Shadow

Punjab

ਬਲਾਕ ਪੱਧਰੀ ਧੀਆਂ ਦੀ ਲੋਹੜੀ ਪ੍ਰੋਗਰਾਮ ਦਾ ਆਯੋਜਨ

ਬਲਾਕ ਪੱਧਰੀ ਧੀਆਂ ਦੀ ਲੋਹੜੀ ਪ੍ਰੋਗਰਾਮ ਦਾ ਆਯੋਜਨ

Punjab
ਫਿਰੋਜ਼ਪੁਰ, 19 ਜਨਵਰੀ 2024 (   ) ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜ਼ਿਲ੍ਹਾ ਪ੍ਰੋਗਰਾਮ ਅਫਸਰ ਸ੍ਰੀਮਤੀ ਰਿਚਿਕਾ ਨੰਦਾ ਦੀ ਪ੍ਰਧਾਨਗੀ ਹੇਠ ਦੇਵ ਸਮਾਜ ਸੀਨੀਅਰ ਸੈਕੰਡਰੀ ਸਕੂਲ ਵਿਖੇ ਬਲਾਕ ਪੱਧਰੀ ਧੀਆਂ ਦੀ ਲੋਹੜੀ ਦਾ ਪ੍ਰੋਗਰਾਮ ਕਰਵਾਇਆ ਗਿਆ। ਪ੍ਰੋਗਰਾਮ ਦੌਰਾਨ ਦੇਵ ਸਮਾਜ ਸਕੂਲ ਦੀਆਂ ਵਿਦਿਆਰਥਣਾਂ ਵੱਲੋਂ ਜ਼ਿੱਥੇ ਲੋਹੜੀ ਨਾਲ ਸਬੰਧਿਤ ਗੀਤ ਅਤੇ ਡਾਂਸ ਆਦਿ ਪੇਸ਼ ਕੀਤਾ ਗਿਆ ਉਥੇ ਹੀ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ 21 ਨਵਜੰਮੀਆਂ ਧੀਆਂ ਅਤੇ 21 ਹੋਰ ਲੜਕੀਆਂ ਨੂੰ ਸੂਟ, ਕੰਬਲ ਅਤੇ ਸ਼ਾਲ ਆਦਿ ਦੇ ਕੇ ਸਨਮਾਨਿਤ ਵੀ ਕੀਤਾ ਗਿਆ।           ਜ਼ਿਲ੍ਹਾ ਪ੍ਰੋਗਰਾਮ ਅਫਸਰ ਨੇ ਇਸ ਮੌਕੇ ਕਿਹਾ ਕਿ ਲੜਕੀਆਂ ਨੂੰ ਹਰੇਕ ਖੇਤਰ 'ਚ ਸਫਲ ਬਣਾਉਣ ਲਈ ਸਿਰਫ਼ ਪ੍ਰੇਰਨਾ ਦੀ ਜ਼ਰੂਰਤ ਹੈ ਅਤੇ ਅਜੋਕੇ ਸਮੇਂ 'ਚ ਲੜਕੀਆਂ ਲਈ ਹਰੇਕ ਖੇਤਰ ਵਿੱਚ ਮੌਕੇ ਵੱਧ ਰਹੇ ਹਨ। ਉਨ੍ਹਾਂ ਕਿਹਾ ਕਿ ਕੁੜੀਆਂ ਸਾਡਾ ਮਾਣ ਹਨ, ਇਸ ਕਾਰਨ ਸਾਨੂੰ ਸਭਨਾਂ ਨੂੰ ਕੁੜੀਆਂ ਨੂੰ ਪਿਆਰ ਤੇ ਸਤਿਕਾਰ ਦੇਣਾ ਚਾਹੀਦਾ ਹੈ ਅਤੇ ਉਨਾਂ ਦੀ ਪੜ੍ਹਾਈ ਤੇ ਵਿਸ਼ੇਸ਼ ਧਿਆਨ ਦੇ ਕੇ ਉਨਾਂ ਨੂੰ ਸਮਾਜ ਵਿੱਚ ਆਪਣੇ ਪੈਰਾਂ ਤੇ ਖੜਾ ਕਰਨਾ ਚਾਹੀਦਾ ਹੈ। ਉਨਾਂ ਕਿਹਾ ਕਿ ਇਸੇ ਮਕਸਦ ...
ਵਿਧਾਇਕ ਵਿਜੈ ਸਿੰਗਲਾ ਨੇ ਮਾਨਸਾ ਦੇ ਖੇਡ ਕਲੱਬਾਂ ਨੂੰ 2.25 ਲੱਖ ਰੁਪਏ ਦੀ ਰਾਸ਼ੀ ਦੇ ਚੈੱਕ ਸੌਂਪੇ

ਵਿਧਾਇਕ ਵਿਜੈ ਸਿੰਗਲਾ ਨੇ ਮਾਨਸਾ ਦੇ ਖੇਡ ਕਲੱਬਾਂ ਨੂੰ 2.25 ਲੱਖ ਰੁਪਏ ਦੀ ਰਾਸ਼ੀ ਦੇ ਚੈੱਕ ਸੌਂਪੇ

Punjab
ਮਾਨਸਾ 19 ਜਨਵਰੀ: ਵਿਧਾਇਕ ਮਾਨਸਾ ਡਾ. ਵਿਜੈ ਸਿੰਗਲਾ ਨੇ ਮਾਨਸਾ ਹਲਕੇ ਦੇ ਵੱਖ-ਵੱਖ ਖੇਡ ਕਲੱਬਾਂ ਲਈ ਖੇਡ ਅਤੇ ਯੂਵਕ ਸੇਵਾਵਾਂ ਵਿਭਾਗ ਦੇ ਸਹਿਯੋਗ ਨਾਲ 2.25 ਲੱਖ ਰੁਪਏ ਦੀ ਰਾਸ਼ੀ ਦੇ ਚੈੱਕ ਵੰਡੇ। ਵਿਧਾਇਕ ਵਿਜੈ ਸਿੰਗਲਾ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਜਿੱਥੇ ਪਿੰਡਾਂ ਦੀ ਨੁਹਾਰ ਬਦਲਣ ਲਈ ਵਿਕਾਸ ਕਾਰਜ ਜੰਗੀ ਪੱਧਰ ’ਤੇ ਕਰਵਾਏ ਜਾ ਰਹੇ ਹਨ, ਉਥੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖ ਕੇ ਖੇਡਾਂ ਨਾਲ ਜੋੜਨ ਲਈ ਵੱਡੀ ਪੱਧਰ ’ਤੇ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਮਾਨਸਾ ਹਲਕੇ ਦੇ ਸਰਬਪੱਖੀ ਵਿਕਾਸ ਲਈ ਪੰਜਾਬ ਸਰਕਾਰ ਵੱਲੋਂ ਫੰਡਾਂ ਦੀ ਕੋਈ ਘਾਟ ਨਹੀਂ ਆਉਣ ਦਿੱਤੀ ਜਾ ਰਹੀ। ਉਨ੍ਹਾਂ ਕਿਹਾ ਕਿ ਉਹ ਹਲਕਾ ਵਾਸੀਆਂ ਦੀ ਸੇਵਾ ਲਈ ਦਿਨ-ਰਾਤ ਤੱਤਪਰ ਹਨ ਅਤੇ ਹਲਕੇ ਦੀ ਨੁਹਾਰ ਬਦਲਣ ਲਈ ਕੋਈ ਕਸਰ ਨਹੀਂ ਛੱਡੀ ਜਾਵੇਗੀ।...
ਪੰਜਾਬ ਸਰਕਾਰ ਵੱਲੋਂ ਸਮੂਹ ਸਰਕਾਰੀ, ਅਰਧ ਸਰਕਾਰੀ, ਨਿੱਜੀ ਦਫ਼ਤਰਾਂ/ਅਦਾਰਿਆਂ, ਨਿੱਜੀ ਦੁਕਾਨਾਂ ਤੇ ਸੜਕਾਂ ਦੇ ਨਾਮ/ਦਿਸ਼ਾ ਸੂਚਕ ਬੋਰਡ ਪੰਜਾਬੀ ਭਾਸ਼ਾ ਵਿਚ ਲਿਖੇ ਜਾਣ ਦੀਆਂ ਜਾਰੀ ਹਦਾਇਤਾਂ

ਪੰਜਾਬ ਸਰਕਾਰ ਵੱਲੋਂ ਸਮੂਹ ਸਰਕਾਰੀ, ਅਰਧ ਸਰਕਾਰੀ, ਨਿੱਜੀ ਦਫ਼ਤਰਾਂ/ਅਦਾਰਿਆਂ, ਨਿੱਜੀ ਦੁਕਾਨਾਂ ਤੇ ਸੜਕਾਂ ਦੇ ਨਾਮ/ਦਿਸ਼ਾ ਸੂਚਕ ਬੋਰਡ ਪੰਜਾਬੀ ਭਾਸ਼ਾ ਵਿਚ ਲਿਖੇ ਜਾਣ ਦੀਆਂ ਜਾਰੀ ਹਦਾਇਤਾਂ

Punjab
ਫਾਜ਼ਿਲਕਾ 19 ਜਨਵਰੀ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਰਹਿਨੁਮਾਈ ਤੇ ਸਿੱਖਿਆ ਤੇ ਭਾਸ਼ਾਵਾਂ ਬਾਰੇ ਕੈਬਨਿਟ ਮੰਤਰੀ ਸ: ਹਰਜੋਤ ਸਿੰਘ ਬੈਂਸ ਦੀ ਅਗਵਾਈ ਹੇਠ ਸੂਬੇ 'ਚ ਪੰਜਾਬੀ ਭਾਸ਼ਾ ਦੀਆਂ ਪ੍ਰਫੁੱਲਤਾ ਲਈ ਭਾਸ਼ਾ ਵਿਭਾਗ ਪੂਰੀ ਤਰ੍ਹਾਂ ਯਤਨਸ਼ੀਲ ਹੈ। ਵਿਭਾਗ ਦੇ ਡਾਇਰੈਕਟਰ ਹਰਪ੍ਰੀਤ ਕੌਰ ਵੱਲੋਂ ਸਮੂਹ ਜ਼ਿਲ੍ਹਾ ਭਾਸ਼ਾ ਅਫਸਰਾਂ ਨੂੰ ਪੱਤਰ ਜਾਰੀ ਕਰਦਿਆਂ ਪੰਜਾਬੀ ਭਾਸ਼ਾ (ਗੁਰਮੁਖੀ ਲਿੱਪੀ) 'ਚ ਨਾਮ ਬੋਰਡ ਲਿਖਣ ਦੀਆਂ ਸਰਕਾਰ ਦੀਆਂ ਹਦਾਇਤਾਂ ਤੇ ਇਹਨਾਂ ਹਦਾਇਤਾਂ ਦੀ ਪਾਲਣਾ ਨਾ ਕਰਨ 'ਤੇ ਕੀਤਾ ਜੁਰਮਾਨੇ ਦੀ ਵਿਵਸਥਾ ਤੋਂ ਜਾਣੂ ਕਰਵਾਉਣ ਲਈ ਕਿਹਾ ਗਿਆ ਹੈ। ਪੰਜਾਬ ਸਰਕਾਰ ਵੱਲੋਂ ਸਮੂਹ ਸਰਕਾਰੀ, ਅਰਧ ਸਰਕਾਰੀ, ਨਿੱਜੀ ਦਫ਼ਤਰਾਂ/ਅਦਾਰਿਆਂ, ਨਿੱਜੀ ਦੁਕਾਨਾਂ ਤੇ ਸੜਕਾਂ ਦੇ ਨਾਮ/ਦਿਸ਼ਾ ਸੂਚਕ ਬੋਰਡ ਪੰਜਾਬੀ ਭਾਸ਼ਾ (ਗੁਰਮੁਖੀ ਲਿੱਪੀ) ਲਿਖੇ ਜਾਣ ਦੀਆਂ ਜਾਰੀ ਹਦਾਇਤਾਂ ਨੂੰ ਡਿਪਟੀ ਕਮਿਸ਼ਨਰ ਫਾਜ਼ਿਲਕਾ ਡਾ: ਸੇਨੂੰ ਦੁੱਗਲ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜ਼ਿਲ੍ਹੇ 'ਚ ਲਾਗੂ ਕਰਵਾਇਆ ਜਾ ਰਿਹਾ ਹੈ। ਜਿਲ੍ਹਾ ਭਾਸ਼ਾ ਅਫ਼ਸਰ ਫਾਜ਼ਿਲਕਾ ਭੁਪਿੰਦਰ ਓਤਰੇਜਾ ਨੇ ਕਿਹਾ ਕਿ ਜ਼ਿਲ੍ਹੇ ਦੇ ਸਮੂਹ ਵ...
ਵਿਧਾਇਕ ਫਾਜ਼ਿਲਕਾ ਨੇ ਵੱਖ-ਵੱਖ ਪਿੰਡਾਂ ਵਿੱਚ ਵਿਕਾਸ ਕਾਰਜਾਂ ਦਾ ਕੀਤਾ ਉਦਘਾਟਨ ਪਿੰਡ ਵਾਸੀਆਂ ਦੀਆਂ ਮੁਸ਼ਕਲਾਂ ਵੀ ਸੁਣੀਆਂ

ਵਿਧਾਇਕ ਫਾਜ਼ਿਲਕਾ ਨੇ ਵੱਖ-ਵੱਖ ਪਿੰਡਾਂ ਵਿੱਚ ਵਿਕਾਸ ਕਾਰਜਾਂ ਦਾ ਕੀਤਾ ਉਦਘਾਟਨ ਪਿੰਡ ਵਾਸੀਆਂ ਦੀਆਂ ਮੁਸ਼ਕਲਾਂ ਵੀ ਸੁਣੀਆਂ

Punjab
ਫਾਜ਼ਿਲਕਾ 19 ਜਨਵਰੀ 2024.....    ਫਾਜ਼ਿਲਕਾ ਦੇ ਵਿਧਾਇਕ ਨਰਿੰਦਰਪਾਲ ਸਿੰਘ ਸਵਨਾ ਵੱਲੋਂ ਫਾਜ਼ਿਲਕਾ ਬਲਾਕ ਦੇ ਪਿੰਡ ਪੱਕਾ ਚਿਸਤੀ, ਚੂਹੜੀਵਾਲਾ ਚਿਸਤੀ, ਖਾਨਵਾਲਾ, ਚਾਨਣ ਵਾਲਾ ਅਤੇ ਮੁੱਠਿਆਂ ਵਾਲਾ ਪਿੰਡਾਂ ਦਾ ਦੌਰਾ ਕਰਕੇ ਜਿੱਥੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਉਥੇ ਹੀ ਕਰੋੜਾਂ ਰੁਪਏ ਦੀ ਲਾਗਤ ਨਾਲ ਵਿਕਾਸ ਕਾਰਜਾਂ ਦੇ ਉਦਘਾਟਨ/ਨੀਂਹ ਪੱਥਰ ਵੀ ਰੱਖੇ।ਉਨ੍ਹਾਂ ਲੋਕਾਂ ਦੀਆਂ ਮੁਸਕਲਾਂ ਸੁਨਣ ਉਪਰੰਤ ਜ਼ਿਆਦਾਤਰ ਮੁਸ਼ਕਲਾਂ ਨੂੰ ਮੌਕੇ ਤੇ ਹੀ ਹੱਲ ਕੀਤਾ। ਇਸ ਤੋਂ ਇਲਾਵਾ ਰਹਿੰਦੀਆਂ ਮੁਸ਼ਕਲਾਂ ਦਾ ਹੱਲ ਕਰਨ ਲਈ ਵੱਖੋਂ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਵੀ ਜਾਰੀ ਕੀਤੇ।  ਇਸ ਮੌਕੇ ਵਿਧਾਇਕ ਨਰਿੰਦਰਪਾਲ ਸਿੰਘ ਸਵਨਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪਿੰਡਾਂ ਦੀ ਨੁਹਾਰ ਬਦਲਣ ਦੇ ਲਈ ਕਰੋੜਾਂ ਰੁਪਏ ਦੀਆਂ ਗ੍ਾਂਟਾਂ ਦਿੱਤੀਆਂ ਜਾ ਰਹੀਆਂ ਹਨ ਤਾਂ ਜੋ ਪਿੰਡਾਂ ਨੂੰ ਸ਼ਹਿਰ ਦੇ ਬਰਾਬਰ ਦਾ ਰੁਤਬਾ ਮਿਲ ਸਕੇ। ਉਨ੍ਹਾਂ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦਾ ਟੀਚਾ ਹੈ ਕਿ ਹਰ ਪਿੰਡ ਨੂੰ ਗ੍ਾਂਟਾਂ ਦੇ ਕੇ ਉਨ੍ਹਾਂ ਦਾ ਸੁੰਦਰੀਕਰਨ ਕੀਤਾ ਜਾਵੇ। ...
ਪੁਲਿਸ ਵੱਲੋਂ ਮੋਬਾਇਲ ਫੋਨ ਅਤੇ ਮੋਬਾਇਲ ਅਸੈਸਰੀ ਚੋਰੀ ਕਰਨ ਵਾਲੇ ਦੋ ਦੋਸ਼ੀ ਗ੍ਰਿਫ਼ਤਾਰ

ਪੁਲਿਸ ਵੱਲੋਂ ਮੋਬਾਇਲ ਫੋਨ ਅਤੇ ਮੋਬਾਇਲ ਅਸੈਸਰੀ ਚੋਰੀ ਕਰਨ ਵਾਲੇ ਦੋ ਦੋਸ਼ੀ ਗ੍ਰਿਫ਼ਤਾਰ

Punjab
ਫਾਜ਼ਿਲਕਾ 19 ਜਨਵਰੀ 2024 ਸੀਨੀਅਰ ਕਪਤਾਨ ਪੁਲਿਸ ਫਾਜਿਲਕਾ ਸ੍ਰੀ ਮਨਜੀਤ ਸਿੰਘ ਢੇਸੀ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਉਪ ਕਪਤਾਨ ਪੁਲਿਸ ਸ.ਡ. ਜਲਾਲਾਬਾਦ ਦੀ ਯੋਗ ਅਗਵਾਈ ਹੇਠ ਚੋਰੀ ਅਤੇ ਲੁੱਟਾਂ-ਖੋਹਾਂ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਸ਼ਰਾਰਤੀ ਅਨਸਰਾਂ ਦੇ ਖਿਲਾਫ ਵਿੱਢੀ ਗਈ ਮੁਹਿੰਮ ਤਹਿਤ ਇੰਸਪੈਕਟਰ ਲੇਖ ਰਾਜ ਮੁੱਖ ਅਫਸਰ ਥਾਣਾ ਸਿਟੀ ਜਲਾਲਾਬਾਦ ਦੀ ਨਿਗਰਾਨੀ ਹੇਠ ਕਾਰਵਾਈ ਕਰਦੇ ਹੋਏ ਦੁਕਾਨ ਦਾ ਤਾਲਾ ਤੋੜ ਕੇ ਕੁਝ ਮੋਬਾਇਲ ਫੋਨ ਅਤੇ ਮੋਬਾਇਲ ਅਸੈਸਰੀ ਚੋਰੀ ਕਰਨ ਵਾਲੇ ਦੋ ਦੋਸ਼ੀਆਂ ਨੂੰ 4 ਘੰਟੇ ਦੇ ਅੰਦਰ ਅੰਦਰ ਟ੍ਰੇਸ ਕਰਕੇ ਗ੍ਰਿਫਤਾਰ ਕਰਕੇ ਉਹਨਾਂ ਪਾਸੋਂ ਚੋਰੀਸ਼ੁਦਾ 2 ਮੋਬਾਇਲ ਫੋਨ ਬ੍ਰਾਮਦ ਕਰਨ ਵਿੱਚ ਕਾਮਯਾਬੀ ਹਾਸਲ ਕੀਤੀ ਹੈ। ਮਿਤੀ 17 ਜਨਵਰੀ 2024 ਨੂੰ ਪ੍ਰਾਰਥੀ ਅਮਨਿੰਦਰ ਸਿੰਘ ਪੁੱਤਰ ਅਸ਼ੋਕ ਕੁਮਾਰ ਵਾਸੀ ਠਠੇਰਾਂ ਵਾਲਾ ਜਲਾਲਾਬਾਦ ਥਾਣਾ ਅਮੀਰਖਾਸ ਦੀ ਮੋਬਾਇਲਾਂ ਵਾਲੀ ਦੁਕਾਨ ਦਾ ਚੋਰਾਂ ਵੱਲੋਂ ਤਾਲਾ ਤੋੜ ਕੇ ਕੁਝ ਮੋਬਾਇਲ ਫੋਨ ਅਤੇ ਮੋਬਾਇਲ ਅਸੈਸਰੀ ਚੋਰੀ ਕਰ ਲਈ ਸੀ। ਜਿਸ ਸਬੰਧੀ ਮੁੱਕਦਮਾ ਨੰਬਰ 07 ਮਿਤੀ 17 ਜਨਵਰੀ 2024 ਅ/ਧ 457, 380 ਭ.ਦ ਥਾਣਾ ਸਿਟੀ ਜਲਾਲਾਬਾਦ...
ਵਿਧਾਇਕ ਬੁੱਧ ਰਾਮ ਨੇ ਵੱਖ ਵੱਖ ਪਿੰਡਾਂ ਦੇ ਯੁਵਕ ਸੇਵਾਵਾਂ ਕਲੱਬਾਂ ਨੂੰ 1 ਲੱਖ 25 ਹਜ਼ਾਰ ਰੁਪਏ ਦੀ ਰਾਸ਼ੀ ਦੇ ਚੈੱਕ ਸੌਂਪੇ

ਵਿਧਾਇਕ ਬੁੱਧ ਰਾਮ ਨੇ ਵੱਖ ਵੱਖ ਪਿੰਡਾਂ ਦੇ ਯੁਵਕ ਸੇਵਾਵਾਂ ਕਲੱਬਾਂ ਨੂੰ 1 ਲੱਖ 25 ਹਜ਼ਾਰ ਰੁਪਏ ਦੀ ਰਾਸ਼ੀ ਦੇ ਚੈੱਕ ਸੌਂਪੇ

Punjab
ਮਾਨਸਾ, 19 ਜਨਵਰੀ: ਨੌਜਵਾਨ ਦੇਸ਼ ਦਾ ਸਰਮਾਇਆ ਹੁੰਦੇ ਹਨ। ਦੇਸ਼ ਦੀ ਤਰੱਕੀ ਤੇ ਖੁਸ਼ਹਾਲੀ ਲਈ ਨੌਜਵਾਨਾਂ ਅਹਿਮ ਭੂਮਿਕਾ ਅਦਾ ਕਰ ਸਕਦੇ ਹਨ। ਇੰਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਵਿਧਾਇਕ ਬੁਢਲਾਡਾ ਅਤੇ ਕਾਰਜਕਾਰੀ ਪ੍ਰਧਾਨ ਆਮ ਆਦਮੀ ਪਾਰਟੀ ਪੰਜਾਬ ਪ੍ਰਿੰਸੀਪਲ ਬੁੱਧ ਰਾਮ ਨੇ ਹਲਕੇ ਦੇ ਯੂਥ ਕਲੱਬਾਂ ਨੂੰ ਚੈੱਕ ਵੰਡਣ ਮੌਕੇ ਕੀਤਾ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਸ੍ਰ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਯੁਵਕ ਭਲਾਈ ਕਲੱਬਾਂ ਵਿਸ਼ੇਸ ਗਰਾਂਟ ਜਾਰੀ ਕੀਤੀ ਹੈ, ਜਿਸ ਤਹਿਤ ਉਹ ਖੇਡ ਕਿੱਟਾਂ ਦੀ ਖਰੀਦ ਕਰਕੇ ਨੌਜਵਾਨ ਪੀੜ੍ਹੀ ਨੂੰ ਖੇਡਾਂ ਲਈ ਉਤਸ਼ਾਹਿਤ ਕਰਨਗੇ। ਜਿਸ ਨਾਲ ਨੌਜਵਾਨ ਪੀੜ੍ਹੀ ਵਿਚ ਨਸ਼ਿਆਂ ਦੇ ਰੁਝਾਨ ਨੂੰ ਠੱਲ੍ਹ ਪਾਈ ਜਾ ਸਕੇਗੀ। ਐਸ.ਡੀ.ਐਮ.ਦਫਤਰ ਬੁਢਲਾਡਾ ਵਿੱਚ ਰੱਖੇ ਇਕ ਸਾਦੇ ਸਮਾਗਮ ਵਿੱਚ ਵਿਧਾਇਕ ਬੁੱਧ ਰਾਮ ਨੇ ਯੁਵਕ ਸੇਵਾਵਾਂ ਕਲੱਬ ਕੁਲਹਿਰੀ, ਰੰਘੜਿਆਲ, ਕਣਕਵਾਲ ਚਹਿਲਾਂ, ਅੱਕਾਂਵਾਲੀ, ਜਲਵੇੜਾ ਦੇ ਕਲੱਬ ਮੈਂਬਰਾਂ ਅਤੇ ਅਹੁਦੇਦਾਰਾਂ ਨੂੰ 25000/- ਰੁਪਏ ਪ੍ਰਤੀ ਕਲੱਬ ਵਿਸ਼ੇਸ ਗਰਾਂਟ ਦੇ ਚੈੱਕ ਵੰਡੇ। ਇਸ ਮੌਕੇ ਐਸ.ਡੀ.ਐਮ. ਬੁਢਲਾਡਾ ਗਗਨਦੀਪ ਸਿੰਘ, ਸੁਪਰਡੰਟ ਗੁਰਮੀ...
ਕੋਈ ਵੀ ਕੇਸਾਧਾਰੀ ਸਿੱਖ ਵੋਟਰ ਐਸ.ਜੀ.ਪੀ.ਸੀ. ਦੀ ਵੋਟ ਬਣਾਉਣ ਤੋਂ ਵਾਝਾਂ ਨਾ ਰਹੇ – ਧੀਮਾਨ

ਕੋਈ ਵੀ ਕੇਸਾਧਾਰੀ ਸਿੱਖ ਵੋਟਰ ਐਸ.ਜੀ.ਪੀ.ਸੀ. ਦੀ ਵੋਟ ਬਣਾਉਣ ਤੋਂ ਵਾਝਾਂ ਨਾ ਰਹੇ – ਧੀਮਾਨ

Punjab
ਫਿਰੋਜ਼ੁਪਰ 19 ਜਨਵਰੀ 2024.             ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਚੋਣਾਂ ਲਈ ਕੇਸਧਾਰੀ ਸਿੱਖਾਂ ਦੀ ਵੋਟਰ ਰਜਿਸਟ੍ਰੇਸ਼ਨ ਦਾ ਕੰਮ 21 ਅਕਤੂਬਰ 2023 ਤੋਂ ਸ਼ੁਰੂ ਹੋਇਆ ਹੈ ਜੋ ਕਿ  29 ਫਰਵਰੀ 2024 ਤੱਕ ਚੱਲੇਗਾ। ਇਸ ਲਈ ਜ਼ਿਲ੍ਹਾ ਫਿਰੋਜ਼ਪੁਰ ਵਿਖੇ ਚਾਰ ਚੋਣ ਹਲਕੇ 18-ਮਮਦੋਟ, 19-ਫਿਰੋਜ਼ਪੁਰ,20-ਤਲਵੰਡੀ ਭਾਈ ਅਤੇ 21-ਜ਼ੀਰਾ ਪੈਂਦੇ ਹਨ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ਼੍ਰੀ ਰਾਜੇਸ਼ ਧੀਮਾਨ ਆਈ.ਏ.ਐੱਸ. ਨੇ ਵੱਖ-ਵੱਖ ਪਾਰਟੀਆ ਅਤੇ ਧਾਰਮਿਕ ਕਮੇਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਮੌਕੇ ਦਿੱਤੀ। ਇਸ ਮੌਕੇ ਵਿਧਾਇਕ ਜ਼ੀਰਾ ਸ੍ਰੀ ਨਰੇਸ਼ ਕਟਾਰੀਆਂ ਵੀ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।                         ਡਿਪਟੀ ਕਮਿਸ਼ਨਰ ਨੇ ਮੀਟਿੰਗ ਦੌਰਾਨ ਦੱਸਿਆ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਚੋਣ ਪ੍ਰਕਿਰਿਆ ਤਹਿਤ ਵੋਟਰ ਰਜਿਸਟ੍ਰੇਸ਼ਨ 29 ਫਰਵਰੀ 2024 ਤੱਕ ਹੋਵੇਗੀ। ਉਨ੍ਹਾਂ ਦੱਸਿਆ ਕਿ 1 ਮਾਰਚ 2024 ਤੋਂ 20 ਮਾਰਚ 2024 ਤੱਕ ਵੋਟਰ ਸੂਚੀਆਂ ਦੀ ਤਿਆਰੀ ਅਤੇ ਪ੍ਰਿਟਿੰਗ ਹੋਵੇਗੀ। ਇਸ ਤੋਂ ਬਾਅਦ 21 ਮਾਰਚ 2024 ਨੂੰ ਵੋਟਰ ਸੂਚੀਆਂ ਪ੍ਰਕਾਸ਼ਿਤ ਕੀਤੀਆਂ ਜਾਣਗੀਆਂ ਅਤੇ ਇਸੇ ਹੀ...
ਐਸ.ਜੀ.ਪੀ.ਸੀ.ਚੋਣਾਂ ਤਹਿਤ ਵੋਟਰ ਸੂਚੀਆਂ ਦੀ ਤਿਆਰੀ ਸਬੰਧੀ 22 ਅਤੇ 23 ਜਨਵਰੀ ਨੂੰ ਲੱਗੇਗਾ ਸਪੈਸ਼ਲ ਕੈਂਪ

ਐਸ.ਜੀ.ਪੀ.ਸੀ.ਚੋਣਾਂ ਤਹਿਤ ਵੋਟਰ ਸੂਚੀਆਂ ਦੀ ਤਿਆਰੀ ਸਬੰਧੀ 22 ਅਤੇ 23 ਜਨਵਰੀ ਨੂੰ ਲੱਗੇਗਾ ਸਪੈਸ਼ਲ ਕੈਂਪ

Punjab
ਫਾਜ਼ਿਲਕਾ 19 ਜਨਵਰੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸ.ਜੀ.ਪੀ.ਸੀ.) ਚੋਣਾਂ ਤਹਿਤ ਵੋਟਰ ਸੂਚੀਆਂ ਦੀ ਤਿਆਰੀ ਸਬੰਧੀ ਜ਼ਿਲ੍ਹੇ ਵਿਚ 22 ਅਤੇ 23 ਜਨਵਰੀ 2024 ਨੂੰ ਸਪੈਸ਼ਲ ਕੈਂਪ ਲੱਗੇਗਾ। ਇਨਾ ਸ਼ਬਦਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫਸਰ ਡਾ. ਸੇਨੂ ਦੁੱਗਲ ਨੇ ਕੀਤਾ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਦਿਹਾਤੀ ਖੇਤਰ ਦੇ ਵੋਟਰ ਆਪਣੇ ਆਪ ਨੂੰ ਵੋਟਰ ਵਜੋਂ ਰਜਿਸਟਰਡ ਕਰਨ ਲਈ ਫਾਰਮ ਪਟਵਾਰੀਆਂ ਪਾਸ ਜਮ੍ਹਾਂ ਕਰਵਾ ਸਕਦੇ ਹਨ ਅਤੇ ਸ਼ਹਿਰੀ ਖੇਤਰ ਵਿੱਚ ਨਗਰ ਕੌਂਸਲ ਜਾਂ ਸਥਾਨਕ ਅਥਾਰਟੀ ਦੇ ਕਰਮਚਾਰੀ ਜਿਨ੍ਹਾਂ ਨੂੰ ਸਬੰਧਿਤ ਖੇਤਰ ਦੀ ਸੋਧ ਅਥਾਰਟੀ ਵੱਲੋਂ ਨਾਮਜ਼ਦ ਕੀਤਾ ਗਿਆ ਹੈ ਪਾਸ ਫਾਰਮ ਜਮ੍ਹਾ ਕਰਵਾ ਸਕਦੇ ਹਨ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਐਸ.ਜੀ.ਪੀ.ਸੀ. ਚੋਣ ਪ੍ਰਕਿਰਿਆ ਸਬੰਧੀ ਵੋਟਰ ਸੂਚੀਆਂ ਦੀ ਤਿਆਰੀ ਅਤੇ ਛਪਾਈ ਦਾ ਕੰਮ 01 ਮਾਰਚ 2024 ਤੋਂ 20 ਮਾਰਚ 2024 ਤੱਕ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ 21 ਮਾਰਚ 2024 ਨੂੰ ਮੁੱਢਲੀ ਈ-ਰੋਲ ਪ੍ਰਕਾਸ਼ਿਤ ਕੀਤੀ ਜਾਵੇਗੀ। ਉਨ੍ਹਾਂ ਅੱਗੇ ਦੱਸਿਆ ਕਿ 11 ਅਪ੍ਰੈਲ 2024 ਤੱਕ ਦਾਅਵੇ ਅਤੇ ਇਤਰਾਜ਼ ਜਮ੍ਹਾ ਕਰਵਾਏ ਜਾ ਸਕਦੇ ਹਨ। ਉਨ੍ਹ...
ਬੈਂਕ ਤੋਂ 25 ਲੱਖ ਰੁਪਏ ਦਾ ਕਰਜਾ ਲੈ ਕੇ ਫਰਾਡ ਕਰਨ ਵਾਲਾ ਭਗੋੜਾ ਦੋਸ਼ੀ ਵਿਜੀਲੈਂਸ ਬਿਉਰੋ ਵੱਲੋਂ ਕਾਬੂ

ਬੈਂਕ ਤੋਂ 25 ਲੱਖ ਰੁਪਏ ਦਾ ਕਰਜਾ ਲੈ ਕੇ ਫਰਾਡ ਕਰਨ ਵਾਲਾ ਭਗੋੜਾ ਦੋਸ਼ੀ ਵਿਜੀਲੈਂਸ ਬਿਉਰੋ ਵੱਲੋਂ ਕਾਬੂ

Crime, Punjab
ਚੰਡੀਗੜ 18 ਜਨਵਰੀ : ਪੰਜਾਬ ਵਿਜੀਲੈਂਸ ਬਿਉਰੋ ਵਲੋਂ ਪੰਜਾਬ ਗ੍ਰਾਮੀਣ ਬੈਂਕ, ਬ੍ਰਾਂਚ ਜਗਤਪੁਰ ਜੱਟਾਂ, ਫਗਵਾੜਾ, ਜ਼ਿਲਾ ਕਪੂਰਥਲਾ ਵਿੱਚ ਹੋਏ ਫਰਾਡ ਦੇ ਸਬੰਧ ਵਿੱਚ ਭਗੌੜੇ ਚਲੇ ਆ ਰਹੇ ਮੁਲਜ਼ਮ ਸ਼ਰਨਜੀਤ ਸਿੰਘ ਵਾਸੀ ਪਿੰਡ ਵਾਸੀ ਪਿੰਡ ਚੱਕ ਹਕੀਮ, ਫਗਵਾੜਾ, ਹਾਲ ਵਾਸੀ ਬੱਸੀ ਬਲਦਾਦ, ਹੁਸ਼ਿਆਰਪੁਰ ਨੂੰ ਜਾਅਲੀ ਦਸਤਾਵੇਜ਼ਾਂ ਦੇ ਅਧਾਰ ’ਤੇ ਮਿਲੀਭੁਗਤ ਨਾਲ 25,00,000 ਰੁਪਏ ਦਾ ਕਰਜਾ ਮੰਨਜੂਰ ਕਰਵਾ ਕੇ ਬੈਂਕ ਨਾਲ ਧੋਖਾਦੇਹੀ ਕਰਨ ਦੇ ਦੋਸ਼ਾਂ ਹੇਠ ਅੱਜ ਗ੍ਰਿਫਤਾਰ ਕਰ ਲਿਆ ਹੈ ਜੋ ਕਿ ਪਿਛਲੇ 3 ਸਾਲ 4 ਮਹੀਨੇ ਤੋਂ ਭਗੌੜਾ ਚਲਿਆ ਆ ਰਿਹਾ ਸੀ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਵਿਜੀਲੈਂਸ ਬਿਓਰੋ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਉਕਤ ਧੋਖਾਧੜੀ ਵਿਰੁੱਧ ਵਿਜੀਲੈਂਸ ਇਨਕੁਆਰੀ ਨੰਬਰ 10/2017 ਜਿਲਾ ਜਲੰਧਰ ਦੀ ਪੜਤਾਲ ’ਤੇ ਮੁੱਕਦਮਾ ਨੰਬਰ 11 ਮਿਤੀ 31-08-2020 ਨੂੰ ਆਈਪੀਸੀ ਦੀਆਂ ਧਾਰਾਵਾਂ 409, 420, 467, 468, 471, 120-ਬੀ ਅਤੇ ਭਿ੍ਰਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 13 (1) (ਏ) (2) ਤਹਿਤ ਵਿਜੀਲੈਂਸ ਬਿਓਰੋ ਦੇ ਥਾਣਾ ਜਲੰਧਰ ਵਿਖੇ ਦਰਜ ਕੀਤਾ ਹੋਇਆ ਹੈ। ਉਨਾਂ ਦੱਸਿਆ ਕਿ ਉਕਤ ਮੁਲਜ਼ਮ ਨੇ ਇਹ ਕ...
ਵਿਜੀਲੈਂਸ ਬਿਊਰੋ ਵੱਲੋਂ ਮੁੱਖ ਮੁਨਸ਼ੀ 5000 ਰੁਪਏ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ

ਵਿਜੀਲੈਂਸ ਬਿਊਰੋ ਵੱਲੋਂ ਮੁੱਖ ਮੁਨਸ਼ੀ 5000 ਰੁਪਏ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ

Crime, Punjab
ਚੰਡੀਗੜ੍ਹ, 18 ਜਨਵਰੀ - ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਵੀਰਵਾਰ ਨੂੰ ਪੁਲਿਸ ਚੌਕੀ ਕੈਲਾਸ਼ ਨਗਰ, ਥਾਣਾ ਡਵੀਜ਼ਨ ਨੰ: 8, ਲੁਧਿਆਣਾ ਦੇ ਮੁਹੱਰਰ ਹੈੱਡ ਕਾਂਸਟੇਬਲ ਮਨਦੀਪ ਸਿੰਘ ਨੂੰ 5,000 ਰੁਪਏ ਦੀ ਰਿਸ਼ਵਤ ਲੈਂਦਿਆਂ ਗ੍ਰਿਫ਼ਤਾਰ ਕਰ ਲਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਥਾਣੇ ਦੇ ਮੁਨਸ਼ੀ ਵਜੋਂ ਤੈਨਾਤ ਦੋਸ਼ੀ ਪੁਲਿਸ ਮੁਲਾਜ਼ਮ ਨੂੰ ਮਹੀਦੇਵ ਪ੍ਰਸਾਦ ਵਾਸੀ ਰਾਜਨ ਅਸਟੇਟ, ਜੋਗਿੰਦਰ ਨਗਰ, ਹੈਬੋਵਾਲ ਲੁਧਿਆਣਾ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ 'ਤੇ ਗ੍ਰਿਫਤਾਰ ਕੀਤਾ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਰੇਂਜ ਲੁਧਿਆਣਾ ਵਿਖੇ ਸੰਪਰਕ ਕਰਕੇ ਆਪਣੇ ਬਿਆਨ ਦਰਜ ਕਰਵਾਇਆ ਕਿ ਉਹ ਹੌਜ਼ਰੀ ਦਾ ਕੰਮ ਕਰਦਾ ਹੈ ਅਤੇ ਉਸ ਦੀ ਫੈਕਟਰੀ ਹਾਂਡਾ ਹਸਪਤਾਲ ਨੇੜੇ ਇਮਾਰਤ ਦੀ ਪਹਿਲੀ ਮੰਜ਼ਿਲ 'ਤੇ ਸਥਿਤ ਹੈ ਅਤੇ ਉਕਤ ਜਗ੍ਹਾ 3 ਸਾਲ ਪਹਿਲਾਂ ਸਤਿੰਦਰਪਾਲ ਸਿੰਘ ਤੋਂ ਕਿਰਾਏ 'ਤੇ ਲਈ ਸੀ। ਉਸਨੇ ਅੱਗੇ ਦੱਸਿਆ ਕਿ ਮਕਾਨ ਮਾਲਕ ਨੇ ਉਸਦੇ ਖਿਲਾਫ ਉਕਤ ਥਾਣੇ ਵਿ...