Shadow

Punjab

ਸਥਾਨਕ ਸਰਕਾਰਾਂ ਮੰਤਰੀ ਬਲਕਾਰ ਸਿੰਘ ਨੇ ਰੀਵੀਊ ਮੀਟਿੰਗ ਕਰਦਿਆਂ ਅਧਿਕਾਰੀਆਂ ਨੂੰ ਅਣਵਰਤੇ ਫੰਡਾਂ ਨੂੰ ਵਿਕਾਸ ਕਾਰਜਾਂ ਤੇ ਤੁਰੰਤ ਖ਼ਰਚਣ ਦੇ ਦਿੱਤੇ ਨਿਰਦੇਸ਼

ਸਥਾਨਕ ਸਰਕਾਰਾਂ ਮੰਤਰੀ ਬਲਕਾਰ ਸਿੰਘ ਨੇ ਰੀਵੀਊ ਮੀਟਿੰਗ ਕਰਦਿਆਂ ਅਧਿਕਾਰੀਆਂ ਨੂੰ ਅਣਵਰਤੇ ਫੰਡਾਂ ਨੂੰ ਵਿਕਾਸ ਕਾਰਜਾਂ ਤੇ ਤੁਰੰਤ ਖ਼ਰਚਣ ਦੇ ਦਿੱਤੇ ਨਿਰਦੇਸ਼

Politics, Punjab
ਚੰਡੀਗੜ੍ਹ, 23 ਜਨਵਰੀ: ਸਥਾਨਕ ਸਰਕਾਰਾਂ ਮੰਤਰੀ ਬਲਕਾਰ ਸਿੰਘ ਨੇ ਵਿਧਾਇਕਾਂ ਦੀ ਹਾਜ਼ਰੀ ਵਿੱਚ ਮਿਉਂਸੀਪਲ ਕਮਿਸ਼ਨਰ ਲੁਧਿਆਣਾ ਅਤੇ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਲੁਧਿਆਣਾ ਤੋਂ ਇਲਾਵਾ ਨਗਰ ਨਿਗਮ/ਨਗਰ ਪੰਚਾਇਤ ਜਗਰਾਓਂ, ਖੰਨਾ, ਦੋਰਾਹਾ, ਮੁਲਾਂਪੁਰ ਦਾਖਾਂ, ਰਾਏਕੋਟ, ਸਾਹਨੇਵਾਲ, ਸਮਰਾਲਾ, ਮਾਛੀਵਾੜਾ, ਪਾਇਲ ਅਤੇ ਮਲੋਦ ਦੇ ਕਾਰਜ ਸਾਧਕ ਅਫਸਰਾਂ ਨਾਲ ਵਿਕਾਸ ਕਾਰਜਾਂ ਸਬੰਧੀ ਰੀਵੀਊ ਮੀਟਿੰਗ ਕਰਦਿਆਂ, ਅਧਿਕਾਰੀਆਂ ਨੂੰ ਅਣਵਰਤੇ ਫੰਡਾਂ ਨੂੰ ਤੁਰੰਤ ਖ਼ਰਚਣ ਦੇ  ਨਿਰਦੇਸ਼ ਦਿੱਤੇ। ਅੱਜ ਇਥੇ ਮਿਉਂਸੀਪਲ ਭਵਨ ਸੈਕਟਰ 35 ਚੰਡੀਗੜ੍ਹ ਵਿਖੇ ਸਥਾਨਕ ਸਰਕਾਰਾਂ ਮੰਤਰੀ ਬਲਕਾਰ ਸਿੰਘ ਨੇ ਅਧਿਕਾਰੀਆਂ ਨਾਲ਼ ਰੀਵੀਊ ਮੀਟਿੰਗ ਦੌਰਾਨ ਸਵੱਛ ਭਾਰਤ ਮਿਸ਼ਨ ਅਧੀਨ ਸੂਬੇ ਵਿੱਚ ਬਣ ਰਹੇ ਸੀਵਰੇਜ ਟਰੀਟਮੈਂਟ ਪਲਾਂਟਾਂ ਅਤੇ ਅਮਰੁਤ ਮਿਸ਼ਨ ਅਧੀਨ ਬਣ ਰਹੇ ਵਾਟਰ ਟਰੀਟਮੈਂਟ ਪਲਾਂਟਾਂ ਅਤੇ ਇਸ ਤੋਂ ਇਲਾਵਾ ਹੋਰ ਵਿਕਾਸ ਕਾਰਜਾਂ ਸਬੰਧੀ ਵਿਸਥਾਰ ਪੂਰਵਕ ਚਰਚਾ ਕਰਦਿਆਂ, ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਕਿ ਵਿਕਾਸ ਕਾਰਜਾਂ ਵਿੱਚ ਗੁਣਵੱਤਾ ਅਤੇ ਪਾਰਦਰਸ਼ਤਾ ਯਕੀਨੀ ਬਣਾਈ ਜਾਵੇ। ਕੈਬਨਿਟ ਮੰਤਰੀ ਬਲਕਾਰ ਸਿੰਘ ਨੇ ਅੱਗੇ ਕਿਹਾ ਕ...
ਪੰਜਾਬ ਦੇ ਬਾਗ਼ਬਾਨੀ ਖੇਤਰ ਲਈ ਨਵੀਨਤਮ ਤਕਨੀਕਾਂ ਪ੍ਰਦਾਨ ਕਰੇਗਾ ਇਜ਼ਰਾਈਲ

ਪੰਜਾਬ ਦੇ ਬਾਗ਼ਬਾਨੀ ਖੇਤਰ ਲਈ ਨਵੀਨਤਮ ਤਕਨੀਕਾਂ ਪ੍ਰਦਾਨ ਕਰੇਗਾ ਇਜ਼ਰਾਈਲ

Punjab
ਚੰਡੀਗੜ੍ਹ, 23 ਜਨਵਰੀ: ਪੰਜਾਬ ਦੇ ਬਾਗ਼ਬਾਨੀ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਅੱਜ ਸੂਬੇ ਵਿੱਚ ਖੇਤੀਬਾੜੀ ਤਕਨੀਕਾਂ ਨੂੰ ਹੋਰ ਵਿਕਸਿਤ ਕਰਨ ਸਬੰਧੀ ਆਪਸੀ ਸਹਿਯੋਗ ਦੇ ਮੌਕੇ ਤਲਾਸ਼ਣ ਲਈ ਇਜ਼ਰਾਈਲ ਦੇ ਉੱਚ-ਪੱਧਰੀ ਵਫ਼ਦ ਨਾਲ ਮੁਲਾਕਾਤ ਕੀਤੀ। ਮੀਟਿੰਗ ਦੌਰਾਨ ਬਾਗ਼ਬਾਨੀ ਪ੍ਰਾਜੈਕਟਾਂ 'ਚ ਮੌਜੂਦਾ ਭਾਈਵਾਲੀ ਦੇ ਆਧਾਰ 'ਤੇ ਖੇਤੀ ਵਿੱਚ ਡਿਜੀਟਲ ਕ੍ਰਾਂਤੀ ਦੀ ਲੋੜ 'ਤੇ ਜ਼ੋਰ ਦਿੱਤਾ ਗਿਆ। ਪੰਜਾਬ ਵਿੱਚ ਇਜ਼ਰਾਈਲੀ ਭਾਈਵਾਲੀ ਨਾਲ ਬਾਗ਼ਬਾਨੀ ਖੇਤਰ ਵਿੱਚ ਪਹਿਲਾਂ ਵੀ ਕਈ ਪ੍ਰਾਜੈਕਟ ਚਲਾਏ ਜਾ ਰਹੇ ਹਨ। ਪੰਜਾਬ ਸਿਵਲ ਸਕੱਤਰੇਤ ਸਥਿਤ ਆਪਣੇ ਦਫ਼ਤਰ ਵਿਖੇ ਮੀਟਿੰਗ ਦੌਰਾਨ ਇਜ਼ਰਾਈਲੀ ਸਫ਼ਾਰਤਖ਼ਾਨੇ ਦੇ ਨਵੀਂ ਦਿੱਲੀ ਵਿਖੇ ਗ੍ਰਹਿ ਮਾਮਲਿਆਂ ਬਾਰੇ ਸਿਆਸੀ ਸਲਾਹਕਾਰ ਮੈਡਮ ਹਦਾਸ ਬਖ਼ਸਤ ਨਾਲ ਮੁਲਾਕਾਤ ਦੌਰਾਨ ਕੈਬਨਿਟ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਕਿਹਾ ਕਿ ਪੰਜਾਬ ਵਿੱਚ ਧਰਤੀ ਹੇਠਲਾ ਪਾਣੀ ਬੜੀ ਤੇਜ਼ ਰਫ਼ਤਾਰ ਨਾਲ ਘਟ ਰਿਹਾ ਹੈ ਜਿਸ ਨੂੰ ਬਚਾਉਣਾ ਸਮੇਂ ਦੀ ਮੁੱਖ ਲੋੜ ਹੈ। ਉਨ੍ਹਾਂ ਇਜ਼ਰਾਈਲ ਤੋਂ ਘੱਟ ਪਾਣੀ ਨਾਲ ਵੱਧ ਝਾੜ ਦੇਣ ਵਾਲੀਆਂ ਅਤੇ ਬੀਮਾਰੀ ਤੇ ਵਾਇਰਸ ਰਹਿਤ ਬਾਗ਼ਬਾਨੀ ਦੀਆਂ ...
ਰਿਸ਼ਵਤ ਲੈਣ ਦੇ ਦੋਸ਼ ਹੇਠ ਦਰਜਾ-4 ਮੁਲਾਜ਼ਮ ਕੀਤਾ ਗ੍ਰਿਫ਼ਤਾਰ

ਰਿਸ਼ਵਤ ਲੈਣ ਦੇ ਦੋਸ਼ ਹੇਠ ਦਰਜਾ-4 ਮੁਲਾਜ਼ਮ ਕੀਤਾ ਗ੍ਰਿਫ਼ਤਾਰ

Crime, Punjab
ਚੰਡੀਗੜ, 23 ਜਨਵਰੀ – ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ ਝੂਠੀ ਡਾਕਟਰੀ ਰਿਪੋਰਟ (ਐਮ.ਐਲ.ਆਰ.) ਜਾਰੀ ਕਰਨ ਦੇ ਬਦਲੇ ਰਿਸ਼ਵਤ ਲੈਣ ਦੇ ਦੋਸ਼ ਵਿੱਚ ਇੱਕ ਸਰਕਾਰੀ ਡਾਕਟਰ ਅਤੇ ਉਸਦੇ ਸਹਾਇਕ ਸਮੇਤ ਕੁੱਲ ਪੰਜ ਮੁਲਜ਼ਮਾਂ ਖਿਲਾਫ਼ ਭ੍ਰਿਸ਼ਟਾਚਾਰ ਦਾ ਕੇਸ ਦਰਜ ਕੀਤਾ ਹੈ। ਇਸ ਮਾਮਲੇ ਵਿੱਚ ਇੱਕ ਦਰਜਾ-4 ਮੁਲਾਜ਼ਮ ਨੂੰ ਵਿਚੋਲਾ ਬਣਕੇ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕਰ ਲਿਆ ਹੈ। ਇਹ ਪ੍ਰਗਟਾਵਾ ਕਰਦਿਆਂ ਅੱਜ ਇੱਥੇ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਸ ਮਾਮਲੇ ਵਿੱਚ ਕੁੱਲ ਪੰਜ ਮੁਲਜ਼ਮਾਂ ਖ਼ਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7, 7-ਏ ਅਤੇ ਆਈਪੀਸੀ ਦੀ ਧਾਰਾ 193, 465, 466, 471, 120-ਬੀ ਤਹਿਤ ਕੇਸ ਦਰਜ ਕੀਤਾ ਗਿਆ ਹੈ, ਜਿਨ੍ਹਾਂ ਵਿੱਚ ਸਿਵਲ ਹਸਪਤਾਲ ਫਿਰੋਜ਼ਪੁਰ ਵਿਖੇ ਤਾਇਨਾਤ ਡਾ: ਸ਼ਸ਼ੀ ਭੂਸ਼ਣ, ਉਸ ਦਾ ਸਹਾਇਕ ਰਾਮ ਪ੍ਰਸਾਦ ਉਰਫ ਛੋਟੂ, ਜੋ ਕਿ ਹਸਪਤਾਲ ਵਿੱਚ ਦਰਜਾ-4 ਮੁਲਾਜ਼ਮ ਹੈ, ਤੋਂ ਇਲਾਵਾ ਤਿੰਨ ਆਮ ਵਿਅਕਤੀ ਰੇਖਾ, ਉਸ ਦਾ ਪਿਤਾ ਸ਼ੰਮੀ ਅਤੇ ਮਾਤਾ ਆਸ਼ਾ, ਸਾਰੇ ਵਾਸੀ ਖਟੀਕ ਮੰਡੀ, ਫਿਰੋਜ਼ਪੁਰ ਛਾਉਣੀ, ਸ਼ਾਮਲ ਹ...
ਵਿਸ਼ੇਸ਼ ਜਾਗਰੂਕਤਾ ਮੁਹਿੰਮ ਤਹਿਤ ਆਟੋ ਡਰਾਇਵਰਾਂ ਨੂੰ ਟਰੈਫਿਕ ਨਿਯਮਾਂ ਸਬੰਧੀ ਦਿੱਤੀ ਜਾਣਕਾਰੀ

ਵਿਸ਼ੇਸ਼ ਜਾਗਰੂਕਤਾ ਮੁਹਿੰਮ ਤਹਿਤ ਆਟੋ ਡਰਾਇਵਰਾਂ ਨੂੰ ਟਰੈਫਿਕ ਨਿਯਮਾਂ ਸਬੰਧੀ ਦਿੱਤੀ ਜਾਣਕਾਰੀ

Punjab
ਮਾਨਸਾ, 23 ਜਨਵਰੀ : ਲੋਕਾਂ ਨੂੰ ਟਰੈਫਿਕ ਨਿਯਮਾਂ ਤੋਂ ਜਾਣੂ ਕਰਵਾਉਣ ਲਈ ਵਿੱਢੀ ਮੁਹਿੰਮ ਤਹਿਤ ਅੱਜ ਏ.ਐਸ.ਆਈ. ਸੁਰੇਸ਼ ਕੁਮਾਰ ਵੱਲੋਂ ਮਾਨਸਾ ਦੇ ਬੱਸ ਸਟੈਂਡ ਨੇੜੇ ਆਟੋ ਚਾਲਕਾਂ ਨੂੰ ਟ੍ਰੈਫ੍ਰਿਕ ਨਿਯਮਾਂ ਪ੍ਰਤੀ ਜਾਗਰੂਕ ਕੀਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸ਼੍ਰੀ ਸੁਰੇਸ਼ ਕੁਮਾਰ ਨੇ ਕਿਹਾ ਕਿ ਆਵਾਜਾਈ ਦੇ ਨਿਯਮਾਂ ਸਬੰਧੀ ਹਰ ਵਿਅਕਤੀ ਨੂੰ ਜਾਣਕਾਰੀ ਹੋਣੀ ਲਾਜ਼ਮੀ ਹੈ। ਸਾਨੂੰ ਸਾਰਿਆਂ ਨੂੰ ਆਵਾਜਾਈ ਦੇ ਨਿਯਮਾਂ ਨੂੰ ਧਿਆਨ ਵਿੱਚ ਰੱਖਦਿਆਂ ਹੀ ਵਾਹਨ ਚਲਾਉਣੇ ਚਾਹੀਦੇ ਹਨ, ਤਾਂ ਜੋ ਕਿਸੇ ਵੀ ਅਣਗਹਿਲੀ ਨਾਲ ਕੋਈ ਅਣਸੁਖਾਵੀਂ ਘਟਨਾ ਨਾ ਵਾਪਰ ਸਕੇ। ਉਨ੍ਹਾਂ ਕਿਹਾ ਕਿ ਸੜ੍ਹਕੀ ਹਾਦਸਿਆਂ ਨੂੰ ਰੋਕਣ ਲਈ ਆਵਾਜਾਈ ਦੇ ਨਿਯਮਾਂ ਦੀ ਪਾਲਣਾ ਕਰਨਾ ਸਾਡੀ ਸਾਰਿਆਂ ਦੀ ਜ਼ਿੰਮੇਵਾਰੀ ਹੈ। ਇਸ ਦੌਰਾਨ ਉਨ੍ਹਾਂ ਆਟੋ ਚਾਲਕਾਂ ਨੂੰ ਦੱਸਿਆ ਕਿ ਸਾਨੂੰ ਹਮੇਸ਼ਾਂ ਨਿਰਧਾਰਿਤ ਲਾਈਨ ਵਿੱਚ ਹੀ ਗੱਡੀ ਚਲਾਉਣੀ ਚਾਹੀਦੀ ਹੈ। ਇਸ ਤੋਂ ਇਲਾਵਾ ਸਾਨੂੰ ਆਪਣਾ ਵਾਹਨ ਕਦੇ ਵੀ ਗਲਤ ਥਾਂ ’ਤੇ ਪਾਰਕ ਨਹੀਂ ਕਰਨਾ ਚਾਹੀਦਾ, ਜਿਸ ਨਾਲ ਸ਼ਹਿਰ ਅੰਦਰ ਗੱਡੀਆਂ ਦਾ ਜਾਮ ਲੱਗਣ ਵਰਗੀ ਸਥਿਤੀ ਪੈਦਾ ਹੋਵੇ। ਉਨ੍ਹਾਂ ਕਿਹਾ ਕਿ ਸਾਨੂੰ ਕਦੇ...
ਆਰਮੀ ਅਗਨੀਵੀਰ ਅਤੇ ਅਰਧ-ਸੈਨਿਕ ਬਲਾ ਵਿੱਚ ਭਰਤੀ ਲਈ ਮੁਫਤ ਲਿਖਤੀ ਅਤੇ ਫਿੱਜੀਕਲ ਟਰੇਨਿੰਗ ਸੀ-ਪਾਈਟ ਕੈਂਪ ਥੇਹ ਕਾਂਜਲਾ, ਕਪੂਰਥਲਾ ਵਿਖੇ

ਆਰਮੀ ਅਗਨੀਵੀਰ ਅਤੇ ਅਰਧ-ਸੈਨਿਕ ਬਲਾ ਵਿੱਚ ਭਰਤੀ ਲਈ ਮੁਫਤ ਲਿਖਤੀ ਅਤੇ ਫਿੱਜੀਕਲ ਟਰੇਨਿੰਗ ਸੀ-ਪਾਈਟ ਕੈਂਪ ਥੇਹ ਕਾਂਜਲਾ, ਕਪੂਰਥਲਾ ਵਿਖੇ

Punjab
ਅੰਮ੍ਰਿਤਸਰ 23 ਜਨਵਰੀ 2024- ਸੀ-ਪਾਈਟ ਕੈਂਪ ਕਪੂਰਥਲਾ ਦੇ ਅਧਿਕਾਰੀ ਕੈਪਟਨ ਅਜੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਹੈ ਕਿ ਜਿਲ੍ਹਾ ਤਰਨਤਾਰਨ, ਅੰਮ੍ਰਿਤਸਰ, ਤਹਿਸੀਲ ਬਾਬਾ ਬਕਾਲਾ ਅਤੇ ਗੁਰਦਾਸਪੁਰ ਦੇ ਜੋ ਯੂਵਕ ਆਰਮੀ ਅਗਨੀਵੀਰ ਲਿਖਤੀ ਪੇਪਰ ਦੀ ਤਿਆਰੀ ਕਰਨਾ ਚਾਹੁੰਦੇ ਹਨ ਉਹ ਯੁਵਕ ਸੀ-ਪਾਈਟ ਕੈਂਪ ਥੇਹ ਕਾਂਜਲਾ, ਕਪੂਰਥਲਾ ਵਿਖੇ ਆ ਕੇ ਮੁੱਫਤ ਤਿਆਰੀ ਕਰ ਸਕਦੇ ਹਨ। ਜੋ ਯੂਵਕ ਆਰਮੀ ਅਗਨੀਵੀਰ ਵਿੱਚ ਭਰਤੀ ਹੋਣਾ ਚਾਹੁੰਦੇ ਹਨ ਦੀ ਆਨਲਾਈਨ ਰਜਿਸਟਰੇਸ਼ਨ 08 ਫਰਵਰੀ 2024 ਤੋਂ 21 ਮਾਰਚ 20224 ਤੱਕ ਹੋਵੇਗੀ ਅਤੇ ਅਰਧ-ਸੈਨਿਕ ਬਲਾ (ਬੀ.ਐਸ.ਐਫ., ਸੀ.ਆਰ.ਪੀ.ਐਫ., ਆਈ.ਟੀ.ਬੀ.ਪੀ., ਸੀ.ਆਈ.ਐਸ.ਐਫ., ਐਸ.ਐਸ.ਬੀ., ਏ.ਆਰ. ਅਤੇ ਐਸ.ਐਸ.ਸੀ.) 75768  ਪੋਸਟਾਂ ਦੇ  ਲਿਖਤੀ ਪੇਪਰ ਦੀ ਤਿਆਰੀ ਵੀ ਸੀ-ਪਾਈਟ ਕੈਂਪ ਥੇਹ ਕਾਂਜਲਾ,ਕਪੂਰਥਲਾ ਵਿਖੇ ਚੱਲ ਰਹੀ ਹੈ, ਜਿਨਾਂ ਇਹਨਾਂ ਪੋਸਟਾ ਦੀ ਤਿਆਰੀ ਦੀਆਂ ਕਲਾਸਾਂ ਮੁੱਫਤ ਸੀ-ਪਾਈਟ ਕੈਂਪ ਥੇਹ ਕਾਂਜਲਾ, ਵਿਖੇ ਸੁਰੂ ਕਰ ਦਿੱਤੀਆਂ ਗਈਆ ਹਨ। ਚਾਹਵਾਨ ਯੂਵਕ ਕੈਂਪ ਵਿੱਚ ਆ ਕੇ ਲਿਖਤੀ ਪੇਪਰ ਦੀਆਂ ਕਲਾਸਾਂ ਲਗਾ ਸਕਦੇ ਹਨ ਅਤੇ ਪੰਜਾਬ ਸਰਕਾਰ ਵੱਲੋਂ ਚਲਾਏ ਜਾ ਰਹੇ ...
ਨਕਲੀ ਆਈ.ਐਫ.ਐਸ. ਅਧਿਕਾਰੀ ਬਣ ਕੇ ਰਜਿਸਟਰੀ ਕਰਵਾਉਣ ਵਾਲੀ ਮਹਿਲਾ ਸਮੇਤ 6 ਵਿਅਕਤੀਆ ਵਿਰੁੱਧ ਕੇਸ ਦਰਜ ਕਰਨ ਦੇ ਸਿਫਾਰਿਸ਼

ਨਕਲੀ ਆਈ.ਐਫ.ਐਸ. ਅਧਿਕਾਰੀ ਬਣ ਕੇ ਰਜਿਸਟਰੀ ਕਰਵਾਉਣ ਵਾਲੀ ਮਹਿਲਾ ਸਮੇਤ 6 ਵਿਅਕਤੀਆ ਵਿਰੁੱਧ ਕੇਸ ਦਰਜ ਕਰਨ ਦੇ ਸਿਫਾਰਿਸ਼

Crime, Punjab
ਅੰਮ੍ਰਿਤਸਰ 23 ਜਨਵਰੀ 2024-- ਬੀਤੇ ਦਿਨੀ ਅੰਮ੍ਰਿਤਸਰ ਸਬ ਰਜਿਸਟਰਾਰ-3 ਦੇ ਦਫ਼ਤਰ ਵਿੱਚ ਆਪਣੇ ਆਪ ਨੂੰ ਆਈ.ਐਫ.ਐਸ. ਅਧਿਕਾਰੀ ਦੱਸ ਕੇ ਘੁੰਡ ਕੱਢਣ ਵਾਲੀ ਜਿਸ ਔਰਤ ਨੇ ਜਾਅਲੀ ਰਜਿਸਟਰੀ ਭੁਗਤਾਈ ਸੀ ਵਿਰੁੱਧ ਡਿਪਟੀ ਕਮਿਸ਼ਨਰ ਸ੍ਰੀ ਘਨਸ਼ਾਮ ਥੋਰੀ ਵਲੋਂ  ਪੁਲਿਸ ਕੋਲ ਐਫ.ਆਈ.ਆਰ ਦਰਜ਼ ਕਰਨ ਦੀ ਸ਼ਿਫਾਰਿਸ਼ ਕੀਤੀ ਗਈ ਹੈ। ਇਸਦੇ ਨਾਲ ਹੀ ਉਨਾਂ ਨੇ ਐਫ.ਸੀ.ਆਰ. ਨੂੰ ਸਬੰਧਤ ਸਭ ਰਜਿਸਟਰਾਰ ਦੀ ਭੂਮਿਕਾ ਦੀ ਤਹਿਕੀਕਾਤ ਕਰਨ ਬਾਰੇ ਵੀ ਪੱਤਰ ਲਿੱਖਿਆ ਹੈ। ਡਿਪਟੀ ਕਮਿਸ਼ਨਰ ਨੇ ਇਸ ਮਾਮਲੇ ਨਾਲ ਸਬੰਧਤ ਵਿਭਾਗ ਦੇ ਸੇਵਾਦਾਰ ਗੁਰਧੀਰ ਨੂੰ ਮੁਅਤਲ ਕਰਕੇ ਚਾਰਜਸ਼ੀਟ ਕੀਤਾ ਹੈ। ਸ੍ਰੀ ਥੋਰੀ ਨੇ ਕਮਿਸ਼ਨਰ ਪੁਲਿਸ ਨੂੰ ਲਿੱਖੇ ਪੱਤਰ ਵਿੱਚ ਦੱਸਿਆ ਕਿ ਸ੍ਰੀਮਤੀ ਸੁਧਾ ਭੰਡਾਰੀ ਵਲੋਂ ਨਿੱਜੀ ਤੌਰ ਤੇ ਪੇਸ਼ ਹੋ ਕੇ ਦਰਖਾਸਤ ਦਿੱਤੀ ਗਈ ਸੀ ਕਿ ਉਸਦੀ ਬੇਟੀ ਰਚਿਤਾ ਭੰਡਾਰੀ ਦੀ ਜਾਇਦਾਦ ਜੋ ਕਿ ਪਿੰਡ ਹੇਰ ਜਿਲ੍ਹਾ ਅੰਮ੍ਰਿਤਸਰ ਵਿਖੇ ਹੈ ਉਤੇ ਅਣਅਧਿਕਾਰਿਤ ਧਿਰ ਵਲੋਂ ਕਬਜ਼ਾ ਕੀਤਾ ਗਿਆ ਹੈ। ਇਸ ਮਸਲੇ ਦੀ ਉਪ ਮੰਡਲ ਮੈਜਿਸਟਰੇਟ ਅੰਮ੍ਰਿਤਸਰ-2 ਕੋਲੋਂ ਪੜਤਾਲ ਕਰਵਾਈ ਗਈ ਤਾਂ ਪਤਾ ਲੱਗਾ ਕਿ ਸਬੰਧਤ ਧਿਰਾਂ ਵਲੋਂ ਰਜਿਸਟਰੇਸ਼ਨ ਐਕਟ ...
ਟ੍ਰੈਫਿਕ ਪੁਲਿਸ ਨੇ ਸਕੂਲ ਦੇ ਬੱਚਿਆਂ ਅਤੇ ਕਰਮਚਾਰੀਆਂ ਨੂੰ ਦਿੱਤੇ ਸੜਕ ’ਤੇ ਚੱਲਣ ਦੇ ਗੁਰ

ਟ੍ਰੈਫਿਕ ਪੁਲਿਸ ਨੇ ਸਕੂਲ ਦੇ ਬੱਚਿਆਂ ਅਤੇ ਕਰਮਚਾਰੀਆਂ ਨੂੰ ਦਿੱਤੇ ਸੜਕ ’ਤੇ ਚੱਲਣ ਦੇ ਗੁਰ

Punjab
ਅੰਮ੍ਰਿਤਸਰ 23 ਜਨਵਰੀ 2023-- ਪੁਲਿਸ ਕਮਿਸ਼ਨਰੇਟ ਅੰਮ੍ਰਿਤਸਰ ਦੇ ਦਿਸ਼ਾ ਨਿਰਦੇਸ਼ ਅਤੇ ਏਡੀਸੀਪੀ ਟਰੈਫਿਕ ਪੁਲਿਸ ਕਮਿਸ਼ਨਰੇਟ ਅੰਮ੍ਰਿਤਸਰ ਦੀ ਰਹਿਨੁਮਾਈ ਹੇਠ ਨੈਸ਼ਨਲ ਰੋਡ ਸੇਫਟੀ ਮਹੀਨਾ 14 ਫਰਵਰੀ 2024 ਤੱਕ ਮਨਾਇਆ ਜਾ ਰਿਹਾ ਹੈ। ਇਸ ਤਹਿਤ ਅੱਜ ਟਰੈਫਿਕ ਐਜੂਕੇਸ਼ਨ ਸੈੱਲ ਦੇ ਇੰਚਾਰਜ ਐੱਸ ਆਈ ਦਲਜੀਤ ਸਿੰਘ ਅਤੇ ਉਹਨਾਂ ਦੀ ਟੀਮ ਐੱਚ ਸੀ ਸਲਵੰਤ ਸਿੰਘ, ਮਹਿਲਾ ਕਾਂਸਟੇਬਲ ਲਵਪ੍ਰੀਤ ਕੌਰ ਵੱਲੋ ਰਿਲਾਇੰਸ ਜੀਓ ਮੀਰਾਂ ਕੋਟ ਅੰਮ੍ਰਿਤਸਰ, ਸੇਂਟ ਫਰਾਂਸਿਸ ਸੀਨੀਅਰ ਸੈਕੰਡਰੀ ਸਕੂਲ ਵਿਖੇ ਟਰੈਫਿਕ ਸੈਮੀਨਾਰ ਲਗਾਇਆ ਗਿਆ। ਜਿਸ ਵਿੱਚ ਰਿਲਾਇੰਸ ਜੀਓ ਕਰਮਚਾਰੀਆਂ ਅਤੇ ਬੱਚਿਆਂ ਨੂੰ ਟਰੈਫਿਕ ਨਿਯਮਾ ਤੋਂ ਜਾਗਰੂਕ ਕੀਤਾ ਗਿਆ। ਉਨਾਂ ਨੂੰ ਰੈਡ ਲਾਈਟ, ਹੈਲਮੇਟ ਆਦਿ ਬਾਰੇ ਦੱਸਿਆ ਗਿਆ, ਰੋਡ ਸਾਇਨ ਸਮਝਾਏ ਗਏ, ਗੱਡੀ ਚਲਾਉਂਦੇ ਸਮੇ ਹਮੇਸ਼ਾ ਸੀਟ ਬੈਲਟ ਪਹਿਨੋ, ਫਸਟ ਏਡ ਕਿੱਟ ਦੀ ਵਰਤੋਂ ਬਾਰੇ ਵੀ ਜਾਣਕਾਰੀ ਦਿੱਤੀ ਗਈ। ਸ: ਦਲਜੀਤ ਸਿੰਘ ਨੇ ਆਮ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਉਹ ਗੱਡੀ ਚਲਾਉਂਦੇ ਵਕਤ ਰੈਡ ਲਾਈਟ ਜੰਪ ਨਾ ਕਰਨਾ, ਹਮੇਸ਼ਾ ਅੱਗੇ ਵਾਲੇ ਵਾਹਨ ਤਂੋ ਦੂਰੀ ਬਣਾ ਕੇ ਰੱਖਣ, ਜੈਬਰਾ ਲਾਈਨ ਪਾਰ ਨਾ, ਗਲਤ ਪਾਰ...
ਸੀ.ਡੀ.ਪੀ.ਓ. ਅਤੇ ‘ਮੁਸਕਾਨ’ ਨੇ ਮੌਕੇ ’ਤੇ ਪਹੁੰਚ ਕੇ ਬਾਲ ਵਿਆਹ ਰੋਕਿਆ

ਸੀ.ਡੀ.ਪੀ.ਓ. ਅਤੇ ‘ਮੁਸਕਾਨ’ ਨੇ ਮੌਕੇ ’ਤੇ ਪਹੁੰਚ ਕੇ ਬਾਲ ਵਿਆਹ ਰੋਕਿਆ

Crime, Punjab
ਅੰਮ੍ਰਿਤਸਰ 23 ਜਨਵਰੀ 2024-- ਬਾਲ ਵਿਕਾਸ ਪ੍ਰੋਜੈਕਟ ਅਫ਼ਸਰ ਅੰਮ੍ਰਿਤਸਰ ਅਰਬਨ-2 ਸ੍ਰੀਮਤੀ ਮੀਨਾ ਦੇਵੀ ਨੇ ਆਪਣੀ ਡਿਊਟੀ ਬਾਖੂਬੀ ਨਿਭਾਉਂਦੇ ਹੋਏ ਅੰਮ੍ਰਿਤਸਰ ਦੇ ਮੋਹਕਮਪੁਰਾ ਇਲਾਕੇ ਵਿੱਚ 14 ਸਾਲ ਦੀ ਲੜਕੀ ਦਾ ਉਸਦੇ ਮਾਪਿਆਂ ਵਲੋਂ ਕੀਤਾ ਜਾ ਰਿਹਾ ਵਿਆਹ ਮੌਕੇ ‘ਤੇ ਪਹੁੰਚ ਕੇ ਰੋਕ ਦਿੱਤਾ।  ਸ੍ਰੀਮਤੀ ਮੀਨਾ ਦੇਵੀ ਨੇ ਦੱਸਿਆ ਕਿ ਐਤਵਾਰ ਨੂੰ ਉਨਾਂ ਨੂੰ ਸੂਚਨਾ ਮਿਲੀ ਕਿ ਮੋਹਕਮਪੁਰਾ ਵਿਖੇ 14-15 ਸਾਲ ਦੀ ਲੜਕੀ ਪਿੰਕੀ ਦਾ ਬਾਲ ਵਿਆਹ ਕੀਤਾ ਜਾ ਰਿਹਾ ਹੈ। ਉਨਾਂ ਦੱਸਿਆ ਕਿ ਮੈਂ ਇਸ ਸਬੰਧੀ ਸਬੰਧਤ ਸਰਕਲ ਦੇ ਸੁਪਰਵਾਈਜ਼ਰ ਸ੍ਰੀਮਤੀ ਪੂਜਾ ਅਤੇ ਸਬੰਧਤ ਥਾਣਾ ਅਫ਼ਸਰ ਨੂੰ ਫੋਨ ਤੇ ਇਸਦੀ ਜਾਣਕਾਰੀ ਦੇ ਕੇ ਮੌਕੇ ’ਤੇ ਪਹੁੰਚਣ ਲਈ ਕਿਹਾ। ਉਨਾਂ ਦੱਸਿਆ ਕਿ ਮੈਂ ਆਪ ਗੈਰ ਸਰਕਾਰੀ ਸੰਸਥਾ ਮੁਸਕਾਨ ਦੇ ਮੈਂਬਰਾਂ ਨੂੰ ਨਾਲ ਲੈ ਕੇ ਮੌਕੇ ਤੇ ਪੁੱਜੀ ਅਤੇ ਦੇਖਿਆ ਕਿ ਫੋਨ ਤੇ ਮਿਲੀ ਸੂਚਨਾ ਬਿਲਕੁਲ ਸਹੀ ਸੀ। ਬੱਚੀ ਦਾ ਵਿਆਹ ਘਰਵਾਲਿਆਂ ਵਲੋਂ ਕੀਤਾ ਜਾ ਰਿਹਾ ਸੀ, ਜਦਕਿ ਉਸਦੀ ਉਮਰ ਅਜੇ 14-15 ਸਾਲ ਸੀ। ਉਨਾਂ ਦੱਸਿਆ ਕਿ ਅਸੀਂ ਪੁਲਿਸ ਦੀ ਸਹਾਇਤਾ ਨਾਲ ਇਹ ਵਿਆਹ ਰੋਕਿਆ ਅਤੇ ਲੜਕੀ ਨੂੰ ਸਟੇਟ ਆਫ਼ਟਰ ਕੇਅਰ ਹੋਮ ...
ਰਾਜ ਦੇ ਹਰੇਕ ਦਿਵਿਆਂਗ ਨੂੰ ਦਿੱਤੇ ਜਾਣਗੇ ਸਹਾਇਕ ਉਪਕਰਣ – ਧਾਲੀਵਾਲ

ਰਾਜ ਦੇ ਹਰੇਕ ਦਿਵਿਆਂਗ ਨੂੰ ਦਿੱਤੇ ਜਾਣਗੇ ਸਹਾਇਕ ਉਪਕਰਣ – ਧਾਲੀਵਾਲ

Punjab
ਅੰਮ੍ਰਿਤਸਰ, 23 ਜਨਵਰੀ 2024-- ਕੈਬਨਿਟ ਮੰਤਰੀ ਸ: ਕੁਲਦੀਪ ਸਿੰਘ ਧਾਲੀਵਾਲ ਜਿਨਾਂ ਦੇ ਯਤਨਾਂ ਸਦਕਾ ਅਲਿਮਕੋ ਵਲੋਂ ਕਰੀਬ ਦੋ ਮਹੀਨੇ ਪਹਿਲਾਂ ਅਜਨਾਲਾ ਅਤੇ ਰਮਦਾਸ ਵਿੱਚ ਦਿਵਿਆਂਗ ਵਿਅਕਤੀਆਂ ਦੀਆਂ ਲੋੜਾਂ ਦਾ ਪਤਾ ਲਗਾਉਣ ਲਈ ਵਿਸ਼ੇਸ਼ ਕੈਂਪ ਲਗਾਏ ਗਏ ਸਨ, ਨੂੰ ਅੱਜ ਦੋਹਾਂ ਸ਼ਹਿਰਾਂ ਵਿੱਚ ਕੈਂਪ ਲਗਾ ਕੇ ਲੋੜਵੰਦ ਵਿਅਕਤੀਆ ਦੇ ਸਹਾਇਕ ਉਪਕਰਣ ਦਿੱਤੇ ਗਏ। ਇਸ ਮੌਕੇ ਸੰਬੋਧਨ ਕਰਦੇ ਸ: ਧਾਲੀਵਾਲ ਨੇ ਕਿਹਾ ਕਿ ਮੈਨੂੰ ਖੁਸ਼ੀ ਹੋਈ ਹੈ ਕਿ ਮੈਂ ਇਨਾਂ ਲੋੜਵੰਦਾਂ ਦੇ ਕੰਮ ਆ ਸਕਿਆਂ ਹਾਂ। ਉਨਾਂ ਕਿਹਾ ਕਿ ਅੱਜ ਇਨਾਂ ਲੋਕਾਂ ਦੀਆਂ ਮੁੱਢਲੀਆਂ ਲੋੜਾਂ ਪੂਰੀਆਂ ਹੋਈਆਂ ਹਨ ਅਤੇ ਛੇਤੀ ਹੀ ਮੁੱਖ ਮੰਤਰੀ ਸ: ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਵਿਸ਼ੇਸ਼ ਕੈਂਪ ਲਗਾ ਕੇ ਬਾਕੀ ਰਹਿੰਦੇ ਲੋਕਾਂ ਤੱਕ ਵੀ ਲੋੜੀਂਦੀ ਸਹਾਇਤਾ ਸਮੱਗਰੀ ਪਹੁੰਚਾਈ ਜਾਵੇਗੀ। ਉਨਾਂ ਦੱਸਿਆ ਕਿ ਅੱਜ ਦੇ ਕੈਂਪਾਂ ਵਿੱਚ 217 ਵਿਅਕਤੀਆਂ ਨੂੰ ਅਲਿਮਕੋ ਦੀ ਸਹਾਇਤਾ ਨਾਲ  ਅਜਨਾਲਾ ਅਤੇ ਰਮਦਾਸ ਵਿਖੇ  ਲਗਾਏ ਗਏ ਵਿਸ਼ੇਸ਼ ਕੈਂਪ ਵਿੱਚ ਕਰੀਬ 38 ਲੱਖ ਦੀ ਕੀਮਤ ਦੇ ਸਹਾਇਕ ਉਪਰਕਣ ਵੰਡੇ ਗਏ। ਉਨਾਂ ਦੱਸਿਆ ਕਿ ਕੈਂਪ ਦੌਰਾਨ ਬੈਟਰੀ ਵਾਲੇ ਟਰਾਈਸਾਈਕਲ, ਵ...
ਮੀਤ ਹੇਅਰ ਵੱਲੋਂ ਜਿਲ੍ਹੇ ਵਿਚ ਚੱਲ ਰਹੇ ਵਿਕਾਸ ਕੰਮਾਂ ਦੀ ਸਮੀਖਿਆ

ਮੀਤ ਹੇਅਰ ਵੱਲੋਂ ਜਿਲ੍ਹੇ ਵਿਚ ਚੱਲ ਰਹੇ ਵਿਕਾਸ ਕੰਮਾਂ ਦੀ ਸਮੀਖਿਆ

Punjab
ਅੰਮ੍ਰਿਤਸਰ, 23 ਜਨਵਰੀ 2024 (        )-ਜਿਲ੍ਹੇ ਵਿਚ ਚੱਲ ਰਹੇ ਵਿਕਾਸ ਕੰਮਾਂ ਦਾ ਜਾਇਜ਼ਾ ਲੈਣ ਲਈ ਵਿਸ਼ੇਸ਼ ਤੌਰ ਉਤੇ ਪੁੱਜੇ ਕੈਬਨਿਟ ਮੰਤਰੀ ਸ੍ਰੀ ਗੁਰਮੀਤ ਸਿੰਘ ਹੇਅਰ, ਜਿੰਨਾ ਨੂੰ ਅੰਮ੍ਰਿਤਸਰ ਤੇ ਤਰਨਤਾਰਨ ਜਿਲਿਆਂ ਦੀ ਜ਼ਿੰਮੇਵਾਰੀ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਵੱਲੋਂ ਸੌਂਪੀ ਗਈ ਹੈ, ਨੇ ਮੀਟਿੰਗ ਵਿਚ ਜਿਲ੍ਹਾ ਅਧਿਕਾਰੀਆਂ ਨੂੰ ਸਪੱਸ਼ਟ ਕੀਤਾ ਕਿ ਸ਼ਹਿਰ ਨੂੰ ਸਾਫ਼ ਸੁਥਰਾ ਕਰਨ ਲਈ ਵਿਸ਼ੇਸ਼ ਮੁਹਿੰਮ ਵਿੱਡੀ ਜਾਵੇ। ਉਨਾਂ ਕਿਹਾ ਕਿ ਸਭ ਤੋਂ ਪਹਿਲਾਂ ਸ੍ਰੀ ਦਰਬਾਰ ਸਾਹਿਬ ਦੇ ਆਲ੍ਹੇ ਦੁਆਲੇ ਨੂੰ ਕੂੜੇ ਤੋਂ ਮੁਕਤ ਕੀਤਾ ਜਾਵੇ ਅਤੇ ਇਸ ਇਲਾਕੇ ਦੇ ਕੂੜੇ ਨੂੰ ਗਿੱਲਾ ਅਤੇ ਸੁੱਕਾ ਦੋ ਹਿੱਸਿਆਂ ਵਿੱਚ ਚੁੱਕਣ ਦਾ ਪ੍ਰਬੰਧ ਦੋ ਮਹੀਨਿਆਂ ਵਿੱਚ ਪੂਰਾ ਕਰ ਲਿਆ ਜਾਵੇ। ਉਨਾਂ ਕਿਹਾ ਕਿ ਲੋਕਾਂ ਦੇ ਪੈਸੇ ਦੀ ਦੁਰਵਰਤੋਂ ਨਾ ਹੋਵੇ ਅਤੇ ਲੋਕਾਂ ਦੇ ਕੰਮ ਸਮੇਂ ਸਿਰ ਹੋਣ ਇਸ ਗੱਲ ਉਤੇ ਧਿਆਨ ਕੇਂਦਰਿਤ ਕਰੋ। ਸ਼ਹਿਰ ਵਿਚ ਕੂੜੇ ਪ੍ਰਬੰਧਨ ਦਾ ਹਵਾਲਾ ਲੈਂਦੇ ਹੋਏ ਉਨਾਂ ਕਾਰਪੋਰੇਸ਼ਨ ਅਧਿਕਾਰੀਆਂ ਨੂੰ ਅਗਲੀ ਮੀਟਿੰਗ ਤੱਕ ਵਿਸਥਾਰਤ ਰਿਪੋਰਟ ਦੇਣ ਲਈ ਕਿਹਾ। ਉਨਾਂ ਕਿਹਾ ਕਿ ਸਾਫ-ਸੁਥਰਾ ਵਾਤਾਵਰਣ ਸਿਰਜਣ ਦਾ ਜਿੰਮਾ ਸਾ...