ਵਿਧਾਇਕ ਬੱਲੂਆਣਾ ਨੇ ਬਜ਼ੀਦਪੁਰ ਕੱਟਿਆਂਵਾਲੀ ਵਿਖੇ ਰੱਖਿਆ ਖੇਡ ਸਟੇਡੀਅਮ ਦਾ ਨੀਂਹ ਪੱਥਰ
ਫਾਜ਼ਿਲਕਾ 25 ਜਨਵਰੀ 2024….
ਵਿਧਾਇਕ ਬੱਲੂਆਣਾ ਸ੍ਰੀ. ਅਮਨਦੀਪ ਸਿੰਘ ਗੋਲਡੀ ਮੁਸਾਫਿਰ ਨੇ ਹਲਕੇ ਦੇ ਪਿੰਡ ਬਜ਼ੀਦਪੁਰ ਕੱਟਿਆਂਵਾਲੀ ਵਿਖੇ ਖੇਡ ਸਟੇਡੀਅਮ ਦਾ ਨੀਂਹ ਪੱਥਰ ਰੱਖਣ ਦੀ ਰਸਮ ਅਦਾ ਕੀਤੀ ਗਈ। ਇਸ ਦੌਰਾਨ ਉਨ੍ਹਾਂ ਪਿੰਡ ਦੇ ਵਿਕਾਸ ਕੰਮਾਂ ਲਈ ਪਿੰਡ ਦੀ ਪੰਚਾਇਤ ਨੂੰ 49 ਲੱਖ 80 ਹਜਾਰ ਰੁਪਏ ਦੀ ਗ੍ਰਾਂਟ ਵੀ ਦਿੱਤੀ।
ਵਿਧਾਇਕ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਨੇ ਕਿਹਾ ਕਿ ਪੰਜਾਬ ਵਿੱਚ ਖੇਡਾਂ ਦੇ ਮਿਆਰ ਨੂੰ ਉਪਰ ਚੁੱਕਣ ਅਤੇ ਨੌਜਵਾਨਾਂ ਵਿੱਚ ਖੇਡਾਂ ਪ੍ਰਤੀ ਉਤਸ਼ਾਹ ਪੈਦਾ ਕਰਨ ਲਈ ਲਈ ਪੰਜਾਬ ਸਰਕਾਰ ਵੱਲੋਂ ਪਿੰਡਾਂ ਵਿੱਚ ਧੜਾਧੜ ਖੇਡ ਸਟੇਡੀਅਮ ਬਣਾਏ ਜਾ ਰਹੇ ਹਨ, ਤਾਂ ਜੋ ਪਿੰਡਾਂ ਵਿੱਚੋ ਅੰਤਰਰਾਸ਼ਟਰੀ ਪੱਧਰ ਦੇ ਖਿਡਾਰੀ ਪੈਦਾ ਕੀਤੇ ਜਾ ਸਕਣ। ਉਨ੍ਹਾਂ ਕਿਹਾ ਕਿ ਖੇਡ ਸਟੇਡੀਅਮ ਬਣਨ ਨਾਲ ਨੌਜਵਾਨ ਨਸ਼ਿਆਂ ਵਰਗੀ ਬਿਮਾਰੀ ਤੋਂ ਵੀ ਦੂਰ ਰਹਿਣਗੇ ਅਤੇ ਖੇਡਾਂ ਵਿੱਚ ਉੱਚ ਮੁਕਾਮ ਹਾਸਲ ਕਰਕੇ ਆਪਣੇ ਜ਼ਿਲ੍ਹੇ, ਪਿੰਡ ਅਤੇ ਮਾਤਾ ਪਿਤਾ ਦਾ ਨਾਮ ਵੀ ਰੌਸ਼ਨ ਕਰਨਗੇ।
ਪਿੰਡ ਬਜ਼ੀਦਪੁਰ ਕੱਟਿਆਂਵਾਲੀ ਦੀ ਪੰਚਾਇਤ ਨੂੰ 49 ਲੱਖ 80 ਹਜਾਰ ਰੁਪਏ ਦੀ ਗ੍ਰਾਂਟ ਭੇਟ ਕਰਦਿਆਂ ਵਿਧਾਇਕ ਗੋਲਡੀ ਮੁਸਾਫਿਰ ਨੇ ਕਿਹਾ...








