ਪੰਜਾਬ ਰੋਡੇਵਜ਼ ਦੇ ਠੇਕਾ ਆਧਾਰਤ ਡਰਾਈਵਰਾਂ ਤੇ ਕੰਡਕਟਰਾਂ ਨੂੰ ਰੈਗੂਲਰ ਕਰਨ ਲਈ ਸਰਕਾਰ ਵਚਨਬੱਧ: ਲਾਲਜੀਤ ਸਿੰਘ ਭੁੱਲਰ
ਚੰਡੀਗੜ੍ਹ, 11 ਜਨਵਰੀ:
ਪੰਜਾਬ ਦੇ ਟਰਾਂਸਪੋਰਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਅੱਜ ਕਿਹਾ ਕਿ ਪੰਜਾਬ ਰੋਡੇਵਜ਼/ਪਨਬੱਸ ਦੇ ਠੇਕਾ ਆਧਾਰਤ ਡਰਾਈਵਰਾਂ ਤੇ ਕੰਡਕਟਰਾਂ ਨੂੰ ਰੈਗੂਲਰ ਕਰਨ ਲਈ ਸਰਕਾਰ ਵਚਨਬੱਧ ਹੈ।
ਟਰਾਂਸਪੋਰਟ ਮੰਤਰੀ ਨੇ ਇਹ ਭਰੋਸਾ ਪੰਜਾਬ ਸਿਵਲ ਸਕੱਤਰੇਤ ਸਥਿਤ ਆਪਣੇ ਦਫ਼ਤਰ ਵਿਖੇ ਪੰਜਾਬ ਰੋਡਵੇਜ਼/ਪਨਬੱਸ ਸਟੇਟ ਟਰਾਂਸਪੋਰਟ ਵਰਕਰਜ਼ ਯੂਨੀਅਨ ਅਤੇ ਪੰਜਾਬ ਗੌਰਮਿੰਟ ਟਰਾਂਸਪੋਰਟ ਵਰਕਰਜ਼ ਯੂਨੀਅਨ ਦੇ ਮੁਲਾਜ਼ਮਾਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਦਿੱਤਾ। ਉਨ੍ਹਾਂ ਦੱਸਿਆ ਕਿ ਵਿਭਾਗ ਵੱਲੋਂ ਪੰਜਾਬ ਰੋਡੇਵਜ਼/ਪਨਬੱਸ ਵਿੱਚ ਠੇਕਾ ਆਧਾਰਤ ਡਰਾਈਵਰਾਂ ਅਤੇ ਕੰਡਕਟਰਾਂ ਨੂੰ ਰੈਗੂਲਰ ਕਰਨ ਸਬੰਧੀ ਕੇਸ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਗਠਤ ਕੀਤੀ ਤਿੰਨ ਮੈਂਬਰੀ ਕੈਬਨਿਟ ਸਬ ਕਮੇਟੀ ਵੱਲੋਂ ਹਮਦਰਦੀ ਨਾਲ ਵਿਚਾਰਿਆ ਜਾ ਰਿਹਾ ਹੈ।
ਕੈਬਨਿਟ ਮੰਤਰੀ ਨੇ ਸਕੱਤਰ ਟਰਾਂਸਪੋਰਟ ਸ. ਦਿਲਰਾਜ ਸਿੰਘ ਸੰਧਾਵਾਲੀਆ ਨੂੰ ਕਿਹਾ ਕਿ ਵਿਭਾਗ ਵਿੱਚ ਵੱਖ-ਵੱਖ ਤਰੱਕੀਆਂ ਸਬੰਧੀ ਕੇਸਾਂ ਵਿੱਚ ਕਾਰਵਾਈ ਤੇਜ਼ ਕੀਤੀ ਜਾਵੇ। ਉਨ੍ਹਾਂ ਇਹ ਵੀ ਆਦੇਸ਼ ਦਿੱਤੇ ਕਿ ਪੰਜਾਬ ਰੋਡਵੇਜ਼/ਪਨਬੱਸ ਵਿੱਚ ਤਰ...






