ਯੁਵਕ ਸੇਵਾਵਾਂ ਵਿਭਾਗ ਦਾ ਦੋ ਰੋਜ਼ਾ ਓਪਨ ਯੁਵਕ ਮੇਲਾ ਸਫ਼ਲਤਾ ਪੂਰਵਕ ਸੰਪੰਨ
ਮੋਗਾ 12 ਜਨਵਰੀ:
ਨੌਜਵਾਨਾਂ ਵਿਚਲੀ ਕਲਾ ਦਾ ਨਿਖਾਰ ਕਰਨ ਲਈ ਅਤੇ ਉਨ੍ਹਾਂ ਦੀ ਸਖਸ਼ੀਅਤ ਦੀ ਉਸਾਰੀ ਕਰਨ ਲਈ ਯੁਵਕ ਸੇਵਾਵਾਂ ਵਿਭਾਗ ਦਾ ਦੋ ਰੋਜ਼ਾ ਓਪਨ ਯੁਵਕ ਮੇਲਾ ਅੱਜ ਸਫ਼ਲਤਾ ਪੂਰਵਕ ਸੰਪੰਨ ਹੋ ਗਿਆ। ਇਸ ਪ੍ਰੋਗਰਾਮ ਦਾ ਆਯੋਜਨ ਦ ਲਰਨਿੰਗ ਫੀਲਡ ਏ ਗਲੋਬਲ ਸਕੂਲ, ਮੋਗਾ ਵਿਖੇ ਕੀਤਾ ਗਿਆ ਸੀ।
ਇਸ ਯੁਵਕ ਮੇਲੇ ਵਿੱਚ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰ ਜਗਵਿੰਦਰਜੀਤ ਸਿੰਘ ਗਰੇਵਾਲ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਨੌਜਵਾਨਾਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਉਹਨਾਂ ਕਿਹਾ ਕਿ ਨੌਜਵਾਨਾਂ ਨੂੰ ਆਪਣੇ ਪੰਜਾਬ ਦੇ ਅਮੀਰ ਸੱਭਿਆਚਾਰ ਨਾਲ ਜੁੜੇ ਰਹਿਣਾ ਚਾਹੀਦਾ ਹੈ। ਉਹਨਾਂ ਯੁਵਕ ਸੇਵਾਵਾਂ ਵਿਭਾਗ ਦੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ ਅਤੇ ਕਿਹਾ ਕਿ ਅਜਿਹੇ ਪ੍ਰੋਗਰਾਮ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਤੇ ਸੱਭਿਆਚਾਰ ਨਾਲ ਜੋੜੀ ਰੱਖਣ ਵਿੱਚ ਮੀਲ ਪੱਥਰ ਸਾਬਿਤ ਹੁੰਦੇ ਹਨ।
ਪ੍ਰੋਗਰਾਮ ਵਿੱਚ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਮੋਗਾ ਸ੍ਰ ਪ੍ਰਭਦੀਪ ਸਿੰਘ ਨੱਥੋਵਾਲ ਨੇ ਵਿਸ਼ੇਸ਼ ਮਹਿਮਾਨ ਵਜੋਂ ਸ਼ਮੂਲੀਅਤ ਕੀਤੀ। ਉਹਨਾਂ ਨੌਜਵਾਨਾਂ ਨੂੰ ਆਪਣੇ ਭਾਸ਼ਣ ਜਰੀਏ ਪੰਜਾਬੀ ਵਿਰਸੇ ਨਾਲ ਨੇੜਤਾ ਵਧਾਉਣ ਤੇ ...







