕਾਇਆ ਰਾਸ਼ੀ (ਲਗਭਗ 6.95 ਕਰੋੜ ਰੁਪਏ) ਜਾਰੀ ਕਰਵਾਉਣ ਲਈ ਵੀ ਕਿਹਾ।   ਖੇਤੀਬਾੜੀ ਮੰਤਰੀ ਨੇ ਇਹ ਨਿਰਦੇਸ਼ ਵੀਰਵਾਰ ਨੂੰ ਆਪਣੇ ਦਫ਼ਤਰ ਵਿਖੇ ਸੰਗਰੂਰ ਜ਼ਿਲ੍ਹਾ ਪ੍ਰਸ਼ਾਸਨ, ਮੈਸਰਜ਼ ਭਗਵਾਨਪੁਰਾ ਸ਼ੂਗਰ ਮਿੱਲ, ਧੂਰੀ ਦੇ ਪ੍ਰਬੰਧਕਾਂ ਅਤੇ ਗੰਨਾ ਕਾਸ਼ਤਕਾਰ ਸੰਘਰਸ਼ ਕਮੇਟੀ, ਧੂਰੀ ਦੇ ਨੁਮਾਇੰਦਿਆਂ ਨਾਲ ਮੀਟਿੰਗ ਦੌਰਾਨ ਜਾਰੀ ਕੀਤੇ।   ਗੰਨਾ ਕਾਸ਼ਤਕਾਰਾਂ ਦੀਆਂ ਸਮੱਸਿਆਵਾਂ ਨੂੰ ਹਮਦਰਦੀ ਨਾਲ ਸੁਣਦਿਆਂ ਸ. ਗੁਰਮੀਤ ਸਿੰਘ ਖੁੱਡੀਆਂ ਨੇ ਡਿਪਟੀ ਕਮਿਸ਼ਨਰ, ਸੰਗਰੂਰ ਸ੍ਰੀ ਜਤਿੰਦਰ ਜੋਰਵਾਲ ਨੂੰ ਇਹ ਵੀ ਯਕੀਨੀ ਬਣਾਉਣ ਲਈ ਕਿਹਾ ਕਿ ਗੰਨਾ ਕਾਸ਼ਤਕਾਰਾਂ ਨੂੰ ਖ਼ਰੀਦ ਅਤ...
ਡੇਅਰੀ ਵਿਕਾਸ ਵਿਭਾਗ ਵੱਲੋਂ “ਨੈਸ਼ਨਲ ਲਾਈਵਸਟਾਕ ਮਿਸ਼ਨ” ਅਧੀਨ ਦੁੱਧ ਉਤਪਾਦਕ ਜਾਗਰੂਕਤਾ ਸੈਮੀਨਾਰ ਆਯੋਜਿਤ

ਡੇਅਰੀ ਵਿਕਾਸ ਵਿਭਾਗ ਵੱਲੋਂ “ਨੈਸ਼ਨਲ ਲਾਈਵਸਟਾਕ ਮਿਸ਼ਨ” ਅਧੀਨ ਦੁੱਧ ਉਤਪਾਦਕ ਜਾਗਰੂਕਤਾ ਸੈਮੀਨਾਰ ਆਯੋਜਿਤ

Punjab
ਮੋਗਾ 18 ਜਨਵਰੀ: ਡੇਅਰੀ ਵਿਕਾਸ ਵਿਭਾਗ, ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਅਤੇ ਡਿਪਟੀ ਡਾਇਰੈਕਟਰ ਡੇਅਰੀ ਵਿਕਾਸ, ਮੋਗਾ ਸ਼੍ਰੀ  ਨਿਰਵੈਰ ਸਿੰਘ ਬਰਾੜ ਦੀ ਰਹਿਨੂਮਾਈ ਹੇਠ “ਨੈਸ਼ਨਲ ਲਾਈਵਸਟਾਕ ਮਿਸ਼ਨ” ਅਧੀਨ ਬਲਾਕ  ਪੱਧਰੀ ਦੁੱਧ ਉਤਪਾਦਕ ਜਾਗਰੂਕਤਾ ਸੈਮੀਨਾਰ ਪਿੰਡ ਸਮਾਲਸਰ, ਬਲਾਕ ਬਾਘਾਪੁਰਾਣਾ ਮੋਗਾ ਵਿਖੇ ਆਯੋਜਿਤ ਕੀਤਾ ਗਿਆ। ਇਸ ਸੈਮੀਨਾਰ ਵਿੱਚ 250 ਦੇ ਕਰੀਬ ਦੁੱਧ ਉਤਪਾਦਕਾਂ ਅਤੇ ਕਿਸਾਨਾਂ ਨੇ ਹਿੱਸਾ ਲਿਆ। ਇਸ ਦੌਰਾਨ  ਸਾਬਕਾ ਡੇਅਰੀ ਵਿਕਾਸ ਅਫਸਰ ਬੀਰਪ੍ਰਤਾਪ ਸਿੰਘ ਨੇ ਪਸ਼ੂ ਪਾਲਕਾਂ ਨੂੰ ਦੱਸਿਆ ਕਿ ਦੁਧਾਰੂ ਪਸ਼ੂਆਂ ਦੀ ਖ੍ਰੀਦ ਤੇ ਸਬਸਿਡੀ, ਵਿਭਾਗੀ ਨਕਸ਼ੇ ਮਤਾਬਿਕ ਕੈਟਲਸ਼ੈੱਡ ਬਣਾਉਣ ਤੇ ਸਬਸਿਡੀ, ਟੋਟਲ ਮਿਕਸ ਰਾਸ਼ਨ ਮਸ਼ੀਨ, ਕਮਰਸ਼ੀਅਲ ਡੇਅਰੀ ਯੂਨਿਟ ਸਥਾਪਿਤ ਕਰਨਾ, ਮਿਲਕਿੰਗ ਮਸ਼ੀਨ ਆਦਿ ਦਾ ਲਾਭ ਉਠਾ ਕੇ ਸਰਕਾਰ ਵੱਲੋਂ ਮਿਲਦੀ ਸਬਸਿਡੀ/ਵਿੱਤੀ ਸਹਾਇਤਾ ਹਾਸਿਲ ਕੀਤੀ ਜਾ ਸਕਦੀ ਹੈ। ਇਸ ਸੈਮੀਨਾਰ ਵਿੱਚ   ਡੇਅਰੀ ਵਿਕਾਸ ਇੰਸਪੈਕਟਰ ਅਵਨੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕੋਈ ਵੀ ਇਕੱਲਾ ਕਿਸਾਨ ਜਾਂ ਗਰੁੱਪ ਬਣਾ ਕੇ ਨੈਸ਼ਨਲ ਲਾਈਵਸਟਾਕ ਮਿਸ਼ਨ ਅਧੀਨ ਹਰੇ ਚਾਰੇ ਤੋਂ ਆਚਾਰ/ਸਾਈਲੇਜ ਅਤੇ ਕੈਟਲਫ...
ਜ਼ਿਲ੍ਹਾ ਐਨੀਮਲ ਵੈਲਫੇਅਰ ਸੋਸਾਇਟੀ ਸਲੇਮਸ਼ਾਹ ਨੂੰ ਸਮਾਜ ਸੇਵੀ ਅਜੇ ਕੁਮਾਰ ਸਿੰਗਲਾ ਵੱਲੋਂ 60 ਹਜਾਰ ਦੀਆਂ ਦਵਾਈਆਂ ਭੇਂਟ

ਜ਼ਿਲ੍ਹਾ ਐਨੀਮਲ ਵੈਲਫੇਅਰ ਸੋਸਾਇਟੀ ਸਲੇਮਸ਼ਾਹ ਨੂੰ ਸਮਾਜ ਸੇਵੀ ਅਜੇ ਕੁਮਾਰ ਸਿੰਗਲਾ ਵੱਲੋਂ 60 ਹਜਾਰ ਦੀਆਂ ਦਵਾਈਆਂ ਭੇਂਟ

Punjab
ਫਾਜ਼ਿਲਕਾ, 18 ਜਨਵਰੀ ਪਿੰਡ ਸਲੇਮਸ਼ਾਹ ਵਿਖੇ ਜ਼ਿਲ੍ਹਾ ਐਨੀਮਲ ਵੈੱਲਫੇਅਰ ਸੁਸਾਇਟੀ (ਕੈਡਲ ਪੋਂਡ) ਗਊਸ਼ਾਲਾ ਨੂੰ ਜ਼ਿਲ੍ਹਾ ਪ੍ਰਸ਼ਾਸਨ ਫਾਜ਼ਿਲਕਾ ਅਤੇ ਸਮਾਜ ਸੇਵੀਆਂ ਦੇ ਸਹਿਯੋਗ ਨਾਲ ਸੁਚਾਰੂ ਢੰਗ ਨਾਲ ਚਲਾਈ ਜਾ ਰਹੀ ਹੈ। ਇਸੇ ਲੜੀ ਤਹਿਤ ਸਮਾਜ ਸੇਵੀ ਅਜੈ ਕੁਮਾਰ ਸਿੰਗਲਾ ਵੱਲੋਂ ਜ਼ਿਲ੍ਹਾ ਐਨੀਮਲ ਵੈੱਲਫੇਅਰ ਸੁਸਾਇਟੀ (ਕੈਡਲ ਪੋਂਡ) ਗਊਸ਼ਾਲਾ ਨੂੰ 60 ਹਜਾਰ ਦੀਆਂ ਦਵਾਈਆਂ ਦਾਨ ਵਜੋਂ ਭੇਂਟ ਕੀਤੀਆਂ ਗਈਆਂ। ਡਿਪਟੀ ਕਮਿਸ਼ਨਰ ਡਾ ਸੇਨੂ ਦੁੱਗਲ ਨੇ ਸਮਾਜ ਸੇਵੀ ਦਾ ਧੰਨਵਾਦ ਪ੍ਰਗਟ ਕੀਤਾ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਗਉਵੰਸ਼ ਦੀ ਸਾਂਭ-ਸੰਭਾਲ ਲਈ ਸਮਾਜ ਸੇਵੀਆਂ ਵੱਲੋਂ ਸਮੇਂ-ਸਮੇਂ *ਤੇ ਦਾਨ ਦਿੱਤਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਸਮਾਜ ਸੇਵੀਆਂ ਵੱਲੋਂ ਕੀਤੀ ਗਈ ਮਦਦ ਕਰਕੇ ਗਉਵੰਸ਼ ਦੀ ਬਿਹਤਰੀਨ ਤਰੀਕੇ ਨਾਲ ਸੰਭਾਲ ਕੀਤੀ ਜਾ ਸਕੇਗੀ। ਉਨ੍ਹਾਂ ਕਿਹਾ ਕਿ ਸਰਦੀ ਦੇ ਮੌਸਮ ਵਿਚ ਕਈ ਪਸ਼ੂਆਂ ਦੀ ਸਿਹਤ ਵਿਗੜਨ ਦਾ ਖਤਰਾ ਹੁੰਦਾ ਹੈ, ਇਨ੍ਹਾਂ ਦਵਾਈਆਂ ਸਦਕਾ ਪਸ਼ੂਆਂ ਨੁੰ ਦਵਾਈ ਆਦਿ ਦੀ ਸਹੂਲਤ ਪੂਰਨ ਤੌਰ *ਤੇ ਮਿਲ ਸਕੇਗੀ ਤੇ ਸਮੇਂ ਸਿਰ ਪਸ਼ੂ ਪਾਲਣ ਵਿਭਾਗ ਵੱਲੋਂ ਗਉਆਂ ਦਾ ਲੋੜੀਂਦਾ ਇਲਾਜ ਕੀਤਾ ਜਾ ਸਕੇਗਾ। ਡਿਪਟੀ ...
ਗਣਤੰਤਰ ਦਿਵਸ ਮੌਕੇ ਕਰਵਾਏ ਜਾਣ ਵਾਲੇ ਸੱਭਿਆਚਾਰਕ ਪ੍ਰੋਗਰਾਮ ਦੀ ਪਹਿਲੀ ਰਿਹਰਸਲ ਹੋਈ

ਗਣਤੰਤਰ ਦਿਵਸ ਮੌਕੇ ਕਰਵਾਏ ਜਾਣ ਵਾਲੇ ਸੱਭਿਆਚਾਰਕ ਪ੍ਰੋਗਰਾਮ ਦੀ ਪਹਿਲੀ ਰਿਹਰਸਲ ਹੋਈ

Punjab
ਫਾਜ਼ਿਲਕਾ, 18 ਜਨਵਰੀ ਗਣਤੰਤਰ ਦਿਵਸ ਸਬੰਧੀ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਪੇਸ਼ ਕੀਤੇ ਜਾਣ ਵਾਲੇ ਸੱਭਿਆਚਾਰਕ ਪ੍ਰੋਗਰਾਮ ਦੀ ਪਹਿਲੀ ਰਿਹਰਸਲ ਡੀ.ਸੀ. ਡੀ.ਏ.ਵੀ. ਸਕੂਲ ਵਿਖੇ ਕਰਵਾਈ ਗਈ। ਇਸ ਦੌਰਾਨ ਸੱਭਿਆਚਾਰਕ ਗਤੀਵਿਧੀਆਂ ਦਾ ਵਧੀਕ ਡਿਪਟੀ ਕਮਿਸ਼ਨਰ (ਵਿ) ਸ. ਮਨਜੀਤ ਸਿੰਘ ਚੀਮਾ ਨੇ ਜਾਇਜ਼ਾ ਲਿਆ। ਵਧੀਕ ਡਿਪਟੀ ਕਮਿਸ਼ਨਰ ਨੇ ਰਿਹਰਸਲ ਦਾ ਜਾਇਜਾ ਲੈਂਦਿਆਂ ਪ੍ਰਬੰਧਕਾਂ ਨੂੰ ਆਦੇਸ਼ ਦਿੰਦਿਆਂ ਕਿਹਾ ਕਿ ਪਾਈਆਂ ਗਈਆਂ ਖਾਮੀਆਂ ਨੂੰ ਅਗਲੀ ਰਿਹਰਸਲ ਮੌਕੇ ਦੂਰ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪੱਧਰੀ ਸਮਾਗਮ ਪੂਰੇ ਸ਼ਾਨੋ-ਸ਼ੋਕਤ ਨਾਲ ਮਨਾਇਆ ਜਾਣਾ ਹੈ, ਇਸ ਕਰਕੇ ਸਭਿਆਚਾਰਕ ਪ੍ਰੋਗਰਾਮ ’ਚ ਕੋਈ ਕਮੀ ਨਾ ਰਹਿ ਜਾਵੇ। ਰਿਹਰਸਲ ਮੌਕੇ ਹੋਲੀ ਹਾਰਟ ਸਕੂਲ ਦੇ ਵਿਦਿਆਰਥੀਆਂ, ਸਰਵ ਹਿਤਕਾਰੀ ਸਕੂਲ, ਐਸ.ਕੇ.ਬੀ. ਡੀ.ਏ.ਵੀ. ਸਕੂਲ, ਆਤਮ ਵਲਭ ਸਕੂਲ ਵਲੋਂ ਸਭਿਆਚਾਰ ਦੇ ਵੱਖ-ਵੱਖ ਰੰਗਾਂ ਨੂੰ ਦਰਸ਼ਾਉਂਦੀ ਹੋਈ ਕੋਰੋਗ੍ਰਾਫੀ ਪੇਸ਼ ਕੀਤੀ ਗਈ। ਇਸ ਤੋਂ ਇਲਾਵਾ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਦੀਆਂ ਵਿਦਿਆਰਥਣਾਂ ਵੱਲੋਂ ਗਿੱਧਾ ਅਤੇ ਵੱਖ-ਵੱਖ ਸਕੂਲਾਂ ਦੇ ਲੜਕਿਆਂ ਵੱਲੋਂ ਭੰਗੜਾ ਪੇਸ਼ ਕੀਤਾ ਗਿਆ। ਇਸ ਮੌਕੇ ...
ਫਾਜ਼ਿਲਕਾ ਦੇ ਵੱਖ-ਵੱਖ ਏਰੀਆ ਵਿਚੋਂ 60 ਦੇ ਕਰੀਬ ਬੇਸਹਾਰਾ ਪਸ਼ੂਆਂ ਨੁੰ ਸਰਕਾਰੀ ਗਉਸ਼ਾਲਾ ਵਿਖੇ ਭੇਜਿਆ

ਫਾਜ਼ਿਲਕਾ ਦੇ ਵੱਖ-ਵੱਖ ਏਰੀਆ ਵਿਚੋਂ 60 ਦੇ ਕਰੀਬ ਬੇਸਹਾਰਾ ਪਸ਼ੂਆਂ ਨੁੰ ਸਰਕਾਰੀ ਗਉਸ਼ਾਲਾ ਵਿਖੇ ਭੇਜਿਆ

Punjab
ਫਾਜਿ਼ਲਕਾ, 18 ਜਨਵਰੀ ਡਿਪਟੀ ਕਮਿਸ਼ਨਰ ਡਾ. ਸੇਨੂੰ ਦੁੱਗਲ ਦੇ ਦਿਸ਼ਾ-ਨਿਰਦੇਸ਼ਾਂ *ਤੇ ਬੇਸਹਾਰਾ ਪਸ਼ੂਆਂ ਨੂੰ ਗਉਸ਼ਾਲਾ ਵਿਖੇ ਭੇਜਣ ਦੀ ਮੁਹਿੰਮ ਲਗਾਤਾਰ ਜਾਰੀ ਹੈ। ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸੜਕੀ ਦੁਰਘਟਨਾਵਾਂ ਨੂੰ ਰੋਕਣ ਲਈ ਬੇਸਹਾਰਾ ਪਸ਼ੂਆਂ ਨੂੰ ਪਿੰਡ ਸਲੇਮਸ਼ਾਹ ਵਿਖੇ ਸਰਕਾਰੀ ਗਉਸ਼ਾਲਾ ਵਿਖੇ ਭੇਜਣ ਦੇ ਉਪਰਾਲੇ ਕੀਤੇ ਜਾ ਰਹੇ ਹਨ। ਸਰਦੀ ਦੇ ਮੌਸਮ ਅਤੇ ਧੁੰਦ ਨੂੰ ਧਿਆਨ ਵਿਚ ਰੱਖਦਿਆਂ ਬੇਸਹਾਰਾ ਪਸ਼ੁਆਂ ਕਰਕੇ ਕੋਈ ਵੀ ਘਟਨਾ ਨਾ ਵਾਪਰੇ ਇਸ ਲਈ ਇਹ ਗਤੀਵਿਧੀਆ ਉਲੀਕੀਆਂ ਜਾ ਰਹੀਆਂ ਹਨ। ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਬੇਸਹਾਰਾ ਪਸ਼ੂਆਂ ਨੂੰ ਸਰਕਾਰੀ ਗਉਸ਼ਾਲਾ ਵਿਖੇ ਭੇਜਣ ਦੀ ਪ੍ਰਕਿਰਿਆ ਆਰੰਭੀ ਗਈ ਹੈ। ਫਾਜ਼ਿਲਕਾ ਵਿਚੋਂ ਬਾਰਡਰ ਰੋਡ ਤੋਂ 60 ਦੇ ਕਰੀਬ ਪਸ਼ੂਆਂ ਨੁੰ ਗਉਸ਼ਾਲਾ ਵਿਖੇ ਭੇਜਿਆ ਗਿਆ। ਇਹ ਪ੍ਰਕਿਰਿਆ ਅਗੇ ਵੀ ਜਾਰੀ ਰਹੇਗੀ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਐਨੀਮਲ ਵੈਲਫੇਅਰ ਸੋਸਾਇਟੀ ਵਿਖੇ ਭੇਜੇ ਜਾ ਰਹੇ ਬੇਸਹਾਰਾ ਪਸ਼ੂਆਂ ਦੀ ਪਸ਼ੂ ਪਾਲਣ ਵਿਭਾਗ ਦੇ ਸਟਾਫ ਵੱਲੋਂ ਵੈਕਸੀਨੇਸ਼ਨ ਵੀ ਕੀਤੀ ਜਾ ਰਹੀ ਹੈ। ਡਿਪਟੀ ਕਮਿਸ਼ਨਰ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਧੁੰਦ ਦੇ ਮੌਸਮ ਵਿਚ ਜ਼ਰੂਰੀ ਕੰਮ ਹੋ...
ਦਿਵਿਆਗਜਨਾ ਲਈ ਬਣਾਉਟੀ ਅੰਗ ਲਗਾਉਣ ਲਈ ‘ਇੱਕ ਰੋਜ਼ਾ ਅਸੈਸਮੈਂਟ ਕੈਂਪ’ ਦਾ ਸਫ਼ਲ ਆਯੋਜਨ – ਵਧੀਕ ਡਿਪਟੀ ਕਮਿਸ਼ਨਰ ਗੌਤਮ ਜੈਨ

ਦਿਵਿਆਗਜਨਾ ਲਈ ਬਣਾਉਟੀ ਅੰਗ ਲਗਾਉਣ ਲਈ ‘ਇੱਕ ਰੋਜ਼ਾ ਅਸੈਸਮੈਂਟ ਕੈਂਪ’ ਦਾ ਸਫ਼ਲ ਆਯੋਜਨ – ਵਧੀਕ ਡਿਪਟੀ ਕਮਿਸ਼ਨਰ ਗੌਤਮ ਜੈਨ

Punjab
ਲੁਧਿਆਣਾ, 18 ਜਨਵਰੀ (000) - ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸ੍ਰੀ ਗੌਤਮ ਜੈਨ ਦੀ ਅਗਵਾਈ ਵਿੱਚ, ਦਫ਼ਤਰ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫਸਰ ਲੁਧਿਆਣਾ ਵਿਖੇ ਅਲਿਮਕੋ ਵੱਲੋ ਦਿਵਿਆਗਜਨਾ ਲਈ ਬਣਾਉਟੀ ਅੰਗ ਲਗਾਉਣ ਲਈ 'ਇੱਕ ਰੋਜ਼ਾ ਅਸੈਸਮੈਂਟ ਕੈਂਪ' ਦਾ ਸਫ਼ਲ ਆਯੋਜਨ ਕੀਤਾ ਗਿਆ। ਵਧੀਕ ਡਿਪਟੀ ਕਮਿਸ਼ਨਰ ਸ੍ਰੀ ਗੌਤਮ ਜੈਨ ਨੇ ਦੱਸਿਆ ਕਿ ਡਿਪਟੀ ਕਮਿਸ਼ਨਰ ਸ੍ਰੀਮਤੀ ਸੁਰਭੀ ਮਲਿਕ ਵਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਤਹਿਤ ਕੈਪ ਦਾ ਆਯੋਜਨ ਕੀਤਾ ਗਿਆ ਜਿੱਥੇ ਬੜੇ ਹੀ ਉੱਦਮੀ ਤਰੀਕੇ ਨਾਲ ਬਣਾਉਟੀ ਅੰਗਾਂ ਦੀ ਵੰਡ ਸਬੰਧੀ ਕੀਤੀ ਜਾਣ ਵਾਲੀ ਅਸੈਸਮੈਂਟ ਬਾਰੇ ਸਾਰੇ ਦਸਤਾਵੇਜ ਮੁਕੰਮਲ ਕਰਵਾਏ ਗਏ। ਉਨ੍ਹਾਂ ਦੱਸਿਆ ਕਿ ਕੈਂਪ ਵਿੱਚ ਕੁੱਲ 52 ਕੇਸ ਪ੍ਰਾਪਤ ਹੋਏ ਜਿਨ੍ਹਾ ਵਿੱਚ 27  ਬੈਟਰੀ ਟਰਾਈਸਾਈਕਲ ਲਈ, 07 ਟਰਾਈਸਾਈਕਲ, 04 ਆਰਟੀਫੀਸ਼ੀਅਲ ਲਿੰਬਸ, 04 ਹੇਅਰਿੰਗ ਏਡ, 08 ਯੂ.ਡੀ.ਆਈ.ਡੀ. ਅਤੇ 2 ਪੈਨਸ਼ਨ ਕੇਸ ਸ਼ਾਮਲ ਹਨ। ਉਨ੍ਹਾਂ ਦੱਸਿਆ ਕਿ ਇਨ੍ਹਾਂ ਪ੍ਰਾਪਤ ਕੇਸਾਂ 'ਤੇ ਤੁਰੰਤ ਕਾਰਵਾਈ ਕਰਦਿਆਂ ਜਲਦ ਦਿਵਿਆਗਜਨਾ ਨੂੰ ਬਣਾਉਟੀ ਅੰਗਾਂ ਅਤੇ ਉਪਕਰਨਾਂ ਦੀ ਵੰਡ ਕਰ ਦਿੱਤੀ ਜਾਵੇਗੀ। ਉਨ੍ਹਾ ਅੱਗੇ ਦੱਸਿਆ ਕਿ ਸਮਾਜਿਕ ਨਿਆਂ ਅਤੇ ...
ਕੈਬਨਿਟ ਮੰਤਰੀ ਜਿੰਪਾ ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਟਿੱਬਾ ਸਾਹਿਬ ਵਿਖੇ ਹੋਏ ਨਤਮਸਤਕ

ਕੈਬਨਿਟ ਮੰਤਰੀ ਜਿੰਪਾ ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਟਿੱਬਾ ਸਾਹਿਬ ਵਿਖੇ ਹੋਏ ਨਤਮਸਤਕ

Punjab
ਚੰਡੀਗੜ੍ਹ, 17 ਜਨਵਰੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਬੁੱਧਵਾਰ ਨੂੰ ਹੁਸ਼ਿਆਰਪੁਰ ਨੇੜੇ ਸੜਕ ਹਾਦਸੇ ਵਿੱਚ ਤਿੰਨ ਪੁਲਿਸ ਮੁਲਾਜ਼ਮਾਂ ਦੀ ਮੌਤ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਉਨ੍ਹਾਂ ਦੇ ਪਰਿਵਾਰਾਂ ਨੂੰ ਦੋ-ਦੋ ਕਰੋੜ ਰੁਪਏ ਦੀ ਵਿੱਤੀ ਸਹਾਇਤਾ ਦੇਣ ਦਾ ਐਲਾਨ ਕੀਤਾ। ਇੱਥੇ ਜਾਰੀ ਇਕ ਬਿਆਨ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਸੜਕ ਹਾਦਸੇ ਵਿੱਚ ਪੁਲਿਸ ਮੁਲਾਜ਼ਮਾਂ ਦੀ ਜਾਨ ਜਾਣੀ ਮੰਦਭਾਗੀ ਗੱਲ ਹੈ ਅਤੇ ਇਹ ਸੂਬੇ ਲਈ ਤੇ ਪੀੜਤ ਪਰਿਵਾਰਾਂ ਲਈ ਬਹੁਤ ਵੱਡਾ ਘਾਟਾ ਹੈ। ਉਨ੍ਹਾਂ ਕਿਹਾ ਕਿ ਇਸ ਸਹਾਇਤਾ ਰਾਸ਼ੀ ਵਿੱਚੋਂ ਵਿੱਚੋਂ ਇਕ-ਇਕ ਕਰੋੜ ਰੁਪਏ ਸੂਬਾ ਸਰਕਾਰ ਵੱਲੋਂ ਐਕਸ-ਗ੍ਰੇਸ਼ੀਆ ਵਜੋਂ ਦਿੱਤੇ ਜਾਣਗੇ, ਜਦੋਂ ਕਿ ਇਕ-ਇਕ ਕਰੋੜ ਰੁਪਏ ਦੇ ਬੀਮੇ ਦੀ ਅਦਾਇਗੀ ਐਚ.ਡੀ.ਐਫ.ਸੀ. ਬੈਂਕ ਵੱਲੋਂ ਕੀਤੀ ਜਾਵੇਗੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੁਲਿਸ ਮੁਲਾਜ਼ਮਾਂ ਦੇ ਪਰਿਵਾਰਾਂ ਨੂੰ ਵਿੱਤੀ ਸਹਾਇਤਾ, ਸੂਬਾ ਸਰਕਾਰ ਦੀ ਸੈਨਿਕਾਂ (ਹਥਿਆਰਬੰਦ ਬਲਾਂ, ਅਰਧ ਸੈਨਿਕ ਬਲਾਂ ਅਤੇ ਪੁਲਿਸ ਮੁਲਾਜ਼ਮਾਂ) ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਯਕੀਨੀ ਬਣਾਉਣ ਦੀ ਵਚਨਬੱਧਤਾ ਦੇ ਮੁਤਾਬਕ ਹੈ।...
ਮੁੱਖ ਮੰਤਰੀ ਨੇ ਸੜਕ ਹਾਦਸੇ ਵਿੱਚ ਪੁਲਿਸ ਮੁਲਾਜ਼ਮਾਂ ਦੀ ਮੌਤ ‘ਤੇ ਦੁੱਖ ਪ੍ਰਗਟਾਇਆ

ਆਗਾਮੀ ਗਣਤੰਤਰ ਦਿਵਸ ਤੋਂ ਲੋਕਾਂ ਦੀ ਸੇਵਾ ਲਈ ਸਮਰਪਿਤ ਹੋਵੇਗੀ ਸੜਕ ਸੁਰੱਖਿਆ ਫੋਰਸ: ਮੁੱਖ ਮੰਤਰੀ

ਆਗਾਮੀ ਗਣਤੰਤਰ ਦਿਵਸ ਤੋਂ ਲੋਕਾਂ ਦੀ ਸੇਵਾ ਲਈ ਸਮਰਪਿਤ ਹੋਵੇਗੀ ਸੜਕ ਸੁਰੱਖਿਆ ਫੋਰਸ: ਮੁੱਖ ਮੰਤਰੀ

Punjab
ਚੰਡੀਗੜ੍ਹ, 17 ਜਨਵਰੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਦੇ ਸ਼ੁੱਭ ਦਿਹਾੜੇ ਉੱਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 461 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪੇ ਅਤੇ ਲੋਕਾਂ ਨੂੰ ਇਨਸਾਫ਼ ਦਿਵਾਉਣ ਲਈ ਦਸਮੇਸ਼ ਪਿਤਾ ਦੇ ਨਕਸ਼ੇ ਕਦਮ 'ਤੇ ਚੱਲਣ ਦਾ ਸੱਦਾ ਦਿੱਤਾ। ਇੱਥੇ ਮਿਊਂਸਿਪਲ ਭਵਨ ਵਿਖੇ ਨਿਯੁਕਤੀ ਪੱਤਰ ਦੇਣ ਲਈ ਕਰਵਾਏ ਸਮਾਗਮ ਦੌਰਾਨ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਗੁਰੂ ਸਾਹਿਬ ਨੇ ਸਾਨੂੰ ਜ਼ੁਲਮ, ਬੇਇਨਸਾਫ਼ੀ ਅਤੇ ਦਮਨ ਵਿਰੁੱਧ ਲੜਨ ਦਾ ਉਪਦੇਸ਼ ਦਿੱਤਾ ਸੀ। ਉਨ੍ਹਾਂ ਕਿਹਾ ਕਿ ਇਸ ਪਵਿੱਤਰ ਦਿਹਾੜੇ 'ਤੇ ਸਾਨੂੰ ਸਾਰਿਆਂ ਨੂੰ ਆਪਣੀ ਡਿਊਟੀ ਪੂਰੀ ਇਮਾਨਦਾਰੀ, ਲਗਨ ਅਤੇ ਤਨਦੇਹੀ ਨਾਲ ਨਿਭਾਉਣ ਦਾ ਪ੍ਰਣ ਲੈਣਾ ਚਾਹੀਦਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਾਨੂੰ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਦਰਸਾਏ ਮਾਰਗ 'ਤੇ ਚੱਲਦਿਆਂ ਲੋਕਾਂ ਦੀ ਸੇਵਾ ਉਤਸ਼ਾਹ ਨਾਲ ਕਰਨੀ ਚਾਹੀਦੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਇਹ ਮਿਊਂਸਿਪਲ ਭਵਨ ਅਜਿਹੇ ਕਈ ਸਮਾਗਮਾਂ ਦਾ ਗਵਾਹ ਰਿਹਾ ਹੈ, ਜਿਸ ਵਿੱਚ ਨੌਜਵਾਨਾਂ ਨੂੰ ਵੱਖ-ਵੱਖ ਸਰਕਾਰੀ ਵਿਭਾਗਾਂ ਵਿੱਚ ਨੌਕਰੀਆਂ ...
ਖੇਡ ਮੰਤਰੀ ਮੀਤ ਹੇਅਰ ਵੱਲੋਂ ਕਬੱਡੀ ਖਿਡਾਰੀ ਤੇ ਕੋਚ ਦੇਵੀ ਦਿਆਲ ਦੇ ਦੇਹਾਂਤ ਉੱਤੇ ਦੁੱਖ ਦਾ ਪ੍ਰਗਟਾਵਾ

ਖੇਡ ਮੰਤਰੀ ਮੀਤ ਹੇਅਰ ਵੱਲੋਂ ਕਬੱਡੀ ਖਿਡਾਰੀ ਤੇ ਕੋਚ ਦੇਵੀ ਦਿਆਲ ਦੇ ਦੇਹਾਂਤ ਉੱਤੇ ਦੁੱਖ ਦਾ ਪ੍ਰਗਟਾਵਾ

Punjab
ਚੰਡੀਗੜ੍ਹ, 17 ਜਨਵਰੀ ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਕਬੱਡੀ ਦੇ ਮਹਾਨ ਖਿਡਾਰੀ ਤੇ ਕੋਚ ਦੇਵੀ ਦਿਆਲ ਦੇ ਦੇਹਾਂਤ ਉੱਤੇ ਡੂੰਘਾ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਦੇਵੀ ਦਿਆਲ ਜੋ 76 ਵਰ੍ਹਿਆਂ ਦੇ ਸਨ, ਬੀਤੀ ਸ਼ਾਮ ਅਕਾਲ ਚਲਾਣਾ ਕਰ ਗਏ। ਮੀਤ ਹੇਅਰ ਨੇ ਆਪਣੇ ਸ਼ੋਕ ਸੰਦੇਸ਼ ਵਿੱਚ ਕਿਹਾ ਕਿ ਕਬੱਡੀ ਖੇਡ ਨੂੰ ਦੇਵੀ ਦਿਆਲ ਦੀ ਦੇਣ ਭੁਲਾਈ ਨਹੀਂ ਜਾ ਸਕਦੀ। ਕਬੱਡੀ ਖੇਡ ਨੂੰ ਕੌਮਾਂਤਰੀ ਪੱਧਰ ਤੱਕ ਲਿਜਾਣ ਦਾ ਸਿਹਰਾ ਉਨ੍ਹਾਂ ਨੂੰ ਜਾਂਦਾ ਹੈ। ਉਨ੍ਹਾਂ ਦੇ ਤੁਰ ਜਾਣ ਨਾਲ ਕਬੱਡੀ ਖੇਡ ਨੂੰ ਨਾ ਪੂਰਿਆ ਜਾਣ ਵਾਲਾ ਘਾਟਾ ਪਿਆ ਹੈ। ਖੇਡ ਮੰਤਰੀ ਨੇ ਕਿਹਾ ਕਿ ਦੇਵੀ ਦਿਆਲ ਨੇ ਬਤੌਰ ਖਿਡਾਰੀ ਦੇਸ਼ ਤੇ ਵਿਦੇਸ਼ ਵਿੱਚ ਨਾਮ ਚਮਕਾਉਣ ਤੋਂ ਬਾਅਦ ਖੇਡ ਵਿਭਾਗ ਵਿੱਚ ਬਤੌਰ ਕੋਚ ਤੇ ਖੇਡ ਅਫਸਰ ਕਬੱਡੀ ਖੇਡ ਦੀ ਵੀ ਲੰਬੀ ਸੇਵਾ ਕੀਤੀ। ਉਹ ਖੇਡ ਵਿਭਾਗ ਤੋਂ 2005 ਵਿੱਚ ਖੇਡ ਅਫਸਰ ਸੇਵਾ ਮੁਕਤ ਹੋਏ ਸਨ। ਉਨ੍ਹਾਂ ਉਚੇਰੀ ਵਿੱਦਿਆ ਵੀ ਹਾਸਲ ਕੀਤੀ ਅਤੇ ਖਿਡਾਰੀਆਂ ਲਈ ਚਾਨਣ ਮੁਨਾਰਾ ਬਣੇ। ਮੀਤ ਹੇਅਰ ਨੇ ਪਰਿਵਾਰ ਨਾਲ ਦੁੱਖ ਸਾਂਝਾ ਕਰਦਿਆਂ ਵਾਹਿਗੁਰੂ ਅੱਗੇ ਅਰਦਾਸ ਕੀਤੀ ਕਿ ਦੇਵੀ ਦਿਆਲ ਦ...