ਪਿੰਡ ਰਾਮਗੜ੍ਹ ਸਰਦਾਰਾਂ ਦੇ ਸ਼ਹੀਦ ਅਜੈ ਸਿੰਘ ਦਾ ਸਰਕਾਰੀ ਸਨਮਾਨਾ ਨਾਲ ਸੰਸਕਾਰ
ਮਲੌਦ,ਪਾਇਲ, ਲੁਧਿਆਣਾ 20 ਜਨਵਰੀ (000)- ਜੰਮੂ ਕਸ਼ਮੀਰ ਦੇ ਰਾਜੌਰੀ ਸੈਕਟਰ ਵਿਖੇ ਸ਼ਹੀਦ ਹੋਏ ਪਿੰਡ ਰਾਮਗੜ੍ਹ ਸਰਦਾਰਾਂ ਦੇ ਅਗਨੀਵੀਰ ਅਜੈ ਸਿੰਘ ਦਾ ਅੰਤਿਮ ਸੰਸਕਾਰ ਅੱਜ ਉਹਨਾਂ ਦੇ ਜੱਦੀ ਪਿੰਡ ਰਾਮਗੜ੍ਹ ਸਰਦਾਰਾਂ ਵਿਖੇ ਫੌਜ ਅਤੇ ਪੰਜਾਬ ਪੁਲਿਸ ਦੀਆਂ ਟੁੱਕੜੀਆਂ ਵੱਲੋਂ ਸਰਕਾਰੀ ਸਨਮਾਨਾਂ ਨਾਲ ਕੀਤਾ ਗਿਆ।
ਇਸ ਮੌਕੇ ਪੰਜਾਬ ਸਰਕਾਰ ਵਲੋਂ ਹਲਕਾ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ, ਜਿਲ੍ਹਾ ਪ੍ਰਸ਼ਾਸ਼ਨ ਵਲੋਂ ਡਿਪਟੀ ਕਮਿਸ਼ਨਰ ਲੁਧਿਆਣਾ ਸੁਰਭੀ ਮਲਿਕ ਅਤੇ ਪੁਲਿਸ ਪ੍ਰਸ਼ਾਸ਼ਨ ਵਲੋਂ ਐਸ.ਐਸ.ਪੀ. ਖੰਨਾ ਅਮਨੀਤ ਕੌਂਡਲ ਨੇਸ਼ਹੀਦ ਅਜੈ ਸਿੰਘ ਨੂੰ ਸ਼ਰਧਾਂਜਲੀ ਭੇਟ ਕੀਤੀ l ਇਸ ਤੋਂ ਇਲਾਵਾ ਐਸ.ਡੀ.ਐਮ. ਪੂਨਮਪ੍ਰੀਤ ਕੌਰ, ਡੀ.ਐਸ.ਪੀ. ਨਖਿਲ ਗਰਗ, ਜਿਲ੍ਹਾ ਸੈਨਿਕ ਭਲਾਈ ਬੋਰਡ ਦੇ ਕਮਾਂਡੈਂਟ ਬਲਜਿੰਦਰ ਵਿਰਕ, ਕੈਪਟਨ ਗੁਰਮਿੰਦਰ ਸਿੰਘ, ਏ.ਜੀ. ਮੇਜ਼ਰ ਅਰਵਿੰਦ ਤੋਂ ਇਲਾਵਾ ਭਾਰਤੀ ਫੌਜ ਦੇ ਉਚ ਅਧਿਕਾਰੀਆਂ ਨੇ ਸ਼ਹੀਦ ਅਜੈ ਸਿੰਘ ਨੂੰ ਸ਼ਰਧਾ ਅਤੇ ਸਤਿਕਾਰ ਭੇਂਟ ਕੀਤਾ।
ਹਲਕਾ ਪਾਇਲ ਦੇ ਵਿਧਾਇਕ ਸ਼੍ਰੀ ਮਨਵਿੰਦਰ ਸਿੰਘ ਗਿਆਸਪੁਰਾ ਨੇ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਸ੍ਰੀ ਭਗਵੰਤ ਸਿੰਘ ਮਾਨ ਵੱਲੋਂ ਸ਼ਹੀਦ ਦੇ ਪਰ...








