Tuesday, March 10
Shadow

Punjab

18 ਡਾਟਾ ਐਂਟਰੀ ਓਪਰੇਟਰਾਂ ਦੀ ਕੀਤੀ ਜਾਵੇਗੀ ਇੰਟਰਵਿਊ ਜਰੀਏ ਚੋਣ-ਡਿੰਪਲ ਥਾਪਰ

18 ਡਾਟਾ ਐਂਟਰੀ ਓਪਰੇਟਰਾਂ ਦੀ ਕੀਤੀ ਜਾਵੇਗੀ ਇੰਟਰਵਿਊ ਜਰੀਏ ਚੋਣ-ਡਿੰਪਲ ਥਾਪਰ

Punjab
ਮੋਗਾ, 16 ਜਨਵਰੀ: ਪੰਜਾਬ ਸਰਕਾਰ ਦੇ ਘਰ-ਘਰ ਰੋਜ਼ਗਾਰ ਤੇ ਕਾਰੋਬਾਰ ਮਿਸ਼ਨ ਤਹਿਤ ਜ਼ਿਲ੍ਹਾ ਰੋਜ਼ਗਾਰ ਉਤਪੱਤੀ, ਹੁਨਰ ਵਿਕਾਸ ਅਤੇ ਸਿਖਲਾਈ ਦਫ਼ਤਰ, ਮੋਗਾ ਵਿਖੇ 18 ਜਨਵਰੀ, 2024 ਦਿਨ ਵੀਰਵਾਰ ਨੂੰ ਇਕ ਰੋਜ਼ਗਾਰ ਕੈਂਪ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਹ ਕੈਂਪ ਸਵੇਰੇ 11 ਵਜੇ ਤੋਂ 1 ਵਜੇ ਤੱਕ ਲਗਾਇਆ ਜਾਵੇਗਾ। ਜਾਣਕਾਰੀ ਦਿੰਦਿਆਂ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਅਫ਼ਸਰ ਮੋਗਾ ਸ੍ਰੀਮਤੀ ਡਿੰਪਲ ਥਾਪਰ ਨੇ ਦੱਸਿਆ ਕਿ ਇਸ ਕੈਂਪ ਵਿਚ ਐਮ.ਐਫ.ਪੀ.ਐਸ (ਮਾਡਰਨ ਫੇਅਰ ਪ੍ਰਾਈਜ਼ ਸ਼ਾਪ) ਵੱਲੋਂ ਖੋਲ੍ਹੇ ਜਾਣ ਵਾਲੇ ਰਾਸ਼ਨ ਸੈਂਟਰਾਂ ਨੂੰ ਚਲਾਉਣ ਲਈ 18 ਡਾਟਾ ਐਂਟਰੀ ਓਪਰੇਟਰਾਂ (ਸਿਰਫ਼ ਲੜਕੇ) ਦੀ ਅਸਾਮੀ ਲਈ ਇੰਟਰਵਿਊ ਦੀ ਪ੍ਰਕਿਰਿਆ ਰਾਹੀਂ ਚੋਣ ਕੀਤੀ ਜਾਣੀ ਹੈ। ਚੁਣੇ ਜਾਣ ਵਾਲੇ ਉਮੀਦਵਾਰਾਂ ਨੂੰ 10 ਤੋਂ 12 ਹਜ਼ਾਰ ਰੁਪਏ ਤੱਕ ਮਹੀਨਾ ਤਨਖਾਹ ਦਿੱਤੀ ਜਾਵੇਗੀ। ਇਸ ਅਸਾਮੀ ਸਬੰਧੀ ਪ੍ਰਾਰਥੀ ਦੀ ਵਿੱਦਿਅਕ ਯੌਗਤਾ ਗ੍ਰੈਜੂਏਸ਼ਨ, ਉਮਰ 25 ਤੋਂ 40, ਕੰਪਿਊਟਰ ਸਿਖਲਾਈ ਸਬੰਧੀ ਜਾਣਕਾਰੀ ਦੇ ਨਾਲ-ਨਾਲ ਇਸ ਦਾ ਸਰਟੀਫਿਕੇਟ ਜ਼ਰੂਰੀ ਹੈ। ਰਾਊਵਾਲ, ਮਾੜੀ ਮੁਸਤਫਾ, ਥਰਾਜ, ਵਾਂਦਰ, ਭਲੂਰ, ਰੌਲੀ, ਫਤਿਹਪੁਰ ਝੂਗੀਆਂ, ਭੋਗੇਵਾ...
ਮੁਢਲੇ ਸਿਹਤ ਕੇਂਦਰ ਕਰਨੀ ਖੇੜਾ ਵਿਖੇ ਪਿੰਡ ਵਾਸੀਆਂ ਨੂੰ ਸਵਾਈਨ ਫਲੂ ਅਤੇ ਕੋਲਡ ਵੇਵ ਤੋਂ ਬਚਾਅ ਸਬੰਧੀ ਜਾਣਕਾਰੀ ਦਿੱਤੀ

ਮੁਢਲੇ ਸਿਹਤ ਕੇਂਦਰ ਕਰਨੀ ਖੇੜਾ ਵਿਖੇ ਪਿੰਡ ਵਾਸੀਆਂ ਨੂੰ ਸਵਾਈਨ ਫਲੂ ਅਤੇ ਕੋਲਡ ਵੇਵ ਤੋਂ ਬਚਾਅ ਸਬੰਧੀ ਜਾਣਕਾਰੀ ਦਿੱਤੀ

Punjab
ਫਾਜ਼ਿਲਕਾ, 16 ਜਨਵਰੀ ਮੁਢਲੇ ਸਿਹਤ ਕੇਂਦਰ ਕਰਨੀ ਖੇੜਾ ਵਿਖੇ ਜਿਲਾ ਐਪੀਡਮੋਲਜਿਸਟ ਡਾਕਟਰ ਸੁਨੀਤਾ ਕੰਬੋਜ ਅਤੇ ਐਸਐਮਓ ਡਾਕਟਰ ਪੰਕਜ ਚੌਹਾਨ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਡਾਕਟਰ ਸਤਵਿੰਦਰ ਸਿੰਘ ਮਲਟੀ ਪਰਪਸ ਹੈਲਥ ਵਰਕਰ ਨੇ ਪਿੰਡ ਵਾਸੀਆਂ ਨੂੰ ਸਵਾਈਨ ਫਲੂ ਅਤੇ ਕੋਲਡ ਵੇਵ ਤੋਂ ਬਚਾਅ ਸਬੰਧੀ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ। ਉਨਾਂ ਦੱਸਿਆ ਕਿ ਸਰਜੀ ਦੇ ਮੌਸਮ ਵਿੱਚ ਜਦੋਂ ਸੂਰਜ ਨਿਕਲਣਾ ਬੰਦ ਹੋ ਜਾਂਦਾ ਤਾਂ ਸਵਾਇਨ ਫਲੂ ਵਰਗੀਆਂ ਬਿਮਾਰੀਆਂ ਦਾ ਖਤਰਾ ਵੱਧ ਜਾਂਦਾ ਹੈ। ਸਵਾਈਨ ਫਲੂ ਐਚ ਵਨ ਐਨ ਵਨ ਨਾ ਦੇ ਵਿਸ਼ਾਨੂ ਰਾਹੀਂ ਫੈਲਣ ਵਾਲਾ ਰੋਗ ਹੈ ਜੋ ਕਿ ਇੱਕ ਮਨੁੱਖ ਤੋਂ ਦੂਜੇ ਮਨੁੱਖ ਵਿਚ ਇਨਫੈਕਸ਼ਨ ਰਾਹੀਂ ਫੈਲਦਾ ਹੈ ਇਸ ਦੇ ਮੁੱਖ ਲੱਛਣ ਤੇਜ ਬੁਖਾਰ 101 ਤੋਂ ਉੱਪਰ ਖਾਂਸੀ ਅਤੇ ਜੁਕਾਮ, ਸਾਹ ਲੈਣ ਵਿੱਚ ਤਕਲੀਫ, ਸਰੀਰ ਟੁੱਟਣਾ ਮਹਿਸੂਸ ਹੁੰਦਾ ਹੈ। ਇਸ ਤੋਂ ਬਚਾਅ ਲਈ ਸਾਨੂੰ ਖਾਂਸੀ ਕਰਦੇ ਸਮੇਂ ਜਾ  ਛਿਕਦੇ ਸਮੇਂ ਆਪਣਾ ਮੂੰਹ ਅਤੇ ਨੱਕ ਰੁਮਾਲ ਨਾਲ ਡੱਕ ਕੇ ਰੱਖਣਾ ਚਾਹੀਦਾ ਹੈ ਅਤੇ ਨੱਕ, ਅੱਖਾਂ ਤੇ ਮੂੰਹ ਨੂੰ ਛੂਣ ਤੋਂ ਪਹਿਲਾਂ ਅਤੇ ਬਾਅਦ ਵਿੱਚ ਆਪਣੇ ਹੱਥ ਸਾਬਣ ਨਾਲ ਚੰਗੀ ਤਰ੍ਹਾਂ ਧੋਣੇ ਚਾਹੀਦ...
ਗਣਤੰਤਰਤਾ ਦਿਹਾੜੇ ਸਬੰਧੀ ਸਕੂਲੀ ਵਿਦਿਆਰਥੀਆਂ ਨੇ ਕੀਤੀ ਰਿਹਰਸਲ

ਗਣਤੰਤਰਤਾ ਦਿਹਾੜੇ ਸਬੰਧੀ ਸਕੂਲੀ ਵਿਦਿਆਰਥੀਆਂ ਨੇ ਕੀਤੀ ਰਿਹਰਸਲ

Punjab
ਮਾਨਸਾ, 16 ਜਨਵਰੀ: ਸਥਾਨਕ ਸਰਕਾਰੀ ਨਹਿਰੂ ਮੈਮੋਰੀਅਲ ਕਾਲਜ ਦੇ ਬਹੁਮੰਤਵੀ ਖੇਡ ਸਟੇਡੀਅਮ ਵਿਖੇ ਮਨਾਏ ਜਾਣ ਵਾਲੇ ਗਣਤੰਤਰ ਦਿਹਾੜੇ ਮੌਕੇ ਹੋਣ ਵਾਲੇ ਸੱਭਿਆਚਾਰਕ ਪ੍ਰੋਗਰਾਮ ਸਬੰਧੀ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਵੱਲੋਂ ਗਾਂਧੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਰਿਹਰਸਲ ਕੀਤੀ ਗਈ। ਇਸ ਮੌਕੇ ਵਿਦਿਆਰਥੀਆਂ ਵੱਲੋਂ ਦੇਸ਼ ਭਗਤੀ ਦੀ ਭਾਵਨਾ ਨਾਲ ਭਰਪੂਰ ਗੀਤਾਂ ਉਪਰ ਆਪਣੀ-ਆਪਣੀ ਕੋਰੀਓਗ੍ਰਾਫ਼ੀ ਪੇਸ਼ ਕੀਤੀ ਗਈ। ਰਿਹਰਸਲ ਦੌਰਾਨ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਸ੍ਰੀ ਅਸ਼ੋਕ ਕੁਮਾਰ ਨੇ ਜੋ ਕਮੀਆਂ ਪੇਸ਼ ਆਈਆਂ, ਉਨ੍ਹਾਂ ਨੂੰ ਦੂਰ ਕਰਨ ਸਬੰਧੀ ਮੌਕੇ ’ਤੇ ਹੀ ਸਕੂਲ ਦੀ ਟੀਮ ਨਾਲ ਆਏ ਇੰਚਾਰਜਾਂ ਨੂੰ ਸੁਝਾਅ ਦਿੱਤੇ ਗਏ। ਉਨ੍ਹਾਂ ਕਿਹਾ ਕਿ ਗਣਤੰਤਰਤਾ ਦਿਹਾੜੇ ਮੌਕੇ ਬੱਚਿਆਂ ਨੂੰ ਪੂਰੇ ਅਨੁਸਾਸ਼ਨ ਵਿੱਚ ਰੱਖਿਆ ਜਾਵੇ ਅਤੇ ਕੋਰੀਓਗ੍ਰਾਫ਼ੀ ਸਬੰਧੀ ਜੋ ਵੀ ਕਮੀਆਂ ਸਾਹਮਣੇ ਆਈਆਂ ਹਨ, ਉਨ੍ਹਾਂ ਨੂੰ ਫੁੱਲ ਡਰੈਸ ਰਿਹਰਸਲ ਤੋਂ ਪਹਿਲਾਂ-ਪਹਿਲਾਂ ਦੂਰ ਕਰ ਲਿਆ ਜਾਵੇ। ਇਸ ਮੌਕੇ ਅਮ੍ਰਿਤਪਾਲ ਸਿੰਘ, ਰਾਜਵੀਰ ਮੌਦਗਿੱਲ, ਰਾਹੁਲ ਮੌਦਗਿੱਲ ਤੋਂ ਇਲਾਵਾ ਵੱਖ-ਵੱਖ ਸਕੂਲਾਂ ਦੇ ਅਧਿਆਪਕ ਅਤੇ ਵੱਡੀ ਗਿਣਤੀ ਵਿੱਚ ਵਿਦਿਆਰਥੀ ਮੌਜੂਦ ...
ਜ਼ਿਲ੍ਹਾ ਪ੍ਰਸ਼ਾਸਨ ਤੇ ਐਨ.ਡੀ.ਆਰ.ਐਫ ਵੱਲੋਂ ਆਫ਼ਤ ਪ੍ਰਬੰਧਨ ਸਬੰਧੀ ਵਿਚਾਰ ਵਟਾਂਦਰਾ

ਜ਼ਿਲ੍ਹਾ ਪ੍ਰਸ਼ਾਸਨ ਤੇ ਐਨ.ਡੀ.ਆਰ.ਐਫ ਵੱਲੋਂ ਆਫ਼ਤ ਪ੍ਰਬੰਧਨ ਸਬੰਧੀ ਵਿਚਾਰ ਵਟਾਂਦਰਾ

Punjab
ਐੱਸ.ਏ.ਐੱਸ. ਨਗਰ, 16 ਜਨਵਰੀ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਖੇ ਆਫ਼ਤ ਪ੍ਰਬੰਧਨ (ਕੈਮੀਕਲ ਐਮਰਜੈਂਸੀ) ਦੇ ਸੰਦਰਭ ਵਿੱਚ ਵਿਚਾਰ ਵਟਾਂਦਰਾ ਕੀਤਾ ਗਿਆ, ਜਿਸ ਦੀ ਪ੍ਰਧਾਨਗੀ ਸ਼੍ਰੀ ਅਮਨਦੀਪ ਚਾਵਲਾ, ਡੀ.ਆਰ.ਓ. ਨੇ ਕੀਤੀ। ਇਸ ਵਿੱਚ ਮੁੱਖ ਤੌਰ 'ਤੇ ਨੈਸ਼ਨਲ ਡਿਜ਼ਾਸਟਰ ਰਿਸਪੌਂਸ ਫੋਰਸ ਬਠਿੰਡਾ ਦੀ 7ਵੀਂ ਕੋਰ ਦੀ ਟੀਮ ਨੇ ਭਾਗ ਲਿਆ। ਜ਼ਿਲ੍ਹਾ ਮਾਲ ਅਫਸਰ ਨੇ ਦੱਸਿਆ ਕਿ ਇਸ ਟੀਮ ਦੇ ਇੰਚਾਰਜ ਇੰਸਪੈਕਟਰ/ਜੀ.ਡੀ. ਬਲਜੀਤ ਸਿੰਘ ਨੇ ਇੱਕ ਪੇਸ਼ਕਾਰੀ ਰਾਹੀਂ ਸਾਰਿਆਂ ਨੂੰ ਆਫ਼ਤ ਸਮੇਂ ਦਰਪੇਸ਼ ਸਮੱਸਿਆਵਾਂ ਅਤੇ ਮੁਸ਼ਕਿਲਾਂ ਬਾਰੇ ਜਾਣੂ ਕਰਵਾਇਆ ਅਤੇ ਉਨ੍ਹਾਂ ਨਾਲ ਨਜਿੱਠਣ ਲਈ ਪਹਿਲਾਂ ਤੋਂ ਕੀ ਪ੍ਰਬੰਧ ਕੀਤੇ ਜਾਣੇ ਚਾਹੀਦੇ ਹਨ, ਉਸ ਬਾਰੇ ਵਿਸਤਾਰ ‘ਚ ਦੱਸਿਆ। ਇਸ ਵਿਚਾਰ ਵਟਾਂਦਰੇ ਵਿੱਚ ਜ਼ਿਲ੍ਹਾ ਹੈੱਡਕੁਆਰਟਰ ਦੇ ਵੱਖ-ਵੱਖ ਦਫ਼ਤਰਾਂ ਦੇ ਅਧਿਕਾਰੀਆਂ ਨੇ ਭਾਗ ਲਿਆ, ਜੋ ਕਿਸੇ ਵੀ ਆਫ਼ਤ ਸਮੇਂ ਵੱਖ-ਵੱਖ ਆਫ਼ਤ ਪ੍ਰਬੰਧਨ ਗਤੀਵਿਧੀਆਂ ਦਾ ਹਿੱਸਾ ਹੁੰਦੇ ਹਨ। ਜਿਵੇਂ ਕਿ ਪੁਲਿਸ ਵਿਭਾਗ, ਸਿੱਖਿਆ ਵਿਭਾਗ, ਉਦਯੋਗ, ਰੈੱਡ ਕਰਾਸ, ਲੋਕ ਨਿਰਮਾਣ ਵਿਭਾਗ, ਫਾਇਰ ਵਿਭਾਗ, ਜੰਗਲਾਤ...
ਪੰਜਾਬ ਸਰਕਾਰ ਵੱਲੋਂ ਲੰਬਿਤ ਇੰਤਕਾਲਾਂ ਨੂੰ ਨਿਪਟਾਉਣ ਲਈ ਲਗਾਏ ਕੈਂਪਾਂ ਨੂੰ ਮਿਲਿਆ ਭਰਵਾਂ ਹੁੰਗਾਰਾ

ਪੰਜਾਬ ਸਰਕਾਰ ਵੱਲੋਂ ਲੰਬਿਤ ਇੰਤਕਾਲਾਂ ਨੂੰ ਨਿਪਟਾਉਣ ਲਈ ਲਗਾਏ ਕੈਂਪਾਂ ਨੂੰ ਮਿਲਿਆ ਭਰਵਾਂ ਹੁੰਗਾਰਾ

Punjab
ਮੋਗਾ, 16 ਜਨਵਰੀ: ਪੰਜਾਬ ਸਰਕਾਰ ਨੇ ਫੈਸਲਾ ਲਿਆ ਸੀ ਕਿ ਮਾਲ ਵਿਭਾਗ ਦੇ ਅਧਿਕਾਰੀ ਛੁੱਟੀ ਵਾਲੇ ਦਿਨ ਆਪਣੇ-ਆਪਣੇ ਦਫ਼ਤਰਾਂ ਵਿੱਚ ਸਪੈਸ਼ਲ ਕੈਂਪਾਂ ਰਾਹੀਂ ਲੰਬੇ ਸਮੇਂ ਤੋਂ ਪੈਡਿੰਗ ਪਏ ਇੰਤਕਾਲਾਂ ਦਾ ਨਿਪਟਾਰਾ ਕਰਨਗੇ। ਪੰਜਾਬ ਸਰਕਾਰ ਦੀ ਇਹ ਮੁਹਿੰਮ ਸਫ਼ਲਤਾਪੂਰਵਕ ਰਹੀ ਤੇ ਇਨ੍ਹਾਂ ਕੈਂਪਾਂ ਨੂੰ ਮਾਲ ਵਿਭਾਗ ਦੇ ਅਧਿਕਾਰੀਆਂ/ਕਰਮਚਾਰੀਆਂ ਤੇ ਆਮ ਲੋਕਾਂ ਨੇ ਭਰਵਾਂ ਹੁੰਗਾਰਾ ਦਿੱਤਾ। ਸਰਕਾਰ ਦੇ ਇਸ ਫੈਸਲੇ ਨਾਲ ਜ਼ਿਲ੍ਹਾ ਮੋਗਾ ਵਿੱਚ ਦੋ ਸਪੈਸ਼ਲ ਕੈਂਪਾਂ ਜਰੀਏ 1271 ਇੰਤਕਾਲਾਂ ਦਾ ਨਿਪਟਾਰਾ ਕਰ ਦਿੱਤਾ ਗਿਆ ਹੈ। ਡਿਪਟੀ ਕਮਿਸ਼ਨਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ 15 ਜਨਵਰੀ ਨੂੰ ਲਗਾਏ ਗਏ ਕੈਂਪ ਜਰੀਏ ਤਹਿਸੀਲ ਮੋਗਾ ਵਿੱਚ 46, ਅਜੀਤਵਾਲ ਵਿੱਚ 53, ਧਰਮਕੋਟ ਵਿੱਚ 104, ਕੋਟ ਈਸੇ ਖਾਂ ਵਿੱਚ 15, ਬਾਘਾਪੁਰਾਣਾ ਵਿੱਚ 52, ਸਮਾਲਸਰ ਵਿੱਚ 38, ਨਿਹਾਲ ਸਿੰਘ ਵਾਲਾ ਵਿੱਚ 64 ਤੇ ਬੱਧਨੀਂ ਕਲਾਂ ਵਿੱਚ 61 ਪੈਂਡਿੰਗ ਇੰਤਕਾਲਾਂ ਦਾ ਨਿਪਟਾਰਾ ਕੀਤਾ ਗਿਆ। ਇਸ ਤੋਂ ਪਹਿਲਾਂ ਮਿਤੀ 6 ਜਨਵਰੀ ਨੂੰ ਲਗਾਏ ਕੈਂਪ ਵਿੱਚ ਤਹਿਸੀਲ ਮੋਗਾ ਵਿੱਚ 193, ਅਜੀਤਵਾਲ ਵਿੱਚ 77, ਧਰਮਕੋਟ ਵਿੱਚ 186, ਕੋਟ ਈਸੇ ਖਾਂ ਵਿੱਚ 74,...
ਲੋਕਾਂ ਦੇ ਸਰਕਾਰੀ ਵਿਭਾਗਾਂ ਨਾਲ ਸਬੰਧਤ ਕੰਮਾਂ ਨੂੰ ਸਮਾਂਬੱਧ ਤੇ ਸੁਖਾਲੇ ਢੰਗ ਨਾਲ ਨੇਪਰੇ ਚਾੜ੍ਹਨ ਅਧਿਕਾਰੀ-ਡਿਪਟੀ ਕਮਿਸ਼ਨਰ

ਲੋਕਾਂ ਦੇ ਸਰਕਾਰੀ ਵਿਭਾਗਾਂ ਨਾਲ ਸਬੰਧਤ ਕੰਮਾਂ ਨੂੰ ਸਮਾਂਬੱਧ ਤੇ ਸੁਖਾਲੇ ਢੰਗ ਨਾਲ ਨੇਪਰੇ ਚਾੜ੍ਹਨ ਅਧਿਕਾਰੀ-ਡਿਪਟੀ ਕਮਿਸ਼ਨਰ

Punjab
ਮਾਨਸਾ, 16 ਜਨਵਰੀ: ਲੋਕਾਂ ਦੇ ਸਰਕਾਰੀ ਵਿਭਾਗਾਂ ਨਾਲ ਸਬੰਧਤ ਕੰਮਾਂ ਨੂੰ ਸਮਾਂਬੱਧ ਤੇ ਸੁਖਾਲੇ ਢੰਗ ਨਾਲ ਨੇਪਰੇ ਚਾੜ੍ਹਿਆ ਜਾਵੇ ਤਾਂ ਜੋ ਉਨ੍ਹਾਂ ਨੂੰ ਕਿਸੇ ਵੀ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਇੰਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਸ੍ਰੀ ਪਰਮਵੀਰ ਸਿੰਘ ਨੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪੰਚਾਇਤ ਘਰ ਫੱਤਾ ਮਾਲੋਕਾ ਵਿਖੇ ਲਗਾਏ ਗਏ ਜਨ ਸੁਣਵਾਈ ਕੈਂਪ ਦਾ ਜਾਇਜ਼ਾ ਲੈਣ ਮੌਕੇ ਵੱਖ ਵੱਖ ਵਿਭਾਗੀ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕੀਤਾ। ਇਸ ਮੌਕੇ ਉਨ੍ਹਾਂ ਨਾਲ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਨਿਰਮਲ ਓਸੇਪਚਨ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਅਮਿਤ ਬੈਂਬੀ ਅਤੇ ਐਸ.ਡੀ.ਐਮ. ਸਰਦੂਲਗੜ੍ਹ ਸ੍ਰੀ ਨਿਤੇਸ਼ ਕੁਮਾਰ ਜੈਨ ਵੀ ਮੌਜੂਦ ਸਨ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਲੋਕ ਸੁਵਿਧਾ ਲਈ ਪਿੰਡਾਂ ਦੀਆਂ ਸਾਂਝੀਆਂ ਥਾਵਾਂ ’ਤੇ ‘ਪੰਜਾਬ ਸਰਕਾਰ, ਤੁਹਾਡੇ ਦੁਆਰ’ ਤਹਿਤ ਜਨ ਸੁਣਵਾਈ ਕੈਂਪਾਂ ਦਾ ਆਯੋਜਨ ਕਰਨ ਦੇ ਨਿਰਦੇਸ਼ ਪ੍ਰਾਪਤ ਹੋਏ ਹਨ, ਜਿਸ ਸਦਕਾ ਵੱਖ ਵੱਖ ਪਿੰਡਾਂ ਵਿਚ ‘ਜਨ ਸੁਣਵਾਈ ਕੈਂਪਾਂ’ ਦਾ ਆਯੋਜਨ ਕਰਕੇ ਲੋਕਾਂ ਦੇ ਸਰਕਾਰੀ ਵਿਭਾਗਾਂ ਨਾਲ ਸਬੰਧਤ ਕ...
ਸਹਾਇਕ ਡਾਇਰੈਕਟਰ ਦਵਿੰਦਰ ਸਿੰਘ ਲੋਟੇ ਨੇ ਵਿਭਾਗੀ ਓਪਨ ਯੁਵਕ ਮੇਲੇ ਨੂੰ ਸਫ਼ਲ ਬਣਾਉਣ ਲਈ ਸਮੂਹ ਸਹਿਯੋਗੀਆਂ ਦਾ ਕੀਤਾ ਧੰਨਵਾਦ

ਸਹਾਇਕ ਡਾਇਰੈਕਟਰ ਦਵਿੰਦਰ ਸਿੰਘ ਲੋਟੇ ਨੇ ਵਿਭਾਗੀ ਓਪਨ ਯੁਵਕ ਮੇਲੇ ਨੂੰ ਸਫ਼ਲ ਬਣਾਉਣ ਲਈ ਸਮੂਹ ਸਹਿਯੋਗੀਆਂ ਦਾ ਕੀਤਾ ਧੰਨਵਾਦ

Punjab
16 ਜਨਵਰੀ: ਪੰਜਾਬ ਸਰਕਾਰ ਦੇ ਪੰਜਾਬ ਨੂੰ ਫਿਰ ਤੋਂ ਰੰਗਲਾ ਪੰਜਾਬ ਬਣਾਉਣ ਦੇ ਸੁਪਨੇ ਨੂੰ ਸਾਕਾਰ ਕਰਨ ਵਿੱਚ ਯੋਗਦਾਨ ਪਾਉਂਦਿਆਂ ਯੁਵਕ ਸੇਵਾਵਾਂ ਵਿਭਾਗ ਮੋਗਾ ਵੱਲੋਂ ਦੋ ਰੋਜ਼ਾ ਓਪਨ ਯੁਵਕ ਮੇਲੇ ਦਾ ਆਯੋਜਨ ਕਰਵਾਇਆ ਗਿਆ ਸੀ। ਇਸ ਮੇਲੇ ਨੂੰ ਸਫ਼ਲ ਬਣਾਉਣ ਲਈ ਸਮੂਹ ਸਹਿਯੋਗੀਆਂ ਦਾ ਯੁਵਕ ਸੇਵਾਵਾਂ ਵਿਭਾਗ ਦੇ ਸਹਾਇਕ ਡਾਇਰੈਕਟਰ ਸ੍ਰ. ਦਵਿੰਦਰ ਸਿੰਘ ਲੋਟੇ ਨੇ ਤਹਿ ਦਿਲੋਂ ਧੰਨਵਾਦ ਕੀਤਾ। ਨੌਜਵਾਨਾਂ ਵਿਚਲੀ ਕਲਾ ਦਾ ਨਿਖਾਰ ਕਰਨ ਲਈ ਅਤੇ ਉਨ੍ਹਾਂ ਦੀ ਸ਼ਖਸ਼ੀਅਤ ਦੀ ਉਸਾਰੀ ਕਰਨ ਲਈ ਯੁਵਕ ਸੇਵਾਵਾਂ ਵਿਭਾਗ ਵੱਲੋਂ ਇਹ ਸੱਭਿਆਚਾਰਕ ਮੁਕਾਬਲੇ ਸਮੇਂ ਸਮੇਂ ਤੇ ਆਯੋਜਿਤ ਕਰਵਾਏ ਜਾ ਰਹੇ ਹਨ ਤਾਂ ਕਿ ਨੌਜਵਾਨ ਨਸ਼ਿਆਂ ਤੋਂ ਦੂਰ ਰਹਿ ਕੇ ਚੰਗੇ ਸਮਾਜ ਦਾ ਨਿਰਮਾਣ ਕਰ ਸਕਣ। ਸ੍ਰ. ਦਵਿੰਦਰ ਸਿੰਘ ਲੋਟੇ ਸਹਾਇਕ ਡਾਇਰੈਕਟਰ, ਯੁਵਕ ਸੇਵਾਵਾਂ ਵਿਭਾਗ ਮੋਗਾ ਅਤੇ ਸ੍ਰੀ ਪਰਵੀਨ ਗਰਗ ਪ੍ਰਧਾਨ ਦ ਲਰਨਿੰਗ ਫੀਲਡ ਏ ਗਲੋਬਰ ਸਕੂਲ ਮੋਗਾ ਦੀ ਯੋਗ ਅਗਵਾਈ ਹੇਠ ਜ਼ਿਲ੍ਹਾ ਪੱਧਰ ਦਾ ਦੋ ਰੋਜ਼ਾ ਓਪਨ ਯੁਵਕ ਆਯੋਜਿਤ ਹੋਇਆ। ਜਾਣਕਾਰੀ ਦਿੰਦਿਆਂ ਦਵਿੰਦਰ ਸਿੰਘ ਲੋਟੇ ਨੇ ਦੱਸਿਆ ਕਿ ਪਹਿਲੇ ਦਿਨ ਇਸ ਓਪਨ ਯੁਵਕ ਮੇਲੇ ਵਿੱਚ ਨਗਰ ਨਿਗਮ ਮੋਗ...
ਜ਼ਿਲ੍ਹੇ ਦੀਆਂ ਵੱਖ-ਵੱਖ ਤਹਿਸੀਲਾਂ ਚ ਦੂਸਰੇ ਸਪੈਸ਼ਲ ਕੈਂਪ ਦੌਰਾਨ 2970 ਲੰਬਿਤ ਇੰਤਕਾਲਾਂ ਦਾ ਕੀਤਾ ਨਿਪਟਾਰਾ : ਡਿਪਟੀ ਕਮਿਸ਼ਨਰ

ਜ਼ਿਲ੍ਹੇ ਦੀਆਂ ਵੱਖ-ਵੱਖ ਤਹਿਸੀਲਾਂ ਚ ਦੂਸਰੇ ਸਪੈਸ਼ਲ ਕੈਂਪ ਦੌਰਾਨ 2970 ਲੰਬਿਤ ਇੰਤਕਾਲਾਂ ਦਾ ਕੀਤਾ ਨਿਪਟਾਰਾ : ਡਿਪਟੀ ਕਮਿਸ਼ਨਰ

Punjab
ਬਠਿੰਡਾ, 16 ਜਨਵਰੀ : ਮੁੱਖ ਮੰਤਰੀ ਪੰਜਾਬ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਲੰਬਿਤ ਪਏ ਇੰਤਕਾਲ ਦਰਜ ਕਰਨ ਦੇ ਮੱਦੇਨਜ਼ਰ ਵਿੱਢੀ ਗਈ ਨਿਵੇਕਲੀ ਮੁਹਿੰਮ ਤਹਿਤ ਮਾਲ ਵਿਭਾਗ ਵਲੋਂ ਜ਼ਿਲ੍ਹੇ ਦੀਆਂ ਵੱਖ-ਵੱਖ ਤਹਿਸੀਲਾਂ ਤੇ ਸਬ ਤਹਿਸੀਲਾਂ ਚ ਲਗਾਏ ਗਏ ਦੂਸਰੇ ਸਪੈਸ਼ਲ ਕੈਂਪ ਦੌਰਾਨ ਲੰਬਿਤ ਪਏ 2970 ਇੰਤਕਾਲਾਂ ਦਾ ਨਿਪਟਾਰਾ ਕੀਤਾ ਗਿਆ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਨੇ ਸਾਂਝੀ ਕੀਤੀ। ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਨੇ ਇੰਤਕਾਲਾਂ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਤਹਿਸੀਲ ਬਠਿੰਡਾ ਵਿਖੇ 330 ਇੰਤਕਾਲਾਂ ਦਾ ਨਿਪਟਾਰਾ ਕੀਤਾ ਗਿਆ। ਇਸੇ ਤਰ੍ਹਾਂ ਤਹਿਸੀਲ ਤਲਵੰਡੀ ਸਾਬੋ 333, ਤਹਿਸੀਲ ਮੌੜ 354, ਤਹਿਸੀਲ ਰਾਮੁਪਰਾ 601, ਸਬ ਤਹਿਸੀਲ ਸੰਗਤ 218, ਸਬ ਤਹਿਸੀਲ ਗੋਨਿਆਣਾ 227, ਸਬ ਤਹਿਸੀਲ ਨਥਾਣਾ 496, ਸਬ ਤਹਿਸੀਲ ਬਾਂਲਿਆਵਾਲੀ 231 ਅਤੇ ਸਬ ਤਹਿਸੀਲ ਭਗਤਾ ਭਾਈਕਾ ਵਿਖੇ 180 ਇੰਤਕਾਲਾਂ ਦਾ ਨਿਪਟਾਰਾ ਕੀਤਾ ਗਿਆ। ਉਨ੍ਹਾਂ ਕਿਹਾ ਕਿ ਮਾਲ ਵਿਭਾਗ ਵਿਚ ਜੇਕਰ ਕਿਸੇ ਵੀ ਪੱਧਰ ‘ਤੇ ਲੋਕਾਂ ਨੂੰ ਕੰਮ ਕਰਵਾਉਣ ਵਿਚ ਕੋਈ ਦਿੱਕਤ ਆਉਂਦੀ ਹੈ ਤਾਂ ਮੁੱ...
ਵਿਧਾਇਕ ਦਹੀਯਾ ਨੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਬਲਕਾਰ ਸਿੰਘ ਨਾਲ ਕੀਤੀ ਮੁਲਾਕਾਤ

ਵਿਧਾਇਕ ਦਹੀਯਾ ਨੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਬਲਕਾਰ ਸਿੰਘ ਨਾਲ ਕੀਤੀ ਮੁਲਾਕਾਤ

Punjab
ਫਿਰੋਜ਼ਪੁਰ, 16 ਜਨਵਰੀ 2024.           ਵਿਧਾਇਕ ਫਿਰੋਜ਼ਪੁਰ ਦਿਹਾਤੀ ਸ੍ਰੀ ਰਜਨੀਸ਼ ਦਹੀਯਾ ਵੱਲੋਂ ਸਥਾਨਕ ਸਰਕਾਰਾਂ ਬਾਰੇ ਮੰਤਰੀ ਸ. ਬਲਕਾਰ ਸਿੰਘ ਨੂੰ ਹਲਕੇ ਦੀਆਂ ਸਮੱਸਿਆਵਾਂ ਤੋਂ ਜਾਣੂ ਕਰਵਾਉਣ ਲਈ ਮੁਲਾਕਾਤ ਕੀਤੀ ਗਈ ਅਤੇ ਹਲਕੇ ਲਈ ਸੀਵਰੇਜ਼ ਸਫਾਈ ਕਰਨ ਵਾਲੀ ਮਸ਼ੀਨ ਅਤੇ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਦੇਣ ਲਈ ਮੰਗ ਪੱਤਰ ਸੌਂਪਿਆ।           ਵਿਧਾਇਕ ਸ੍ਰੀ ਦਹੀਯਾ ਨੇ ਹਲਕੇ ਦੀਆਂ ਸਮੱਸਿਆਵਾਂ ਬਾਰੇ ਦੱਸਦਿਆਂ ਕਿਹਾ ਕਿ ਤਲਵੰਡੀ ਭਾਈ ਨਗਰ ਕੌਂਸਲ ਵਿੱਚ ਸੀਵਰੇਜ ਸਫਾਈ ਵਾਲੀ ਮਸ਼ੀਨ ਨਾ ਹੋਣ ਕਾਰਣ ਸਾਫ-ਸਫਾਈ ਵਿਵਸਥਾ ਨੂੰ ਲੈ ਕੇ ਲੰਮੇ ਸਮੇਂ ਤੋਂ ਕਈ ਤਰ੍ਹਾਂ ਦੀਆਂ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਅਤੇ ਮੁੱਦਕੀ ਤੇ ਮਮਦੋਟ ਨਗਰ ਪੰਚਾਇਤਾਂ ਲਈ ਵੀ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਅਤੇ ਤਲਵੰਡੀ ਭਾਈ ਨਗਰ ਕੌਂਸਲ ਨੂੰ ਸੀਵਰੇਜ ਸਫਾਈ ਦੀ ਮਸ਼ੀਨ ਦੇਣ ਲਈ ਲਈ ਮੰਗ ਪੱਤਰ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਮੰਤਰੀ ਜੀ ਨੇ ਵਿਸ਼ਵਾਸ ਦਵਾਇਆ ਹੈ ਕਿ ਇਨ੍ਹਾਂ ਮੰਗਾਂ ਨੂੰ ਮਾਨਯੋਗ ਮੁੱਖ ਮੰਤਰੀ ਸਾਹਿਬ ਦੇ ਰਾਹੀਂ ਜਲਦੀ ਮਨਜ਼ੂਰ ਕਰਵਾਉਣਗੇ। ਉਨ੍ਹਾਂ ਕਿਹਾ ਕਿ ਉਹ ਹਲਕੇ ਦੇ ਵਿਕਾਸ ਲਈ ਹਮੇਸ਼ਾ ਯਤਨ...
ਡੀ ਸੀ ਨੇ ਸਨਅਤੀ ਤੇ ਹੁਨਰ ਸਿਖਲਾਈ ਲਈ ਸਿਖਲਾਈ ਲੈਬਜ਼ ਸ਼ੁਰੂ ਕਰਨ ਲਈ ਆਈ ਟੀ ਆਈ ਮਾਣਕਪੁਰ ਸ਼ਰੀਫ਼ ਦਾ ਦੌਰਾ ਕੀਤਾ

ਡੀ ਸੀ ਨੇ ਸਨਅਤੀ ਤੇ ਹੁਨਰ ਸਿਖਲਾਈ ਲਈ ਸਿਖਲਾਈ ਲੈਬਜ਼ ਸ਼ੁਰੂ ਕਰਨ ਲਈ ਆਈ ਟੀ ਆਈ ਮਾਣਕਪੁਰ ਸ਼ਰੀਫ਼ ਦਾ ਦੌਰਾ ਕੀਤਾ

Punjab
ਹਿਬਜ਼ਾਦਾ ਅਜੀਤ ਸਿੰਘ ਨਗਰ, 16 ਜਨਵਰੀ, 2024: ਡਿਪਟੀ ਕਮਿਸ਼ਨਰ ਸ੍ਰੀਮਤੀ ਆਸ਼ਿਕਾ ਜੈਨ ਨੇ ਦੱਸਿਆ ਕਿ ਮਾਜਰੀ ਬਲਾਕ ਦੇ ਆਸ-ਪਾਸ ਪੈਂਦੇ ਜ਼ਿਲ੍ਹੇ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੇ ਪੇਂਡੂ ਵਿਦਿਆਰਥੀਆਂ ਨੂੰ ਆਧੁਨਿਕ ਹੁਨਰੀ ਸਿਖਲਾਈ ਦੀ ਸਹੂਲਤ ਦੇਣ ਲਈ ਉਦਯੋਗਿਕ ਸਿਖਲਾਈ ਸੰਸਥਾ ਮਾਣਕਪੁਰ ਸ਼ਰੀਫ਼ ਨੂੰ ਅਤਿ ਆਧੁਨਿਕ ਸਿਖਲਾਈ ਸੰਸਥਾ-ਕਮ-ਹੁਨਰ ਕੇਂਦਰ ਵਜੋਂ ਵਿਕਸਤ ਕੀਤਾ ਜਾਵੇਗਾ। ਸ਼੍ਰੀਮਤੀ ਜੈਨ ਅੱਜ ਇੱਥੇ ਆਈ.ਟੀ.ਆਈ. ਦਾ ਦੌਰਾ ਕਰਨ ਆਏ ਸਨ। ਉਨ੍ਹਾਂ ਦੱਸਿਆ ਕਿ ਰਾਜ ਸਭਾ ਮੈਂਬਰ ਸ. ਵਿਕਰਮਜੀਤ ਸਿੰਘ ਸਾਹਨੀ ਵੱਲੋਂ ਆਈ.ਟੀ.ਆਈ. ਨੂੰ ਵਰਕਸ਼ਾਪਾਂ ਵਿੱਚ ਸਿਖਲਾਈ ਮਸੀਨਰੀ ਲਗਾਉਣ ਲਈ 1.28 ਕਰੋੜ ਰੁਪਏ ਦੇ ਫੰਡ ਮਨਜ਼ੂਰ ਕੀਤੇ ਗਏ ਹਨ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਦੌਰੇ ਦਾ ਉਦੇਸ਼ ਸਥਾਨਕ ਪੱਧਰ ਦੇ ਮੁੱਦਿਆਂ ਜਿਵੇਂ ਕਿ ਜ਼ਮੀਨ ਪੱਧਰੀ ਕਰਨ ਤੋਂ ਇਲਾਵਾ ਬਰਸਾਤੀ ਪਾਣੀ ਦੀ ਨਿਕਾਸੀ ਅਤੇ ਗੰਦੇ ਪਾਣੀ ਦੀ ਨਿਕਾਸੀ ਦਾ ਹੱਲ ਲੱਭਣਾ ਸੀ। ਉਨ੍ਹਾਂ ਕਿਹਾ ਕਿ ਉਦਯੋਗਾਂ ਦੀ ਲੋੜ ਅਨੁਸਾਰ ਕੋਰਸਾਂ ਨੂੰ ਡਿਜ਼ਾਈਨ ਕਰਨ ਅਤੇ ਚਲਾਉਣ ਲਈ ਸਥਾਨਕ ਉਦਯੋਗਪਤੀਆਂ 'ਤੇ ਅਧਾਰਤ ਸਥਾਨਕ ਪ੍ਰਬੰਧਨ ਕਮੇਟੀ (ਸੰਸਥਾਗ...