Tuesday, March 10
Shadow

Punjab

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਤਹਿਤ ਲਗਾਏ ਵਿਸ਼ੇਸ਼ ਕੈਂਪਾਂ ‘ਚ ਲੰਬਿਤ ਪਏ ਇੰਤਕਾਲਾਂ ਦੇ 50796 ਮਾਮਲੇ ਨਿਪਟਾਏ: ਜਿੰਪਾ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਤਹਿਤ ਲਗਾਏ ਵਿਸ਼ੇਸ਼ ਕੈਂਪਾਂ ‘ਚ ਲੰਬਿਤ ਪਏ ਇੰਤਕਾਲਾਂ ਦੇ 50796 ਮਾਮਲੇ ਨਿਪਟਾਏ: ਜਿੰਪਾ

Punjab
ਚੰਡੀਗੜ੍ਹ, 16 ਜਨਵਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਤਹਿਤ 15 ਜਨਵਰੀ ਨੂੰ ਪੂਰੇ ਪੰਜਾਬ ਦੀਆਂ ਤਹਿਸੀਲਾਂ ਅਤੇ ਸਬ-ਤਹਿਸੀਲਾਂ 'ਚ ਲੋਕਹਿੱਤ ਨੂੰ ਮੁੱਖ ਰੱਖਦੇ ਹੋਏ ਇੰਤਕਾਲ ਦੇ ਪੈਂਡਿੰਗ (ਲੰਬਿਤ) ਪਏ ਮਾਮਲੇ ਨਿਪਟਾਉਣ ਲਈ ਦੂਸਰਾ ਵਿਸ਼ੇਸ਼ ਕੈਂਪ ਲਗਾਇਆ ਗਿਆ। ਇਸ ਤੋਂ ਪਹਿਲਾਂ 6 ਜਨਵਰੀ ਨੂੰ ਵੀ ਵਿਸ਼ੇਸ਼ ਕੈਂਪ ਲਗਾਇਆ ਗਿਆ ਸੀ ਜੋ ਕਿ ਬੇਹੱਦ ਸਫਲ ਰਿਹਾ ਸੀ। ਮਾਲ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਦੱਸਿਆ ਕਿ ਇਨ੍ਹਾਂ ਦੋਵਾਂ ਕੈਂਪਾਂ ਦੌਰਾਨ ਇੰਤਕਾਲਾਂ ਦੇ ਲੰਬਿਤ ਪਏ 50796 ਮਾਮਲੇ ਨਿਪਟਾਏ ਗਏ ਹਨ। ਪਹਿਲੇ ਕੈਂਪ ਵਿਚ 31538 ਜਦਕਿ ਦੂਜੇ ਕੈਂਪ ਵਿਚ 19258 ਮਾਮਲਿਆਂ ਦਾ ਨਿਪਟਾਰਾ ਕੀਤਾ ਗਿਆ ਹੈ। 15 ਜਨਵਰੀ ਨੂੰ ਵਿਸ਼ੇਸ਼ ਕੈਂਪ ਦੌਰਾਨ ਜਿੰਪਾ ਨੇ ਖੁਦ ਬਲਾਚੌਰ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਅਤੇ ਪਟਿਆਲਾ ਤਹਿਸੀਲਾਂ ਦਾ ਦੌਰਾ ਕੀਤਾ। ਇਸ ਮੌਕੇ ਉਨ੍ਹਾਂ ਲੋਕਾਂ ਨਾਲ ਗੱਲਬਾਤ ਕਰਕੇ ਆ ਰਹੀਆਂ ਸਮੱਸਿਆਂਵਾਂ ਦੇ ਹੱਲ ਲਈ ਸਬੰਧਿਤ ਅਧਿਕਾਰੀਆਂ ਨੂੰ ਦਿਸ਼ਾ ਨਿਰਦੇਸ਼ ਵੀ ਜਾਰੀ ਕੀਤੇ। ਪਹਿਲੇ ਕੈਂਪ ਦੌਰਾਨ ਉਨ੍ਹਾਂ ਨੇ ਹੁਸ਼ਿਆਰਪੁਰ, ਫਗਵਾੜਾ, ਫਿਲੌਰ, ਲੁਧਿਆਣਾ ਪੂਰਬੀ, ਲੁਧਿਆਣਾ ਪੱਛਮੀ...
ਡੇਅਰੀ ਵਿਕਾਸ ਵਿਭਾਗ ਪੰਜਾਬ ਵੱਲੋਂ ਲਾਇਆ ਜਾਵੇਗਾ ਸੈਮੀਨਾਰ 18 ਜਨਵਰੀ  ਨੂੰ

ਡੇਅਰੀ ਵਿਕਾਸ ਵਿਭਾਗ ਪੰਜਾਬ ਵੱਲੋਂ ਲਾਇਆ ਜਾਵੇਗਾ ਸੈਮੀਨਾਰ 18 ਜਨਵਰੀ ਨੂੰ

Punjab
ਅੰਮ੍ਰਿਤਸਰ 16 ਜਨਵਰੀ 2024---ਜਿਲਾ  ਅੰਮ੍ਰਿਤਸਰ ਵਿਖੇ  ਡੇਅਰੀ  ਵਿਕਾਸ  ਵਿਭਾਗ, ਪੰਜਾਬ ਅਤੇ ਨੈਸ਼ਨਲ ਲਾਈਵਸਟਾਕ ਮਿਸ਼ਨ ਦੀਆਂ ਸਕੀਮਾਂ ਸਬੰਧੀ ਪਿੰਡ ਮਿਆਦੀਕਲਾਂ ਬਲਾਕ ਅਜਾਨਾਲਾ ਵਿਖੇ ਮਿਤੀ 18 ਜਨਵਰੀ 2024 ਨੂੰ ਸਵੇਰੇ 10:00 ਵਜੇ ਬਲਾਕ ਪੱਧਰੀ ਸੈਮੀਨਾਰ ਲਗਾਇਆ ਜਾਵੇਗਾ। ਇਸ  ਸਬੰਧੀ ਜਾਣਕਾਰੀ  ਦਿੰਦਿਆ ਸ੍ਰੀ  ਵਰਿਆਮ ਸਿੰਘ ਡਿਪਟੀ  ਡਾਇਰੈਕਟਰ  ਡੇਅਰੀ ਵਿਕਾਸ ਅੰਮ੍ਰਿਤਸਰ ਨੇ ਡੇਅਰੀ  ਫਾਰਮਾਰਾਂ  ਨੂੰ  ਅਪੀਲ  ਕੀਤੀ  ਕਿ  ਉਹ ਨੈਸ਼ਨਲ ਲਾਈਵਸਟਾਕ ਮਿਸ਼ਨ ਸਕੀਮ ਅਧੀਨ ਦੁੱਧ  ਉਤਪਾਦਕ  ਜਾਗਰੂਕਤਾ  ਸੈਮੀਨਾਰ ਵਿੱਚ ਪਹੁੰਚ ਕੇ  ਸਰਕਾਰ  ਦੀਆਂ  ਸਕੀਮਾ  ਦਾ  ਲਾਭ ਉਠਾਉਣ  ਸੈਮੀਨਾਰ ਵਿੱਚ ਡੇਅਰੀ ਫਾਰਮਰਾਂ ਨੂੰ  ਉਹਨਾਂ ਦੇ  ਪਸੂਆਂ ਨੂੰ  ਮਿਨਰਲ ਮਿਕਸਚਰ ( ਧਾਤਾਂ ਦਾ ਚੂਰਾ ) ਅਤੇ  ਕਿੱਟਾਂ  ਦੇ  ਨਾਲ ਲਿਟਰੇਚਰ  ਮੁਫਤ  ਵੰਡਿਆ  ਜਾਵੇਗਾ । ਇਸ ਸਬੰਧੀ ਜਾਣਕਾਰੀ ਲਈ  dd.dairy.asr@punjab.gov.in ਫੋਨ ਨੰ :0183-2263083 ਸੰਪਰਕ ਕਰ ਸਕਦੇ ਹਨ।...
ਨਸ਼ਿਆਂ ਖ਼ਿਲਾਫ਼ ਖੇਡਾਂ ਸਭ ਤੋਂ ਕਾਰਗਰ ਹਥਿਆਰ: ਮੁੱਖ ਮੰਤਰੀ

ਨਸ਼ਿਆਂ ਖ਼ਿਲਾਫ਼ ਖੇਡਾਂ ਸਭ ਤੋਂ ਕਾਰਗਰ ਹਥਿਆਰ: ਮੁੱਖ ਮੰਤਰੀ

Punjab
ਚੰਡੀਗੜ੍ਹ, 16 ਜਨਵਰੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਆਖਿਆ ਹੈ ਕਿ ਸੂਬੇ ਵਿੱਚ ਖੇਡ ਸੱਭਿਆਚਾਰ ਨੂੰ ਪ੍ਰਫੁੱਲਿਤ ਕਰਨਾ ਨਸ਼ਿਆਂ ਵਿਰੁੱਧ ਸੂਬਾ ਸਰਕਾਰ ਦੀ ਲੜਾਈ ਵਿੱਚ ਸਭ ਤੋਂ ਕਾਰਗਰ ਹਥਿਆਰ ਸਾਬਤ ਹੋ ਸਕਦਾ ਹੈ। ਇੱਥੇ ਮਿਊਂਸਿਪਲ ਭਵਨ ਵਿੱਚ ਏਸ਼ਿਆਈ ਤੇ ਕੌਮੀ ਖੇਡਾਂ ਦੇ 168 ਤਮਗਾ ਜੇਤੂਆਂ ਨੂੰ 33.83 ਕਰੋੜ ਰੁਪਏ ਦੇ ਨਕਦ ਇਨਾਮ ਤਕਸੀਮ ਕਰਨ ਲਈ ਕਰਵਾਏ ਸਮਾਰੋਹ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਖੇਡਾਂ ਨੂੰ ਉਤਸ਼ਾਹਤ ਕਰਨ ਨਾਲ ਨੌਜਵਾਨਾਂ ਦੀ ਅਣਵਰਤੀ ਊਰਜਾ ਖੇਡਾਂ ਵਿੱਚ ਚੰਗੀ ਕਾਰਗੁਜ਼ਾਰੀ ਦਿਖਾਉਣ ਵਾਲੇ ਪਾਸੇ ਵਰਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਖੇਡਾਂ ਵਿੱਚ ਸ਼ਾਮਲ ਨੌਜਵਾਨਾਂ ਕੋਲ ਨਸ਼ਿਆਂ ਵਾਲੇ ਪਾਸੇ ਝਾਕਣ ਲਈ ਸਮਾਂ ਹੀ ਨਹੀਂ ਬਚਦਾ ਕਿਉਂਕਿ ਉਨ੍ਹਾਂ ਦਾ ਸਾਰਾ ਧਿਆਨ ਆਪੋ-ਆਪਣੇ ਖ਼ੇਤਰਾਂ ਵਿੱਚ ਵਧੀਆ ਪ੍ਰਦਰਸ਼ਨ ਕਰਨ ਵੱਲ ਹੁੰਦਾ ਹੈ। ਭਗਵੰਤ ਸਿੰਘ ਮਾਨ ਨੇ ਉਮੀਦ ਜਤਾਈ ਕਿ ਇਸ ਨਾਲ ਪੰਜਾਬ ਵਿੱਚੋਂ ਨਸ਼ਿਆਂ ਦੇ ਸਰਾਪ ਤੋਂ ਮੁਕਤੀ ਦਾ ਰਾਹ ਪੱਧਰਾ ਹੋਵੇਗਾ ਅਤੇ ਨੌਜਵਾਨ ਪੰਜਾਬ ਦੇ ਸਮਾਜਿਕ-ਆਰਥਿਕ ਵਿਕਾਸ ਵਿੱਚ ਬਰਾਬਰ ਦੇ ਭਾਈਵਾਲ ਬਣ ਰਹੇ ਹਨ। ...
ਇੰਤਕਾਲ ਨਿਪਟਾਰੇ ਲਈ ਰਾਜ ਵਿਆਪੀ ਮੁਹਿੰਮ;

ਇੰਤਕਾਲ ਨਿਪਟਾਰੇ ਲਈ ਰਾਜ ਵਿਆਪੀ ਮੁਹਿੰਮ;

Punjab
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 16 ਜਨਵਰੀ, 2024: ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਵਾਸੀਆਂ ਨੂੰ ਵੱਡੀ ਰਾਹਤ ਦੇਣ ਲਈ ਬਕਾਇਆ ਪਏ ਇੰਤਕਾਲਾਂ ਦੇ ਨਿਪਟਾਰੇ ਲਈ ਸ਼ੁਰੂ ਕੀਤੀ ਸੂਬਾ ਵਿਆਪੀ ਮੁਹਿੰਮ ਨੂੰ ਸੋਮਵਾਰ ਨੂੰ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿੱਚ ਵੀ ਭਰਵਾਂ ਹੁੰਗਾਰਾ ਮਿਲਿਆ ਹੈ।  6 ਜਨਵਰੀ ਦੀ ਮੁਹਿੰਮ ਦੀ ਤਰ੍ਹਾਂ ਜ਼ਿਲ੍ਹੇ ਦੇ ਮਾਲ ਅਫ਼ਸਰਾਂ ਵੱਲੋਂ ਇਸ ਵਾਰ ਪ੍ਰਵਾਨ ਕੀਤੇ ਇੰਤਕਾਲਾਂ ਦੀ ਗਿਣਤੀ ਨੇ ਇੱਕ ਦਿਨ ਵਿੱਚ 1227 ਦੀ ਸਫ਼ਲਤਾ ਹਾਸਲ ਕੀਤੀ ਹੈ।     ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ੍ਰੀਮਤੀ ਆਸ਼ਿਕਾ ਜੈਨ ਨੇ ਦੱਸਿਆ ਕਿ 6 ਜਨਵਰੀ ਨੂੰ ਪ੍ਰਵਾਨ ਕੀਤੇ 1942 ਇੰਤਕਾਲਾਂ ਦੀ ਗਿਣਤੀ ਮਿਲਾ ਕੇ ਦੋਵਾਂ ਦਿਨਾਂ ਦੀ ਕੁੱਲ 3169 ਹੋ ਗਈ ਹੈ।     ਦੋਵਾਂ ਕੈਂਪਾਂ ਦੌਰਾਨ ਲੰਬਿਤ ਪਏ ਇੰਤਕਾਲਾਂ ਨੂੰ ਮਨਜੂਰ ਕਰਨ ਲਈ ਸਖ਼ਤ ਮਿਹਨਤ ਕਰ ਰਹੇ ਮਾਲ ਸਟਾਫ਼ ਦੇ ਯਤਨਾਂ ਦੀ ਸ਼ਲਾਘਾ ਕਰਦੇ ਹੋਏ, ਉਨ੍ਹਾਂ ਨੇ ਉਨ੍ਹਾਂ ਨੂੰ ਇਹੋ ਗਤੀ ਬਰਕਰਾਰ ਰੱਖਣ ਅਤੇ ਬਾਕੀ ਰਹਿੰਦਾ ਬਕਾਇਆ ਵੀ ਖਤਮ ਕਰਨ ਲਈ ਕਿਹਾ।  ਉਨ੍ਹਾਂ ਨੇ ਕਿਹਾ ਕਿ ਭਾਵੇਂ ਇੰਤਕਾਲ ਪਟਵਾਰੀ ਦ...
ਏਸ਼ੀਅਨ ਅਤੇ ਕੌਮੀ ਖੇਡਾਂ ਦੇ ਜੇਤੂਆਂ ਨੇ 33.83 ਕਰੋੜ ਰੁਪਏ ਦਾ ਨਗਦ ਇਨਾਮ ਦੇਣ ਲਈ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ

ਏਸ਼ੀਅਨ ਅਤੇ ਕੌਮੀ ਖੇਡਾਂ ਦੇ ਜੇਤੂਆਂ ਨੇ 33.83 ਕਰੋੜ ਰੁਪਏ ਦਾ ਨਗਦ ਇਨਾਮ ਦੇਣ ਲਈ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ

Punjab
ਚੰਡੀਗੜ੍ਹ, 16 ਜਨਵਰੀ ਕੌਮੀ ਤੇ ਕੌਮਾਂਤਰੀ ਖੇਡਾਂ ਵਿੱਚ ਤਮਗਾ ਜਿੱਤਣ ਵਾਲੇ ਪੰਜਾਬ ਦੇ ਖਿਡਾਰੀਆਂ ਨੇ ਏਸ਼ੀਅਨ ਤੇ ਕੌਮੀ ਖੇਡਾਂ ਦੇ 168 ਜੇਤੂਆਂ ਨੂੰ ਬਣਦਾ ਮਾਣ-ਸਤਿਕਾਰ ਦੇਣ ਅਤੇ 33.83 ਕਰੋੜ ਰੁਪਏ ਦੇ ਨਗਦ ਇਨਾਮ ਦੇਣ ਲਈ ਅੱਜ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ। ਸਾਲ 2022 ਦੀਆਂ ਏਸ਼ੀਅਨ ਖੇਡਾਂ ਵਿੱਚ ਲੜਕੀਆਂ ਦੇ 50 ਮੀਟਰ ਰਾਈਫ਼ਲ ਥ੍ਰੀ ਪੁਜ਼ੀਸ਼ਨ ਵਿੱਚ ਸੋਨੇ ਤੇ ਚਾਂਦੀ ਦਾ ਤਮਗਾ ਜੇਤੂ ਸਿਫ਼ਤ ਕੌਰ ਸਮਰਾ ਨੇ ਕਿਹਾ ਪਹਿਲੀ ਵਾਰ ਪੰਜਾਬ ਸਰਕਾਰ ਨੇ ਵੱਡੇ ਮੁਕਾਬਲਿਆਂ ਦੀ ਤਿਆਰੀ ਕਰਨ ਵਾਸਤੇ ਅਗਾਊਂ 8 ਲੱਖ ਰੁਪਏ ਦੀ ਨਗਦ ਰਾਸ਼ੀ ਦਿੱਤੀ। ਉਨ੍ਹਾਂ ਨੇ ਖਿਡਾਰੀਆਂ ਨੂੰ ਹੱਲਾਸ਼ੇਰੀ ਦੇਣ ਲਈ ਪੰਜਾਬ ਸਰਕਾਰ ਦਾ ਧੰਨਵਾਦ ਕਰਦਿਆਂ ਮੁੱਖ ਮੰਤਰੀ ਨੂੰ ਭਰੋਸਾ ਦਿਵਾਇਆ ਕਿ ਓਲੰਪਿਕ ਖੇਡਾਂ ਸਮੇਤ ਬਾਕੀ ਖੇਡ ਮੁਕਾਬਲਿਆਂ ਵਿੱਚ ਖਿਡਾਰੀ ਹੋਰ ਤਮਗੇ ਜਿੱਤਣਗੇ। ਸ਼ਾਟਪੁੱਟ ਵਿੱਚ ਸੋਨ ਤਮਗਾ ਜੇਤੂ ਤੇਜਿੰਦਰਪਾਲ ਸਿੰਘ ਤੂਰ ਨੇ ਖੇਡ ਮੁਕਾਬਲੇ ਤੋਂ ਤੁਰੰਤ ਬਾਅਦ ਖਿਡਾਰੀਆਂ ਨੂੰ ਨਗਦ ਇਨਾਮ ਦੇਣ ਦਾ ਵਾਅਦਾ ਪੂਰਾ ਕਰਨ ਲਈ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ। ਉ...
ਅਬਦੁਲ ਬਾਰੀ ਸਾਲਮਨੀ ਨੇ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਵਜੋਂ ਅਹੁਦਾ ਸੰਭਾਲਿਆ

ਅਬਦੁਲ ਬਾਰੀ ਸਾਲਮਨੀ ਨੇ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਵਜੋਂ ਅਹੁਦਾ ਸੰਭਾਲਿਆ

Punjab
ਚੰਡੀਗੜ੍ਹ, 16 ਜਨਵਰੀ ਪੰਜਾਬ ਦੇ ਮਾਲ ਮੰਤਰੀ ਬ੍ਰਮ ਸ਼ੰਕਰ ਜਿੰਪਾ ਅਤੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਬਲਕਾਰ ਸਿੰਘ ਦੀ ਮੌਜੂਦਗੀ ਵਿੱਚ ਪੰਜਾਬ ਦੇ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਵਜੋਂ ਅਬਦੁਲ ਬਾਰੀ ਸਾਲਮਨੀ ਨੇ ਅੱਜ ਅਹੁਦਾ ਸੰਭਾਲ ਲਿਆ ਹੈ। ਵਣ ਭਵਨ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਖੇ ਸਾਦੇ ਪਰ ਪ੍ਰਭਾਵਸ਼ਾਲੀ ਸਮਾਗਮ ਮੌਕੇ ਬੋਲਦਿਆਂ ਮਾਲ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਇਮਾਨਦਾਰ, ਨਿਰਪੱਖ ਅਤੇ ਅਗਾਂਹਵਧੂ ਸੋਚ ਵਾਲੇ ਆਗੂਆਂ ਨੂੰ ਲੋਕਾਂ ਦੀ ਸੇਵਾ ਲਈ ਅੱਗੇ ਲਿਆ ਰਹੀ ਹੈ। ਇਸੇ ਸੋਚ ਤਹਿਤ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਵਜੋਂ ਇੱਕ ਇਮਾਨਦਾਰ ਆਗੂ ਅਬਦੁਲ ਬਾਰੀ ਸਾਲਮਨੀ ਦੀ ਨਿਯੁਕਤੀ ਕੀਤੀ ਗਈ ਹੈ। ਅਬਦੁਲ ਬਾਰੀ ਸਾਲਮਨੀ ਨੂੰ ਵਧਾਈ ਦਿੰਦਿਆਂ ਉਨ੍ਹਾਂ ਉਮੀਦ ਪ੍ਰਗਟਾਈ ਕਿ ਉਹ ਘੱਟ ਗਿਣਤੀਆਂ ਦੀ ਭਲਾਈ ਨੂੰ ਯਕੀਨੀ ਬਣਾਉਣਗੇ ਅਤੇ ਵੱਖ-ਵੱਖ ਸਰਕਾਰੀ ਸਕੀਮਾਂ ਉਨ੍ਹਾਂ ਤੱਕ ਪੁੱਜਦੀਆਂ ਕਰਨਗੇ। ਉਨ੍ਹਾਂ ਖੁਦ ਸਾਲਮਨੀ ਨੂੰ ਪੂਰਨ ਸਹਿਯੋਗ ਦੇਣ ਦਾ ਭਰੋਸਾ ਦਿੱਤਾ। ਅਬਦੁਲ ਬਾਰੀ ਸਾਲਮਨੀ ਨੇ ਮੁੱਖ ਮੰਤਰੀ...
ਕੈਬਨਿਟ ਸਬ-ਕਮੇਟੀ ਵੱਲੋਂ ਸਕੂਲ ਸਿੱਖਿਆ ਵਿਭਾਗ ਨੂੰ ਐਨ.ਐਸ.ਕਿਊ.ਐਫ਼. ਅਧਿਆਪਕ ਯੂਨੀਅਨ ਦੇ ਮਸਲਿਆਂ ਦੇ ਹੱਲ ਲਈ ਕਮੇਟੀ ਗਠਿਤ ਕਰਨ ਦੇ ਨਿਰਦੇਸ਼

ਕੈਬਨਿਟ ਸਬ-ਕਮੇਟੀ ਵੱਲੋਂ ਸਕੂਲ ਸਿੱਖਿਆ ਵਿਭਾਗ ਨੂੰ ਐਨ.ਐਸ.ਕਿਊ.ਐਫ਼. ਅਧਿਆਪਕ ਯੂਨੀਅਨ ਦੇ ਮਸਲਿਆਂ ਦੇ ਹੱਲ ਲਈ ਕਮੇਟੀ ਗਠਿਤ ਕਰਨ ਦੇ ਨਿਰਦੇਸ਼

Punjab
ਚੰਡੀਗੜ੍ਹ, 16 ਜਨਵਰੀ: ਕੈਬਨਿਟ ਸਬ-ਕਮੇਟੀ, ਜਿਸ ਵਿੱਚ ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਅਤੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਤੇ ਸਿਖਲਾਈ ਮੰਤਰੀ ਸ੍ਰੀ ਅਮਨ ਅਰੋੜਾ ਸ਼ਾਮਲ ਹਨ, ਨੇ ਅੱਜ ਸਕੂਲ ਸਿੱਖਿਆ ਵਿਭਾਗ ਨੂੰ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਅਤੇ ਐਨ.ਐਸ.ਕਿਊ.ਐਫ਼. ਅਧਿਆਪਕ ਯੂਨੀਅਨ ਦੇ ਨੁਮਾਇੰਦਿਆਂ ਦੀ ਇੱਕ ਕਮੇਟੀ ਬਣਾਉਣ ਦੇ ਨਿਰਦੇਸ਼ ਦਿੱਤੇ ਹਨ ਤਾਂ ਜੋ ਇਨ੍ਹਾਂ ਅਧਿਆਪਕਾਂ ਦੇ ਮਸਲਿਆਂ ਬਾਰੇ ਅਧਿਐਨ ਕਰਕੇ ਉਹਨਾਂ ਦਾ ਸੰਭਵ ਹੱਲ ਲੱਭਿਆ ਜਾ ਸਕੇ। ਕੈਬਨਿਟ ਸਬ-ਕਮੇਟੀ ਨੇ ਸਕੂਲ ਸਿੱਖਿਆ ਵਿਭਾਗ ਨੂੰ ਨੈਸ਼ਨਲ ਸਕਿੱਲ ਕੁਆਲੀਫਿਕੇਸ਼ਨ ਫਰੇਮਵਰਕ (ਐਨ.ਐਸ.ਕਿਊ.ਐਫ਼.) ਅਧਿਆਪਕਾਂ ਨਾਲ ਅਗਲੀ ਮੀਟਿੰਗ ਬੁਲਾਉਣ ਤੋਂ ਪਹਿਲਾਂ ਕਾਨੂੰਨੀ, ਪ੍ਰਸ਼ਾਸਨਿਕ ਅਤੇ ਵਿੱਤੀ ਮੁੱਦਿਆਂ ਦੀ ਚੰਗੀ ਤਰ੍ਹਾਂ ਜਾਂਚ ਕਰਨ ਉਪਰੰਤ ਕਮੇਟੀ ਦੀਆਂ ਸਿਫ਼ਾਰਸ਼ਾਂ 'ਤੇ ਰਿਪੋਰਟ ਪੇਸ਼ ਕਰਨ ਦੇ ਨਿਰਦੇਸ਼ ਦਿੱਤੇ ਹਨ। ਮੰਤਰੀਆਂ ਨੇ ਵਿਭਾਗ ਨੂੰ ਅਗਲੇ ਹਫ਼ਤੇ ਕੰਪਿਊਟਰ ਅਧਿਆਪਕ ਯੂਨੀਅਨ ਨਾਲ ਮੀਟਿੰਗ ਬੁਲਾ ਕੇ 31 ਜਨਵਰੀ ਤੱਕ ਉਨ੍ਹਾਂ ਦੇ ਮਸਲਿਆਂ ਦੇ ਹੱਲ ਬਾਰੇ ਵਿਸਥਾਰਤ ਰਿਪੋਰਟ ਪੇਸ਼ ਕਰਨ ਲਈ ਵੀ ਕਿ...
34ਵਾਂ ਰਾਸ਼ਟਰੀ ਸੜਕ ਸੁਰੱਖਿਆ ਮਹੀਨਾ: ਪੰਜਾਬ ਪੁਲਿਸ ਵੱਲੋਂ ਸੜਕ ਹਾਦਸਿਆਂ ਦੇ ਕਾਰਨਾਂ ਦੀ ਜਾਂਚ ਲਈ ਰੋਡ ਕਰੈਸ਼ ਇਨਵੈਸਟੀਗੇਸ਼ਨ ਵਾਹਨ ਲਾਂਚ

34ਵਾਂ ਰਾਸ਼ਟਰੀ ਸੜਕ ਸੁਰੱਖਿਆ ਮਹੀਨਾ: ਪੰਜਾਬ ਪੁਲਿਸ ਵੱਲੋਂ ਸੜਕ ਹਾਦਸਿਆਂ ਦੇ ਕਾਰਨਾਂ ਦੀ ਜਾਂਚ ਲਈ ਰੋਡ ਕਰੈਸ਼ ਇਨਵੈਸਟੀਗੇਸ਼ਨ ਵਾਹਨ ਲਾਂਚ

Punjab
ਚੰਡੀਗੜ੍ਹ, 16 ਜਨਵਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਦੀਆਂ ਸੜਕਾਂ ਨੂੰ ਸੁਰੱਖਿਅਤ ਬਣਾਉਣ ਦੇ ਉਦੇਸ਼ ਨਾਲ ਆਪਣੀ ਕਿਸਮ ਦੀ ਪਹਿਲੀ ਪਹਿਲਕਦਮੀ ਤਹਿਤ, ਪੰਜਾਬ ਪੁਲਿਸ ਵੱਲੋਂ ਸੂਬੇ ਵਿੱਚ ਚੱਲ ਰਹੇ 34ਵੇਂ ਰਾਸ਼ਟਰੀ ਸੜਕ ਸੁਰੱਖਿਆ ਮਹੀਨੇ ਦੌਰਾਨ ਆਪਣਾ ਪਹਿਲਾ ਰੋਡ ਕਰੈਸ਼ ਇਨਵੈਸਟੀਗੇਸ਼ਨ ਯੂਨਿਟ ਵਾਹਨ ਜੋ ਵਿਗਿਆਨਕ ਤਰੀਕੇ ਨਾਲ ਹਾਦਸੇ ਦੇ ਮੂਲ ਕਾਰਨਾਂ ਦੀ ਜਾਂਚ ਅਤੇ ਪਛਾਣ ਕਰਨ ਲਈ ਸਮਰੱਥ ਹੈ, ਲਾਂਚ ਕੀਤਾ ਗਿਆ ਹੈ।  ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਇਹ ਵਾਹਨ ਆਰਟੀਫੀਸ਼ੀਅਲ ਇੰਟੈਲੀਜੈਂਸ ਅਤੇ ਅਤਿ-ਆਧੁਨਿਕ ਵਿਸ਼ੇਸ਼ਤਾਵਾਂ ਨਾਲ ਲੈਸ ਹੈ ਜਿਸ ਵਿੱਚ ਕਰੈਸ਼ ਇਨਵੈਸਟੀਗੇਸ਼ਨ ਕਿੱਟ, ਮੂਵਿੰਗ ਲੋਕੇਸ਼ਨ ਅਧਾਰਿਤ ਵੀਡੀਓ ਕੈਪਚਰ, ਜਿਓਗ੍ਰਾਫਿਕ ਲੋਕੇਸ਼ਨ ਲਿੰਕੇਜ ਵਾਲਾ ਸਪੀਡ ਕੈਮਰਾ, ਖੇਤਰ-ਅਧਾਰਿਤ ਵੀਡੀਓਗ੍ਰਾਫੀ ਲਈ ਡਰੋਨ, ਡਿਜੀਟਲ ਡਿਸਟੋਮੀਟਰ ਅਤੇ ਈ- ਡਾਰ ਡਾਟਾ ਕੁਲੈਕਸ਼ਨ ਸ਼ਾਮਲ ਹੈ। ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਪੰਜਾਬ ਪੁਲਿਸ ਵੱਲੋਂ ਤਿਆਰ ਕੀਤਾ ਇਹ ਵਾਹਨ ਜੋ ਕਿ ਪੰਜਾਬ ਪੁਲਿਸ ਨ...
ਵੋਟ ਬਣਾਉਣ ਲਈ 17 ਜਨਵਰੀ ਨੂੰ ਜ਼ਿਲ੍ਹੇ ਦੇ ਸਾਰੇ ਗੁਰਦੁਆਰਿਆਂ ਵਿੱਚ ਵਿਸ਼ੇਸ਼ ਕੈਂਪ ਲਗਾਏ ਜਾਣਗੇ

ਵੋਟ ਬਣਾਉਣ ਲਈ 17 ਜਨਵਰੀ ਨੂੰ ਜ਼ਿਲ੍ਹੇ ਦੇ ਸਾਰੇ ਗੁਰਦੁਆਰਿਆਂ ਵਿੱਚ ਵਿਸ਼ੇਸ਼ ਕੈਂਪ ਲਗਾਏ ਜਾਣਗੇ

Punjab
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 16 ਜਨਵਰੀ: ਡਿਪਟੀ ਕਮਿਸ਼ਨਰ ਸ੍ਰੀਮਤੀ ਆਸ਼ਿਕਾ ਜੈਨ ਨੇ ਅੱਜ ਇੱਥੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਭਲਕੇ 17 ਜਨਵਰੀ ਨੂੰ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਜ਼ਿਲ੍ਹੇ ਦੇ ਸਮੂਹ ਗੁਰਦੁਆਰਾ ਸਾਹਿਬਾਨ ਵਿੱਚ ਗੁਰਦੁਆਰਾ ਬੋਰਡ/ਸ਼੍ਰੋਮਣੀ ਕਮੇਟੀ ਚੋਣਾਂ ਲਈ ਵੋਟਰਾਂ ਦੀ ਰਜਿਸਟ੍ਰੇਸ਼ਨ ਲਈ ਵਿਸ਼ੇਸ਼ ਕੈਂਪ ਲਾਏ ਜਾਣਗੇ।       ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਭਲਕੇ 17 ਜਨਵਰੀ ਨੂੰ ਸਾਰੇ ਗੁਰਦੁਆਰਾ ਸਾਹਿਬਾਨ ਵਿਖੇ ਮਨਾਇਆ ਜਾ ਰਿਹਾ ਹੈ ਅਤੇ ਸਮੂਹ ਗੁਰਦੁਆਰਾ ਸਾਹਿਬਾਨ ਵਿੱਚ ਸੰਗਤਾਂ ਭਾਰੀ ਗਿਣਤੀ ਵਿੱਚ ਮੱਥਾ ਟੇਕਣ ਲਈ ਪੁੱਜਦੀਆਂ ਹਨ।      ਉਨ੍ਹਾਂ ਕਿਹਾ ਕਿ ਪਟਵਾਰੀ ਅਤੇ ਬੂਥ ਲੈਵਲ ਅਫ਼ਸਰ ਸਾਰੇ ਗੁਰਦੁਆਰਿਆਂ ਵਿੱਚ ਹਾਜ਼ਰ ਰਹਿਣਗੇ ਅਤੇ ਵੋਟਰ ਰਜਿਸਟ੍ਰੇਸ਼ਨ ਫਾਰਮ ਇਕੱਤਰ ਕਰਨਗੇ। ਉਨ੍ਹਾਂ ਨੇ ਯੋਗ ਸਿੱਖ ਵੋਟਰਾਂ ਨੂੰ ਇਨ੍ਹਾਂ ਕੈਂਪਾਂ ਦਾ ਵਿਸ਼ੇਸ਼ ਲਾਭ ਲੈਣ ਲਈ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਫਾਰਮ ਲੋਕਾਂ ਨੂੰ ਮੌਕੇ 'ਤੇ ਹੀ ਉਪਲਬਧ ਕਰਵਾਏ ਜਾਣਗ...
ਵਿਧਾਇਕ ਬੱਗਾ ਵਲੋਂ ਵਾਰਡ ਨੰਬਰ 91 ‘ਚ 40 ਹਾਰਸ ਪਾਵਰ ਵਾਲੇ ਟਿਊਬਵੈੱਲ ਦਾ ਉਦਘਾਟਨ

ਵਿਧਾਇਕ ਬੱਗਾ ਵਲੋਂ ਵਾਰਡ ਨੰਬਰ 91 ‘ਚ 40 ਹਾਰਸ ਪਾਵਰ ਵਾਲੇ ਟਿਊਬਵੈੱਲ ਦਾ ਉਦਘਾਟਨ

Punjab
ਲੁਧਿਆਣਾ, 15 ਜਨਵਰੀ (000) - ਵਿਧਾਨ ਸਭਾ ਹਲਕਾ ਲੁਧਿਆਣਾ ਉੱਤਰੀ ਦੇ ਵਾਰਡ ਨੰਬਰ 91 (90 ਪੁਰਾਣਾ) ਅਧੀਨ ਨਿਊ ਕੁੰਦਨ ਪੁਰੀ, ਨੇੜੇ ਰੇਲਵੇ ਲਾਈਨ ਡਿਸਪੋਜਲ ਵਿਖੇ, ਇਲਾਕੇ ਦੇ ਲੋਕਾਂ ਨੂੰ ਪੀਣ ਵਾਲੇ ਪਾਣੀ ਦੀ ਸਮੱਸਿਆ ਤੋਂ ਨਿਜਾਤ ਦਿਵਾਉਣ ਦੇ ਮੰਤਵ ਨਾਲ ਵਿਧਾਇਕ ਮਦਨ ਲਾਲ ਬੱਗਾ ਵੱਲੋਂ ਬੀਤੇ ਕੱਲ੍ਹ 40 ਹਾਰਸ ਪਾਵਰ ਵਾਲੇ ਟਿਊਬਵੈੱਲ ਦਾ ਉਦਘਾਟਨ ਕੀਤਾ ਗਿਆ। ਵਿਧਾਇਕ ਬੱਗਾ ਨੇ ਕਿਹਾ ਕਿ ਕਰੀਬ 31 ਲੱਖ ਰੁਪਏ ਦੀ ਲਾਗਤ ਵਾਲੇ ਇਸ ਟਿਊਬਵੈੱਲ ਦੀ ਸਪਲਾਈ ਨਾਲ ਇਲਾਕੇ ਵਿੱਚ ਨਿਰਵਿਘਨ ਪਾਣੀ ਦੀ ਸਪਲਾਈ ਯਕੀਨੀ ਬਣਾਈ ਜਾਵੇਗੀ। ਉਨ੍ਹਾਂ ਅੱਗੇ ਕਿਹਾ ਕਿ ਇਲਾਕਾ ਨਿਵਾਸੀ ਪਿਛਲੇ ਕਈ ਸਾਲਾਂ ਤੋਂ ਪਾਣੀ ਦੀ ਸਮੱਸਿਆ ਨਾਲ ਜੂਝ ਰਹੇ ਸਨ ਅਤੇ ਉਨ੍ਹਾਂ ਦੀ ਚਿਰੌਕਣੀ ਮੰਗ ਨੂੰ ਹੁਣ ਬੂਰ ਪਿਆ ਹੈ। ਇਸ ਟਿਊਬਵੈੱਲ ਦਾ ਉਦਘਾਟਨ ਕਰਨ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਵਿਧਾਇਕ ਬੱਗਾ ਨੇ ਕਿਹਾ ਪਾਣੀ ਦੀ ਸੁਚਾਰੂ ਸਪਲਾਈ ਤੋਂ ਬਿਨ੍ਹਾਂ ਇਲਾਕੇ ਦੇ ਲੋਕਾਂ ਨੂੰ ਬੇਹੱਦ ਔਕੜਾਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਸਮੇਂ ਇਸ ਪ੍ਰੋਜੈਕਟ ਵੱਲ ਕੋਈ ਧਿਆਨ ਨਹੀਂ ਦਿੱਤਾ ਗਿਆ ...