ਸੰਸਦ ਮੈਂਬਰਾਂ ਨੇ ਜ਼ਿਲ੍ਹਾ ਅਧਿਕਾਰੀਆਂ ਨੂੰ ਐਮ.ਪੀ.ਐਲ.ਏ.ਡੀ. ਫੰਡਾਂ ਦੇ ਤਹਿਤ ਅਲਾਟ ਕੀਤੇ ਕੰਮਾਂ ਨੂੰ ਤੇਜ਼ ਕਰਨ ਲਈ ਆਖਿਆ
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 10 ਜਨਵਰੀ, 2024:
ਸੰਸਦ ਮੈਂਬਰਾਂ ਸ੍ਰੀਮਤੀ ਪ੍ਰਨੀਤ ਕੌਰ, ਸ਼੍ਰੀ ਮਨੀਸ਼ ਤਿਵਾੜੀ ਅਤੇ ਸ. ਵਿਕਰਮਜੀਤ ਸਿੰਘ ਸਾਹਨੀ ਨੇ ਅੱਜ ਜ਼ਿਲ੍ਹਾ ਅਧਿਕਾਰੀਆਂ ਨੂੰ
ਸਾਹਿਬਜ਼ਾਦਾ ਅਜੀਤ ਸਿੰਘ ਨਗਰ ਜ਼ਿਲ੍ਹੇ ਵਿੱਚ ਲੋਕਲ ਏਰੀਆ ਡਿਵੈਲਪਮੈਂਟ ਫੰਡਾਂ ਤਹਿਤ ਅਲਾਟ ਕੀਤੇ ਕੰਮਾਂ ਵਿੱਚ ਤੇਜ਼ੀ ਲਿਆਉਣ ਲਈ ਕਿਹਾ।
ਜ਼ਿਲ੍ਹਾ ਵਿਕਾਸ ਤਾਲਮੇਲ ਅਤੇ ਨਿਗਰਾਨ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਤਿੰਨਾਂ ਸੰਸਦ ਮੈਂਬਰਾਂ ਨੇ ਉਨ੍ਹਾਂ ਵੱਲੋਂ ਜ਼ਿਲ੍ਹੇ ਨੂੰ ਵੱਖ-ਵੱਖ ਵਿਕਾਸ ਕਾਰਜਾਂ ਲਈ ਜਾਰੀ ਕੀਤੀਆਂ ਗਈਆਂ ਗ੍ਰਾਂਟਾਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ। ਸੰਸਦ ਮੈਂਬਰਾਂ ਨੇ ਕੰਮਾਂ ਦੀ ਮੌਜੂਦਾ ਸਥਿਤੀ ਦਾ ਜਾਇਜ਼ਾ ਲੈਂਦਿਆਂ ਡਿਪਟੀ ਕਮਿਸ਼ਨਰ ਸ੍ਰੀਮਤੀ ਆਸ਼ਿਕਾ ਜੈਨ ਨੂੰ ਅਪੀਲ ਕੀਤੀ ਕਿ ਉਹ ਕੰਮਾਂ ਦੀ ਨਿਯਮਤ ਤੌਰ 'ਤੇ ਪ੍ਰਗਤੀ ਦੇਖਣ ਲਈ ਨੋਡਲ ਅਫ਼ਸਰ ਤਾਇਨਾਤ ਕਰਨ ਅਤੇ ਉਨ੍ਹਾਂ ਨੂੰ ਪਿਛਲੇ ਹਫ਼ਤੇ ਹੋਈ ਪ੍ਰਗਤੀ ਬਾਰੇ ਹਫ਼ਤਾਵਾਰੀ ਰਿਪੋਰਟ ਭੇਜਦੇ ਰਹਿਣ।
ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਭਜੌਲੀ ਅਤੇ ਬਠਲਾਣਾ ਪਿੰਡਾਂ ਦੇ ਕੰਮਾਂ ਦੀ ਪ੍ਰਗਤੀ ਬਾਰੇ ਜਾਣਕਾਰੀ ਲੈਂਦਿਆਂ ਕਿਹਾ...








