Shadow

Punjab

ਵਧੀਕ ਡਿਪਟੀ ਕਮਿਸ਼ਨਰ ਵਲੋਂ ਜ਼ਿਲ੍ਹਾ ਸਿਹਤ ਸੁਸਾਇਟੀ ਦੀ ਮੀਟਿੰਗ

ਵਧੀਕ ਡਿਪਟੀ ਕਮਿਸ਼ਨਰ ਵਲੋਂ ਜ਼ਿਲ੍ਹਾ ਸਿਹਤ ਸੁਸਾਇਟੀ ਦੀ ਮੀਟਿੰਗ

Punjab
ਫਿਰੋਜ਼ਪੁਰ, 22 ਜਨਵਰੀ : ਵਧੀਕ ਡਿਪਟੀ ਕਮਿਸ਼ਨਰ (ਜ) ਡਾ. ਨਿਧੀ ਕੁਮੁਦ ਬਾਮਬਾ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਸਿਹਤ ਸੋਸਾਇਟੀ ਦੀ ਮੀਟਿੰਗ ਹੋਈ ਜਿਸ ਵਿਚ ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਦਿੱਤੀਆਂ ਜਾ ਰਹੀਆਂ ਮੁਫਤ ਸਿਹਤ ਸਹੂਲਤਾਂ ਸਬੰਧੀ ਅਧਿਕਾਰੀਆਂ ਨਾਲ ਵਿਚਾਰ ਵਟਾਂਦਰਾ ਕੀਤਾ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਵੱਲੋਂ ਆਮ ਆਦਮੀ ਕਲੀਨਿਕ, ਮਿਸ਼ਨ ਇੰਦਰਧਨੁਸ਼, ਰਾਸ਼ਟਰੀ ਤੰਬਾਕੂ ਕੰਟਰੋਲ,ਨਸ਼ਾ ਛੁਡਾਊ ਅਤੇ ਮੁੜ ਵਸੇਬਾ ਸੁਸਾਇਟੀ, ਮੁੱਖ ਮੰਤਰੀ ਕੈਂਸਰ ਰਾਹਤ ਕੋਸ਼ ਸਕੀਮ, ਸਰਬੱਤ ਸਿਹਤ ਬੀਮਾ ਯੋਜਨਾ, ਯੂਨੀਕ ਡਿਸ਼ਐਬਲ(ਵਿਲੱਖਣ ਅਪੰਗਤਾ) ਆਈ.ਡੀ. (ਯੂ.ਡੀ.ਆਈ.ਡੀ) ਸਮੀਖਿਆ,ਆਯੁਸ਼ਮਾਨ ਭਾਵਯ, ਮੈਂਟਰਨਲ ਡੈਥ ਸਮੇਤ ਜ਼ਿਲ੍ਹਾ ਸਿਹਤ ਸੁਸਾਇਟੀ (ਐਨਐਚਐਮ) ਵਲੋਂ ਚਲਾਏ ਜਾ ਰਹੇ ਪ੍ਰੋਗਰਾਮਾਂ ਦੀ ਸਮੀਖਿਆ ਕੀਤੀ ਗਈ। ਡਾ. ਨਿਧੀ ਕੁਮੁਦ ਬਾਮਬਾ ਨੇ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਉਹ ਲੋਕਾਂ ਨੂੰ ਦਿੱਤੀਆਂ ਜਾਣ ਵਾਲੀਆਂ ਮਿਆਰੀ ਸਿਹਤ ਸਹੂਲਤਾਂ ਦਾ ਲਾਭ ਹਰ ਵਰਗ ਤੱਕ ਪੁੱਜਦਾ ਕੀਤਾ ਜਾਣਾ ਯਕੀਨੀ ਬਣਾਉਣ ਦੇ ਨਾਲ ਕਿਹਾ ਕਿ ਆਮ ਆਦਮੀ ਕਲੀਨਿਕਾਂ ਦੇ ਵਿਚ ਮਰੀਜ਼ਾਂ ਨੂੰ ਹਰ ਸੰਭਵ ਸਹਾ...
ਡਿਪਟੀ ਕਮਿਸ਼ਨਰ ਨੇ ‘ਸੜਕ ਸੁਰੱਖਿਆ ਮਹੀਨਾ’ ਤਹਿਤ ਚੱਲ ਰਹੀਆਂ ਗਤੀਵਿਧੀਆਂ ਦਾ ਰੀਵਿਊ ਲੈਣ ਲਈ ਬੁਲਾਈ ਮੀਟਿੰਗ

ਡਿਪਟੀ ਕਮਿਸ਼ਨਰ ਨੇ ‘ਸੜਕ ਸੁਰੱਖਿਆ ਮਹੀਨਾ’ ਤਹਿਤ ਚੱਲ ਰਹੀਆਂ ਗਤੀਵਿਧੀਆਂ ਦਾ ਰੀਵਿਊ ਲੈਣ ਲਈ ਬੁਲਾਈ ਮੀਟਿੰਗ

Punjab
ਮੋਗਾ, 22 ਜਨਵਰੀ: ਜ਼ਿਲ੍ਹੇ ਵਿੱਚ ਮਨਾਏ ਜਾ ਰਹੇ 'ਸੜਕ ਸੁਰੱਖਿਆ ਮਹੀਨਾ' ਦੇ ਪ੍ਰਬੰਧਾਂ ਅਤੇ ਗਤੀਵਿਧੀਆਂ ਦਾ ਰੀਵਿਊ ਕਰਨ ਲਈ ਡਿਪਟੀ ਕਮਿਸ਼ਨਰ ਮੋਗਾ ਸ੍ਰ. ਕੁਲਵੰਤ ਸਿੰਘ ਨੇ ਵੱਖ ਵੱਖ ਸਬੰਧਤ ਵਿਭਾਗਾਂ ਦੀ ਇੱਕ ਮੀਟਿੰਗ ਬੁਲਾਈ। ਇਸ ਮੀਟਿੰਗ ਵਿੱਚ ਉਨ੍ਹਾਂ ਨਾਲ ਐਸ.ਡੀ.ਐਮ. ਮੋਗਾ ਸ੍ਰ. ਸਾਰੰਗਪ੍ਰੀਤ ਸਿੰਘ ਔਜਲਾ, ਐਸ.ਡੀ.ਐਮ. ਬਾਘਾਪੁਰਾਣਾ ਸ੍ਰੀ ਹਰਕੰਵਲਜੀਤ ਸਿੰਘ ਤੋਂ ਇਲਾਵਾ ਸਿਹਤ ਵਿਭਾਗ, ਸਿੱਖਿਆ ਵਿਭਾਗ, ਟ੍ਰੈਫਿਕ ਪੁਲਿਸ ਆਦਿ ਹਾਜ਼ਰ ਹੋਏ। ਸੜਕ ਸੁਰੱਖਿਆ ਮਹੀਨਾ 15 ਜਨਵਰੀ ਤੋਂ ਸ਼ੁਰੂ ਹੋਇਆ ਹੈ ਅਤੇ ਇਸ ਤਹਿਤ ਕਰਵਾਈਆਂ ਜਾ ਰਹੀਆਂ ਗਤੀਵਿਧੀਆਂ 14 ਫਰਵਰੀ, 2024 ਤੱਕ ਚੱਲਣਗੀਆਂ। ਮੀਟਿੰਗ ਵਿੱਚ ਉਨ੍ਹਾਂ ਸਮੂਹ ਵਿਭਾਗਾਂ ਨੂੰ ਨਿਰਦੇਸ਼ ਜਾਰੀ ਕੀਤੇ ਕਿ ਸੜਕ ਸੁਰੱਖਿਆ ਮਹੀਨੇ ਤਹਿਤ ਕੀਤੀਆਂ ਜਾ ਰਹੀਆਂ ਗਤੀਵਿਧੀਆਂ ਨੂੰ ਹੋਰ ਵੀ ਪ੍ਰਭਾਵਸ਼ਾਲੀ ਤਰੀਕੇ ਨਾਲ ਚਲਾਇਆ ਜਾਵੇ ਤਾਂ ਕਿ ਲੋਕਾਂ ਵਿੱਚ ਸੜਕ ਸੁਰੱਖਿਆ ਨਿਯਮਾਂ ਪ੍ਰਤੀ ਹੋਰ ਚੇਤਨਤਾ ਪੈਦਾ ਹੋ ਸਕੇ ਅਤੇ ਸੜਕ ਦੁਰਘਟਨਾਵਾਂ ਦੇ ਗ੍ਰਾਫ ਵਿੱਚ ਗਿਰਾਵਟ ਆ ਸਕੇ। ਉਨ੍ਹਾਂ ਪੁਲਿਸ ਵਿਭਾਗ ਦੇ ਟ੍ਰੈਫਿਕ ਸੈੱਲ ਨੂੰ ਸਖਤ ਨਿਰਦੇਸ਼ ਜਾਰੀ ਕੀਤੇ ਕਿ ਉਹ ਰੋਡ...
ਦਸਤਾਵੇਜ਼ ਨਾ ਹੋਣ ਦੀ ਸੂਰਤ ਵਿੱਚ 2 ਸਕੂਲੀ ਬੱਸਾਂ ਦੇ ਕੀਤੇ ਚਲਾਨ

ਦਸਤਾਵੇਜ਼ ਨਾ ਹੋਣ ਦੀ ਸੂਰਤ ਵਿੱਚ 2 ਸਕੂਲੀ ਬੱਸਾਂ ਦੇ ਕੀਤੇ ਚਲਾਨ

Punjab
ਮਾਨਸਾ, 22 ਜਨਵਰੀ : ਡਿਪਟੀ ਕਮਿਸ਼ਨਰ ਸ਼੍ਰੀ ਪਰਮਵੀਰ ਸਿੰਘ ਦੀਆਂ ਹਦਾਇਤਾਂ ਅਤੇ ਐਸ.ਡੀ.ਐਮ. ਮਾਨਸਾ ਸ਼੍ਰੀ ਮਨਜੀਤ ਸਿੰਘ ਰਾਜਲਾ ਦੇ ਦਿਸ਼ਾ—ਨਿਰਦੇਸ਼ਾਂ ਤਹਿਤ ਸੇਫ ਸਕੂਲ ਵਾਹਨ ਪਾਲਿਸੀ ਸਬੰਧੀ ਭੀਖੀ—ਬਰਨਾਲਾ ਰੋਡ ’ਤੇ ਨਾਕਾ ਲਗਾ ਕੇ ਵੱਖ—ਵੱਖ ਸਕੂਲੀ ਵਾਹਨਾਂ ਦੀ ਚੈਕਿੰਗ ਕੀਤੀ ਗਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਹਰਪ੍ਰੀਤ ਕੌਰ ਸੰਧੂ ਨੇ ਦੱਸਿਆ ਕਿ ਚੈਕਿੰਗ ਦੌਰਾਨ ਵੱਖ—ਵੱਖ ਸਕੂਲਾਂ ਦੀਆਂ ਕਰੀਬ 21 ਬੱਸਾਂ ਚੈੱਕ ਕੀਤੀਆਂ ਗਈਆਂ ਅਤੇ ਜਿੰਨ੍ਹਾਂ ਬੱਸਾਂ ਦੇ ਦਸਤਾਵੇਜ਼ ਘੱਟ ਪਾਏ ਗਏ ਉਨ੍ਹਾਂ ਵਿੱਚੋਂ 02 ਬੱਸਾਂ ਦੇ ਚਲਾਨ ਕੀਤੇ ਗਏ ਅਤੇ ਹਦਾਇਤ ਕੀਤੀ ਗਈ ਕਿ ਇੱਕ ਹਫਤੇ ਦੇ ਅੰਦਰ ਆਪਣੇ ਦਸਤਾਵੇਜ਼ ਪੂਰੇ ਕੀਤੇ ਜਾਣ। ਇਸ ਮੌਕੇ ਉਨ੍ਹਾਂ ਨੂੰ ਸੇਫ ਸਕੂਲ ਪਾਲਿਸੀ ਬਾਰੇ ਜਾਗਰੂਕ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਵੈਨ ਇੰਚਾਰਜਾਂ ਨੂੰ ਹਦਾਇਤ ਕੀਤੀ ਗਈ ਕਿ ਵੈਨ ਵਿੱਚ ਮੁਢਲੀਆਂ ਸਹੂਲਤਾਂ ਜਿਵਂੇ ਕਿ ਫਸਟ ਏਡ ਬਾਕਸ, ਅੱਗ ਬੁਝਾਊ ਯੰਤਰ, ਬੱਸ ਅੰਦਰ ਕੈਮਰਾ, ਬੱਸ ਦਾ ਰੰਗ ਪੀਲਾ ਅਤੇ ਬੱਸ ਜਾਂ ਵੈਨ ਦੀ ਪੱਟੀ ’ਤੇ ਸਕੂਲ ਦਾ ਨਾਮ ਹੋਣਾ ਚਾਹੀਦਾ ਹੈ। ਇਸ ਤੋਂ ਇਲਾਵਾ ਸਰਕਾਰੀ ਨੰਬਰ ਪਲ...
ਸੜ੍ਹਕੀ ਹਾਦਸਿਆਂ ਨੂੰ ਰੋਕਣ ਲਈ ਵਿੱਢੀ ਮੁਹਿੰਮ ਤਹਿਤ ਵਿਦਿਆਰਥੀਆਂ ਨੂੰ ਟ੍ਰੈਫਿਕ ਨਿਯਮਾਂ ਤੋਂ ਕਰਵਾਇਆ ਜਾਣੂ

ਸੜ੍ਹਕੀ ਹਾਦਸਿਆਂ ਨੂੰ ਰੋਕਣ ਲਈ ਵਿੱਢੀ ਮੁਹਿੰਮ ਤਹਿਤ ਵਿਦਿਆਰਥੀਆਂ ਨੂੰ ਟ੍ਰੈਫਿਕ ਨਿਯਮਾਂ ਤੋਂ ਕਰਵਾਇਆ ਜਾਣੂ

Punjab
ਮਾਨਸਾ, 22 ਜਨਵਰੀ : ਸਰਕਾਰ ਦੀਆਂ ਹਦਾਇਤਾਂ ਅਨੁਸਾਰ ਸੜ੍ਹਕਾਂ ’ਤੇ ਲੋਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਜ਼ਿਲ੍ਹਾ ਸਿਵਲ ਪ੍ਰਸਾਸ਼ਨ ਅਤੇ ਪੁਲਿਸ ਪ੍ਰਸਾਸ਼ਨ ਵੱਲੋਂ ਲੋਕਾਂ ਨੂੰ ਟਰੈਫਿਕ ਨਿਯਮਾਂ ਪ੍ਰਤੀ ਜਾਗਰੂਕ ਕੀਤਾ ਜਾ ਰਿਹਾ ਹੈ। ਇਸੇ ਲੜੀ ਤਹਿਤ ਏ.ਐਸ.ਆਈ. ਸ਼੍ਰੀ ਸੁਰੇਸ਼ ਕੁਮਾਰ ਦੀ ਅਗਵਾਈ ਵਿੱਚ ਵੱਖ-ਵੱਖ ਥਾਵਾਂ ’ਤੇ ਕੈਂਪ ਲਗਾ ਕੇ ਵਿਦਿਆਰਥੀਆਂ ਅਤੇ ਆਮ ਲੋਕਾਂ ਨੂੰ ਟੈ੍ਰਫ਼ਿਕ ਨਿਯਮਾਂ ਦੀ ਜਾਣਕਾਰੀ ਦਿੱਤੀ ਗਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸ਼੍ਰੀ ਸੁਰੇਸ਼ ਕੁਮਾਰ ਨੇ ਦੱਸਿਆ ਕਿ ਇਸ ਮੁਹਿੰਮ ਤਹਿਤ ਗੁਰੂਕੁਲ ਅਕੈਡਮੀ ਕਾਹਨਗੜ੍ਹ ਵਿਖੇ ਲਗਾਏ ਸੈਮੀਨਾਰ ਦੌਰਾਨ ਸਕੂਲੀ ਵਿਦਿਆਰਥੀਆਂ ਨੂੰ ਦੱਸਿਆ ਗਿਆ ਕਿ ਸੜ੍ਹਕੀ ਹਾਦਸਿਆਂ ਨੂੰ ਰੋਕਣ ਲਈ ਆਵਾਜਾਈ ਦੇ ਨਿਯਮਾਂ ਦੀ ਜਾਣਕਾਰੀ ਹੋਣੀ ਬਹੁਤ ਜ਼ਰੂਰੀ ਹੈ ਅਤੇ ਇੰਨ੍ਹਾਂ ਨਿਯਮਾਂ ਦੀ ਪਾਲਣਾ ਕਰਨਾ ਸਾਡਾ ਸਾਰਿਆਂ ਦਾ ਮੁੱਢਲਾ ਫਰਜ਼ ਬਣਦਾ ਹੈ। ਸੈਮੀਨਾਰ ਦੌਰਾਨ ਵਿਦਿਆਰਥੀਆਂ ਨੂੰ ਵਿਸਥਾਰ ਪੂਰਵਕ ਟੈ੍ਰਫ਼ਿਕ ਨਿਯਮਾਂ ਤੋਂ ਜਾਣੂ ਕਰਵਾਇਆ ਗਿਆ। ਉਨ੍ਹਾਂ ਦੱਸਿਆ ਕਿ ਮੁਹਿੰਮ ਤਹਿਤ ਕਈ ਵਾਹਨਾਂ ਦੀ ਚੈਕਿੰਗ ਕੀਤੀ ਗਈ ਅਤੇ ਵਾਹਨ ਚਾਲਕਾਂ ਨੂੰ ਹੈਲਮੇਟ ਅਤੇ ਸੀ...
ਡੀ ਸੀ ਆਸ਼ਿਕਾ ਜੈਨ ਨੇ ਸਰਕਾਰੀ ਕਾਲਜ ਮੁਹਾਲੀ ਵਿਖੇ ਗਣਤੰਤਰ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ

ਡੀ ਸੀ ਆਸ਼ਿਕਾ ਜੈਨ ਨੇ ਸਰਕਾਰੀ ਕਾਲਜ ਮੁਹਾਲੀ ਵਿਖੇ ਗਣਤੰਤਰ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ

Punjab
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 22 ਜਨਵਰੀ, 2024: ਡਿਪਟੀ ਕਮਿਸ਼ਨਰ ਸ਼੍ਰੀਮਤੀ ਆਸ਼ਿਕਾ ਜੈਨ ਨੇ 26 ਜਨਵਰੀ 2024 ਨੂੰ ਸ਼ਹੀਦ ਮੇਜਰ (ਸ਼ੌਰਿਆ ਚੱਕਰ) ਹਰਮਿੰਦਰ ਪਾਲ ਸਿੰਘ ਸਰਕਾਰੀ ਕਾਲਜ ਮੁਹਾਲੀ ਦੀ ਗਰਾਊਂਡ ਵਿਖੇ ਮਨਾਏ ਜਾਣ ਵਾਲੇ ਗਣਤੰਤਰ ਦਿਵਸ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ। ਉਨ੍ਹਾਂ ਕਿਹਾ ਕਿ ਪੰਜਾਬ ਦੇ ਸਿੱਖਿਆ ਮੰਤਰੀ ਸ: ਹਰਜੋਤ ਸਿੰਘ ਬੈਂਸ ਦੀ ਬਤੌਰ ਮੁੱਖ ਮਹਿਮਾਨ ਆਮਦ ਦੇ ਮੱਦੇਨਜ਼ਰ ਪ੍ਰਸ਼ਾਸਨ ਵੱਲੋਂ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ ਨੂੰ ਰੰਗਾਰੰਗ ਅਤੇ ਯਾਦਗਾਰੀ ਬਣਾਉਣ ਲਈ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਮੁੱਖ ਮਹਿਮਾਨ ਵੱਲੋਂ ਸਹੀ ਸਵੇਰੇ 10 ਵਜੇ ਰਾਸ਼ਟਰੀ ਝੰਡਾ ਲਹਿਰਾਇਆ ਜਾਵੇਗਾ। ਉਹ ਉਸ ਦਿਨ ਦੇ ਵਿਸ਼ੇਸ਼ ਮੌਕੇ 'ਤੇ ਆਪਣਾ ਭਾਸ਼ਣ ਦੇਣ ਤੋਂ ਪਹਿਲਾਂ ਇਸ ਦਿਵਸ ਦੀ ਰਾਸ਼ਟਰੀ ਮਹੱਤਤਾ, ਜਿਸ ਦਿਨ 75 ਸਾਲ ਪਹਿਲਾਂ ਸਾਡਾ ਸੰਵਿਧਾਨ ਹੋਂਦ ਵਿਚ ਆਇਆ ਸੀ, ਨੂੰ ਦਰਸਾਉਣ ਲਈ ਵਿਸ਼ੇਸ਼ ਤੌਰ 'ਤੇ ਤਿਆਰ ਕੀਤੀ ਗਈ ਪਰੇਡ ਦਾ ਨਿਰੀਖਣ ਕਰਨਗੇ। ਰਾਸ਼ਟਰੀ ਝੰਡੇ ਅਤੇ ਮੁੱਖ ਮਹਿਮਾਨ ਨੂੰ ਸਲਾਮੀ ਦੇਣ ਲਈ ਪੁਲਿਸ, ਹੋਮ ਗਾਰਡ ਅਤੇ ਐਨ ਸੀ ਸੀ ਵਾਲੰਟੀਅਰਾ...
ਜ਼ਿਲ੍ਹਾ ਚੋਣ ਅਫ਼ਸਰ ਨੇ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ ਸਬੰਧੀ ਰਾਜਨੀਤਿਕ ਪਾਰਟੀਆਂ ਦੇ ਪ੍ਰਤੀਨਿਧਾਂ ਨਾਲ ਕੀਤੀ ਮੀਟਿੰਗ

ਜ਼ਿਲ੍ਹਾ ਚੋਣ ਅਫ਼ਸਰ ਨੇ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ ਸਬੰਧੀ ਰਾਜਨੀਤਿਕ ਪਾਰਟੀਆਂ ਦੇ ਪ੍ਰਤੀਨਿਧਾਂ ਨਾਲ ਕੀਤੀ ਮੀਟਿੰਗ

Punjab
ਫ਼ਿਰੋਜ਼ਪੁਰ 22 ਜਨਵਰੀ 2024 ( ) ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਫ਼ੋਟੋ ਵੋਟਰ ਸੂਚੀ ਦੀ ਸਪੈਸ਼ਲ ਸਰਸਰੀ ਸੁਧਾਈ ਯੋਗਤਾ ਮਿਤੀ 01-01-2024 ਦੇ ਆਧਾਰ 'ਤੇ ਰਾਜਨੀਤਿਕ ਪਾਰਟੀਆਂ ਦੇ ਪ੍ਰਤੀਨਿਧਾਂ ਨਾਲ ਵੋਟਰ ਸੂਚੀਆਂ ਦੀ ਸਰਸਰੀ ਸੁਧਾਈ ਦੌਰਾਨ ਪ੍ਰਾਪਤ ਦਾਅਵੇ ਅਤੇ ਇਤਰਾਜਾਂ ਦਾ ਨਿਪਟਾਰਾ ਕਰਨ ਉਪਰੰਤ ਅੰਤਿਮ ਪ੍ਰਕਾਸ਼ਨਾ ਸਬੰਧੀ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਰਾਜੇਸ਼ ਧੀਮਾਨ ਦੀ ਪ੍ਰਧਾਨਗੀ ਹੇਠ ਮੀਟਿੰਗ ਕੀਤੀ ਗਈ। ਇਸ ਮੌਕੇ ਰਾਜਨੀਤਿਕ ਪਾਰਟੀਆਂ ਦੇ ਪ੍ਰਤੀਨਿਧਾਂ ਨੂੰ ਵੋਟਰ ਸੂਚੀ ਦਾ ਇੱਕ-ਇੱਕ ਸੈੱਟ ਅਤੇ ਸੀ.ਡੀ. ਵੀ ਦਿੱਤੀ ਗਈ। ਜ਼ਿਲ੍ਹਾ ਚੋਣ ਅਫ਼ਸਰ ਨੇ ਰਾਜਨੀਤਿਕ ਪਾਰਟੀਆਂ ਦੇ ਹਾਜ਼ਰ ਪ੍ਰਤੀਨਿਧਾਂ ਨੂੰ ਅਪੀਲ ਕੀਤੀ ਕਿ ਉਹ ਹਰ ਪੋਲਿੰਗ ਬੂਥ 'ਤੇ ਆਪਣੀ ਪਾਰਟੀ ਨਾਲ ਸਬੰਧਿਤ ਬੂਥ ਲੈਵਲ ਏਜੰਟ (ਬੀ.ਐਲ.ਏ.) ਦੀ ਨਿਯੁਕਤੀ ਕਰਨ ਅਤੇ ਕਮਿਸ਼ਨ ਨੂੰ ਵੋਟਰ ਸੂਚੀ ਦੀ ਸੁਧਾਈ ਦੇ ਕੰਮ ਵਿਚ ਸਹਿਯੋਗ ਦੇਣ। ਉਨ੍ਹਾਂ ਰਾਜਨੀਤਕ ਪਾਰਟੀਆਂ ਦੇ ਆਗੂਆਂ ਨੂੰ ਇਹ ਵੀ ਅਪੀਲ ਕੀਤੀ ਕਿ ਉਹ ਆਪੋ ਆਪਣੇ ਬੂਥ ਲੈਵਲ ਤੇ ਪੜਤਾਲ ਕਰਕੇ ਜੇ ਕੋਈ ਕਮੀ ਲੱਗਦੀ ਹੈ ਤਾਂ ਇਕ ਹਫਤੇ ਤੱਕ ਜ਼ਿਲ੍ਹਾ ਚੋਣ ਦੱਫਤਰ ਨੂੰ ਸੂਚਿਤ ...
ਆਂਗਣਵਾੜੀਆਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਰੋਟਰੀ ਕਲੱਬ ਮੁਹਾਲੀ ਮਿਡਟਾਊਨ ਨੇ ਜ਼ਿਲ੍ਹਾ ਪ੍ਰਸ਼ਾਸਨ ਨਾਲ ਮਿਲਾਇਆ ਹੱਥ

ਆਂਗਣਵਾੜੀਆਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਰੋਟਰੀ ਕਲੱਬ ਮੁਹਾਲੀ ਮਿਡਟਾਊਨ ਨੇ ਜ਼ਿਲ੍ਹਾ ਪ੍ਰਸ਼ਾਸਨ ਨਾਲ ਮਿਲਾਇਆ ਹੱਥ

Punjab
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 22 ਜਨਵਰੀ, 2024: ਰੋਟਰੀ ਕਲੱਬ ਮੋਹਾਲੀ ਮਿਡਟਾਊਨ ਨੇ 0 ਤੋਂ 6 ਸਾਲ ਦੇ ਬੱਚਿਆਂ ਵਿੱਚ ਕੁਪੋਸ਼ਣ ਨੂੰ ਦੂਰ ਕਰਨ ਲਈ ਪੰਜਾਬ ਸਰਕਾਰ ਦੇ ਸ਼ਲਾਘਾਯੋਗ ਕੰਮ ਵਿੱਚ ਸਹਿਯੋਗ ਦੇਣ ਲਈ ਆਂਗਣਵਾੜੀ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਜ਼ਿਲ੍ਹਾ ਪ੍ਰਸ਼ਾਸਨ ਨਾਲ ਹੱਥ ਮਿਲਾਇਆ ਹੈ। ਇਸ ਦੀ ਸ਼ੁਰੂਆਤ ਵਜੋਂ, ਕਲੱਬ ਨੇ ਜ਼ਰੂਰੀ ਵਸਤਾਂ ਦੀਆਂ 20 ਕਿੱਟਾਂ ਜਿਵੇਂ ਕਿ ਕੁਰਸੀਆਂ, ਭੋਜਨ ਪਰੋਸਣ ਵਾਲੀਆਂ ਪਲੇਟਾਂ, ਗਲਾਸ, ਪਾਣੀ ਦਾ ਡਿਸਪੈਂਸਰ ਤੋਂ ਇਲਾਵਾ ਖਾਣਾ ਪਕਾਉਣ ਲਈ ਇੱਕ ਵੱਡਾ ਪਤੀਲਾ ਸੌਂਪਿਆ। ਕਲੱਬ ਨੇ ਅਗਲੇ ਤਿੰਨ ਸਾਲਾਂ ਤੱਕ ਬਾਕੀ ਆਂਗਣਵਾੜੀਆਂ ਲਈ ਅਜਿਹੀਆਂ 500 ਹੋਰ ਕਿੱਟਾਂ ਮੁਹੱਈਆ ਕਰਵਾਉਣ ਲਈ ਵੀ ਵਚਨਬੱਧਤਾ ਪ੍ਰਗਟਾਈ। ਡਿਪਟੀ ਕਮਿਸ਼ਨਰ ਸ਼੍ਰੀਮਤੀ ਆਸ਼ਿਕਾ ਜੈਨ ਨੇ ਰੋਟਰੀ ਕਲੱਬ ਮੁਹਾਲੀ ਮਿਡਟਾਊਨ ਜ਼ਿਲ੍ਹਾ 3080 ਦਾ ਧੰਨਵਾਦ ਕਰਦਿਆਂ ਕੋਵਿਡ ਅਤੇ ਹੜ੍ਹਾਂ ਆਦਿ ਵਰਗੇ ਔਖੇ ਸਮਿਆਂ ਤੋਂ ਲੈ ਕੇ ਪ੍ਰਸ਼ਾਸਨ ਨਾਲ ਕਲੱਬ ਦੀ ਲੰਬੇ ਸਮੇਂ ਤੋਂ ਚੱਲੀ ਆ ਰਹੀ ਸਾਂਝ ਨੂੰ ਸਵੀਕਾਰ ਕਰਦਿਆਂ ਕਿਹਾ ਕਿ ਉਹ ਬਚਪਨ ਤੋਂ ਹੀ ਪ੍ਰਤੀਯੋਗੀ ਅਤੇ ਚੈਰੀਟੇਬਲ ਗਤੀਵਿਧੀਆਂ ਵਿੱਚ ਹਿੱਸ...
ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ ਮੁਕੰਮਲ, ਵੋਟਰਾਂ ਦੀ ਕੁੱਲ ਗਿਣਤੀ ਹੋਈ 7,55,753

ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ ਮੁਕੰਮਲ, ਵੋਟਰਾਂ ਦੀ ਕੁੱਲ ਗਿਣਤੀ ਹੋਈ 7,55,753

Punjab
ਮੋਗਾ, 22 ਜਨਵਰੀ- ਭਾਰਤ ਚੋਣ ਕਮਿਸ਼ਨ ਵੱਲੋਂ ਯੋਗਤਾ ਮਿਤੀ 1 ਜਨਵਰੀ, 2024 ਦੇ ਅਧਾਰ ਉੱਤੇ ਜ਼ਿਲ੍ਹਾ ਮੋਗਾ ਦੇ ਸਮੂਹ 4 ਵਿਧਾਨ ਸਭਾ ਹਲਕਿਆਂ ਵਿਚ ਸਬੰਧਤ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰਾਂ ਰਾਹੀਂ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ ਕਰ ਦਿੱਤੀ ਗਈ ਹੈ। ਜ਼ਿਲ੍ਹਾ ਮੋਗਾ ਦੀਆਂ ਸਮੂਹ ਮਾਨਤਾ ਪ੍ਰਾਪਤ ਰਾਜਸੀ ਪਾਰਟੀਆਂ ਨੂੰ ਅੰਤਿਮ ਪ੍ਰਕਾਸ਼ਿਤ ਫੋਟੋ ਵੋਟਰ ਸੂਚੀਆਂ ਦਾ ਇੱਕ-ਇੱਕ ਸੈੱਟ (ਹਾਰਡ ਕਾਪੀ) ਅਤੇ ਇੱਕ-ਇੱਕ ਸੀ.ਡੀ. (ਸਾਫਟ ਕਾਪੀ ਬਿਨਾ ਫੋਟੋ ਵਾਲੀ ) ਦਿੱਤੀ ਗਈ ਹੈ। ਇਸ ਸਬੰਧੀ ਵੱਖ-ਵੱਖ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਚੋਣ ਅਫਸਰ-ਕਮ- ਡਿਪਟੀ ਕਮਿਸ਼ਨਰ ਸ੍ਰ. ਕੁਲਵੰਤ ਸਿੰਘ ਨੇ ਦੱਸਿਆ ਕਿ ਵੋਟਰ ਸੂਚੀ ਅਨੁਸਾਰ ਹੁਣ ਜ਼ਿਲ੍ਹਾ ਮੋਗਾ ਵਿੱਚ ਕੁੱਲ 7,55,753 ਵੋਟਰ ਦਰਜ ਕੀਤੇ ਗਏ ਹਨ। ਇਹਨਾਂ ਵਿੱਚ 402618 ਮਰਦ, 353098 ਔਰਤ ਵੋਟਰ ਅਤੇ ਤੀਜੇ ਲਿੰਗ ਵਾਲੇ 37 ਵੋਟਰ ਸ਼ਾਮਿਲ ਹਨ। ਪੋਲਿੰਗ ਸਟੇਸ਼ਨਾਂ ਦੀ ਗਿਣਤੀ 804 ਹੀ ਹੈ। ਇਸ ਤੋਂ ਇਲਾਵਾ ਜ਼ਿਲ੍ਹੇ ਵਿੱਚ 2637 ਸਰਵਿਸ ਵੋਟਰ ਹਨ। ਸ੍ਰ. ਕੁਲਵੰਤ ਸਿੰਘ ਨੇ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਦੱਸਿਆ ਕਿ ਉਹ ਵੋਟਰ ...
ਮੇਨ ਬਜ਼ਾਰ ਵਿੱਚ ਸਵੇਰੇ 8 ਵਜੇ ਤੋਂ ਸ਼ਾਮ 8 ਵਜੇ ਤੱਕ ਭਾਰੀ ਵਾਹਨਾਂ ਦੀ ਐਂਟਰੀ ‘ਤੇ ਪਾਬੰਦੀ

ਮੇਨ ਬਜ਼ਾਰ ਵਿੱਚ ਸਵੇਰੇ 8 ਵਜੇ ਤੋਂ ਸ਼ਾਮ 8 ਵਜੇ ਤੱਕ ਭਾਰੀ ਵਾਹਨਾਂ ਦੀ ਐਂਟਰੀ ‘ਤੇ ਪਾਬੰਦੀ

Punjab
ਮੋਗਾ, 22 ਜਨਵਰੀ: ਜ਼ਿਲ੍ਹਾ ਮੈਜਿਸਟ੍ਰੇਟ-ਕਮ-ਡਿਪਟੀ ਕਮਿਸ਼ਨਰ ਮੋਗਾ ਸ੍ਰ. ਕੁਲਵੰਤ ਸਿੰਘ ਨੇ ਦੱਸਿਆ ਕਿ ਜ਼ਿਲ੍ਹਾ ਮੋਗਾ ਵਿੱਚ ਫੌਜ਼ਦਾਰੀ ਜਾਬਤਾ ਸੰਘਤਾ 1973 (1974 ਦਾ ਐਕਟ ਨੰ.2) ਦੀ ਧਾਰਾ 144 ਅਧੀਨ ਲੋਕ ਹਿੱਤ ਨੂੰ ਧਿਆਨ ਵਿੱਚ ਰੱਖ ਕੇ ਕੁਝ ਪਾਬੰਦੀਆਂ ਦੇ ਹੁਕਮ ਜਾਰੀ ਕੀਤੇ ਹਨ ਜਿਹੜੇ ਕਿ  29 ਫਰਵਰੀ, 2024 ਤੱਕ ਲਾਗੂ ਰਹਿਣਗੇ। ਸ਼ਹਿਰ ਦੇ ਮੇਨ ਬਜ਼ਾਰ ਵਿੱਚ ਸਵੇਰੇ 8 ਵਜੇ ਤੋਂ ਸ਼ਾਮ 8 ਵਜੇ ਤੱਕ ਭਾਰੀ ਵਾਹਨਾਂ ਦੀ ਐਂਟਰੀ ਤੇ ਪਾਬੰਦੀ ਇਨ੍ਹਾਂ ਪਾਬੰਦੀਆਂ ਬਾਰੇ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਮੈਜਿਸਟ੍ਰੇਟ ਨੇ  ਦੱਸਿਆ ਕਿ ਮੋਗਾ ਸ਼ਹਿਰ ਦੇ ਮੇਨ ਬਜ਼ਾਰ (ਲਾਈਟਾਂ ਵਾਲਾ ਚੌਂਕ ਤੋਂ ਦੇਵ ਹੋਟਲ, ਚੌਂਕ ਤੱਕ) ਭਾਰੀ ਵਾਹਨਾਂ ਦੀ ਐਂਟਰੀ  ਸਵੇਰੇ 8 ਵਜੇ ਤੋਂ ਸ਼ਾਮੀ 8 ਵਜੇ ਤੱਕ ਚਾਲੂ ਰੱਖਣ ਨਾਲ ਜਿੱਥੇ ਆਮ ਪਬਲਿਕ ਨੂੰ ਟ੍ਰੈਫਿਕ ਦੀ ਸਮੱਸਿਆ ਦਾ ਸਾਹਮਣਾ ਕਰਨਾ ਪੈਂਦਾ ਹੈ ਉਥੇ ਵਾਹਨ ਇੱਕ ਦੂਸਰੇ ਤੋਂ ਅੱਗੇ ਕੱਢਣ ਦੀ ਮਨਸ਼ਾ ਕਰਕੇ ਤਕਰਾਰਬਾਜ਼ੀ ਦੀ ਸਥਿਤੀ ਵੀ ਬਣਨ ਦਾ ਖਦਸ਼ਾ ਰਹਿੰਦਾ ਹੈ। ਇਸ ਲਈ ਸ਼ਹਿਰ ਦੇ ਮੇਨ ਬਜ਼ਾਰ ਵਿੱਚ ਸਵੇਰੇ 8 ਵਜੇ ਤੋਂ ਸ਼ਾਮ 8 ਵਜੇ ਤੱਕ ਭਾਰੀ ਵਾਹਨਾਂ ਦੀ ਐਂਟਰੀ ਕਰਨ ਤੇ ਪਾਬੰਦੀ ਲਗ...
ਯੋਗਤਾ ਮਿਤੀ 1 ਜਨਵਰੀ 2024 ਦੇ ਆਧਾਰ *ਤੇ ਫੋਟੋ ਵੋਟਰ ਸੂਚੀਆਂ ਦੀ ਹੋਈ ਅੰਤਿਮ ਪ੍ਰਕਾਸ਼ਨਾ

ਯੋਗਤਾ ਮਿਤੀ 1 ਜਨਵਰੀ 2024 ਦੇ ਆਧਾਰ *ਤੇ ਫੋਟੋ ਵੋਟਰ ਸੂਚੀਆਂ ਦੀ ਹੋਈ ਅੰਤਿਮ ਪ੍ਰਕਾਸ਼ਨਾ

Punjab
ਫਾਜਿ਼ਲਕਾ 22 ਜਨਵਰੀ ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਯੋਗਤਾ ਮਿਤੀ 1 ਜਨਵਰੀ 2024 ਦੇ ਆਧਾਰ *ਤੇ ਪ੍ਰਾਪਤ ਹੋਏ ਦਾਅਵੇ/ਇਤਰਾਜਾਂ ਦੇ ਨਿਪਟਾਰੇ ਉਪਰੰਤ ਫੋਟੋ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ ਜਿ਼ਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਵੱਲੋਂ ਕੀਤੀ ਗਈ। ਇਸ ਤੋਂ ਬਾਅਦ ਸਿਆਸੀ ਪਾਰਟੀਆਂ ਦੇ ਨੁੰਮਾਇੰਦਿਆਂ ਨੂੰ ਵੋਟਰ ਸੁਚੀਆਂ ਅਤੇ ਵੋਟਰ ਸੂਚੀਆਂ ਦੀ ਸੀਡੀ ਉਪਲਬੱਧ ਕਰਵਾਈ। ਡਿਪਟੀ ਕਮਿਸ਼ਨਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਅੰਤਿਮ ਪ੍ਰਕਾਸ਼ਨਾ ਅਨੁਸਾਰ ਜਿ਼ਲ੍ਹਾ ਫਾਜਿ਼ਲਕਾ ਦੇ ਚਾਰ ਵਿਧਾਨ ਸਭਾ ਹਲਕਿਆਂ ਵਿਚ ਕੁੱਲ 757282 ਵੋਟਰ ਹਨ। ਇੰਨ੍ਹਾਂ ਵਿਚੋ 399461 ਪੁਰਸ਼, 357805 ਔਰਤਾਂ ਅਤੇ 16 ਟਰਾਂਸਜ਼ੈਂਡਰ ਹਨ। 79- ਜਲਾਲਾਬਾਦ ਹਲਕੇ ਵਿਚ ਕੁੱਲ 211759 ਵੋਟਰ ਹਨ। 80-ਫਾਜਿ਼ਲਕਾ ਹਲਕੇ ਵਿਚ 179266 ਵੋਟਰ ਹਨ, 81-ਅਬੋਹਰ ਹਲਕੇ ਵਿਚ 181014 ਅਤੇ ਬੱਲੂਆਣਾ ਵਿਚ 185243 ਵੋਟਰ ਹਨ। ਇਸ ਮੌਕੇ ਤਹਿਸੀਲਦਾਰ ਚੋਣਾ, ਦਫਤਰੀ ਸਟਾਫ ਅਤੇ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦੇ ਹਾਜਰ ਸਨ।...