ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ 75ਵੇਂ ਗਣਤੰਤਰ ਦਿਹਾੜੇ ਮੌਕੇ ਲਹਿਰਾਇਆ ਕੌਮੀ ਝੰਡਾ
ਮਾਨਸਾ, 26 ਜਨਵਰੀ:
ਸਰਕਾਰੀ ਨਹਿਰੂ ਮੈਮੋਰੀਅਲ ਕਾਲਜ ਦੇ ਬਹੁਮੰਤਵੀ ਖੇਡ ਸਟੇਡੀਅਮ ਵਿਖੇ ਜ਼ਿਲ੍ਹਾ ਪ੍ਰਸ਼ਾਸਨ ਦੀ ਯੋਗ ਅਗਵਾਈ ਹੇਠ 75ਵੇਂ ਗਣਤੰਤਰ ਦਿਹਾੜੇ ਨੂੰ ਸਮਰਪਿਤ ਜ਼ਿਲ੍ਹਾ ਪੱਧਰੀ ਸਮਾਗਮ ਕਰਵਾਇਆ ਗਿਆ। ਸਮਾਗਮ ਦੌਰਾਨ ਮੁੱਖ ਮਹਿਮਾਨ ਵੱਜੋਂ ਪਹੁੰਚੇ ਮਾਨਯੋਗ ਮਾਲ ਅਤੇ ਜਲ ਸਪਲਾਈ ਤੇ ਸੈਨੀਟੇਸ਼ਨ ਮੰਤਰੀ ਪੰਜਾਬ ਸ੍ਰੀ ਬ੍ਰਮ ਸ਼ੰਕਰ ਜਿੰਪਾ ਨੇ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ। ਕੈਬਨਿਟ ਮੰਤਰੀ ਪੰਜਾਬ ਸ੍ਰੀ ਬ੍ਰਮ ਸ਼ੰਕਰ ਜਿੰਪਾ ਨੇ ਜ਼ਿਲ੍ਹਾ ਪੱਧਰੀ ਸਮਾਰੋਹ ਦੌਰਾਨ ਸੰਬੋਧਨ ਕਰਦਿਆਂ ਕਿਹਾ ਕਿ 26 ਜਨਵਰੀ 1950 ਨੂੰ ਭਾਰਤੀ ਸੰਵਿਧਾਨ ਲਾਗੂ ਹੋਣ ਨਾਲ ਭਾਰਤੀ ਗਣਰਾਜ ਦੀ ਸਥਾਪਨਾ ਹੋਈ ਅਤੇ ਸਾਨੂੰ ਦੁਨੀਆ ਵਿਚ ਸਭ ਤੋਂ ਵੱਡੀ ਜਮੂਹਰੀਅਤ ਹਾਸਲ ਹੋਣ ਦਾ ਮਾਣ ਹਾਸਲ ਹੈ।
ਉਨ੍ਹਾਂ ਕਿਹਾ ਕਿ ਮੈਂ ਅੱਜ ਦੇ ਪਵਿੱਤਰ ਦਿਹਾੜੇ ਮੌਕੇ ਭਾਰਤੀ ਸੰਵਿਧਾਨ ਦੇ ਨਿਰਮਾਤਾ ਬਾਬਾ ਸਾਹਿਬ ਡਾ. ਭੀਮ ਰਾਓ ਅੰਬੋਦਕਰ ਦੇ ਵੱਢਮੁੱਲੇ ਯੋਗਦਾਨ ਨੂੰ ਸਿਜ਼ਦਾ ਕਰਦਾ ਹਾਂ। ਉਨ੍ਹਾਂ ਕਿਹਾ ਕਿ ਇਹ ਦਿਹਾੜਾ ਆਜ਼ਾਦੀ ਘੁਲਾਟੀਆਂ ਅਤੇ ਸੰਵਿਧਾਨ ਘਾੜਿਆਂ ਵੱਲੋਂ ਭਾਰਤ ਦੇ ਸੁਨਹਿਰੀ ਭਵਿੱਖ ਬਾਰੇ ਲਏ ਸੁਪਨਿਆਂ ਨੂੰ ਸਾਕਾਰ ਕਰਨ ਦੀ...







