Shadow

Punjab

75ਵੇਂ ਗਣਤੰਤਰਤਾ ਦਿਵਸ ਮੌਕੇ ਵਿਧਾਇਕ ਸਿੱਧੂ ਨੇ ਹਲਕਾ ਆਤਮ ਨਗਰ ‘ਚ ਲਹਿਰਾਇਆ 100 ਫੁੱਟ ਉੱਚਾ ਤਿਰੰਗਾ

75ਵੇਂ ਗਣਤੰਤਰਤਾ ਦਿਵਸ ਮੌਕੇ ਵਿਧਾਇਕ ਸਿੱਧੂ ਨੇ ਹਲਕਾ ਆਤਮ ਨਗਰ ‘ਚ ਲਹਿਰਾਇਆ 100 ਫੁੱਟ ਉੱਚਾ ਤਿਰੰਗਾ

Punjab
ਲੁਧਿਆਣਾ, 26 ਜਨਵਰੀ - 75ਵੇਂ ਗਣਤੰਤਰਤਾ ਦਿਵਸ ਮੌਕੇ ਵਿਧਾਨ ਸਭਾ ਹਲਕਾ ਆਤਮ ਨਗਰ ਤੋਂ ਵਿਧਾਇਕ ਕੁਲਵੰਤ ਸਿੰਘ ਸਿੱਧੂ ਵਲੋਂ ਸਥਾਨਕ ਮਾਡਲ ਟਾਊਨ ਵਿਖੇ 100 ਫੁੱਟ ਉੱਚਾ ਤਿਰੰਗਾ ਝੰਡਾ ਲਹਿਰਾਇਆ ਗਿਆ। ਇਸ ਮੌਕੇ ਉਨ੍ਹਾਂ ਸਮੁੱਚੇ ਪੰਜਾਬੀਆਂ, ਦੇਸ਼ ਵਾਸੀਆਂ ਅਤੇ ਹਲਕਾ ਆਤਮ ਨਗਰ ਦੇ ਵਸਨੀਕਾਂ ਨੂੰ ਗਣਤੰਤਰਤਾ ਦਿਵਸ ਦੀ ਵਧਾਈ ਦਿੰਦਿਆਂ ਪਰਮ ਪਿਤਾ ਪ੍ਰਮਾਤਮਾ ਅੱਗੇ ਅਰਦਾਸ ਕੀਤੀ ਕਿ ਸਾਡੀ ਆਪਸੀ ਭਾਈਚਾਰਕ ਸਾਂਝ ਕਾਇਮ ਰਹੇ ਅਤੇ ਹਲਕਾ ਆਤਮ ਨਗਰ ਵਿਕਾਸ ਪੱਖੋਂ ਹਮੇਸ਼ਾ ਚੜ੍ਹਦੀਕਲਾ ਵਿੱਚ ਰਹੇ। ਉਨ੍ਹਾਂ ਕਿਹਾ ਕਿ ਉਹ 100 ਫੁੱਟ ਉੱਚਾ ਝੰਡਾ ਲਹਿਰਾ ਕੇ ਜਿੱਥੇ ਮਾਣ ਮਹਿਸੂਸ ਕਰ ਰਹੇ ਹਨ ਉੱਥੇ ਉਨ੍ਹਾਂ ਬਾਬਾ ਦੀਪ ਸਿੰਘ ਜੀ ਦੇ ਅਵਤਾਰ ਪੁਰਬ ਦੀ ਵੀ ਸੰਗਤਾ ਨੂੰ ਮੁਬਾਰਕਬਾਦ ਦਿੱਤੀ। ਉਹਨਾਂ ਭਾਰਤੀ ਸੰਵਿਧਾਨ ਦੇ ਰਚਨਾਹਾਰ ਡਾ. ਭੀਮ ਰਾਓ ਅੰਬੇਦਕਰ ਦੇ ਭਾਰਤੀ ਲੋਕਤੰਤਰ ਵਿੱਚ ਪਾਏ ਵਡਮੁੱਲੇ ਯੋਗਦਾਨ ਨੂੰ ਸਲਾਮ ਕਰਦਿਆਂ ਕਿਹਾ ਕਿ ਭਾਰਤੀ ਸੰਵਿਧਾਨ ਨੇ ਦੇਸ਼ ਨੂੰ ਇੱਕ ਮਾਲਾ ਵਿੱਚ ਪਰੋ ਦਿੱਤਾ ਹੈ। ਉਨ੍ਹਾਂ ਹਲਕਾ ਆਤਮ ਨਗਰ ਦੇ ਵਸਨੀਕਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਸੇਵਾ ਕਰਨ ਦਾ ਮੌਕਾ ਦਿੱਤਾ...
ਗਣਤੰਤਰ ਦਿਵਸ ਮੌਕੇ ਲੜਕੀਆਂ ਦੀ ਰਿਲੇਅ ਰੇਸਿਜ ਅਤੇ ਹੈਂਡਬਾਲ ਲੜਕੀਆਂ ਦਾ ਨੁਮਾਇਸ਼ੀ ਮੈਚ ਕਰਵਾਇਆ

ਗਣਤੰਤਰ ਦਿਵਸ ਮੌਕੇ ਲੜਕੀਆਂ ਦੀ ਰਿਲੇਅ ਰੇਸਿਜ ਅਤੇ ਹੈਂਡਬਾਲ ਲੜਕੀਆਂ ਦਾ ਨੁਮਾਇਸ਼ੀ ਮੈਚ ਕਰਵਾਇਆ

Punjab
ਅੰਮ੍ਰਿਤਸਰ 26 ਜਨਵਰੀ 2024---             ਪੰਜਾਬ ਸਰਕਾਰ, ਪੰਜਾਬ ਖੇਡ ਵਿਭਾਗ ਅਤੇ ਜਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਦਫਤਰ ਜਿਲ੍ਹਾ ਖੇਡ ਅਫਸਰ, ਅੰਮ੍ਰਿਤਸਰ ਵੱਲੋ ਗਣਤੰਤਰ ਦਿਵਸ ਤੇ ਹੈਂਡਬਾਲ ਗੇਮ ਦੀਆਂ ਲੜਕੀਆਂ ਦਾ ਪ੍ਰਦਸ਼ਨੀ ਮੈਚ ਦਾ ਆਯੋਜਨ ਖਾਲਸਾ ਕਾਲਜੀਏਟ ਸ:ਸੀ:ਸੈ:ਸਕੂਲ ਅੰਮ੍ਰਿਤਸਰ  ਵਿਖੇ ਕੀਤਾ ਗਿਆ ਅਤੇ ਲੜਕੀਆਂ ਦੀ ਰਿਲੇਅ ਰੇਸਿਜ (4´100 ਮੀ:) ਖਾਲਸਾ ਕਾਲਜ ਅੰਮ੍ਰਿਤਸਰ ਵਿਖੇ ਕਰਵਾਈ ਗਈ। ਇਹ ਜਾਣਕਾਰੀ ਦਿੰਦਿਆ ਸ੍ਰੀਮਤੀ ਸਵਿਤਾ ਕੁਮਾਰੀ ਐਥਲੈਟਿਕਸ ਕੋਚ (ਜਿਲ੍ਹਾ ਖੇਡ ਅਫਸਰ ਅੰਮ੍ਰਿਤਸਰ) ਨੇ ਦੱਸਿਆ ਕਿ ਰਿਲੇਅ ਰੇਸਿਜ ਵਿੱਚ ਅੰ-14 ਲੜਕੀਆਂ ਦੀਆਂ ਕੁੱਲ 3 ਟੀਮਾ ਨੇ ਭਾਗ ਲਿਆ। ਇਸ ਵਿੱਚ ਖਾਲਸਾ ਪਬਲਿਕ ਸਕੂਲ ਦੀ ਟੀਮ ਪਹਿਲੇ ਸਥਾਨ, ਖਾਲਸਾ ਕਾਲਜੀਏਟ ਸੀ:ਸੈ:ਸਕੂਲ ਦੀ ਟੀਮ ਦੂਜੇ ਸਥਾਨ ਅਤੇ ਸ:ਸੀ:ਸੈ:ਸਕੂਲ ਛੇਹਰਟਾ ਅੰਮ੍ਰਿਤਸਰ ਦੀ ਟੀਮ ਤੀਜੇ ਸਥਾਨ ਤੇ ਰਹੀ।  ਹੈਂਡਬਾਲ ਲੜਕੀਆਂ ਦਾ ਪ੍ਰਦਰਸ਼ਨੀ ਮੈਚ ਖਾਲਸਾ ਕਾਲਜ ਸੀ:ਸੈ:ਸਕੂਲ ਅੰਮ੍ਰਿਤਸਰ ਵਿਖੇ ਖਾਲਸਾ ਸੀ:ਸੈ:ਸਕੂਲ ਗਰਲਜ ਅਤੇ ਗੌ:ਸੀ:ਸੈ:ਸਕੂਲ ਕੋਟ ਖਾਲਸਾ ਵਿਚਕਾਰ ਹੋਇਆ। ਜਿਸ ਵਿੱਚ ਖਾਲਸਾ ਸੀ:ਸੈ:ਸਕੂਲ ਗਰਲਜ ਅੰਮ੍ਰਿਤਸ...
ਸਰੂਪ ਰਾਣੀ ਸਰਕਾਰੀ ਕਾਲਜ ਇਸਤਰੀਆਂ ਵੱਲੋਂ ਦੇਸ਼ ਭਗਤੀ ਦਾ ਜੋਸ਼ ਵਿਖਾਉਂਦੇ ਹੋਏ ਗਣਤੰਤਰ ਦਿਵਸ ਮਨਾਇਆ

ਸਰੂਪ ਰਾਣੀ ਸਰਕਾਰੀ ਕਾਲਜ ਇਸਤਰੀਆਂ ਵੱਲੋਂ ਦੇਸ਼ ਭਗਤੀ ਦਾ ਜੋਸ਼ ਵਿਖਾਉਂਦੇ ਹੋਏ ਗਣਤੰਤਰ ਦਿਵਸ ਮਨਾਇਆ

Punjab
ਅੰਮ੍ਰਿਤਸਰ 26 ਜਨਵਰੀ 2024-- ਦੇਸ਼ ਦੇ 75ਵੇਂ ਗਣਤੰਤਰ ਦਿਵਸ ਦੇ ਇੱਕ ਉਤਸ਼ਾਹੀ ਜਸ਼ਨ ਵਿੱਚ, ਸਰੂਪ ਰਾਣੀ ਸਰਕਾਰੀ ਕਾਲਜ ਇਸਤਰੀਆਂ ਵੱਲੋਂ ਦੇਸ਼ ਭਗਤੀ ਦਾ ਜੋਸ਼ ਵਿਖਾਉਂਦੇ ਹੋਏ ਗਣਤੰਤਰ ਦਿਵਸ ਮਨਾਇਆ ਦਿਨ ਦੀ ਸ਼ੁਰੂਆਤ ਪ੍ਰਿੰਸੀਪਲ ਪ੍ਰੋ. ਡਾ. ਦਲਜੀਤ ਕੌਰ ਵੱਲੋਂ ਰਾਸ਼ਟਰੀ ਝੰਡਾ ਲਹਿਰਾਉਣ ਨਾਲ ਕੀਤੀ ਗਈ। ਉਹਨਾਂ ਵਿਦਿਆਰਥੀਆਂ ਅਤੇ ਫੈਕਲਟੀ ਨੂੰ  ਭਾਰਤ ਦੇਸ਼ ਦੀ ਏਕਤਾ, ਵਿਭਿੰਨਤਾ ਅਤੇ ਤਰੱਕੀ ਦੀਆਂ ਕਦਰਾਂ-ਕੀਮਤਾਂ ਨੂੰ ਬਰਕਰਾਰ ਰੱਖਣ ਲਈ ਪ੍ਰੇਰਿਤ ਅਤੇ ਪ੍ਰੇਰਨਾਦਾਇਕ ਭਾਸ਼ਣ ਦਿੱਤਾ। ਐਨਐਸਐਸ ਅਤੇ ਐਨਸੀਸੀ ਦੇ ਵਿਦਿਆਰਥੀਆਂ ਦੀ ਉਤਸ਼ਾਹੀ ਭਾਗੀਦਾਰੀ ਨੇ ਨੌਜਵਾਨਾਂ ਵਿੱਚ ਅਨੁਸ਼ਾਸਨ ਅਤੇ ਸੇਵਾ ਦੀਆਂ ਕਦਰਾਂ ਕੀਮਤਾਂ ਪੈਦਾ ਕਰਨ ਲਈ ਕਾਲਜ ਦੀ ਵਚਨਬੱਧਤਾ ਨੂੰ ਉਜਾਗਰ ਕੀਤਾ। ਸੰਗੀਤ ਵਿਭਾਗ ਦੁਆਰਾ ਸੁਰੀਲੇ ਪ੍ਰਦਰਸ਼ਨਾਂ ਨੇ ਜਸ਼ਨ ਵਿੱਚ ਇੱਕ ਜੀਵੰਤ ਸੱਭਿਆਚਾਰਕ ਪਹਿਲੂ ਜੋੜਿਆ। ਫਿਜ਼ਾ ਦੇਸ਼ ਭਗਤੀ ਦੇ ਗੀਤਾਂ ਦੀਆਂ ਸੁਰੀਲੀ ਧੁਨਾਂ ਨਾਲ ਗੂੰਜਦੀ ਰਹੀ, ਜਿਸ ਨਾਲ ਸਵੈਮਾਣ ਅਤੇ ਦੋਸਤੀ ਦਾ ਮਾਹੌਲ ਪੈਦਾ ਹੁੰਦਾ ਹੈ। ਸਮਾਗਮ ਦੀ ਸਮਾਪਤੀ ਸਮੂਹ ਸਟਾਫ ਅਤੇ ਵਿਦਿਆਰਥੀਆਂ ਨੂੰ ਮਠਿਆਈਆਂ ਵੰਡ ਕੇ ਕੀਤੀ ਗਈ।...
ਗਣਤੰਤਰਤਾ ਦਿਵਸ ਦੇ ਮੌਕੇ ਤੇ ਗੁਰੂ ਨਾਨਕ ਸਟੇਡੀਅਮ, ਅੰਮ੍ਰਿਤਸਰ ਵਿੱਖੇ ਲੋਕ ਅਦਾਲਤ ਸਬੰਧੀ ਲੋਕਾਂ ਨੂੰ ਜਾਗਰੁਕ ਕੀਤਾ ਗਿਆ

ਗਣਤੰਤਰਤਾ ਦਿਵਸ ਦੇ ਮੌਕੇ ਤੇ ਗੁਰੂ ਨਾਨਕ ਸਟੇਡੀਅਮ, ਅੰਮ੍ਰਿਤਸਰ ਵਿੱਖੇ ਲੋਕ ਅਦਾਲਤ ਸਬੰਧੀ ਲੋਕਾਂ ਨੂੰ ਜਾਗਰੁਕ ਕੀਤਾ ਗਿਆ

Punjab
ਅੰਮ੍ਰਿਤਸਰ 26 ਜਨਵਰੀ 2024-- ਨੇਸ਼ਨਲ ਲਿਗਲ ਸੇਵਾਵਾਂ ਅਥਾਰਟੀ, ਨਵੀ ਦਿੱਲੀ ਅਤੇ ਪੰਜਾਬ ਰਾਜ ਕਾਨੁੰਨੀ ਸੇਵਾਵਾਂ ਅਥਾਰਟੀ ਦੇ ਦਿਸ਼ਾ—ਨਿਰਦੇਸ਼ਾਂ ਤਹਿਤ ਸ੍ਰੀ ਮਤੀ ਹਰਪ੍ਰੀਤ ਕੌਰ ਰੰਧਾਵਾ, ਮਾਨਯੋਗ ਜਿਲ੍ਹਾ ਅਤੇ ਸੇਸ਼ਨਜ—ਕਮ—ਚੇਅਰਮੈਨ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਅੰਮ੍ਰਿਤਸਰ ਜੀ ਦੀਆਂ ਹਦਾਇਤਾ ਅਨੁਸਾਰ ਸ਼੍ਰੀ ਰਸ਼ਪਾਲ ਸਿੰਘ, ਸਿਵਲ ਜੱਜ (ਸੀਨੀਅਰ ਡਵੀਜਨ)—ਕਮ—ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਅੰਮ੍ਰਿਤਸਰ ਵੱਲੋ ਅੱਜ ਗਣਤੰਤਰਤਾ ਦਿਵਸ ਦੇ ਮੌਕੇ ਤੇਂ ਮੁਹਫ ਕਾਨੁੰਨੀ ਸੇਵਾਵਾਂ ਅਤੇ ਲੋਕ ਅਦਾਲਤ ਦੇ ਮਨੋਰਥ ਨੂੰ ਦਰਸ਼ਾਉਣ ਵਾਸਤੇ ਇਕ ਵੱਡਾ ਬੇਨਰ ਗੁਰੂ ਨਾਨਕ ਸਟੇਡੀਅਮ, ਅੰਮ੍ਰਿਤਸਰ ਵਿੱਖੇ ਲਗਇਆ ਗਿਆ, ਜਿਸ ਰਾਹੀਂ ਲੋਕਾਂ ਨੂੰ ਇਸ ਸਾਲ ਲਗਣ ਵਾਲੀਆ ਲੋਕ ਅਦਾਲਤਾ ਸਬੰਧੀ ਜਾਗਰੁਕ ਕੀਤਾ ਗਿਆ।  ਆਮ ਜਨਤਾ ਨੂੰ ਇਹ ਸੁਨੇਹਾ ਦਿੱਤਾ ਗਿਆ ਕਿ ਲੋਕ ਅਦਾਲਤ ਦਾ ਮੁੱਖ ਮਨੋਰਥ ਸਮਝੋਤੇ/ ਰਾਜੀਨਾਮੇ ਰਾਹੀਂ ਅਦਾਲਤੀ ਕੇਸਾਂ ਦਾ ਨਿਪਟਾਰਾ ਕਰਵਾਉਣ ਹੈ ਤਾਂ ਜੋ ਧਿਰਾਂ ਦਾ ਪੈਸਾ ਅਤੇ ਸਮਾਂ ਬਚ ਸਕੇ। ਗੰਭੀਰ ਕੀਸਮ ਦੇ ਫੋਜਦਾਰੀ ਕੇਸਾਂ ਨੂੰ ਛੱਡ ਕੇ ਹਰ ਤਰ੍ਹਾਂ ਦੇ ਕੇਸ ਲੋਕ ਅਦਾਲਤ ਵਿੱਚ ਸੁਣੇ...
ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਬੋਰਡ) ਦੀਆਂ ਅਗਾਮੀ ਚੋਣਾਂ ਲਈ ਵੋਟਾਂ ਬਣਾਉਣ ਲਈ 27 ਅਤੇ 28 ਜਨਵਰੀ ਨੂੰ ਲੱਗਣਗੇ ਵਿਸ਼ੇਸ਼ ਕੈਂਪ – ਡਿਪਟੀ ਕਮਿਸ਼ਨਰ

ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਬੋਰਡ) ਦੀਆਂ ਅਗਾਮੀ ਚੋਣਾਂ ਲਈ ਵੋਟਾਂ ਬਣਾਉਣ ਲਈ 27 ਅਤੇ 28 ਜਨਵਰੀ ਨੂੰ ਲੱਗਣਗੇ ਵਿਸ਼ੇਸ਼ ਕੈਂਪ – ਡਿਪਟੀ ਕਮਿਸ਼ਨਰ

Punjab
ਅੰਮ੍ਰਿਤਸਰ 26 ਜਨਵਰੀ 2024-- ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਬੋਰਡ) ਦੀਆਂ ਚੋਣਾਂ ਨੂੰ ਲੈ ਕੇ ਵੱਧ ਤੋਂ ਵੱਧ ਵੋਟਰਾਂ ਦੀ ਰਜਿਸਟਰੇਸ਼ਨ ਲਈ 27 ਜਨਵਰੀ ਅਤੇ 28 ਜਨਵਰੀ ਨੂੰ ਸਵੇਰੇ 10:00 ਵਜੇ ਤੋਂ 4:00 ਵਜੇ ਤੱਕ ਸਪੈਸ਼ਲ ਕੰਪੇਨ ਸ਼ੁਰੂ ਕਰਕੇ ਬਾਕੀ ਰਹਿੰਦੇ ਅਲੀਜੀਬਲ ਕੇਸਾਧਾਰੀ ਸਿੱਖ ਵੋਟਰਾਂ ਦੀ ਵੱਧ ਤੋਂ ਵੱਧ ਰਜਿਸਟਰੇਸ਼ਨ ਕੀਤੀ ਜਾਵੇਗੀ। ਇਸ ਸਬੰਧੀ ਜਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ੍ਰੀ ਘਨਸ਼ਾਮ ਥੋਰੀ ਨੇ ਕਰਮਚਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਘਰ ਘਰ ਜਾ ਕੇ ਵੋਟਾਂ ਦੀ ਰਜਿਸਟਰੇਸ਼ਨ ਕਰਨ ਤਾਂ ਜੋ ਕੋਈ ਵੋਟਰ ਵੋਟ ਬਣਾਉਣ ਤੋਂ ਵਾਂਝਾ ਨਾ ਰਹੇ। ਜਿਲ੍ਹਾ ਚੋਣ ਅਫ਼ਸਰ ਨੇ ਸ੍ਰੋੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਚੋਣਾਂ ਲਈ ਵੱਧ ਤੋਂ ਵੱਧ ਵੋਟਾਂ ਬਣਾਉਣ ਵਾਸਤੇ ਜਿਲ੍ਹੇ ਦੇ ਸਮੂਹ ਰਿਟਰਨਿੰਗ ਅਧਿਕਾਰੀਆਂ ਨੂੰ  ਨਿਰਦੇਸ਼ ਦਿੱਤੇ ਗਏ ਹਨ ਕਿ ਉਹ ਜਿਲ੍ਹੇ ਵਿੱਚ ਪੈਂਦੇ ਸਮੂਹ 11 ਵਿਧਾਨ ਸਭਾ ਚੋਣ ਹਲਕਿਆ ਵਿੱਚ ਨਿਯੁਕਤ ਸਮੂਹ ਬੂਥ ਲੈਵਲ ਅਫ਼ਸਰਾਂ ਦੁਆਰਾ ਆਪਣੇ-ਆਪਣੇ ਪੋਲਿੰਗ ਸਟੇਸਨ ਵਿਖੇ 27.01.2024 (ਸ਼ਨੀਵਾਰ) ਅਤੇ 28.01.2024 (ਐਤਵਾਰ) ਨੂੰ ਸਵੇਰੇ 10-00 ਵਜੇ ਤੋਂ ਸ਼ਾਮ 04-00 ...
ਸਰਕਾਰ ਦੀਆਂ ਕੋਸ਼ਿਸ਼ਾਂ ਸਦਕਾ ਪੰਜਾਬ ਵਿੱਚ 64 ਹਜ਼ਾਰ ਕਰੋੜ ਦਾ ਨਿਵੇਸ਼ ਹੋਇਆ – ਅਮਨ ਅਰੋੜਾ

ਸਰਕਾਰ ਦੀਆਂ ਕੋਸ਼ਿਸ਼ਾਂ ਸਦਕਾ ਪੰਜਾਬ ਵਿੱਚ 64 ਹਜ਼ਾਰ ਕਰੋੜ ਦਾ ਨਿਵੇਸ਼ ਹੋਇਆ – ਅਮਨ ਅਰੋੜਾ

Punjab
ਅੰਮ੍ਰਿਤਸਰ 26 ਜਨਵਰੀ 2024                ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ ਨੇ 75ਵੇਂ ਗਣਤੰਤਰ ਦਿਵਸ ਮੌਕੇ ਦੇਸ਼-ਵਿਦੇਸ਼ ਵਿੱਚ ਵਸਦੇ ਸਾਰੇ ਭਾਰਤੀਆਂ ਖ਼ਾਸ ਤੌਰ ’ਤੇ ਪੰਜਾਬੀਆਂ ਨੂੰ ਤਹਿ ਦਿਲੋਂ ਵਧਾਈ ਦਿੰਦਿਆਂ ਕਿਹਾ ਕਿ ਮੈਂ ਦੇਸ਼ ਦੀਆਂ ਤਿੰਨੋਂ ਸੈਨਾਵਾਂ ਅਤੇ ਹਥਿਆਰਬੰਦ ਬਲਾਂ ਦੇ ਬਹਾਦਰ ਸੂਰਬੀਰਾਂ ਨੂੰ ਸਲਾਮ ਕਰਦਾ ਹਾਂ, ਜੋ ਸਾਡੇ ਦੇਸ਼ ਦੀ ਪ੍ਰਭੂਸੱਤਾ ਅਤੇ ਅਖੰਡਤਾ ਦੀ ਰਾਖੀ ਕਰ ਰਹੇ ਹਨ। ਉਨਾਂ ਇਸ ਮੌਕੇ ਵਿਸ਼ੇਸ਼ ਤੌਰ ਤੇ ਸ਼ਹੀਦ ਉਧਮ ਸਿੰਘ ਦੀ ਕੁਰਬਾਨੀ ਨੂੰ ਯਾਦ ਕਰਦੇ  ਆਜ਼ਾਦੀ ਘੁਲਾਟੀਆਂ ਵਲੋਂ ਪਾਏ ਯੋਗਦਾਨ ਅਤੇ ਭਾਰਤੀ ਸੰਵਿਧਾਨ ਦੇ ਨਿਰਮਾਤਾ ਬਾਬਾ ਸਾਹਿਬ ਡਾਕਟਰ ਭੀਮ ਰਾਓ ਅੰਬੇਦਕਰ ਦੇ ਵੱਡਮੁੱਲੇ ਯੋਗਦਾਨ ਨੂੰ ਸਿਜਦਾ ਕੀਤਾ।                ਉਨਾਂ ਕਿਹਾ ਕਿ ਇਨਾਂ ਦੀ ਘਾਲਣਾ ਸਦਕਾ ਹੀ ਭਾਰਤੀ ਗਣਰਾਜ ਦੀ ਸਥਾਪਨਾ ਹੋਈ ਅਤੇ ਸਾਨੂੰ ਦੁਨੀਆਂ ਵਿੱਚ ਸਭ ਤੋਂ ਵੱਡੀ ਜਮਹੂਰੀਅਤ ਹੋਣ ਦਾ ਮਾਣ ਹਾਸਲ ਹੋਇਆ।                ਉਨਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਾਡੀ ਸਰਕਾਰ ਸ਼ਹੀਦਾਂ ਨੂੰ ਪ੍ਰਣਾਈ ਹੋਈ ਹੈ। ਮੌਜੂਦਾ ਸਰਕਾਰ ਵੱਲੋ...
ਮੈਂ ਅਗਲੀਆਂ ਚੋਣਾਂ ਲਈ ਨਹੀਂ ਸਗੋਂ ਅਗਲੀਆਂ ਪੀੜ੍ਹੀਆਂ ਲਈ ਕੰਮ ਕਰ ਰਿਹਾ ਹਾਂ-ਮੁੱਖ ਮੰਤਰੀ

ਮੈਂ ਅਗਲੀਆਂ ਚੋਣਾਂ ਲਈ ਨਹੀਂ ਸਗੋਂ ਅਗਲੀਆਂ ਪੀੜ੍ਹੀਆਂ ਲਈ ਕੰਮ ਕਰ ਰਿਹਾ ਹਾਂ-ਮੁੱਖ ਮੰਤਰੀ

Punjab
ਕਿਹਾ ਕਿ ਆਮ ਆਦਮੀ ਪਾਰਟੀ ਫੁੱਟ ਪਾਊ ਰਾਜਨੀਤੀ 'ਚ ਵਿਸ਼ਵਾਸ ਨਹੀਂ ਰੱਖਦੀ ਸਗੋਂ 'ਕੰਮ ਦੀ ਰਾਜਨੀਤੀ' ਰਾਹੀਂ ਸਰਬੱਤ ਦੇ ਭਲੇ ਦੇ ਸਿਧਾਂਤ 'ਤੇ ਕੰਮ ਕਰਦੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਭਾਈਚਾਰਕ ਸਾਂਝ, ਸ਼ਾਂਤੀ ਅਤੇ ਫਿਰਕੂ ਸਦਭਾਵਨਾ ਦੇ ਸਿਧਾਂਤਾਂ 'ਤੇ ਆਧਾਰਿਤ ਸਮਾਜ ਅਤੇ ਦੇਸ਼ ਦੀ ਨੀਂਹ ਹੈ। ਮੁੱਖ ਮੰਤਰੀ ਨੇ ਕਿਹਾ ਕਿ ਲੋਕਾਂ ਨੂੰ ਆਪਣੀ ਆਸਥਾ ਦੇ ਤੀਰਥ ਅਸਥਾਨ ਦੀ ਯਾਤਰਾ ਕਰਨ ਦੀ ਸਹੂਲਤ ਦੇਣ ਲਈ ਸੂਬਾ ਸਰਕਾਰ ਨੇ ‘ਮੁੱਖ ਮੰਤਰੀ ਤੀਰਥ ਯਾਤਰਾ’ ਸਕੀਮ ਸ਼ੁਰੂ ਕੀਤੀ ਹੈ। ਉਨ੍ਹਾਂ ਕਿਹਾ ਕਿ ਇਸ ਯੋਜਨਾ ਦਾ ਸਮਾਜ ਦੇ ਹਰ ਵਰਗ ਨੂੰ ਵੱਡਾ ਲਾਭ ਹੋ ਰਿਹਾ ਹੈ ਕਿਉਂਕਿ ਉਹ ਤੀਰਥ ਅਸਥਾਨਾਂ ਦੀ ਮੁਫ਼ਤ ਯਾਤਰਾ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਇਹ ਇੱਕ ਬੇਮਿਸਾਲ ਯੋਜਨਾ ਹੈ ਜੋ ਦੇਸ਼ ਵਿੱਚ ਪਹਿਲੀ ਵਾਰ ਕਿਸੇ ਸੂਬੇ ਦੁਆਰਾ ਸ਼ੁਰੂ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਭਾਵੇਂ ਸ਼ੁਰੂ ਵਿੱਚ ਰੇਲਵੇ ਇਸ ਵਿੱਚ ਅੜਚਣ ਪੈਦਾ ਕਰਨ ਦੀ ਕੋਸ਼ਿਸ਼ ਕਰ ਰਿਹਾ ਸੀ ਪਰ ਹੁਣ ਮਾਮਲਾ ਸੁਲਝ ਗਿਆ ਹੈ। ਮੁੱਖ ਮੰਤਰੀ ਨੇ ਲੋਕਾਂ ਨੂੰ ਸਾਡੇ ਮਹਾਨ ਗੁਰੂਆਂ, ਸੰਤਾਂ-ਮਹਾਂਪੁਰਸ਼ਾਂ, ਪੀਰਾਂ-ਪੈਗੰਬਰਾਂ, ਸ਼ਹੀਦਾਂ ਅ...
ਬੁਢਲਾਡਾ ਵਿਖੇ ਮਨਾਇਆ ਜ਼ਿਲ੍ਹਾ ਪੱਧਰੀ ਰਾਸ਼ਟਰੀ ਵੋਟਰ ਦਿਵਸ

ਬੁਢਲਾਡਾ ਵਿਖੇ ਮਨਾਇਆ ਜ਼ਿਲ੍ਹਾ ਪੱਧਰੀ ਰਾਸ਼ਟਰੀ ਵੋਟਰ ਦਿਵਸ

Punjab
ਮਾਨਸਾ, 26 ਜਨਵਰੀ : ਭਾਰਤ ਚੋਣ ਕਮਿਸ਼ਨ ਨਵੀਂ ਦਿੱਲੀ ਦੀਆਂ ਹਦਾਇਤਾਂ ਅਨੁਸਾਰ 25 ਜਨਵਰੀ ਨੂੰ ਜ਼ਿਲ੍ਹਾ ਪੱਧਰੀ ਰਾਸ਼ਟਰੀ ਵੋਟਰ ਦਿਵਸ ਦਾ ਆਯੋਜਨ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਬੁਢਲਾਡਾ ਵਿਖੇ ਕੀਤਾ ਗਿਆ। ਇਸ ਮੌਕੇ ਡਿਪਟੀ ਕਮਿਸ਼ਨਰ ਮਾਨਸਾ ਸ਼੍ਰੀ ਪਰਮਵੀਰ ਸਿੰਘ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਦਿਆਂ ਵਿਦਿਆਰਥੀਆਂ ਨੂੰ ਵੋਟ ਦੀ ਮਹੱਤਤਾ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ ਗਈ। ਇਸ ਮੌਕੇ ਐਸ.ਡੀ.ਐਮ. ਬੁਢਲਾਡਾ ਸ਼੍ਰੀ ਗਗਨਦੀਪ ਸਿੰਘ ਵੀ ਮੌਜੂਦ ਸਨ। ਉਨ੍ਹਾਂ ਕਿਹਾ ਕਿ ਸਾਨੂੰ ਸਾਰਿਆਂ ਨੂੰ ਵੋਟ ਦੇ ਅਧਿਕਾਰ ਦੀ ਵਰਤੋਂ ਜ਼ਰੂਰ ਕਰਨੀ ਚਾਹੀਦੀ ਹੈ ਅਤੇ ਜੋ ਨੌਜਵਾਨ 18 ਸਾਲ ਦੀ ਉਮਰ ਪੂਰੀ ਕਰ ਚੁੱਕੇ ਹਨ, ਉਹ ਆਪਣੀ ਵੋਟ ਜ਼ਰੂਰ ਬਣਾਉਣ। ਉਨ੍ਹਾਂ ਕਿਹਾ ਕਿ ਲੋਕਤੰਤਰ ਦੀ ਮਜ਼ਬੂਤੀ ਲਈ ਹਰੇਕ ਵੋਟਰ ਨੂੰ ਵੋਟ ਦੇ ਅਧਿਕਾਰ ਦੀ ਵਰਤੋਂ ਜ਼ਰੂਰ ਕਰਨੀ ਚਾਹੀਦੀ ਹੈ। ਇਸ ਮੌਕੇ ਜੋ 18 ਤੋਂ 19 ਸਾਲ ਦੇ ਨੌਜਵਾਨ ਪਹਿਲੀ ਵਾਰ ਵੋਟਰ ਵਜੋਂ ਰਜਿਸਟਰਡ ਹੋਏ, ਉਨ੍ਹਾਂ ਨੂੰ ਭਾਰਤ ਚੋਣ ਕਮਿਸ਼ਨ ਵੱਲੋਂ ਜਾਰੀ ਵੋਟਰ ਸ਼ਨਾਖਤੀ ਕਾਰਡ ਵੰਡੇ ਗਏ ਅਤੇ ਚੋਣ ਪ੍ਰਕਿਰਿਆ ਵਿੱਚ ਇਮਾਨਦਾਰੀ ਅਤੇ ਬਿਨਾਂ ਕਿਸੇ ਡਰ ...
ਮਾਨਸਾ ਸ਼ਹਿਰ ਦੇ ਲੋਕਾਂ ਨੂੰ ਸੀਵਰੇਜ਼ ਦੀ ਸਮੱਸਿਆ ਤੋਂ ਜਲਦ ਮਿਲੇਗੀ ਰਾਹਤ-ਬ੍ਰਮ ਸ਼ੰਕਰ ਜਿੰਪਾ

ਮਾਨਸਾ ਸ਼ਹਿਰ ਦੇ ਲੋਕਾਂ ਨੂੰ ਸੀਵਰੇਜ਼ ਦੀ ਸਮੱਸਿਆ ਤੋਂ ਜਲਦ ਮਿਲੇਗੀ ਰਾਹਤ-ਬ੍ਰਮ ਸ਼ੰਕਰ ਜਿੰਪਾ

Punjab
ਮਾਨਸਾ, 25 ਜਨਵਰੀ: ਮੁੱਖ ਮੰਤਰੀ ਸ੍ਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋਕਾਂ ਨਾਲ ਕੀਤੇ ਹਰੇਕ ਵਾਅਦੇ ਨੂੰ ਪੂਰਾ ਕਰਨ ਲਈ ਵਚਨਬੱਧ ਹੈ। ਇੰਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਕੈਬਨਿਟ ਮੰਤਰੀ ਸ੍ਰੀ ਬ੍ਰਮ ਸ਼ੰਕਰ ਜਿੰਪਾ ਨੇ ਵਾਇਸ ਆਫ ਮਾਨਸਾ ਦੇ ਨੁਮਾਇੰਦਿਆਂ ਨੂੰ ਤਲਵੰਡੀ ਸਾਬੋ ਪਾਵਰ ਪਲਾਂਟ ਬਣਾਂਵਾਲੀ ਵਿਖੇ ਸ਼ਹਿਰ ਦੀ ਸੀਵਰੇਜ਼ ਸਮੱਸਿਆ ਤੋਂ ਲੋਕਾਂ ਨੂੰ ਜਲਦ ਨਿਜਾਤ ਦਿਵਾਉਣ ਦਾ ਭਰੋਸਾ ਦਿੰਦਿਆਂ ਕੀਤਾ। ਇਸ ਮੌਕੇ ਉਨ੍ਹਾਂ ਨਾਲ ਡਿਪਟੀ ਕਮਿਸ਼ਨਰ ਸ੍ਰੀ ਪਰਮਵੀਰ ਸਿੰਘ, ਐਸ.ਐਸ.ਪੀ. ਡਾ. ਨਾਨਕ ਸਿੰਘ ਵੀ ਮੌਜੂਦ ਸਨ। ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਦੱਸਿਆ ਕਿ ਪ੍ਰਾਪਰਟੀ ਦੀ ਐਨ.ਓ.ਸੀ ਦੇ ਮੁੱਦੇ ਨੂੰ ਲੈ ਕੇ ਰਾਜ ਸਰਕਾਰ ਗੰਭੀਰਤਾ ਨਾਲ ਵਿਚਾਰ ਕਰ ਰਹੀ ਹੈ ਅਤੇ ਲੋਕ ਹਿੱਤਾਂ ਨੂੰ ਧਿਆਨ ਵਿਚ ਰੱਖ ਕੇ ਜਲਦ ਵੱਡਾ ਫੈਸਲਾ ਲਿਆ ਜਾਵੇਗਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ੍ਰ ਭਗਵੰਤ ਸਿੰਘ ਮਾਨ ਪੰਜਾਬ ਅਤੇ ਪੰਜਾਬੀਆਂ ਦੀ ਤਰੱਕੀ ਲਈ ਪਹਿਲਕਦਕਮੀ ਨਾਲ ਕੰਮ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਨੂੰ ਆਉਂਦੀਆਂ ਦਰਪੇਸ਼ ਮੁਸ਼ਕਿਲਾਂ ਦੇ ਹੱਲ ਲਈ ਵਚਨਬੱਧ ਹੈ। ਸਰਕਾਰ ਵੱ...
ਪੰਜਾਬ ਦਾ ਇਤਿਹਾਸ ਖੂਨੀ ਸਾਕਿਆਂ ਦਾ ਇਤਿਹਾਸ ਹੈ : ਹਰਭਜਨ ਸਿੰਘ ਈਟੀਓ

ਪੰਜਾਬ ਦਾ ਇਤਿਹਾਸ ਖੂਨੀ ਸਾਕਿਆਂ ਦਾ ਇਤਿਹਾਸ ਹੈ : ਹਰਭਜਨ ਸਿੰਘ ਈਟੀਓ

Punjab
ਇਲਾਜ ਕੀਤਾ ਜਾਂਦਾ ਹੈ।  ਬਠਿੰਡਾ ਵਿਖੇ ਲਗਭਗ 38 ਕਰੋੜ ਰੁਪਏ ਦੀ ਲਾਗਤ ਨਾਲ ਮੁਲਤਾਨੀਆਂ ਪੁਲ ਦਾ ਨਵੀਨੀਕਰਨ ਵੀ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਮਾਨ ਸਰਕਾਰ ਵੱਲੋਂ ਘਰੇਲੂ ਖਪਤਕਾਰਾਂ ਨੂੰ 300 ਯੂਨਿਟ ਪ੍ਰਤੀ ਮਹੀਨਾ ਮੁਫ਼ਤ ਬਿਜਲੀ ਦਿੱਤੀ ਜਾ ਰਹੀ ਹੈ, ਜਿਸ ਸਦਕਾ 90 ਫੀਸਦੀ ਤੋਂ ਵੱਧ ਘਰਾਂ ਦਾ ਬਿਜਲੀ ਬਿੱਲ ਜ਼ੀਰੋ ਆ ਰਿਹਾ ਹੈ। ਇਸ ਦੇ ਨਾਲ ਹੀ ਰਾਜ ਵਿੱਚ ਖੇਤੀਬਾੜੀ ਲਈ 100 ਪ੍ਰਤੀਸ਼ਤ ਟਿਊਬਵੈੱਲਾਂ ਨੂੰ ਮੁਫਤ ਬਿਜਲੀ ਮੁਹੱਈਆ ਕਰਵਾਈ ਜਾ ਰਹੀ ਹੈ। ਪਿਛਲੇ 7 ਸਾਲਾਂ ਤੋਂ ਬੰਦ ਪਈ ਪਛਵਾੜਾ ਕੋਲਾ ਖਾਣ ਨੂੰ ਚਾਲੂ ਕੀਤਾ ਗਿਆ, ਜਿਸ ਤੋਂ ਸੂਬੇ ਦੇ ਸਰਕਾਰੀ ਥਰਮਲ ਪਲਾਂਟਾਂ ਲਈ ਘੱਟ ਲਾਗਤ 'ਤੇ ਕੋਲਾ ਮਿਲ ਰਿਹਾ ਹੈ। ਹੁਣ ਤੱਕ ਇਸ ਖਾਣ ਤੋਂ 33 ਲੱਖ ਮੀਟਰਕ ਟਨ ਕੋਲਾ ਪ੍ਰਾਪਤ ਕੀਤਾ ਗਿਆ ਹੈ। ਮਾਨ ਸਰਕਾਰ ਵੱਲੋਂ ਰਾਜ ਦੀਆਂ ਵੱਖ ਵੱਖ ਸੜਕਾਂ ਤੋਂ ਆਪਣੀ ਮਿਆਦ ਪੂਰੀ ਕਰ ਚੁੱਕੇ 12 ਟੋਲ-ਪਲਾਜਾ ਨੂੰ ਬੰਦ ਕੀਤਾ ਗਿਆ ਹੈ, ਜਿਸ ਨਾਲ ਪੰਜਾਬ ਦੀ ਆਮ ਜਨਤਾ ਨੂੰ ਲਗਭਗ 185 ਕਰੋੜ ਰੁਪਏ ਦੀ ਬਚਤ ਹੋਵੇਗੀ। ਇਸ ਤੋਂ ਪਹਿਲਾਂ ਬਿਜਲੀ ਤੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈਟੀਓ ਨੇ ਪਰੇਡ ਕਮਾਂਡਰ ਸ਼੍ਰ...