ਸ਼ਹੀਦ ਭਗਤ ਸਿੰਘ ਸਟੇਡੀਅਮ ਫਾਜ਼ਿਲਕਾ ਵਿਖੇ ਗਣਤੰਤਰ ਦਿਵਸ ਸਮਾਗਮ ਦੀ ਹੋਈ ਫੁੱਲ ਡਰੈਸ ਰਿਹਰਸਲ
ਫਾਜ਼ਿਲਕਾ 24 ਜਨਵਰੀ 2024……
ਗਣਤੰਤਰ ਦਿਵਸ ਦੇ ਮੌਕੇ ‘ਤੇ 26 ਜਨਵਰੀ ਨੂੰ ਹੋਣ ਵਾਲੇ ਜ਼ਿਲ੍ਹਾ ਪੱਧਰੀ ਸਮਾਗਮ ਦੀ ਫੁੱਲ ਡਰੈੱਸ ਰਿਹਰਸਲ ਸ਼ਹੀਦ ਭਗਤ ਸਿੰਘ ਬਹੁਮੰਤਵੀ ਖੇਡ ਸਟੇਡੀਅਮ ਫਾਜ਼ਿਲਕਾ ਵਿਖੇ ਹੋਈ, ਜਿਸ ਦੌਰਾਨ ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਵਲੋਂ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਗਈ। ਇਸ ਮੌਕੇ ਡਿਪਟੀ ਕਮਿਸ਼ਨਰ ਅਤੇ ਐੱਸ. ਪੀ ਗੁਰਮੀਤ ਸਿੰਘ ਵੱਲੋਂ ਪਰੇਡ ਦਾ ਨਿਰੀਖਣ ਕੀਤਾ ਗਿਆ ਅਤੇ ਮਾਰਚ ਪਾਸਟ ਤੋਂ ਸਲਾਮੀ ਲਈ।
ਡਿਪਟੀ ਕਮਿਸ਼ਨਰ ਅਤੇ ਐੱਸ.ਪੀ ਵੱਲੋਂ ਪਰੇਡ ਦਾ ਮੁਆਇਨਾ ਕਰਨ ਉਪਰੰਤ ਪਰੇਡ ਕਮਾਂਡਰ ਡੀ. ਐੱਸ. ਪੀ ਸ੍ਰੀ. ਅਤੁਲ ਸੋਨੀ ਦੀ ਕਮਾਂਡ ਹੇਠ ਪੰਜਾਬ ਪੁਲਿਸ ਦੇ ਜਵਾਨਾਂ, ਪੰਜਾਬ ਪੁਲਿਸ ਦੀ ਮਹਿਲਾ ਪਲਟੂਨ, ਪੰਜਾਬ ਹੋਮਗਾਰਡ, ਐੱਨ. ਸੀ. ਸੀ. ਕੈਡਿਟਾਂ ਅਤੇ ਆਰਮੀ ਬੈਂਡ ਵੱਲੋਂ ਸ਼ਾਨਦਾਰ ਮਾਰਚ ਪਾਸਟ ਕੀਤਾ ਗਿਆ। ਇਸ ਦੌਰਾਨ ਵੱਖ-ਵੱਖ ਵਿਭਾਗਾਂ ਵੱਲੋਂ ਪੰਜਾਬ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਨੂੰ ਦਰਸਾਉਂਦੀਆਂ ਝਾਂਕੀਆਂ ਵੀ ਕੱਢੀਆਂ ਗਈਆਂ। ਇਸ ਤੋਂ ਬਾਅਦ ਵੱਖ-ਵੱਖ ਸਕੂਲੀ ਵਿਦਿਆਰਥੀਆਂ ਵੱਲੋਂ ਦੇਸ਼ ਭਗਤੀ ਦੇ ਰੰਗ ਵਿੱਚ ਰੰਗਿਆ ਸੱਭਿਆਚਾਰਕ ਪ੍ਰੋਗਰਾਮ ਅਤੇ ਪੰਜਾਬ ਦਾ ਲੋ...








