Sunday, March 8
Shadow

Punjab

ਮੁੱਖ ਮੰਤਰੀ ਨੂੰ ਮਿਲ ਕੇ ਮੋਹਾਲੀ ਵਿੱਚ ਜਲਦ ਬਣਾਵਾਂਗੇ ਪ੍ਰੈਸ ਕਲੱਬ : ਗੁਰਮੀਤ ਸਿੰਘ ਖੁੱਡੀਆਂ

ਮੁੱਖ ਮੰਤਰੀ ਨੂੰ ਮਿਲ ਕੇ ਮੋਹਾਲੀ ਵਿੱਚ ਜਲਦ ਬਣਾਵਾਂਗੇ ਪ੍ਰੈਸ ਕਲੱਬ : ਗੁਰਮੀਤ ਸਿੰਘ ਖੁੱਡੀਆਂ

Punjab
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 11 ਜਨਵਰੀ : ਮੋਹਾਲੀ ਪ੍ਰੈਸ ਕਲੱਬ (ਰਜਿ.) ਵੱਲੋਂ 18ਵਾਂ ਧੀਆਂ ਦੀ ਲੋਹੜੀ ਮੇਲਾ ਸਥਾਨਕ ਚਸ਼ਮੇ-ਸ਼ਾਹੀ ਰਿਜ਼ੋਰਟ ਵਿੱਚ ਕਰਵਾਇਆ ਗਿਆ, ਜਿਸ ਵਿੱਚ ਪੰਜਾਬ ਦੇ ਖੇਤੀਬਾੜੀ ਅਤੇ ਪਸ਼ੂ ਪਾਲਣ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ, ਜਦੋਂ ਕਿ ਮੇਲੇ ਦੀ ਪ੍ਰਧਾਨਗੀ ਹਲਕਾ ਵਿਧਾਇਕ ਕੁਲਵੰਤ ਸਿੰਘ ਨੇ ਕੀਤੀ। ਮੇਲੇ ਦੌਰਾਨ ਲੋਹੜੀ ਬਾਲਣ ਦੀ ਰਸਮ ਸਮਾਜ ਸੇਵਿਕਾ ਜਗਜੀਤ ਕੌਰ ਕਾਹਲੋਂ ਨੇ ਅਦਾ ਕੀਤੀ। ਇਸ ਮੌਕੇ ਬੋਲਦਿਆਂ ਖੇਤੀਬਾੜੀ ਅਤੇ ਪਸ਼ੂ ਪਾਲਣ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਚਾਰ ਕੈਬਨਿਟ ਮੰਤਰੀਆਂ ਅਤੇ ਸਥਾਨਕ ਵਿਧਾਇਕ ਕੁਲਵੰਤ ਸਿੰਘ ਨੂੰ ਨਾਲ ਲੈ ਕੇ ਮੋਹਾਲੀ ਵਿਚ ਪ੍ਰੈਸ ਕਲੱਬ ਲਈ ਜ਼ਮੀਨ ਦੇਣ ਦੀ ਚਾਰਾਜੋਈ ਨੂੰ ਅਮਲੀ ਜਾਮਾ ਪਹਿਨਾਇਆ ਜਾਵੇਗਾ। ਉਹਨਾਂ ਕਿਹਾ ਕੌਮਾਂਤਰੀ ਪੱਧਰ ਉਤੇ ਮਸ਼ਹੂਰ ਸ਼ਹਿਰ ਮੋਹਾਲੀ ਵਿਚ ਪ੍ਰੈਸ ਕਲੱਬ ਦੀ ਆਪਣੀ ਇਮਾਰਤ ਲਈ ਯਤਨ ਕੀਤੇ ਜਾਣਗੇ। ਉਨ੍ਹਾਂ ਅੱਗੇ ਕਿਹਾ ਕਿ ਧੀਆਂ ਹਮੇਸ਼ਾਂ ਪਰਿਵਾਰ, ਸਮਾਜ ਤੇ ਦੇਸ਼ ਦੀ ਤਰੱਕੀ ਦਾ ਬੁਨਿਆਦੀ ਪਾਏਦਾਨ ਹਨ ਅਤੇ ਇੱਕ ਧੀ, ਮਾਂ, ਭੈਣ, ਪਤਨੀ ਤੇ ਕਈ ਹੋਰ ਰੂਪਾਂ ‘ਚ ਆ...
ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਗਣਤੰਤਰਤਾ ਦਿਵਸ ਮੌਕੇ ਰੂਪਨਗਰ ਵਿਖੇ ਲਹਿਰਾਉਣਗੇ ਕੌਮੀ ਝੰਡਾ

ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਗਣਤੰਤਰਤਾ ਦਿਵਸ ਮੌਕੇ ਰੂਪਨਗਰ ਵਿਖੇ ਲਹਿਰਾਉਣਗੇ ਕੌਮੀ ਝੰਡਾ

Politics, Punjab
ਚੰਡੀਗੜ੍ਹ, 11 ਜਨਵਰੀ: ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਗਣਤੰਤਰਤਾ ਦਿਵਸ ਮੌਕੇ 26 ਜਨਵਰੀ, 2024 ਨੂੰ ਰੂਪਨਗਰ ਵਿਖੇ ਕੌਮੀ ਝੰਡਾ ਲਹਿਰਾਉਣਗੇ। ਪੰਜਾਬ ਸਰਕਾਰ ਦੇ ਬੁਲਾਰੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਹਿਲਾਂ ਜਾਰੀ ਪ੍ਰੋਗਰਾਮ ਵਿੱਚ ਕੀਤੀ ਤਬਦੀਲੀ ਅਨੁਸਾਰ ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ, ਗਣਤੰਤਰਤਾ ਦਿਵਸ ਮੌਕੇ ਬਠਿੰਡਾ ਦੀ ਥਾਂ ਹੁਣ ਰੂਪਨਗਰ ਵਿਖੇ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕਰਨਗੇ। ਬੁਲਾਰੇ ਅਨੁਸਾਰ ਸੋਧੇ ਪ੍ਰੋਗਰਾਮ ਅਨੁਸਾਰ ਊਰਜਾ ਤੇ ਲੋਕ ਨਿਰਮਾਣ ਮੰਤਰੀ ਪੰਜਾਬ ਸ. ਹਰਭਜਨ ਸਿੰਘ ਈ.ਟੀ.ਓ. ਰੂਪਨਗਰ ਦੀ ਥਾਂ ਹੁਣ ਬਠਿੰਡਾ ਵਿਖੇ ਕੌਮੀ ਝੰਡਾ ਲਹਿਰਾਉਣਗੇ।...
ਵਿਧਾਇਕ ਬੁੱਧ ਰਾਮ ਨੇ ਮਿਊਂਸਪਲ ਕਮੇਟੀ ਬੁਢਲਾਡਾ ਨੂੰ ਪੰਜਾਬ ਸਰਕਾਰ ਦੀ ਤਰਫ਼ੋਂ ਫਾਇਰ ਬ੍ਰਿਗੇਡ ਮੁਹੱਈਆ ਕਰਵਾਈ

ਵਿਧਾਇਕ ਬੁੱਧ ਰਾਮ ਨੇ ਮਿਊਂਸਪਲ ਕਮੇਟੀ ਬੁਢਲਾਡਾ ਨੂੰ ਪੰਜਾਬ ਸਰਕਾਰ ਦੀ ਤਰਫ਼ੋਂ ਫਾਇਰ ਬ੍ਰਿਗੇਡ ਮੁਹੱਈਆ ਕਰਵਾਈ

Punjab
ਮਾਨਸਾ, 11 ਜਨਵਰੀ: ਮੁੱਖ ਮੰਤਰੀ ਸ੍ਰ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋਕਾਂ ਨਾਲ ਕੀਤੇ ਵਾਅਦਿਆਂ ਨੂੰ ਪੁਗਾਉਣ ਵਿਚ ਯਕੀਨ ਰੱਖਦੀ ਹੈ। ਇੰਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਵਿਧਾਇਕ ਬੁਢਲਾਡਾ ਅਤੇ ਕਾਰਜਕਾਰੀ ਪ੍ਰਧਾਨ ਆਮ ਆਦਮੀ ਪਾਰਟੀ ਪੰਜਾਬ ਪ੍ਰਿੰਸੀਪਲ ਬੁੱਧ ਰਾਮ ਨੇ ਬੁਢਲਾਡਾ ਹਲਕੇ ਲਈ ਪੰਜਾਬ ਸਰਕਾਰ ਵੱਲੋਂ ਆਈ ਫਾਇਰ ਬ੍ਰਿਗੇਡ ਗੱਡੀ ਮਿਉਂਸਪਲ ਕਮੇਟੀ ਨੂੰ ਸੌਂਪਣ ਮੌਕੇ ਕੀਤਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ੍ਰ ਭਗਵੰਤ ਮਾਨ ਵੱਲੋਂ 21 ਜੂਨ 2023 ਨੂੰ ਆਪਣੀ ਬੁਢਲਾਡਾ ਫੇਰੀ ਦੌਰਾਨ ਹਲਕੇ ਲਈ ਫਾਇਰ ਬ੍ਰਿਗੇਡ ਗੱਡੀ ਭੇਜਣ ਦਾ ਐਲਾਨ ਕੀਤਾ ਸੀ। ਅੱਜ ਫਾਇਰ ਬ੍ਰਿਗੇਡ ਗੱਡੀ ਭੇਜ ਕੇ ਉਨ੍ਹਾਂ ਹਲਕੇ ਦੇ ਲੋਕਾਂ ਨਾਲ ਕੀਤਾ ਆਪਣਾ ਵਾਅਦਾ ਪੁਗਾ ਦਿੱਤਾ ਹੈ। ਵਿਧਾਇਕ ਬੁੱਧ ਰਾਮ ਨੇ ਦੱਸਿਆ ਕਿ ਬੁਢਲਾਡਾ ਹਲਕੇ ਦੇ ਲੋਕਾਂ ਦੀ ਖਾਸ ਕਰਕੇ ਆੜ੍ਹਤੀਆ ਵਰਗ ਦੀ ਚਿਰੋਕਣੀ ਮੰਗ ਸੀ ਕਿ ਇਸ ਇਲਾਕੇ ਵਿੱਚ ਫਾਇਰ ਬ੍ਰਿਗੇਡ ਗੱਡੀ ਦੀ ਬਹੁਤ ਲੋੜ ਹੈ। ਉਨਾਂ ਵੱਲੋਂ ਇਸ ਸਬੰਧੀ ਮੁੱਖ ਮੰਤਰੀ ਨਾਲ ਰਾਬਤਾ ਕਾਇਮ ਕੀਤਾ ਹੋਇਆ ਸੀ, ਜਿਸ ਸਦਕਾ ਇਹ ਗੱਡੀ ਬੁਢਲਾਡਾ ਹਲਕੇ ਲਈ ਸਮੇਤ ਸਟਾਫ ਮਿਲੀ ਹੈ। ਉਨ੍ਹਾਂ ...
ਲੰਘੇ ਝੋਨੇ ਦੇ ਖਰੀਦ ਸੀਜਨ ਦੀ ਸ਼ਾਨਦਾਰ ਕਾਰਗੁਜ਼ਾਰੀ ਸਦਕਾ ਮਾਨਸਾ ਜ਼ਿਲ੍ਹਾ ਸੂਬੇ ਅੰਦਰ ਪਹਿਲੇ ਸਥਾਨ ’ਤੇ ਰਿਹਾ

ਲੰਘੇ ਝੋਨੇ ਦੇ ਖਰੀਦ ਸੀਜਨ ਦੀ ਸ਼ਾਨਦਾਰ ਕਾਰਗੁਜ਼ਾਰੀ ਸਦਕਾ ਮਾਨਸਾ ਜ਼ਿਲ੍ਹਾ ਸੂਬੇ ਅੰਦਰ ਪਹਿਲੇ ਸਥਾਨ ’ਤੇ ਰਿਹਾ

Punjab
ਮਾਨਸਾ, 10 ਜਨਵਰੀ ਲੰਘੇ ਝੋਨੇ ਦੀ ਖਰੀਦ ਸੀਜਨ ਦੀ ਸ਼ਾਨਦਾਰ ਕਾਰਗੁਜ਼ਾਰੀ ਸਦਕਾ ਮਾਨਸਾ ਜ਼ਿਲ੍ਹਾ ਸੂਬੇ ਅੰਦਰ ਪਹਿਲੇ ਸਥਾਨ ’ਤੇ ਰਿਹਾ। ਡਿਪਟੀ ਕਮਿਸ਼ਨਰ ਸ੍ਰ ਪਰਮਵੀਰ ਸਿੰਘ ਨੇ ਮਾਨਸਾ ਜ਼ਿਲ੍ਹੇ ਨੂੰ ਐਵਾਰਡ ਮਿਲਣ ’ਤੇ ਕਿਸਾਨ, ਮਜ਼ਦੂਰ, ਆੜਤੀਆਂ, ਫੂਡ ਸਪਲਾਈ ਵਿਭਾਗ ਦੇ ਅਧਿਕਾਰੀਆਂ ਅਤੇ ਹੋਰ ਸਬੰਧਤਾਂ ਨੂੰ ਵਧਾਈ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਭਵਨ ਚੰਡੀਗੜ੍ਹ ਵਿਖੇ ਆਯੋਜਿਤ ਇਕ ਸਮਾਗਮ ਦੌਰਾਨ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਦੇ ਕੈਬਨਿਟ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਨੇ ਝੋਨੇ ਦੇ ਖਰੀਦ ਸੀਜਨ 2023—24 ਦੌਰਾਨ ਬਿਹਤਰੀਨ ਕਾਰਗੁਜਾਰੀ ਦਿਖਾਉਣ ਬਦਲੇ ਜ਼ਿਲਿ੍ਹਆਂ ਨੂੰ ਅਵਾਰਡ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਵਿਚ ਮਾਨਸਾ ਜ਼ਿਲ੍ਹੇ ਨੂੰ ਪਹਿਲਾ ਸਥਾਨ ਹਾਸਲ ਹੋਇਆ ਹੈ। ਇਸ ਸਮਾਗਮ ਮੌਕੇ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਦੇ ਸਕੱਤਰ ਸ੍ਰ ਗੁਰਕੀਰਤ ਕਿਰਪਾਲ ਸਿੰਘ ਮੌਜੂਦ ਸਨ। ਉਨ੍ਹਾਂ ਕਿਹਾ ਕਿ ਝੋਨੇ ਦੇ ਖਰੀਦ ਸੀਜ਼ਨ ਦੌਰਾਨ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕਿਸਾਨਾਂ ਲਈ ਮੰਡੀਆਂ ਵਿਖੇ ਹਰ ਤਰ੍ਹਾਂ ਨਾਲ ਪੁਖਤਾ ਪ੍ਰਬੰਧ ਕੀਤੇ ਗਏ ਸਨ ਤਾਂ ਜ਼ੋ ਕਿਸਾਨਾਂ ਨੂੰ ਮੰਡੀਆਂ ਵਿਖੇ ਕੋਈ ਦਿੱਕਤ ਪੇਸ਼ ਨਾ ਆਵੇ।...
ਲਾਲਜੀਤ ਸਿੰਘ ਭੁੱਲਰ ਨੇ ਪਿੰਡ ਹਰਨਾਮਪੁਰ ‘ਚ ਕਰੀਬ 85 ਏਕੜ ਪੰਚਾਇਤੀ ਜ਼ਮੀਨ ਤੋਂ ਨਾਜਾਇਜ਼ ਕਬਜ਼ਾ ਹਟਾਇਆ

ਲਾਲਜੀਤ ਸਿੰਘ ਭੁੱਲਰ ਨੇ ਪਿੰਡ ਹਰਨਾਮਪੁਰ ‘ਚ ਕਰੀਬ 85 ਏਕੜ ਪੰਚਾਇਤੀ ਜ਼ਮੀਨ ਤੋਂ ਨਾਜਾਇਜ਼ ਕਬਜ਼ਾ ਹਟਾਇਆ

Punjab
ਚੰਡੀਗੜ੍ਹ/ਰੂਪਨਗਰ, 10 ਜਨਵਰੀ: ਪੰਜਾਬ ਦੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਪੰਜਾਬ ਸ. ਲਾਲਜੀਤ ਸਿੰਘ ਭੁੱਲਰ ਨੇ ਅੱਜ ਗਰਾਮ ਪੰਚਾਇਤ ਹਿਰਦਾਪੁਰ ਦੇ ਪਿੰਡ ਹਰਨਾਮਪੁਰ ਦਾ ਦੌਰਾ ਕੀਤਾ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੀ ਹਾਜ਼ਰੀ ਵਿਚ ਕਰੀਬ 85 ਏਕੜ ਪੰਚਾਇਤੀ ਜ਼ਮੀਨ ਤੋਂ ਕਬਜ਼ਾ ਹਟਾਇਆ। ਕੈਬਨਿਟ ਮੰਤਰੀ ਨੇ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਪੂਰੇ ਸੂਬੇ ਵਿਚ ਪੰਚਾਇਤੀ ਜ਼ਮੀਨਾਂ ਤੋਂ ਨਜ਼ਾਇਜ਼ ਕਬਜ਼ੇ ਹਟਵਾਉਣ ਦੀ ਮੁਹਿੰਮ ਚਲਾਈ ਜਾ ਰਹੀ ਹੈ ਜਿਸ ਤਹਿਤ ਪਿੰਡ ਹਰਨਾਮਪੁਰਾ ਵਿਖੇ 85 ਏਕੜ ਦੇ ਕਰੀਬ ਪੰਚਾਇਤੀ ਜ਼ਮੀਨ ਤੋਂ ਕਬਜ਼ਾ ਛੁਡਵਾ ਲਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸ ਜ਼ਮੀਨ 'ਤੇ ਉਦਯੋਗਪਤੀ ਤੋਂ ਲੈ ਕੇ ਪਿੰਡ ਵਾਸੀਆਂ ਵਲੋਂ ਨਜ਼ਾਇਜ਼ ਕਬਜ਼ਾ ਕੀਤਾ ਹੋਇਆ ਸੀ। ਸ. ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਅੱਜ ਤੋਂ ਇਸ ਜ਼ਮੀਨ ਦੀ ਮਲਕੀਅਤ ਗਰਾਮ ਪੰਚਾਇਤ ਹਿਰਦਾਪੁਰ ਦੇ ਪਿੰਡ ਹਰਨਾਮਪੁਰ ਨੂੰ ਸੌਂਪ ਦਿੱਤੀ ਗਈ ਹੈ ਜਿਸ ਦੀ ਕੀਮਤ ਚੰਡੀਗੜ੍ਹ ਦੇ ਨਜ਼ਦੀਕ ਹੋਣ ਸਦਕਾ 100 ਕਰੋੜ ਰੁਪਏ ਤੋਂ ਵੱਧ ਹੈ। ਇਹ ਜ਼ਮੀਨ ਬਹੁਤ ਉਪਜਾਊ ਹੈ ਜਿਸ ਵਿੱਚ ਅਮਰੂਦਾਂ ਦੇ ਬਾਗ, ਖੈਰ ਦ...
ਲੋਕ ਭਲਾਈ ਸਕੀਮਾਂ ਨੂੰ ਬਜ਼ੁਰਗ ਤੇ ਦਿਵਿਆਂਗ ਵਿਅਕਤੀਆਂ ਤੱਕ ਪਹੁੰਚਾਉਣਾ ਬਣਾਇਆ ਜਾਵੇ ਯਕੀਨੀ : ਵਧੀਕ ਡਿਪਟੀ ਕਮਿਸ਼ਨਰ

ਲੋਕ ਭਲਾਈ ਸਕੀਮਾਂ ਨੂੰ ਬਜ਼ੁਰਗ ਤੇ ਦਿਵਿਆਂਗ ਵਿਅਕਤੀਆਂ ਤੱਕ ਪਹੁੰਚਾਉਣਾ ਬਣਾਇਆ ਜਾਵੇ ਯਕੀਨੀ : ਵਧੀਕ ਡਿਪਟੀ ਕਮਿਸ਼ਨਰ

Punjab
ਬਠਿੰਡਾ, 10 ਜਨਵਰੀ : ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਮੈਡਮ ਪੂਨਮ ਸਿੰਘ ਨੇ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਚ ਆਰਪੀਡਬਲਿਯੂਡੀ ਐਕਟ, ਦਿਵਿਆਂਗ ਅਤੇ ਸਿਨੀਅਰ ਸਿਟੀਜਨਜ਼ ਦੀਆਂ ਸਮੱਸਿਆਵਾਂ ਦੇ ਮੱਦੇਨਜ਼ਰ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਤੇ ਵੱਖ-ਵੱਖ ਸਮਾਜ ਸੇਵੀ ਸੰਸਥਾਵਾਂ ਦੇ ਨੁਮਾਂਇੰਦਿਆਂ ਨਾਲ ਸਮੀਖਿਆ ਬੈਠਕ ਕੀਤੀ। ਇਸ ਮੌਕੇ ਉਨ੍ਹਾਂ ਜਿੱਥੇ ਅਧਿਕਾਰੀਆਂ ਨੂੰ ਦਿਸ਼ਾ-ਨਿਰਦੇਸ਼ ਦਿੱਤੇ ਉੱਥੇ ਹੀ ਸਮਾਜ ਸੇਵੀ ਸੰਸਥਾਵਾਂ ਤੋਂ ਲੋੜੀਂਦੇ ਸੁਝਾਅ ਵੀ ਲਏ।         ਬੈਠਕ ਦੀ ਪ੍ਰਧਾਨਗੀ ਕਰਦਿਆਂ ਵਧੀਕ ਡਿਪਟੀ ਕਮਿਸ਼ਨਰ ਨੇ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਸਰਕਾਰ ਦੀਆਂ ਸਕੀਮਾਂ ਨੂੰ ਜ਼ਮੀਨੀ ਪੱਧਰ ਉੱਤੇ ਬਜ਼ੁਰਗ ਅਤੇ ਦਿਵਿਆਂਗ ਤੱਕ ਪਹੁੰਚਾਉਣਾ ਯਕੀਨੀ ਬਣਾਇਆ ਜਾਵੇ ਤਾਂ ਜੋ ਕੋਈ ਵੀ ਯੋਗ ਲਾਭਪਾਤਰੀ ਸਰਕਾਰ ਵਲੋਂ ਚਲਾਈਆਂ ਜਾ ਰਹੀਆਂ ਵੱਖ-ਵੱਖ ਤਰ੍ਹਾਂ ਦੀਆਂ ਲੋਕ ਭਲਾਈ ਸਕੀਮਾਂ ਤੋਂ ਵਾਝਾਂ ਨਾ ਰਹਿ ਸਕੇ। ਇਸ ਦੌਰਾਨ ਉਨ੍ਹਾਂ ਅਧਿਕਾਰੀਆਂ ਨੂੰ ਇਹ ਵੀ ਕਿਹਾ ਕਿ ਦਫ਼ਤਰਾਂ ਚ ਆਉਣ ਵਾ...
ਡਿਪਟੀ ਕਮਿਸ਼ਨਰ ਨੇ ਪੀ.ਐਮ. ਵਿਸ਼ਵਕਰਮਾ ਡਿਸਟ੍ਰਿਕਟ ਇੰਪਲੀਮੈਂਟੇਸ਼ਨ ਕਮੇਟੀ ਦੀ ਮੀਟਿੰਗ

ਡਿਪਟੀ ਕਮਿਸ਼ਨਰ ਨੇ ਪੀ.ਐਮ. ਵਿਸ਼ਵਕਰਮਾ ਡਿਸਟ੍ਰਿਕਟ ਇੰਪਲੀਮੈਂਟੇਸ਼ਨ ਕਮੇਟੀ ਦੀ ਮੀਟਿੰਗ

Punjab
ਮੋਗਾ, 10 ਜਨਵਰੀ: ਭਾਰਤ ਸਰਕਾਰ ਵੱਲੋਂ ਸੁਰੂ ਕੀਤੀ ਗਈ ਪੀ.ਐਮ. ਵਿਸਵਕਰਮਾ ਸਕੀਮ ਦੀ ਜਿਲ੍ਹਾ ਮੋਗਾ ਵਿੱਚ ਵੱਖ ਵੱਖ ਤਰ੍ਹਾਂ ਦੇ 18 ਕਿੱਤਿਆਂ ਨਾਲ ਜੁੜੇ ਹਸਤਕਾਰਾਂ ਦੀ ਰਜਿਸਟ੍ਰੇਸਨ ਦਾ ਕੰਮ ਸੁਰੂ ਹੋ ਗਿਆ ਹੈ। ਅੱਜ ਡਿਪਟੀ ਕਮਿਸ਼ਨਰ ਸ੍ਰ ਕੁਲਵੰਤ ਸਿੰਘ ਨੇ ਸਕੀਮ ਤਹਿਤ ਬਣਾਈ ਗਈ ਡਿਸਟ੍ਰਿਕਟ ਇੰਪਲੀਮੈਂਟੇਸਨ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ ਕੀਤੀ। ਪੀ.ਐਮ. ਵਿਸ਼ਵਕਰਮਾ ਸਕੀਮ ਤਹਿਤ ਵੱਖ ਵੱਖ ਉਮੀਦਵਾਰਾਂ ਦੀਆਂ ਹੁਣ ਤੱਕ 117 ਅਰਜ਼ੀਆਂ ਆਈਆਂ ਸਨ ਜਿਹਨਾਂ ਨੂੰ ਡਿਪਟੀ ਕਮਿਸ਼ਨਰ ਵੱਲੋਂ ਅਗਲੇਰੀ ਕਾਰਵਾਈ ਲਈ ਮਨਜੂਰੀ ਦੇ ਦਿੱਤੀ ਗਈ ਹੈ। ਉਨ੍ਹਾਂ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਨੂੰ ਇਸ ਸਕੀਮ ਦਾ ਵੱਧ ਤੋਂ ਵੱਧ ਪ੍ਰਚਾਰ ਕਰਨ ਦੇ ਦਿਸ਼ਾ ਨਿਰਦੇਸ਼ ਜਾਰੀ ਕੀਤੇ। ਸਕੀਮ ਤਹਿਤ ਹਸਤ ਕਲਾਕਾਰਾਂ ਨੂੰ ਇਕ ਪੋਰਟਲ ਉੱਤੇ ਰਜਿਸਟਰ ਕਰਵਾਇਆ ਜਾ ਰਿਹਾ ਹੈ। ਰਜਿਸਟਰੇਸ਼ਨ ਦਾ ਕੰਮ ਜ਼ਿਲ੍ਹਾ ਮੋਗਾ ਵਿੱਚ ਚੱਲ ਰਹੇ 300 ਤੋਂ ਵਧੇਰੇ ਕਾਮਨ ਸਰਵਿਸ ਸੈਂਟਰਾਂ ਉੱਤੇ ਜਾਰੀ ਹੈ।ਰਜਿਸਟਰੇਸ਼ਨ ਦਾ ਇਹ ਡਾਟਾ ਜਿਲ੍ਹਾ ਉਦਯੋਗ ਕੇਂਦਰ ਵਿੱਚ ਇਕੱਠਾ ਕੀਤਾ ਜਾ ਰਿਹਾ ਹੈ। ਡਿਪਟੀ ਕਮਿਸ਼ਨਰ ਨੇ ਕਮੇਟੀ ਨੂੰ ਨਿਰਦੇਸ਼ ਜਾਰੀ ਕੀਤੇ ਕਿ 18 ...
ਸ਼ਰਧਾਲੂਆਂ ਲਈ 13 ਜਨਵਰੀ ਨੂੰ ਸਾਲਾਸਰ ਧਾਮ ਤੇ ਖਾਟੂ ਸ਼ਿਆਮ ਧਾਮ ਲਈ, ਧਰਮਕੋਟ ਤੋਂ ਰਵਾਨਾ ਹੋਵੇਗੀ ਵਿਸ਼ੇਸ਼ ਬੱਸ

ਸ਼ਰਧਾਲੂਆਂ ਲਈ 13 ਜਨਵਰੀ ਨੂੰ ਸਾਲਾਸਰ ਧਾਮ ਤੇ ਖਾਟੂ ਸ਼ਿਆਮ ਧਾਮ ਲਈ, ਧਰਮਕੋਟ ਤੋਂ ਰਵਾਨਾ ਹੋਵੇਗੀ ਵਿਸ਼ੇਸ਼ ਬੱਸ

Punjab
ਮੋਗਾ, 10 ਜਨਵਰੀ- ਪੰਜਾਬ ਸਰਕਾਰ ਦੀ 'ਮੁੱਖ ਮੰਤਰੀ ਤੀਰਥ ਯਾਤਰਾ ਸਕੀਮ' ਰਾਹੀਂ ਵੱਡੀ ਗਿਣਤੀ ਵਿੱਚ ਲੋਕ ਵਿਸ਼ੇਸ਼ ਟਰੇਨਾਂ ਅਤੇ ਬੱਸਾਂ ਰਾਹੀਂ ਵੱਖ-ਵੱਖ ਧਾਰਮਿਕ ਸਥਾਨਾਂ ਦੇ ਬਿਲਕੁਲ ਮੁਫਤ ਦਰਸ਼ਨ ਕਰ ਰਹੇ ਹਨ। ਇਨ੍ਹਾਂ ਵਿਸ਼ੇਸ਼ ਬੱਸਾਂ ਅਤੇ ਟਰੇਨਾਂ ਵਿੱਚ ਸ਼ਰਧਾਲੂਆਂ ਲਈ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ। ਮੁਫਤ ਖਾਣਾ, ਰਹਿਣ-ਸਹਿਣ ਤੇ ਸ਼ਰਧਾਲੂ ਕਿੱਟਾਂ ਤੋਂ ਇਲਾਵਾ ਟੂਰਿਸਟ ਗਾਈਡ ਦੀਆਂ ਸਹੂਲਤਾਂ ਮੁਫਤ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਮੋਗਾ ਸ੍ਰ. ਕੁਲਵੰਤ ਸਿੰਘ ਨੇ ਦੱਸਿਆ ਕਿ 'ਮੁੱਖ ਮੰਤਰੀ ਤੀਰਥ ਯਾਤਰਾ ਸਕੀਮ' ਤਹਿਤ ਜ਼ਿਲ੍ਹਾ ਮੋਗਾ ਵਿੱਚੋਂ ਵੀ ਵਿਸ਼ੇਸ਼ ਬੱਸਾਂ ਹਲਕਾ ਵਾਈਜ਼ ਰਵਾਨਾ ਕੀਤੀਆਂ ਜਾ ਚੁੱਕੀਆਂ ਹਨ ਅਤੇ ਹੋਰ ਬੱਸਾਂ ਵੀ ਰਵਾਨਾ ਕੀਤੀਆਂ ਜਾ ਰਹੀਆਂ ਹਨ। ਇਨ੍ਹਾਂ ਵਿਸ਼ੇਸ਼ ਬੱਸਾਂ ਜਰੀਏ ਵੱਡੀ ਗਿਣਤੀ ਵਿੱਚ ਸ਼ਰਧਾਲੂ ਧਾਰਮਿਕ ਸਥਾਨਾਂ ਦੇ ਮੁਫ਼ਤ ਦਰਸ਼ਨ ਕਰ ਰਹੇ ਹਨ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਹੁਣ 13 ਜਨਵਰੀ, 2024 ਨੂੰ ਧਰਮਕੋਟ ਤੋਂ ਸਾਲਾਸਰ ਧਾਮ ਤੇ ਖਾਟੂ ਸ਼ਿਆਮ ਧਾਮ ਲਈ ਵਿਸ਼ੇਸ਼ ਬੱਸ ਰਵਾਨਾ ਹੋਵੇਗੀ, ਜਿਸਦਾ ਲਾਹਾ ਲੈਣ ਲਈ ਸ਼ਰਧਾਲੂ ਆਪਣੀ ਰਜਿਸਟ੍ਰੇਸ਼ਨ ...
ਪਸ਼ੂ ਪਾਲਣ ਵਿਭਾਗ ਵੱਲੋਂ ਬੱਕਰੀ ਪਾਲਣ, ਸੂਰ ਪਾਲਣ, ਪੋਲਟਰੀ ਦੀ ਮੁਫ਼ਤ ਟ੍ਰੇਨਿੰਗ ਦਾ ਸ਼ਡਿਊਲ ਜਾਰੀ

ਪਸ਼ੂ ਪਾਲਣ ਵਿਭਾਗ ਵੱਲੋਂ ਬੱਕਰੀ ਪਾਲਣ, ਸੂਰ ਪਾਲਣ, ਪੋਲਟਰੀ ਦੀ ਮੁਫ਼ਤ ਟ੍ਰੇਨਿੰਗ ਦਾ ਸ਼ਡਿਊਲ ਜਾਰੀ

Punjab
ਮੋਗਾ, 10 ਜਨਵਰੀ: ਪੰਜਾਬ ਸਰਕਾਰ ਸੂਬੇ ਵਿੱਚ ਪਸ਼ੂ ਪਾਲਣ ਦਾ ਧੰਦਾ ਉਤਸ਼ਾਹਿਤ ਕਰਨ ਲਈ ਯਤਨਸ਼ੀਲ ਹੈ। ਸੂਬੇ ਦਾ ਪਸ਼ੂ ਪਾਲਣ ਵਿਭਾਗ ਪਸ਼ੂ ਪਾਲਕਾਂ ਨੂੰ ਉੱਚ ਦਰਜੇ ਦੀਆਂ ਸਹੂਲਤਾਂ ਪ੍ਰਦਾਨ ਕਰਵਾਉਣ ਤੋਂ ਇਲਾਵਾ ਸਮੇਂ-ਸਮੇਂ ਉੱਪਰ ਪਸ਼ੂ ਪਾਲਕਾਂ ਨੂੰ ਮਾਹਿਰ ਸਟਾਫ਼ ਦੁਆਰਾ ਟ੍ਰੇਨਿੰਗਾਂ ਵੀ ਮੁਹੱਈਆ ਕਰਵਾ ਰਿਹਾ ਹੈ ਤਾਂ ਕਿ ਉਨ੍ਹਾਂ ਦੇ ਧੰਦੇ ਨੂੰ ਹੋਰ ਪ੍ਰਫੁੱਲਿਤ ਕੀਤਾ ਜਾ ਸਕੇ। ਵਿਭਾਗ ਦੀਆਂ ਟ੍ਰੇਨਿੰਗਾਂ ਜਰੀਏ ਪਸ਼ੂ ਪਾਲਕ ਆਪਣੀਆਂ ਆਮਦਨਾਂ ਵਿੱਚ ਚੋਖਾ ਵਾਧਾ ਕਰ ਰਹੇ ਹਨ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਡਿਪਟੀ ਡਾਇਰੈਕਟਰ ਪਸ਼ੂ ਪਾਲਣ ਮੋਗਾ ਡਾ. ਹਰਵੀਨ ਕੌਰ ਧਾਲੀਵਾਲ ਨੇ ਦੱਸਿਆ ਕਿ ਹੁਣ ਦਫ਼ਤਰ ਡਿਪਟੀ ਡਾਇਰੈਕਟਰ ਪਸ਼ੂ ਪਾਲਣ (ਟ੍ਰੇਨਿੰਗ ਅਤੇ ਪ੍ਰਸਾਰ) ਪਟਿਆਲਾ ਵਿਖੇ ਪਸ਼ੂ ਪਾਲਕਾਂ ਲਈ ਬੱਕਰੀ ਪਾਲਣ, ਸੂਰ ਪਾਲਣ, ਤੇ ਪੋਲਟਰੀ ਦੀ ਟ੍ਰੇਨਿੰਗ ਕਰਵਾਈ ਜਾ ਰਹੀ ਹੈ। ਟ੍ਰੇਨਿੰਗ ਦੇ ਸ਼ਡਿਊਲ ਬਾਰੇ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ 1 ਫਰਵਰੀ ਤੋਂ 2 ਫਰਵਰੀ ਤੇ 26 ਫਰਵਰੀ ਤੋਂ 27 ਫਰਵਰੀ ਤੱਕ ਬੱਕਰੀ ਪਾਲਣ ਦੀ ਟ੍ਰੇਨਿੰਗ, 12 ਫਰਵਰੀ ਤੋਂ 16 ਫਰਵਰੀ ਤੱਕ ਸੂਰ ਪਾਲਣ ਕਿੱਤੇ ਦੀ ਟ੍ਰੇਨਿੰਗ, 19 ਫ...
ਸੜ੍ਹਕੀ ਹਾਦਸਿਆਂ ਨੂੰ ਰੋਕਣ ਲਈ ਆਵਾਜਾਈ ਨਿਯਮਾਂ ਦੀ  ਪਾਲਣਾ ਅਤਿ ਜ਼ਰੂਰੀ-ਡਿਪਟੀ ਕਮਿਸ਼ਨਰ

ਸੜ੍ਹਕੀ ਹਾਦਸਿਆਂ ਨੂੰ ਰੋਕਣ ਲਈ ਆਵਾਜਾਈ ਨਿਯਮਾਂ ਦੀ ਪਾਲਣਾ ਅਤਿ ਜ਼ਰੂਰੀ-ਡਿਪਟੀ ਕਮਿਸ਼ਨਰ

Punjab
ਮਾਨਸਾ, 10 ਜਨਵਰੀ : ਸੜ੍ਹਕਾਂ ’ਤੇ ਲੋਕਾਂ ਦੀ ਸੁਰੱਖਿਆ ਨੂੰ ਲੈ ਕੇ ਮੁੱਦਿਆਂ ’ਤੇ ਵਿਚਾਰ ਵਟਾਂਦਰਾ ਕਰਨ ਲਈ ਜ਼ਿਲ੍ਹਾ ਸੜਕ ਸੁਰÇੱਖਆ ਕਮੇਟੀ ਦੀ ਮੀਟਿੰਗ ਅੱਜ ਡਿਪਟੀ ਕਮਿਸ਼ਨਰ ਮਾਨਸਾ ਸ਼੍ਰੀ ਪਰਮਵੀਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ। ਇਸ ਮੌਕੇ ਉਨ੍ਹਾਂ ਕਿਹਾ ਕਿ ਸੜਕਾਂ ’ਤੇ ਦੁਰਘਟਨਾਵਾਂ ਕਾਰਨ ਕਈ ਕੀਮਤੀ ਜਾਨਾਂ ਚਲੀਆਂ ਜਾਂਦੀਆਂ ਹਨ, ਇਸ ਲਈ ਸੜਕੀ ਸੁਰੱਖਿਆ ਇੱਕ ਅਹਿਮ ਮੁੱਦਾ ਹੈ ਅਤੇ ਸਾਨੂੰ ਸਭ ਨੂੰ ਇਸ ਸਬੰਧੀ ਸੁਚੇਤ ਹੋ ਕੇ ਕੰਮ ਕਰਨ ਦੀ ਜ਼ਰੂਰਤ ਹੈ। ਮੀਟਿੰਗ ਦੌਰਾਨ ਉਨ੍ਹਾਂ ਕਿਹਾ ਕਿ ਸੜਕ ਦੇ ਕਿਨਾਰੇ ਅਣਚਾਹੇ ਬਨਸਪਤੀ ਵਾਧੇ ਦੀ ਸਫ਼ਾਈ ਕਰਵਾਉਣੀ ਯਕੀਨੀ ਬਣਾਈ ਜਾਵੇ। ਇਸ ਤੋਂ ਇਲਾਵਾ ਐਮਰਜੈਂਸੀ ਵਾਹਨ, ਰਿਕਵਰੀ ਵੈਨਾਂ ਅਤੇ ਹੋਰ ਵਾਹਨ ਧੁੰਦ ਦੇ ਸੰਕੇਤਾਂ ਨਾਲ ਲੈਸ ਹੋਣੇ ਚਾਹੀਦੇ ਹਨ, ਤਾਂ ਜੋ ਦੁਰਘਟਨਾ ਤੋਂ ਬਚਿਆਂ ਜਾ ਸਕੇ। ਉਨ੍ਹਾਂ ਕਿਹਾ ਕਿ ਸਕੂਲੀ ਵਿਦਿਆਰਥੀਆਂ ਦੀ ਸੁਰੱਖਿਆ ਲਈ ਸਕੂਲੀ ਬੱਸਾਂ ਦੀ ਚੈਕਿੰਗ ਕੀਤੀ ਜਾਵੇ ਅਤੇ ਸਕੂਲੀ ਬੱਸਾਂ ਵਿੱਚ ਲਾਜ਼ਮੀ ਸਾਧਨ ਮੌਜੂਦ ਹੋਣੇ ਯਕੀਨੀ ਬਣਾਏ ਜਾਣ। ਡਿਪਟੀ ਕਮਿਸ਼ਨਰ ਨੇ ਪੁਲਿਸ ਵਿਭਾਗ ਨੂੰ ਹਦਾਇਤ ਕੀਤੀ ਕਿ ਹਾਈਵੇਅ ’ਤੇ ਬੈਰੀਅਰ ਲਗਾਉਣ ਸਮੇਂ ...