Monday, March 9
Shadow

Punjab

ਮੁੱਖ ਮੰਤਰੀ ਵੱਲੋਂ ਫੌਜੀ ਜਵਾਨ ਤਰਲੋਚਨ ਸਿੰਘ ਦੀ ਸ਼ਹਾਦਤ ‘ਤੇ ਅਫਸੋਸ ਦਾ ਪ੍ਰਗਟਾਵਾ

ਮੁੱਖ ਮੰਤਰੀ ਵੱਲੋਂ ਫੌਜੀ ਜਵਾਨ ਤਰਲੋਚਨ ਸਿੰਘ ਦੀ ਸ਼ਹਾਦਤ ‘ਤੇ ਅਫਸੋਸ ਦਾ ਪ੍ਰਗਟਾਵਾ

Punjab
ਚੰਡੀਗੜ੍ਹ, 15 ਜਨਵਰੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਭਾਰਤੀ ਫੌਜ ਦੇ ਜਵਾਨ ਤਰਲੋਚਨ ਸਿੰਘ ਦੀ ਸ਼ਹਾਦਤ 'ਤੇ ਡੂੰਘੇ ਦੁੱਖ ਅਤੇ ਅਫਸੋਸ ਦਾ ਪ੍ਰਗਟਾਵਾ ਕੀਤਾ, ਜਿਨ੍ਹਾਂ ਨੇ ਆਪਣੀ ਡਿਊਟੀ ਨਿਭਾਉਂਦੇ ਹੋਏ ਸ਼ਹੀਦੀ ਪ੍ਰਾਪਤ ਕੀਤੀ। ਅੱਜ ਇੱਥੇ ਜਾਰੀ ਇੱਕ ਬਿਆਨ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ 11 ਸਿੱਖ ਐਲ.ਆਈ. ਵਿੱਚ ਤਾਇਨਾਤ 35 ਸਾਲਾ ਜਵਾਨ ਦੇਸ਼ ਦੀ ਏਕਤਾ, ਅਖੰਡਤਾ ਅਤੇ ਪ੍ਰਭੂਸੱਤਾ ਦੀ ਰਾਖੀ ਲਈ ਡਿਊਟੀ ਨਿਭਾਉਂਦੇ ਹੋਏ ਬਰਫ਼ ਕਾਰਨ ਹਾਦਸਾਗ੍ਰਸਤ ਹੋ ਕੇ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਿਆ ਸੀ।  ਉਨ੍ਹਾਂ ਕਿਹਾ ਕਿ ਬਦਕਿਸਮਤੀ ਨਾਲ ਤਰਲੋਚਨ ਸਿੰਘ ਜੋ ਕਿ ਪਿੰਡ ਜਖੇਪਲ ਧਾਲੀਵਾਲਬਾਸ, ਤਹਿਸੀਲ ਸੁਨਾਮ ਊਧਮ ਸਿੰਘ ਵਾਲਾ, ਜ਼ਿਲ੍ਹਾ ਸੰਗਰੂਰ ਦਾ ਰਹਿਣ ਵਾਲਾ ਹੈ, ਨੇ ਆਰਮੀ ਹਸਪਤਾਲ ਵਿੱਚ ਇਲਾਜ ਦੌਰਾਨ ਸ਼ਹੀਦੀ ਪ੍ਰਾਪਤ ਕੀਤੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਦੇਸ਼ ਲਈ ਅਤੇ ਖਾਸ ਕਰਕੇ ਦੁਖੀ ਪਰਿਵਾਰ ਲਈ ਨਾ ਪੂਰਾ ਹੋਣ ਵਾਲਾ ਘਾਟਾ ਹੈ। ਮੁੱਖ ਮੰਤਰੀ ਨੇ ਬਹਾਦਰ ਸ਼ਹੀਦ ਦੇ ਪਰਿਵਾਰ ਨਾਲ ਦਿਲੀ ਹਮਦਰਦੀ ਪ੍ਰਗਟ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਇਸ ਔਖੀ ਘੜੀ ਵਿੱਚ ਪਰਿਵ...
ਜ਼ਿਲ੍ਹਾ ਫਾਜ਼ਿਲਕਾ ਦੀਆਂ ਤਹਿਸੀਲਾਂ ਅਤੇ ਸਬ-ਤਹਿਸੀਲਾਂ ਵਿੱਚ ਲੰਬਿਤ ਪਏ ਇੰਤਕਾਲਾਂ ਦੇ ਮਾਮਲਿਆਂ ਦਾ ਕੀਤਾ ਨਿਪਟਾਰਾ

ਜ਼ਿਲ੍ਹਾ ਫਾਜ਼ਿਲਕਾ ਦੀਆਂ ਤਹਿਸੀਲਾਂ ਅਤੇ ਸਬ-ਤਹਿਸੀਲਾਂ ਵਿੱਚ ਲੰਬਿਤ ਪਏ ਇੰਤਕਾਲਾਂ ਦੇ ਮਾਮਲਿਆਂ ਦਾ ਕੀਤਾ ਨਿਪਟਾਰਾ

Punjab
ਫਾਜ਼ਿਲਕਾ, 15 ਜਨਵਰੀ ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਜਾਰੀ ਆਦੇਸ਼ਾਂ ਦੀ ਪਾਲਣਾ ਹਿੱਤ ਜ਼ਿਲ੍ਹਾ ਫਾਜ਼ਿਲਕਾ ਦੀਆਂ ਵੱਖ-ਵੱਖ ਤਹਿਸੀਲਾਂ ਅਤੇ ਸਬ-ਤਹਿਸੀਲਾਂ ਵਿੱਚ ਇੰਤਕਾਲਾਂ ਦੇ ਮਾਮਲੇ ਜੋ ਕਿ ਲੰਮੇ ਸਮੇਂ ਤੋਂ ਲੰਬਿਤ ਪਏ ਸਨ, ਦੂਸਰਾ ਵਿਸੇਸ਼ ਕੈਂਪ ਲਗਾ ਕੇ ਨਿਪਟਾਰਾ ਕੀਤਾ ਗਿਆ। ਇਕ ਕੈਂਪ ਵਿੱਚ ਸੈਂਕੜੇ ਲੋਕਾਂ ਦੇ ਲੰਬਿਤ ਇੰਤਕਾਲਾਂ ਦੇ ਮਾਮਲੇ ਨਿਪਟਾਏ ਗਏ। ਡਿਪਟੀ ਕਮਿਸ਼ਨਰ ਨੇ ਵਿਸਥਾਰ ਨਾਲ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਮਿਲੇ ਆਦੇਸ਼ਾਂ ਦੀ ਪਾਲਣਾ ਅਤੇ ਲੋਕਹਿੱਤ ਨੂੰ ਮੁੱਖ ਰੱਖਦੇ ਹੋਏ ਜਿਲ੍ਹੇ ਦੀਆਂ ਸਮੂਹ ਤਹਿਸੀਲਾਂ/ਸਬ-ਤਹਿਸੀਲਾਂ ਦੇ ਅਧਿਕਾਰੀ/ਕਰਮਚਾਰੀਆਂ ਨੂੰ ਇਹ ਹਦਾਇਤ ਕੀਤੀ ਗਈ ਸੀ ਕਿ ਵਿਸ਼ੇਸ਼ ਕੈਂਪ ਲਗਾ ਕੇ ਆਪਣੇ- ਆਪਣੇ ਦਫਤਰਾਂ ਵਿੱਚ ਬੈਠ ਕੇ ਇਹਨਾਂ ਇੰਤਕਾਲਾਂ ਦਾ ਨਿਪਟਾਰਾ ਕਰਨਾ ਯਕੀਨੀ ਬਣਾਇਆ ਜਾਵੇ। ਉਨ੍ਹਾਂ ਦੱਸਿਆ ਕਿ ਬਕਾਇਆ ਪਏ ਇੰਤਕਾਲਾਂ ਦਾ ਨਿਪਟਾਰਾ ਕਰਨ ਦੀ ਇਸ ਵਿਸ਼ੇਸ਼ ਮੁਹਿੰਮ ਨਾਲ ਉਨ੍ਹਾਂ ਲੋਕਾਂ ਨੂੰ ਬਹੁਤ ਫਾਇਦਾ ਹੋਇਆ ਹੈ, ਜਿਨ੍ਹਾਂ ਦੇ ਇੰਤਕਾਲ ਕਿਸੇ ਨਾ ਕਿਸੇ ਵਜ੍ਹਾ ਨਾਲ ਲੰਬਿਤ ਪਏ ਸਨ। ਉਨ੍ਹਾ...
ਸੂਬਾ ਸਰਕਾਰ ਦਾ ਮੁੱਖ ਟੀਚਾ ਹਰ ਵਿਅਕਤੀ ਤੱਕ ਮੁੱਢਲੀਆਂ ਸਿਹਤ ਸੇਵਾਵਾਂ ਸਮੇਂ-ਸਿਰ ਪਹੁੰਚਾਉਣਾ : ਐਮਐਲਏ ਜਗਰੂਪ ਗਿੱਲ

ਸੂਬਾ ਸਰਕਾਰ ਦਾ ਮੁੱਖ ਟੀਚਾ ਹਰ ਵਿਅਕਤੀ ਤੱਕ ਮੁੱਢਲੀਆਂ ਸਿਹਤ ਸੇਵਾਵਾਂ ਸਮੇਂ-ਸਿਰ ਪਹੁੰਚਾਉਣਾ : ਐਮਐਲਏ ਜਗਰੂਪ ਗਿੱਲ

Politics, Punjab
ਬਠਿੰਡਾ, 15 ਜਨਵਰੀ : ਮੁੱਖ ਮੰਤਰੀ ਪੰਜਾਬ ਸ. ਭਗਵੰਤ ਮਾਨ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ ਦਾ ਟੀਚਾ ਹੈ ਕਿ ਹਰ ਵਿਅਕਤੀ ਤੱਕ ਮੁੱਢਲੀਆਂ ਸਿਹਤ ਸੇਵਾਵਾਂ ਸਹੀ ਸਮੇਂ-ਸਿਰ ਪਹੁੰਚਾਈਆਂ ਜਾ ਸਕਣ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾਂ ਵਿਧਾਇਕ (ਬਠਿੰਡਾ ਸ਼ਹਿਰੀ) ਸ. ਜਗਰੂਪ ਸਿੰਘ ਗਿੱਲ ਨੇ ਸਥਾਨਕ ਹਾਂਡੀ ਹੋਟਲ ਵਿਖੇ ਸਮਾਜਿਕ ਸੁਰੱਖਿਆ ਅਤੇ ਇਸਤਰੀ ਬਾਲ ਵਿਕਾਸ ਵਿਭਾਗ ਵਲੋਂ ਭਾਰਤੀ ਰੈੱਡ ਕਰਾਸ ਸੁਸਾਇਟੀ, ਜ਼ਿਲ੍ਹਾ ਰਾਈਫ਼ਲ ਐਸੋਸ਼ੀਏਸ਼ਨ ਬਠਿੰਡਾ ਅਤੇ ਜੋਤੀ ਫਾਊਡੇਸ਼ਨ ਦੇ ਸਹਿਯੋਗ ਨਾਲ ਅੰਤਰ ਰਾਸ਼ਟਰੀ ਦਿਵਿਆਂਗ ਦਿਵਸ ਨੂੰ ਸਮਰਪਿਤ ਕਰਵਾਏ ਗਏ ਸਮਾਗਮ ਮੌਕੇ ਸੰਬੋਧਨ ਕਰਦਿਆਂ ਕੀਤਾ। ਇਸ ਮੌਕੇ ਉਨ੍ਹਾਂ ਦੇ ਨਾਲ ਡਿਪਟੀ ਕਮਿਸ਼ਨਰ ਸ਼੍ਰੀ ਸੌਕਤ ਅਹਿਮਦ ਪਰੇ ਵਿਸ਼ੇਸ਼ ਤੌਰ ਤੇ ਹਾਜ਼ਰ ਰਹੇ। ਇਸ ਦੌਰਾਨ ਵਿਧਾਇਕ ਸ. ਜਗਰੂਪ ਸਿੰਘ ਗਿੱਲ ਨੇ ਕਿਹਾ ਕਿ ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਦੀ ਯੋਗ ਅਗਵਾਈ ਹੇਠ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਵਲੋਂ ਹੋਰ ਵੱਖ-ਵੱਖ ਸੰਸਥਾਵਾਂ ਦੇ ਸਹਿਯੋਗ ਨਾਲ ਸਿਹਤ ਸਹੂਲਤਾਂ ਦੇ ਮੱਦੇਨਜ਼ਰ ਸਿਵਲ ਹਸਪਤਾਲ ਵਿਖੇ ਸ਼ੁਰੂ ਕੀਤੇ ਗਏ ਡਾਇਲਸੈਸ ਸੈਂਟਰ, ਵਨ ਸਟਾਪ ਸੈਂਟਰ ਫਾਰ ਸਪੈਸ਼ਲੀ ਏਬਲਡ ਤੇ...
ਭਗਵੰਤ ਮਾਨ ਸਰਕਾਰ ਵਲੋਂ ਇੰਤਕਾਲ ਕਰਵਾਉਣ ਲਈ ਲਾਏ ਵਿਸ਼ੇਸ਼ ਕੈਂਪ ਲੋਕਾਂ ਲਈ ਵਰਦਾਨ ਬਣੇ: ਬ੍ਰਮ ਸ਼ੰਕਰ ਜਿੰਪਾ

ਭਗਵੰਤ ਮਾਨ ਸਰਕਾਰ ਵਲੋਂ ਇੰਤਕਾਲ ਕਰਵਾਉਣ ਲਈ ਲਾਏ ਵਿਸ਼ੇਸ਼ ਕੈਂਪ ਲੋਕਾਂ ਲਈ ਵਰਦਾਨ ਬਣੇ: ਬ੍ਰਮ ਸ਼ੰਕਰ ਜਿੰਪਾ

Punjab
ਐੱਸ.ਏ.ਐੱਸ. ਨਗਰ, 15 ਜਨਵਰੀ: ਮੁੱਖ ਮੰਤਰੀ, ਸ. ਭਗਵੰਤ ਸਿੰਘ ਮਾਨ ਵੱਲੋਂ ਦਿੱਤੇ ਨਿਰਦੇਸ਼ਾਂ ਉੱਤੇ ਅਮਲ ਕਰਦਿਆਂ ਮਾਲ ਵਿਭਾਗ ਵਲੋਂ ਬਕਾਇਆ ਇੰਤਕਾਲ ਦਰਜ ਕਰਨ ਲਈ ਵਿਸ਼ੇਸ਼ ਲਗਾਏ ਗਏ ਕੈਂਪਾਂ ਨਾਲ ਸੂਬੇ ਦੇ ਲੋਕਾਂ ਨੂੰ ਵੱਡੀ ਰਾਹਤ ਮਿਲੀ ਹੈ ਤੇ ਇਹ ਕੈਂਪ ਲੋਕਾਂ ਲਈ ਵਰਦਾਨ ਸਾਬਤ ਹੋ ਰਹੇ ਹਨ। ਬੀਤੀ 06 ਜਨਵਰੀ ਨੂੰ ਲਗਾਏ ਅਜਿਹੇ ਕੈਂਪਾਂ ਵਿਚ 31 ਹਜ਼ਾਰ 500  ਬਕਾਇਆ ਇੰਤਕਾਲ ਦਰਜ ਕੀਤੇ ਗਏ ਸਨ ਤੇ ਅੱਜ ਵੀ ਵੱਡੀ ਗਿਣਤੀ ਬਕਾਇਆ ਇੰਤਕਾਲ ਦਰਜ ਕੀਤੇ ਜਾ ਰਹੇ ਹਨ। ਇਹ ਵਿਚਾਰ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਲਾਏ ਕੈਂਪ ਦਾ ਜਾਇਜ਼ਾ ਲੈਂਦੇ ਹੋਏ ਮਾਲ ਮੰਤਰੀ, ਪੰਜਾਬ ਸ਼੍ਰੀ ਬ੍ਰਮ ਸ਼ੰਕਰ ਜਿੰਪਾ ਨੇ ਸਾਂਝੇ ਕੀਤੇ। ਉਹਨਾਂ ਕਿਹਾ ਕਿ ਉਹ ਲਗਾਤਾਰ ਤਹਿਸੀਲਾਂ ਦਾ ਦੌਰਾ ਕਰ ਰਹੇ ਹਨ ਤੇ ਲੋਕਾਂ ਵੱਲੋਂ ਇਸ ਉਪਰਾਲੇ ਦੀ ਸ਼ਲਾਘਾ ਕੀਤੀ ਜਾ ਰਹੀ ਹੈ। ਉਨ੍ਹਾਂ  ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਸਰਕਾਰ ਦਾ ਮਕਸਦ ਹੈ ਕਿ ਲੋਕਾਂ ਨੂੰ ਆਪਣੇ ਕੰਮ ਕਾਜ ਲਈ ਦਫ਼ਤਰਾਂ ਵਿਚ ਖੱਜਲ ਨਾ ਹੋਣਾ ਪਵੇ। ਇਹਨਾਂ ਕੈਂਪਾਂ ਵਿਚ ਇੰਤਕਾਲ ਦੇ ਨਾਲ ਨਾਲ ਤਕਸੀਮ ਦੇ ਕੇਸਾਂ ਬਾਬਤ ਵੀ ਲੋੜੀਂਦੀ ਕਾਰਵਾਈ ਕੀਤੀ ਜਾ...
ਪੰਜਾਬ ਟ੍ਰੇਡਰਜ਼ ਕਮਿਸ਼ਨ ਦੇ ਮੈਂਬਰ ਸ਼੍ਰੀ ਵਨੀਤ ਵਰਮਾ ਵਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਲਾਏ ਵਿਸ਼ੇਸ਼ ਇੰਤਕਾਲ ਕੈਂਪ ਦਾ ਜਾਇਜ਼ਾ

ਪੰਜਾਬ ਟ੍ਰੇਡਰਜ਼ ਕਮਿਸ਼ਨ ਦੇ ਮੈਂਬਰ ਸ਼੍ਰੀ ਵਨੀਤ ਵਰਮਾ ਵਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਲਾਏ ਵਿਸ਼ੇਸ਼ ਇੰਤਕਾਲ ਕੈਂਪ ਦਾ ਜਾਇਜ਼ਾ

Punjab
ਐੱਸ.ਏ.ਐੱਸ. ਨਗਰ, 15 ਜਨਵਰੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਦਿੱਤੇ ਨਿਰਦੇਸ਼ਾਂ ਉੱਤੇ ਮਾਲ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਦੀ ਅਗਵਾਈ ਵਿੱਚ ਮਾਲ ਵਿਭਾਗ ਵੱਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਲਾਏ ਵਿਸ਼ੇਸ਼ ਇੰਤਕਾਲ ਕੈਂਪ ਦਾ ਜਾਇਜ਼ਾ ਲੈਂਦਿਆਂ ਪੰਜਾਬ ਟ੍ਰੇਡਰਜ਼ ਕਮਿਸ਼ਨ ਦੇ ਮੈਂਬਰ ਸ਼੍ਰੀ ਵਨੀਤ ਵਰਮਾ ਨੇ ਦੱਸਿਆ ਕਿ ਸਰਕਾਰ ਦੇ ਇਸ ਉਪਰਾਲੇ ਤਹਿਤ ਵੱਖੋ ਵੱਖ ਥਾਂ ਕੈਂਪ ਲਾ ਕੇ  ਅਧਿਕਾਰੀ ਤੇ ਮੁਲਾਜ਼ਮ ਲੰਬਿਤ ਪਏ ਇੰਤਕਾਲ ਦਰਜ ਅਤੇ ਤਸਦੀਕ ਕਰ ਰਹੇ ਹਨ। ਉਨ੍ਹਾਂ ਨੇ ਲੋਕਾਂ ਨੂੰ ਅਜਿਹੇ ਉਪਰਾਲਿਆਂ ਦਾ ਵੱਧ ਤੋਂ ਵੱਧ ਲਾਹਾ ਲੈਣ ਦੀ ਅਪੀਲ ਕੀਤੀ। ਉਨ੍ਹਾਂ ਦੱਸਿਆ ਕਿ ਵਿਸ਼ੇਸ਼ ਕੈਂਪ ਦੌਰਾਨ ਸਾਰੇ ਲੰਬਿਤ ਇੰਤਕਾਲ ਮੌਕੇ ਉਤੇ ਹੀ ਦਰਜ ਕਰਨ ਲਈ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਗਏ ਹਨ ਤਾਂ ਜੋ ਲੋਕਾਂ ਨੂੰ ਕਿਸੇ ਤਰ੍ਹਾਂ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਉਹ ਖੁਦ ਲੰਬਿਤ ਇੰਤਕਾਲਾਂ ਦੇ ਨਿਬੇੜੇ ਦੇ ਕੰਮ ਉਤੇ ਲਗਾਤਾਰ ਨਿਗਰਾਨੀ ਰੱਖ ਰਹੇ ਹਨ ਤਾਂ ਜੋ ਇਹ ਕੰਮ ਸਮਾਂਬੱਧ ਢੰਗ ਨਾਲ ਨੇਪਰੇ ਚੜ੍ਹ ਸਕੇ।...
ਸਪੈਸ਼ਲ ਟਾਸਕ ਫੋਰਸ, ਫਿਰੋਜ਼ਪੁਰ ਰੇਂਜ਼ ਵੱਲੋ ਹੈਰੋਇਨ ਦੀ ਸਪਲਾਈ ਕਰ ਰਹੇ 02 ਦੋਸ਼ੀਆਨ ਨੂੰ 190 ਗ੍ਰਾਮ ਹੈਰੋਇਨ ਸਮੇਤ ਇੱਕ ਐਕਟਿਵਾ ਸਕੂਟੀ ਪਲੱਸ ਗ੍ਰਿਫਤਾਰ ਕੀਤਾ ਗਿਆ ਹੈ।

ਸਪੈਸ਼ਲ ਟਾਸਕ ਫੋਰਸ, ਫਿਰੋਜ਼ਪੁਰ ਰੇਂਜ਼ ਵੱਲੋ ਹੈਰੋਇਨ ਦੀ ਸਪਲਾਈ ਕਰ ਰਹੇ 02 ਦੋਸ਼ੀਆਨ ਨੂੰ 190 ਗ੍ਰਾਮ ਹੈਰੋਇਨ ਸਮੇਤ ਇੱਕ ਐਕਟਿਵਾ ਸਕੂਟੀ ਪਲੱਸ ਗ੍ਰਿਫਤਾਰ ਕੀਤਾ ਗਿਆ ਹੈ।

Crime, Punjab
ਫਿਰੋਜਪੁਰ 15 ਜਨਵਰੀ, 2024: ਸ਼੍ਰੀ ਭੁਪਿੰਦਰ ਸਿੰਘ ਪੀ.ਪੀ.ਐਸ. ਏ.ਆਈ.ਜੀ ਐਸ.ਟੀ.ਐਫ. ਫਿਰੋਜਪੁਰ ਰੇਂਜ ਜੀ ਦੇ ਦਿਸ਼ਾ-ਨਿਰਦੇਸ਼ਾਂ ਅਤੇ ਯੋਗ ਅਗਵਾਈ ਹੇਠ ਏ.ਐਸ.ਆਈ. ਸਤਪਾਲ, ਐਸ.ਟੀ.ਐਫ. ਫਿਰੋਜਪੁਰ ਰੇਂਜ ਵੱਲੋਂ ਸਮੇਤ ਸਾਥੀ ਕਰਮਚਾਰੀਆਂ ਦੇ ਨਵਜੋਤ ਸਿੰਘ ਉਰਫ ਜੋਤ ਪੁੱਤਰ ਬਲਵੀਰ ਸਿੰਘ ਪੁੱਤਰ ਕਸ਼ਮੀਰ ਸਿੰਘ ਵਾਸੀ ਪਿੰਡ ਠੱਠਾ ਥਾਣਾ ਸਦਰ ਪੱਟੀ ਜਿਲ੍ਹਾ ਤਰਨਤਾਰਨ ਅਤੇ ਸਤਨਾਮ ਸਿੰਘ ਉਰਫ ਸੱਤਾ ਪੁੱਤਰ ਰਣਜੀਤ ਸਿੰਘ ਪੁੱਤਰ ਅਜੈਬ ਸਿੰਘ ਵਾਸੀ ਠੱਠਾ ਥਾਣਾ ਸਦਰ ਪੱਟੀ ਜਿਲ੍ਹਾ ਤਰਨਤਾਰਨ ਨੂੰ ਕਾਬੂ ਕਰਕੇ ਇਨ੍ਹਾ ਦੇ ਪਾਸੋ 190 ਗ੍ਰਾਮ ਹੈਰੋਇਨ ਸਮੇਤ ਐਕਟਿਵਾ ਸਕੂਟੀ ਕਾਬੂ ਕਰਕੇ ਮੁਕੱਦਮਾ ਨੰਬਰ 354 ਮਿਤੀ 15-11-2023 ਅ/ਧ 21 ਐਨ.ਡੀ.ਪੀ.ਐਸ. ਐਕਟ, ਥਾਣਾ ਐਸ.ਟੀ.ਐਫ. ਫੇਜ-4 ਮੋਹਾਲੀ ਜਿਲ੍ਹਾ ਐਸ.ਏ.ਐਸ. ਨਗਰ ਦਰਜ਼ ਕੀਤਾ ਗਿਆ ਹੈ। ਮੁਕੱਦਮਾ ਦੀ ਤਫਤੀਸ਼ ਜਾਰੀ ਹੈ। ਮੁਕੱਦਮਾ ਦੇ ਬੈਕਵਰਡ ਅਤੇ ਫਾਰਵਰਡ ਲਿੰਕ ਟਰੇਸ ਕੀਤੇ ਜਾ ਰਹੇ ਹਨ। ਦੋਸ਼ੀਆਨ ਨੂੰ ਪੇਸ਼ ਅਦਾਲਤ ਕਰਕੇ ਪੁਲਿਸ ਰਿਮਾਂਡ ਹਾਸਿਲ ਕਰਕੇ ਪੁੱਛ-ਗਿੱਛ ਕੀਤੀ ਜਾਵੇਗੀ।...
ਜ਼ਿਲ੍ਹੇ ’ਚ ਤਹਿਸੀਲ ਅਤੇ ਸਬ-ਤਹਿਸੀਲ ਪੱਧਰ ’ਤੇ ਲਗਾਏ ਦੂਜੇ ਵਿਸ਼ੇਸ਼ ਕੈਂਪ ਦੌਰਾਨ 636 ਲੰਬਿਤ ਇੰਤਕਾਲਾਂ ਦਾ ਨਿਪਟਾਰਾ-ਡਿਪਟੀ ਕਮਿਸ਼ਨਰ

ਜ਼ਿਲ੍ਹੇ ’ਚ ਤਹਿਸੀਲ ਅਤੇ ਸਬ-ਤਹਿਸੀਲ ਪੱਧਰ ’ਤੇ ਲਗਾਏ ਦੂਜੇ ਵਿਸ਼ੇਸ਼ ਕੈਂਪ ਦੌਰਾਨ 636 ਲੰਬਿਤ ਇੰਤਕਾਲਾਂ ਦਾ ਨਿਪਟਾਰਾ-ਡਿਪਟੀ ਕਮਿਸ਼ਨਰ

Punjab
ਮਾਨਸਾ, 15 ਜਨਵਰੀ  : ਪੰਜਾਬ ਸਰਕਾਰ ਵੱਲੋਂ ਲੰਬਿਤ ਪਏ ਇੰਤਕਾਲ ਦਰਜ ਕਰਨ ਦੇ ਮੱਦੇਨਜ਼ਰ ਵਿੱਢੀ ਮੁਹਿੰਮ ਤਹਿਤ ਜ਼ਿਲ੍ਹੇ ’ਚ ਵੱਖ-ਵੱਖ ਤਹਿਸੀਲਾਂ ਅਤੇ ਸਬ-ਤਹਿਸੀਲਾਂ ਵਿਖੇ ਲਗਾਏ ਦੂਜੇ ਵਿਸ਼ੇਸ਼ ਕੈਂਪ ਦੌਰਾਨ 636 ਲੰਬਿਤ ਇੰਤਕਾਲਾਂ ਦਾ ਨਿਪਟਾਰਾ ਕੀਤਾ ਗਿਆ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਮਾਨਸਾ ਸ਼੍ਰੀ ਪਰਮਵੀਰ ਸਿੰਘ ਨੇ ਦਿੱਤੀ। ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਇਸ ਤੋਂ ਪਹਿਲਾਂ ਲਗਾਏ ਕੈਂਪ ਦੌਰਾਨ 646 ਇੰਤਕਾਲਾਂ ਦਾ ਨਿਪਟਾਰਾ ਕੀਤਾ ਗਿਆ ਸੀ। ਉਨ੍ਹਾਂ ਦੱਸਿਆ ਕਿ ਇਨ੍ਹਾਂ ਵਿਸ਼ੇਸ਼ ਕੈਂਪਾਂ ਦਾ ਜ਼ਿਲ੍ਹੇ ਦੇ ਵੱਡੀ ਗਿਣਤੀ ਲੋਕਾਂ ਨੇ ਲਾਭ ਲਿਆ ਅਤੇ ਲੋਕਾਂ ਵੱਲੋਂ ਰਾਜ ਸਰਕਾਰ ਦੇ ਇਸ ਫੈਸਲੇ ਦੀ ਖ਼ੂਬ ਸ਼ਲਾਘਾ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਭਵਿੱਖ ਅੰਦਰ ਵੀ ਅਜਿਹੇ ਕੈਂਪ ਲਗਾ ਕੇ ਲੋਕ ਮੁਸ਼ਕਿਲਾਂ ਦੇ ਨਿਪਟਾਰੇ ਪਹਿਲ ਦੇ ਅਧਾਰ ’ਤੇ ਹੱਲ ਕੀਤੇ ਜਾਣਗੇ। ਡਿਪਟੀ ਕਮਿਸ਼ਨਰ ਨੇ ਇੰਤਕਾਲਾਂ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਤਹਿਸੀਲ ਮਾਨਸਾ ਵਿਖੇ 172 ਇੰਤਕਾਲਾਂ ਦਾ ਨਿਪਟਾਰਾ ਕੀਤਾ ਗਿਆ। ਇਸੇ ਤਰ੍ਹਾਂ ਤਹਿਸੀਲ ਸਰਦੂਲਗੜ੍ਹ ਵਿਖੇ 73, ਤਹਿਸੀਲ ਬੁਢਲਾਡਾ ਵਿਖੇ 1...
ਸਥਾਨਕ ਸਰਕਾਰਾਂ ਮੰਤਰੀ ਬਲਕਾਰ ਸਿੰਘ ਨੇ ਸਮੀਖਿਆ ਮੀਟਿੰਗ ’ਚ ਅਧਿਕਾਰੀਆਂ ਨੂੰ ਚਲ ਰਹੇ ਕਾਰਜਾਂ ਨੂੰ ਤੇਜ਼ੀ ਨਾਲ ਨੇਪਰੇ ਚਾੜ੍ਹਨ ਦੇ ਦਿੱਤੇ ਨਿਰਦੇਸ਼

ਸਥਾਨਕ ਸਰਕਾਰਾਂ ਮੰਤਰੀ ਬਲਕਾਰ ਸਿੰਘ ਨੇ ਸਮੀਖਿਆ ਮੀਟਿੰਗ ’ਚ ਅਧਿਕਾਰੀਆਂ ਨੂੰ ਚਲ ਰਹੇ ਕਾਰਜਾਂ ਨੂੰ ਤੇਜ਼ੀ ਨਾਲ ਨੇਪਰੇ ਚਾੜ੍ਹਨ ਦੇ ਦਿੱਤੇ ਨਿਰਦੇਸ਼

Punjab
ਚੰਡੀਗੜ੍ਹ, 15 ਜਨਵਰੀ: ਸਥਾਨਕ ਸਰਕਾਰਾਂ ਬਾਰੇ ਮੰਤਰੀ ਬਲਕਾਰ ਸਿੰਘ ਵੱਲੋਂ ਨਗਰ ਕੌਂਸਲ/ਨਗਰ ਪੰਚਾਇਤ, ਖਰੜ, ਕੁਰਾਲੀ, ਨਵਾਂਗਾਓ, ਡੇਰਾ ਬਸੀ, ਲਾਲੜੂ, ਜੀਰਕਪੁਰ, ਬਨੂੜ, ਘੜੂੰਆਂ, ਐਸ.ਏ.ਐਸ. ਨਗਰ, ਰੂਪਨਗਰ, ਨੰਗਲ, ਕੀਰਤਪੁਰ ਸਾਹਿਬ, ਸ੍ਰੀ ਆਨੰਦਪੁਰ ਸਾਹਿਬ, ਮੋਰਿੰਡਾ, ਸ੍ਰੀ ਚਮਕੌਰ ਸਾਹਿਬ, ਸਰਹਿੰਦ-ਫਤਹਿਗੜ੍ਹ ਸਾਹਿਬ, ਗੋਬਿੰਦਗੜ੍ਹ, ਅਮਲੋਹ, ਖਮਾਣੋਂ ਅਤੇ ਬਸੀ ਪਠਾਣਾ ਦੇ ਵਿਕਾਸ ਕਾਰਜਾਂ ਦਾ ਜਾਇਜ਼ਾ ਲੈਣ ਸਬੰਧੀ ਸਮੀਖਿਆ ਮੀਟਿੰਗ ਦੌਰਾਨ ਅੱਜ ਇਥੇ ਮਿਉਂਸੀਪਲ ਭਵਨ ਸੈਕਟਰ-35 ਚੰਡੀਗੜ੍ਹ ਵਿਖੇ ਅਧਿਕਾਰੀਆਂ ਨੂੰ ਚੱਲ ਰਹੇ ਕਾਰਜਾਂ ਨੂੰ ਤੇਜ਼ੀ ਨਾਲ ਨੇਪਰੇ ਚਾੜ੍ਹਨ ਦੇ ਨਿਰਦੇਸ਼ ਦਿੱਤੇ ਗਏ। ਸਥਾਨਕ ਸਰਕਾਰਾਂ ਮੰਤਰੀ ਨੇ ਮੀਟਿੰਗ ਦੌਰਾਨ ਸਵੱਛ ਭਾਰਤ ਮਿਸ਼ਨ ਅਧੀਨ ਬਣਾਏ ਜਾ ਰਹੇ ਸੀਵਰੇਜ ਟ੍ਰੀਟਮੈਂਟ ਪਲਾਂਟ ਲਈ ਜਗ੍ਹਾ ਦੀ ਉਪਲੱਬਧਤਾ, ਅਮਰੁਤ ਮਿਸ਼ਨ ਅਧੀਨ ਆਉਂਦੇ ਵੱਖ-ਵੱਖ ਪ੍ਰਾਜੈਕਟਾਂ, ਕਾਰਜਾਂ ਸਬੰਧੀ ਅਲਾਟ ਹੋਏ ਫੰਡਾਂ ਅਤੇ ਹੋਰਨਾਂ ਕੰਮਾਂ ਦੀ ਸਥਿਤੀ ਦਾ ਜਾਇਜ਼ਾ ਲੈਂਦਿਆਂ ਅਧਿਕਾਰੀਆਂ ਨੂੰ ਕਿਹਾ ਕਿ ਵਿਕਾਸ ਕਾਰਜਾਂ ਵਿੱਚ ਗੁਣਵੱਤਾ ਅਤੇ ਪਾਰਦਰਸ਼ਤਾ ਲਿਆਉਣੀ ਯਕੀਨੀ ਬਣਾਈ ਜਾਵੇ। ਇਸ ਦੇ ਨਾਲ ...
ਪੰਚਾਇਤ ਘਰ ਫੱਤਾ ਮਾਲੋਕਾ ਵਿਖੇ ਜਨ ਸੁਣਵਾਈ ਕੈਂਪ 16 ਨੂੰ

ਪੰਚਾਇਤ ਘਰ ਫੱਤਾ ਮਾਲੋਕਾ ਵਿਖੇ ਜਨ ਸੁਣਵਾਈ ਕੈਂਪ 16 ਨੂੰ

Punjab
ਮਾਨਸਾ, 15 ਜਨਵਰੀ: ਲੋਕਾਂ ਦੇ ਸਰਕਾਰੀ ਵਿਭਾਗਾਂ ਨਾਲ ਸਬੰਧਤ ਕੰਮਾਂ, ਸ਼ਿਕਾਇਤਾਂ ਦਾ ਨਿਪਟਾਰਾ ਕਰਨ ਅਤੇ ਵਿਕਾਸ ਕਾਰਜਾਂ ਦੀ ਸਮੀਖਿਆ ਕਰਨ ਲਈ ਪੰਚਾਇਤ ਘਰ ਫੱਤਾ ਮਾਲੋਕਾ ਵਿਖੇ 16 ਜਨਵਰੀ 2024 ਨੂੰ ਸਵੇਰੇ 11 ਵਜੇ ਤੋਂ ਬਾਅਦ ਦੁਪਹਿਰ 02 ਵਜੇ ਤੱਕ ‘ਜਨ ਸੁਣਵਾਈ ਕੈਂਪ’ ਲਗਾਇਆ ਜਾਵੇਗਾ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ੍ਰੀ ਪਰਮਵੀਰ ਸਿੰਘ ਨੇ ਦਿੱਤੀ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਲੋਕਾਂ ਦੇ ਸਰਕਾਰੀ ਵਿਭਾਗਾਂ ਨਾਲ ਸਬੰਧਤ ਕੰਮਾਂ ਨੂੰ ਸਮਾਂਬੱਧ ਤੇ ਸੁਖਾਲੇ ਢੰਗ ਨਾਲ ਨੇਪਰੇ ਚਾੜ੍ਹਨ ਲਈ ਵਚਨਬੱਧ ਹੈ, ਜਿਸ ਤਹਿਤ ਲੋਕਾਂ ਦੇ ਘਰਾਂ ਦੇ ਨਜ਼ਦੀਕ ਅਤੇ ਪਿੰਡ ਪੱਧਰ ’ਤੇ ‘ਜਨ ਸੁਣਵਾਈ ਕੈਂਪਾਂ’ ਦਾ ਆਯੋਜਨ ਕੀਤਾ ਜਾ ਰਿਹਾ ਹੈ, ਜਿੱਥੇ ਵੱਖ ਵੱਖ ਵਿਭਾਗਾਂ ਨਾਲ ਸਬੰਧਤ ਅਧਿਕਾਰੀ ਮੌਕੇ ’ਤੇ ਮੌਜੂਦ ਰਹਿਣਗੇ ਅਤੇ ਲੋਕਾਂ ਦੇ ਕੰਮਾਂ ਦਾ ਨਿਪਟਾਰਾ ਕਰਨਗੇ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਸਬੰਧੀ ਵੱਖ ਵੱਖ ਅਧਿਕਾਰੀਆਂ ਦੀਆਂ ਡਿਊਟੀਆਂ ਲਗਾਈਆਂ ਗਈਆਂ ਹਨ ਜੋ ਆਪਣੇ ਆਪਣੇ ਵਿਭਾਗਾਂ ਨਾਲ ਸਬੰਧਤ ਸਕੀਮਾਂ ਬਾਰੇ ਲੋਕਾਂ ਨੂੰ ਜਾਣਕਾਰੀ ਦੇਣਗੇ ਅਤੇ ਇਸ ਸਬੰਧੀ ਲੋੜੀਂਦੇ ਫਾਰਮ ਮੌਕੇ ’ਤੇ ਹੀ ਮੁਹੱਈਆ ਕਰਵ...
ਜ਼ਿਲ੍ਹੇ ਵਿੱਚ 508 ਲੰਬਿਤ ਪਏ ਇੰਤਕਾਲ ਜਿਲ੍ਹਾ ਅਤੇ ਤਹਿਸੀਲ ਪੱਧਰ ਤੇ ਵਿਸ਼ੇਸ਼ ਕੈਪ ਲਗਾ ਕੇ ਕੀਤੇ ਦਰਜ- ਡਿਪਟੀ ਕਮਿਸ਼ਨਰ

ਜ਼ਿਲ੍ਹੇ ਵਿੱਚ 508 ਲੰਬਿਤ ਪਏ ਇੰਤਕਾਲ ਜਿਲ੍ਹਾ ਅਤੇ ਤਹਿਸੀਲ ਪੱਧਰ ਤੇ ਵਿਸ਼ੇਸ਼ ਕੈਪ ਲਗਾ ਕੇ ਕੀਤੇ ਦਰਜ- ਡਿਪਟੀ ਕਮਿਸ਼ਨਰ

Punjab
ਅੰਮ੍ਰਿਤਸਰ, 15 ਜਨਵਰੀ  2024--                ਮੁੱਖ ਮੰਤਰੀ ਪੰਜਾਬ ਸ: ਭਗਵੰਤ ਸਿੰਘ ਮਾਨ ਵੱਲੋਂ ਦਿੱਤੇ ਨਿਰਦੇਸ਼ਾਂ ਉੱਤੇ ਅਮਲ ਕਰਦਿਆਂ ਹੋਇਆਂ ਅੱਜ ਜ਼ਿਲ੍ਹੇ ਅਤੇ ਸਬ ਡਵੀਜ਼ਨਾਂ ਵਿੱਚ ਵਿਸ਼ੇਸ਼ ਕੈਂਪ ਲਗਾ ਕੇ 508 ਲੰਬਿਤ ਪਏ ਇੰਤਕਾਲ ਦਰਜ ਕੀਤੇ ਗਏ ਹਨ।                ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ੍ਰੀ ਘਨਸ਼ਾਮ ਥੋਰੀ ਨੇ ਦੱਸਿਆ ਕਿ ਲੋਕਾਂ ਨੇ ਇਹਨਾਂ ਕੈਂਪਾਂ ਨੂੰ ਬਹੁਤ ਵਧੀਆ ਹੁੰਗਾਰਾ ਦਿੱਤਾ ਅਤੇ ਲੰਬਿਤ ਪਏ ਇੰਤਕਾਲ ਕਰਵਾਉਣ ਲਈ ਆਪਣੀਆਂ ਤਹਿਸੀਲਾਂ ਵਿੱਚ ਪਹੁੰਚੇ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋਕਾਂ ਦੀ ਖੱਜਲ ਖ਼ੁਆਰੀ ਘਟਾਉਣ ਲਈ ਵਚਨਬੱਧ ਹੈ ਅਤੇ ਇਹ ਵਿਸ਼ੇਸ਼ ਕੈਂਪ ਲਗਾ ਕੇ ਲੋਕਾਂ ਦੀਆਂ ਮੁਸ਼ਕਿਲਾਂ ਨੂੰ ਮੌਕੇ ਤੇ ਹੀ ਹੱਲ ਕੀਤਾ ਜਾ ਰਿਹਾ ਹੈ। ਲੰਬਿਤ ਪਏ ਇੰਤਕਾਲ ਦਰਜ ਕਰਨ ਦੀ ਮੁਹਿੰਮ ਦੀ ਸ਼ਲਾਘਾ ਕਰਦਿਆ ਉਨ੍ਹਾਂ ਕਿਹਾ ਕਿ ਮਾਲ ਵਿਭਾਗ ਦੀਆਂ ਸੇਵਾਵਾਂ ਲੋਕਾਂ ਤੱਕ ਸੁਚਾਰੂ ਤਰੀਕੇ ਨਾਲ ਪਹੁੰਚਾਉਣ ਦੀ ਦਿਸ਼ਾ ਵਿੱਚ ਇਹ ਵੱਡੀ ਪੁਲਾਂਘ ਭਰੀ ਹੈ ਜੋ ਕਿ ਭਵਿੱਖ ਵਿੱਚ ਮੀਲ ਦਾ ਪੱਥਰ ਸਾਬਤ ਹੋਵੇਗੀ ।             ...