Monday, March 16
Shadow

Punjab

ਪੰਜਾਬ ਸਾਫ਼-ਸੁਥਰੀ, ਵਾਤਾਵਰਨ ਪੱਖੀ ਅਤੇ ਕਿਫ਼ਾਇਤੀ ਨਵਿਆਉਣਯੋਗ ਊਰਜਾ ਵਧਾਉਣ ਲਈ ਪੂਰੀ ਤਰ੍ਹਾਂ ਤਿਆਰ : ਕੈਬਨਿਟ ਮੰਤਰੀ ਸੰਜੀਵ ਅਰੋੜਾ

ਪੰਜਾਬ ਸਾਫ਼-ਸੁਥਰੀ, ਵਾਤਾਵਰਨ ਪੱਖੀ ਅਤੇ ਕਿਫ਼ਾਇਤੀ ਨਵਿਆਉਣਯੋਗ ਊਰਜਾ ਵਧਾਉਣ ਲਈ ਪੂਰੀ ਤਰ੍ਹਾਂ ਤਿਆਰ : ਕੈਬਨਿਟ ਮੰਤਰੀ ਸੰਜੀਵ ਅਰੋੜਾ

National, Politics, Punjab
ਚੰਡੀਗੜ੍ਹ, 7 ਅਕਤੂਬਰ 2025: ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ.) ਨੇ ਇਨਵੈਸਟ ਪੰਜਾਬ ਦੇ ਸਹਿਯੋਗ ਨਾਲ, ਪੀ.ਐਸ.ਪੀ.ਸੀ.ਐਲ. ਦੇ ਆਉਣ ਵਾਲੇ ਸੂਰਜੀ ਅਤੇ ਨਵਿਆਉਣਯੋਗ ਊਰਜਾ ਟੈਂਡਰਾਂ ਵਿੱਚ ਵੱਡੇ ਪੱਧਰ `ਤੇ ਪ੍ਰਮੁੱਖ ਨਵਿਆਉਣਯੋਗ ਊਰਜਾ ਕੰਪਨੀਆਂ ਦੀ ਭਾਗੀਦਾਰੀ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਚੰਡੀਗੜ੍ਹ ਵਿੱਚ ਇੱਕ ਨਵਿਆਉਣਯੋਗ ਬਿਜਲੀ ਡਿਵੈਲਪਰਾਂ ਦੀ ਮੀਟਿੰਗ ਦਾ ਆਯੋਜਨ ਕੀਤਾ। ਇਸ ਸਮਾਗਮ ਵਿੱਚ ਪੰਜਾਬ ਸਰਕਾਰ ਦੇ ਬਿਜਲੀ, ਉਦਯੋਗ ਅਤੇ ਵਣਜ ਅਤੇ ਨਿਵੇਸ਼ ਪ੍ਰੋਤਸਾਹਨ ਮੰਤਰੀ ਸ਼੍ਰੀ ਸੰਜੀਵ ਅਰੋੜਾ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ। ਇਸ ਮੀਟਿੰਗ ਵਿੱਚ ਭਾਰਤ ਦੇ ਨਵਿਆਉਣਯੋਗ ਊਰਜਾ ਖੇਤਰ ਵਿੱਚ ਮੋਹਰੀ ਨੁਮਾਇੰਦਗੀ ਕਰਨ ਵਾਲੇ ਲਗਭਗ 30 ਪ੍ਰਮੁੱਖ ਡਿਵੈਲਪਰਾਂ ਅਤੇ ਕੰਪਨੀਆਂ ਨੇ ਹਿੱਸਾ ਲਿਆ। ਪੀਐਸਪੀਸੀਐਲ, ਇਨਵੈਸਟ ਪੰਜਾਬ ਅਤੇ ਪੰਜਾਬ ਸਰਕਾਰ ਦੇ ਸੀਨੀਅਰ ਅਧਿਕਾਰੀਆਂ ਨੇ ਮੀਟਿੰਗ ਵਿੱਚ ਸਿ਼ਰਕਤ ਕੀਤੀ ਅਤੇ ਭਾਈਵਾਲਾਂ ਨਾਲ ਵਿਸਥਾਰਪੂਰਵਕ ਗੱਲਬਾਤ ਕੀਤੀ। ਉਨ੍ਹਾਂ ਨੇ ਡਿਵੈਲਪਰਾਂ ਨੂੰ ਪੰਜਾਬ ਦੀਆਂ ਪ੍ਰਗਤੀਸ਼ੀਲ ਨਵਿਆਉਣਯੋਗ ਊਰਜਾ ਨੀਤੀਆਂ, ਨਿਵੇਸ਼ ਸਹੂਲਤ...

ਨਾਗਰਿਕ ਅਧਿਕਾਰਾਂ ਅਤੇ ਅੱਤਿਆਚਾਰ ਰੋਕਥਾਮ ਕਾਨੂੰਨਾਂ ਅਧੀਨ ਪੀੜਤਾਂ ਲਈ ₹1.34 ਕਰੋੜ ਜਾਰੀ ਕੀਤੇ ਗਏ: ਡਾ. ਬਲਜੀਤ ਕੌਰ

National, Politics, Punjab
ਚੰਡੀਗੜ੍ਹ, 7 ਅਕਤੂਬਰ: ਪੰਜਾਬ ਦੇ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਅਨੁਸੂਚਿਤ ਜਾਤੀ ਭਾਈਚਾਰਿਆਂ ਦੇ ਮਾਣ-ਸਨਮਾਨ ਅਤੇ ਅਧਿਕਾਰਾਂ ਦੀ ਰਾਖੀ ਅਤੇ ਅੱਤਿਆਚਾਰਾਂ ਦੇ ਪੀੜਤਾਂ ਲਈ ਨਿਆਂ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਦੱਸਿਆ ਕਿ ਨਾਗਰਿਕ ਅਧਿਕਾਰਾਂ ਦੀ ਸੁਰੱਖਿਆ ਐਕਟ, 1955 ਅਤੇ ਅਨੁਸੂਚਿਤ ਜਾਤੀਆਂ ਅਤੇ ਅਨੁਸੂਚਿਤ ਜਨਜਾਤੀਆਂ (ਅੱਤਿਆਚਾਰਾਂ ਦੀ ਰੋਕਥਾਮ) ਐਕਟ, 1989 ਦੇ ਤਹਿਤ, ਵਿੱਤੀ ਸਾਲ 2025-26 ਦੌਰਾਨ ਪੀੜਤਾਂ ਅਤੇ ਲਾਭਪਾਤਰੀਆਂ ਨੂੰ ₹1.34 ਕਰੋੜ ਦੀ ਰਕਮ ਜਾਰੀ ਕੀਤੀ ਗਈ ਹੈ। ਮੰਤਰੀ ਨੇ ਅੱਗੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਦੂਰਦਰਸ਼ੀ ਅਗਵਾਈ ਹੇਠ, ਸੂਬਾ ਸਰਕਾਰ ਵਿਤਕਰੇ ਅਤੇ ਬੇਇਨਸਾਫ਼ੀ ਤੋਂ ਮੁਕਤ ਪੰਜਾਬ ਬਣਾਉਣ ਲਈ ਦ੍ਰਿੜ ਹੈ।  "ਸਾਡੀ ਸਰਕਾਰ ਪੀੜਤਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨਾਲ ਮਜ਼ਬੂਤੀ ਨਾਲ ਖੜ੍ਹੀ ਹੈ ਅਤੇ ਇਹ ਯਕੀਨੀ ਬਣਾ ਰਹੀ ਹੈ ਕਿ ਉਨ੍ਹਾਂ ਨੂੰ ਸਮੇਂ ਸਿਰ ਵਿੱਤੀ ਸਹਾਇਤਾ, ਸੁਰੱਖਿਆ ਅਤੇ ਪੁਨਰਵਾਸ ਮਿਲੇ," ਉਨ੍ਹਾਂ ਕਿਹਾ। ਡਾ. ਬਲਜੀਤ ਕੌਰ ਨੇ ਅੱਗ...
ਪੰਜਾਬ ਮੰਡੀ ਬੋਰਡ ਵੱਲੋਂ ਝੋਨੇ ਦੀ ਸੁਚਾਰੂ ਖਰੀਦ ਲਈ ਕੰਟਰੋਲ ਰੂਮ ਸਥਾਪਤ

ਪੰਜਾਬ ਮੰਡੀ ਬੋਰਡ ਵੱਲੋਂ ਝੋਨੇ ਦੀ ਸੁਚਾਰੂ ਖਰੀਦ ਲਈ ਕੰਟਰੋਲ ਰੂਮ ਸਥਾਪਤ

National, Politics, Punjab
ਚੰਡੀਗੜ੍ਹ, 7 ਅਕਤੂਬਰ: ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਸੂਬੇ ਵਿੱਚ ਚੱਲ ਰਹੇ ਝੋਨੇ ਦੇ ਖ਼ਰੀਦ ਸੀਜ਼ਨ ਦੌਰਾਨ ਨਿਰਵਿਘਨ ਖ਼ਰੀਦ ਅਤੇ ਸੁਚੱਜੇ ਪ੍ਰਬੰਧਨ ਨੂੰ ਯਕੀਨੀ ਬਣਾਉਣ ਲਈ ਅਹਿਮ ਕਦਮ ਚੁੱਕਦਿਆਂ ਪੰਜਾਬ ਮੰਡੀ ਬੋਰਡ ਨੇ ਇੱਕ ਕੰਟਰੋਲ ਰੂਮ ਸਥਾਪਤ ਕੀਤਾ ਹੈ, ਜੋ ਸੂਬੇ ਭਰ ਦੀਆਂ ਅਨਾਜ ਮੰਡੀਆਂ ਵਿੱਚ ਕਿਸਾਨਾਂ, ਆੜ੍ਹਤੀਆਂ ਅਤੇ ਮਜ਼ਦੂਰਾਂ ਦੇ ਮੁੱਦਿਆਂ ਨੂੰ ਤੁਰੰਤ ਨਿਪਟਾਉਣ ਵਿੱਚ ਮਦਦ ਕਰੇਗਾ। ਖੇਤੀਬਾੜੀ ਮੰਤਰੀ ਨੇ ਕਿਹਾ ਕਿ ਸੁਚਾਰੂ ਖਰੀਦ ਕਾਰਜਾਂ ਨੂੰ ਯਕੀਨੀ ਬਣਾਉਣ ਲਈ ਇਸ ਕੰਟਰੋਲ ਰੂਮ ਵਿੱਚ ਚਾਰ ਸਮਰਪਿਤ ਅਧਿਕਾਰੀ ਤਾਇਨਾਤ ਕੀਤੇ ਗਏ ਹਨ। ਇਨ੍ਹਾਂ ਅਧਿਕਾਰੀਆਂ ਨੂੰ ਦੋ ਟੀਮਾਂ ਵਿੱਚ ਵੰਡਿਆ ਗਿਆ ਹੈ ,ਜੋ ਰੋਜ਼ਾਨਾ ਸਵੇਰੇ 8 ਵਜੇ ਤੋਂ ਸ਼ਾਮ 8 ਵਜੇ ਤੱਕ ਵਿੱਚ ਕੰਮ ਕਰ ਰਹੇ ਹਨ ਤਾਂ ਜੋ ਕਿਸਾਨਾਂ ਅਤੇ ਹੋਰ ਭਾਈਵਾਲਾਂ ਨੂੰ ਨਿਰੰਤਰ ਸਹਿਯੋਗ ਅਤੇ ਸਥਿਤੀ ਅਨੁਸਾਰ ਸਹਾਇਤਾ ਪ੍ਰਦਾਨ ਕੀਤੀ ਜਾ ਸਕੇ। ਇਹ ਯਕੀਨੀ ਬਣਾਇਆ ਜਾ ਰਿਹਾ ਹੈ ਕਿ ਇਸ ਅਹਿਮ ਕਾਰਜ ਦੌਰਾਨ ਕਿਸੇ ਨੂੰ ਵੀ ਕੋਈ ਦਿੱਕਤ ਨਾ ਆਵੇ। ਇਸ ਪਹਿਲਕਦਮੀ ਬਾਰੇ ਵਿਸਥਾਰ ...
ਪੇਡਾ ਨੇ ਫ਼ਸਲੀ ਰਹਿੰਦ-ਖੂੰਹਦ ਤੋਂ ਗ੍ਰੀਨ ਹਾਈਡ੍ਰੋਜਨ ਦੇ ਉਤਪਾਦਨ ਲਈ ਇੰਡੀਅਨ ਇੰਸਟੀਚਿਊਟ ਆਫ਼ ਸਾਇੰਸ ਨਾਲ ਹੱਥ ਮਿਲਾਇਆ

ਪੇਡਾ ਨੇ ਫ਼ਸਲੀ ਰਹਿੰਦ-ਖੂੰਹਦ ਤੋਂ ਗ੍ਰੀਨ ਹਾਈਡ੍ਰੋਜਨ ਦੇ ਉਤਪਾਦਨ ਲਈ ਇੰਡੀਅਨ ਇੰਸਟੀਚਿਊਟ ਆਫ਼ ਸਾਇੰਸ ਨਾਲ ਹੱਥ ਮਿਲਾਇਆ

National, Politics, Punjab
ਚੰਡੀਗੜ੍ਹ, 7 ਅਕਤੂਬਰ: ਪੰਜਾਬ ਵਿੱਚ ਗਰੀਨ ਊਰਜਾ ਨੂੰ ਉਤਸ਼ਾਹਿਤ ਕਰਨ ਅਤੇ ਖੇਤੀਬਾੜੀ ਸੈਕਟਰ ਦੀ ਨੁਹਾਰ ਬਦਲਣ ਵੱਲ ਅਹਿਮ ਕਦਮ ਚੁੱਕਦਿਆਂ ਪੰਜਾਬ ਊਰਜਾ ਵਿਕਾਸ ਏਜੰਸੀ (ਪੇਡਾ) ਨੇ ਇੰਡੀਅਨ ਇੰਸਟੀਚਿਊਟ ਆਫ਼ ਸਾਇੰਸ (ਆਈ.ਆਈ.ਐਸ.ਸੀ), ਬੰਗਲੌਰ ਨਾਲ ਸਮਝੌਤਾ (ਐਮ. ਓ. ਯੂ.) ਸਹੀਬੱਧ ਕੀਤਾ ਹੈ ਤਾਂ ਜੋ ਬਾਇਓਮਾਸ, ਖਾਸ ਤੌਰ ਉੱਤੇ ਪਰਾਲੀ ਤੋਂ ਗ੍ਰੀਨ ਹਾਈਡ੍ਰੋਜਨ ਦੇ ਉਤਪਾਦਨ ਲਈ ਸੂਬੇ ਵਿੱਚ ਆਪਣੀ ਕਿਸਮ ਦਾ ਪਹਿਲਾ ਪਾਇਲਟ ਡੈਮੋਨਸਟ੍ਰੇਸ਼ਨ ਪ੍ਰੋਜੈਕਟ ਸਥਾਪਤ ਕੀਤਾ ਜਾ ਸਕੇ। ਪੰਜਾਬ ਦੇ ਨਵੀਂ ਅਤੇ ਨਵਿਆਉਣਯੋਗ ਊਰਜਾ ਮੰਤਰੀ, ਸ਼੍ਰੀ ਅਮਨ ਅਰੋੜਾ ਦੀ ਦੂਰਅੰਦੇਸ਼ ਅਗਵਾਈ ਹੇਠ ਇਸ ਰਣਨੀਤਕ ਸਾਂਝੇਦਾਰੀ ਨੂੰ ਅੱਗੇ ਵਧਾਇਆ ਜਾ ਰਿਹਾ ਹੈ ਤਾਂ ਜੋ ਪਰਾਲੀ ਦੇ ਪ੍ਰਬੰਧਨ ਸਬੰਧੀ ਚੁਣੌਤੀਆਂ ਨੂੰ ਗਰੀਨ ਊਰਜਾ ਵਿਚ ਬਦਲਕੇ ਇੱਕ ਲਾਭਦਾਇਕ ਤੇ ਟਿਕਾਊ ਵਿਕਲਪ ਵਜੋਂ ਸੂਬੇ ਦੀ ਖੁਸ਼ਹਾਲੀ ਲਈ ਰਾਹ ਪੱਧਰਾ ਕੀਤਾ ਜਾ ਸਕੇ। ਪੇਡਾ ਦੇ ਮੁੱਖ ਕਾਰਜਕਾਰੀ ਅਧਿਕਾਰੀ (ਸੀ.ਈ.ਓ.) ਸ਼੍ਰੀਮਤੀ ਨੀਲਿਮਾ ਅਤੇ ਆਈ.ਆਈ.ਐਸ.ਸੀ. ਬੰਗਲੌਰ ਦੇ ਰਜਿਸਟਰਾਰ ਵੱਲੋਂ ਇਸ ਸਮਝੌਤੇ ਉੱਤੇ ਹਸਤਾਖਰ ਕੀਤੇ I ਇਸ ਸਮਝੌਤੇ ਦੇ ਦਸਤਾਵੇਜ਼ਾ...
ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 350ਵਾਂ ਸ਼ਹੀਦੀ ਦਿਹਾੜਾ:-

ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 350ਵਾਂ ਸ਼ਹੀਦੀ ਦਿਹਾੜਾ:-

National, Politics, Punjab
ਚੰਡੀਗੜ੍ਹ, 7 ਅਕਤੂਬਰ: ਪੰਜਾਬ ਦੇ ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲਿਆਂ ਬਾਰੇ ਵਿਭਾਗ ਦੇ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਅੱਜ ਇੱਥੇ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਦੱਸਿਆ ਕਿ ਪੰਜਾਬ ਸਰਕਾਰ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮਾਂ ਨੂੰ ਵੱਡੇ ਪੱਧਰ ਉੱਤੇ ਮਨਾ ਰਹੀ ਹੈ ਅਤੇ ਇਸ ਕਾਰਜ ਲਈ ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲਿਆਂ ਬਾਰੇ ਵਿਭਾਗ ਨੂੰ ਨੋਡਲ ਵਿਭਾਗ ਵੱਜੋਂ ਜ਼ਿੰਮੇਵਾਰੀ ਸੌਂਪੀ ਗਈ ਹੈ। ਉਨ੍ਹਾਂ ਦੱਸਿਆ ਕਿ ਬਹੁਤ ਸਾਰੇ ਕਾਰਜ ਇਨ੍ਹਾਂ ਸਮਾਗਮਾਂ ਦੀ ਸਫਲਤਾ ਲਈ ਕੀਤੇ ਜਾ ਰਹੇ ਹਨ ਅਤੇ ਸਭ ਤੋਂ ਅਹਿਮ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਸ੍ਰੀ ਆਨੰਦਪੁਰ ਸਾਹਿਬ ਦੀ ਕਾਇਆ ਕਲਪ ਲਈ ਵੱਡੇ ਕਾਰਜ ਆਰੰਭ ਦਿੱਤੇ ਹਨ। ਉਨ੍ਹਾਂ ਦੱਸਿਆ ਕਿ ਸ੍ਰੀ ਅਨੰਦਪੁਰ ਸਾਹਿਬ ਦੀ ਪਵਿੱਤਰ ਧਰਤੀ ਉੱਤੇ ਬੀਤੇ ਦਿਨੀਂ ਭਾਈ ਜੈਤਾ ਜੀ ਦੀ ਯਾਦਗਾਰ ਵਿੱਚ ਇਤਿਹਾਸ ਨੂੰ ਰੂਪਮਾਨ ਕਰਦੀਆਂ ਪੰਜ ਗੈਲਰੀਆਂ ਮਨੁੱਖਤਾ ਨੂੰ ਸਮਰਪਿਤ ਕੀਤੀਆਂ ਗਈਆਂ ਹਨ। ਇਸ ਯਾਦਗਾਰ ਦਾ ਕੁੱਲ ਖੇਤਰ 5 ਏਕੜ ਹੈ। ਇਸ ਵਿੱਚੋਂ ਕਵਰਡ ਖੇਤਰ ਤਕਰ...
ਝੋਨੇ ਦੀ ਖਰੀਦ ਤੇਜ਼ੀ ਨਾਲ ਜਾਰੀ, 66679 ਕਿਸਾਨਾਂ ਨੂੰ 1646.47 ਕਰੋੜ ਰੁਪਏ ਦੀ ਅਦਾਇਗੀ ਕੀਤੀ

ਝੋਨੇ ਦੀ ਖਰੀਦ ਤੇਜ਼ੀ ਨਾਲ ਜਾਰੀ, 66679 ਕਿਸਾਨਾਂ ਨੂੰ 1646.47 ਕਰੋੜ ਰੁਪਏ ਦੀ ਅਦਾਇਗੀ ਕੀਤੀ

National, Politics, Punjab
ਚੰਡੀਗੜ੍ਹ, 7 ਅਕਤੂਬਰ: ਮੌਜੂਦਾ ਸਾਉਣੀ ਮੰਡੀਕਰਨ ਸੀਜ਼ਨ ਦੌਰਾਨ ਹਰ ਬੀਤਦੇ ਦਿਨ ਨਾਲ ਝੋਨੇ ਦੀ ਖਰੀਦ ਵਿੱਚ ਲਗਾਤਾਰ ਤੇਜ਼ੀ ਵੇਖਣ ਨੂੰ ਮਿਲੀ ਹੈ, ਜੋ ਇਸ ਤੱਥ ਤੋਂ ਸਪੱਸ਼ਟ ਹੁੰਦਾ ਹੈ ਕਿ ਕੱਲ੍ਹ ਦੇਰ ਸ਼ਾਮ ਤੱਕ ਸੂਬੇ ਦੀਆਂ ਮੰਡੀਆਂ ਵਿੱਚ ਕੁੱਲ 824732.78 ਮੀਟਰਿਕ ਟਨ ਝੋਨੇ ਦੀ ਆਮਦ ਹੋਈ ਅਤੇ ਇਸ ਵਿੱਚੋਂ 772965.23 ਮੀਟਰਿਕ ਟਨ ਝੋਨੇ ਦੀ ਖਰੀਦ ਕੀਤੀ ਗਈ ਜੋ ਕਿ ਕੁੱਲ ਉਪਜ ਦਾ 93 ਫ਼ੀਸਦ ਬਣਦੀ ਹੈ। ਸਰਕਾਰੀ ਏਜੰਸੀਆਂ ਨੇ 770241.58 ਮੀਟਰਕ ਟਨ ਝੋਨੇ ਦੀ ਖਰੀਦ ਕੀਤੀ ਹੈ ਅਤੇ ਪਨਗ੍ਰੇਨ (ਪੰਜਾਬ ਰਾਜ ਅਨਾਜ ਖਰੀਦ ਨਿਗਮ ਲਿਮਟਿਡ) ਹੁਣ ਤੱਕ 323992.64 ਮੀਟਰਕ ਟਨ ਖਰੀਦ ਨਾਲ ਸਰਕਾਰੀ ਏਜੰਸੀਆਂ ਵਿੱਚੋਂ ਮੋਹਰੀ ਰਿਹਾ ਹੈ। ਇਸ ਤੋਂ ਇਲਾਵਾ ਮੌਜੂਦਾ ਸਾਉਣੀ ਮੰਡੀਕਰਨ ਸੀਜ਼ਨ ਵਿੱਚ ਹੁਣ ਤੱਕ 66679 ਕਿਸਾਨਾਂ ਨੂੰ ਘੱਟੋ-ਘੱਟ ਸਮਰਥਨ ਮੁੱਲ (ਐਮਐਸਪੀ) ਦਾ ਲਾਭ ਮਿਲਿਆ ਹੈ। ਹੁਣ ਤੱਕ ਕਿਸਾਨਾਂ ਦੇ ਖਾਤਿਆਂ ਵਿੱਚ 1646.47 ਕਰੋੜ ਰੁਪਏ ਜਮ੍ਹਾਂ ਕੀਤੇ ਜਾ ਚੁੱਕੇ ਹਨ। ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲਿਆਂ ਬਾਰੇ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਨੇ ਦੁਹਰਾਇਆ ਕਿ ਸੂਬੇ ਵਿੱਚ ਆਏ ਹੜ...
“ਈਜ਼ੀ ਰਜਿਸਟਰੀ” ਪ੍ਰਣਾਲੀ ਨਵੇਂ ਯੁੱਗ ਦੀ ਸ਼ੁਰੂਆਤ: ਲੋਕਾਂ ਨੂੰ ਪਾਰਦਰਸ਼ੀ, ਭ੍ਰਿਸ਼ਟਾਚਾਰ-ਮੁਕਤ ਢੰਗ ਨਾਲ ਅਤੇ ਡੋਰ-ਸਟੈਪ ਡਲਿਵਰੀ ਰਾਹੀਂ ਮਿਲ ਰਹੀਆਂ ਜਾਇਦਾਦ ਰਜਿਸਟ੍ਰੇਸ਼ਨ ਸੇਵਾਵਾਂ

“ਈਜ਼ੀ ਰਜਿਸਟਰੀ” ਪ੍ਰਣਾਲੀ ਨਵੇਂ ਯੁੱਗ ਦੀ ਸ਼ੁਰੂਆਤ: ਲੋਕਾਂ ਨੂੰ ਪਾਰਦਰਸ਼ੀ, ਭ੍ਰਿਸ਼ਟਾਚਾਰ-ਮੁਕਤ ਢੰਗ ਨਾਲ ਅਤੇ ਡੋਰ-ਸਟੈਪ ਡਲਿਵਰੀ ਰਾਹੀਂ ਮਿਲ ਰਹੀਆਂ ਜਾਇਦਾਦ ਰਜਿਸਟ੍ਰੇਸ਼ਨ ਸੇਵਾਵਾਂ

National, Politics, Punjab
ਚੰਡੀਗੜ੍ਹ, 7 ਅਕਤੂਬਰ: ਪੰਜਾਬ ਦੇ ਮਾਲ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਨੇ ਅੱਜ ਕਿਹਾ ਕਿ ਹਾਲ ਹੀ ਵਿੱਚ ਸ਼ੁਰੂ ਕੀਤਾ ਗਿਆ "ਈਜ਼ੀ ਰਜਿਸਟਰੀ" ਪ੍ਰਾਜੈਕਟ ਲੋਕ-ਪੱਖੀ ਸੇਵਾਵਾਂ ਪ੍ਰਦਾਨ ਕਰਨ ਵਿੱਚ ਬੇਹੱਦ ਸਹਾਈ ਸਿੱਧ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਜਾਇਦਾਦ ਦੀ ਰਜਿਸਟ੍ਰੇਸ਼ਨ ਨੂੰ ਪਾਰਦਰਸ਼ੀ, ਭ੍ਰਿਸ਼ਟਾਚਾਰ-ਮੁਕਤ ਅਤੇ ਸੁਖਾਲੇ ਢੰਗ ਨਾਲ ਪ੍ਰਦਾਨ ਕਰਨ ਦੇ ਮਨਸ਼ੇ ਨਾਲ ਤਿਆਰ ਕੀਤਾ ਗਿਆ ਇਹ ਪ੍ਰਾਜੈਕਟ ਦਸਤਾਵੇਜ਼ਾਂ ਦੀ ਆਨਲਾਈਨ ਜਾਂਚ, ਵੀ.ਆਈ.ਪੀ. ਕਲਚਰ ਨੂੰ ਖ਼ਤਮ ਕਰਨ, ਨਾਗਰਿਕਾਂ ਨੂੰ ਆਨਲਾਈਨ ਢੰਗ ਨਾਲ ਅਸਲ ਸਮੇਂ ਦੀ ਸਥਿਤੀ ਦੀ ਅਪਡੇਟਸ ਪ੍ਰਦਾਨ ਕਰਨ ਅਤੇ ਡੀਡ ਡਰਾਫ਼ਟਿੰਗ ਤੇ ਰਜਿਸਟ੍ਰੇਸ਼ਨ ਲਈ ਡੋਰ-ਸਟੈਪ ਡਲਿਵਰੀ ਸੇਵਾਵਾਂ ਦੀ ਸਹੂਲਤ ਪ੍ਰਦਾਨ ਕਰ ਰਿਹਾ ਹੈ। ਸ. ਹਰਦੀਪ ਸਿੰਘ ਮੁੰਡੀਆਂ ਨੇ ਕਿਹਾ ਕਿ ਈਜ਼ੀ ਰਜਿਸਟਰੀ ਸਹੂਲਤ ਨੇ ਜਾਇਦਾਦ ਦੀ ਰਜਿਸਟ੍ਰੇਸ਼ਨ ਵਿੱਚ ਪਾਰਦਰਸ਼ਤਾ ਅਤੇ ਕੁਸ਼ਲਤਾ ਦੇ ਇੱਕ ਨਵੇਂ ਯੁੱਗ ਦੀ ਸ਼ੁਰੂਆਤ ਕੀਤੀ ਹੈ ਅਤੇ ਇਹ ਪ੍ਰਾਜੈਕਟ 48 ਘੰਟਿਆਂ ਦੇ ਅੰਦਰ ਸਬ-ਰਜਿਸਟਰਾਰ ਵੱਲੋਂ, ਬਿਨਾਂ ਦਸਤਖ਼ਤ ਕੀਤੀ ਸੇਲ ਡੀਡ ਦੀ ਆਨਲਾਈਨ ਜਾਂਚ ਨੂੰ ਯਕੀਨੀ ਬਣਾਉਣ ਦੇ ਨਾਲ-ਨਾਲ ...
ਗੁਰੂ ਤੇਗ ਬਹਾਦਰ ਸਾਹਿਬ ਦੇ 350ਵੇਂ ਸ਼ਹੀਦੀ ਦਿਹਾੜੇ ਦੀਆਂ ਤਿਆਰੀਆਂ ਸਬੰਧੀ ਮੁੱਖ ਮੰਤਰੀ ਵੱਲੋਂ ਸਿੱਖ ਸੰਤਾਂ, ਮਹਾਂਪੁਰਸ਼ਾਂ ਤੇ ਵਿਦਵਾਨਾਂ ਨਾਲ ਮੀਟਿੰਗ

ਗੁਰੂ ਤੇਗ ਬਹਾਦਰ ਸਾਹਿਬ ਦੇ 350ਵੇਂ ਸ਼ਹੀਦੀ ਦਿਹਾੜੇ ਦੀਆਂ ਤਿਆਰੀਆਂ ਸਬੰਧੀ ਮੁੱਖ ਮੰਤਰੀ ਵੱਲੋਂ ਸਿੱਖ ਸੰਤਾਂ, ਮਹਾਂਪੁਰਸ਼ਾਂ ਤੇ ਵਿਦਵਾਨਾਂ ਨਾਲ ਮੀਟਿੰਗ

National, Politics, Punjab
ਚੰਡੀਗੜ੍ਹ, 6 ਅਕਤੂਬਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ਨੂੰ ਕੌਮੀ ਪੱਧਰ ’ਤੇ ਮਨੁੱਖੀ ਅਧਿਕਾਰ ਦਿਵਸ ਵਜੋਂ ਮਨਾਉਣ ਲਈ ਸੂਬਾ ਸਰਕਾਰ ਇਸ ਮਾਮਲੇ ਨੂੰ ਭਾਰਤ ਸਰਕਾਰ ਕੋਲ ਉਠਾਏਗੀ। ਅੱਜ ਇੱਥੇ ਸੰਤ ਸਮਾਜ ਦੀਆਂ ਉੱਘੀਆਂ ਸ਼ਖਸੀਅਤਾਂ ਨਾਲ ਵਿਚਾਰ-ਚਰਚਾ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਦਿਹਾੜੇ ਨੂੰ ਕੌਮੀ ਪੱਧਰ ਉਤੇ ਮਨੁੱਖੀ ਅਧਿਕਾਰ ਦਿਵਸ ਵਜੋਂ ਮਨਾਇਆ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਇਸ ਨਾਲ ਦੇਸ਼ ਭਰ ਵਿੱਚ ਧਰਮ ਨਿਰਪੱਖਤਾ, ਫਿਰਕੂ ਸਦਭਾਵਨਾ ਅਤੇ ਭਾਈਚਾਰਕ ਸਾਂਝ ਨੂੰ ਹੋਰ ਮਜ਼ਬੂਤ ਕੀਤਾ ਜਾ ਸਕੇਗਾ। ਉਨ੍ਹਾਂ ਕਿਹਾ ਕਿ ਨੌਵੇਂ ਪਾਤਸ਼ਾਹ ਸਾਂਝੀਵਾਲਤਾ ਅਤੇ ਧਰਮ ਨਿਰਪੱਖਤਾ ਦੇ ਮੁਦਈ ਸਨ ਅਤੇ ਉਨ੍ਹਾਂ ਨੇ ਦੇਸ਼ ਵਿੱਚ ਮਨੁੱਖੀ ਹੱਕਾਂ ਦੀ ਰਾਖੀ ਲਈ ਆਪਣਾ ਜੀਵਨ ਕੁਰਬਾਨ ਕਰ ਦਿੱਤਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ ਸ਼ਹੀਦੀ ਦਿਹਾੜਾ ਮਨੁੱਖੀ ਅਧਿਕਾਰ ਦਿਵਸ ਵਜੋਂ ਮਨਾਉਣ ਨਾਲ ਜਿੱਥੇ ਮਹਾਨ ਗੁਰੂ ਸਾਹਿਬ ਜੀ ਨੂੰ ਨਿਮਾਣੀ ਸ਼ਰਧ...
ਐਲ.ਐਂਡ ਟੀ. ਕੰਪਨੀ ਵੱਲੋਂ ਚੜ੍ਹਦੀ ਕਲਾ ਮਿਸ਼ਨ ਲਈ ਪੰਜ ਕਰੋੜ ਰੁਪਏ ਦਾ ਯੋਗਦਾਨ

ਐਲ.ਐਂਡ ਟੀ. ਕੰਪਨੀ ਵੱਲੋਂ ਚੜ੍ਹਦੀ ਕਲਾ ਮਿਸ਼ਨ ਲਈ ਪੰਜ ਕਰੋੜ ਰੁਪਏ ਦਾ ਯੋਗਦਾਨ

National, Politics, Punjab
ਚੰਡੀਗੜ੍ਹ, 6 ਅਕਤੂਬਰ  ਬਹੁ-ਕੌਮੀ ਕੰਪਨੀ ਲਾਰਸਨ ਐਂਡ ਟਰਬੋ (ਐਲ.ਐਂਡ ਟੀ.) ਦੇ ਸਟਾਫ ਅਤੇ ਪ੍ਰਬੰਧਕਾਂ ਨੇ ਮਨੁੱਖੀ ਪਹੁੰਚ ਅਪਣਾਉਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਹੜ੍ਹ ਪੀੜਤਾਂ ਦੀ ਮਦਦ ਲਈ ਸ਼ੁਰੂ ਕੀਤੇ ਚੜ੍ਹਦੀ ਕਲਾ ਮਿਸ਼ਨ ਵਿੱਚ ਪੰਜ ਕਰੋੜ ਰੁਪਏ ਦਾ ਯੋਗਦਾਨ ਪਾਇਆ ਹੈ। ਬੋਰਡ ਦੇ ਡਾਇਰੈਕਟਰ ਡੀ.ਕੇ. ਸੇਨ, ਨਾਭਾ ਪਾਵਰ ਪਲਾਂਟ ਦੇ ਸੀ.ਈ.ਓ. ਸੁਰੇਸ਼ ਨਾਰੰਗ, ਚੰਡੀਗੜ੍ਹ ਦੇ ਬ੍ਰਾਂਚ ਮੈਨੇਜਰ ਜਸਵੰਤ ਸਿੰਘ ਅਤੇ ਨਾਭਾ ਪਾਵਰ ਪਲਾਂਟ ਦੇ ਪ੍ਰਸ਼ਾਸਕੀ ਮੁਖੀ ਗਗਨਵੀਰ ਚੀਮਾ ਨੇ ਮੁੱਖ ਮੰਤਰੀ ਨੂੰ ਸਹਾਇਤ ਰਾਸ਼ੀ ਦਾ ਚੈੱਕ ਸੌਂਪਣ ਮੌਕੇ ਕਿਹਾ ਕਿ ਸੂਬੇ ਦੇ ਹੜ੍ਹ ਪੀੜਤਾਂ ਦੀ ਮਦਦ ਕਰਨਾ ਕੰਪਨੀ ਆਪਣਾ ਨੈਤਿਕ ਫਰਜ਼ ਸਮਝਦੀ ਹੈ। ਉਨ੍ਹਾਂ ਕਿਹਾ ਕਿ ਉਹ ਹੜ੍ਹਾਂ ਤੋਂ ਪ੍ਰਭਾਵਿਤ ਇਲਾਕਿਆਂ ਦੀ ਮਦਦ ਲਈ ਅੱਗੇ ਆਏ ਹਨ ਅਤੇ ਕੰਪਨੀ ਅਤੇ ਪ੍ਰਬੰਧਕਾਂ ਨੇ ਸੂਬਾ ਸਰਕਾਰ ਨੂੰ ਪੰਜ ਕਰੋੜ ਰੁਪਏ ਦਾ ਯੋਗਦਾਨ ਪਾਇਆ ਹੈ। ਉਨ੍ਹਾਂ ਕਿਹਾ ਕਿ ਕੰਪਨੀ ਸੰਕਟ ਦੀ ਘੜੀ ਵਿੱਚ ਕੁਦਰਤੀ ਆਫਤ ਦੇ ਪੀੜਤਾਂ ਨਾਲ ਇਕਜੁਟ ਹੋ ਕੇ ਖੜ੍ਹੀ ਹੈ। ਇਸ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਚੜ੍ਹਦੀ ਕਲਾ ਮਿਸ਼ਨ ਇਕ ਪਹਿਲ ਹੈ ਜਿਸ ਦਾ ...
ਅਮਰੀਕੀ ਫ਼ੌਜ ਵਿੱਚ ਸਿੱਖ ਸੈਨਿਕਾਂ ਲਈ ਦਾੜ੍ਹੀ ਰੱਖਣ ‘ਤੇ ਪਾਬੰਦੀ ਲਗਾਉਣ ਦਾ ਅਮਰੀਕੀ ਸਰਕਾਰ ਦਾ ਫ਼ੈਸਲਾ ਨਿੰਦਣਯੋਗ: ਸਪੀਕਰ

ਅਮਰੀਕੀ ਫ਼ੌਜ ਵਿੱਚ ਸਿੱਖ ਸੈਨਿਕਾਂ ਲਈ ਦਾੜ੍ਹੀ ਰੱਖਣ ‘ਤੇ ਪਾਬੰਦੀ ਲਗਾਉਣ ਦਾ ਅਮਰੀਕੀ ਸਰਕਾਰ ਦਾ ਫ਼ੈਸਲਾ ਨਿੰਦਣਯੋਗ: ਸਪੀਕਰ

National, Politics, Punjab
ਚੰਡੀਗੜ੍ਹ, 6 ਅਕਤੂਬਰ: ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਅਮਰੀਕੀ ਸਰਕਾਰ ਵੱਲੋਂ ਅਮਰੀਕੀ ਫ਼ੌਜ ਵਿੱਚ ਸਿੱਖ ਸੈਨਿਕਾਂ ਲਈ ਦਾੜ੍ਹੀ ਰੱਖਣ 'ਤੇ ਪਾਬੰਦੀ ਲਗਾਉਣ ਦਾ ਫ਼ੈਸਲਾ ਬਹੁਤ ਹੀ ਨਿੰਦਣਯੋਗ ਅਤੇ ਮੰਦਭਾਗਾ ਹੈ। ਅਮਰੀਕੀ ਸਰਕਾਰ ਦੀ ਇਹ ਕਾਰਵਾਈ ਸਾਰਾਗੜ੍ਹੀ ਅਤੇ ਵਿਸ਼ਵ ਯੁੱਧ ਵਿੱਚ ਲੜਨ ਵਾਲੇ ਸਿੱਖ ਸੈਨਿਕਾਂ ਦਾ ਵੀ ਘੋਰ ਅਪਮਾਨ ਹੈ। ਉਨ੍ਹਾਂ ਇਸ ਗੱਲ 'ਤੇ ਜ਼ੋਰ ਦਿੱਤਾ ਕਿ ਵਾਲ ਨਾ ਕਟਵਾਉਣਾ ਸਿੱਖ ਧਰਮ ਦੀ ਵੱਖਰੀ ਪਛਾਣ ਅਤੇ ਇਸਦਾ ਅਨਿੱਖੜਵਾਂ ਅੰਗ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੂੰ ਤੁਰੰਤ ਇਸ ਮੁੱਦੇ ਨੂੰ ਅਮਰੀਕੀ ਸਰਕਾਰ ਕੋਲ ਉਠਾਉਣਾ ਚਾਹੀਦਾ ਹੈ ਅਤੇ ਇਸ ਫ਼ੈਸਲੇ ਨੂੰ ਉਲਟਾਉਣ ਲਈ ਕੂਟਨੀਤਕ ਦਬਾਅ ਪਾਉਣਾ ਚਾਹੀਦਾ ਹੈ।...