Shadow

Punjab

ਸ਼੍ਰੀ ਰਾਮ ਲੱਲਾ ਦੀ ਪ੍ਰਾਣ ਪ੍ਰਤੀਸ਼ਠਾ ਦੌਰਾਨ ਦੁਖਦ ਖ਼ਬਰ, ਹਨੂੰਮਾਨ ਦਾ ਕਿਰਦਾਰ ਨਿਭਾਅ ਰਹੇ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ

ਸ਼੍ਰੀ ਰਾਮ ਲੱਲਾ ਦੀ ਪ੍ਰਾਣ ਪ੍ਰਤੀਸ਼ਠਾ ਦੌਰਾਨ ਦੁਖਦ ਖ਼ਬਰ, ਹਨੂੰਮਾਨ ਦਾ ਕਿਰਦਾਰ ਨਿਭਾਅ ਰਹੇ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ

National, Punjab
25 ਸਾਲਾਂ ਤੋਂ ਹਨੂੰਮਾਨ ਦਾ ਕਿਰਦਾਰ ਨਿਭਾਅ ਰਹੇ ਜੇਈ ਹਰੀਸ਼ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਰਾਮਲਲਾ ਦੇ ਜੀਵਨ ਦੀ ਪਵਿੱਤਰਤਾ ਦੇ ਦੌਰਾਨ, ਉਹ ਭਿਵਾਨੀ ਸ਼ਹਿਰ ਦੀ ਨਿਊ ਬਸਕੀਨਾਥ ਰਾਮਲੀਲਾ ਕਮੇਟੀ ਦੇ ਜਵਾਹਰ ਚੌਕ 'ਤੇ ਹਨੂੰਮਾਨ ਦੀ ਭੂਮਿਕਾ ਨਿਭਾ ਰਿਹਾ ਸੀ। ਹਰਿਆਣਾ ਦੇ ਭਿਵਾਨੀ ਸ਼ਹਿਰ ਦੇ ਜਵਾਹਰ ਚੌਕ ਇਲਾਕੇ ਵਿੱਚ ਨਿਊ ਬਸਕੀਨਾਥ ਰਾਮਲੀਲਾ ਕਮੇਟੀ ਦੇ ਹਰੀਸ਼ ਕੁਮਾਰ ਜੇਈ ਨੂੰ ਸੋਮਵਾਰ ਨੂੰ ਹਨੂੰਮਾਨ ਦਾ ਕਿਰਦਾਰ ਨਿਭਾਉਂਦੇ ਹੋਏ ਅਚਾਨਕ ਦਿਲ ਦਾ ਦੌਰਾ ਪੈ ਗਿਆ। ਉਸ ਨੂੰ ਤੁਰੰਤ ਨਿੱਜੀ ਹਸਪਤਾਲ ਲਿਜਾਇਆ ਗਿਆ ਪਰ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਹਰੀਸ਼ ਕੁਮਾਰ ਪਿਛਲੇ 25 ਸਾਲਾਂ ਤੋਂ ਨਿਊ ਬਸਕੀਨਾਥ ਰਾਮਲੀਲਾ ਕਮੇਟੀ ਵਿੱਚ ਹਨੂੰਮਾਨ ਦੀ ਭੂਮਿਕਾ ਨਿਭਾ ਰਿਹਾ ਸੀ। ਅਯੁੱਧਿਆ ਵਿੱਚ ਪ੍ਰਾਣ ਪ੍ਰਤਿਸ਼ਠਾ ਦੇ ਦੌਰਾਨ, ਸ਼੍ਰੀ ਰਾਮ ਲੱਲਾ ਜਵਾਹਰ ਚੌਕ ਵਿੱਚ ਹਨੂੰਮਾਨ ਦੀ ਭੂਮਿਕਾ ਨਿਭਾਉਂਦੇ ਹੋਏ ਖੁਸ਼ ਸਨ ਜਦੋਂ ਇਸ ਦੌਰਾਨ ਉਨ੍ਹਾਂ ਨੂੰ ਦਿਲ ਦਾ ਦੌਰਾ ਪਿਆ ਅਤੇ ਬੇਹੋਸ਼ ਹੋ ਗਏ।ਇਲਾਕਾ ਵਾਸੀਆਂ ਨੇ ਉਸ ਨੂੰ ਦੀਨੋਦ ਗੇਟ ਸਥਿਤ ਨਿੱਜੀ ਹਸਪਤਾਲ ਪਹੁੰਚਾਇਆ, ਜਿੱਥੇ ...
ਮੁੱਖ ਚੋਣ ਅਫਸਰ ਵੱਲੋਂ ਸਿਆਸੀ ਪਾਰਟੀਆਂ ਨਾਲ ਮੀਟਿੰਗ; ਵੋਟਰ ਸੂਚੀਆਂ (ਬਿਨਾਂ ਫੋਟੋ) ਦੀ ਸੀਡੀਜ਼ ਦਿੱਤੀਆਂ

ਮੁੱਖ ਚੋਣ ਅਫਸਰ ਵੱਲੋਂ ਸਿਆਸੀ ਪਾਰਟੀਆਂ ਨਾਲ ਮੀਟਿੰਗ; ਵੋਟਰ ਸੂਚੀਆਂ (ਬਿਨਾਂ ਫੋਟੋ) ਦੀ ਸੀਡੀਜ਼ ਦਿੱਤੀਆਂ

Punjab
ਚੰਡੀਗੜ੍ਹ, 22 ਜਨਵਰੀ:  ਪੰਜਾਬ ਦੇ ਮੁੱਖ ਚੋਣ ਅਫਸਰ ਸਿਬਿਨ ਸੀ. ਵੱਲੋਂ ਪੰਜਾਬ ਦੀਆਂ ਸਮੂਹ ਮਾਨਤਾ ਪ੍ਰਾਪਤ ਸਿਆਸੀ ਪਾਰਟੀਆਂ ਨਾਲ ਇਕ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਮੁੱਖ ਚੋਣ ਅਫਸਰ ਵੱਲੋਂ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਪੰਜਾਬ ਰਾਜ ਦੀ ਫੋਟੋ ਵੋਟਰ ਸੂਚੀਆਂ (ਬਿਨਾਂ ਫੋਟੋ) ਦੀਆਂ ਸੀਡੀਜ਼ ਦਿੱਤੀਆਂ ਗਈਆਂ। ਸਿਬਿਨ ਸੀ. ਨੇ ਦੱਸਿਆ ਕਿ ਫੋਟੋ ਵੋਟਰ ਸੂਚੀਆਂ ਦੀ ਹਾਰਡ ਕਾਪੀ (ਫੋਟੋ ਸਮੇਤ) ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ, ਚੋਣਕਾਰ ਰਜਿਸਟ੍ਰੇਸ਼ਨ ਅਫਸਰਾਂ ਅਤੇ ਬੀ.ਐਲ.ਓਜ਼ ਪਾਸ ਵੇਖਣ ਲਈ ਉਪਲੱਬਧ ਹਨ। ਉਨ੍ਹਾਂ ਦੱਸਿਆ ਕਿ 22 ਜਨਵਰੀ 2024 ਨੂੰ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ ਤੱਕ ਪੰਜਾਬ ਵਿਚ ਕੁੱਲ ਵੋਟਰਾਂ ਦੀ ਗਿਣਤੀ 2 ਕਰੋੜ 12 ਲੱਖ 31 ਹਜ਼ਾਰ 916 ਹੈ। ਜਿਨ੍ਹਾਂ ਵਿੱਚੋਂ ਮਰਦ 1,11,75,220, ਔਰਤਾਂ 1,00,55,946  ਤੀਜਾ ਲਿੰਗ 750, ਐਨ.ਆਰ.ਆਈ 1595, ਦਿਵਿਆਂਗ ਵੋਟਰ 1,65,410 ਅਤੇ ਸਰਵਿਸ ਵੋਟਰ 1,06,635 ਹਨ। ਉਨ੍ਹਾਂ ਅੱਗੇ ਦੱਸਿਆ ਕਿ ਪੰਜਾਬ ਵਿੱਚ ਕੁੱਲ ਪੋਲਿੰਗ ਸਟੇਸ਼ਨਾਂ ਦੀ ਗਿਣਤੀ 24,433 ਹੈ। ਜਿਸ ਵਿੱਚ ਸ਼ਹਿਰੀ ਪੋਲਿੰਗ ਸਟੇਸ਼ਨਾਂ...
ਫਰਿਸ਼ਤੇ ਸਕੀਮ: ਸਿਹਤ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਪ੍ਰਾਈਵੇਟ ਹਸਪਤਾਲਾਂ ਨੂੰ ਕੀਮਤੀ ਜਾਨਾਂ ਬਚਾਉਣ ਲਈ ਇਸ ਸਕੀਮ ਨਾਲ ਜੁੜਨ ਦਾ ਸੱਦਾ

ਫਰਿਸ਼ਤੇ ਸਕੀਮ: ਸਿਹਤ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਪ੍ਰਾਈਵੇਟ ਹਸਪਤਾਲਾਂ ਨੂੰ ਕੀਮਤੀ ਜਾਨਾਂ ਬਚਾਉਣ ਲਈ ਇਸ ਸਕੀਮ ਨਾਲ ਜੁੜਨ ਦਾ ਸੱਦਾ

Punjab
ਚੰਡੀਗੜ੍ਹ, 22 ਜਨਵਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਪ੍ਰਮੁੱਖ ‘ਫਰਿਸ਼ਤੇ ਸਕੀਮ’, ਜਿਸ ਤਹਿਤ ਸੜਕ ਹਾਦਸਿਆਂ ਦੇ ਪੀੜਤਾਂ ਦਾ ਮੁਫਤ ਇਲਾਜ ਕੀਤਾ ਜਾਵੇਗਾ, ਦੇ ਮੱਦੇਨਜ਼ਰ, ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ: ਬਲਬੀਰ ਸਿੰਘ ਨੇ ਸੋਮਵਾਰ ਨੂੰ ਸਾਰੇ ਪ੍ਰਾਈਵੇਟ ਹਸਪਤਾਲਾਂ ਨੂੰ ਇਸ ਲੋਕ ਪੱਖੀ ਯੋਜਨਾ ਵਾਸਤੇ ਰਜਿਸਟਰ ਕਰਨ ਲਈ ਕਿਹਾ ਤਾਂ ਜੋ ਸੜਕੀ ਹਾਦਸਿਆਂ ਦਾ ਸ਼ਿਕਾਰ ਹੋਏ ਲੋਕਾਂ ਦੀਆਂ ਕੀਮਤੀ ਜਾਨਾਂ ਬਚਾਈਆਂ ਜਾ ਸਕਣ । ਉਨ੍ਹਾਂ ਕਿਹਾ ,“ਅਸੀਂ ਸੜਕ ਹਾਦਸਾ ਪੀੜਤਾਂ ਦੀਆਂ ਕੀਮਤੀ ਜਾਨਾਂ ਬਚਾਉਣ ਲਈ ‘ਗੋਲਡਨ ਆਵਰ’ ਦੀ ਵੱਧ ਤੋਂ ਵੱਧ ਤੇ ਸੁਚੱਜੀ ਵਰਤੋਂ ਕਰਨਾ ਚਾਹੁੰਦੇ ਹਾਂ ਅਤੇ ਪੰਜਾਬ ਸਰਕਾਰ ਵੱਲੋਂ ਬਿਨਾਂ ਕੌਮੀਅਤ, ਜਾਤ-ਪਾਤ ਜਾਂ ਸਮਾਜਿਕ-ਆਰਥਿਕ ਸਥਿਤੀ ਦੇ ਭੇਦਭਾਵ ਤੋਂ ਸਾਰੇ ਸੜਕ ਹਾਦਸਾ ਪੀੜਤਾਂ ਦਾ ਨੇੜਲੇ ਹਸਪਤਾਲਾਂ ਸਮੇਤ ਪ੍ਰਾਈਵੇਟ  ਹਸਪਤਾਲਾਂ ਵਿੱਚ ਮੁਫਤ ਇਲਾਜ ਯਕੀਨੀ ਬਣਾਇਆ ਜਾਵੇਗਾ। ਜ਼ਿਕਰਯੋਗ ਹੈ ਕਿ ‘ਗੋਲਡਨ ਆਵਰ ’ ਸੜਕ ਦੁਰਘਟਨਾ ਤੋਂ ਬਾਅਦ ਪਹਿਲਾ ਮਹੱਤਵਪੂਰਨ ਘੰਟਾ ਹੁੰਦਾ ਹੈ, ਜਿਸ ਦੌਰਾਨ ਜੇਕਰ ਕਿਸੇ ਗੰਭੀਰ ਜ਼ਖਮੀ ਵਿਅਕਤੀ ਨੂੰ ਬਣਦੀ ਦੇਖਭਾਲ ਮਿਲ ਜਾਵੇ, ਤਾਂ ਉਸਦੇ...
ਜ਼ਿਲ੍ਹਾ ਲੁਧਿਆਣਾ ਦੀ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ ਮੁਕੰਮਲ, ਵੋਟਰਾਂ ਦੀ ਕੁੱਲ ਗਿਣਤੀ ਹੋਈ 26,57,496 : ਜ਼ਿਲ੍ਹਾ ਚੋਣ ਅਫ਼ਸਰ ਸੁਰਭੀ ਮਲਿਕ

ਜ਼ਿਲ੍ਹਾ ਲੁਧਿਆਣਾ ਦੀ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ ਮੁਕੰਮਲ, ਵੋਟਰਾਂ ਦੀ ਕੁੱਲ ਗਿਣਤੀ ਹੋਈ 26,57,496 : ਜ਼ਿਲ੍ਹਾ ਚੋਣ ਅਫ਼ਸਰ ਸੁਰਭੀ ਮਲਿਕ

Punjab
ਲੁਧਿਆਣਾ, 22 ਜਨਵਰੀ\-  ਭਾਰਤ ਚੋਣ ਕਮਿਸ਼ਨ ਵੱਲੋਂ ਯੋਗਤਾ ਮਿਤੀ 1 ਜਨਵਰੀ, 2024 ਦੇ ਅਧਾਰ ਉੱਤੇ ਜ਼ਿਲ੍ਹਾ ਲੁਧਿਆਣਾ ਦੇ ਸਮੂਹ 14 ਵਿਧਾਨ ਸਭਾ ਹਲਕਿਆਂ ਵਿਚ ਸਬੰਧਤ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰਾਂ ਰਾਹੀਂ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ ਕਰ ਦਿੱਤੀ ਗਈ ਹੈ। ਜ਼ਿਲ੍ਹਾ ਲੁਧਿਆਣਾ ਦੀਆਂ ਸਮੂਹ ਮਾਨਤਾ ਪ੍ਰਾਪਤ ਰਾਜਸੀ ਪਾਰਟੀਆਂ ਨੂੰ ਅੰਤਿਮ ਪ੍ਰਕਾਸ਼ਿਤ ਫੋਟੋ ਵੋਟਰ ਸੂਚੀਆਂ ਦਾ ਇੱਕ-ਇੱਕ ਸੈੱਟ (ਹਾਰਡ ਕਾਪੀ) ਅਤੇ ਇੱਕ-ਇੱਕ ਸੀ.ਡੀ. (ਸਾਫਟ ਕਾਪੀ ਬਿਨਾ ਫੋਟੋ ਵਾਲੀ ) ਦਿੱਤੀ ਗਈ ਹੈ। ਇਸ ਸਬੰਧੀ ਵੱਖ-ਵੱਖ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਚੋਣ ਅਫਸਰ-ਕਮ- ਡਿਪਟੀ ਕਮਿਸ਼ਨਰ ਸ੍ਰੀਮਤੀ ਸੁਰਭੀ ਮਲਿਕ ਨੇ ਦੱਸਿਆ ਕਿ ਵੋਟਰ ਸੂਚੀ ਅਨੁਸਾਰ ਹੁਣ ਜ਼ਿਲ੍ਹਾ ਲੁਧਿਆਣਾ ਵਿੱਚ ਕੁੱਲ 26,57,496 ਵੋਟਰ ਦਰਜ ਕੀਤੇ ਗਏ ਹਨ। ਇਹਨਾਂ ਵਿੱਚ 1417816 ਮਰਦ, 1239534 ਔਰਤ ਵੋਟਰ ਅਤੇ ਤੀਜੇ ਲਿੰਗ ਵਾਲੇ 146 ਵੋਟਰ ਸ਼ਾਮਿਲ ਹਨ। ਇਸ ਵਾਰ ਪੋਲਿੰਗ ਸਟੇਸ਼ਨਾਂ ਦੀ ਗਿਣਤੀ 2919 ਹੈ। ਸ੍ਰੀਮਤੀ ਸੁਰਭੀ ਮਲਿਕ ਨੇ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਿਹਾ ਕਿ ਉਹ ਵੋਟਰ ਸੂਚੀਆਂ ਦੀ ਫਾਈਨਲ...
ਜਿਲ੍ਹੇ ਦੇ ਹਰੇਕ ਲੋੜਵੰਦ ਦਿਵਿਆਂਗ ਨੂੰ ਦਿੱਤੇ ਜਾਣਗੇ ਸਹਾਇਕ ਉਪਕਰਣ – ਡਿਪਟੀ ਕਮਿਸ਼ਨਰ

ਜਿਲ੍ਹੇ ਦੇ ਹਰੇਕ ਲੋੜਵੰਦ ਦਿਵਿਆਂਗ ਨੂੰ ਦਿੱਤੇ ਜਾਣਗੇ ਸਹਾਇਕ ਉਪਕਰਣ – ਡਿਪਟੀ ਕਮਿਸ਼ਨਰ

Punjab
ਅੰਮ੍ਰਿਤਸਰ, 22 ਜਨਵਰੀ 2024-- ਡਿਪਟੀ ਕਮਿਸ਼ਨਰ ਸ੍ਰੀ ਘਨਸ਼ਾਮ ਥੋਰੀ ਦੀ ਅਗਵਾਈ ਹੇਠ ਜਿਲ੍ਹਾ ਸਮਾਜਿਕ ਸੁੱਰਖਿਆ ਅਫ਼ਸਰ ਸ: ਅਸੀਸਇੰਦਰ ਸਿੰਘ ਵਲੋਂ  ਅੱਜ ਅਲਿਮਕੋ ਦੀ ਸਹਾਇਤਾ ਨਾਲ  ਗੋਲਬਾਗ, ਮਜੀਠਾ ਅਤੇ ਅਟਾਰੀ ਵਿਖੇ  ਲਗਾਏ ਗਏ ਵਿਸ਼ੇਸ਼ ਕੈਂਪ ਵਿੱਚ 211 ਦਿਵਿਆਂਗ ਵਿਕਅਤੀਆਂ ਨੂੰ ਕਰੀਬ 50 ਲੱਖ ਦੀ ਕੀਮਤ ਦੇ ਸਹਾਇਕ ਉਪਰਕਣ ਵੰਡੇ ਗਏ। ਉਨਾਂ ਦੱਸਿਆ ਕਿ ਕੈਂਪ ਦੌਰਾਨ 115 ਬੈਟਰੀ ਵਾਲੇ ਟਰਾਈਸਾਈਕਲ, 21 ਵੀਲ੍ਹ ਚੇਅਰ ਅਤੇ ਹੋਰ  ਉਪਕਰਣਾਂ ਦੀ ਵੰਡ ਲੋੜਵੰਦਾਂ ਨੂੰ ਕੀਤੀ ਗਈ ਹੈ। ਉਨਾਂ ਦੱਸਿਆ ਕਿ ਡਿਪਟੀ ਕਮਿਸ਼ਨਰ ਸਾਹਿਬ ਦੀਆਂ ਵਿਸ਼ੇਸ਼ ਹਦਾਇਤਾਂ ’ਤੇ ਲੋੜਵੰਦਾਂ ਨੂੰ ਸਹਾਇਕ ਉਪਕਰਣ ਦੇਣ ਲਈ ਪਹਿਲਾਂ ਵਿਸ਼ੇਸ਼ ਕੈਂਪ ਲਗਾਏ ਗਏ ਸਨ, ਜਿਸ ਵਿੱਚ ਹਰੇਕ ਵਿਅਕਤੀ ਦੀ ਲੋੜ ਅਨੁਸਾਰ ਸਾਇਜ ਲੈ ਕੇ ਉਪਕਰਣ ਤਿਆਰ ਕਰਵਾਏ ਗਏ ਅਤੇ ਹੁਣ ਉਨਾਂ ਦੇ ਨਜ਼ਦੀਕੀ ਸਥਾਨਾਂ ’ਤੇ ਜਾ ਕੇ ਕੈਂਪ ਲਗਾ ਕੇ ਇਹ ਵੰਡ ਕੀਤੀ ਜਾ ਰਹੀ ਹੈ। ਉਨਾਂ ਦੱਸਿਆ ਕਿ ਇਹ ਸਾਰੇ ਉਪਕਰਣ ਅਲਿਮਕੋ ਵਲੋਂ ਬਹੁਤ ਵਧੀਆ ਤਕਨੀਕ ਅਤੇ ਕੁਆਲਿਟੀ ਨਾਲ ਤਿਆਰ ਕੀਤੇ ਗਏ ਹਨ ਅਤੇ ਅੱਜ 357 ਉਪਰਕਣ 211 ਦਿਵਿਆਂਗ ਵਿਅਕਤੀਆਂ ਨੂੰ ਵੰਡੇ ਗਏ ਹਨ।           ...
24 ਜਨਵਰੀ ਨੂੰ ਲੱਗੇਗਾ ਮੈਗਾ ਪਲੇਸਮੈਂਟ ਕੈਂਪ

24 ਜਨਵਰੀ ਨੂੰ ਲੱਗੇਗਾ ਮੈਗਾ ਪਲੇਸਮੈਂਟ ਕੈਂਪ

Punjab
ਅੰਮ੍ਰਿਤਸਰ 22 ਜਨਵਰੀ 2024 ਪੰਜਾਬ ਸਰਕਾਰ ਵੱਲੋਂ ਘਰ—ਘਰ ਰੋਜਗਾਰ ਅਤੇ ਕਾਰੋਬਾਰ ਮਿਸ਼ਨ ਅਧੀਨ ਨੌਜਵਾਨਾਂ ਨੂੰ ਰੋਜਗਾਰ ਦੇਣ ਅਤੇ ਸਵੈ—ਰੋਜਗਾਰ ਦੇ ਕਾਬਲ ਬਣਾਉਣ ਲਈ ਹਰ ਸੰਭਵ ਉਪਰਾਲੇ ਕੀਤੇ ਜਾ ਰਹੇ ਹਨ। ਇਸ ਬਾਰੇ ਜਾਣਕਾਰੀ ਦਿੰਦੇ ਹੋਇਆ ਡਿਪਟੀ ਡਾਇਰੈਕਟਰ, ਜਿਲ੍ਹਾ ਰੋਜ਼ਗਾਰ ਉਤਪੱਤੀ, ਹੁਨਰ ਵਿਕਾਸ ਅਤੇ ਸਿਖਲਾਈ ਦਫਤਰ ਸ਼੍ਰੀਮਤੀ ਨੀਲਮ ਮਹੇ ਨੇ ਦੱਸਿਆ ਕਿ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਅੰਮ੍ਰਿਤਸਰ 24 ਜਨਵਰੀ 2024 ਨੂੰ ਹਿੰਦੂ ਕਾਲਜ ਦੇ ਸਹਿਯੋਗ ਨਾਲ ਇੱਕ ਮੈਗਾ ਪਲੇਸਮੈਂਟ ਡਰਾਇਵ  ਹਿੰਦੂ ਕਾਲਜ, ਢਾਬ ਖਟੀਕਾਂ, ਬੇਰੀ ਗੇਟ, ਅੰਮ੍ਰਿਤਸਰ ਵਿਖੇ ਸਵੇਰੇ 10.00 ਵਜੇ ਤੋਂ ਦੁਪਹਿਰ 2.00 ਵਜੇ ਤੱਕ ਕੀਤੀ ਜਾ ਰਹੀ ਹੈੇ। ਇਸ ਪਲੇਸਮੈਂਟ ਡਰਾਇਵ ਵਿਚ ਸਵਾਨੀ, ਅਪੋਲੋ, ਪ੍ਰਮੇਰਿਕਾ, ਐਕਸਿਸ ਬੈਂਕ, ਆਈ.ਸੀ.ਆਈ.ਸੀ.ਆਈ ਬੈਂਕ, .ਐਚ.ਡੀ.ਐਫ.ਸੀ. ਲਾਈਫ, ਆਰੀਅਨ ਹੋਡਾ, ਵੈਬਰਜ਼, ਐਸ.ਬੀ.ਆਈ ਕਾਰਡ, ਅਤੇ ਫਲਿੱਪਕਾਰਟ ਆਦਿ ਕੰਪਨੀਆ ਵੱਲੋਂ ਭਾਗ ਲਿਆ ਜਾਣਾ ਹੈ। ਇਸ ਪਲੇਸਮੈਂਟ ਡਰਾਇਵ ਵਿਚ 12ਵੀਂ, ਆਈ.ਟੀ.ਆਈ, ਡਿਪਲੋਮਾ, ਗ੍ਰੈਜੂਏਟ ਅਤੇ ਪੋਸਟ ਗ੍ਰੈਜੂਏਟ ਫਰੇਸ਼ਰ ਅਤੇ ਹੋਰ ਯੋਗ  ਉਮੀਦਵਾਰ ਭ...
ਧਾਲੀਵਾਲ ਵਲੋਂ ਰਾਮ ਮੰਦਰ ਦੇ ਉਦਘਾਟਨ ਦੀ ਸਮੂਹ ਦੇਸ਼ ਵਾਸੀਆਂ ਨੂੰ ਵਧਾਈ

ਧਾਲੀਵਾਲ ਵਲੋਂ ਰਾਮ ਮੰਦਰ ਦੇ ਉਦਘਾਟਨ ਦੀ ਸਮੂਹ ਦੇਸ਼ ਵਾਸੀਆਂ ਨੂੰ ਵਧਾਈ

National, Punjab
ਅਜਨਾਲਾ , 22 ਜਨਵਰੀ 2024--  ਕੈਬਨਿਟ ਮੰਤਰੀ ਸਰਦਾਰ ਕੁਲਦੀਪ ਸਿੰਘ ਧਾਲੀਵਾਲ ਨੇ ਅਯੁਧਿਆ ਵਿਖੇ ਰਾਮ ਮੰਦਰ ਦੇ ਉਦਘਾਟਨੀ ਜਸ਼ਨਾਂ ਦੀ ਸਮੁੱਚੇ ਭਾਈਚਾਰੇ ਨੂੰ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਇਹ ਸਾਡੇ ਲਈ ਬੜਾ ਸੁਨਹਿਰੀ ਮੌਕਾ ਹੈ ਕਿ ਸਾਡੀ ਪੀੜੀ ਨੂੰ ਕਿਸੇ ਇਤਿਹਾਸਿਕ ਮੰਦਰ ਦੇ ਉਦਘਾਟਨੀ ਜਸ਼ਨ ਵੇਖਣ ਦਾ ਮੌਕਾ ਮਿਲਿਆ ਹੈ । ਉਹਨਾਂ ਨੇ ਕਿਹਾ ਕਿ ਸਾਡੇ ਸਾਰੇ ਗੁਰੂਆਂ , ਪੈਗੰਬਰਾਂ,  ਪੀਰਾਂ ਨੇ ਆਪਸੀ ਭਾਈਚਾਰੇ , ਪ੍ਰੇਮ,  ਪਿਆਰ ਅਤੇ ਚੰਗੇ ਇਨਸਾਨ ਬਣਨ ਦਾ ਸੱਦਾ ਦਿੱਤਾ ਹੈ। ਸ: ਧਾਲੀਵਾਲ ਨੇ ਕਿਹਾ ਕਿ ਸਾਨੂੰ ਚਾਹੀਦਾ ਹੈ ਕਿ ਅਸੀਂ ਸਾਰੇ ਇਨਾਂ ਗੁਰੂਆਂ , ਪੀਰਾਂ ਦੇ ਦਿੱਤੇ ਹੋਏ ਸੱਦੇ ਉੱਤੇ ਚਲਦਿਆਂ ਆਪਣੇ ਜੀਵਨ ਵਿੱਚ ਅਪਨਾਈਏ। ਉਨਾਂ ਅੱਜ ਅਜਨਾਲਾ ਵਿਖੇ ਵੱਖ-ਵੱਖ ਮੰਦਰਾਂ ਵਲੋਂ ਕਰਵਾਏ ਗਏ ਸਮਾਗਮਾਂ ਵਿੱਚ ਸ਼ਿਰਕਤ ਕੀਤੀ ਅਤੇ ਸਮੁੱਚੇ ਰਾਮ ਭਗਤਾਂ ਨੂੰ ਅੱਜ ਦੇ ਇਸ ਪਵਿੱਤਰ ਦਿਹਾੜੇ ਦੀ ਵਧਾਈ ਦਿੱਤੀ। ਸ: ਧਾਲੀਵਾਲ ਨੇ ਕਿਹਾ ਕਿ ਮੁੱਖ ਮੰਤਰੀ ਸ: ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਰਕਾਰ ਪੰਜਾਬ ਦੇ ਵਿਕਾਸ ਲਈ ਯਤਨਸ਼ੀਲ ਹੈ ਅਤੇ ਇਹ ਸਮੁੱਚੇ ਭਾਈਚਾਰਿਆਂ ਦੇ ਸਹਿਯੋਗ ਬਿਨਾਂ ਸੰਭਵ ਨਹੀਂ ਹੋ ...
ਵਧੀਕ ਡਿਪਟੀ ਕਮਿਸ਼ਨਰ ਨੇ ਵੋਟਰ  ਸੂਚੀਆਂ ਦੀ ਕਾਪੀ ਰਾਜਨੀਤਿਕ ਪਾਰਟੀਆਂ ਨੂੰ ਸੌਂਪੀ

ਵਧੀਕ ਡਿਪਟੀ ਕਮਿਸ਼ਨਰ ਨੇ ਵੋਟਰ ਸੂਚੀਆਂ ਦੀ ਕਾਪੀ ਰਾਜਨੀਤਿਕ ਪਾਰਟੀਆਂ ਨੂੰ ਸੌਂਪੀ

Punjab
ਅੰਮ੍ਰਿਤਸਰ, 22 ਜਨਵਰੀ (       )-ਵਧੀਕ ਡਿਪਟੀ ਕਮਿਸ਼ਨਰ ਕਮ ਵਧੀਕ ਜਿਲ੍ਹਾ ਚੋਣ ਅਧਿਕਾਰੀ ਸ੍ਰੀ ਹਰਪ੍ਰੀਤ ਸਿੰਘ ਨੇ ਭਾਰਤੀ ਚੋਣ ਕਮਿਸ਼ਨ ਵੱਲੋਂ ਜਾਰੀ ਪ੍ਰੋਗਰਾਮ ਅਨੁਸਾਰ 1 ਜਨਵਰੀ 2024 ਨੂੰ ਯੋਗਤਾ ਮਿਤੀ ਦੇ ਅਧਾਰ ਉਤੇ ਤਿਆਰ ਕੀਤੀ ਵੋਟਰ ਸੂਚੀ ਦੀ ਹਾਰਡ ਅਤੇ ਸਾਫਟ ਕਾਪੀ ਜਿਲ੍ਹੇ ਦੀਆਂ ਰਾਜਨੀਤਿਕ ਪਾਰਟੀਆਂ ਦੇ ਨੁੰਮਾਇਦਿਆਂ ਨੂੰ ਸੌਂਪ ਦਿੱਤੀ। ਮੀਟਿੰਗ ਹਾਲ ਵਿਚ ਰਾਜਸੀ ਪਾਰਟੀ ਦੇ ਪ੍ਰਤੀਨਿਧੀਆਂ ਨਾਲ ਗੱਲਾਬਤ ਕਰਦੇ ਸ੍ਰੀ ਹਰਪ੍ਰੀਤ ਸਿੰਘ ਨੇ ਸੱਦਾ ਦਿੱਤਾ ਕਿ ਸਾਡੇ ਵੱਲੋਂ ਵੋਟਰ ਸੂਚੀਆਂ ਦੀ ਲਗਾਤਾਰ ਸੁਧਾਈ ਦਾ ਕੰਮ ਜਾਰੀ ਰਹੇਗਾ ਅਤੇ ਅਜੇ ਵੀ ਜੇਕਰ ਜਿਲ੍ਹਾ ਵਾਸੀ, ਜੋ ਕਿ ਵੋਟਰ ਬਨਣ ਦੀ ਸ਼ਰਤ ਪੂਰੀ ਕਰਦੇ ਹਨ, ਆਪਣਾ ਨਾਮ ਬਤੌਰ ਵੋਟਰ ਦਰਜ ਕਰਵਾ ਸਕਦੇ ਹਨ। ਇਸ ਤੋਂ ਇਲਾਵਾ ਨਾਮ ਦੀ ਸੋਧ ਅਤੇ ਕਟੌਤੀ ਵੀ ਕਰਵਾਈ ਜਾ ਸਕਦੀ ਹੈ। ਇਸ ਲਈ ਉਹ ਆਪਣੇ ਬੂਥ ਦੇ ਬੀ ਐਲ ਓ, ਚੋਣਕਾਰ ਰਜਿਸਟਰੇਸ਼ਨ ਦਫ਼ਤਰ ਜਾਂ ਆਨ ਲਾਈਨ https://voters.eci.gov.in ਉਤੇ ਅਪਲਾਈ ਕਰ ਸਕਦੇ ਹਨ।   ਵਧੀਕ ਜਿਲ੍ਹਾ ਚੋਣ ਅਧਿਕਾਰੀ ਨੇ ਦੱਸਿਆ ਕਿ ਅੱਜ ਜਾਰੀ ਕੀਤੀ ਗਈ ਸੂਚੀ ਵਿਚ ਸਾਡੇ ਕੋਲ 1967288 ਕੁੱਲ ਵੋਟਰ ਹਨ, ਜਿੰ...
ਗੁਰੂ ਨਗਰੀ ਦੀ ਸਾਫ਼ ਸਫਾਈ ਵੱਲ ਵੱਡੇ ਧਿਆਨ ਦੀ ਲੋੜ – ਔਜਲਾ

ਗੁਰੂ ਨਗਰੀ ਦੀ ਸਾਫ਼ ਸਫਾਈ ਵੱਲ ਵੱਡੇ ਧਿਆਨ ਦੀ ਲੋੜ – ਔਜਲਾ

Punjab
ਅੰਮ੍ਰਿਤਸਰ, 22 ਜਨਵਰੀ 2024--  ਸ੍ਰ ਗੁਰਜੀਤ ਸਿੰਘ ਔਜਲਾ ਮੈਂਬਰ ਲੋਕ ਸਭਾ ਨੇ ਅੱਜ  ਵਿਕਾਸ ਕੰਮਾਂ ਦਾ ਰੀਵਿਊ ਕਰਨ ਲਈ ਜਿਲ੍ਹਾ ਵਿਕਾਸ ਤੇ  ਕੁਆਰਡੀਨੇਸ਼ਨ ਅਤੇ ਮੁਲਾਂਕਣ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਨਗਰ ਨਿਗਮ ਅਧਿਕਾਰੀਆਂ ਨੂੰ ਜ਼ੋਰ ਦੇ ਕੇ ਕਿਹਾ ਕਿ ਸ਼ਹਿਰ ਵਿੱਚ ਸਫਾਈ ਦਾ ਸਥਾਈ ਪ੍ਰਬੰਧ ਯਕੀਨੀ ਬਣਾਇਆ ਜਾਵੇ  ਅਤੇ ਕੂੜੇ ਦੀ ਸਮੱਸਿਆ ਤੋਂ ਨਿਜਾਤ ਪਾਉਣ ਲਈ ਇਸ ਦਾ ਠੋਸ ਹੱਲ ਕੀਤਾ ਜਾਵੇਗਾ। ਉਨਾਂ ਕਿਹਾ ਕਿ ਡੰਪ ਵਾਲੇ ਸਥਾਨ ’ਤੇ ਹੋਰ ਨਵੀਂ ਮਸ਼ੀਨਰੀ ਲਗਾਈ ਜਾ ਰਹੀ ਹੈ ਤਾਂ ਜੋ ਕੂੜੇ ਦੀ ਸਮੱਸਿਆ ਤੋਂ ਨਿਜਾਤ ਮਿਲ ਸਕੇ।  ਉਨਾਂ ਕਿਹਾ ਕਿ ਰਣਜੀਤ ਐਵੀਨਿਊ ਵਿਖੇ ਕੂੜੇ ਦੀਆਂ ਗੱਡੀਆਂ ਦੀ ਪਾਰਕਿੰਗ ਤੁਰੰਤ ਬੰਦ ਕੀਤੀ ਜਾਵੇ। ਸ੍ਰ ਔਜਲਾ ਨੇ ਨੈਸ਼ਨਲ ਹਾਈਵੇ ਦੇ ਅਧਿਕਾਰੀਆਂ ਨੂੰ ਕਿਹਾ ਕਿ ਜਿੰਨੇ ਵੀ ਅੰਡਰਪਾਸ ਬਣਾਏ ਜਾ ਰਹੇ ਹਨ ਉਹ 5.5 ਮੀਟਰ ਦੇ ਹੋਣ ਤਾਂ ਜੋ ਲੋਕਾਂ ਨੂੰ ਕਿਸੇ ਕਿਸਮ ਦੀ ਮੁਸ਼ਕਲ ਪੇਸ਼ ਨਾ ਆਵੇ। ਉਨਾਂ ਕਿਹਾ ਕਿ ਸ੍ਰੀ ਨਿਤਿਨ ਗਡਕਰੀ ਕੇਂਦਰੀ ਸੜਕੀ ਆਵਾਜਾਈ ਮੰਤਰੀ ਦੇ ਅੰਮ੍ਰਿਤਸਰ ਦੌਰੇ ਦੌਰਾਨ ਨੈਸ਼ਨਲ ਹਾਈਵੇ ਦੇ ਜੋ ਮੁੱਦੇ ਮੈਂ ਉਨਾਂ ਦੇ ਧਿਆਨ ਵਿੱਚ ਲਿਆਂਦੇ ਸਨ ...
ਪਲੇਸਮੈਂਟ ਕੈਂਪ 24 ਜਨਵਰੀ ਨੂੰ : ਡਿਪਟੀ ਕਮਿਸ਼ਨਰ

ਪਲੇਸਮੈਂਟ ਕੈਂਪ 24 ਜਨਵਰੀ ਨੂੰ : ਡਿਪਟੀ ਕਮਿਸ਼ਨਰ

Punjab
ਬਠਿੰਡਾ, 22 ਜਨਵਰੀ : ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਰੋਜਗਾਰ ਦੇਣ ਅਤੇ ਸਵੈ-ਰੋਜਗ਼ਾਰ ਦੇ ਕਾਬਿਲ ਬਣਾਉਣ ਲਈ ਹਰ ਸੰਭਵ ਉਪਰਾਲੇ ਕੀਤੇ ਜਾ ਰਹੇ ਹਨ। ਇਸੇ ਲੜੀ ਦੇ ਤਹਿਤ 24 ਜਨਵਰੀ 2024 ਨੂੰ ਸਥਾਨਕ ਜ਼ਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਊਰੋ ਵਿਖੇ ਪਲੇਸਮੈਂਟ ਕੈਂਪ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਹ ਜਾਣਕਾਰੀ ਡਿਪਟੀ ਕਮਿਸ਼ਨਰ-ਕਮ-ਚੇਅਰਮੈਨ ਡੀ.ਬੀ.ਈ.ਈ. ਬਠਿੰਡਾ ਸ਼੍ਰੀ ਸੌਕਤ ਅਹਿਮਦ ਪਰੇ ਨੇ ਸਾਂਝੀ ਕੀਤੀ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਡਿਪਟੀ ਡਾਇਰੈਕਟਰ ਪਰਮਿੰਦਰ ਕੌਰ ਨੇ ਦੱਸਿਆ ਕਿ ਜ਼ਕੀਤਜ਼ਾ ਹੈਲਥ ਕੇਅਰ ਵੱਲੋਂ ਡਰਾਈਵਰ ਤੇ ਈ.ਐਮ.ਟੀ. ਦੀਆਂ ਅਸਾਮੀਆਂ ਲਈ ਚੋਣ ਕੀਤੀ ਜਾਵੇਗੀ। ਡਰਾਈਵਰ ਲਈ ਯੋਗਤਾ ਦਸਵੀਂ ਤੇ ਘੱਟੋ-ਘੱਟ ਛੇ ਮਹੀਨੇ ਦਾ ਡਰਾਇਵਿੰਗ ਦਾ ਤਜਰਬਾ ਹੋਣਾ ਜਰੂਰੀ ਹੈ। ਉਨ੍ਹਾਂ ਦੱਸਿਆ ਕਿ ਈ.ਐਮ.ਟੀ. ਦੀ ਅਸਾਮੀ ਲਈ ਯੋਗਤਾ ਬਾਰਵੀਂ ਮੈਡੀਕਲ ਜਾਂ ਨਾਨ ਮੈਡੀਕਲ, ਡੀ.ਫਾਰਮਾ, ਬੀ.ਫਾਰਮਾ, ਜੀ.ਐਨ.ਐਮ., ਏ.ਐਨ.ਐਮ. ਨਾਲ ਛੇ ਮਹੀਨੇ ਦਾ ਮਰੀਜ਼ਾਂ ਦੀ ਸੰਭਾਲ, ਫਸਟ ਸਟੇਟ  ਦਾ ਤਜਰਬਾ ਹੋਣਾ ਚਾਹੀਦਾ ਹੈ। ਇਨ੍ਹਾਂ ਅਸਾਮੀਆਂ ਲਈ ਕੇਵਲ ਪੁਰਸ਼ ਪ੍ਰਾਰਥੀ ਹੀ ਯੋਗ ਹਨ। ਇਨ੍ਹਾਂ ਅਸਾਮੀਆਂ ਲਈ...