Monday, March 9
Shadow

Punjab

ਵਿਧਾਨ ਸਭਾ ਹਲਕਾ ਲੁਧਿਆਣਾ ਦੱਖਣੀ ਦੇ ਵਸਨੀਕਾਂ ਵਲੋਂ ਸਕੀਮ ਦਾ ਲਿਆ ਜਾ ਰਿਹਾ ਭਰਪੂਰ ਲਾਹਾ

ਵਿਧਾਨ ਸਭਾ ਹਲਕਾ ਲੁਧਿਆਣਾ ਦੱਖਣੀ ਦੇ ਵਸਨੀਕਾਂ ਵਲੋਂ ਸਕੀਮ ਦਾ ਲਿਆ ਜਾ ਰਿਹਾ ਭਰਪੂਰ ਲਾਹਾ

Punjab
ਲੁਧਿਆਣਾ, 15 ਜਨਵਰੀ (000) - ਵਿਧਾਨ ਸਭਾ ਹਲਕਾ ਲੁਧਿਆਣਾ ਦੱਖਣੀ ਦੇ ਵਸਨੀਕਾਂ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਦਾ ਭਰਪੂਰ ਲਾਹਾ ਲਿਆ ਜਾ ਰਿਹਾ ਹੈ। ਵਿਧਾਇਕ ਰਾਜਿੰਦਰਪਾਲ ਕੌਰ ਛੀਨਾ ਵਲੋਂ, ਆਪਣੇ ਮੁੱਖ ਦਫਤਰ ਬਾਪੁ ਮਾਰਕੀਟ ਤੋਂ ਸ਼ਰਧਾਲੂਆਂ ਦਾ ਜੱਥਾ ਮਾਤਾ ਨੈਣਾ ਦੇਵੀ, ਮਾਤਾ ਚਿੰਤਪੁਰਨੀ, ਮਾਤਾ ਜਵਾਲਾ ਜੀ ਅਤੇ ਸ੍ਰੀ ਅਨੰਦਪੁਰ ਸਾਹਿਬ ਜੀ ਦੇ ਦਰਸ਼ਨਾਂ ਲਈ ਰਵਾਨਾ ਕੀਤਾ ਗਿਆ। ਮੁੱਖ ਮੰਤਰੀ ਪੰਜਾਬ ਸਰਦਾਰ ਭਗਵੰਤ ਮਾਨ ਵੱਲੋਂ ਪੰਜਾਬ ਦੇ ਲੋਕਾਂ ਨੂੰ ਤੀਰਥ ਯਾਤਰਾ ਸਕੀਮ ਦੇ ਤਹਿਤ ਗੁਰੂ ਘਰਾਂ, ਗੁਰੂਧਾਮਾਂ ਅਤੇ ਤੀਰਥ ਸਥਾਨਾਂ ਦੇ ਦਰਸ਼ਨ ਕਰਵਾਏ ਜਾ ਰਹੇ ਹਨ। ਵਿਧਾਇਕ ਛੀਨਾ ਨੇ ਦੱਸਿਆ ਕਿ ਇਹ ਬੱਸ ਸ਼ਰਧਾਲੂਆਂ ਨੂੰ ਮਾਤਾ ਚਿੰਤਪੂਰਨੀ, ਮਾਤਾ ਜਵਾਲਾ ਜੀ, ਮਾਤਾ ਨੈਣਾ ਦੇਵੀ ਅਤੇ ਸ਼੍ਰੀ ਆਨੰਦਪੁਰ ਸਾਹਿਬ ਦੇ ਦਰਸ਼ਨਾਂ ਲਈ ਲੈ ਕੇ ਜਾਵੇਗੀ। ਇਸ ਦੌਰਾਨ ਸ਼ਰਧਾਲੂਆਂ ਦਾ ਉਤਸਾਹ ਵੇਖਦਿਆਂ ਹੀ ਬਣਦਾ ਸੀ। ਇਸ ਸਕੀਮ ਦੇ ਨਾਲ ਪੰਜਾਬ ਵਾਸੀਆਂ ਨੂੰ ਤੀਰਥ ਸਥਾਨਾਂ ਦੇ ਦਰਸ਼ਨ ਕਰਵਾਏ ਜਾ ਰਹੇ ਹਨ ਅਤੇ ਵੱਖ-ਵੱਖ ਹਲਕਿਆਂ ਤੋਂ ਵੱਡੀ ਗਿਣਤੀ ਵਿੱਚ ਸ਼ਰਧਾਲੂ ਬੱਸਾਂ ਟਰੇਨਾਂ ਰਾਹੀਂ ਤੀਰਥ ਸਥਾਨਾਂ ਤੇ ਪਹ...
ਪ੍ਰਵੇਸ਼ ਪ੍ਰੀਖਿਆ ਲਈ ਬਣਾਏ ਪ੍ਰੀਖਿਆ ਕੇਂਦਰਾਂ ਦੇ ਵਿਦਿਆਰਥੀਆਂ ਲਈ ਇੱਕ ਦਿਨ ਦੀ ਛੁੱਟੀ ਘੋਸ਼ਿਤ

ਪ੍ਰਵੇਸ਼ ਪ੍ਰੀਖਿਆ ਲਈ ਬਣਾਏ ਪ੍ਰੀਖਿਆ ਕੇਂਦਰਾਂ ਦੇ ਵਿਦਿਆਰਥੀਆਂ ਲਈ ਇੱਕ ਦਿਨ ਦੀ ਛੁੱਟੀ ਘੋਸ਼ਿਤ

Punjab
ਮਾਨਸਾ, 15 ਜਨਵਰੀ : ਜ਼ਿਲ੍ਹਾ ਮੈਜਿਸਟ੍ਰੇਟ ਸ਼੍ਰੀ ਪਰਮਵੀਰ ਸਿੰਘ ਨੇ ਦੱਸਿਆ ਕਿ ਜਵਾਹਰ ਨਵੋਦਿਆ ਵਿਦਿਆਲਿਆ ਵੱਲੋਂ ਛੇਵੀਂ ਜਮਾਤ ਦੀ ਹੋਣ ਵਾਲੀ ਪ੍ਰਵੇਸ਼ ਪ੍ਰੀਖਿਆ 20 ਜਨਵਰੀ 2024 ਦਿਨ ਸ਼ਨੀਵਾਰ ਨੂੰ ਸਵੇਰੇ 11.30 ਵਜੇ ਤੋਂ 01.30 ਵਜੇ ਤੱਕ ਕਰਵਾਈ ਜਾ ਰਹੀ ਹੈ। ਇਸ ਪ੍ਰੀਖਿਆ ਵਿੱਚ ਕਿਸੇ ਵੀ ਪ੍ਰਕਾਰ ਦਾ ਵਿਘਨ ਪੈਣ ਤੋਂ ਰੋਕਣ ਲਈ ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਨੈਗੋਸ਼ੀਏਬਲ ਇੰਸਟਰੂਮੈਂਟ ਐਕਟ 1881 ਦੀ ਧਾਰਾ 25 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਇਨ੍ਹਾਂ ਪ੍ਰੀਖਿਆ ਕੇਂਦਰਾਂ ਵਾਲੇ ਸਕੂਲਾਂ ਵਿੱਚ 20 ਜਨਵਰੀ 2024 ਨੂੰ ਇੱਕ ਦਿਨ ਦੀ ਛੁੱਟੀ (ਸਿਰਫ਼ ਸਕੂਲਾਂ ਦੇ ਵਿਦਿਆਰਥੀਆਂ ਲਈ) ਘੋਸ਼ਿਤ ਕੀਤੀ ਹੈ, ਤਾਂ ਜੋ ਟੈਸਟ ਦੇਣ ਵਾਲੇ ਪ੍ਰੀਖਿਆਰਥੀ ਸਹੀ ਢੰਗ ਨਾਲ ਪ੍ਰੀਖਿਆ ਦੇ ਸਕਣ। ਪ੍ਰੀਖਿਆ ਕੇਂਦਰ ਵਾਲੇ ਸਕੂਲਾਂ ਦਾ ਸਾਰਾ ਸਟਾਫ਼ ਆਮ ਦੀ ਤਰ੍ਹਾਂ ਸਕੂਲਾਂ ਵਿੱਚ ਹਾਜ਼ਰ ਰਹੇਗਾ। ਹੁਕਮ ਵਿੱਚ ਦੱਸਿਆ ਹੈ ਕਿ ਜ਼ਿਲ੍ਹਾ ਮਾਨਸਾ ਦੇ ਸਰਕਾਰੀ ਸੈਕੰਡਰੀ ਸਕੂਲ (ਕੁੜੀਆਂ) ਬੁਢਲਾਡਾ, ਸਸਸ ਸੈਕੰਡਰੀ ਸਕੂਲ (ਮੁੰਡੇ) ਬੁਢਲਾਡਾ, ਸਰਕਾਰੀ ਸੈਕੰਡਰੀ ਸਕੂਲ (ਮੁੰਡੇ) ਬਰੇਟਾ, ਸਰਕਾਰੀ ਸੈਕੰਡਰੀ ਸਕੂਲ (ਕੁੜੀਆਂ...
ਭਾਰਤੀ ਸੈਨਾ ’ਚ ਅਗਨੀਵੀਰ (ਵਾਯੂ) ਦੀ ਅਸਾਮੀ ਲਈ ਆਨਲਾਈਨ ਰਜਿਸਟਰੇਸ਼ਨ 17 ਜਨਵਰੀ ਤੋਂ 6 ਫਰਵਰੀ ਤੱਕ-ਡਿਪਟੀ ਕਮਿਸ਼ਨਰ

ਭਾਰਤੀ ਸੈਨਾ ’ਚ ਅਗਨੀਵੀਰ (ਵਾਯੂ) ਦੀ ਅਸਾਮੀ ਲਈ ਆਨਲਾਈਨ ਰਜਿਸਟਰੇਸ਼ਨ 17 ਜਨਵਰੀ ਤੋਂ 6 ਫਰਵਰੀ ਤੱਕ-ਡਿਪਟੀ ਕਮਿਸ਼ਨਰ

Punjab
ਮਾਨਸਾ, 15 ਜਨਵਰੀ : ਡਿਪਟੀ ਕਮਿਸ਼ਨਰ ਸ਼੍ਰੀ ਪਰਮਵੀਰ ਸਿੰਘ ਨੇ ਦੱਸਿਆ ਕਿ ਭਾਰਤੀ ਸੈਨਾ ’ਚ ਅਗਨੀਵੀਰ (ਵਾਯੂ) ਦੀ ਅਸਾਮੀ ਲਈ ਭਰਤੀ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦੇ ਜੋ ਚਾਹਵਾਨ ਨੌਜਵਾਨ ਭਾਰਤੀ ਹਵਾਈ ਸੈਨਾ ਵਿੱਚ ਅਗਨੀਵੀਰ ਵਾਯੂ ਦੇ ਰੂਪ ਵਿੱਚ ਭਰਤੀ ਹੋ ਕੇ ਰਾਸ਼ਟਰ ਦੀ ਸੇਵਾ ਕਰਨੀ ਚਾਹੁੰਦੇ ਹਨ, ਉਹ ਇਸ ਭਰਤੀ ਦਾ ਵੱਧ ਤੋਂ ਵੱਧ ਲਾਹਾ ਲੈ ਸਕਦੇ ਹਨ। ਉਨ੍ਹਾਂ ਕਿਹਾ ਕਿ ਅਣ-ਵਿਆਹੇ ਪੁਰਸ਼ ਤੇ ਮਹਿਲਾ ਉਮੀਦਵਾਰਾਂ ਤੋਂ ਆਨਲਾਈਨ ਰਜਿਸਟਰੇਸ਼ਨ 17 ਜਨਵਰੀ 2024 ਸਵੇਰੇ 11 ਤੋਂ 6 ਫਰਵਰੀ 2024 ਨੂੰ ਰਾਤ 11 ਵਜੇ ਤੱਕ ਵੈਬ ਪੋਰਟਲ https://agnipathvayu.cdac.in/ ’ਤੇ ਆਨਲਾਈਨ ਬਿਨੈ ਪੱਤਰਾਂ ਦੀ ਮੰਗ ਕੀਤੀ ਗਈ ਹੈ ਅਤੇ ਇਸ ਭਰਤੀ ਲਈ ਆਨਲਾਈਨ ਪ੍ਰੀਖਿਆ 17 ਮਾਰਚ ਜਾਂ ਉਸ ਤੋਂ ਬਾਅਦ ਹੋਵੇਗੀ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਰੋਜ਼ਗਾਰ ਅਫ਼ਸਰ ਮਿਸ ਅੰਕਿਤਾ ਅੱਗਰਵਾਲ ਨੇ ਦੱਸਿਆ ਕਿ ਹਵਾਈ ਸੈਨਾ ’ਚ ਭਰਤੀ ਲਈ ਨੌਜਵਾਨ ਦਾ ਜਨਮ 2 ਜਨਵਰੀ 2004 ਤੇ 2 ਜੁਲਾਈ 2007 ਦਰਮਿਆਨ ਹੋਇਆ ਹੋਵੇ। ਇਸ ਭਰਤੀ ਲਈ ਵਿਦਿਅਕ ਯੋਗਤਾ ਬਾਰੇ ਉਨ੍ਹਾਂ ਦੱਸਿਆ ਕਿ ਜਿਹੜੇ ਬੱਚਿਆਂ ਨੇ ਸਾਇੰਸ ਵਿਸ਼ੇ ਦੀ ਪੜ੍...
ਪੰਜਾਬ ਸਰਕਾਰ ਲੋਕਾਂ ਨੂੰ ਖਜਲ—ਖੁਆਰੀ ਤੋਂ ਰਹਿਤ ਸੁਵਿਧਾਵਾਂ ਦੇਣ ਲਈ ਵਚਨਬਧ—ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ

ਪੰਜਾਬ ਸਰਕਾਰ ਲੋਕਾਂ ਨੂੰ ਖਜਲ—ਖੁਆਰੀ ਤੋਂ ਰਹਿਤ ਸੁਵਿਧਾਵਾਂ ਦੇਣ ਲਈ ਵਚਨਬਧ—ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ

Punjab
ਫਾਜ਼ਿਲਕਾ, 15 ਜਨਵਰੀ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋਕਾਂ ਨੂੰ ਖਜਲ—ਖੁਆਰੀ ਤੋਂ ਰਹਿਤ ਸੁਵਿਧਾਵਾਂ ਮੁਹੱਈਆ ਕਰਵਾਉਣ ਲਈ ਲਗਾਤਾਰ ਉਪਰਾਲੇ ਕਰ ਰਹੀ ਹੈ।ਪੰਜਾਬ ਸਰਕਾਰ ਵੱਲੋਂ ਲਗਾਤਾਰ ਲੋਕ ਹਿਤ ਫੈਸਲੇ ਲਏ ਜਾ ਰਹੇ ਹਨ ਤੇ ਲੋਕਾਂ ਵਿਚ ਵੀ ਖੁਸ਼ੀ ਪਾਈ ਜਾ ਰਹੀ ਹੈ।ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਫਾਜ਼ਿਲਕਾ ਦੇ ਵਿਧਾਇਕ ਸ੍ਰੀ ਨਰਿੰਦਰ ਪਾਲ ਸਿੰਘ ਸਵਨਾ ਨੇ ਤਹਿਸੀਲ ਫਾਜ਼ਿਲਕਾ ਵਿਖੇ ਲਬਿੰਤ ਇੰਤਕਾਲਾਂ ਦੇ ਨਿਪਟਾਰੇ ਲਈ ਲਗਾਏ ਗਏ ਕੈਂਪ ਦੌਰਾਨ ਕੀਤਾ। ਵਿਧਾਇਕ ਸ੍ਰੀ ਸਵਨਾ ਨੇ ਕਿਹਾ ਕਿ ਪਹਿਲੇ ਕੈਂਪ ਦੇ ਸਫਲਤਾਪੂਰਵਕ ਰਹਿਣ ਮਗਰੋਂ ਮੁੱਖ ਮੰਤਰੀ ਪੰਜਾਬ ਵੱਲੋਂ ਤਹਿਸੀਲਾਂ ਤੇ ਸਬ ਤਹਿਸੀਲਾਂ ਵਿਖੇ ਦੂਸਰਾ ਵਿਸ਼ੇਸ਼ ਕੈਂਪ ਲਗਾਉਣ ਦੀਆਂ ਹਦਾਇਤਾਂ ਪ੍ਰਾਪਤ ਹੋਈਆਂ ਸਨ ਜਿਸ ਦਾ ਉਨ੍ਹਾਂ ਨੇ ਤਹਿਸੀਲ ਫਾਜ਼ਿਲਕਾ ਵਿਖੇ ਪਹੁੰਚ ਕੇ ਜਾਇਜਾ ਲਿਆ। ਉਨ੍ਹਾਂ ਕਿਹਾ ਕਿ ਸਰਕਾਰ ਲੋਕਾਂ ਦੀ ਭਲਾਈ ਲਈ ਅਜਿਹੇ ਕੈਂਪ ਲਗਾ ਰਹੀ ਹੈ ਤਾਂ ਜ਼ੋ ਲੋਕਾਂ ਦੇ ਮਸਲਿਆਂ ਦਾ ਜਲਦ ਤੋਂ ਜਲਦ ਨਿਪਟਾਰਾ ਹੋ ਸਕੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦਾ ਮੰਤਵ ਹੈ ਕਿ ਵਿਸ਼ੇਸ਼ ਸਹੂਲਤ ਦਾ ਲਾਭ ਲੈਣ ਲਈ ...
14ਵੇਂ ਰਾਸ਼ਟਰੀ ਵੋਟਰ ਦਿਵਸ ਨੂੰ ਸਮਰਪਿਤ ਜ਼ਿਲ੍ਹਾ ਪੱਧਰੀ ਸਮਾਗਮ ਡੀ.ਐਮ. ਕਾਲਜ ਵਿਖੇ

14ਵੇਂ ਰਾਸ਼ਟਰੀ ਵੋਟਰ ਦਿਵਸ ਨੂੰ ਸਮਰਪਿਤ ਜ਼ਿਲ੍ਹਾ ਪੱਧਰੀ ਸਮਾਗਮ ਡੀ.ਐਮ. ਕਾਲਜ ਵਿਖੇ

Punjab
ਮੋਗਾ, 15 ਜਨਵਰੀ: ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ 25 ਜਨਵਰੀ, 2024 ਨੂੰ ਰਾਸ਼ਟਰੀ ਵੋਟਰ ਦਿਵਸ ਮਨਾਇਆ ਜਾ ਰਿਹਾ ਹੈ। ਇਸ ਸਾਲ ਦੇ 14ਵੇਂ ਰਾਸ਼ਟਰੀ ਵੋਟਰ ਦਿਵਸ ਨੂੰ ਸਮਰਪਿਤ ਜ਼ਿਲ੍ਹਾ ਪੱਧਰੀ ਸਮਾਗਮ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਮੋਗਾ ਸ੍ਰ. ਕੁਲਵੰਤ ਸਿੰਘ ਦੀ ਪ੍ਰਧਾਨਗੀ ਹੇਠ ਡੀ.ਐਮ. ਕਾਲਜ ਮੋਗਾ ਵਿਖੇ ਮਨਾਇਆ ਜਾਵੇਗਾ। ਇਹ ਪ੍ਰੋਗਰਾਮ 11 ਵਜੇ ਤੋਂ ਦੁਪਹਿਰ 2 ਵਜੇ ਤੱਕ ਚੱਲੇਗਾ। ਇਸ ਬਾਰੇ ਵਧੇਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ੍ਰ. ਕੁਲਵੰਤ ਸਿੰਘ ਨੇ ਦੱਸਿਆ ਕਿ ਜ਼ਿਲ੍ਹਾ ਮੋਗਾ ਵਿੱਚ ਵੋਟਰ ਸੂਚੀ ਦੀ ਸੁਧਾਈ ਯੋਗਤਾ ਮਿਤੀ 1.1.2024 ਅਨੁਸਾਰ 18-19 ਸਾਲ ਦੇ ਕੁੱਲ 3702 ਵੋਟਰ ਰਜਿਸਟਰਡ ਹੋਏ ਹਨ। ਉਨ੍ਹਾਂ ਦੱਸਿਆ ਕਿ ਇਨ੍ਹਾਂ ਨਵੇਂ ਬਣੇ ਵੋਟਰਾਂ ਨੂੰ ਵੋਟਰ ਦਿਵਸ ਵਾਲੇ ਦਿਨ ਫੋਟੋ ਵੋਟਰ ਸ਼ਨਾਖਤੀ ਕਾਰਡ ਵੰਡੇ ਜਾਣਗੇ। ਜ਼ਿਲ੍ਹੇ ਦੇ ਸਮੂਹ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰਾਂ ਵੱਲੋਂ ਇਹ ਵੋਟਰ ਦਿਵਸ ਆਪਣੇ ਹਲਕੇ/ਤਹਿਸੀਲ ਪੱਧਰ ਤੇ ਮਨਾਇਆ ਜਾਵੇਗਾ। ਜ਼ਿਲ੍ਹੇ ਦੇ ਕੁੱਲ 804 ਬੀ.ਐਲ.ਓਜ਼ ਵੱਲੋਂ ਆਪੋ-ਆਪਣੇ ਪੋਲਿੰਗ ਸਟੇਸ਼ਨ ਤੇ ਨਵੇਂ ਬਣੇ ਵੋਟਰਾਂ ਨ...
ਰਾਜ ਪੱਧਰੀ ਬਸੰਤ ਮੇਲੇ ਦੌਰਾਨ ਪਤੰਗਬਾਜ਼ੀ ਮੁਕਾਬਲਿਆਂ ‘ਚ ਭਾਗ ਲੈਣ ਲਈ ਆਨਲਾਈਨ ਰਜਿਸਟ੍ਰੇਸ਼ਨ ਸ਼ੁਰੂ – ਧੀਮਾਨ

ਰਾਜ ਪੱਧਰੀ ਬਸੰਤ ਮੇਲੇ ਦੌਰਾਨ ਪਤੰਗਬਾਜ਼ੀ ਮੁਕਾਬਲਿਆਂ ‘ਚ ਭਾਗ ਲੈਣ ਲਈ ਆਨਲਾਈਨ ਰਜਿਸਟ੍ਰੇਸ਼ਨ ਸ਼ੁਰੂ – ਧੀਮਾਨ

Punjab
ਫ਼ਿਰੋਜ਼ਪੁਰ, 15 ਜਨਵਰੀ 2024:          ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਰਾਜ ਦੇ ਰਵਾਇਤੀ ਤੇ ਵਿਰਾਸਤੀ ਮੇਲਿਆਂ ਨੂੰ ਦੇਸ਼-ਦੁਨੀਆਂ ਤੱਕ ਪ੍ਰਫੁੱਲਤ ਕਰਨ ਅਤੇ ਇਨ੍ਹਾਂ ਮੇਲਿਆਂ ਪ੍ਰਤੀ ਲੋਕਾਂ ਦੀ ਰੁਚੀ ਨੂੰ ਹੋਰ ਵਧਾਉਣ ਲਈ ਰਾਜ ਵਿੱਚ ਸ਼ੁਰੂ ਕੀਤੇ ਗਏ ਮੇਲਿਆਂ ਦੀ ਲੜੀ ਤਹਿਤ 10 ਅਤੇ 11 ਫਰਵਰੀ 2024 ਨੂੰ ਫਿਰੋਜ਼ਪੁਰ ਵਿਖੇ ਸ਼ਹੀਦ ਭਗਤ ਸਿੰਘ ਸਟੇਟ ਯੂਨੀਵਰਸਿਟੀ ਵਿੱਚ ‘‘ਸਭ ਤੋਂ ਵੱਡਾ ਪਤੰਗਬਾਜ਼’’ ਥੀਮ ਤਹਿਤ ਰਾਜ ਪੱਧਰੀ ਪਤੰਗਬਾਜ਼ੀ ਮੁਕਾਬਲੇ ਅਤੇ ਬਸੰਤ ਮੇਲਾ ਕਰਵਾਇਆ ਜਾ ਰਿਹਾ ਹੈ। ਪਤੰਗਬਾਜੀ ਮੁਕਾਬਲਿਆਂ ਵਿੱਚ ਭਾਗ ਲੈਣ ਦੇ ਚਾਹਵਾਨ ਨੌਜਵਾਨ ਅਤੇ ਬੱਚੇ ਆਪਣੀ ਰਜਿਸਟ੍ਰੇਸ਼ਨ ਵੈਬਸਾਈਟ www.kitefestivalferozepur2024.in ‘ਤੇ 25 ਜਨਵਰੀ 2024 ਤੱਕ ਕਰ ਸਕਦੇ ਹਨ। ਵੱਖ-ਵੱਖ ਮੁਕਾਬਲਿਆਂ ਸਬੰਧੀ ਨਿਯਮ ਅਤੇ ਸ਼ਰਤਾਂ ਵੀ ਇਸ ਵੈਬਸਾਈਟ ਤੇ ਉਪਲੱਬਧ ਹਨ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਫ਼ਿਰੋਜ਼ਪੁਰ ਰਾਜੇਸ਼ ਧੀਮਾਨ ਆਈ.ਏ.ਐਸ. ਨੇ ਦਿੱਤੀ। ਉਨ੍ਹਾਂ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਫਿਰੋਜ਼ਪੁਰ ਦਾ ਬਸੰਤ ਮੇਲਾ ਧੂਮ ਧਾਮ ਨਾਲ ਮਨਾਇਆ ਜਾਂਦਾ ਹੈ ਅਤੇ ਮੁੱਖ ਮੰਤਰੀ...
ਸਿਹਤ ਸਹੂਲਤਾਂ ਨੂੰ ਲੈ ਕੇ ਪੰਜਾਬ ਸਰਕਾਰ ਵਚਨਵੱਧ ਤੇ ਯਤਨਸ਼ੀਲ : ਜਗਰੂਪ ਸਿੰਘ ਗਿੱਲ

ਸਿਹਤ ਸਹੂਲਤਾਂ ਨੂੰ ਲੈ ਕੇ ਪੰਜਾਬ ਸਰਕਾਰ ਵਚਨਵੱਧ ਤੇ ਯਤਨਸ਼ੀਲ : ਜਗਰੂਪ ਸਿੰਘ ਗਿੱਲ

Punjab
ਬਠਿੰਡਾ, 15 ਜਨਵਰੀ : ਮੁੱਖ ਮੰਤਰੀ ਪੰਜਾਬ ਸ. ਭਗਵੰਤ ਮਾਨ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ ਆਮ ਲੋਕਾਂ ਮਿਆਰੀ ਸਿਹਤ ਸਹੂਲਤਾਂ ਦੇਣ ਲਈ ਵਚਨਵੱਧ ਅਤੇ ਯਤਨਸ਼ੀਲ ਹੈ। ਮੁੱਖ ਮੰਤਰੀ ਦੀ ਦੂਰਅੰਦੇਸ਼ੀ ਸੋਚ ਸਦਕਾ ਆਮ ਲੋਕਾਂ ਦੀ ਸਿਹਤ ਭਲਾਈ ਦੇ ਮੰਤਵ ਨਾਲ ਉਨ੍ਹਾਂ ਦੇ ਘਰਾਂ ਨਜ਼ਦੀਕ ਸਿਹਤ ਸੁਵਿਧਾਵਾਂ ਮੁਹੱਈਆ ਕਰਵਾਉਣਾ ਉਨ੍ਹਾਂ ਦੀ ਪ੍ਰਮੁੱਖ ਤਰਜੀਹ ਹੈ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾਂ ਵਿਧਾਇਕ (ਬਠਿੰਡਾ ਸ਼ਹਿਰੀ) ਸ. ਜਗਰੂਪ ਸਿੰਘ ਗਿੱਲ ਨੇ ਸਥਾਨਕ ਸਿਵਲ ਹਸਪਤਾਲ ਵਿਖੇ ਭਾਰਤੀ ਰੈੱਡ ਕਰਾਸ ਸੁਸਾਇਟੀ ਵੱਲੋਂ ਬਣਾਏ ਗਏ ਸਹਿਯੋਗੀ ਸੈਂਟਰ (ਵਨ ਸਟਾਪ ਸੈਂਟਰ ਫਾਰ ਸਪੈਸ਼ਲੀ ਏਬਲਡ) ਅਤੇ ਅਲਿਮਕੋ ਕੇਂਦਰ ਦੀ ਸ਼ੁਰੂਆਤ ਕਰਨ ਮੌਕੇ ਕੀਤਾ। ਇਸ ਮੌਕੇ ਉਨ੍ਹਾਂ ਦੇ ਨਾਲ ਡਿਪਟੀ ਕਮਿਸ਼ਨਰ ਸ਼੍ਰੀ ਸੌਕਤ ਅਹਿਮਦ ਪਰੇ ਵਿਸ਼ੇਸ਼ ਤੌਰ ਤੇ ਹਾਜ਼ਰ ਰਹੇ। ਇਸ ਮੌਕੇ ਵਿਧਾਇਕ ਸ. ਜਗਰੂਪ ਸਿੰਘ ਗਿੱਲ ਨੇ ਡਿਪਟੀ ਕਮਿਸ਼ਨਰ ਅਤੇ ਭਾਰਤੀ ਰੈੱਡ ਕਰਾਸ ਸੁਸਾਇਟੀ ਦੀ ਸ਼ਲਾਘਾ ਕਰਦਿਆ ਕਿਹਾ ਕਿ ਜ਼ਿਲ੍ਹਾ ਪ੍ਰਸਾਸਨ ਦਾ ਇਹ ਇੱਕ ਬਹੁਤ ਹੀ ਅਹਿਮ ਉਪਰਾਲਾ ਹੈ ਜੋ ਦਿਵਿਆਂਗ ਵਿਅਕਤੀਆਂ ਨੂੰ ਮਿਆਰੀ ਸਿਹਤ ਸਹੂਲਤਾਂ ਪ੍ਰਦਾਨ ਕਰਨ ਲਈ ਲਾਹੇਵੰਦ ਸਾਬਤ ਹ...
ਬਠਿੰਡਾ ਮਿਲਟਰੀ ਸਟੇਸ਼ਨ ਵੱਲੋਂ ਮਨਾਇਆ ਗਿਆ ਵੇਟਰਨਜ਼ ਡੇਅ

ਬਠਿੰਡਾ ਮਿਲਟਰੀ ਸਟੇਸ਼ਨ ਵੱਲੋਂ ਮਨਾਇਆ ਗਿਆ ਵੇਟਰਨਜ਼ ਡੇਅ

Punjab
ਬਠਿੰਡਾ, 15 ਜਨਵਰੀ : ਬਠਿੰਡਾ ਮਿਲਟਰੀ ਸਟੇਸ਼ਨ ਵਿਖੇ ਹਰ ਸਾਲ ਦੀ ਤਰ੍ਹਾਂ 8ਵਾਂ ਆਰਮਡ ਫੋਰਸਿਜ਼ ਵੇਟਰਨਜ਼ ਡੇ ਮਨਾਇਆ ਗਿਆ। ਇਸ ਦਿਨ 1953 ਵਿੱਚ, ਭਾਰਤੀ ਫੌਜ ਦੇ ਪਹਿਲੇ ਭਾਰਤੀ ਕਮਾਂਡਰ-ਇਨ-ਚੀਫ, ਫੀਲਡ ਮਾਰਸ਼ਲ ਕੇ.ਐਮ. ਕਰਿਅੱਪਾ, ਓ.ਬੀ.ਈ, ਜਿਨ੍ਹਾਂ ਨੇ 1947 ਦੀ ਜੰਗ ਵਿੱਚ ਭਾਰਤੀ ਫੌਜ ਦੀ ਅਗਵਾਈ ਕੀਤੀ ਸੀ, ਰਸਮੀ ਤੌਰ 'ਤੇ ਸੇਵਾਮੁਕਤ ਹੋਏ। ਪਹਿਲਾ ਆਰਮਡ ਫੋਰਸਿਜ਼ ਵੇਟਰਨਜ਼ ਦਿਵਸ 14 ਜਨਵਰੀ 2017 ਨੂੰ ਮਨਾਇਆ ਗਿਆ ਸੀ।           ਬਠਿੰਡਾ ਵਿੱਚ ਸਾਬਕਾ ਸੈਨਿਕ ਦਿਵਸ ਦੇ ਜਸ਼ਨ ਦੀ ਸ਼ੁਰੂਆਤ ਵਾਰ ਮੈਮੋਰੀਅਲ ਵਿਖੇ ਇੱਕ ਫੁੱਲਾਂ ਦੀ ਭੇਂਟ ਅਦਾ ਕਰਕੇ ਹੋਈ। ਇਸ ਤੋਂ ਬਾਅਦ ਇੱਕ ਸੰਵਾਦ ਸੈਸ਼ਨ ਹੋਇਆ, ਜਿਸ ਵਿੱਚ ਜਨਰਲ ਅਫਸਰ ਕਮਾਂਡਿੰਗ, ਸਬ ਏਰੀਆ ਨੇ ਬਠਿੰਡਾ ਅਤੇ ਮਾਨਸਾ ਜ਼ਿਲ੍ਹਿਆਂ ਦੇ ਸਾਬਕਾ ਸੈਨਿਕਾਂ ਨਾਲ ਗੱਲਬਾਤ ਕੀਤੀ।  ਗੱਲਬਾਤ ਦੌਰਾਨ ਸਾਬਕਾ ਸੈਨਿਕਾਂ ਨੇ ਈਸੀਐਚਐਸ, ਡੀਪੀਡੀਓ, ਵੈਟਰਨਜ਼ ਬ੍ਰਾਂਚ ਅਤੇ ਜ਼ੈੱਡਐਸਬੀ ਨਾਲ ਸਬੰਧਤ ਆਪਣੇ ਮੁੱਦੇ ਰੱਖੇ।  ਸਾਬਕਾ ਸੈਨਿਕਾਂ ਨੂੰ ਸੰਬੋਧਨ ਕਰਦਿਆਂ ਜਨਰਲ ਅਫਸਰ ਨੇ ਸੇਵਾ ਕਰ ਰਹੇ ਸੈਨਿਕਾਂ ਅਤੇ ਸਾਬਕਾ ਸੈਨਿਕਾਂ ਦੇ ਸਬੰਧਾਂ 'ਤੇ ਮਾਣ ਪ੍ਰਗਟ...
ਸਰਕਾਰ ਦੀ ‘ਬਿੱਲ ਲਿਆਓ, ਇਨਾਮ ਪਾਓ’ ਸਕੀਮ ਨੂੰ ਲੋਕਾਂ ਵੱਲੋਂ ਮਿਲ ਰਿਹੈ ਭਰਵਾਂ ਹੁੰਗਾਰਾ

ਸਰਕਾਰ ਦੀ ‘ਬਿੱਲ ਲਿਆਓ, ਇਨਾਮ ਪਾਓ’ ਸਕੀਮ ਨੂੰ ਲੋਕਾਂ ਵੱਲੋਂ ਮਿਲ ਰਿਹੈ ਭਰਵਾਂ ਹੁੰਗਾਰਾ

Punjab
ਮੋਗਾ, 15 ਜਨਵਰੀ: ਪੰਜਾਬ ਸਰਕਾਰ ਵੱਲੋਂ ਚਲਾਈ ਗਈ 'ਬਿੱਲ ਲਿਆਓ, ਇਨਾਮ ਪਾਓ' ਸਕੀਮ ਲੋਕਾਂ ਨੂੰ ਵਸਤੂਆਂ ਦੀ ਖਰੀਦ ਉਪਰੰਤ ਡੀਲਰਾਂ ਤੋਂ ਬਿੱਲ ਪ੍ਰਾਪਤ ਕਰਨ ਲਈ ਉਤਸ਼ਾਹਿਤ ਕਰਨ ਲਈ ਇੱਕ ਵਿਸ਼ੇਸ਼ ਉਪਰਾਲਾ ਹੈ। ਇਸ ਸਕੀਮ ਤਹਿਤ ਖਪਤਕਾਰਾਂ ਦੁਆਰਾ ਇਸ ਐਪ ਉਪਰ ਅਪਲੋਡ ਕੀਤੇ ਬਿਲਾਂ ਵਿਚੋਂ ਡਰਾਅ ਦੁਆਰਾ ਹਰ ਮਹੀਨੇ 1 ਲੱਖ ਰੁਪਏ ਤੱਕ ਦੇ ਨਕਦ ਇਨਾਮ ਦਿੱਤੇ ਜਾ ਰਹੇ ਹਨ। ਬਹੁਤ ਸਾਰੇ ਖਪਤਕਾਰ ਇਸ ਸਕੀਮ ਦਾ ਫਾਇਦਾ ਉਠਾ ਕੇ ਇਨਾਮ ਲੈ ਚੁੱਕੇ ਹਨ। ਇਹ ਸਕੀਮ ਖਪਤਕਾਰਾਂ ਨੂੰ ਵਸਤੂਆਂ ਦੀ ਖਰੀਦ ਦੇ ਸਮੇਂ ਡੀਲਰਾਂ ਤੋਂ ਬਿੱਲ ਪ੍ਰਾਪਤ ਕਰਨ ਲਈ ਜਾਗਰੂਕ ਕਰ ਰਹੀ ਹੈ। ਬਿਲ ਅਪਲੋਡ ਕਰਨ ਨਾਲ ਆਮ ਜਨਤਾ ਇਨਾਮ ਦੀ ਭਾਗੀਦਾਰ ਬਣਨ ਦੇ ਨਾਲ ਨਾਲ ਸਰਕਾਰੀ ਮਾਲੀਏ ਦੀ ਚੋਰੀ ਰੋਕਣ ਲਈ ਵੀ ਮੱਦਦਗਾਰ ਸਾਬਤ ਹੋ ਰਹੀ ਹੈ। ਇਸ ਸਕੀਮ ਨਾਲ ਆਮ ਜਨਤਾ ਵਿੱਚ ਵਸਤੂਆਂ ਦੀ ਖਰੀਦ ਤੋਂ ਬਾਅਦ ਬਿੱਲ ਲੈਣ ਦੇ ਉਤਸ਼ਾਹ ਵਿੱਚ ਭਾਰੀ ਵਾਧਾ ਹੋਇਆ ਹੈ।ਸਕੀਮ ਨੂੰ ਆਮ ਜਨਤਾ ਵੱਲੋਂ ਭਰਪੂਰ ਹੁੰਗਾਰਾ ਵੀ ਮਿਲ ਰਿਹਾ ਹੈ। ਜਾਣਕਾਰੀ ਦਿੰਦਿਆਂ ਜੀ ਐਸ ਟੀ ਵਿਭਾਗ ਮੋਗਾ ਦੇ ਸਹਾਇਕ ਕਮਿਸ਼ਨਰ ਰਾਜ ਕਰ ਸ੍ਰੀ ਵੀਰ ਪ੍ਰਕਾਸ਼ ਸਿੰਘ ਨੇ  ਦੱਸਿਆ ਕਿ 'ਮੇਰਾ ਬ...
ਰਾਸ਼ਟਰੀ ਪੱਧਰ ਦੇ ਕਲਾ ਉਤਸਵ ਮੁਕਾਬਲਿਆਂ ਵਿੱਚ ਪਹਿਲਾ ਸਥਾਨ ਹਾਸਿਲ ਕਰਨ ਵਾਲੀ ਵਿਦਿਆਰਥਣ ਨੂੰ ਕੈਬਨਿਟ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਅਤੇ ਡਿਪਟੀ ਕਮਿਸ਼ਨਰ ਨੇ ਕੀਤਾ ਸਨਮਾਨਿਤ

ਰਾਸ਼ਟਰੀ ਪੱਧਰ ਦੇ ਕਲਾ ਉਤਸਵ ਮੁਕਾਬਲਿਆਂ ਵਿੱਚ ਪਹਿਲਾ ਸਥਾਨ ਹਾਸਿਲ ਕਰਨ ਵਾਲੀ ਵਿਦਿਆਰਥਣ ਨੂੰ ਕੈਬਨਿਟ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਅਤੇ ਡਿਪਟੀ ਕਮਿਸ਼ਨਰ ਨੇ ਕੀਤਾ ਸਨਮਾਨਿਤ

Punjab
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 15 ਜਨਵਰੀ, 2024: ਹਾਲ ਹੀ ਵਿੱਚ ਨਵੀਂ ਦਿੱਲੀ ਵਿਖੇ ਹੋਏ ਰਾਸ਼ਟਰੀ ਪੱਧਰ ਦੇ ਕਲਾ ਉਤਸਵ ਮੁਕਾਬਲਿਆਂ ਵਿੱਚ ਮੋਹਾਲੀ ਦੀ ਬਾਰਵੀਂ ਜਮਾਤ ਦੀ ਵਿਦਿਆਰਥਣ ਅੰਸ਼ੂ ਕੁਮਾਰੀ ਨੇ ਮੂਰਤੀ ਕਲਾ ਵਿੱਚ ਰਾਸ਼ਟਰੀ ਪੱਧਰ ਦਾ ਪਹਿਲਾ ਇਨਾਮ ਜਿੱਤਿਆ ਹੈ। ਅੰਸ਼ੂ ਕੁਮਾਰੀ ਨੇ ਦੇਸ਼ ਭਰ ਦੇ ਸਾਰੇ ਰਾਜਾਂ ਅਤੇ ਕੇਂਦਰੀ ਸ਼ਾਸਤ ਪ੍ਰਦੇਸ਼ਾਂ ਤੋਂ ਰਾਜ ਪੱਧਰ ਤੇ ਜਿੱਤ ਕੇ ਆਏ ਸਾਰੇ ਹੀ ਵਿਦਿਆਰਥੀਆਂ ਨੂੰ ਪਛਾੜ ਕੇ ਇਹ ਪ੍ਰਾਪਤੀ ਹਾਸਲ ਕੀਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜਿਲ੍ਹਾ ਸਿੱਖਿਆ ਅਫਸਰ ਡਾ. ਗਿਨੀ ਦੁਗਲ ਨੇ ਦੱਸਿਆ ਕਿ ਸਕੂਲ ਆਫ ਐਮੀਨੈਂਸ ਫੇਜ 3ਬੀ1 ਮੋਹਾਲੀ ਦੀ ਵਿਦਿਆਰਥਣ ਅੰਸ਼ੂ ਕੁਮਾਰੀ ਨੇ ਉਕਤ ਮੁਕਾਬਲੇ ਵਿੱਚ ਹਿੱਸਾ ਲਿਆ ਸੀ ਜਿਸ ਨੇ ਦੇਸ਼ ਭਰ ਵਿੱਚੋਂ ਸੋਨੇ ਦਾ ਤਮਗਾ ਜਿੱਤਦਿਆਂ ਪਹਿਲਾ ਸਥਾਨ ਹਾਸਿਲ ਕੀਤਾ ਹੈ। ਉਹਨਾਂ ਦੱਸਿਆ ਕਿ ਸਕੂਲ ਦੇ ਲੈਕਚਰਾਰ ਡਾਕਟਰ ਰਮਿਤ ਵਾਸੂਦੇਵਾ ਅਤੇ ਪ੍ਰਿੰਸੀਪਲ ਸਲਿੰਦਰ ਸਿੰਘ ਦੀ ਯੋਗ ਅਗਵਾਈ ਹੇਠ ਅੰਸ਼ੂ ਕੁਮਾਰੀ ਨੇ ਇਹ ਪ੍ਰਾਪਤੀ ਹਾਸਿਲ ਕੀਤੀ ਹੈ। ਉਹਨਾਂ ਦੱਸਿਆ ਕਿ ਇਹਨਾਂ ਮੁਕਾਬਲਿਆਂ ਵਿੱਚ ਦੇਸ਼ ਭਰ ਦੇ ਸਾਰੇ ਸੂਬਿਆਂ ਅਤੇ ਕੇਂਦਰੀ ...