Sunday, March 8
Shadow

Punjab

ਲੰਬਿਤ ਇੰਤਕਾਲ ਦਰਜ ਕਰਨ ਲਈ ਮਾਲ ਵਿਭਾਗ 15 ਜਨਵਰੀ ਨੂੰ ਲਗਾਏਗਾ ਵਿਸ਼ੇਸ਼ ਕੈਂਪ: ਧੀਮਾਨ

ਲੰਬਿਤ ਇੰਤਕਾਲ ਦਰਜ ਕਰਨ ਲਈ ਮਾਲ ਵਿਭਾਗ 15 ਜਨਵਰੀ ਨੂੰ ਲਗਾਏਗਾ ਵਿਸ਼ੇਸ਼ ਕੈਂਪ: ਧੀਮਾਨ

Punjab
ਫਿਰੋਜ਼ਪੁਰ, 12 ਜਨਵਰੀ 2024. ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਦਿੱਤੇ ਨਿਰਦੇਸ਼ਾਂ ਉੱਤੇ ਅਮਲ ਕਰਦਿਆਂ ਮਾਲ ਵਿਭਾਗ ਵਲੋਂ 6 ਜਨਵਰੀ ਨੂੰ ਜ਼ਿਲ੍ਹੇ ਦੀਆਂ ਸਾਰੀਆਂ ਤਹਿਸੀਲਾਂ ਅਤੇ ਸਬ-ਤਹਿਸੀਲਾਂ ਵਿੱਚ ਵਿਸ਼ੇਸ਼ ਕੈਂਪ ਲਗਾ ਕੇ ਲੰਬਿਤ ਪਏ ਇੰਤਕਾਲ ਦਰਜ ਕੀਤੇ ਗਏ ਸਨ ਜਿਸ ਸਦਕਾ ਜ਼ਿਲ੍ਹਾ ਵਾਸੀਆਂ ਨੂੰ ਕਾਫੀ ਫਾਇਦਾ ਹੋਇਆ ਹੈ। ਹੁਣ ਫਿਰ ਤੋਂ ਮਾਲ ਵਿਭਾਗ 15 ਜਨਵਰੀ ਨੂੰ ਵਿਸ਼ੇਸ਼ ਕੈਂਪ ਲਗਾ ਕੇ ਲੰਬਿਤ ਇੰਤਕਾਲ ਦਰਜ ਕਰੇਗਾ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਧੀਮਾਨ ਨੇ ਦਿੱਤੀ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਮਾਲ ਵਿਭਾਗ ਦੀਆਂ ਸੇਵਾਵਾਂ ਲੋਕਾਂ ਤੱਕ ਸੁਚਾਰੂ ਤਰੀਕੇ ਨਾਲ ਪਹੁੰਚਾਉਣ ਲਈ 15 ਜਨਵਰੀ ਨੂੰ ਮਾਲ ਦਫ਼ਤਰਾਂ ਵਿੱਚ ਅਧਿਕਾਰੀ ਤੇ ਮੁਲਾਜ਼ਮ ਹਾਜ਼ਰ ਰਹਿਣਗੇ ਤੇ ਲੰਬਿਤ ਪਏ ਇੰਤਕਾਲ ਦਰਜ ਕਰਨਗੇ। ਉਨ੍ਹਾਂ ਨੇ ਲੋਕਾਂ ਨੂੰ ਇਸ ਵਿਸ਼ੇਸ਼ ਕੈਂਪ ਦਾ ਵੱਧ ਤੋਂ ਵੱਧ ਲਾਹਾ ਲੈਣ ਦੀ ਅਪੀਲ ਕੀਤੀ ਹੈ।  ਉਨ੍ਹਾਂ ਕਿਹਾ ਕਿ ਵਿਸ਼ੇਸ਼ ਕੈਂਪ ਦੌਰਾਨ ਸਾਰੇ ਲੰਬਿਤ ਇੰਤਕਾਲ ਮੌਕੇ ਉਤੇ ਹੀ ਦਰਜ ਕਰਨ ਲਈ ਅਧਿਕਾਰੀਆਂ ਨੂੰ ਪਹਿਲਾਂ ਹੀ ਆਦੇਸ਼ ਦਿੱਤੇ ਜਾ ਚੁੱਕੇ ਹਨ ਤਾਂ ਜੋ ਲੋਕਾਂ ਨੂੰ ਕਿਸੇ ਤਰ੍ਹਾਂ ...
ਵਧੀਆ ਕਾਰਗੁਜਾਰੀ ਦੇ ਆਧਾਰ ਤੇ ਜ਼ਿਲ੍ਹੇ ਨੇ ਕੀਤਾ ਵਨ ਡਿਸਟ੍ਰਿਕਟ ਵਨ ਪ੍ਰੋਡੈਕਟ ਹਾਸਲ : ਡਿਪਟੀ ਕਮਿਸ਼ਨਰ

ਵਧੀਆ ਕਾਰਗੁਜਾਰੀ ਦੇ ਆਧਾਰ ਤੇ ਜ਼ਿਲ੍ਹੇ ਨੇ ਕੀਤਾ ਵਨ ਡਿਸਟ੍ਰਿਕਟ ਵਨ ਪ੍ਰੋਡੈਕਟ ਹਾਸਲ : ਡਿਪਟੀ ਕਮਿਸ਼ਨਰ

Punjab
ਬਠਿੰਡਾ, 12 ਜਨਵਰੀ : ਜ਼ਿਲ੍ਹੇ ਨੇ ਵਧੀਆ ਕਾਰਗੁਜ਼ਾਰੀ ਦੇ ਅਧਾਰ ਤੇ ਰਾਸ਼ਟਰੀ ਓ.ਡੀ.ਓ.ਪੀ (ਵਨ ਡਿਸਟਰਿਕਟ ਵਨ ਪ੍ਰੋਡੈਕਟ) ਐਵਾਰਡ ਹਾਸਲ ਕੀਤਾ ਹੈ। ਇਹ ਐਵਾਰਡ ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਵਲੋਂ ਨਵੀਂ ਦਿੱਲੀ ਵਿਖੇ ਹੋਏ ਆਤਮ ਨਿਰਭਰ ਭਾਰਤ ਉਤਸਵ ਦੌਰਾਨ ਵਿਦੇਸ਼ ਮੰਤਰੀ ਭਾਰਤ ਸਰਕਾਰ ਸ਼੍ਰੀ ਜੈ ਸ਼ੰਕਰ ਪ੍ਰਸ਼ਾਦ ਤੇ ਉਦਯੋਗ ਅਤੇ ਕਮਰਸ ਮੰਤਰੀ ਭਾਰਤ ਸਰਕਾਰ ਸ਼੍ਰੀ ਪਿਊਸ਼ ਗੋਇਲ ਤੋਂ ਹਾਸਿਲ ਕੀਤਾ। ਇਥੇ ਇਹ ਵੀ ਦੱਸਣ ਯੋਗ ਹੈ ਕਿ ਜ਼ਿਲ੍ਹੇ ਵਿਚ ਭਾਰਤ ਸਰਕਾਰ ਦੀ ਵਨ ਡਿਸਟਰਿਕਟ ਵਨ ਪ੍ਰੋਡੈਕਟ ਸਕੀਮ ਅਧੀਨ ਮੁੱਖ ਪ੍ਰੋਡੈਕਟ ਸ਼ਹਿਦ ਹੈ। ਇਸ ਮੌਕੇ ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਨੇ ਦੱਸਿਆ ਕਿ ਜ਼ਿਲ੍ਹੇ ਚ ਤਕਰੀਬਨ 2500 ਮਧੂ ਮੱਖੀ ਪਾਲਕਾਂ ਵਲੋਂ ਸਾਲਾਨਾ ਤੌਰ ਤੇ ਤਕਰੀਬਨ 1100 ਟਨ ਸ਼ਹਿਦ ਦਾ ਉਤਪਾਦਨ ਕੀਤਾ ਜਾਂਦਾ ਹੈ। ਭਾਰਤ ਸਰਕਾਰ ਦੀ ਪੀ.ਐਮ.ਐਫ.ਐਮ.ਈ. ਸਕੀਮ ਅਧੀਨ ਸ਼ਹਿਦ ਨੂੰ ਪ੍ਰੋਸੈਸ ਕਰਨ ਲਈ 22 ਪਲਾਂਟ ਲਗਾਏ ਜਾ ਚੁੱਕੇ ਹਨ। ਇਸ ਸਕੀਮ ਅਧੀਨ ਉਤਪਾਦਾਂ ਨੂੰ ਉੱਚ ਕਵਾਲਟੀ ਦੇ ਮਾਪ ਦੰਡ ਤਿਆਰ ਕਰ ਕੇ ਵਧੀਆ ਤਰੀਕੇ ਨਾਲ ਡੱਬਾ ਬੰਦ ਕਰਨ ਉਪਰੰਤ ਮਾਰਕਟਿੰਗ ਕਰਨ ਲਈ ਮਦਦ ਕੀਤੀ ਜਾਂਦੀ ਹੈ। ...
ਜ਼ਿਲ੍ਹਾ ਪ੍ਰਸ਼ਾਸ਼ਨ ਵਲੋਂ ਸਰਕਾਰੀ ਸਕੂਲ ਦੇ ਵਿਦਿਆਰਥੀਆਂ ਨੂੰ ’12ਵੀਂ ਫੇਲ’ ਫਿਲਮ ਦਿਖਾਈ ਗਈ

ਜ਼ਿਲ੍ਹਾ ਪ੍ਰਸ਼ਾਸ਼ਨ ਵਲੋਂ ਸਰਕਾਰੀ ਸਕੂਲ ਦੇ ਵਿਦਿਆਰਥੀਆਂ ਨੂੰ ’12ਵੀਂ ਫੇਲ’ ਫਿਲਮ ਦਿਖਾਈ ਗਈ

Punjab
ਲੁਧਿਆਣਾ, 12 ਜਨਵਰੀ (000) - ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਸਿਵਲ ਸੇਵਾਵਾਂ ਵਿੱਚ ਸ਼ਾਮਲ ਹੋਣ ਲਈ ਪ੍ਰੇਰਿਤ ਕਰਨ ਦੇ ਮੰਤਵ ਨਾਲ, ਜ਼ਿਲ੍ਹਾ ਪ੍ਰਸ਼ਾਸਨ ਲੁਧਿਆਣਾ ਵੱਲੋਂ ਸਰਕਾਰੀ ਸਕੂਲ ਆਫ਼ ਐਮੀਨੈਂਸ ਅਤੇ ਮੈਰੀਟੋਰੀਅਸ ਸਕੂਲ ਦੇ 9ਵੀਂ ਤੋਂ 12ਵੀਂ ਜਮਾਤ ਦੇ 350 ਦੇ ਕਰੀਬ ਵਿਦਿਆਰਥੀਆਂ ਨੂੰ '12ਵੀਂ ਫੇਲ' ਫ਼ਿਲਮ ਦਿਖਾਈ ਗਈ। ਇਹ ਫਿਲਮ ਸਥਾਨਕ ਸਿਲਵਰ ਆਰਕ ਮਾਲ ਵਿੱਚ ਪੀ.ਵੀ.ਆਰ. ਆਈਨੌਕਸ ਵਿੱਚ ਵਿਦਿਆਰਥੀਆਂ ਨੂੰ ਦਿਖਾਈ ਗਈ। ਇਹ ਪ੍ਰੋਗਰਾਮ ਐਸ.ਡੀ.ਐਮ. ਲੁਧਿਆਣਾ (ਪੱਛਮੀ) ਡਾ. ਹਰਜਿੰਦਰ ਸਿੰਘ ਬੇਦੀ, ਆਈ.ਏ.ਐਸ. ਦੀ ਦਿਮਾਗੀ ਕਾਢ ਸੀ। ਉਨ੍ਹਾਂ ਦੱਸਿਆ ਕਿ ਇਹ ਫਿਲਮ ਦੇਖ ਕੇ ਉਨ੍ਹਾਂ ਡਿਪਟੀ ਕਮਿਸ਼ਨਰ ਸ੍ਰੀਮਤੀ ਸੁਰਭੀ ਮਲਿਕ ਨਾਲ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਇਸ ਨੂੰ ਦਿਖਾਉਣ ਬਾਰੇ ਵਿਚਾਰ ਵਟਾਂਦਰਾ ਕੀਤਾ ਕਿਉਂਕਿ ਇਹ ਫਿਲਮ ਵਿਦਿਆਰਥੀਆਂ ਨੂੰ ਸਿਵਲ ਸੇਵਾਵਾਂ ਵਿੱਚ ਸ਼ਾਮਲ ਹੋਣ ਲਈ ਪ੍ਰੇਰਿਤ ਕਰੇਗੀ। ਉਨ੍ਹਾਂ ਕਿਹਾ ਕਿ ਇਸ ਫਿਲਮ ਵਿੱਚ ਕਈ ਉਦਾਹਰਣਾਂ ਇਹੋ ਜਿਹੀਆਂ ਹਨ ਜਿਨ੍ਹਾਂ ਦਾ ਸਾਹਮਣਾ ਉਨ੍ਹਾਂ ਖੁਦ ਦਿੱਲੀ ਵਿੱਚ ਯੂ.ਪੀ.ਐਸ.ਸੀ. ਦੀ ਤਿਆਰੀ ਦੌਰਾਨ ਕੀਤਾ ਸੀ। ਡਾ. ਬੇਦੀ...
ਸਿਖਲਾਈ ਪੂਰੀ ਕਰਨ ਵਾਲੇ ਸਿੱਖਿਆਰਥੀਆਂ ਨੂੰ ਵੰਡੇ ਸਰਟੀਫਿਕੇਟ

ਸਿਖਲਾਈ ਪੂਰੀ ਕਰਨ ਵਾਲੇ ਸਿੱਖਿਆਰਥੀਆਂ ਨੂੰ ਵੰਡੇ ਸਰਟੀਫਿਕੇਟ

Punjab
ਬਠਿੰਡਾ, 12 ਜਨਵਰੀ : ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਿਨੇਸੋਫਟ ਇੰਸਟੀਟਿਊਟ ਵਿਖੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ਼੍ਰੀਮਤੀ ਲਵਜੀਤ ਕਲਸੀ ਨੇ ਪੰਜਾਬ ਸਕਿੱਲ ਡਿਵੈਲਪਮੈਂਟ ਮਿਸ਼ਨ ਵਲੋਂ ਚਲਾਏ ਜਾ ਰਹੇ ਐਨਯੂਐਲਐਮ ਸਕੀਮ ਅਧੀਨ ਸੋਸ਼ਲ ਮੀਡੀਆ ਐਗਜੈਕਟਿਵ ਕੋਰਸ ਸਫਲਤਾ ਪੂਰਵਕ ਪੂਰਾ ਕਰਨ ਵਾਲੇ ਸਿੱਖਿਆਰਥੀਆਂ ਨੂੰ ਸਰਟੀਫਿਕੇਟ ਵੰਡੇ। ਇਸ ਮੌਕੇ ਉਨ੍ਹਾਂ ਸਿੱਖਿਆਰਥੀਆਂ ਦੇ ਸੁਨੇਹਰੇ ਭਵਿੱਖ ਲਈ ਕਾਮਨਾ ਕਰਦਿਆਂ ਉਨ੍ਹਾਂ ਨੂੰ ਵਧਾਈ ਵੀ ਦਿੱਤੀ। ਇਸ ਦੌਰਾਨ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ਼੍ਰੀਮਤੀ ਲਵਜੀਤ ਕਲਸੀ ਨੇ ਦੱਸਿਆ ਕਿ ਇਸ ਕੋਰਸ ਵਿਚ ਕੁੱਲ 120 ਵਿਦਿਆਰਥੀਆਂ ਨੂੰ ਡਿਜਿਟਲ ਮਾਰਕੀਟਿੰਗ ਦੀ ਸਿਖਲਾਈ ਦੌਰਾਨ ਹਰ ਰੋਜ 4 ਘੰਟੇ ਦੀਆਂ ਕਲਾਸਾਂ ਦਿੱਤੀਆਂ ਜਾਂਦੀਆਂ ਸਨ, ਜਿਸ ਵਿਚ ਉਨ੍ਹਾਂ ਨੂੰ ਕੰਪਿਊਟਰ, ਸਕਿੱਲਸ ਕੌਮਨੀਕੈਸ਼ਨ ਤੇ ਪ੍ਰਸਨੈਲਿਟੀ ਡਿਵੈਲਪਮੈਂਟ ਤੋਂ ਇਲਾਵਾ ਸੋਸ਼ਲ ਮੀਡੀਆ ਪਲੇਟਫਾਰਮਸ ਬਾਰੇ ਸੰਖੇਪ ਵਿਚ ਜਾਣਕਾਰੀ ਦਿੱਤੀ ਗਈ। ਉਨ੍ਹਾਂ ਕਿਹਾ ਕਿ ਸਿੱਖਿਆਰਥੀਆਂ ਇਨ੍ਹਾਂ ਕਲਾਸਾਂ ਕਰਕੇ ਕੈਂਡੀਡੇਟਾਂ ਦੇ ਆਤਮ ਵਿਸ਼ਵਾਸ ਚ ਵਾਧਾ ਹੋਇਆ ਅਤੇ ਉਹ ਰੋਜ਼ਗਾਰ ਲੈਣ...
ਡਿਪਟੀ ਕਮਿਸ਼ਨਰ ਵੱਲੋਂ ਪੰਜਾਬ ਰਾਜ ਦਿਹਾਤੀ ਅਜੀਵਿਕਾ ਮਿਸ਼ਨ ਤਹਿਤ ਬਣੀ ਅਮਰੀਨ ਭੈਣਾਂ ਦੀ ਹੱਟੀ ਦਾ ਉਦਘਾਟਨ

ਡਿਪਟੀ ਕਮਿਸ਼ਨਰ ਵੱਲੋਂ ਪੰਜਾਬ ਰਾਜ ਦਿਹਾਤੀ ਅਜੀਵਿਕਾ ਮਿਸ਼ਨ ਤਹਿਤ ਬਣੀ ਅਮਰੀਨ ਭੈਣਾਂ ਦੀ ਹੱਟੀ ਦਾ ਉਦਘਾਟਨ

Punjab
ਮੋਗਾ, 12 ਜਨਵਰੀ: ਪੰਜਾਬ ਰਾਜ ਦਿਹਾਤੀ ਅਜੀਵਿਕਾ ਮਿਸ਼ਨ ਤਹਿਤ ਵੱਧ ਤੋਂ ਵੱਧ ਲੜਕੀਆਂ ਨੂੰ ਆਪਣੇ ਪੈਰਾਂ ਉੱਪਰ ਖੜ੍ਹਾ ਕਰਨ ਲਈ ਪੁਰਜ਼ੋਰ ਯਤਨ ਜਾਰੀ ਹਨ। ਇਸ ਮਿਸ਼ਨ ਦੇ ਜ਼ਿਲ੍ਹਾ ਮਿਸ਼ਨ ਡਾਇਰੈਕਟਰ-ਕਮ-ਵਧੀਕ ਡਿਪਟੀ ਕਮਿਸ਼ਨਰ ਵਿਕਾਸ ਮੋਗਾ ਸ੍ਰੀਮਤੀ ਅਨੀਤਾ ਦਰਸ਼ੀ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਯੋਗ ਹੁਨਰਮੰਦ ਲੜਕੀਆਂ ਨੂੰ ਆਪਣਾ ਰੋਜ਼ਗਾਰ ਸਥਾਪਿਤ ਕਰਨ ਲਈ ਹਰ ਤਰ੍ਹਾਂ ਦੀ ਸਹਾਇਤਾ ਪ੍ਰਦਾਨ ਕਰਵਾਈ ਜਾ ਰਹੀ ਹੈ ਤੇ ਮੋਗਾ ਦੀਆਂ ਲੜਕੀਆਂ ਇਸ ਮਿਸ਼ਨ ਜਰੀਏ ਪੂਰਨ ਲਾਭ ਪ੍ਰਾਪਤ ਕਰ ਵੀ ਰਹੀਆਂ ਹਨ। ਇਸ ਮਿਸ਼ਨ ਤਹਿਤ ਜ਼ਿਲ੍ਹਾ ਮੋਗਾ ਵਿੱਚ ਬਣਾਏ ਗਏ ਸੈਲਫ ਹੈਲਪ ਗਰੁੱਪਾਂ ਦੇ ਬਣੇ ਸਮਾਨ ਦੀ ਮਾਰਕੀਟਿੰਗ ਕਰਨ ਲਈ ਅਮਰੀਨ (ਭੈਣਾਂ ਦੀ ਹੱਟੀ) ਦਾ ਅੱਜ ਡਿਪਟੀ ਕਮਿਸ਼ਨਰ ਸ੍ਰ. ਕੁਲਵੰਤ ਸਿੰਘ ਨੇ ਉਦਘਾਟਨ ਕੀਤਾ ਅਤੇ ਇੱਥੇ ਕੰਮ ਕਰ ਰਹੀਆਂ ਲੜਕੀਆਂ ਨਾਲ ਵਿਚਾਰ ਸਾਂਝੇ ਕੀਤੇ। ਲੜਕੀਆਂ ਨੇ ਦੱਸਿਆ ਕਿ ਮਿਸ਼ਨ ਤਹਿਤ ਉਨ੍ਹਾਂ ਨੂੰ ਹਰ ਤਰ੍ਹਾਂ ਦੀ ਸਹਾਇਤਾ ਪ੍ਰਾਪਤ ਹੋ ਰਹੀ ਹੈ ਤੇ ਉਨ੍ਹਾਂ ਨੂੰ ਆਪਣੇ ਖੁਦ ਦੇ ਤਿਆਰ ਕੀਤੇ ਉਤਪਾਦਾਂ ਦੀ ਕਮਾਈ ਨਾਲ ਰੋਟੀ ਕਮਾ ਕੇ ਬੜਾ ਹੀ ਮਾਣ ਮਹਿਸੂਸ ਹੋਵੇਗਾ। ਇਸ ਮੌਕੇ ਉਨ੍ਹਾਂ ਨਾਲ ਵਧੀਕ ਡਿਪਟੀ...
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੰਮ੍ਰਿਤਸਰ ਦੇ ਨਵੇਂ ਬੋਰਡ ਦੇ ਗਠਨ ਲਈ ਵੋਟਰ ਸੂਚੀਆਂ ਤਿਆਰ ਦੇ ਮੱਦੇਨਜ਼ਰ ਸਪੈਸ਼ਲ ਕੈਂਪ 15 ਜਨਵਰੀ ਨੂੰ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੰਮ੍ਰਿਤਸਰ ਦੇ ਨਵੇਂ ਬੋਰਡ ਦੇ ਗਠਨ ਲਈ ਵੋਟਰ ਸੂਚੀਆਂ ਤਿਆਰ ਦੇ ਮੱਦੇਨਜ਼ਰ ਸਪੈਸ਼ਲ ਕੈਂਪ 15 ਜਨਵਰੀ ਨੂੰ

Punjab
ਬਠਿੰਡਾ, 12 ਜਨਵਰੀ : ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਦੇ ਦਿਸਾ-ਨਿਰਦੇਸ਼ਾਂ ਅਨੁਸਾਰ ਰਿਵਾਈਜਿੰਗ ਅਥਾਰਟੀ ਅਫ਼ਸਰ 34 ਬੱਲੂਆਣਾ ਬੋਰਡ ਚੋਣ ਹਲਕਾ ਸ਼੍ਰੋਮਣੀ ਗੁਰੂਦੁਆਰਾ ਪ੍ਰਬੰਧਕ ਕਮੇਟੀ-ਕਮ-ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਮੈਡਮ ਲਵਜੀਤ ਕਲਸੀ ਨੇ ਦੱਸਿਆ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੰਮ੍ਰਿਤਸਰ ਦੇ ਨਵੇਂ ਬੋਰਡ ਦੇ ਗਠਨ ਲਈ ਵੋਟਰ ਸੂਚੀਆਂ ਤਿਆਰ ਕੀਤੀਆਂ ਜਾਣੀਆਂ ਹਨ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਮੈਡਮ ਲਵਜੀਤ ਕਲਸੀ ਨੇ ਹੋਰ ਦੱਸਿਆ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੰਮ੍ਰਿਤਸਰ ਦੇ ਨਵੇਂ ਬੋਰਡ ਦੇ ਗਠਨ ਲਈ ਵੋਟਰ ਸੂਚੀਆਂ ਤਿਆਰ ਦੇ ਮੱਦੇਨਜ਼ਰ 15 ਜਨਵਰੀ 2024 ਨੂੰ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ 92 ਬੱਲੂਆਣਾ ਵਿਧਾਨ ਸਭਾ ਚੋਣ ਹਲਕੇ ਦੇ ਸਮੂਹ ਬੀ.ਐਲ.ਓਜ਼ ਦੁਆਰਾ ਪਟਵਾਰੀਆਂ ਦੇ ਸਹਿਯੋਗ ਲਈ ਚੋਣਾਂ ਸਬੰਧੀ ਹਰ ਇੱਕ ਪੋਲਿੰਗ ਸਟੇਸ਼ਨ ਤੇ ਸਪੈਸ਼ਲ ਕੈਂਪ ਲਗਾਇਆ ਜਾ ਰਿਹਾ ਹੈ।...
ਭਾਰਤੀ ਹਵਾਈ ਸੈਨਾ (ਅਗਨੀਵੀਰ) ਭਰਤੀ ਲਈ ਆਨਲਾਈਨ ਅਰਜ਼ੀਆਂ ਦੀ ਮੰਗ

ਭਾਰਤੀ ਹਵਾਈ ਸੈਨਾ (ਅਗਨੀਵੀਰ) ਭਰਤੀ ਲਈ ਆਨਲਾਈਨ ਅਰਜ਼ੀਆਂ ਦੀ ਮੰਗ

Punjab
ਲੁਧਿਆਣਾ, 12 ਜਨਵਰੀ (000) - ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਲੁਧਿਆਣਾ ਦੇ ਡਿਪਟੀ ਡਾਇਰੈਕਟਰ ਸ਼੍ਰੀਮਤੀ ਮਿਨਾਕਸ਼ੀ ਵੱਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਭਾਰਤੀ ਹਵਾਈ ਸੈਨਾ ਵੱਲੋਂ (ਅਗਨੀਵੀਰ) ਦੀ ਭਰਤੀ ਲਈ ਉਮੀਦਵਾਰਾਂ ਤੋਂ ਆਨਲਾਈਨ ਅਰਜ਼ੀਆਂ ਦੀ ਮੰਗ ਕੀਤੀ ਗਈ ਹੈ। ਉਨ੍ਹਾਂ ਅੱਗੇ ਦੱਸਿਆ ਕਿ ਚਾਹਵਾਨ ਉਮੀਦਵਾਰ (ਲੜਕੇ/ਲੜਕੀਆਂ) 17 ਜਨਵਰੀ ਤੋਂ 06 ਫਰਵਰੀ ਤੱਕ ਆਨਲਾਈਨ ਅਪਲਾਈ ਕਰ ਸਕਦੇ ਹਨ। ਉਮੀਦਵਾਰ ਆਨਲਾਈਨ ਫਾਰਮ ਰਾਹੀਂ ਆਪਣੀ ਰਜਿਸਟ੍ਰੇਸ਼ਨ ਕਰਵਾ ਸਕਦੇ ਹਨ। ਬਿਨੈਕਾਰ ਦੀ ਉਮਰ ਸੀਮਾ 2 ਜੂਨ 2004 ਤੋਂ 2 ਜੁਲਾਈ 2007 ਤੱਕ (ਦੋਵੇਂ ਦਿਨਾਂ ਸਮੇਤ) ਹੋਣੀ ਚਾਹੀਦੀ ਹੈ। ਡਿਪਟੀ ਡਾਇਰੈਕਟਰ ਸ਼ਰਮਾ ਨੇ ਦੱਸਿਆ ਕਿ ਇਸ ਪ੍ਰੀਖਿਆ ਲਈ ਰਜਿਸਟ੍ਰੇਸ਼ਨ ਫੀਸ 550 ਰੁਪਏ ਪਲੱਸ ਜੀ.ਐਸ.ਟੀ. ਹੈ। ਅਗਨੀਵੀਰ ਅਸਾਮੀਆਂ ਲਈ ਉਮੀਦਵਾਰਾਂ ਦੇ ਦਾਖਲਾ ਟੈਸਟ 17 ਮਾਰਚ 2024 ਤੋੋਂ ਬਾਅਦ ਸ਼ੁਰੂ ਹੋਣਗੇ। ਬਿਨੈਕਾਰ https://agnipathvayu.cdac.in 'ਤੇ ਅਪਲਾਈ ਕਰਨ ਲਈ ਮੈਡੀਕਲ ਮਾਪਦੰਡ, ਯੋਗਤਾ, ਨੌਕਰੀ ਦੇ ਵੇਰਵੇ ਅਤੇ ਆਨਲਾਈਨ ਫਾਰਮ ਪ੍ਰਾਪਤ ਕਰ ਸਕਦੇ ਹਨ।...
ਪੰਜਾਬ ਏ.ਜੀ.ਟੀ.ਐਫ. ਵੱਲੋਂ ਯੂ.ਏ.ਪੀ.ਏ. ਕੇਸ ਵਿੱਚ ਲੋੜੀਂਦਾ ਰਿੰਦਾ ਦਾ ਮੁੱਖ ਸੰਚਾਲਕ ਕੈਲਾਸ਼ ਖਿਚਨ ਰਾਜਸਥਾਨ ਤੋਂ ਗ੍ਰਿਫ਼ਤਾਰ; ਪਿਸਤੌਲ ਬਰਾਮਦ

ਪੰਜਾਬ ਏ.ਜੀ.ਟੀ.ਐਫ. ਵੱਲੋਂ ਯੂ.ਏ.ਪੀ.ਏ. ਕੇਸ ਵਿੱਚ ਲੋੜੀਂਦਾ ਰਿੰਦਾ ਦਾ ਮੁੱਖ ਸੰਚਾਲਕ ਕੈਲਾਸ਼ ਖਿਚਨ ਰਾਜਸਥਾਨ ਤੋਂ ਗ੍ਰਿਫ਼ਤਾਰ; ਪਿਸਤੌਲ ਬਰਾਮਦ

Crime, Punjab
ਚੰਡੀਗੜ੍ਹ, 12 ਜਨਵਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸੂਬੇ ਵਿੱਚ ਸੰਗਠਿਤ ਅਪਰਾਧਿਕ ਨੈੱਟਵਰਕ ਨੂੰ ਠੱਲ੍ਹ ਪਾਉਣ ਲਈ ਚਲਾਈ ਜਾ ਰਹੇ ਆਪ੍ਰੇਸ਼ਨ ਤਹਿਤ ਪੰਜਾਬ ਪੁਲਿਸ ਦੀ ਐਂਟੀ ਗੈਂਗਸਟਰ ਟਾਸਕ ਫੋਰਸ (ਏ.ਜੀ.ਟੀ.ਐਫ.) ਨੇ ਕੇਂਦਰੀ ਏਜੰਸੀਆਂ ਨਾਲ ਸਾਂਝੇ ਆਪ੍ਰੇਸ਼ਨ ਦੌਰਾਨ ਪਾਕਿ ਅਧਾਰਤ ਅੱਤਵਾਦੀ ਹਰਵਿੰਦਰ ਸਿੰਘ ਉਰਫ਼ ਰਿੰਦਾ ਅਤੇ ਅਮਰੀਕਾ ਅਧਾਰਤ ਹਰਪ੍ਰੀਤ ਸਿੰਘ ਉਰਫ਼ ਹੈਪੀ ਪਾਸੀਆ ਦੇ ਅਹਿਮ ਕਾਰਕੁਨ ਨੂੰ ਰਾਜਸਥਾਨ ਦੇ ਜ਼ਿਲ੍ਹਾ ਫਲੋਦੀ ਦੇ ਪਿੰਡ ਲੋਹਾਵਤ ਤੋਂ ਗ੍ਰਿਫ਼ਤਾਰ ਕੀਤਾ ਹੈ। ਪੰਜਾਬ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਗੌਰਵ ਯਾਦਵ ਨੇ ਅੱਜ ਇੱਥੇ ਇਹ ਜਾਣਕਾਰੀ ਦਿੰਦੀਆਂ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ, ਜਿਸ ਦੀ ਪਛਾਣ ਕੈਲਾਸ਼ ਖਿਚਨ ਵਜੋਂ ਹੋਈ ਹੈ, ਸਤੰਬਰ 2023 ‘ਚ ਫਾਜ਼ਿਲਕਾ ਵਿੱਚ ਗੈਰਕਾਨੂੰਨੀ ਗਤੀਵਿਧੀਆਂ (ਰੋਕੂ) ਐਕਟ (ਯੂਏਪੀਏ) ਕੇਸ ਵਿੱਚ ਲੋੜੀਂਦਾ ਸੀ। ਇਸ ਤੋਂ ਇਲਾਵਾ ਮੁਲਜ਼ਮ ਦਾ ਅਪਰਾਧਿਕ ਇਤਿਹਾਸ ਹੈ ਅਤੇ ਉਸ ਖ਼ਿਲਾਫ਼ ਪੰਜਾਬ ਅਤੇ ਰਾਜਸਥਾਨ ਵਿੱਚ ਜਬਰੀ ਵਸੂਲੀ, ਐਨਡੀਪੀਐਸ ਐਕਟ ਅਤੇ ਅਸਲਾ ਐਕਟ ਨਾਲ ਸਬੰਧਤ ਕਈ ਅਪਰਾਧਿ...
ਪੁਰਾਣੇ ਲੰਬਿਤ ਪਏ ਇੰਤਕਾਲਾਂ ਦੇ ਨਿਪਟਾਰੇ ਲਈ 15 ਜਨਵਰੀ 2024 ਨੂੰ ਤਹਿਸੀਲਾਂ ਅਤੇ ਸਬ ਤਹਿਸੀਲਾਂ ਵਿਖੇ ਲਗੇਗਾ ਦੂਸਰਾ ਵਿਸ਼ੇਸ਼ ਕੈਂਪ

ਪੁਰਾਣੇ ਲੰਬਿਤ ਪਏ ਇੰਤਕਾਲਾਂ ਦੇ ਨਿਪਟਾਰੇ ਲਈ 15 ਜਨਵਰੀ 2024 ਨੂੰ ਤਹਿਸੀਲਾਂ ਅਤੇ ਸਬ ਤਹਿਸੀਲਾਂ ਵਿਖੇ ਲਗੇਗਾ ਦੂਸਰਾ ਵਿਸ਼ੇਸ਼ ਕੈਂਪ

Punjab
ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਨੇ ਦੱਸਿਆ ਕਿ 6 ਜਨਵਰੀ ਨੂੰ ਆਯੋਜਿਤ ਕੀਤੇ ਗਏ ਕੈੰਪ ਦੇ ਸਫਲ ਹੋਣ ਮਗਰੋਂ ਸਰਕਾਰ ਦੀਆਂ ਹਦਾਇਤਾਂ ਦੀ ਪਾਲਣਾ ਕਰਦਿਆਂ ਲੰਬਿਤ ਪਏ ਇੰਤਕਾਲਾਂ ਦੇ ਨਿਪਟਾਰੇ ਲਈ 15 ਜਨਵਰੀ 2024 ਨੂੰ ਜ਼ਿਲੇ੍ਹ ਦੀਆਂ ਤਹਿਸੀਲਾਂ ਅਤੇ ਸਬ ਤਹਿਸੀਲਾਂ ਵਿਖੇ ਦੂਸਰੇ ਵਿਸ਼ੇਸ਼ ਕੈਂਪ ਦਾ ਆਯੋਜਨ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਇੰਤਕਾਲਾਂ ਦੇ ਲੰਬਿਤ ਪਏ ਕੇਸਾਂ ਦੇ ਨਿਪਟਾਰੇ ਲਈ ਵਿਸ਼ੇਸ਼ ਕੈਂਪ ਲਗਾਉਣ ਦੀਆਂ ਸਰਕਾਰ ਵੱਲੋਂ ਹਦਾਇਤਾਂ ਜਾਰੀ ਹੋਈਆਂ ਹਨ ਜਿਸ ਦੇ ਮੱਦੇਨਜਰ ਜ਼ਿਲੇ੍ਹ ਦੀਆਂ ਤਹਿਸੀਲਾਂ  ਫਾਜ਼ਿਲਕਾ, ਅਬੋਹਰ ਅਤੇ ਜਲਾਲਾਬਾਦ ਦੇ ਨਾਲ—ਨਾਲ ਸਬ ਤਹਿਸੀਲਾਂ ਅਰਨੀਵਾਲਾ ਸ਼ੇਖ ਸੁਭਾਨ, ਖੂਈਆਂ ਸਰਵਰ ਅਤੇ ਸੀਤੋ ਗੁਨੋ ਵਿਖੇ 15 ਜਨਵਰੀ 2024 ਨੂੰ ਕੈਂਪ ਲਗਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਇਹ ਕੈਂਪ ਸਬੰਧਤ ਤਹਿਸੀਲਾਂ/ਸਬ ਤਹਿਸੀਲਾਂ ਵਿਖੇ ਆਪੋ—ਆਪਣੇ ਦਫਤਰ ਵਿਖੇ ਲਗਾਇਆ ਜਾਵੇਗਾ। ਉਨ੍ਹਾਂ ਲੋਕਾਂ ਨੂੰ  ਅਪੀਲ ਕਰਦੀਆਂ ਕਿਹਾ ਕਿ ਲੰਬਿਤ ਪਏ ਇੰਤਕਾਲਾ ਦਾ ਨਿਪਟਾਰਾ ਕਰਵਾਉਣ ਲਈ ਇਨ੍ਹਾਂ ਕੈੰਪਾਂ ਦਾ ਵੱਧ ਤੋਂ ਵੱਧ ਲਾਭ ਉਠਾਇਆ ਜਾਵੇ |...
ਡਾ.ਬਲਜੀਤ ਕੌਰ ਨੇ ਲਖਵੀਰ ਕੌਰ ਪਤਨੀ ਗੁਰਮੀਤ ਸਿੰਘ ਦਾ ਜਾਅਲੀ ਅਨੁਸੂਚਿਤ ਜਾਤੀ ਦਾ ਸਰਟੀਫਿਕੇਟ ਰੱਦ ਕਰਨ ਦੇ ਦਿੱਤੇ ਹੁਕਮ

ਡਾ.ਬਲਜੀਤ ਕੌਰ ਨੇ ਲਖਵੀਰ ਕੌਰ ਪਤਨੀ ਗੁਰਮੀਤ ਸਿੰਘ ਦਾ ਜਾਅਲੀ ਅਨੁਸੂਚਿਤ ਜਾਤੀ ਦਾ ਸਰਟੀਫਿਕੇਟ ਰੱਦ ਕਰਨ ਦੇ ਦਿੱਤੇ ਹੁਕਮ

Punjab
ਚੰਡੀਗੜ੍ਹ, 12 ਜਨਵਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਜਿਥੇ ਸੂਬੇ ਦੇ ਹੋਰਾਂ ਵਰਗਾਂ ਦੇ ਹਿੱਤਾਂ ਨੂੰ ਸੁਰੱਖਿਅਤ ਕਰਨ ਲਈ ਲਗਾਤਾਰ ਕੰਮ ਕਰ ਰਹੀ ਹੈ, ਉਥੇ ਹੀ ਅਨੁਸੂਚਿਤ ਜਾਤੀ ਦੇ ਹਿੱਤਾਂ ਦੀ ਰਾਖੀ ਲਈ ਵੀ ਕੰਮ ਕਰ ਰਹੀ ਹੈ। ਇਸ ਲੜੀ ਤਹਿਤ ਲਖਵੀਰ ਕੌਰ ਪਤਨੀ ਗੁਰਮੀਤ ਸਿੰਘ ਜਿਸਦਾ ਅਨੁਸੂਚਿਤ ਜਾਤੀ ਸਰਟੀਫਿਕੇਟ ਗਲਤ ਪਾਏ ਜਾਣ ਕਾਰਨ ਰਾਜ ਪੱਧਰੀ ਸਕਰੂਟਨੀ ਕਮੇਟੀ ਵੱਲੋਂ ਰੱਦ ਕਰ ਦਿੱਤਾ ਗਿਆ ਹੈ। ਇਹ ਖੁਲਾਸਾ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ ਬਲਜੀਤ ਕੌਰ ਨੇ ਕੀਤਾ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ ਬਲਜੀਤ ਕੌਰ ਨੇ ਦੱਸਿਆ ਕਿ ਜਿਲਾ ਲੁਧਿਆਣਾ ਦੇ ਵਾਸੀ ਕੁਲਦੀਪ ਸਿੰਘ ਪੁੱਤਰ ਬੰਤ ਸਿੰਘ, ਸੇਵਾਦਾਰ ਪ੍ਰਿੰਸੀਪਲ ਗੁਰੂ ਨਾਨਕ ਦੇਵ ਪੋਲੀਟੈਕਨੀਕਲ ਕਾਲਜ ਲੁਧਿਆਣਾ ਨੇ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਨੂੰ ਸ਼ਿਕਾਇਤ ਦਰਜ ਕਰਵਾਈ ਸੀ ਕਿ ਲਖਵੀਰ ਕੌਰ ਵੱਲੋਂ ਜਾਅਲੀ ਅਨੁਸੂਚਿਤ ਜਾਤੀ ਸਰਟੀਫਿਕੇਟ ਬਣਾਇਆ ਗਿਆ ਹੈ ਜਦੋਂ ਕਿ ਉਹ ਛਿੰਬਾ ਜਾਤੀ ਨਾਲ ਸਬੰਧ ਰੱਖਦੀ ਹੈ ਅਤੇ ਇਹ ...