Shadow

Punjab

ਭਗਵਾਨ ਕਿਸੇ ਦਾ ਏਕਾਧਿਕਾਰ ਨਹੀਂ ਹੋ ਸਕਦਾ: ਸੰਧਵਾਂ ਨੇ ਸ੍ਰੀ ਰਾਮ ਦੀ ਪਵਿੱਤਰ ਸਥਾਪਨਾ ਦਾ ਸਿਆਸੀਕਰਨ ਕਰਨ ਨੂੰ ਮੰਦਭਾਗਾ ਕਰਾਰ ਦਿੱਤਾ

ਭਗਵਾਨ ਕਿਸੇ ਦਾ ਏਕਾਧਿਕਾਰ ਨਹੀਂ ਹੋ ਸਕਦਾ: ਸੰਧਵਾਂ ਨੇ ਸ੍ਰੀ ਰਾਮ ਦੀ ਪਵਿੱਤਰ ਸਥਾਪਨਾ ਦਾ ਸਿਆਸੀਕਰਨ ਕਰਨ ਨੂੰ ਮੰਦਭਾਗਾ ਕਰਾਰ ਦਿੱਤਾ

National, Politics, Punjab
ਚੰਡੀਗੜ੍ਹ, 21 ਜਨਵਰੀ:  ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਭਲਕੇ ਅਯੁੱਧਿਆ ਵਿਖੇ ਹੋਣ ਵਾਲੇ ਭਗਵਾਨ ਸ੍ਰੀ ਰਾਮ ਦੇ ਪਵਿੱਤਰ ਮੌਕੇ ਸਮੂਹ ਦੇਸ਼ ਵਾਸੀਆਂ ਨੂੰ ਵਧਾਈ ਦਿੱਤੀ ਹੈ। ਪੰਜਾਬ ਵਿਧਾਨ ਸਭਾ ਸਪੀਕਰ ਨੇ ਆਪਣੇ ਸੰਦੇਸ਼ ਵਿੱਚ ਕਿਹਾ ਕਿ ਸਾਰੇ ਧਰਮ ਸਭਨਾਂ ਲਈ ਸਾਂਝੇ ਹੁੰਦੇ ਹਨ ਅਤੇ ਕੋਈ ਵੀ ਵਿਅਕਤੀ ਕਦੇ ਵੀ ਪ੍ਰਮਾਤਮਾ ਉੱਤੇ ਏਕਾਧਿਕਾਰ ਦਾ ਦਾਅਵਾ ਨਹੀਂ ਕਰ ਸਕਦਾ। ਸ. ਸੰਧਵਾਂ ਨੇ ਕਿਹਾ, ‘‘ਭਾਜਪਾ ਨੇ ਆਪਣੇ ਸਿਆਸੀ ਲਾਹੇ ਲਈ ਸ੍ਰੀ ਰਾਮ ਦਾ ਨਾਮ ਵਰਤਣ ਦੀ ਕੋਸ਼ਿਸ਼ ਕੀਤੀ ਹੈ।’’  ਉਨ੍ਹਾਂ ਕਿਹਾ ਕਿ ਇਹ ਬੜਾ ਮੰਦਭਾਗਾ ਵਰਤਾਰਾ ਹੈ, ਜੋ ਕਿ ਸਾਡੇ ਸੰਵਿਧਾਨਕ ਸਿਧਾਂਤਾਂ ਨਾਲ ਉੱਕਾ ਹੀ ਮੇਲ ਨਹੀਂ ਖਾਂਦਾ । ਦੇਸ਼ ਵਿਦੇਸ਼ ਵਸਦੇ ਸਮੂਹ ਨਾਗਰਿਕਾਂ ਨੂੰ ਸ਼ੁਭਕਾਮਨਾਵਾਂ ਦਿੰਦੇ ਹੋਏ ਸ. ਸੰਧਵਾਂ ਨੇ ਸਰਬ-ਸਾਂਝੀਵਾਲਤਾ ਅਤੇ ਭਾਈਚਾਰਕ ਸਾਂਝ ਲਈ ਅਰਦਾਸ ਕਰਦਿਆਂ ਕਿਹਾ ਕਿ ਬੇਸ਼ੱਕ ਪ੍ਰਭੂ ਦੀ ਯਾਦ ਨੂੰ ਸਿਆਸੀ ਮਕਸਦ ਦੀ ਪੂਰਤੀ ਲਈ ਵਰਤਣ ਦੇ ਅਣਥੱਕ ਯਤਨ ਕੀਤੇ ਜਾ ਰਹੇ ਹਨ, ਪਰ ਪ੍ਰਭੂ ਭਗਤੀ ਨੂੰ ਕਿਸੇ ਸਿਆਸੀ ਵਲਗਣਾਂ ਦੇ ਘੇਰੇ ਚ ਕੈਦ ਨਹੀਂ ਕੀਤਾ ਜਾ ਸਕਦਾ।...
ਪਸ਼ੂਆਂ ਦੀ ਮੌਤ ਦਾ ਮਾਮਲਾ: ਗੁਰਮੀਤ ਸਿੰਘ ਖੁੱਡੀਆਂ ਵੱਲੋਂ ਬਠਿੰਡਾ ਦੇ ਪਿੰਡ ਰਾਏਕੇ ਕਲਾਂ ਦਾ ਦੌਰਾ

ਪਸ਼ੂਆਂ ਦੀ ਮੌਤ ਦਾ ਮਾਮਲਾ: ਗੁਰਮੀਤ ਸਿੰਘ ਖੁੱਡੀਆਂ ਵੱਲੋਂ ਬਠਿੰਡਾ ਦੇ ਪਿੰਡ ਰਾਏਕੇ ਕਲਾਂ ਦਾ ਦੌਰਾ

Punjab
ਬਠਿੰਡਾ, 21 ਜਨਵਰੀ: ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ “ਮਿਕਸ ਇਨਫੈਕਸ਼ਨ” ਬਿਮਾਰੀ ਨਾਲ ਪ੍ਰਭਾਵਿਤ ਪਿੰਡ ਰਾਏਕੇ ਕਲਾਂ (ਜ਼ਿਲ੍ਹਾ ਬਠਿੰਡਾ) ਦਾ ਅੱਜ ਦੌਰਾ ਕੀਤਾ ਅਤੇ ਡਿਪਟੀ ਕਮਿਸ਼ਨਰ, ਬਠਿੰਡਾ ਸ਼ੌਕਤ ਅਹਿਮਦ ਪਰੇ ਨੂੰ ਪਸ਼ੂਆਂ ਦੀ ਮੌਤ ਸਬੰਧੀ ਸਰਵੇਖਣ ਕਰਵਾਉਣ ਦੇ ਆਦੇਸ਼ ਦਿੱਤੇ ਹਨ। ਕੈਬਨਿਟ ਮੰਤਰੀ ਨੇ ਦੱਸਿਆ ਕਿ ਇਸ ਬਿਮਾਰੀ ਨਾਲ ਨਜਿੱਠਣ ਲਈ ਵਿਭਾਗ ਵੱਲੋਂ ਦਸ ਟੀਮਾਂ (ਹਰੇਕ ਟੀਮ ਵਿੱਚ ਤਿੰਨ ਮੈਂਬਰ ਸ਼ਾਮਲ ਹਨ) ਦਾ ਗਠਨ ਕੀਤਾ ਗਿਆ ਹੈ। ਦਸ ਟੀਮਾਂ ਵਿੱਚੋਂ ਪੰਜ ਟੀਮਾਂ ਇਲਾਜ ਲਈ, ਦੋ ਟੀਮਾਂ ਸੈਂਪਲਿੰਗ ਲਈ, ਦੋ ਟੀਮਾਂ ਰਾਤ ਦੀ ਡਿਊਟੀ ਲਈ ਅਤੇ ਇੱਕ ਟੀਮ ਪਸ਼ੂ ਹਸਪਤਾਲ, ਰਾਏਕੇ ਕਲਾਂ ਵਿਖੇ ਤਾਇਨਾਤ ਕੀਤੀ ਗਈ ਹੈ। ਸੂਬਾ ਸਰਕਾਰ ਵੱਲੋਂ ਹਰ ਸੰਭਵ ਸਹਿਯੋਗ ਦਾ ਭਰੋਸਾ ਦਿੰਦਿਆਂ ਸ. ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਇਸ ਔਖੀ ਘੜੀ ਵਿੱਚ ਪਸ਼ੂ ਪਾਲਕਾਂ ਦੇ ਨਾਲ ਖੜ੍ਹੀ ਹੈ ਅਤੇ ਸਥਿਤੀ 'ਤੇ 24 ਘੰਟੇ ਨਿਗਰਾਨੀ ਰੱਖਣ ਲਈ ਟੀਮਾਂ ਤਾਇਨਾਤ ਕੀਤੀਆਂ ਗਈ...
ਪੰਜਾਬ ਨੂੰ ਮੁੜ ਤੋਂ ਰੰਗਲਾ ਪੰਜਾਬ ਬਣਾਉਣ ਲਈ ਸੂਬਾ ਸਰਕਾਰ ਕਰ ਰਹੀ ਹੈ ਵਿਸ਼ੇਸ਼ ਉਪਰਾਲੇ ਤੇ ਨਿਵੇਕਲੀਆਂ ਪਹਿਲਕਦਮੀਆਂ : ਡਾ. ਬਲਜੀਤ ਕੌਰ

ਪੰਜਾਬ ਨੂੰ ਮੁੜ ਤੋਂ ਰੰਗਲਾ ਪੰਜਾਬ ਬਣਾਉਣ ਲਈ ਸੂਬਾ ਸਰਕਾਰ ਕਰ ਰਹੀ ਹੈ ਵਿਸ਼ੇਸ਼ ਉਪਰਾਲੇ ਤੇ ਨਿਵੇਕਲੀਆਂ ਪਹਿਲਕਦਮੀਆਂ : ਡਾ. ਬਲਜੀਤ ਕੌਰ

Politics, Punjab
ਬਠਿੰਡਾ, 21 ਜਨਵਰੀ :  ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ ਵਲੋਂ ਨਸ਼ਿਆਂ ਖਿਲਾਫ਼ ਵਿੱਢੀ ਗਈ ਮੁਹਿੰਮ ਤਹਿਤ ਸੂਬੇ ਨੂੰ ਨਸ਼ਾ ਮੁਕਤ ਤੋਂ ਇਲਾਵਾ ਪੰਜਾਬ ਨੂੰ ਮੁੜ ਤੋਂ ਰੰਗਲਾ ਪੰਜਾਬ ਬਣਾਉਣ ਦੇ ਮੱਦੇਨਜ਼ਰ ਵਿਸ਼ੇਸ਼ ਉਪਰਾਲੇ ਤੇ ਨਿਵੇਕਲੀਆਂ ਪਹਿਲਕਦਮੀਆਂ ਕੀਤੀਆਂ ਜਾ ਰਹੀਆਂ ਹਨ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾਂ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਸਥਾਨਕ ਸ਼ਹੀਦ ਭਗਤ ਸਿੰਘ ਬਹੁ ਮੰਤਵੀ ਖੇਡ ਸਟੇਡੀਅਮ ਵਿਖੇ ਨਸ਼ਿਆਂ ਖਿਲਾਫ਼ ਚਲਾਈ ਗਈ ਮੁਹਿੰਮ ਦੇ ਮੱਦੇਨਜ਼ਰ ਸਿਵਲ ਤੇ ਪੁਲਿਸ ਪ੍ਰਸ਼ਾਸਨ ਵਲੋਂ ਕਰਵਾਏ ਗਏ ਪਤੰਗਬਾਜ਼ੀ ਮੁਕਾਬਲੇ ਵਿਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨ ਮੌਕੇ ਕੀਤਾ। ਇਸ ਮੌਕੇ ਉਨ੍ਹਾਂ ਦੇ ਨਾਲ ਵਿਧਾਇਕ ਬਠਿੰਡਾ (ਸ਼ਹਿਰੀ) ਸ. ਜਗਰੂਪ ਸਿੰਘ ਗਿੱਲ, ਵਿਧਾਇਕ ਭੁੱਚੋ ਮੰਡੀ ਮਾਸਟਰ ਜਗਸੀਰ ਸਿੰਘ, ਵਿਧਾਇਕ ਮੌੜ ਸ. ਸੁਖਵੀਰ ਸਿੰਘ ਮਾਈਸਰਖਾਨਾ, ਏਡੀਜੀਪੀ ਰੇਂਜ ਬਠਿੰਡਾ ਸ਼੍ਰੀ ਐਸਪੀਐਸ ਪਰਮਾਰ, ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਮਿਹਦ ਪਰੇ ਅਤੇ ਐਸਐਸਪੀ ਸ਼੍ਰੀ ਹਰਮਨਵੀਰ ਸਿੰਘ ਗਿੱਲ, ਚੇਅਰਮੈਨ ਸ਼੍ਰੀ ਨੀਲ ਗਰਗ, ਚੇਅਰਮੈਨ ਸ਼੍ਰੀ ਅੰਮ੍ਰਿਤਲਾਲ ਅਗਰਵਾਲ, ਚੇਅਰਮੈਨ ਸ਼੍...
ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿੱਚ ਸ਼੍ਰੋਮਣੀ ਕਮੇਟੀ ਚੋਣਾਂ ਲਈ 48000 ਦੇ ਕਰੀਬ ਫਾਰਮ ਪ੍ਰਾਪਤ ਹੋਏ

ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿੱਚ ਸ਼੍ਰੋਮਣੀ ਕਮੇਟੀ ਚੋਣਾਂ ਲਈ 48000 ਦੇ ਕਰੀਬ ਫਾਰਮ ਪ੍ਰਾਪਤ ਹੋਏ

Punjab
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 21 ਜਨਵਰੀ, 2024: ਗੁਰਦੁਆਰਾ ਬੋਰਡ ਚੋਣਾਂ (ਐਸ ਜੀ ਪੀ ਸੀ) ਲਈ ਵੱਧ ਤੋਂ ਵੱਧ ਵੋਟਰਾਂ ਦੀ ਸ਼ਮੂਲੀਅਤ ਯਕੀਨੀ ਬਣਾਉਣ ਲਈ, ਜ਼ਿਲ੍ਹਾ ਪ੍ਰਸ਼ਾਸਨ ਯੋਗ ਵੋਟਰਾਂ ਨੂੰ ਵੋਟਰ ਵਜੋਂ ਰਜਿਸਟ੍ਰੇਸ਼ਨ ਕਰਵਾਉਣ ਲਈ ਅੰਤਿਮ ਮਿਤੀ (29 ਫਰਵਰੀ, 2024) ਤੋਂ ਪਹਿਲਾਂ ਪਹਿਲਾਂ ਫ਼ਾਰਮ ਭਰਨ ਲਈ ਜਾਗਰੂਕ ਕਰ ਰਿਹਾ ਹੈ।       ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਸ਼੍ਰੀਮਤੀ ਆਸ਼ਿਕਾ ਜੈਨ ਨੇ ਕਿਹਾ ਕਿ ਵੱਖ-ਵੱਖ ਪੱਧਰਾਂ 'ਤੇ ਕੀਤੇ ਜਾ ਰਹੇ ਠੋਸ ਉਪਰਾਲਿਆਂ ਸਦਕਾ ਇਹ ਗਿਣਤੀ ਦਿਨੋ-ਦਿਨ ਵੱਧ ਰਹੀ ਹੈ।  ਗੁਰਦੁਆਰਾ ਸਾਹਿਬਾਨ ਵਿਖੇ ਵਿਸ਼ੇਸ਼ ਰਜਿਸਟ੍ਰੇਸ਼ਨ ਕੈਂਪ ਲਗਾਉਣ ਤੋਂ ਇਲਾਵਾ ਪਟਵਾਰੀਆਂ ਅਤੇ ਨਗਰ ਕੌਂਸਲਾਂ ਦੇ ਸਟਾਫ਼ ਦੇ ਨਾਲ ਬੀ.ਐਲ.ਓਜ਼ ਨੂੰ ਵੀ ਸ਼ਾਮਲ ਕੀਤਾ ਗਿਆ ਹੈ।  ਬੀ.ਐਲ.ਓਜ਼ ਨੇ ਵੀ ਘਰ-ਘਰ ਜਾ ਕੇ ਪਟਵਾਰੀਆਂ ਅਤੇ ਨਗਰ ਨਿਗਮ ਦੇ ਸਟਾਫ਼ ਦੀ ਮਦਦ ਕੀਤੀ ਹੈ।      ਪਿਛਲੀ ਵਾਰ ਗੁਰਦੁਆਰਾ ਬੋਰਡ ਚੋਣਾਂ ਤਹਿਤ ਕੁੱਲ ਵੋਟਰ 70000 ਦੇ ਕਰੀਬ ਸਨ ਅਤੇ ਜ਼ਿਲ੍ਹੇ ਨੇ ਇਸ ਵਾਰ ਹਰੇਕ ਯੋਗ ਵੋਟਰ ਨੂੰ ਰਜਿਸਟਰ ਕਰਨ ਦਾ ਟੀਚਾ ਮਿਥਿਆ ਹੈ।      ਯੋਗ ਵੋਟਰਾਂ ਨੂੰ ਹੇਠ ...
ਪੰਜਾਬ ਵਿਚ 22 ਜਨਵਰੀ ਦੀ ਛੁੱਟੀ ਦਾ ਐਲਾਨ

ਪੰਜਾਬ ਵਿਚ 22 ਜਨਵਰੀ ਦੀ ਛੁੱਟੀ ਦਾ ਐਲਾਨ

National, Punjab
22 ਜਨਵਰੀ ਨੂੰ ਅਯੁੱਧਿਆ ਦੇ ਸ੍ਰੀ ਰਾਮ ਮੰਦਰ ‘ਚ ਰਾਮਲਲਾ ਦੀ ਪ੍ਰਾਣ ਪ੍ਰਤਿਸ਼ਠਾ ਕੀਤੀ ਜਾਣੀ ਹੈ,ਇਸ ਦੀਆਂ ਤਿਆਰੀਆਂ ਜ਼ੋਰਾਂ ‘ਤੇ ਹਨ,ਇਸ ਨੂੰ ਲੈ ਕੇ ਦੇਸ਼ ਭਰ ‘ਚੋਂ ਕਾਫੀ ਉਤਸ਼ਾਹ ਹੈ,ਇਸ ਦੌਰਾਨ ਇਸ ਦਿਨ ਕਈ ਰਾਜਾਂ ਵਿੱਚ ਸਕੂਲ ਬੰਦ ਰੱਖਣ ਦਾ ਐਲਾਨ ਕੀਤਾ ਗਿਆ ਹੈ,ਇਸ ਤੋਂ ਇਲਾਵਾ ਕਈ ਰਾਜਾਂ ਨੇ ਸ਼ਰਾਬ ਦੀਆਂ ਦੁਕਾਨਾਂ ਖੋਲ੍ਹਣ ‘ਤੇ ਵੀ ਪਾਬੰਦੀ ਲਗਾ ਦਿੱਤੀ ਹੈ,ਪੰਜਾਬ ਵਿਚ ਵੀ ਇਸ ਦਿਨ ਵੱਡੀ ਗਿਣਤੀ ਸਕੂਲ ਬੰਦ ਰਹਿਣਗੇ,ਰੈਕੋਗਨਾਈਜ਼ਡ ਐਂਡ ਐਫੀਲੇਟਿਡ ਸਕੂਲ ਐਸੋਸੀਏਸ਼ਨ (ਰਾਸਾ) ਵੱਲੋਂ ਅਯੁੱਧਿਆ ਵਿਚ ਰਾਮ ਲਾਲ ਦੇ ਪ੍ਰਾਣ ਪ੍ਰਤਿਸ਼ਠਾ ਸਮਾਰੋਹ ਸਬੰਧੀ ਆਪਣੇ ਅਧੀਨ ਆਉਣ ਵਾਲੇ ਪੰਜਾਬ ਭਰ ਦੇ ਲਗਭਗ 4000 ਸਕੂਲਾਂ ’ਚ ਛੁੱਟੀ (January 22 Holiday) ਦਾ ਐਲਾਨ ਕੀਤਾ ਹੈ,ਇਸੇ ਤਰ੍ਹਾਂ ਪ੍ਰਾਈਵੇਟ ਸਕੂਲ ਐਸੋਸੀਏਸ਼ਨ (PVA) ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਨੇ 22 ਜਨਵਰੀ ਨੂੰ ਅਯੁੱਧਿਆ ਵਿੱਚ ਹੋਣ ਵਾਲੇ ਸ੍ਰੀ ਰਾਮ ਲਾਲਾ ਪ੍ਰਤਿਮਾ ਪ੍ਰਾਣ ਸ਼ਰਧਾ ਸਮਾਗਮ ਦੇ ਮੱਦੇਨਜ਼ਰ ਪ੍ਰਾਈਵੇਟ ਸਕੂਲਾਂ ਵਿੱਚ ਛੁੱਟੀ ਦਾ ਐਲਾਨ ਕੀਤਾ ਹੈ ਤਾਂ ਜੋ ਸਕੂਲ ਸਟਾਫ਼ ਅਤੇ ਅਧਿਆਪਕ ਇਸ ਇਤਿਹਾਸਕ ਸਮਾਰੋਹ ਨੂੰ ਲਾਈਵ ਦੇਖ ਸ...
ਕੀਮਤੀ ਯਾਦਾਂ ਬਿਖੇਰਦਾ ਸਮਾਪਤ ਹੋਇਆ ਦੋ ਰੋਜ਼ਾ ਓਪਨ ਯੁਵਕ ਮੇਲਾ

ਕੀਮਤੀ ਯਾਦਾਂ ਬਿਖੇਰਦਾ ਸਮਾਪਤ ਹੋਇਆ ਦੋ ਰੋਜ਼ਾ ਓਪਨ ਯੁਵਕ ਮੇਲਾ

Punjab
ਲੁਧਿਆਣਾ, 21 ਜਨਵਰੀ - ਨੌਜਵਾਨਾਂ ਵਿਚਲੀ ਕਲਾ ਦਾ ਨਿਖਾਰ ਕਰਨ ਲਈ ਅਤੇ ਉਨ੍ਹਾਂ ਦੀ ਸਖਸ਼ੀਅਤ ਦੀ ਉਸਾਰੀ ਕਰਨ ਲਈ ਯੁਵਕ ਸੇਵਾਵਾਂ ਵਿਭਾਗ ਆਪਣੀ ਅਹਿਮ ਭੂਮਿਕਾ ਨਿਭਾਅ ਰਿਹਾ ਹੈ। ਨੌਜਵਾਨਾਂ ਨੂੰ ਸੱਭਿਆਚਾਰ ਨਾਲ ਜੋੜੀ ਰੱਖਣ ਲਈ ਲੋਕ ਨਾਚਾਂ ਤੇ ਹੋਰ ਸੱਭਿਆਚਾਰਕ ਮੁਕਾਬਲੇ ਸਮੇਂ ਸਮੇਂ 'ਤੇ ਆਯੋਜਿਤ ਕਰਵਾਏ ਜਾ ਰਹੇ ਹਨ ਤਾਂ ਕਿ ਨੌਜਵਾਨ ਨਸ਼ਿਆਂ ਤੋਂ ਦੂਰ ਰਹਿ ਕੇ ਚੰਗੇ ਸਮਾਜ ਦਾ ਨਿਰਮਾਣ ਕਰ ਸਕਣ। ਉਕਤ ਦੀ ਲਗਾਤਾਰਤਾ ਵਿੱਚ ਸ.ਦਵਿੰਦਰ ਸਿੰਘ ਲੋਟੇ ਸਹਾਇਕ ਡਾਇਰੈਕਟਰ, ਯੁਵਕ ਸੇਵਾਵਾਂ ਵਿਭਾਗ ਲੁਧਿਆਣਾ ਅਤੇ ਚਰਨਜੀਤ ਸਿੰਘ ਚੰਨੀ, ਵਾਈਸ ਚਾਂਸਲਰ ਸੀ.ਟੀ. ਯੂਨੀਵਰਸਿਟੀ, ਲੁਧਿਆਣਾ ਦੀ ਯੋਗ ਅਗਵਾਈ ਹੇਠ ਜ਼ਿਲ੍ਹਾ ਪੱਧਰ ਦੇ ਦੋ ਰੋਜ਼ਾ ਓਪਨ ਯੁਵਕ ਮੇਲਾ ਸੀ.ਟੀ. ਯੂਨੀਵਰਸਿਟੀ ਲੁਧਿਆਣਾ ਵਿਖੇ ਕਰਵਾਇਆ ਗਿਆ। ਇਸ ਮੇਲੇ ਵਿੱਚ ਵੱਡੀ ਗਿਣਤੀ ਵਿੱਚ ਨੌਜਵਾਨਾਂ ਨੇ ਸ਼ਮੂਲੀਅਤ ਕਰਕੇ ਰੰਗਾਰੰਗ ਸੱਭਿਆਚਾਰਕ ਵੰਨਗੀਆਂ ਪੇਸ਼ ਕੀਤੀਆਂ।ਸਹਾਇਕ ਡਾਇਰੈਕਟਰ, ਯੁਵਕ ਸੇਵਾਵਾਂ ਸ. ਦਵਿੰਦਰ ਸਿੰਘ ਲੋਟੇ ਨੇ ਦੱਸਿਆ ਕਿ ਪਹਿਲੇ ਦਿਨ ਇਸ ਮੇਲੇ ਵਿੱਚ ਕਰਵਾਏ ਗਏ ਮੁਕਾਬਲਿਆਂ ਵਿੱਚ ਭੰਗੜੇ ਵਿੱਚ ਪਹਿਲਾ ਸਥਾਨ ਰਾਮਗੜ੍ਹੀਆ ਸ.ਸ. ਸਕੂਲ ...
ਜਵਾਹਰ ਨਵੋਦਿਆ ਵਿਦਿਆਲਿਆ ਧਨਾਨਸੂ ‘ਚ ਛੇਵੀਂ ਕਲਾਸ ਦੇ ਦਾਖਲੇ ਲਈ ਪ੍ਰਵੇਸ਼ ਪ੍ਰੀਖਿਆ ਸੁਚਾਰੂ ਢੰਗ ਨਾਲ ਚੜ੍ਹੀ ਨੇਪਰੇ –  ਪ੍ਰਿੰਸੀਪਲ ਨਿਸ਼ੀ ਗੋਇਲ

ਜਵਾਹਰ ਨਵੋਦਿਆ ਵਿਦਿਆਲਿਆ ਧਨਾਨਸੂ ‘ਚ ਛੇਵੀਂ ਕਲਾਸ ਦੇ ਦਾਖਲੇ ਲਈ ਪ੍ਰਵੇਸ਼ ਪ੍ਰੀਖਿਆ ਸੁਚਾਰੂ ਢੰਗ ਨਾਲ ਚੜ੍ਹੀ ਨੇਪਰੇ – ਪ੍ਰਿੰਸੀਪਲ ਨਿਸ਼ੀ ਗੋਇਲ

Punjab
ਲੁਧਿਆਣਾ, 20 ਜਨਵਰੀ (000) - ਜਵਾਹਰ ਨਵੋਦਿਆ ਵਿਦਿਆਲਿਆ, ਧਨਾਂਨਸੂ ਵਿਖੇ ਛੇਵੀਂ ਕਲਾਸ ਦੇ ਦਾਖਲੇ ਲਈ ਪ੍ਰਵੇਸ਼ ਪ੍ਰੀਖਿਆ ਅੱਜ ਸੁਚਾਰੂ ਢੰਗ ਨਾਲ ਸੰਪਨ ਹੋਈ। ਸਕੂਲ ਪ੍ਰਿੰਸੀਪਲ ਨਿਸ਼ੀ ਗੋਇਲ ਨੇ ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਜਵਾਹਰ ਨਵੋਦਿਆ ਵਿਦਿਆਲਿਆ, ਧਨਾਂਨਸੂ, ਲੁਧਿਆਣਾ ਵਿੱਚ ਜਮਾਤ ਛੇਵੀਂ, ਸੈਸ਼ਨ 2024-25 ਲਈ ਦਾਖਲਾ ਪ੍ਰਵੇਸ਼ ਪ੍ਰੀਖਿਆ ਲਈ 1994 ਵਿਦਿਆਰਥੀਆਂ ਵਲੋਂ ਰਜਿਸਟਰੇਸ਼ਨ ਕਰਵਾਈ ਗਈ ਸੀ ਜਿਸ ਵਿੱਚੋਂ 1652 ਵਿਦਿਆਰਥੀਆਂ ਨੇ ਪ੍ਰੀਖਿਆ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੇ 11 ਬਲਾਕਾਂ ਵਿੱਚੋਂ 80 ਵਿਦਿਆਰਥੀਆਂ ਦੀ ਚੋਣ ਕੀਤੀ ਜਾਵੇਗੀ। ਪ੍ਰਿੰਸੀਪਲ ਗੋਇਲ ਨੇ ਦੱਸਿਆ ਕਿ ਇਹ ਪ੍ਰੀਖਿਆ ਜ਼ਿਲ੍ਹਾ ਲੁਧਿਆਣਾ ਦੇ ਵੱਖ-ਵੱਖ 11 ਕੇਂਦਰਾਂ ਵਿੱਚ ਅਮਨ-ਅਮਾਨ ਨਾਲ ਸੰਪਨ ਹੋਈ ਜਿਨ੍ਹਾਂ ਵਿੱਚ ਸਰਕਾਰੀ ਸੀਨੀਅਰ ਸੈਕੈਂਡਰੀ ਸਕੂਲ (ਲੜਕੇ) ਮਲਟੀਪਰਪਜ ਲੁਧਿਆਣਾ, ਸਰਕਾਰੀ ਸੀਨੀਅਰ ਸੈਕੈਂਡਰੀ ਸਕੂਲ ਲੜਕੀਆਂ ਭਾਰਤ ਨਗਰ ਚੌਂਕ ਲੁਧਿਆਣਾ, ਸਰਕਾਰੀ ਸੀਨੀਅਰ ਸੈਕੈਂਡਰੀ ਸਕੂਲ ਪੱਖੋਵਾਲ, ਸਰਕਾਰੀ ਸੀਨੀਅਰ ਸੈਕੈਂਡਰੀ ਸਕੂਲ ਹਲਵਾਰਾ, ਸਰਕਾਰੀ ਸੀਨੀਅਰ ਸੈਕੈਂਡਰੀ ਸਕੂਲ ਜਗਰਾਓਂ...
ਸਥਾਨਕ ਸਰਕਾਰਾਂ ਬਾਰੇ ਮੰਤਰੀ ਬਲਕਾਰ ਸਿੰਘ ਨੇ ਸਿਟੀ ਬਿਊਟੀ ਮੁਕਾਬਲੇ ਦੇ ਜੇਤੂਆਂ ਦਾ ਕੀਤਾ ਸਨਮਾਨ

ਸਥਾਨਕ ਸਰਕਾਰਾਂ ਬਾਰੇ ਮੰਤਰੀ ਬਲਕਾਰ ਸਿੰਘ ਨੇ ਸਿਟੀ ਬਿਊਟੀ ਮੁਕਾਬਲੇ ਦੇ ਜੇਤੂਆਂ ਦਾ ਕੀਤਾ ਸਨਮਾਨ

Politics, Punjab
ਚੰਡੀਗੜ੍ਹ, 20 ਜਨਵਰੀ, 2024 - ਸਥਾਨਕ ਸਰਕਾਰਾਂ ਬਾਰੇ ਮੰਤਰੀ ਬਲਕਾਰ ਸਿੰਘ ਨੇ ਪੰਜਾਬ ਮਿਉਂਸਪਲ ਭਵਨ, ਸੈਕਟਰ 35, ਚੰਡੀਗੜ੍ਹ ਵਿਖੇ ਹੋਏ ਸੂਬਾ ਪੱਧਰੀ ਸਮਾਰੋਹ ਦੌਰਾਨ ਜੇਤੂਆਂ ਨੂੰ ਟਰਾਫੀਆਂ ਅਤੇ ਸਰਟੀਫਿਕੇਟ ਵੰਡੇ।  ਉਹਨਾਂ ਮੁਕਾਬਲੇ ਵਿਚ ਹੋਈਆਂ ਐਂਟਰੀਆਂ ਦੀ ਗੁਣਵੱਤਾ 'ਤੇ  ਤਸੱਲੀ ਪ੍ਰਗਟਾਈ ਅਤੇ ਐਲਾਨ ਕੀਤਾ ਕਿ ਸੁੰਦਰ, ਨਵੀਨਤਾਕਾਰੀ ਅਤੇ ਸੰਮਲਿਤ ਜਨਤਕ ਸਥਾਨਾਂ ਨੂੰ ਖੂਬਸੂਰਤ ਬਣਾਉਣ ਲਈ ਰਾਜ ਭਰ ਦੇ ਸ਼ਹਿਰਾਂ ਅਤੇ ਵਾਰਡਾਂ ਦੁਆਰਾ ਕੀਤੇ ਗਏ ਬਦਲਾਅ ਦੇ ਯਤਨਾਂ ਨੂੰ ਉਤਸ਼ਾਹਿਤ ਕਰਨ ਅਤੇ ਮਾਨਤਾ ਦੇਣ ਲਈ ਹੋਰ ਪਹਿਲਕਦਮੀਆਂ ਕੀਤੀਆਂ ਜਾਣਗੀਆਂ। ਸਥਾਨਕ ਸਰਕਾਰਾਂ ਬਾਰੇ ਮੰਤਰੀ ਬਲਕਾਰ ਸਿੰਘ ਨੇ ਦੱਸਿਆ ਕਿ ਭਾਰਤ ਸਰਕਾਰ ਦੇ ਮਕਾਨ ਉਸਾਰੀ ਅਤੇ ਸ਼ਹਿਰੀ ਮਾਮਲਿਆਂ ਬਾਰੇ ਮੰਤਰਾਲੇ ਵੱਲੋਂ ਸਿਟੀ ਬਿਊਟੀ ਮੁਕਾਬਲੇ ਦਾ ਆਯੋਜਨ ਕੀਤਾ ਗਿਆ, ਜਿਸ ਵਿੱਚ ਵੱਖ-ਵੱਖ ਸ਼ਹਿਰਾਂ ਦੇ ਨਗਰ ਨਿਗਮਾਂ ਅਤੇ ਕੌਂਸਲਾਂ ਨੇ ਭਾਗ ਲਿਆ।  ਰਾਜ ਵਿੱਚ ਸ਼ਹਿਰੀ ਸਥਾਨਕ ਸੰਸਥਾਵਾਂ  ਤੋਂ ਕੁੱਲ 46 ਐਂਟਰੀਆਂ ਨੇ ਮੁਕਾਬਲੇ ਲਈ ਕੁਆਲੀਫਾਈ ਕੀਤਾ।    ਵਾਰਡਾਂ ਅਤੇ ਜਨਤਕ ਸਥਾਨਾਂ ਦਾ ਨਿਰਣਾ ਕਰਨ ਮੁਕਾਬਲਾ ਪੰਜ ਥੁਮਾਂ ...
ਪੁਲਿਸ ਵੱਲੋਂ ਨਸ਼ਾ ਤਸਕਰ ਦੀ ਜਾਇਦਾਦ ਅਟੈਚ

ਪੁਲਿਸ ਵੱਲੋਂ ਨਸ਼ਾ ਤਸਕਰ ਦੀ ਜਾਇਦਾਦ ਅਟੈਚ

Punjab
ਫਾਜ਼ਿਲਕਾ 20 ਜਨਵਰੀ 2024....           ਸ੍ਰੀ ਗੌਰਵ ਯਾਦਵ ਆਈ.ਪੀ.ਐਸ ਡਾਇਰੈਕਟਰ ਜਨਰਲ ਪੁਲਿਸ ਪੰਜਾਬ ਚੰਡੀਗੜ੍ਹ, ਡਿਪਟੀ ਇੰਸਪੈਕਟਰ ਜਨਰਲ, ਫਿਰੋਜਪੁਰ ਰੇਂਜ, ਫਿਰੋਜਪੁਰ ਦੇ ਦਿਸ਼ਾ ਨਿਰਦੇਸ਼ਾਂਅਤੇ ਸ੍ਰੀ ਮਨਜੀਤ ਸਿੰਘ ਢੇਸੀ ਸੀਨੀਅਰ ਕਪਤਾਨ ਪੁਲਿਸ ਫਾਜਿਲਕਾ ਦੀ ਅਗਵਾਈ ਹੇਠ ਨਸ਼ਿਆਂ ਖਿਲਾਫ ਵਿੱਢੀ ਗਈ ਮੁਹਿੰਮ ਤਹਿਤ ਨਸ਼ਾ ਸਮਗਲਰਾਂ ਦੇ ਖਿਲਾਫ ਕਾਰਵਾਈ ਕਰਦੇ ਹੋਏ ਸ੍ਰੀ ਅਤੁਲ ਸੋਨੀ ਉਪ ਕਪਤਾਨ ਪੁਲਿਸ ਨਾਰਕੋਟਿਕ ਫਾਜਿਲਕਾ ਵੱਲੋਂ ਮੁਕੱਦਮਾ ਨੰਬਰ 33 ਮਿਤੀ 26-02-2014 ਅ/ਧ 15/61/85 ਐਨ.ਡੀ.ਪੀ.ਐਸ ਐਕਟ ਥਾਣਾ ਸਿਟੀ ਜਲਾਲਾਬਾਦ, ਮੁਕੱਦਮਾ ਨੰਬਰ 96  ਮਿਤੀ 15-08-2015 ਅ/ਧ 21/61/85 ਐਨ.ਡੀ.ਪੀ.ਐਸ. ਐਕਟ ਥਾਣਾ ਸਿਟੀ ਜਲਾਲਾਬਾਦ ਅਤੇ ਮੁਕੱਦਮਾ ਨੰਬਰ 54 ਮਿਤੀ 24/05/2016 ਅ/ਧ 21,29/61/85 ਐੱਨ.ਪੀ.ਐੱਸ. ਐਕਟ ਥਾਣਾ ਸਿਟੀ ਜਲਾਲਾਬਾਦ ਵਿੱਚ ਦੋਸ਼ਣ ਰਾਜ ਰਾਣੀ ਪਤਨੀ ਗੁਰਮੀਤ ਸਿੰਘ ਵਾਸੀ ਵਾਰਡ ਨੰਬਰ 07, ਗੋਬਿੰਦ ਨਗਰੀ ਜਲਾਲਾਬਾਦ ਦੀ ਕਰੀਬ 5,10,576/- ਰੁਪਏ ਦੀ ਪ੍ਰੋਪਰਟੀ, ਜਿਸ ਵਿੱਚ ਉਸਦਾ ਮਕਾਨ ਅਤੇ ਬੈਂਕ ਰਾਸ਼ੀ ਸ਼ਾਮਲ ਹੈ, ਨੂੰ ਅਟੈਚ ਕਰਨ ਸਬੰਧੀ ਉਸਦੇ ਘਰ ਦੇ ਬਾਹਰ ਪੋਸਟਰ ਚ...
ਸਵੀਪ ਗਤੀਵਿਧੀਆਂ ਤਹਿਤ ਸਿੱਖਿਆ ਵਿਭਾਗ ਫਾਜ਼ਿਲਕਾ ਵੱਲੋਂ ਕਰਵਾਏ ਗਏ ਜ਼ਿਲ੍ਹਾ ਪੱਧਰੀ ਭਾਸ਼ਣ ਅਤੇ ਮਹਿੰਦੀ ਮੁਕਾਬਲੇ

ਸਵੀਪ ਗਤੀਵਿਧੀਆਂ ਤਹਿਤ ਸਿੱਖਿਆ ਵਿਭਾਗ ਫਾਜ਼ਿਲਕਾ ਵੱਲੋਂ ਕਰਵਾਏ ਗਏ ਜ਼ਿਲ੍ਹਾ ਪੱਧਰੀ ਭਾਸ਼ਣ ਅਤੇ ਮਹਿੰਦੀ ਮੁਕਾਬਲੇ

Punjab
ਫਾਜ਼ਿਲਕਾ 20 ਜਨਵਰੀ 2024....           ਭਾਰਤ ਚੋਣ ਕਮਿਸ਼ਨ ਤੇ ਪੰਜਾਬ ਚੋਣ ਕਮਿਸ਼ਨ ਅਤੇ ਜ਼ਿਲ੍ਹਾ ਚੋਣ ਅਫਸਰ- ਕਮ-ਡਿਪਟੀ ਕਮਿਸ਼ਨਰ ਡਾ.ਸੇਨੂ ਦੁੱਗਲ ਆਈ.ਏ.ਐੱਸ ਦੇ ਦਿਸ਼ਾ ਨਿਰਦੇਸ਼ਾ ਹੇਠ ਸਵੀਪ ਗਤੀਵਿਧੀਆਂ ਤਹਿਤ ਜ਼ਿਲ੍ਹਾ ਪੱਧਰੀ ਭਾਸ਼ਣ ਅਤੇ ਮਹਿੰਦੀ ਮੁਕਾਬਲੇ ਕਰਵਾਏ ਗਏ। ਸਕੂਲੀ ਵਿਦਿਆਰਥੀਆਂ ਨੇ ਇਨ੍ਹਾਂ ਮੁਕਾਬਲਿਆਂ ਰਾਹੀਂ ਜ਼ਿਲ੍ਹੇ ਦੇ ਲੋਕਾਂ ਨੂੰ ਵੋਟਾਂ ਦੀ ਮਹੱਤਤਾ ਬਾਰੇ ਜਾਗਰੂਕ ਕੀਤਾ।           ਜ਼ਿਲ੍ਹਾ ਚੋਣ ਅਫਸਰ ਡਾ. ਸੇਨੂ ਦੁੱਗਲ ਨੇ ਦੱਸਿਆ ਕਿ ਇਹ ਮੁਕਾਬਲੇ ਜ਼ਿਲ੍ਹਾ ਸਿੱਖਆ ਅਫਸਰ ਫਾਜਿਲਕਾ ਡਾ. ਸੁਖਬੀਰ ਸਿੰਘ ਬੱਲ ਦੇ ਸਹਿਯੋਗ ਨਾਲ ਸਿੱਖਿਆ ਵਿਭਾਗ ਫਾਜ਼ਿਲਕਾ ਵੱਲੋਂ ਕਰਵਾਏ ਗਏ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦੇ ਲੋਕਾਂ ਨੂੰ ਵੋਟ ਦੇ ਹੱਕ ਪ੍ਰਤੀ ਜਾਗਰੂਕ ਕਰਨ ਲਈ ਜ਼ਿਲ੍ਹੇ ਦੇ ਸਰਕਾਰੀ ਸਕੂਲਾਂ ਵਿੱਚ ਸਵੀਪ ਤਹਿਤ ਵੱਖ-ਵੱਖ ਗਤੀਵਿਧੀਆਂ ਕਰਵਾਈਆ ਗਈਆਂ।  ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦਾ ਕੋਈ ਵੀ ਨੌਜਵਾਨ ਵਿਦਿਆਰਥੀ ਵੋਟ ਦੇ ਅਧਿਕਾਰ ਤੋਂ ਵਾਂਝਾਂ ਨਾ ਰਹੇ। ਉਨ੍ਹਾਂ ਕਿਹਾ ਕਿ ਵੋਟ ਹਰੇਕ ਨਾਗਰਿਕ ਦਾ ਅਧਿਕਾਰ ਹੈ, ਪਰ ਬਿਨ੍ਹਾਂ ਕਿਸੇ ਲਾਲਚ, ਡਰ ਅਤੇ ਭੈਅ ਤੋਂ ਵੋਟ ਦਾ ਇਸਤੇਮਾਲ ਕਰਨਾ ਵੀ ...