ਪਿੰਡ ਭਾਗਸਰ ਵਿਚ ਮਨਾਈ ਧੀਆਂ ਦੀ ਲੋਹੜੀ, ਵਿਧਾਇਕ ਨੇ ਦਿੱਤੀ ਪਿੰਡ ਨੂੰ 97 ਲੱਖ ਦੀ ਗ੍ਰਾਂਟ
ਬੱਲੂਆਣਾ, ਫਾਜਿ਼ਲਕਾ, 13 ਜਨਵਰੀ
ਬੱਲੂਆਣਾ ਵਿਧਾਨ ਸਭਾ ਹਲਕੇ ਦੇ ਪਿੰਡ ਭਾਗਸਰ ਵਿਖੇ ਅੱਜ ਧੀਆਂ ਦੀ ਲੋਹੜੀ ਮਨਾਈ ਗਈ ਜਿਸ ਮੌਕੇ ਬੱਲੂਆਣਾ ਦੇ ਵਿਧਾਇਕ ਸ੍ਰੀ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਮੁੱਖ ਮਹਿਮਾਨ ਵਜੋਂ ਸਿ਼ਰਕਤ ਕਰਨ ਪਹੁੰਚੇ।ਇਸ ਮੌਕੇ ਵਿਧਾਇਕ ਨੇ ਪੰਜਾਬ ਸਰਕਾਰ ਦੀ ਤਰਫੋ ਲੋਹੜੀ ਦੇ ਉਪਹਾਰ ਵਜੋਂ 97 ਲੱਖ ਰੁਪਏ ਦੀ ਗ੍ਰਾਂਟ ਪਿੰਡ ਦੇ ਵਿਕਾਸ ਕਾਰਜਾਂ ਲਈ ਦਿੱਤੀ।
ਇਸ ਮੌਕੇ ਵਿਧਾਇਕ ਸ੍ਰੀ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮਹਿਲਾ ਸਸ਼ਕਤੀਕਰਨ ਲਈ ਵਿਸੇਸ਼ ਉਪਰਾਲੇ ਕਰ ਰਹੀ ਹੈ। ਉਨ੍ਹਾਂ ਨੇ ਸਮੂਹ ਹਾਜਰੀਨ ਨੂੰ ਲੋਹੜੀ ਦੇ ਤਿਓਹਾਰ ਦੀ ਵਧਾਈ ਦਿੰਦਿਆਂ ਆਖਿਆ ਕਿ ਕਦੇ ਸਮੇਂ ਸੀ ਜਦ ਕੇਵਲ ਲੜਕਾ ਪੈਦਾ ਹੋਣ ਤੇ ਹੀ ਲੋਹੜੀ ਮਨਾਈ ਜਾਂਦੀ ਸੀ ਪਰ ਹੁਣ ਸਮਾਜ ਦੀ ਸੋਚ ਬਦਲਣ ਲੱਗੀ ਹੈ।
ਵਿਧਾਇਕ ਸ੍ਰੀ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਨੇ ਕਿਹਾ ਕਿ ਅੱਜ ਧੀਆਂ ਹਰ ਖੇਤਰ ਵਿਚ ਅੱਗੇ ਆ ਰਹੀਆਂ ਹਨ।ਉਨ੍ਹਾਂ ਨੇ ਕਿਹਾ ਕਿ ਸਰਕਾਰ ਦੇ ਪੱਧਰ ਤੇ ਮਹਿਲਾ ਸਸ਼ਕਤੀਕਰਨ ਦੇ ਉਪਰਾਲੇ ਹੋ ਰਹੇ ਹਨ ਪਰ ਸਮਾਜਿਕ ਪੱਧਰ...








