Monday, March 9
Shadow

Punjab

ਸਵਦੇਸ ਦਰਸ਼ਨ 2.0 ਤਹਿਤ ਜ਼ਿਲੇ੍ਹ ਵਿਚ ਹੋਣ ਵਾਲੇ ਲੋਗੋ ਅਤੇ ਟੈਗਲਾਈਨ ਮੁਕਾਬਲੇ ਵਿੱਚ ਹੋਇਆ ਵਾਧਾ -ਵਧੀਕ ਡਿਪਟੀ ਕਮਿਸ਼ਨਰ

ਸਵਦੇਸ ਦਰਸ਼ਨ 2.0 ਤਹਿਤ ਜ਼ਿਲੇ੍ਹ ਵਿਚ ਹੋਣ ਵਾਲੇ ਲੋਗੋ ਅਤੇ ਟੈਗਲਾਈਨ ਮੁਕਾਬਲੇ ਵਿੱਚ ਹੋਇਆ ਵਾਧਾ -ਵਧੀਕ ਡਿਪਟੀ ਕਮਿਸ਼ਨਰ

Punjab
ਅੰਮ੍ਰਿਤਸਰ 15 ਜਨਵਰੀ 2024 :                               ਕੇਦਰ ਦੇ ਸੈਰ ਸਪਾਟਾ ਵਿਭਾਗ ਵਲੋ ਪੰਜਾਬ ਦੇ ਵਾਸੀਆਂ ਨੂੰ ਧਾਰਮਿਕ, ਇਤਿਹਾਸਕ ਅਤੇ ਵਿਰਾਸਤੀ ਸਥਾਨਾਂ ਬਾਰੇ ਜਾਣਕਾਰੀ ਦੇਣ ਲਈ ਜਿਲ੍ਹਾ ਪ੍ਰਸਾਸ਼ਨ ਦੇ ਸਹਿਯੋਗ ਨਾਲ ਸਵੇਦਸ਼ ਦਰਸ਼ਨ 2.0 ਤਹਿਤ ਲੋਗੋ  ਅਤੇ ਅੰਮ੍ਰਿਤਸਰ ਨੂੰ ਦਰਸਾਉਂਦੇ ਵਿਲੱਖਣ ਟੈਗਲਾਈਨ ਮੁਕਾਬਲੇ ਕਰਵਾਏ ਜਾ ਰਹੇ ਸਨ, ਜਿਨਾਂ ਵਿੱਚ ਭਾਗ ਲੈਣ ਦੀ ਆਖਿਰੀ ਮਿਤੀ 31 ਦਸੰਬਰ 2023 ਨਿਸਚਿਤ ਕੀਤੀ ਗਈ ਸੀ ਪ੍ਰੰਤੂ ਹੁਣ ਇਨਾਂ ਮੁਕਾਬਲਿਆਂ ਵਿੱਚ ਭਾਗ ਲੈਣ ਦੀ ਆਖਿਰੀ ਮਿਤੀ 31 ਜਨਵਰੀ 2024 ਕਰ ਦਿੱਤੀ ਗਈ ਹੈ।                ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦੇ ਹੋਏ ਵਧੀਕ ਡਿਪਟੀ ਕਮਿਸ਼ਨਰ ਸ੍ਰੀ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਇਨ੍ਹਾਂ ਮੁਕਾਬਲਿਆਂ ਵਿੱਚ  ਰਾਜ ਦੇ  ਸਾਰੇ ਵਾਸੀ ਭਾਗ ਲੈ ਸਕਦੇ ਹਨ। ਉਨ੍ਹਾਂ ਦੱਸਿਆ ਕਿ ਭਾਗ ਲੈਣ ਵਾਲੇ ਸਾਰੇ ਬਿਨੈਕਾਰ ਆਪਣੇ ਲੋਗੋ ਅਤੇ ਟੈਗਲਾਈਨ ਦੀਆਂ ਕ੍ਰਿਤੀਆਂ ਈ ਮੇਲ sadda.asr@gmail.com ’ਤੇ ਭੇਜ ਸਕਦੇ ਹਨ। ਵਧੀਕ ਡਿਪਟੀ ਕਮਿਸ਼ਨਰ ਨੇ ਜਿਲੇ੍ਹ ਦੇ ਸਾਰੇ ਸਕੂਲਾਂ ਦੇ ਪ੍ਰਿੰਸੀਪਲਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਇਨ੍ਹਾਂ ਮੁਕ...
ਪੰਜਾਬ ਨੇ ਮਾਈਨਿੰਗ ਤੋਂ 472.50 ਕਰੋੜ ਰੁਪਏ ਦੀ ਰਿਕਾਰਡ ਕਮਾਈ ਕੀਤੀ: ਚੇਤਨ ਸਿੰਘ ਜੌੜਾਮਾਜਰਾ

ਪੰਜਾਬ ਨੇ ਮਾਈਨਿੰਗ ਤੋਂ 472.50 ਕਰੋੜ ਰੁਪਏ ਦੀ ਰਿਕਾਰਡ ਕਮਾਈ ਕੀਤੀ: ਚੇਤਨ ਸਿੰਘ ਜੌੜਾਮਾਜਰਾ

Politics, Punjab
ਚੰਡੀਗੜ੍ਹ, 15 ਜਨਵਰੀ:   ਪੰਜਾਬ ਦੇ ਖਣਨ ਅਤੇ ਭੂ-ਵਿਗਿਆਨ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਅੱਜ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਲੋਕਾਂ ਨੂੰ ਸਸਤੀਆਂ ਦਰਾਂ 'ਤੇ ਰੇਤ ਅਤੇ ਬਜਰੀ ਦੇਣ ਦੇ ਬਾਵਜੂਦ ਪਿਛਲੇ ਦੋ ਵਿੱਤੀ ਸਾਲਾਂ ਦੌਰਾਨ ਕੁੱਲ 472.50 ਕਰੋੜ ਰੁਪਏ ਦਾ ਮਾਲੀਆ ਇਕੱਤਰ ਕੀਤਾ ਗਿਆ ਹੈ।   ਇਸ ਸਬੰਧੀ ਹੋਰ ਵੇਰਵੇ ਦਿੰਦਿਆਂ ਕੈਬਨਿਟ ਮੰਤਰੀ ਨੇ ਦੱਸਿਆ ਕਿ ਵਿਭਾਗ ਨੇ ਵੱਖ-ਵੱਖ ਸਰੋਤਾਂ ਤੋਂ ਬੀਤੇ ਵਿੱਤੀ ਵਰ੍ਹੇ 2022-23 ਦੌਰਾਨ ਕੁੱਲ 247 ਕਰੋੜ ਰੁਪਏ ਜੁਟਾਏ ਅਤੇ ਮੌਜੂਦਾ ਵਿੱਤੀ ਵਰ੍ਹੇ 2023-24 ਦੌਰਾਨ 2 ਜਨਵਰੀ, 2024 ਤੱਕ 225.50 ਕਰੋੜ ਰੁਪਏ ਦੀ ਆਮਦਨ ਪ੍ਰਾਪਤ ਕੀਤੀ ਹੈ।   ਮਾਲੀਆ ਇੱਕਤਰ ਕਰਨ ਸਬੰਧੀ ਵਿਸਥਾਰਤ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਵਿਭਾਗ ਨੂੰ ਜਨਤਕ ਰੇਤ ਖੱਡਾਂ (ਪੀ.ਐਮ.ਐਸ.) ਤੋਂ 13.5 ਕਰੋੜ ਰੁਪਏ, ਵਪਾਰਕ ਰੇਤ ਖੱਡਾਂ (ਸੀ.ਐਮ.ਐਸ.) ਤੋਂ 8.8 ਕਰੋੜ ਰੁਪਏ, ਅੰਤਰਰਾਜੀ ਖਣਨ ਗਤੀਵਿਧੀਆਂ ਤੋਂ 146.1 ਕਰੋੜ ਰੁਪਏ, ਭੱਠਾ ਮਾਲਕਾਂ ਦੇ ਲਾਇਸੈਂਸਾਂ ਤੋਂ 22.5 ਕਰੋੜ ਰੁਪਏ, ਘੱਟ ਸਮੇਂ ...
ਲੰਬਿਤ ਇੰਤਕਾਲਾਂ ਦੇ ਨਿਪਟਾਰੇ ਸਬੰਧੀ ਲੁਧਿਆਣਾ ‘ਚ ਲੱਗੇ ਦੂਜ਼ੇ ਵਿਸ਼ੇਸ਼ ਕੈਂਪ ਦਾ ਨਾਗਰਿਕਾਂ ਨੇ ਲਿਆ ਭਰਪੂਰ ਲਾਹਾ – ਡਿਪਟੀ ਕਮਿਸ਼ਨਰ ਸੁਰਭੀ ਮਲਿਕ

ਲੰਬਿਤ ਇੰਤਕਾਲਾਂ ਦੇ ਨਿਪਟਾਰੇ ਸਬੰਧੀ ਲੁਧਿਆਣਾ ‘ਚ ਲੱਗੇ ਦੂਜ਼ੇ ਵਿਸ਼ੇਸ਼ ਕੈਂਪ ਦਾ ਨਾਗਰਿਕਾਂ ਨੇ ਲਿਆ ਭਰਪੂਰ ਲਾਹਾ – ਡਿਪਟੀ ਕਮਿਸ਼ਨਰ ਸੁਰਭੀ ਮਲਿਕ

Punjab
ਲੁਧਿਆਣਾ, 15 ਜਨਵਰੀ (000) - ਡਿਪਟੀ ਕਮਿਸ਼ਨਰ ਲੁਧਿਆਣਾ ਸ੍ਰੀਮਤੀ ਸੁਰਭੀ ਮਲਿਕ ਵਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਸੂਬੇ ਵਿੱਚ ਮੁੱਖ ਮੰਤਰੀ ਸਰਦਾਰ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਤਹਿਤ, ਲੰਬਿਤ ਇੰਤਕਾਲਾਂ ਦੇ ਨਿਪਟਾਰੇ ਸਬੰਧੀ ਲੁਧਿਆਣਾ 'ਚ ਲੱਗੇ ਦੂਸਰੇ ਵਿਸ਼ੇਸ਼ ਕੈਂਪਾਂ ਦਾ ਨਾਗਰਿਕਾਂ ਨੇ ਲਿਆ ਭਰਪੂਰ ਲਾਹਾ ਲਿਆ ਹੈ। ਡਿਪਟੀ ਕਮਿਸ਼ਨਰ ਸ੍ਰੀਮਤੀ ਮਲਿਕ ਨੇ ਦੱਸਿਆ ਕਿ ਮਾਲ ਵਿਭਾਗ ਦੀਆਂ ਸੇਵਾਵਾਂ ਲੋਕਾਂ ਤੱਕ ਸੁਚਾਰੂ ਤਰੀਕੇ ਨਾਲ ਪਹੁੰਚਾਉਣ ਦੇ ਮੰਤਵ ਨਾਲ ਅੱਜ ਜ਼ਿਲ੍ਹੇ ਭਰ ਵਿੱਚ ਵਿਸ਼ੇਸ਼ ਕੈਂਪ ਲਗਾਏ ਗਏ। ਉਨ੍ਹਾਂ ਦੱਸਿਆ ਕਿ ਖੰਨਾ, ਪਾਇਲ, ਮਲੌਦ, ਸਮਰਾਲਾ, ਮਾਛੀਵਾੜਾ, ਕੂੰਮ ਕਲਾਂ, ਸਾਹਨੇਵਾਲ, ਡੇਹਲੋਂ, ਲੁਧਿਆਣਾ ਪੂਰਬੀ, ਲੁਧਿਆਣਾ ਪੱਛਮੀ, ਲੁਧਿਆਣਾ ਕੇਂਦਰੀ, ਮੁਲਾਂਪੁਰ ਦਾਖਾ, ਜਗਰਾਉਂ, ਸਿੱਧਵਾਂ ਬੇਟ, ਰਾਏਕੋਟ ਆਦਿ ਵਿਖੇ ਵਿਸ਼ੇਸ਼ ਕੈਂਪਾਂ ਦੌਰਾਨ ਵਸਨੀਕਾਂ ਨੇ ਆਪਣੇ ਲੰਬਿਤ ਇੰਤਕਾਲਾਂ ਦਾ ਨਿਪਟਾਰਾ ਕਰਵਾਇਆ। 06 ਜਨਵਰੀ ਨੂੰ ਸੂਬੇ ਭਰ ਵਿੱਚ ਆਯੋਜਿਤ ਪਹਿਲੇ ਰੈਵਿਨਿਊ ਕੈਂਪ ਦੇ ਸਫਲ ਆਯੋਜਨ ਤੋਂ ਬਾਅਦ, ਆਮ ਲੋਕਾਂ ਦੀ ਸਹੂਲਤ ਨੂੰ ਮੁੱੱਖ ...
ਲਾਲਜੀਤ ਸਿੰਘ ਭੁੱਲਰ ਵੱਲੋਂ ਸੜਕ ਸੁਰੱਖਿਆ ਮਹੀਨੇ ਦੀ ਸ਼ੁਰੂਆਤ, ਸੜਕੀ ਹਾਦਸਿਆਂ ‘ਚ ਮੌਤ ਦਰ ਘਟਾਉਣ ਲਈ ਸਮੂਹਿਕ ਯਤਨਾਂ ਦੀ ਲੋੜ ‘ਤੇ ਜ਼ੋਰ

ਲਾਲਜੀਤ ਸਿੰਘ ਭੁੱਲਰ ਵੱਲੋਂ ਸੜਕ ਸੁਰੱਖਿਆ ਮਹੀਨੇ ਦੀ ਸ਼ੁਰੂਆਤ, ਸੜਕੀ ਹਾਦਸਿਆਂ ‘ਚ ਮੌਤ ਦਰ ਘਟਾਉਣ ਲਈ ਸਮੂਹਿਕ ਯਤਨਾਂ ਦੀ ਲੋੜ ‘ਤੇ ਜ਼ੋਰ

Politics, Punjab
ਚੰਡੀਗੜ੍ਹ, 15 ਜਨਵਰੀ:   ਪੰਜਾਬ ਦੇ ਟਰਾਂਸਪੋਰਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਅੱਜ ਸੂਬੇ ਵਿੱਚ ਸੜਕੀ ਹਾਦਸਿਆਂ ਵਿੱਚ ਹੋਣ ਵਾਲੀਆਂ ਮੌਤਾਂ ਦੀ ਦਰ ਘਟਾਉਣ ਲਈ ਸਾਰੇ ਭਾਈਵਾਲਾਂ ਨੂੰ ਸਰਗਰਮੀ ਨਾਲ ਯੋਗਦਾਨ ਪਾਉਣ ਦੀ ਅਪੀਲ ਕੀਤੀ।   ਪੰਜਾਬ ਰਾਜ ਸੜਕ ਸੁਰੱਖਿਆ ਕੌਂਸਲ ਵੱਲੋਂ ਸੂਬੇ ਵਿੱਚ 15 ਜਨਵਰੀ ਤੋਂ 14 ਫਰਵਰੀ, 2024 ਤੱਕ ਮਨਾਏ ਜਾ ਰਹੇ ਸੜਕ ਸੁਰੱਖਿਆ ਮਹੀਨੇ ਦੀ ਸ਼ੁਰੂਆਤ ਸਬੰਧੀ ਸਮਾਗਮ ਨੂੰ ਸੰਬੋਧਨ ਕਰਦਿਆਂ ਟਰਾਂਸਪੋਰਟ ਮੰਤਰੀ ਨੇ ਸਬੰਧਤ ਵਿਭਾਗਾਂ, ਗ਼ੈਰ-ਸਰਕਾਰੀ ਸੰਗਠਨਾਂ ਅਤੇ ਲੋਕਾਂ ਨੂੰ ਇਸ ਨਿਰਧਾਰਤ ਮਹੀਨੇ ਤੋਂ ਇਲਾਵਾ ਸਾਲ ਭਰ ਸੜਕ ਸੁਰੱਖਿਆ ਪ੍ਰਤੀ ਵਚਨਬੱਧਤਾ ਦੀ ਲੋੜ ‘ਤੇ ਜ਼ੋਰ ਦਿੱਤਾ।   ਪੰਜਾਬ ਸਿਵਲ ਸਕੱਤਰੇਤ-2 ਵਿਖੇ ਸਮਾਗਮ ਨੂੰ ਸੰਬੋਧਨ ਕਰਦਿਆਂ ਸ. ਲਾਲਜੀਤ ਸਿੰਘ ਭੁੱਲਰ ਨੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਸੜਕ ਸੁਰੱਖਿਆ ਫੋਰਸ (ਐਸ.ਐਸ.ਐਫ) ਅਤੇ ਲਗਾਤਾਰ ਨਿਗਰਾਨੀ ਸਮੇਤ ਲਾਗੂ ਕੀਤੇ ਹੋਰਨਾਂ ਉਪਰਾਲਿਆਂ ਦੇ ਆਵਾਜਾਈ ਵਿੱਚ ਸੁਧਾਰ ਦੇ ਸਕਾਰਾਤਮਕ ਪ੍ਰਭਾਵਾਂ ਨੂੰ ਉਜਾਗਰ ਕੀਤਾ। ਉਨ੍ਹਾਂ ਦੱਸਿਆ ਕਿ ਪੰ...
ਲੰਬਿਤ ਇੰਤਕਾਲ ਦਰਜ ਕਰਨ ਲਈ ਲਾਏ ਕੈਂਪਾਂ ਨੂੰ ਭਰਵਾਂ ਹੁੰਗਾਰਾ: ਅਨਮੋਲ ਗਗਨ ਮਾਨ

ਲੰਬਿਤ ਇੰਤਕਾਲ ਦਰਜ ਕਰਨ ਲਈ ਲਾਏ ਕੈਂਪਾਂ ਨੂੰ ਭਰਵਾਂ ਹੁੰਗਾਰਾ: ਅਨਮੋਲ ਗਗਨ ਮਾਨ

Punjab
ਮਾਜਰੀ/ ਖਰੜ, 15 ਜਨਵਰੀ: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਦਿੱਤੇ ਨਿਰਦੇਸ਼ਾਂ ਉੱਤੇ ਅਮਲ ਕਰਦਿਆਂ ਮਾਲ ਵਿਭਾਗ ਨੇ 15 ਜਨਵਰੀ (ਸੋਮਵਾਰ) ਨੂੰ ਹਰੇਕ ਤਹਿਸੀਲ ਅਤੇ ਸਬ ਤਹਿਸੀਲ ਵਿੱਚ ਵਿਸ਼ੇਸ਼ ਕੈਂਪ ਲਗਾ ਕੇ ਲੰਬਿਤ ਪਏ ਇੰਤਕਾਲ ਦਰਜ ਕੀਤੇ। ਇਸੇ ਲੜੀ ਤਹਿਤ ਮਾਜਰੀ ਵਿਖੇ ਲਾਏ ਕੈਂਪ ਦਾ ਜਾਇਜ਼ਾ ਕੈਬਨਿਟ ਮੰਤਰੀ, ਪੰਜਾਬ, ਅਨਮੋਲ ਗਗਨ ਮਾਨ ਨੇ ਲਿਆ। ਇਸ ਮੌਕੇ ਸਹਾਇਕ ਕਮਿਸ਼ਨਰ (ਸਿਖਲਾਈ ਅਧੀਨ) ਡੇਵੀ ਗੋਇਲ ਵੀ ਮੌਜੂਦ ਸਨ। ਇਸ ਮੌਕੇ ਕੈਬਨਿਟ ਮੰਤਰੀ ਨੇ ਦੱਸਿਆ ਕਿ ਮਾਲ ਵਿਭਾਗ ਦੀਆਂ ਸੇਵਾਵਾਂ ਲੋਕਾਂ ਤੱਕ ਸੁਚਾਰੂ ਤਰੀਕੇ ਨਾਲ ਪਹੁੰਚਾਉਣ ਦੀ ਦਿਸ਼ਾ ਵਿੱਚ ਵੱਡੀ ਪੁਲਾਂਘ ਪੁੱਟਦਿਆਂ 6 ਜਨਵਰੀ ਨੂੰ ਸੂਬੇ ਦੇ ਮਾਲ ਮੰਤਰੀ ਸ੍ਰੀ ਬ੍ਰਮ ਸ਼ੰਕਰ ਜਿੰਪਾ ਦੀਆਂ ਹਦਾਇਤਾਂ ਅਨੁਸਾਰ ਛੁੱਟੀ ਵਾਲੇ ਦਿਨ ਪੰਜਾਬ ਭਰ ਦੇ ਮਾਲ ਦਫ਼ਤਰਾਂ ਵਿੱਚ ਲੰਬਿਤ ਪਏ ਇੰਤਕਾਲ ਦਰਜ ਕਰਨ ਦੀ ਵਿਸ਼ੇਸ਼ ਮੁਹਿੰਮ ਨੂੰ ਮਿਲੇ ਭਰਵੇਂ ਹੁੰਗਾਰੇ ਤੋਂ ਬਾਅਦ ਇਹ ਫੈਸਲਾ ਲਿਆ ਗਿਆ ਸੀ। ਵਿਸ਼ੇਸ਼ ਕੈਂਪ ਦੌਰਾਨ ਸਾਰੇ ਲੰਬਿਤ ਇੰਤਕਾਲ ਮੌਕੇ ਉਤੇ ਹੀ ਦਰਜ ਕਰਨ ਲਈ ਅਧਿਕਾਰੀਆਂ ਨੂੰ ਪਹਿਲਾਂ ਹੀ ਆਦੇਸ਼ ਦਿੱਤੇ ਗਏ ਸਨ ਤਾਂ ਜੋ ਲੋਕ...
ਵਿਜੀਲੈਂਸ ਬਿਊਰੋ ਵੱਲੋਂ ਸਟੇਟ ਫਾਰਮੇਸੀ ਕੌਂਸਲ ਦੇ ਰਜਿਸਟਰਾਰਾਂ ਦੀ ਮਿਲੀਭੁਗਤ ਨਾਲ ਘਪਲੇਬਾਜ਼ੀ ਕਰਕੇ ਡੀ-ਫਾਰਮੇਸੀ ਚ ਦਾਖਲੇ ਦੇਣਤ ਡਿਗਰੀਆਂ ਜਾਰੀ ਕਰਨ ਦੇ ਦੋਸ਼ ਹੇਠ 4 ਹੋਰ ਵਿਅਕਤੀਆਂ ਗ੍ਰਿਫ਼ਤਾਰ

ਵਿਜੀਲੈਂਸ ਬਿਊਰੋ ਵੱਲੋਂ ਸਟੇਟ ਫਾਰਮੇਸੀ ਕੌਂਸਲ ਦੇ ਰਜਿਸਟਰਾਰਾਂ ਦੀ ਮਿਲੀਭੁਗਤ ਨਾਲ ਘਪਲੇਬਾਜ਼ੀ ਕਰਕੇ ਡੀ-ਫਾਰਮੇਸੀ ਚ ਦਾਖਲੇ ਦੇਣਤ ਡਿਗਰੀਆਂ ਜਾਰੀ ਕਰਨ ਦੇ ਦੋਸ਼ ਹੇਠ 4 ਹੋਰ ਵਿਅਕਤੀਆਂ ਗ੍ਰਿਫ਼ਤਾਰ

Crime, Punjab
ਚੰਡੀਗੜ੍ਹ, 15 ਜਨਵਰੀ:   ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਅੱਜ ਪੰਜਾਬ ਰਾਜ ਫਾਰਮੇਸੀ ਕੌਂਸਲ (ਪੀ.ਐਸ.ਪੀ.ਸੀ.) ਦੇ ਰਜਿਸਟਰਾਰਾਂ ਅਤੇ ਅਧਿਕਾਰੀਆਂ ਦੀ ਮਿਲੀਭੁਗਤ ਨਾਲ ਘਪਲੇਬਾਜ਼ੀ ਕਰਕੇ ਅਯੋਗ ਉਮੀਦਵਾਰਾਂ ਨੂੰ ਦਾਖ਼ਲਾ ਦੇਣ ਅਤੇ ਡੀ-ਫਾਰਮੇਸੀ ਦੀਆਂ ਡਿਗਰੀਆਂ ਜਾਰੀ ਕਰਨ ਦੇ ਦੋਸ਼ ਹੇਠ ਚਾਰ ਹੋਰ ਮੁਲਜ਼ਮਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਇਸ ਸਬੰਧੀ ਵਿਜੀਲੈਂਸ ਬਿਊਰੋ ਵੱਲੋਂ ਪਹਿਲਾਂ ਹੀ ਦਾਖਲੇ, ਰਜਿਸਟ੍ਰੇਸ਼ਨ ਵਿੱਚ ਬੇਨਿਯਮੀਆਂ ਕਰਨ ਅਤੇ ਪ੍ਰਾਈਵੇਟ ਕਾਲਜਾਂ ਵਿੱਚ ਪੜ੍ਹ ਰਹੇ ਅਯੋਗ ਵਿਦਿਆਰਥੀਆਂ ਨੂੰ ਡੀ-ਫਾਰਮੇਸੀ ਦੇ ਲਾਇਸੈਂਸ ਜਾਰੀ ਕਰਨ ਦੇ ਦੋਸ਼ ਹੇਠ ਪੀ.ਐਸ.ਪੀ.ਸੀ. ਦੇ ਸਾਬਕਾ ਰਜਿਸਟਰਾਰਾਂ ਅਤੇ ਅਧਿਕਾਰੀਆਂ ਵਿਰੁੱਧ ਐਫ.ਆਈ.ਆਰ. ਨੰਬਰ 17 ਮਿਤੀ 8.12.2023 ਨੂੰ ਆਈ.ਪੀ.ਸੀ. ਦੀ ਧਾਰਾ 420, 465, 466, 468, 120-ਬੀ ਤਹਿਤ ਵਿਜੀਲੈਂਸ ਬਿਊਰੋ ਦੇ ਥਾਣਾ ਲੁਧਿਆਣਾ ਵਿਖੇ ਅਪਰਾਧਿਕ ਮੁਕੱਦਮਾ ਦਰਜ ਕੀਤਾ ਜਾ ਚੁੱਕਾ ਹੈ।   ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਸ ਮਾਮਲੇ ਵਿਚ ਅੱਜ ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਵਿਚ ਆਦੇਸ਼ ਇੰਸਟੀਚਿਊਟ ਆਫ਼ ਮੈਡੀਕ...
ਸਹਿਕਾਰਤਾ ਵਿਭਾਗ ਦਾ ਸੀਨੀਅਰ ਸਹਾਇਕ 10,000 ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਸਹਿਕਾਰਤਾ ਵਿਭਾਗ ਦਾ ਸੀਨੀਅਰ ਸਹਾਇਕ 10,000 ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ

Crime, Punjab
ਚੰਡੀਗੜ, 13 ਜਨਵਰੀ: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਸਹਾਇਕ ਰਜਿਸਟਰਾਰ, ਪੰਜਾਬ ਸਹਿਕਾਰਤਾ ਵਿਭਾਗ, ਖਰੜ, ਜਿਲਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੇ ਦਫਤਰ ਵਿੱਚ ਤਾਇਨਾਤ ਸੀਨੀਅਰ ਸਹਾਇਕ ਰਜਿੰਦਰ ਸਿੰਘ ਨੂੰ 10,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਦੋਸ਼ੀ ਮੁਲਾਜ਼ਮ ਰਜਿੰਦਰ ਸਿੰਘ, ਵਾਸੀ ਗਾਰਡਨ ਕਲੋਨੀ, ਖਰੜ ਨੂੰ ਸ਼ਿਕਾਇਤਕਰਤਾ ਜਸਪਾਲ ਸਿੰਘ ਵਾਸੀ ਪਿੰਡ ਬਗਿੰਡੀ, ਤਹਿਸੀਲ ਖਰੜ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਅਧਾਰ 'ਤੇ ਗ੍ਰਿਫਤਾਰ ਕੀਤਾ ਗਿਆ ਹੈ ਜੋ ਕਿ ਪਿੰਡ ਸਿਉਂਕ, ਤਹਿਸੀਲ ਖਰੜ ਦੀ ਦੁੱਧ ਇਕੱਤਰਨ ਸੁਸਾਇਟੀ ਵਿੱਚ ਸਕੱਤਰ ਵਜੋਂ ਕੰਮ ਕਰ ਰਿਹਾ ਹੈ। ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਕਿ ਉਕਤ ਮੁਲਜ਼ਮ ਰਜਿੰਦਰ ਸਿੰਘ ਪਿੰਡ ਸਿਉਂਕ ਦੀ ਉਕਤ ਦੁੱਧ ਇਕੱਤਰਨ ਸੋਸਾਇਟੀ ਦੀ ਚੋਣ ਸਬੰਧੀ ਫਾਈਲ ਕਲੀਅਰ ਕਰਨ ਬਦਲੇ 10,000 ਰੁਪਏ ਰਿਸ਼ਵਤ ਦੀ ਮੰਗ ਕਰ ...
ਸਾਂਝੇ ਤੌਰ ਤੇ ਇਕੱਠੇ ਹੋ ਕੇ ਹੀ ਪਿੰਡਾਂ ਦਾ ਹੋ ਸਕਦਾ ਹੈ ਸੁਧਾਰ : ਡਿਪਟੀ ਕਮਿਸ਼ਨਰ

ਸਾਂਝੇ ਤੌਰ ਤੇ ਇਕੱਠੇ ਹੋ ਕੇ ਹੀ ਪਿੰਡਾਂ ਦਾ ਹੋ ਸਕਦਾ ਹੈ ਸੁਧਾਰ : ਡਿਪਟੀ ਕਮਿਸ਼ਨਰ

Punjab
ਬਠਿੰਡਾ, 13 ਜਨਵਰੀ : ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਨੇ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਅਮਰਗੜ੍ਹ, ਬਲਾਹੜ ਵਿੰਝੂ, ਦਾਨ ਸਿੰਘ ਵਾਲਾ, ਲਹਿਰਾ ਮੁਹੱਬਤ, ਮੰਡੀ ਕਲਾਂ, ਦਿਉਣ ਤੇ ਚਾਉਕੇ ਦਾ ਦੌਰਾ ਕਰਕੇ ਉੱਥੋਂ ਦੀਆਂ ਪੰਚਾਇਤਾਂ ਦੀਆਂ ਸਾਂਝੀਆਂ ਸਮੱਸਿਆਵਾਂ ਤੋਂ ਇਲਾਵਾ ਖੇਤੀਬਾੜੀ ਨਾਲ ਸਬੰਧਤ ਮੁਸ਼ਕਿਲਾਂ ਨੂੰ ਸੁਣਿਆ।        ਆਪਣੇ ਦੌਰੇ ਦੌਰਾਨ ਡਿਪਟੀ ਕਮਿਸ਼ਨਰ ਨੇ ਪਿੰਡਾਂ ਦੀਆਂ ਪੰਚਾਇਤਾਂ ਨੂੰ ਕਿਹਾ ਕਿ ਸਾਂਝੇ ਤੌਰ ਤੇ ਇੱਕਠੇ ਹੋ ਕੇ ਹੀ ਪਿੰਡ ਪੱਧਰ ਤੇ ਸੁਧਾਰ ਕੀਤਾ ਜਾ ਸਕਦਾ ਹੈ। ਇਸ ਮੌਕੇ ਉਨ੍ਹਾਂ ਇਹ ਵੀ ਕਿਹਾ ਕਿ ਪਿੰਡ ਦੇ ਕੁਝ ਸਾਂਝੇ ਵਿਕਾਸ ਕਾਰਜ ਆਪਸੀ ਭਾਈਚਾਰੇ ਨਾਲ ਹੀ ਕੀਤੇ ਜਾ ਸਕਦੇ ਹਨ।        ਇਸ ਮੌਕੇ ਡਿਪਟੀ ਕਮਿਸ਼ਨਰ ਨੇ ਪਿੰਡਾਂ ਚ ਪੀਣ ਵਾਲੇ ਪਾਣੀ, ਛੱਪੜਾ, ਖਾਲਾਂ, ਆਵਾਰਾ ਪਸ਼ੂਆਂ, ਸੜਕਾਂ, ਸੀਵਰੇਜ਼, ਪਹੀਆਂ ਦੀ ਨਿਸ਼ਾਨਦੇਹੀ ਆਦਿ ਸਮੱਸਿਆਵਾਂ ਨੂੰ ਸੁਣਿਆ, ਜਿਨ੍ਹਾਂ ਨੂੰ ਜਲਦ ਹੱਲ ਕਰਨ ਦਾ ਭਰੋਸਾ ਦਿਵਾਇਆ। ਇਸ ਮੌਕੇ ਉਨ੍ਹਾਂ ਪਿੰਡ ਵਾਸੀਆਂ ਤੋਂ ਝੋਨੇ ਦੀ ਪਰਾਲੀ ਪ੍ਰਬੰਧਨ ਸਬੰਧੀ ਵੀ ਜਾਣਕਾਰੀ ਹਾਸਲ ਕੀਤੀ। ਇਸ ਮੌਕੇ ਉਨ੍ਹਾਂ ਕਿਸਾਨਾਂ ਨੂੰ ਭਰੋਸਾ ਦਿਵਾਇਆ ਕਿ ...
ਵਿਸ਼ਵ ਪੰਜਾਬੀ ਸਭਾ ਕੈਨੇਡਾ ਤੇ ਭਾਸ਼ਾ ਵਿਭਾਗ ਮੋਹਾਲੀ ਵੱਲੋਂ ਪੁਆਧੀ ਲੇਖਕਾਂ ਦਾ ਸਨਮਾਨ

ਵਿਸ਼ਵ ਪੰਜਾਬੀ ਸਭਾ ਕੈਨੇਡਾ ਤੇ ਭਾਸ਼ਾ ਵਿਭਾਗ ਮੋਹਾਲੀ ਵੱਲੋਂ ਪੁਆਧੀ ਲੇਖਕਾਂ ਦਾ ਸਨਮਾਨ

Punjab
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 13 ਜਨਵਰੀ, 2024: ਵਿਸ਼ਵ ਪੰਜਾਬੀ ਸਭਾ ਕੈਨੇਡਾ ਨੇ ਭਾਸ਼ਾ ਵਿਭਾਗ ਮੋਹਾਲੀ ਦੇ ਸਹਿਯੋਗ ਨਾਲ ਇੱਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਪੁਆਧੀ ਲੇਖਕਾਂ ਦਾ ਸਨਮਾਨ ਸਮਾਰੋਹ ਕਰਵਾਇਆ। ਇਸ ਦੌਰਾਨ ਡਾ. ਦਲਬੀਰ ਸਿੰਘ ਕਥੂਰੀਆ ਚੇਅਰਮੈਨ ਵਿਸ਼ਵ ਪੰਜਾਬੀ ਸਭਾ ਕੈਨੇਡਾ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਤੇ ਵੱਖ-ਵੱਖ ਸਿਨਫ਼ਾ ਦੇ 8 ਲੇਖਕਾਂ ਤੇ ਕਵੀਆਂ ਨੂੰ ਨਕਦ ਰਾਸ਼ੀ ਤੇ ਸਨਮਾਨ-ਚਿੰਨ੍ਹ ਭੇਟ ਕੀਤੇ।     ਪ੍ਰੋ਼ਗਰਾਮ ਦੀ ਪ੍ਰਧਾਨਗੀ ਜ਼ਿਲ੍ਹਾ ਭਾਸ਼ਾ ਅਫ਼ਸਰ ਡਾ ਦਵਿੰਦਰ ਬੋਹਾ, ਨਾਵਲਕਾਰ ਜਸਬੀਰ ਮੰਡ ਜਦੋਂ ਕਿ ਵਿਸ਼ੇਸ਼ ਮਹਿਮਾਨ ਵਜੋਂ ਲੈਕਚਰਾਰ ਬਲਬੀਰ ਕੌਰ ਰਾਏਕੋਟੀ ਤੇ ਬੀਬੀ ਪਰਮਜੀਤ ਕੌਰ ਲਾਂਡਰਾਂ ਨੇ ਹਾਜ਼ਰੀ ਭਰੀ। ਪ੍ਰੋਗਰਾਮ ਦਾ ਰਸਮੀ ਆਗਾਜ਼ ਬੀਬੀ ਪਰਮਜੀਤ ਕੌਰ ਲਾਂਡਰਾਂ ਤੇ ਚੰਡੀਗੜ੍ਹ ਦੇ ਪ੍ਰਧਾਨ ਸਤਵਿੰਦਰ ਸਿੰਘ ਧੜਾਕ ਵੱਲੋਂ ਮਹਿਮਾਨਾਂ ਨੂੰ ਜੀ ਆਇਆਂ ਕਹਿਣ ਤੋਂ ਬਾਅਦ ਹੋਇਆ।     ਉਪਰੰਤ ਆਪਣੇ ਸੰਬੋਧਨ ਵਿਚ ਡਾ.ਦਲਬੀਰ ਸਿੰਘ ਕਥੂਰੀਆ ਨੇ ਕਿਹਾ ਕਿ ਕੈਨੇਡਾ ਤੇ ਹੋਰ ਬਾਹਰਲੇ ਮੁਲਕਾਂ ਦੀ ਵੱਡੀ ਤਰੱਕੀ ਪਿੱਛੇ ਉਹਨਾਂ ਦੇਸ਼ਾਂ ਦੀ ਭਾਸ਼ਾ ਦਾ ਯੋਗਦਾਨ ਹੈ। ਵਿਕ...