Tuesday, October 20
Shadow

Punjab

ਸਿੱਖਿਆ ਵਿਭਾਗ ਵਿਚ 44 ਪ੍ਰਿੰਸੀਪਲਜ਼ ਨੂੰ ਡੀ.ਈ.ਓ ਵਜੋਂ ਤਰੱਕੀ

ਸਿੱਖਿਆ ਵਿਭਾਗ ਵਿਚ 44 ਪ੍ਰਿੰਸੀਪਲਜ਼ ਨੂੰ ਡੀ.ਈ.ਓ ਵਜੋਂ ਤਰੱਕੀ

Punjab
ਚੰਡੀਗੜ,  25 ਜਨਵਰੀ : ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੇ ਦਿਸ਼ਾਂ ਨਿਰਦੇਸ਼ਾਂ ਦੀ ਪਾਲਣਾ ਕਰਦੇ ਹੋਏ ਸਿੱਖਿਆ ਵਿਭਾਗ ਪੰਜਾਬ ਵਿਚ ਅੱਜ ਦਹਾਕੇ ਬਾਅਦ ਪ੍ਰਿੰਸੀਪਲਜ਼ ਤੋਂ ਡੀ.ਈ.ਓ ਅਤੇ ਸਹਾਇਕ ਡਾਇਰੈਕਟਰ ਦੀ ਅਸਾਮੀ ਲਈ ਵਿਭਾਗੀ ਤਰੱਕੀ ਕਮੇਟੀ ਦੀ ਮੀਟਿੰਗ ਕੀਤੀ ਗਈ। ਜਿਸ ਵਿਚ 44 ਪ੍ਰਿੰਸੀਪਲਜ਼ ਨੂੰ ਡੀ.ਈ.ਓ ਵਜੋਂ ਅਤੇ 13 ਪ੍ਰਿੰਸੀਪਲਜ਼ ਨੂੰ ਸਹਾਇਕ ਡਾਇਰੈਕਟਰ ਸਕੂਲ ਸਿੱਖਿਆ ਵਿਭਾਗ ਵਜੋਂ ਤਰੱਕੀ ਦਿੱਤੀ ਗਈ ਹੈ। ਇਥੇ ਇਹ ਦੱਸਣਯੋਗ ਹੈ ਕਿ ਪ੍ਰਿੰਸੀਪਲਜ ਤੋਂ ਡੀ.ਈ.ਉ.ਦੀਆਂ ਇਕ ਦਹਾਕੇ ਬਾਅਦ ਤਰੱਕੀਆਂ ਕੀਤੀਆਂ ਗਈਆਂ ਹਨ। ਇਸ ਸਬੰਧੀ ਹੋਰ ਜਾਣਕਾਰੀ ਦਿੰਦੇ ਹੌਏ ਵਿਭਾਗ ਦੇ ਬੁਲਾਰੇ ਨੇ ਦਸਿਆ ਕਿ ਸਕੂਲ ਸਿੱਖਿਆ ਮੰਤਰੀ, ਸ: ਹਰਜੋਤ ਸਿੰਘ ਬੈਂਸ ਵਲੋਂ ਮੁੱਖ ਮੰਤਰੀ, ਪੰਜਾਬ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ  ਸਿੱਖਿਆ ਵਿਭਾਗ ਵਿਚ ਤਰੱਕੀਆਂ ਦੇ ਕਾਰਜ ਵਿਚ ਤੇਜੀ ਲਿਆਉਣ ਸਬੰਧੀ ਦਿਤੇ ਗਏ ਹੁਕਮਾਂ ਤੇ ਕਾਰਵਾਈ ਕਰਦੇ ਹੋਏ ਵਿਭਾਗੀ ਤਰੱਕੀ ਕਮੇਟੀ ਨੇ ਪ੍ਰਿੰਸੀਪਲਜ਼ ਡੀ.ਈ.ਓ ਅਤੇ ਸਹਾਇਕ ਡਾਇਰੈਕਟਰ ਦੀ ਅਸਾਮੀ ਤੇ ਤਰੱਕੀਆਂ ਕਰਕੇ ਵਿਭਾਗ ਵਿਚ ਤਰੱਕੀਆਂ ਦਾ ਕਾਰਜ ਸ਼ੁਰੂ ਕੀਤਾ ਗਿਆ।  ਵਿਭਾਗੀ ਤਰੱਕੀ ਕਮੇ...
ਡੇਅਰੀ ਵਿਕਾਸ ਵਿਭਾਗ ਨੇ ਰਾਸ਼ਟਰੀ ਪਸ਼ੂ ਧਨ ਮਿਸ਼ਨ ਅਧੀਨ ਬਲਾਕ ਪੱਧਰੀ ਸੈਮੀਨਾਰ ਕਰਵਾਇਆ

ਡੇਅਰੀ ਵਿਕਾਸ ਵਿਭਾਗ ਨੇ ਰਾਸ਼ਟਰੀ ਪਸ਼ੂ ਧਨ ਮਿਸ਼ਨ ਅਧੀਨ ਬਲਾਕ ਪੱਧਰੀ ਸੈਮੀਨਾਰ ਕਰਵਾਇਆ

Punjab
ਬਠਿੰਡਾ, 25 ਜਨਵਰੀ()- ਕੈਬਨਿਟ ਮੰਤਰੀ ਸ. ਗੁਰਮੀਤ ਸਿੰਘ ਖੁਡੀਆਂ , ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਵਿਭਾਗ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਡਾਇਰੈਕਟਰ ਡੇਅਰੀ ਵਿਕਾਸ ਵਿਭਾਗ ਸ਼੍ਰੀ ਕੁਲਦੀਪ ਸਿੰਘ ਜੱਸੋਵਾਲ ਦੀ ਰਹਿਨੁਮਾਈ ਹੇਠ ਡੇਅਰੀ ਵਿਕਾਸ ਵਿਭਾਗ ਵੱਲੋਂ ਜ਼ਿਲ੍ਹੇ ਦੇ ਪਿੰਡ ਮੰਡੀ ਕਲਾਂ ਵਿਖੇ ਨੈਸ਼ਨਲ ਲਾਈਵ ਸਟਾਕ ਸਕੀਮ ਅਧੀਨ ਬਲਾਕ ਪੱਧਰੀ ਦੁੱਧ ਉਤਪਾਦਕ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ ਇਸ ਸੈਮੀਨਾਰ ਵਿੱਚ ਨੈਸ਼ਨਲ ਲਾਈਵ ਸਟਾਕ ਮਿਸ਼ਨ ਅਤੇ ਵਿਭਾਗੀ ਸਕੀਮਾਂ ਬਾਰੇ ਭਰਪੂਰ ਜਾਣਕਾਰੀ ਦਿੱਤੀ ਗਈ ਅਤੇ ਇਸ ਸੈਮੀਨਾਰ ਵਿੱਚ 200 ਤੋਂ ਵੱਧ ਦੁੱਧ ਉਤਪਾਦਕਾ ਨੇ ਭਾਗ ਲਿਆ ਅਤੇ ਉਨ੍ਹਾਂ ਨੂੰ ਮੁਫਤ ਟ੍ਰੈਨਿੰਗ ਕਿੱਟਾਂ ਵੀ ਵੰਡੀਆਂ ਗਈਆਂ। ਇਸ ਮੌਕੇ ਡਾ. ਅਜੀਤਪਾਲ ਸਿੰਘ ਧਾਲੀਵਾਲ, ਕ੍ਰਿਸ਼ੀ ਵਿਗਿਆਨ ਕੇਂਦਰ ਬਠਿੰਡਾ ਵੱਲੋਂ ਦੁਧਾਰੂ ਪਸ਼ੂਆਂ ਦੀ ਸਾਭ ਸੰਭਾਲ, ਨਸਲ ਸੁਧਾਰ ਅਤੇ ਇਲਾਜ ਬਾਰੇ ਜਾਣਕਾਰੀ ਦਿੱਤੀ ਗਈ । ਡਾ. ਅਜਾਇਬ ਸਿੰਘ (ਚਾਰਾ ਵਿਕਾਸ ਅਫਸਰ, ਰਿਟਾ) ਵੱਲੋਂ ਪਸ਼ੂਆਂ ਦੇ ਹਰੇ ਚਾਰੇ, ਸਾਈਲੇਜ ਅਤੇ ਤੂੜੀ ਨੂੰ ਸੋਧ ਕੇ ਵਰਤਣ ਸਬੰਧੀ ਜਾਣੂ ਕਰਵਾਇਆ ਗਿਆ। ਡਾ. ਤੇਜਦੀਪ ਕੌਰ ਪ੍ਰੋਜੈਕਟ ਡਾ...
ਵਿਧਾਇਕ ਬੱਲੂਆਣਾ ਨੇ ਬਜ਼ੀਦਪੁਰ ਕੱਟਿਆਂਵਾਲੀ ਵਿਖੇ ਰੱਖਿਆ ਖੇਡ ਸਟੇਡੀਅਮ ਦਾ ਨੀਂਹ ਪੱਥਰ

ਵਿਧਾਇਕ ਬੱਲੂਆਣਾ ਨੇ ਬਜ਼ੀਦਪੁਰ ਕੱਟਿਆਂਵਾਲੀ ਵਿਖੇ ਰੱਖਿਆ ਖੇਡ ਸਟੇਡੀਅਮ ਦਾ ਨੀਂਹ ਪੱਥਰ

Punjab
ਫਾਜ਼ਿਲਕਾ 25 ਜਨਵਰੀ 2024…. ਵਿਧਾਇਕ ਬੱਲੂਆਣਾ ਸ੍ਰੀ. ਅਮਨਦੀਪ ਸਿੰਘ ਗੋਲਡੀ ਮੁਸਾਫਿਰ ਨੇ ਹਲਕੇ ਦੇ ਪਿੰਡ ਬਜ਼ੀਦਪੁਰ ਕੱਟਿਆਂਵਾਲੀ ਵਿਖੇ ਖੇਡ ਸਟੇਡੀਅਮ ਦਾ ਨੀਂਹ ਪੱਥਰ ਰੱਖਣ ਦੀ ਰਸਮ ਅਦਾ ਕੀਤੀ ਗਈ। ਇਸ ਦੌਰਾਨ ਉਨ੍ਹਾਂ ਪਿੰਡ ਦੇ ਵਿਕਾਸ ਕੰਮਾਂ ਲਈ ਪਿੰਡ ਦੀ ਪੰਚਾਇਤ ਨੂੰ 49 ਲੱਖ 80 ਹਜਾਰ ਰੁਪਏ ਦੀ ਗ੍ਰਾਂਟ ਵੀ ਦਿੱਤੀ। ਵਿਧਾਇਕ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਨੇ ਕਿਹਾ ਕਿ ਪੰਜਾਬ ਵਿੱਚ ਖੇਡਾਂ ਦੇ ਮਿਆਰ ਨੂੰ ਉਪਰ ਚੁੱਕਣ ਅਤੇ ਨੌਜਵਾਨਾਂ ਵਿੱਚ ਖੇਡਾਂ ਪ੍ਰਤੀ ਉਤਸ਼ਾਹ ਪੈਦਾ ਕਰਨ ਲਈ ਲਈ ਪੰਜਾਬ ਸਰਕਾਰ ਵੱਲੋਂ ਪਿੰਡਾਂ ਵਿੱਚ ਧੜਾਧੜ ਖੇਡ ਸਟੇਡੀਅਮ ਬਣਾਏ ਜਾ ਰਹੇ ਹਨ, ਤਾਂ ਜੋ ਪਿੰਡਾਂ ਵਿੱਚੋ ਅੰਤਰਰਾਸ਼ਟਰੀ ਪੱਧਰ ਦੇ ਖਿਡਾਰੀ ਪੈਦਾ ਕੀਤੇ ਜਾ ਸਕਣ। ਉਨ੍ਹਾਂ ਕਿਹਾ ਕਿ ਖੇਡ ਸਟੇਡੀਅਮ ਬਣਨ ਨਾਲ ਨੌਜਵਾਨ ਨਸ਼ਿਆਂ ਵਰਗੀ ਬਿਮਾਰੀ ਤੋਂ ਵੀ ਦੂਰ ਰਹਿਣਗੇ ਅਤੇ ਖੇਡਾਂ ਵਿੱਚ ਉੱਚ ਮੁਕਾਮ ਹਾਸਲ ਕਰਕੇ ਆਪਣੇ ਜ਼ਿਲ੍ਹੇ, ਪਿੰਡ ਅਤੇ ਮਾਤਾ ਪਿਤਾ ਦਾ ਨਾਮ ਵੀ ਰੌਸ਼ਨ ਕਰਨਗੇ। ਪਿੰਡ ਬਜ਼ੀਦਪੁਰ ਕੱਟਿਆਂਵਾਲੀ ਦੀ ਪੰਚਾਇਤ ਨੂੰ 49 ਲੱਖ 80 ਹਜਾਰ ਰੁਪਏ ਦੀ ਗ੍ਰਾਂਟ ਭੇਟ ਕਰਦਿਆਂ ਵਿਧਾਇਕ ਗੋਲਡੀ ਮੁਸਾਫਿਰ ਨੇ ਕਿਹਾ...
ਗਣਤੰਤਰ ਦਿਵਸ ਮੌਕੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਫ਼ਿਰੋਜ਼ਪੁਰ ਤੋਂ ਕਰਨਗੇ ਸੁਪਰ 100 ਸਕੀਮ ਦੀ ਸ਼ੁਰੂਆਤ – ਧੀਮਾਨ

ਗਣਤੰਤਰ ਦਿਵਸ ਮੌਕੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਫ਼ਿਰੋਜ਼ਪੁਰ ਤੋਂ ਕਰਨਗੇ ਸੁਪਰ 100 ਸਕੀਮ ਦੀ ਸ਼ੁਰੂਆਤ – ਧੀਮਾਨ

Punjab
ਫ਼ਿਰੋਜ਼ਪੁਰ, 25 ਜਨਵਰੀ 2024: ਫਿਰੋਜ਼ਪੁਰ ਜ਼ਿਲ੍ਹੇ ਦਾ ਦੇਸ਼ ਦੀਆਂ ਖੇਡਾਂ ਵਿੱਚ ਬਹੁਤ ਵੱਡਾ ਯੋਗਦਾਨ ਹੈ। ਫਿਰੋਜ਼ਪੁਰ ਨੇ ਹਾਕੀ, ਨਿਸ਼ਾਨੇਬਾਜ਼ੀ, ਰੋਇੰਗ ਅਤੇ ਕਬੱਡੀ ਵਿੱਚ ਵੱਡੇ ਖਿਡਾਰੀ ਦੇਸ਼ ਨੂੰ ਦਿੱਤੇ ਹਨ। ਜਿਲ੍ਹਾ ਪ੍ਰਸ਼ਾਸਨ ਫ਼ਿਰੋਜ਼ਪੁਰ ਦੇ ਯਤਨਾਂ ਸਦਕਾ ਗਣਤੰਤਰ ਦਿਵਸ ਮੌਕੇ ਖੇਡਾਂ ਅਤੇ ਯੁਵਕ ਸੇਵਾਵਾਂ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਵੱਲੋਂ ਨਿਵੇਕਲੀ ਸਕੀਮ ‘ਸੁਪਰ ਹੰਡਰਡ(100)’ ਦੀ ਸ਼ੁਰੂਆਤ ਕੀਤੀ ਜਾਵੇਗੀ, ਜਿਸ ਤਹਿਤ ਸੂਬਾ ਪੱਧਰ ’ਤੇ ਜ਼ਿਲੇ ਦਾ ਨਾਮ ਰੌਸ਼ਨ ਕਰਨ ਵਾਲੇ ਜ਼ਿਲ੍ਹੇ ਵਿੱਚੋਂ ਸੁਪਰ ਹੰਡਰਡ (100) ਖਿਡਾਰੀ ਚੁਣੇ ਗਏ ਹਨ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਰਾਜੇਸ਼ ਧੀਮਾਨ ਆਈ.ਏ.ਐਸ. ਨੇ ਦਿੱਤੀ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪਹਿਲੋਂ ਹੀ ਵਧੀਆ ਮਿਹਨਤ ਕਰਕੇ ਸੂਬਾ ਪੱਧਰ ‘ਤੇ ਨਾਮਨਾ ਖੱਟਣ ਵਾਲੇ ਖਿਡਾਰੀਆਂ ਦੇ ਸੰਪੂਰਨ ਤੇ ਸਰਬਪੱਖੀ ਵਿਕਾਸ ਲਈ ਇਸ ਸਕੀਮ ਨੂੰ ਲਾਂਚ ਕੀਤਾ ਗਿਆ ਹੈ। ਉਨ੍ਹਾਂ ਦੀ ਡਾਇਟ ਦਾ ਸਾਰਾ ਪ੍ਰਬੰਧ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸੀ.ਐਸ.ਆਰ. ਗਤੀਵਿਧੀਆਂ ਰਾਹੀਂ ਕੀਤਾ ਜਾਵੇਗਾ। ਖਿਡਾਰੀਆਂ ਦੇ ਸੰਪੂਰਨ ਤੇ ਬਹੁਪੱਖੀ ਵਿਕਾਸ ਲਈ ਉਨ੍ਹਾਂ ਨੂੰ ਸਪੋਰਟਸ ਸਾਇੰ...
ਪਿੰਡ ਢੀਂਗਾਂ ਵਾਲੀ ਵਿਖੇ ਗਊਸ਼ਾਲਾ ਨੂੰ 95 ਲੱਖ ਰੁਪਏ ਦੀ ਗਰਾਂਟ ਦਿੱਤੀ

ਪਿੰਡ ਢੀਂਗਾਂ ਵਾਲੀ ਵਿਖੇ ਗਊਸ਼ਾਲਾ ਨੂੰ 95 ਲੱਖ ਰੁਪਏ ਦੀ ਗਰਾਂਟ ਦਿੱਤੀ

Punjab
ਫਾਜ਼ਿਲਕਾ, 25 ਜਨਵਰੀ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪਿੰਡਾਂ ਦੇ ਸਰਵਪੱਖੀ ਵਿਕਾਸ ਲਈ ਲਗਾਤਾਰ ਨਵੇਂ-ਨਵੇਂ ਵਿਕਾਸ ਪ੍ਰੋਜੈਕਟਾਂ ਸਿਰਜ ਰਹੀ ਹੈ। ਮੌਜੂਦਾ ਸਰਕਾਰ ਮਨੁੱਖ ਦੇ ਨਾਲ-ਨਾਲ ਗਉਵੰਸ਼ ਦੀ ਭਲਾਈ ਲਈ ਵੀ ਯਤਨਸ਼ੀਲ ਹੈ। ਇਸੇ ਲੜੀ ਤਹਿਤ ਹਲਕਾ ਬਲੂਆਣਾ ਦੇ ਵਿਧਾਇਕ ਸ੍ਰੀ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਨੇ ਪਿੰਡ ਢੀਂਗਾਂ ਵਾਲੀ ਵਿਖ਼ੇ ਗਉਸ਼ਾਲਾ ਵਿਖੇ ਹੋਣ ਵਾਲੇ ਕੰਮਾਂ ਦੀ ਉਸਾਰੀ ਲਈ 95 ਲੱਖ ਰੁਪਏ ਦੀ ਗ੍ਰਾਂਟ ਜਾਰੀ ਕੀਤੀ। ਹਲਕਾ ਬਲੂਆਣਾ ਦੇ ਵਿਧਾਇਕ ਸ੍ਰੀ ਗੋਲਡੀ ਮੁਸਾਫਿਰ ਨੇ ਦੱਸਿਆ ਕਿ ਪਿੰਡ ਢੀਂਗਾ ਵਾਲੀ ਦੀ ਗਉਸ਼ਾਲਾ ਵਿਖੇ ਗਉਵੰਸ਼ ਦੀ ਚੰਗੀ ਸਿਹਤ ਨੂੰ ਯਕੀਨੀ ਬਣਾਉਣ ਅਤੇ ਉਨ੍ਹਾਂ ਦੇ ਠਹਿਰਣ ਦੇ ਪ੍ਰਬੰਧਾਂ ਵਿਚ ਸੁਧਾਰ ਕਰਨ ਲਈ ਸ਼ੈਡਾਂ ਦੀ ਉਸਾਰੀ ਦੇ ਕੰਮ ਲਈ ਫੰਡ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ ਗਉਵੰਸ਼ ਦੀ ਸਾਂਭ-ਸੰਭਾਲ ਪ੍ਰਤੀ ਪੰਜਾਬ ਸਰਕਾਰ ਪੂਰੀ ਤਰ੍ਹਾਂ ਚਿੰਤਿਤ ਹੈ। ਉਨ੍ਹਾਂ ਕਿਹਾ ਕਿ ਇਸ ਗ੍ਰਾਂਟ ਨਾਲ ਜਿਥੇ ਗਉਸ਼ਾਲਾ ਦੇ ਸ਼ੈਡਾਂ ਦੀ ਉਸਾਰੀ ਦਾ ਕੰਮ ਹੋਵੇਗਾ ਉਥੇ ਗਉਵੰਸ਼ ਸੁਵਿਧਾ ਅਨੁਸਾਰ ਠਹਿਰ ਸਕੇਗਾ। ਇਸ ਮੌਕੇ ਆਮ ਆਦਮੀ ਪਾਰਟੀ ਦੇ...
ਪੇਂਡੂ ਬੇਰੁਜਗਾਰ ਨੋਜਵਾਨਾਂ ਲਈ ਡੇਅਰੀ ਫਾਰਮਿੰਗ ਦਾ ਸਿਖਲਾਈ ਕੋਰਸ 29 ਜਨਵਰੀ ਤੋਂ ਸ਼ੁਰੂ

ਪੇਂਡੂ ਬੇਰੁਜਗਾਰ ਨੋਜਵਾਨਾਂ ਲਈ ਡੇਅਰੀ ਫਾਰਮਿੰਗ ਦਾ ਸਿਖਲਾਈ ਕੋਰਸ 29 ਜਨਵਰੀ ਤੋਂ ਸ਼ੁਰੂ

Punjab
ਅੰਮ੍ਰਿਤਸਰ 25 ਜਨਵਰੀ 2024-- ਜਿਲਾ ਅੰਮ੍ਰਿਤਸਰ ਨਾਲ ਸਬੰਧਿਤ ਪੇਂਡੂ ਬੇਰੁਜਗਾਰ ਨੋਜਵਾਨ ਲੜਕੇ/ਲੜਕੀਆਂ, ਜੋ ਡੇਅਰੀ ਦਾ ਕਿੱਤਾ ਸ਼ੁਰੂ ਕਰਨਾ ਚਾਹੁੰਦੇ ਹਨ, ਡੇਅਰੀ ਸਿਖਲਾਈ ਕੋਰਸ ਵਾਸਤੇ ਦਫਤਰ ਡਿਪਟੀ ਡਾਇਰੈਕਟਰ ਡੇਅਰੀ ਅੰਮ੍ਰਿਤਸਰ, ਡੇਅਰੀ ਸਿਖਲਾਈ ਅਤੇ ਵਿਸਥਾਰ ਕੇਂਦਰ ਵੇਰਕਾ (ਅੰਮ੍ਰਿਤਸਰ) ਵਿਖੇ 29 ਜਨਵਰੀ ਤੱਕ ਸਵੇਰ 11.00 ਵਜੇ ਤੱਕ ਰਜਿਸ਼ਟਰੇਸ਼ਨ ਕਰਵਾ ਸਕਦੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸ੍ਰੀ ਵਰਿਆਮ ਸਿੰਘ, ਡਿਪਟੀ ਡਾਇਰੈਕਟਰ ਡੇਅਰੀ ਅੰਮ੍ਰਿਤਸਰ ਨੇ ਦਸਿਆ ਕਿ ਖੇਤੀ ਵਿੱਚ ਵਿਭਿੰਨਤਾ ਲਿਆਉਣ ਅਤੇ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਕਰਨ ਲਈ ਡੇਅਰੀ ਦੇ ਕਿਂਤੇ ਨੂੰ ਸਹਾਇਕ ਧੰਦੇ ਵਜੋਂ ਅਪਨੁਣ ਲਈ 2 ਹਫਤੇ ਦੀ ਡੇਅਰੀ ਸਿਖਲਾਈ 29 ਜਨਵਰੀ ਤੋਂ ਡੇਅਰੀ ਸਿਖਲਾਈ ਤੇ ਵਿਸਥਾਰ ਕੇਂਦਰ, ਵੇਰਕਾ (ਜਿਲ੍ਹਾ ਅੰਮ੍ਰਿਤਸਰ) ਵਿਖੇ ਕਰਵਾਈ ਜਾਣੀ ਹੈ। ਇਸ ਸਿਖਲਾਈ ਕੋਰਸ ਵਿੱਚ ਜਿਲ੍ਹਾ ਅੰਮ੍ਰਿਤਸਰ ਨਾਲ ਸਬੰਧਤ ਬੇਰੁਜਗਾਰ ਨੌਜਵਾਨ ਲੜਕੇ/ਲੜਕੀਆਂ ਜੋ ਘੱਟੋ ਘੱਟ 5ਵੀਂ ਪਾਸ ਹੋਣ, ਉਮਰ 18 ਤੋਂ 55 ਸਾਲ ਦਰਮਿਆਨ ਹੋਵੇ, ਪੇਂਡੂ ਖੇਤਰ ਨਾਲ ਸਬੰਧਤ ਹੋਣ, ਇਸ ਸਿਖਲਾਈ ਵਿੱਚ ਭਾਗ ਲੈ ਸਕਦੇ ਹਨ। ਸਿਖਲਾਈ ਉਪਰ...
ਈ.ਵੀ.ਐਮ. ਮਸ਼ੀਨ ਦੀ ਪਾਰਦਰਸ਼ਤਾ ਤੋਂ ਜਾਣੂ ਕਰਵਾਇਆ

ਈ.ਵੀ.ਐਮ. ਮਸ਼ੀਨ ਦੀ ਪਾਰਦਰਸ਼ਤਾ ਤੋਂ ਜਾਣੂ ਕਰਵਾਇਆ

Punjab
ਅੰਮ੍ਰਿਤਸਰ 25 ਜਨਵਰੀ 2024--- ਮੁੱਖ ਚੋਣ ਅਫ਼ਸਰ ਪੰਜਾਬ ਅਤੇ ਜਿਲ੍ਹਾ ਚੋਣ ਅਫ਼ਸਰ ਅੰਮ੍ਰਿਤਸਰ ਦੇ ਦਿਸ਼ਾ ਨਿਰਦੇਸ਼ਾ ਤੇ ਅੱਜ ਅੰਮ੍ਰਿਤਸਰ ਕੇਂਦਰੀ ਹਲਕੇ ਦੇ ਹਿੰਦੂ ਕਾਲਜ ਢਾਬ ਖਟੀਕਾਂ ਅੰਮ੍ਰਿਤਸਰ ਵਿੱਚ ਨੈਸ਼ਨਲ ਵੋਟਰ ਦਿਵਸ ਮਨਾਇਆ ਗਿਆ। ਸਮਾਗਮ ਵਿੱਚ ਮੁੱਖ ਮਹਿਮਾਨ ਸ੍ਰੀਮਤੀ ਅਮਨਦੀਪ ਕੌਰ ਵਧੀਕ ਡਿਪਟੀ ਕਮਿਸ਼ਨਰ ਸ਼ਹਿਰੀ ਵਿਕਾਸ ਕਮ ਚੋਣਕਾਰ ਰਜਿਸਟਰੇਸ਼ਨ ਅਫ਼ਸਰ 017 - ਅੰਮ੍ਰਿਤਸਰ ਕੇਂਦਰੀ ਵਿਸ਼ੇਸ਼ ਤੌਰ ਤੇ ਪਹੁੰਚੇ। ਉਨ੍ਹਾਂ ਨੂੰ ਸ੍ਰੀ ਰਕੇਸ਼ ਜ਼ੋਸ਼ੀ ਪ੍ਰਿੰਸੀਪਲ ਹਿੰਦੂ ਕਾਲਜ ਨੇ ਜੀ ਆਇਆਂ ਨੂੰ ਆਖਿਆ। ਕਾਲਜ ਵੱਲੋਂ ਸਿਖਿਆਰਥੀਆਂ ਕੋਲੋਂ ਰੰਗੋਲੀ ਤਿਆਰ ਕਰਵਾਈ ਗਈ। ਇਸ ਮੌਕੇ ਸਿਖਿਆਰਥੀਆਂ ਨੇ ਪੇਂਟਿੰਗ ਮੁਕਾਬਲੇ, ਸੰਗੀਤ, ਬੋਲੀਆਂ, ਭੰਗੜਾ, ਗਰੁੱਪ ਡਾਂਸ ਆਦਿ ਪਰਫਾਰਮੈਂਸ ਪੇਸ਼ ਕੀਤੀ। ਇਸ ਮੌਕੇ ਵਿਸ਼ੇਸ਼ ਤੌਰ ਤੇ ਪਹੁੰਚੇ ਕੈਪਟਨ ਸੰਜੀਵ ਸ਼ਰਮਾ ਪ੍ਰਿੰਸੀਪਲ ਦਯਾਨੰਦ ਆਈ ਟੀ ਆਈ ਅੰਮ੍ਰਿਤਸਰ, ਸ੍ਰੀ ਬਰਿੰਦਰਜੀਤ ਸਿੰਘ ਨੋਡਲ ਅਫ਼ਸਰ ਸਵੀਪ 017- ਅੰਮ੍ਰਿਤਸਰ ਕੇਂਦਰੀ, ਸ੍ਰੀ ਦਿਨੇਸ਼ ਸੂਰੀ ਸੁਪਰਡੈਂਟ ਚੋਣ ਦਫ਼ਤਰ ਅੰਮ੍ਰਿਤਸਰ ਕੇਂਦਰੀ, ਨੇ ਸਿਖਿਆਰਥੀਆਂ ਦੀ ਪ੍ਰਸੰਸਾ ਕੀਤੀ। ਸ੍ਰੀ ਨਵਜੋਤ ਸਿੰਘ ਪ੍ਰਿੰਸੀਪਲ ਆਈ.ਟ...
ਦਯਾਨੰਦ ਉਦਯੋਗਿਕ ਸਿਖਲਾਈ ਸੰਸਥਾ ਵਿੱਚ ਰਾਸ਼ਟਰੀ ਵੋਟਰ ਦਿਵਸ ਮਨਾਇਆ

ਦਯਾਨੰਦ ਉਦਯੋਗਿਕ ਸਿਖਲਾਈ ਸੰਸਥਾ ਵਿੱਚ ਰਾਸ਼ਟਰੀ ਵੋਟਰ ਦਿਵਸ ਮਨਾਇਆ

Punjab
ਅੰਮ੍ਰਿਤਸਰ 25 ਜਨਵਰੀ 2024-- ਜ਼ਿਲਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਅਤੇ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਕਮ ਚੋਣਕਾਰ ਰਜਿਸਟਰੇਸ਼ਨ ਅਫ਼ਸਰ 017 ਅੰਮ੍ਰਿਤਸਰ ਕੇਂਦਰੀ ਦੇ ਆਦੇਸ਼ਾਂ ਅਤੇ ਕੈਪਟਨ ਸੰਜੀਵ ਸ਼ਰਮਾ ਪ੍ਰਿੰਸੀਪਲ ਦਯਾਨੰਦ ਆਈ ਟੀ ਆਈ ਅੰਮ੍ਰਿਤਸਰ ਦੀ ਯੋਗ ਅਗਵਾਈ ਹੇਠ ਸੰਸਥਾ ਵਿਖੇ ਰਾਸ਼ਟਰੀ ਵੋਟਰ ਦਿਵਸ ਮਨਾਇਆ ਗਿਆ। ਇਸ ਸਮੇਂ ਸੰਸਥਾ ਦੇ ਸਿਖਿਆਰਥੀਆਂ ਵੱਲੋਂ ਵੋਟਰ ਦਿਵਸ ਦੇ ਸਬੰਧ ਵਿੱਚ ਪੇਂਟਿੰਗ ਮੁਕਾਬਲੇ , ਸੰਗੀਤ, ਭਾਸ਼ਨ ਮੁਕਾਬਲੇ ਕਰਵਾਏ ਗਏ ਅਤੇ ਰੰਗੋਲੀ ਬਣਾਈ ਗਈ। ਸੰਸਥਾ ਦੇ ਸਮੂਹ ਸਟਾਫ਼ ਅਤੇ ਸਿਖਿਆਰਥੀਆਂ ਵੱਲੋਂ ਰਾਸ਼ਟਰੀ ਵੋਟਰ ਦਿਵਸ ਤੇ ਵੋਟਰ ਪ੍ਰਣ ਲਿਆ ਗਿਆ। ਪ੍ਰਿੰਸੀਪਲ ਕੈਪਟਨ ਸੰਜੀਵ ਸ਼ਰਮਾ ਵੱਲੋਂ ਸੰਸਥਾ ਦੇ  ਇੰਸਟਰਕਟਰ ਚੰਨਪ੍ਰੀਤ ਸਿੰਘ ਅਤੇ ਰਣਜੀਤ ਸਿੰਘ ਨੂੰ ਸ਼ਲਾਘਾਯੋਗ ਕੰਮ ਕਰਨ ਤੇ ਸਨਮਾਨਿਤ ਕੀਤਾ ਗਿਆ ਅਤੇ ਬਾਕੀ ਸਟਾਫ਼ ਅਤੇ ਸਿਖਿਆਰਥੀਆਂ ਨੂੰ ਵੀ ਲੋਕ ਭਲਾਈ ਦੇ ਕੰਮਾਂ ਨੂੰ ਕਰਨ ਲਈ ਪ੍ਰੇਰਿਤ ਕੀਤਾ ਗਿਆ। ਇਸ ਸਮੇਂ ਵਿਧਾਨ ਸਭਾ ਹਲਕਾ 017 ਅੰਮ੍ਰਿਤਸਰ ਕੇਂਦਰੀ ਦੇ ਨੋਡਲ ਅਫ਼ਸਰ ਸਵੀਪ ਸ੍ਰ ਬਰਿੰਦਰਜੀਤ ਸਿੰਘ, ਸੰਸਥਾ ਦੇ ਨੋਡਲ ਅਫ਼ਸਰ ਸਵੀਪ ਸ੍ਰ ਜਗਰਾਜ...
ਨੌਜਵਾਨ ਆਪਣੀ ਵੋਟ ਬਨਾਉਣ ਅਤੇ ਇਸਦਾ ਇਸਤੇਮਾਲ ਕਰਕੇ ਸਮਾਜਿਕ ਜਿੰਮੇਵਾਰੀ  ਨਿਭਾਉਣ: ਜ਼ਿਲ੍ਹਾ ਚੋਣ ਅਫਸਰ

ਨੌਜਵਾਨ ਆਪਣੀ ਵੋਟ ਬਨਾਉਣ ਅਤੇ ਇਸਦਾ ਇਸਤੇਮਾਲ ਕਰਕੇ ਸਮਾਜਿਕ ਜਿੰਮੇਵਾਰੀ ਨਿਭਾਉਣ: ਜ਼ਿਲ੍ਹਾ ਚੋਣ ਅਫਸਰ

Punjab
ਅੰਮ੍ਰਿਤਸਰ , 25 ਜਨਵਰੀ: ਸਾਡਾ ਦੇਸ਼ ਦੁਨੀਆਂ ਦਾ ਸਭ ਤੋਂ ਵੱਡਾ ਲੋਕਤਾਂਤਰਿਕ ਦੇਸ਼ ਇਸ ਲਈ ਹੈ ਕਿਉਂਕਿ ਇਸ ਦੇ ਸਾਰੇ ਯੋਗ ਨਾਗਰਿਕ ਆਪਣੀ ਵੋਟ ਦਾ ਇਸਮੇਤਾਲ ਕਰਕੇ ਲੋਕਾਂ ਵੱਲੋਂ, ਲੋਕਾਂ ਲਈ ਤੇ ਲੋਕਾਂ ਦੀ ਸਰਕਾਰ ਚੁਨਣ ਵਿੱਚ ਆਪੋ ਆਪਣਾ ਯੋਗਦਾਨ ਪਾਉਂਦੇ ਹਨ। ਵੋਟ ਬਣਵਾਉਣਾ ਤੇ ਉਸ ਦਾ ਬਿਨਾਂ ਕਿਸੇ ਲਾਲਚ ਜਾਂ ਭੇਦਭਾਵ ਤੋਂ ਇਸਤੇਮਾਲ ਕਰਨਾ ਜਿਥੇ ਸਾਡਾ ਸੰਵਿਧਾਨਕ ਹੱਕ ਹੈ ਉਥੇ ਹੀ ਵੋਟ ਦਾ ਸਹੀ ਇਸਤੇਮਾਲ ਸਾਡੀ ਸਮਾਜਿਕ ਜਿੰਮੇਵਾਰੀ ਵੀ ਬਣਦੀ ਹੈ। ਇਸ ਲਈ ਸਾਨੂੰ ਆਪਣੀ ਸਮਾਜਿਕ ਜਿੰਮੇਵਾਰੀ ਤੋਂ ਕਦੇ ਵੀ ਭੱਜਣਾ ਨਹੀਂ ਚਾਹੀਦਾ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਸ਼੍ਰੀ ਘਨਸ਼ਾਮ ਥੋਰੀ ਨੇ 14ਵੇਂ ਨੈਸ਼ਨਲ ਵੋਟਰ ਦਿਵਸ ਮੌਕੇ ਬੀ ਬੀ ਕੇ ਡੀ ਏ ਵੀ ਕਾਲਜ ਵਿਖੇ ਕਰਵਾਏ ਗਏ ਜ਼ਿਲ੍ਹਾ ਪੱਧਰੀ ਨੈਸ਼ਨਲ ਵੋਟਰ ਦਿਵਸ ਸਮਾਗਮ ਨੂੰ ਸੰਬੋਧਨ ਕਰਦਿਆਂ ਕੀਤਾ। ਉਨ੍ਹਾਂ ਨੌਜਵਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਸਾਨੂੰ ਆਪਣੇ ਸੰਵਿਧਾਨਕ ਹੱਕ ਦੀ ਇਮਾਨਦਾਰੀ ਨਾਲ ਵਰਤੋਂ ਕਰਨੀ ਚਾਹੀਦੀ ਹੈ ਤਾਂ ਜੋ ਆਪਣੇ ਸੁਫਨਿਆਂ ਦੀ ਸਰਕਾਰ ਬਣਾਈ ਜਾ ਸਕੇ। ਜ਼ਿਲ੍ਹਾ ਚੋਣ ਅਫਸਰ ਨੇ ਕਿਹਾ ਕਿ ਅ...
ਰਾਜਪਾਲ ਵੱਲੋਂ ਬਿਹਤਰ ਕੰਮ ਕਰਨ ਵਾਲੀਆਂ ਤਿੰਨ ‘ਵਿਲੇਜ ਡਿਫੈਂਸ ਕਮੇਟੀਆਂ’ ਲਈ ਇਨਾਮੀ ਰਾਸ਼ੀ ਜਾਰੀ

ਰਾਜਪਾਲ ਵੱਲੋਂ ਬਿਹਤਰ ਕੰਮ ਕਰਨ ਵਾਲੀਆਂ ਤਿੰਨ ‘ਵਿਲੇਜ ਡਿਫੈਂਸ ਕਮੇਟੀਆਂ’ ਲਈ ਇਨਾਮੀ ਰਾਸ਼ੀ ਜਾਰੀ

Punjab
ਅੰਮ੍ਰਿਤਸਰ, 25 ਜਨਵਰੀ 2024 : ਮਾਣਯੋਗ ਰਾਜਪਾਲ ਸ੍ਰੀ ਬਨਵਾਰੀ ਲਾਲ ਪਰੋਹਿਤ ਨੇ ਆਪਣੇ ਸਰਹੱਦੀ ਪਿੰਡਾਂ ਦੇ ਦੌਰਿਆਂ ਦੌਰਾਨ ਜੋ ਵਿਲੇਜ਼ ਡਿਫੈਂਸ ਕਮੇਟੀਆਂ ਬਣਾਉਣ ਦੀ ਹਦਾਇਤ ਜਿਲ੍ਹਾ ਪ੍ਰਸ਼ਾਸਨ ਅੰਮ੍ਰਿਤਸਰ ਨੂੰ ਕੀਤੀ ਸੀ, ਵਿਚੋਂ ਬਿਹਤਰ ਕੰਮ ਕਰਨ ਵਾਲੀਆਂ ਤਿੰਨ ਵਿਲੇਜ਼ ਡਿਫੈਂਸ ਕਮੇਟੀਆਂ ਨੂੰ ਵਧੀਆ ਕਾਰਗੁਜ਼ਾਰੀ ਦੇ ਅਧਾਰ ਉਤੇ ਪਹਿਲੇ ਤਿੰਨ ਇਨਾਮਾਂ ਦੀ ਚੋਣ ਕਰ ਲਈ ਗਈ ਹੈ ਅਤੇ ਇਨਾਂ ਲਈ ਇਨਾਮੀ ਰਾਸ਼ੀ ਜਾਰੀ ਕਰ ਦਿੱਤੀ ਹੈ। ਡਿਪਟੀ ਕਮਿਸ਼ਨਰ ਸ੍ਰੀ ਘਨਸ਼ਾਮ ਥੋਰੀ ਨੇ ਇਹ ਜਾਣਕਾਰੀ ਦਿੰਦੇ ਦੱਸਿਆ ਕਿ ਰਾਜਪਾਲ ਪੰਜਾਬ ਨੇ ਆਪਣੇ ਕੀਤੇ ਗਏ ਐਲਾਨ ਮੁਤਾਬਿਕ ਇੰਨਾ ਕਮੇਟੀਆਂ ਲਈ ਇਨਾਮਾਂ ਦੀ ਰਾਸ਼ੀ ਵੀ ਜਾਰੀ ਕਰ ਦਿੱਤੀ ਹੈ, ਜਿੰਨਾ ਵਿਚ ਪਹਿਲੇ ਸਥਾਨ ਉਤੇ ਆਈ ਪਿੰਡ ਘੋਨੇਵਾਲ ਦੀ ਕਮੇਟੀ ਨੂੰ 3 ਤਿੰਨ ਲੱਖ ਰੁਪਏ, ਦੂਸਰੇ ਸਥਾਨ ਉਤੇ ਆਈ ਪਿੰਡ ਰਣੀਆਂ ਦੀ ਕਮੇਟੀ ਨੂੰ 2 ਲੱਖ ਅਤੇ ਤੀਸਰੇ ਸਥਾਨ ਉਤੇ ਆਈ ਦੌਣੇਕੇ ਖੁਰਦ ਹਰਦੋ ਰਤਨ ਦੀ ਕਮੇਟੀ ਨੂੰ ਇਕ ਲੱਖ ਰੁਪਏ ਦੀ ਇਨਾਮੀ ਰਾਸ਼ੀ ਦਿੱਤੀ ਜਾਵੇਗੀ। ਉਨਾਂ ਦੱਸਿਆ ਕਿ ਕਮੇਟੀਆਂ ਇਸ ਪੈਸੇ ਨੂੰ ਆਪਣੀ ਲੋੜ ਅਨੁਸਾਰ ਖਰਚ ਕਰ ਸਕਣਗੀਆਂ। ਉਨਾਂ ਕਿਹਾ ਕਿ ਇੰਨਾ ਇਨਾਮਾ...