Shadow

Punjab

ਭਗਵੰਤ ਮਾਨ ਸਰਕਾਰ ਨੇ ਜੇਲ੍ਹਾਂ ਵਿੱਚ ਜਾਂਚ ਤੋਂ ਬਾਅਦ  ਐੱਚ.ਆਈ.ਵੀ ਅਤੇ ਹੈਪੇਟਾਈਟਸ ਨੂੰ ਫੈਲਣ ਤੋਂ ਰੋਕਣ ਲਈ ਸੂਬੇ ਵਿੱਚ ਜਾਂਚ ਸ਼ੁਰੂ ਕੀਤੀ

ਭਗਵੰਤ ਮਾਨ ਸਰਕਾਰ ਨੇ ਜੇਲ੍ਹਾਂ ਵਿੱਚ ਜਾਂਚ ਤੋਂ ਬਾਅਦ ਐੱਚ.ਆਈ.ਵੀ ਅਤੇ ਹੈਪੇਟਾਈਟਸ ਨੂੰ ਫੈਲਣ ਤੋਂ ਰੋਕਣ ਲਈ ਸੂਬੇ ਵਿੱਚ ਜਾਂਚ ਸ਼ੁਰੂ ਕੀਤੀ

Punjab
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 23 ਜਨਵਰੀ, 2024: ਤੰਦਰੁਸਤ ਅਤੇ ਰੰਗਲਾ ਪੰਜਾਬ ਦੀ ਕੜੀ ਤਹਿਤ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਰਕਾਰ ਨੇ ਜੇਲ੍ਹਾਂ, ਨਸ਼ਾ ਛੁਡਾਊ ਅਤੇ ਮੁੜ ਵਸੇਬਾ ਕੇਂਦਰਾਂ ਦੇ ਕੈਦੀਆਂ ਦੀ ਸਿਹਤ ਜਾਂਚ ਤੋਂ ਉਤਸ਼ਾਹਜਨਕ ਨਤੀਜੇ ਪ੍ਰਾਪਤ ਹੋਣ ਬਾਅਦ ਹੁਣ ਐੱਚ.ਆਈ.ਵੀ ਅਤੇ ਹੈਪੇਟਾਈਟਸ ਬੀ ਅਤੇ ਸੀ ਨੂੰ ਫੈਲਣ ਤੋਂ ਰੋਕਣ ਲਈ ਸੂਬੇ ਵਿੱਚ ਸਕਰੀਨਿੰਗ ਸ਼ੁਰੂ ਕਰ ਦਿੱਤੀ ਹੈ। ਇਹ ਜਾਣਕਾਰੀ ਦਿੰਦਿਆਂ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਮੰਗਲਵਾਰ ਨੂੰ ਇੱਥੇ ਜਨ-ਜਾਗਰੂਕਤਾ-ਮੁਹਿਮ ਤਹਿਤ ਰਾਜ ਭਰ ਵਿੱਚ ਖਾਸ ਕਰਕੇ ਬਠਿੰਡਾ, ਫਰੀਦਕੋਟ, ਫਿਰੋਜ਼ਪੁਰ, ਮੁਕਤਸਰ ਅਤੇ ਮੋਗਾ ਵਿੱਚ ਐੱਚ.ਆਈ.ਵੀ ਏਡਜ਼ ਦੇ ਵੱਧ ਰਹੇ ਕੇਸਾਂ ਦੇ ਮੱਦੇਨਜ਼ਰ ਐੱਚ.ਆਈ.ਵੀ, ਹੈਪੇਟਾਈਟਸ ਬੀ ਅਤੇ ਸੀ ਤੋਂ ਪੀੜਤ ਨੌਜਵਾਨਾਂ ਦੀ ਜਾਂਚ, ਇਲਾਜ ਅਤੇ ਕੌਂਸਲਿੰਗ ਲਈ ਜਨ ਜਾਗਰੂਕਤਾ ਵੈਨਾਂ ਨੂੰ ਡਾ. ਬੀ ਆਰ ਅੰਬੇਡਕਰ ਸਟੇਟ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼, ਮੋਹਾਲੀ ਤੋਂ ਹਰੀ ਝੰਡੀ ਦਿਖਾਉਂਦੇ ਹੋਏ ਕਿਹਾ ਕਿ ਬਾਕੀ ਸਮਾਜ ਨੂੰ ਐੱਚ.ਆਈ.ਵੀ. ਦੀ ਲਾਗ ਤੋਂ ਬਚਾਉਣ ਲਈ ਸਕ੍ਰੀਨਿੰਗ ਜ਼ਰੂਰੀ ਹੈ। ਉਨ੍ਹਾਂ ਦੱ...
ਮੈਰੀਟੋਰੀਅਸ ਸਕੂਲ ਫਿਰੋਜ਼ਪੁਰ ਦੀ ਜਾਪਾਨ ਗਈ ਵਿਦਿਆਰਥਣ ਗੁਰਵਿੰਦਰ ਕੌਰ ਨੂੰ ਡਿਪਟੀ ਕਮਿਸ਼ਨਰ ਨੇ ਕੀਤਾ ਸਨਮਾਨਿਤ

ਮੈਰੀਟੋਰੀਅਸ ਸਕੂਲ ਫਿਰੋਜ਼ਪੁਰ ਦੀ ਜਾਪਾਨ ਗਈ ਵਿਦਿਆਰਥਣ ਗੁਰਵਿੰਦਰ ਕੌਰ ਨੂੰ ਡਿਪਟੀ ਕਮਿਸ਼ਨਰ ਨੇ ਕੀਤਾ ਸਨਮਾਨਿਤ

Punjab
ਫਿਰੋਜ਼ਪੁਰ, 23 ਜਨਵਰੀ 2024.             ਮੈਰੀਟੋਰੀਅਸ ਸਕੂਲ ਹਕੂਮਤ ਸਿੰਘ ਵਾਲਾ ਦੀ ਵਿਦਿਆਰਥਣ ਗੁਰਵਿੰਦਰ ਕੌਰ ਸਕੂਰਾ ਸਾਇੰਸ ਐਕਸਚੇਂਜ ਸਕੀਮ ਤਹਿਤ ਜਾਪਾਨ ਵਿਖੇ ਗਈ ਅਤੇ ਉਥੋਂ ਸਾਇੰਸ ਤੇ ਤਕਨਾਲੋਜੀ ਨਾਲ ਜੁੜੀਆਂ ਕਾਢਾਂ, ਮਿਊਜ਼ੀਅਮ ਅਤੇ ਯੂਨੀਵਰਸਿਟੀਆਂ ਬਾਰੇ ਜਾਣਕਾਰੀ ਹਾਸਲ ਕਰਕੇ ਵਾਪਸ ਪਰਤੀ ਹੈ। ਅੱਜ ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਧੀਮਾਨ ਵੱਲੋਂ ਇਸ ਵਿਦਿਆਰਥਣ ਨੂੰ ਉਸ ਦੀ ਕਾਬਲੀਅਤ ਨੂੰ ਦੇਖਦੇ ਹੋਏ ਸਨਮਾਨਿਤ ਕੀਤਾ ਗਿਆ।             ਡਿਪਟੀ ਕਮਿਸ਼ਨਰ ਸ਼੍ਰੀ. ਰਜੇਸ਼ ਧੀਮਾਨ ਨੇ ਖ਼ੁਸ਼ੀ ਪ੍ਰਗਟ ਕਰਦਿਆਂ ਵਿਦਿਆਰਥਣ  ਨੂੰ ਵਧੀਆ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ ਅਤੇ ਹੋਰ ਮਿਹਨਤ ਤੇ ਲਗਨ ਨਾਲ ਪੜ੍ਹਾਈ ਕਰਨ ਲਈ ਉਤਸ਼ਾਹਿਤ ਕੀਤਾ। ਉਨ੍ਹਾਂ ਨੇ ਵਿਦਿਆਰਥਣ ਦੀਆਂ ਸਮੱਸਿਆਵਾਂ ਨੂੰ ਸੁਣਿਆ ਤੇ ਭਵਿੱਖ ਵਿਚ ਉਸਨੂੰ ਪੜ੍ਹਾਈ ਨਾਲ ਜੁੜੀ ਹਰ ਸਮੱਸਿਆ ਦੇ ਹੱਲ ਕਰਨ ਦਾ ਵਿਸ਼ਵਾਸ ਦਿਵਾਇਆ। ਇਸ ਮੌਕੇ ਹਾਜ਼ਰ ਸਕੂਲ ਦੇ ਪ੍ਰਿੰਸੀਪਲ ਅਤੇ ਉੱਪ ਸਿੱਖਿਆ ਅਫ਼ਸਰ ਵੱਲੋਂ ਸਕੂਲ ਵਿੱਚ ਆਉਂਦੀਆਂ ਹੌਟ - ਲਾਈਨ ਦੀ ਸੁਵਿਧਾ, ਪ੍ਰਤੀਯੋਗੀ ਪ੍ਰੀਖਿਆਵਾਂ ਦੀਆਂ ਕਿਤਾਬਾਂ, ਸਕੂਲ ਵਿਚਲੇ ਗੰਦੇ ਪਾਣੀ ਦੀ ਨਿਕ...
ਭਾਰਤੀ ਮਿਆਰ ਬਿਊਰੋ ਨੇ ਜਿਲ੍ਹਾ ਮੋਗਾ ਵਿਖੇ ਜਾਗਰੂਕਤਾ ਕੈਂਪ ਲਾਇਆ

ਭਾਰਤੀ ਮਿਆਰ ਬਿਊਰੋ ਨੇ ਜਿਲ੍ਹਾ ਮੋਗਾ ਵਿਖੇ ਜਾਗਰੂਕਤਾ ਕੈਂਪ ਲਾਇਆ

Punjab
ਮੋਗਾ, 23 ਜਨਵਰੀ (000) - ਡਿਪਟੀ ਕਮਿਸ਼ਨਰ ਮੋਗਾ ਸ੍ਰੀ ਕੁਲਵੰਤ ਸਿੰਘ ਆਈ.ਏ.ਐਸ. ਅਤੇ ਸ਼੍ਰੀਮਤੀ ਅਨੀਤਾ ਦਰਸ਼ੀ ਵਧੀਕ ਡਿਪਟੀ ਕਮਿਸ਼ਨਰ ਅਤੇ ਸ੍ਰੀ ਹਰਜਿੰਦਰ ਸਿੰਘ ਜਿਲ੍ਹਾ ਵਿਕਾਸ ਅਤੇ ਪੰਚਾਇਤ ਅਫ਼ਸਰ ਮੋਗਾ ਦੇ ਸਹਿਯੋਗ ਨਾਲ ਭਾਰਤੀ ਮਿਆਰ ਬਿਊਰੋ (ਖਪਤਕਾਰ ਮਾਮਲੇ ਖੁਰਾਕ ਅਤੇ ਜਨਤਕ ਵੰਡ ਮੰਤਰਾਲਿਆ ਭਾਰਤ ਸਰਕਾਰ) ਚੰਡੀਗੜ੍ਹ ਸ਼ਾਖਾ ਦਫਤਰ ਸੀ.ਐਚ.ਬੀ.ਓ. ਵੱਲੋਂ ਅੱਜ ਮੋਗਾ-1/2 ਵਿਖੇ ਬੀ.ਡੀ.ਪੀ.ਓ. ਸ਼੍ਰੀ ਰਾਜਵਿੰਦਰ ਸਿੰਘ ਦੀ ਅਗਵਾਈ ਵਿੱਚ ਜਾਗਰੂਕਤਾ ਕੈਂਪ ਦਾ ਆਯੋਜਨ ਕਰਵਾਇਆ ਗਿਆ, ਜਿਸ ਵਿੱਚ 55 ਸਰਪੰਚਾਂ ਪੰਚਾਂ ਅਤੇ ਸੰਮਤੀ ਮੈਂਬਰਾਂ ਨੇ ਸ਼ਮੂਲੀਅਤ ਕੀਤੀ। ਇਸ ਮੌਕੇ ਪਿੰਡਾਂ ਲਈ ਬੀ.ਆਈ.ਐੱਸ. ਮਿਆਰਾਂ ਦੇ ਵਿਕਾਸ ਬਾਰੇ ਕਿਤਾਬਚਾ ਅਤੇ ਫਲਾਇਰ ਅਤੇ ਖੇਤੀਬਾੜੀ ਨਾਲ ਸਬੰਧਤ ਜਾਣਕਾਰੀ ਭਾਗੀਦਾਰਾਂ ਵਿਚ ਵੰਡੀ ਗਈ ਤਾਂ ਜੋ ਉਨ੍ਹਾਂ ਦੇ ਰੋਜ਼ਾਨਾ ਜੀਵਨ ਦੇ ਨਾਲ-ਨਾਲ ਖੇਤੀ ਸੈਕਟਰ ਦੇ ਗਿਆਨ ਵਿਚ ਵਾਧਾ ਕੀਤਾ ਜਾ ਸਕੇ। ਇਸ ਸਮਾਗਮ ਦੌਰਾਨ ਭਾਗੀਦਾਰਾਂ ਨੂੰ ਵਿਕਾਸ ਗਤੀਵਿਧੀ, ਨਿੱਜੀ ਲੋੜਾਂ ਜਾਂ ਖੇਤਾਂ ਵਿੱਚ ਸਿੰਚਾਈ ਸਰੋਤ ਬਣਾਉਣ ਸਮੇਂ ਮਿਆਰੀ ਸਾਮਾਨ ਖਰੀਦਣ ਲਈ ਮਿਆਰਾਂ ਦੀ ਮਹੱਤਤਾ ਬਾਰੇ ਜਾਣੂ ਕਰ...
ਸਰਕਾਰੀ ਕਾਲਜ ਮੁਹਾਲੀ ਦੀ ਗਰਾਊਂਡ ਵਿਖੇ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ ਦੀ ਰਿਹਰਸਲ ਹੋਈ

ਸਰਕਾਰੀ ਕਾਲਜ ਮੁਹਾਲੀ ਦੀ ਗਰਾਊਂਡ ਵਿਖੇ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ ਦੀ ਰਿਹਰਸਲ ਹੋਈ

Punjab
ਐੱਸ.ਏ.ਐੱਸ.ਨਗਰ, 23 ਜਨਵਰੀ, 2024: ਐਸ.ਡੀ.ਐਮ. ਮੋਹਾਲੀ ਚੰਦਰਜਯੋਤੀ ਸਿੰਘ ਨੇ ਦੱਸਿਆ ਕਿ ਸ਼ਹੀਦ ਮੇਜਰ (ਸ਼ੌਰਿਆ ਚੱਕਰ) ਹਰਮਿੰਦਰ ਪਾਲ ਸਿੰਘ, ਸਰਕਾਰੀ ਕਾਲਜ, ਮੁਹਾਲੀ ਦੀ ਗਰਾਊਂਡ ਵਿਖੇ ਮਨਾਏ ਜਾਣ ਵਾਲੇ ਗਣਤੰਤਰ ਦਿਵਸ ਸਮਾਗਮ ਸਬੰਧੀ ਰਿਹਰਸਲ ਕਰਵਾਈ ਗਈ। ਇਸ ਮੌਕੇ ਪੰਜਾਬ ਪੁਲਿਸ ਦੇ ਜਵਾਨਾਂ, ਪੰਜਾਬ ਪੁਲਿਸ ਦੀ ਮਹਿਲਾ ਪਲਟੂਨ, ਪੰਜਾਬ ਹੋਮਗਾਰਡਜ਼, ਐੱਨ.ਸੀ.ਸੀ. ਕੈਡਿਟਾਂ, ਪੰਜਾਬ ਪੁਲਿਸ ਬੈਂਡ ਅਤੇ ਸਕੂਲੀ ਵਿਦਿਆਰਥੀਆਂ ਦੇ ਬੈਂਡ ਵੱਲੋਂ ਸ਼ਾਨਦਾਰ ਪਾਰਚ ਪਾਸਟ ਕੀਤਾ ਗਿਆ। ਇਸ ਤੋਂ ਬਾਅਦ ਵੱਖ-ਵੱਖ ਸਕੂਲੀ ਵਿਦਿਆਰਥੀਆਂ ਵੱਲੋਂ ਮਾਸ ਪੀ.ਟੀ. ਸ਼ੋਅ, ਗਰੁੱਪ  ਸੌਂਗ ਅਤੇ ਪੰਜਾਬੀ ਸੱਭਿਆਚਾਰ ਤੇ ਦੇਸ਼ ਭਗਤੀ ਨਾਲ ਲਬਰੇਜ਼ ਵੱਖ-ਵੱਖ ਪ੍ਰੋਗਰਾਮ ਪੇਸ਼ ਕੀਤੇ ਗਏ। ਸਮਾਗਮ ਵਾਲੇ ਦਿਨ ਵੱਖੋ-ਵੱਖ ਸਰਕਾਰੀ ਸਕੀਮਾਂ 'ਤੇ ਆਧਾਰਿਤ ਝਾਕੀਆਂ ਵੀ ਪੇਸ਼ ਕੀਤੀਆਂ ਜਾਣਗੀਆਂ, ਉਹਨਾਂ ਬਾਬਤ ਵੀ ਰਿਹਰਸਲ ਕੀਤੀ ਗਈ। ਇਸ ਮੌਕੇ ਵੱਖ- ਵੱਖ ਸਕੂਲਾਂ ਦੇ ਅਧਿਆਪਕ ਅਤੇ  ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਕਰਮਚਾਰੀ ਹਾਜ਼ਰ ਸਨ। ਉਨ੍ਹਾਂ ਅੱਗੇ ਦੱਸਿਆ ਕਿ 24 ਜਨਵਰੀ ਨੂੰ ਸਵੇਰੇ 9:30 ਵਜੇ ਫੁੱਲ ਡ੍ਰੈੱਸ ...
ਪੰਜਾਬ ਸਰਕਾਰ ਵੱਲੋਂ ਪਛੜੇ ਪਿੰਡਾਂ ਦੇ ਵਿਕਾਸ ਵੱਲ ਵਿਸ਼ੇਸ  ਧਿਆਨ ਦਿੱਤਾ ਜਾ ਰਿਹੈ-ਵਿਧਾਇਕ ਬੁੱਧ ਰਾਮ

ਪੰਜਾਬ ਸਰਕਾਰ ਵੱਲੋਂ ਪਛੜੇ ਪਿੰਡਾਂ ਦੇ ਵਿਕਾਸ ਵੱਲ ਵਿਸ਼ੇਸ ਧਿਆਨ ਦਿੱਤਾ ਜਾ ਰਿਹੈ-ਵਿਧਾਇਕ ਬੁੱਧ ਰਾਮ

Punjab
ਮਾਨਸਾ, 23 ਜਨਵਰੀ: ਮੁੱਖ ਮੰਤਰੀ ਸ੍ਰ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਪਿੰਡਾਂ ਵਿੱਚ ਵਸਦੇ ਸਾਰੇ ਵਰਗਾਂ ਦੀਆਂ ਸਾਂਝੀਆਂ ਲੋੜਾਂ ਪੂਰੀਆਂ ਕਰਨ ਲਈ ਵਿਸ਼ੇਸ ਗਰਾਂਟਾਂ ਜਾਰੀ ਕੀਤੀਆਂ ਜਾ ਰਹੀਆਂ ਹਨ। ਇੰਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਵਿਧਾਇਕ ਬੁਢਲਾਡਾ ਅਤੇ ਕਾਰਜਕਾਰੀ ਪ੍ਰਧਾਨ ਆਮ ਆਦਮੀ ਪਾਰਟੀ ਪੰਜਾਬ, ਪ੍ਰਿੰਸੀਪਲ ਬੁੱਧ ਰਾਮ ਨੇ ਪਿੰਡ ਤਾਲਬਵਾਲਾ ਵਿੱਚ ਇਕੱਤਰ ਲੋਕਾਂ ਨੂੰ ਸੰਬੋਧਨ ਕਰਦਿਆਂ ਕੀਤਾ। ਉਨਾਂ ਦੱਸਿਆ ਕਿ ਇਸ ਪਿੰਡ ਵਿੱਚ ਪਹਿਲਾਂ ਧਰਮਸ਼ਾਲਾ ਦੀ ਉਸਾਰੀ ਕਰਵਾਈ ਗਈ ਸੀ। ਹੁਣ ਇਸ ਦੀ ਚਾਰਦੀਵਾਰੀ ਦਾ ਬਾਕੀ ਰਹਿੰਦਾ ਕੰਮ ਵਿਸ਼ੇਸ ਗਰਾਂਟ ਨਾਲ ਮੁਕੰਮਲ ਕਰਵਾਇਆ ਹੈ, ਜਿਸ ਨਾਲ ਇਸ ਦੀ ਦਿੱਖ ਹੋਰ ਵੀ ਸੁੰਦਰ ਲੱਗਣ ਲੱਗੇਗੀ। ਇਸ ਮੌਕੇ ਪਿੰਡ ਵਾਸੀਆਂ ਨੇ ਵਿਧਾਇਕ ਬੁੱਧ ਰਾਮ ਦਾ ਧੰਨਵਾਦ ਕੀਤਾ। ਇਸ ਮੌਕੇ ਪਿੰਡ ਤਾਲਬ ਵਾਲਾ ਦੇ ਵਸਨੀਕ ਵੱਡੀ ਗਿਣਤੀ ਵਿੱਚ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ। ਜਿੰਨ੍ਹਾਂ ਨੂੰ ਵਿਧਾਇਕ ਬੁੱਧ ਰਾਮ ਨੇ ਪਾਰਟੀ ਸਿਰੋਪਾ ਦੇ ਕੇ ਸਨਮਾਨ ਕਰਦਿਆਂ ਜੀ ਆਇਆਂ ਨੂੰ ਆਖਿਆ। ਉਨ੍ਹਾਂ ਵਿਸ਼ਵਾਸ ਦਿਵਾਇਆ ਕਿ ਪਾਰਟੀ ’ਚ ਸ਼ਾਮਲ ਹੋਣ ਵਾਲੇ ਹਰੇਕ ਵਿਅਕਤੀ ਨੂੰ ਬਣਦ...
ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ ਦੀ ਤਿਮਾਹੀ ਮੀਟਿੰਗ ਹੋਈ

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ ਦੀ ਤਿਮਾਹੀ ਮੀਟਿੰਗ ਹੋਈ

Punjab
ਸਾਹਿਬਜ਼ਾਦਾ ਅਜੀਤ ਸਿੰਘ ਨਗਰ,23 ਜਨਵਰੀ: ਸ੍ਰੀ ਹਰਪਾਲ ਸਿੰਘ, ਜ਼ਿਲ੍ਹਾ ਅਤੇ ਸੈਸ਼ਨਜ ਜੱਜ-ਕਮ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ ਦੀ ਪ੍ਰਧਾਨਗੀ ਅਧੀਨ ਅੱਜ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ ਦੀ ਤਿਮਾਹੀ ਮੀਟਿੰਗ ਕੀਤੀ ਗਈ, ਜਿਸ ਵਿਚ ਸ਼੍ਰੀ ਅਵਤਾਰ ਸਿੰਘ, ਵਧੀਕ ਜ਼ਿਲ੍ਹਾ ਅਤੇ ਸ਼ੈਸ਼ਨ ਜੱਜ-1, ਐਸ.ਏ.ਐਸ.ਨਗਰ, ਸ੍ਰੀਮਤੀ ਸੁਰਭੀ ਪਰਾਸ਼ਰ, ਚੀਫ਼ ਜੁਡੀਸ਼ੀਅਲ ਮੈਜਿਸਟੇ੍ਰਟ-ਕਮ-ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ, ਸ਼੍ਰੀ ਅਨੀਸ਼ ਗੋਇਲ, ਚੀਫ਼ ਜੁਡੀਸ਼ੀਅਲ ਮੈਜਿਸਟ੍ਰੇਟ, ਐਸ.ਏ.ਐਸ. ਨਗਰ, ਸ੍ਰੀ ਇੰਦਰ ਪਾਲ, ਸੀ.ਐਮ.ਐਫ.ਓ. ਐਸ.ਏ.ਐਸ. ਨਗਰ, ਸ਼੍ਰੀਮਤੀ ਰੁਪਿੰਦਰਦੀਪ ਕੌਰ, ਡੀ.ਐਸ.ਪੀ. (ਹੈੱਡਕੁਆਟਰ), ਐਸ.ਏ.ਐਸ. ਨਗਰ, ਸ਼੍ਰੀ ਸਤਨਾਮ ਸਿੰਘ, ਜਿਲ੍ਹਾ ਅਟਾਰਨੀ, ਐਸ.ਏ.ਐਸ. ਨਗਰ, ਸ੍ਰੀ ਐਸ.ਕੇ. ਸਿਨਹਾ, ਵਕੀਲ ਅਤੇ ਸ਼੍ਰੀ ਜਸਪਾਲ ਸਿੰਘ ਦੱਪਰ, ਚੇਅਰਮੈਨ, ਐਕਹਾਕ ਕਮੇਟੀ, ਬਾਰ ਐਸੋਸੀਏਸ਼ਨ, ਐਸ.ਏ.ਐਸ. ਨਗਰ ਨੇ ਸਿ਼ਰਕਤ ਕੀਤੀ। ਇਸ ਮੀਟਿੰਗ ਦੌਰਾਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ ਵਲੋਂ ਪਿਛਲੀ ਤਿਮਾਹੀ ਦੌਰਾਨ ਕ...
ਜੇਕਰ ਸੰਭਵ ਹੋਵੇ ਤਾਂ ਧਾਰਮਿਕ ਸਥਾਨਾਂ ‘ਤੇ ਸੀ.ਸੀ.ਟੀ.ਵੀ. ਕੈਮਰੇ ਲਗਾਉਣ ਦੇ ਆਦੇਸ਼ ਜਾਰੀ

ਜੇਕਰ ਸੰਭਵ ਹੋਵੇ ਤਾਂ ਧਾਰਮਿਕ ਸਥਾਨਾਂ ‘ਤੇ ਸੀ.ਸੀ.ਟੀ.ਵੀ. ਕੈਮਰੇ ਲਗਾਉਣ ਦੇ ਆਦੇਸ਼ ਜਾਰੀ

Punjab
ਮੋਗਾ 23 ਜਨਵਰੀ: ਕੁਝ ਸਮਾਜ ਵਿਰੋਧੀ ਅਨਸਰਾਂ ਵੱਲੋਂ ਧਾਰਮਿਕ ਸਥਾਨਾਂ ਜਿਵੇਂ ਕਿ ਗੁਰਦੁਆਰਿਆਂ/ਮਸਜਿਦਾਂ/ਮਸੀਤਾਂ/ਚਰਚਾ ਆਦਿ ਵਿੱਚ ਧਾਰਮਿਕ ਗ੍ਰੰਥਾਂ ਜਾਂ ਕਿਸੇ ਹੋਰ ਤਰੀਕੇ ਨਾਲ ਬੇਅਦਬੀ ਕੀਤੀ ਜਾ ਰਹੀ ਹੈ। ਇਸ ਨਾਲ ਆਮ ਲੋਕਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਦੀ ਹੈ ਅਤੇ ਜ਼ਿਲ੍ਹਾ ਵਿੱਚ ਅਮਨ ਕਾਨੂੰਨ ਦੀ ਵਿਵਸਥਾ ਭੰਗ ਹੁੰਦੀ ਹੈ। ਇਸ ਲਈ ਅਜਿਹੀਆਂ ਕਾਰਵਾਈਆਂ ਨੂੰ ਰੋਕਣ ਲਈ ਫੌਰੀ ਕਾਰਵਾਈ ਕਰਨ ਦੀ ਲੋੜ ਹੈ। ਇਨਾਂ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਜ਼ਿਲਾ ਮੈਜਿਸਟ੍ਰੇਟ-ਕਮ- ਡਿਪਟੀ ਕਮਿਸ਼ਨਰ ਮੋਗਾ ਸ੍ਰ. ਕੁਲਵੰਤ ਸਿੰਘ ਨੇ ਦੱਸਿਆ ਕਿ ਉਪਰੋਕਤ ਨੂੰ ਧਿਆਨ ਵਿੱਚ ਰੱਖਦੇ ਹੋਏ ਫ਼ੌਜ਼ਦਾਰੀ ਜਾਬਤਾ ਸੰਘਤਾ 1973 (1974 ਦਾ ਐਕਟ ਨੰ.2) ਦੀ ਧਾਰਾ 144 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲਾ ਮੋਗਾ ਦੀ ਹਦੂਦ ਅੰਦਰ ਮੌਜੂਦ ਧਾਰਮਿਕ ਸਥਾਨਾਂ ਦੇ ਪ੍ਰਬੰਧਕਾਂ/ਕਮੇਟੀਆਂ ਨੂੰ ਹੁਕਮ ਜਾਰੀ ਕੀਤੇ ਜਾਂਦੇ ਹਨ ਕਿ ਜੇਕਰ ਸੰਭਵ ਹੋਏ ਤਾਂ ਕਿਸੇ ਵੀ ਅਣਸੁਖਾਵੀ ਘਟਨਾ ਰੋਕਣ ਲਈ ਧਾਰਮਿਕ ਸਥਾਨਾਂ 'ਤੇ ਸੀ.ਸੀ.ਟੀ.ਵੀ. ਲਗਵਾ ਲਏ ਜਾਣ।...
ਚਾਈਨਾ ਡੋਰ ਵੇਚਣ/ਸਟੋਰ/ਵਰਤੋਂ ‘ਤੇ ਪਾਬੰਦੀ ਆਦੇਸ਼ ਜਾਰੀ

ਚਾਈਨਾ ਡੋਰ ਵੇਚਣ/ਸਟੋਰ/ਵਰਤੋਂ ‘ਤੇ ਪਾਬੰਦੀ ਆਦੇਸ਼ ਜਾਰੀ

Punjab
ਮੋਗਾ 23 ਜਨਵਰੀ: ਜ਼ਿਲ੍ਹਾ ਮੈਜਿਸਟ੍ਰੇਟ-ਕਮ-ਡਿਪਟੀ ਕਮਿਸ਼ਨਰ ਮੋਗਾ ਸ੍ਰ. ਕੁਲਵੰਤ ਸਿੰਘ ਨੇ ਫੌਜ਼ਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਮੋਗਾ 'ਚ ਕੁੱਝ ਪਾਬੰਦੀਆਂ ਦੇ ਹੁਕਮ ਜਾਰੀ ਕੀਤੇ ਹਨ। ਇਹ ਆਦੇਸ਼  29 ਫਰਵਰੀ, 2024 ਤੱਕ ਲਾਗੂ ਰਹਿਣਗੇ। ਆਮ ਜਨਤਾ ਲਈ ਲਾਇਸੰਸੀ ਤੇ ਹੋਰ ਤੇਜ਼ਧਾਰ ਹਥਿਆਰ ਨਾਲ ਲੈ ਕੇ ਚੱਲਣ 'ਤੇ ਪਾਬੰਦੀ ਜ਼ਿਲ੍ਹੇ 'ਚ ਅਮਨ-ਸ਼ਾਂਤੀ ਕਾਇਮ ਰੱਖਣ ਦੇ ਮੱਦੇ-ਨਜ਼ਰ ਜ਼ਿਲ੍ਹੇ ਦੀ ਹਦੂਦ ਅੰਦਰ ਆਮ ਜਨਤਾ ਲਈ ਲਾਇਸੰਸੀ ਹਥਿਆਰ, ਟਕੂਏ, ਬਰਛੇ, ਛੁਰੇ, ਤ੍ਰਿਸ਼ੂਲ ਤੇ ਹੋਰ ਤੇਜ਼ਧਾਰ ਹਥਿਆਰ ਨਾਲ ਲੈ ਕੇ ਚੱਲਣ ਅਤੇ ਪ੍ਰਦਰਸ਼ਨ ਕਰਨ 'ਤੇ ਪੂਰਨ ਰੋਕ ਲਗਾਈ ਹੈ। ਇਹ ਹੁਕਮ ਪੁਲਿਸ, ਹੋਮਗਾਰਡ ਜਾਂ ਸੀ.ਆਰ.ਪੀ.ਐਫ. ਕ੍ਰਮਚਾਰੀਆਂ, ਜਿੰਨ੍ਹਾਂ ਕੋਲ ਸਰਕਾਰੀ ਹਥਿਆਰ ਹਨ ਅਤੇ ਅਸਲਾ ਚੁੱਕਣ ਦੀ ਮਨਜ਼ੂਰੀ ਪ੍ਰਾਪਤ ਅਸਲਾ ਧਾਰਕਾਂ 'ਤੇ ਲਾਗੂ ਨਹੀਂ ਹੋਵੇਗਾ। ਜ਼ਿਲੇ 'ਚ ਪਲਾਸਟਿਕ ਲਿਫ਼ਾਫਿਆਂ ਨੂੰ ਬਣਾਉਣ, ਸਟੋਰ ਕਰਨ, ਵੇਚਣ ਅਤੇ ਵਰਤੋਂ 'ਤੇ ਪਾਬੰਦੀ ਤਕਨਾਲਜੀ ਦਬਾਅ ਅਤੇ ਮੰਡੀਕਰਨ ਦੀਆਂ ਨਵੀਆਂ ਜੁਗਤਾਂ ਕਰਕੇ ਵਰਤ ਕੇ ਸੁੱਟਣ ਵਾਲੀਆਂ, ਪੈਕ ਕਰਨ ਲਈ ਅਤੇ ...
ਸਰਕਾਰੀ ਬੱਸਾਂ ਦੇ ਮੁਲਾਜ਼ਮ ਯੂਨੀਅਨਾਂ ਨੇ ਕਰ’ਤਾ ਵੱਡਾ ਐਲਾਨ

ਸਰਕਾਰੀ ਬੱਸਾਂ ਦੇ ਮੁਲਾਜ਼ਮ ਯੂਨੀਅਨਾਂ ਨੇ ਕਰ’ਤਾ ਵੱਡਾ ਐਲਾਨ

Politics, Punjab
ਪੰਜਾਬ ‘ਚ ਸਰਕਾਰੀ ਬੱਸਾਂ ਦਾ ਸਫ਼ਰ ਕਰਨਾ ਭਲਕੇ ਤੋਂ ਔਖਾ ਹੋ ਸਕਦਾ ਹੈ ਕਿਉਂਕਿ ਮੁਲਾਜ਼ਮ ਯੂਨੀਅਨਾਂ ਵਲੋਂ ਬੱਸਾਂ ‘ਚ ਜਿੰਨੀਆਂ ਸੀਟਾਂ ਹਨ, ਓਨੀਆਂ ਹੀ ਸਵਾਰੀਆਂ ਬਿਠਾਈਆਂ ਜਾਣਗੀਆਂ। ਦਰਅਸਲ ਕੇਂਦਰ ਸਰਕਾਰ ਵੱਲੋਂ ਬਣਾਏ ਹਿੱਚ ਐਡ ਰਨ ਕਾਲੇ ਕਾਨੂੰਨ ਕਾਰਨ ਪੰਜਾਬ ਰੋਡਵੇਜ ਅਤੇ ਪੀ. ਆਰ. ਟੀ. ਸੀ. ਦੇ ਕਾਮਿਆਂ ਨੇ ਇਸ ਖਿਲਾਫ ਆਵਾਜ਼ ਬੁਲੰਦ ਕਰਦਿਆਂ ਰੋਸ ਪ੍ਰਦਰਸ਼ਨ ਕੀਤਾ। ਇਸ ‘ਚ ਸਰਕਾਰ ਖ਼ਿਲਾਫ਼ ਰੋਸ ਪ੍ਰਗਟ ਕਰਦੇ ਹੋਏ ਕਾਮਿਆਂ ਨੇ ਬੱਸਾਂ ‘ਚ ਜਿੰਨੀਆਂ ਵੀ ਸਵਾਰੀਆਂ ਸੀਟਾਂ ਹਨ, ਓਨੀਆਂ ਹੀ ਸਵਾਰੀਆਂ ਬੱਸਾਂ ‘ਚ ਬਿਠਾਉਣ ਦਾ ਐਲਾਨ ਕੀਤਾ ਹੈ ਕਿਉਂਕਿ ਹਿੱਟ ਐਂਡ ਰਨ ਕਾਨੂੰਨ ਕਾਰਨ ਉਹ ਕੋਈ ਜ਼ੋਖਮ ਨਹੀਂ ਉਠਾਉਣਾ ਚਾਹੁੰਦੇ। ਇਸ ਕਾਰਨ ਡਰਾਈਵਰ-ਕੰਡਕਟਰਾਂ ਨੂੰ ਕਾਫੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਇਸ ਦੇ ਨਾਲ ਹੀ ਰੋਜ਼ਾਨਾ ਸਰਕਾਰੀ ਬੱਸਾਂ ਦਾ ਸਫ਼ਰ ਕਰਨ ਵਾਲੇ ਲੋਕਾਂ ਨੂੰ ਵੀ ਔਖ ਹੋ ਸਕਦੀ ਹੈ। ਇਸ ਰੋਸ ਧਰਨੇ ਵਿੱਚ ਡਿੱਪੂ ਪ੍ਰਧਾਨ ਸਤਨਾਮ ਸਿੰਘ, ਸ਼ਮਸ਼ੇਰ ਸਿੰਘ, ਗੁਰਪ੍ਰੀਤ ਸਿੰਘ, ਜਗਤਾਰ ਸਿੰਘ ਨੇ ਕਿਹਾ ਕਿ ਉਹ ਪੰਜਾਬ ਸਰਕਾਰ ਦੀਆਂ ਮੁਲਾਜ਼ਮਾਂ ਪ੍ਰਤੀ ਵਿਰੋਧੀ ਨੀਤੀਆਂ ਤੋਂ ਤੰ...
ਲੁਧਿਆਣਾ ਵਿਚ ਪਾਣੀ ਵਾਲੀ ਟੈਂਕੀ ਉਤੇ ਚੜ੍ਹੇ ਕੱਚੇ ਅਧਿਆਪਕ

ਲੁਧਿਆਣਾ ਵਿਚ ਪਾਣੀ ਵਾਲੀ ਟੈਂਕੀ ਉਤੇ ਚੜ੍ਹੇ ਕੱਚੇ ਅਧਿਆਪਕ

Politics, Punjab
ਲੁਧਿਆਣਾ- ਪੰਜਾਬ ਸਰਕਾਰ ਤੋਂ ਪੱਕੇ ਕਰਨ ਦੀ ਮੰਗ ਕਰ ਰਹੇ ਲੁਧਿਆਣਾ ਦੇ ਜਵਾਹਰ ਨਗਰ ਵਿੱਚ ਕੱਚੇ ਅਧਿਆਪਕ ਪਾਣੀ ਵਾਲੀ ਟੈਂਕੀ ਉੱਪਰ ਚੜ੍ਹ ਗਏ ਹਨ। ਸੂਚਨਾ ਮਿਲਦੇ ਹੀ ਮੌਕੇ ਉਤੇ ਪਹੁੰਚੇ ਪੁਲਿਸ ਤੇ ਪ੍ਰਸ਼ਾਸਨ ਦੀਆਂ ਟੀਮਾਂ ਵੱਲੋਂ ਉਨ੍ਹਾਂ ਨੂੰ ਸਮਝਾਇਆ ਜਾ ਰਿਹਾ ਹੈ। ਹਾਲਾਂਕਿ ਇਸ ਵਿਚਾਲੇ ਉਹ ਮੁੱਖ ਮੰਤਰੀ ਨਾਲ ਮੀਟਿੰਗ ਕਰਵਾਏ ਜਾਣ ਦੀ ਮੰਗ ਉਤੇ ਅੜੇ ਹੋਏ ਹਨ। ਇਸ ਮੌਕੇ ਅਧਿਆਪਕਾਂ ਨੇ ਦੋਸ਼ ਲਗਾਇਆ ਹੈ ਕਿ ਉਨ੍ਹਾਂ ਨੂੰ ਸਰਕਾਰ ਨੇ ਵਾਅਦੇ ਮੁਤਾਬਕ ਪੱਕਾ ਨਹੀਂ ਕੀਤਾ ਤੇ ਹਾਲੇ ਵੀ ਉਹ 6000 ਰੁਪਏ ਦੀ ਮਾਮੂਲੀ ਜਿਹੀ ਤਨਖਾਹ ਉਤੇ ਕੰਮ ਕਰਨ ਲਈ ਮਜਬੂਰ ਹਨ। ਉਨ੍ਹਾਂ ਨੇ ਇਹ ਵੀ ਦੋਸ਼ ਲਾਇਆ ਕਿ ਉਹ ਕਈ ਵਾਰ ਵਿਭਾਗੀ ਪੱਧਰ ਉਤੇ ਸੀਨੀਅਰ ਅਫਸਰਾਂ ਨਾਲ ਮਿਲ ਚੁੱਕੇ ਹਨ ਪਰ ਹਰ ਵਾਰ ਉਨ੍ਹਾਂ ਨੂੰ ਲਾਅਰੇ ਲਗਾ ਦਿੱਤੇ ਜਾਂਦੇ ਹਨ।   ਇਸ ਮੌਕੇ ਅਧਿਆਪਕਾਂ ਨੇ ਆਖਿਆ ਹੈ ਕਿ ਜਦੋਂ ਤੱਕ ਉਨ੍ਹਾਂ ਦੀਆਂ ਮੰਗਾਂ ਮੰਨੀਆਂ ਨਹੀਂ ਜਾਂਦੀਆਂ, ਉਹ ਟੈਂਕੀ ਤੋਂ ਥੱਲੇ ਨਹੀਂ ਆਉਣਗੇ। ਉਨ੍ਹਾਂ ਨੇ ਇਹ ਵੀ ਦਾਅਵਾ ਕੀਤਾ ਕਿ ਸੂਬੇ ਦੇ ਵੱਖ-ਵੱਖ ਹਿੱਸਿਆਂ ਤੋਂ ਹੋਰ ਅਧਿਆਪਕ ਤੇ ਉਨ੍ਹਾਂ ਦੇ ਪਰਿਵਾਰਕ ਮੈਂ...