ਡਿਪਟੀ ਕਮਿਸ਼ਨਰ ਨੇ ਰਾਈਟ ਟੂ ਬਿਜਨੈਸ ਐਕਟ ਅਧੀਨ ਦੋ ਇਕਾਈਆਂ ਨੂੰ ਜਾਰੀ ਕੀਤੀ ਪ੍ਰਵਾਨਗੀ
ਅੰਮ੍ਰਿਤਸਰ 12 ਜਨਵਰੀ 2024---
ਪੰਜਾਬ ਸਰਕਾਰ ਵਲੋਂ ਉਦਯੋਗਪਤੀਆਂ ਨੂੰ ਉਨ੍ਹਾਂ ਦੇ ਕਾਰੋਬਾਰ ਨਾਲ ਸਬੰਧਤ ਕਈ ਤਰ੍ਹਾਂ ਦੀਆਂ ਸਹੂਲਤਾਂ ਆਨ ਲਾਈਨ ਮੁਹੱਇਆ ਕਰਵਾਈਆਂ ਜਾ ਰਹੀਆਂ ਹਨ, ਜਿਸ ਨਾਲ ਉਦਯੋਗਪਤੀਆਂ ਨੂੰ ਵੱਖ-ਵੱਖ ਦਫ਼ਤਰ ਦੇ ਚੱਕਰ ਨਹੀਂ ਮਾਰਨੇ ਪੈਂਦੇ ਅਤੇ ਸਾਰੀਆਂ ਸਹੂਲਤਾਂ ਇਕੋ ਹੀ ਖਿੜਕੀ ਰਾਹੀਂ ਦੇ ਦਿੱਤੀਆਂ ਜਾਂਦੀਆਂ ਹਨ। ਇਸੇ ਸਹੂਲਤ ਤਹਿਤ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਸ੍ਰੀ ਘਨਸ਼ਾਮ ਥੋਰੀ ਨੇ ਅੱਜ ਜਿਲ੍ਹਾ ਲੈਵਲ ਅਪਰੂਵਲ ਕਮੇਟੀ ਦੀ ਮੀਟਿੰਗ ਦੌਰਾਨ ਯੋਗ ਪਾਈਆਂ ਗਈਆਂ ਦੋ ਇਕਾਈਆਂ ਨੂੰ ਪ੍ਰਵਾਨਗੀ ਜਾਰੀ ਕੀਤੀ। ਉਨਾਂ ਦੱਸਿਆ ਕਿ ਇਨਾਂ ਦੋ ਇਕਾਈਆਂ ਵਿੱਚ ਸਿੱਧ ਅਤੇ ਅਸਿੱਧੇ ਤੌਰ ਤੇ 250 ਵਿਅਕਤੀਆਂ ਨੂੰ ਰੋਜ਼ਗਾਰ ਮਿਲੇਗਾ। ਇਸ ਮੌਕੇ ਡਿਪਟੀ ਕਮਿਸ਼ਨਰ ਵਲੋਂ ਮੈਸਰਜ ਗਲੋਬਲ ਫੂਡਜ਼ ਯੁਨਿਟ-2 ਪਿੰਡ ਭੰਗਵਾਂ ਤਹਿਸੀਲ ਮਜੀਠਾ ਅਤੇ ਮੈਸਰਜ਼ ਵਿਸ਼ਾਲ ਟੈਕਸਟਾਈਲਜ਼ ਪ੍ਰਾਇਵੇਟ ਲਿਮਟਿਡ ਪਿੰਡ ਨਾਂਗਕਲਾਂ ਮਜੀਠਾ ਰੋਡ ਨੂੰ ਪ੍ਰਵਾਨਗੀ ਪੱਤਰ ਭੇਟ ਕੀਤੇ।
ਡਿਪਟੀ ਕਮਿਸ਼ਨਰ ਸ੍ਰੀ ਘਨਸ਼ਾਮ ਥੋਰੀ ਨੇ ਦੱਸਿਆ ਕਿ ਸਰਕਾਰ ਵਲੋਂ ਸਨਅਤਕਾਰ ਮਿਲਣੀ ਵਿੱਚ ਵੀ ਭਰੋਸਾ ਦਿਵਾਇਆ ਗਿਆ ਸੀ ...







